ਨਵਾਂਸ਼ਹਿਰ, 17 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਨਿਆਂ ਦਿਵਸ ਮੌਕੇ ਵੈਬੀਨਾਰ ਕਰਵਾਇਆ ਗਿਆ। ਇਸ ਵੈਬੀਨਾਰ ਵਿੱਚ ਬਲਾਕ ਸੜੋਆ ਦੇ ਲੋਕਾਂ ਨੇ ਭਾਗ ਲਿਆ। ਇਸ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਹਰਪ੍ਰੀਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਰਹਿਣਾ ਚਾਹੀਦਾ ਹੈ। ਪੈਨਲ ਐਡਵੋਕੇਟ ਸਪਨਾ ਜੱਗੀ ਨੇ ਨਾਗਰਿਕਾਂ ਦੇ ਕਾਨੂੰਨ ਸਬੰਧੀ ਜਾਗਰੂਕ ਕੀਤਾ ਅਤੇ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਕਾਨੂੰਨ ਸਬੰਧੀ ਜਾਣਕਾਰੀ ਚਾਹੀਦੀ ਹੈ ਤਾਂ ਉਹ ਦਫਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਦਫਤਰ ਆ ਸਕਦਾ ਹੈ ਜਾਂ ਦਫਤਰ ਦੇ ਫੋਨ ਨੰਬਰ 01823-223511 ਜਾਾਂ ਟੋਲ ਫਰੀ ਨੰਬਰ 1968 'ਤੇ ਫੋਨ ਕਰ ਸਕਦਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਫਿਸ ਕੋਆਰਡੀਨੇਟਰ ਰੋਹਿਤ ਕੁਮਾਰ ਨੇ ਸਾਰੇ ਲੋਕਾਂ ਦਾ ਇਸ ਵੈਬੀਨਾਰ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ।