ਨਵਾਂਸ਼ਹਿਰ, 8 ਜੁਲਾਈ : - ਪੰਜਾਬ ਸਰਕਾਰ ਦੇ 'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ' ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਅਗਵਾਈ ਹੇਠ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਇਕ ਪਲੇਸਮੈਂਟ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿਚ ਆਈ. ਸੀ. ਆਈ. ਸੀ. ਆਈ ਫਾਊਂਡੇਸ਼ਨ ਅਤੇ ਐਲ. ਆਈ. ਸੀ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਉਨਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 82 ਪ੍ਰਾਰਥੀਆਂ ਨੇ ਭਾਗ ਲਿਆ। ਉਨਾਂ ਜ਼ਿਲੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿਚ ਲੱਗਣ ਵਾਲੇ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਇਸ ਦੌਰਾਨ ਕੈਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਯਤਨਾਂ ਸਦਕਾ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਇਕ ਲਾਇਬ੍ਰੇਰੀ ਦੀ ਸਥਾਪਨਾ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਲਾਇਬ੍ਰੇਰੀ ਵਿਚ ਪ੍ਰਾਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਦਫ਼ਤਰੀ ਸਮੇਂ ਦੌਰਾਨ ਤਿਆਰੀ ਕਰ ਸਕਦੇ ਹਨ।