ਨਵਾਂ ਸ਼ਹਿਰ,27 ਜੁਲਾਈ (ਵਿਸ਼ੇਸ਼ ਪ੍ਰਤੀਨਿਧੀ) : ਬੱਚੇ ਕੋਰੀ ਸਲੇਟ ਦੀ ਤਰ੍ਹਾਂ ਹੁੰਦੇ ਹਨ,ਇਨ੍ਹਾਂ ਦੇ ਦਿਲਾਂ ਉੱਤੇ ਜੋ ਵੀ ਅਧਿਆਪਕ ਉੱਕਰਦਾ ਹੈ,ਉਹ ਚਿਰ ਸਥਾਈ ਹੁੰਦਾ ਹੈ।ਇਸ ਲਈ ਬੱਚੇ ਦੇ ਭਵਿੱਖ ਨੂੰ ਬਨਾਉਣ ਵਿੱਚ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ,ਇਹ ਵਿਚਾਰ ਜਗਦੀਪ ਸਿੰਘ ਦਿਉਲ ਜਿਲ੍ਹਾ ਸਿੱਖਿਆ ਅਫ਼ਸਰ(ਐ ਸਿ) ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਰਾਸ਼ਟਰੀ ਪੱਧਰ ਤੇ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰੀਖਿਆ ਦੀ ਤਿਆਰੀ ਸੰਬੰਧੀ ਸਮੂਹ ਬਲਾਕ ਅਧਿਆਪਕਾਂ ਦੀ ਦੋ ਰੋਜਾ ਵਿਸ਼ੇਸ਼ ਟ੍ਰੇਨਿੰਗ ਦੌਰਾਨ ਸਾਂਝੇ ਕੀਤੇ। ਉਨ੍ਹਾ ਨੇ ਕਿਹਾ ਕਿ ਪੰਜਾਬ ਨੇ ਪੂਰੇ ਭਾਰਤ ਵਿੱਚ ਸਿੱਖਿਆ ਦੇ ਖੇਤਰ ਵਿੱਚ ਆਪਣੀ ਪਹਿਚਾਣ ਬਣਾਈ ਹੈ। ਪੰਜਾਬ ਨੇ ਰਾਸ਼ਟਰੀ ਸੂਚਿਕ ਅੰਕ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ ਜੋ ਕਿ ਅਧਿਆਪਕ ਵਰਗ ਲਈ ਬਹੁਤ ਹੀ ਮਾਣ ਅਤੇ ਫਖਰ ਵਾਲੀ ਗੱਲ ਹੈ। ਇਸ ਮਾਣ ਨੂੰ ਬਰਕਰਾਰ ਰੱਖਣ ਲਈ ਸਾਨੂੰ ਨਵੰਬਰ ਮਹੀਨੇ ਹੋਣ ਜਾ ਰਹੇ ਨੈਸ਼ਨਲ ਅਚੀਮੈਂਟ ਸਰਵੇ ਵਿੱਚ ਬੱਚਿਆਂ ਦੀ ਸੌ ਪ੍ਰਤੀਸ਼ਤ ਭਾਗੀਦਾਰੀ ਪੂਰੀ ਤਿਆਰੀ ਨਾਲ ਕਰਵਾਉਣੀ ਹੋਵੇਗੀ।ਇਸ ਲਈ ਸਾਨੂੰ ਅੱਜ ਤੋਂ ਹੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਰਿਤ ਕਰਨ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਵਿਭਾਗ ਵਲੋਂ ਚਲਾਏ ਜਾ ਰਹੇ ਲਾਈਬ੍ਰੇਰੀ ਲੰਗਰ ਨਾਲ ਬੱਚਿਆਂ ਨੂੰ ਜੋੜਕੇ ਇਸ ਮੁਕਾਬਲੇ ਲਈ ਤਿਆਰ ਕੀਤਾ ਜਾਵੇ। ਉਨ੍ਹਾਂ ਇਹ ਵੀ ਸਮੂਹ ਅਧਿਆਪਕਾਂ ਨੂੰ ਹਦਾਇਤ ਵੀ ਕੀਤੀ ਕਿ ਵਿਭਾਗ ਵਲੋਂ ਭੇਜੀ ਜਾ ਰਹੀ ਸਿੱਖਣ ਸਮੱਗਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਸਿੱਖਣ ਪ੍ਰਣਾਮਾ ਨੂੰ ਪ੍ਰਾਪਤ ਕਰਨ ਲਈ ਯੋਜਨਾਬੰਦੀ ਕੀਤੀ ਜਾਵੇ।ਇਸ ਮੌਕੇ ਛੋਟੂ ਰਾਮ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਜਿਲ੍ਹੇ ਸਾਰੇ ਬਲਾਕਾਂ ਵਿੱਚ ਇਸ ਸੰਬੰਧੀ ਟ੍ਰੇਨਿੰਗਾਂ ਦਾ ਆਯੋਜਨ ਕੀਤਾ ਗਿਆ ਹੈ। ਜਿਸ ਦੇ ਪਹਿਲੇ ਗੇੜ ਵਿੱਚ ਸੱਤ ਬਲਾਕਾੰ ਦੇ ਕੁੱਲ 252 ਅਧਿਆਪਕਾਂ ਨੇ ਭਾਗ ਲਿਆ ਹੈ।ਇਸ ਟ੍ਰੇਨਿੰਗ ਦਾ ਦੂਜਾ ਗੇੜ ਮਿਤੀ 28 ਜੁਲਾਈ ਤੋਂ ਸ਼ੁਰੂ ਹੋਵੇਗਾ। ਇਨ੍ਹਾਂ ਟ੍ਰੇਨਿੰਗਾਂ ਦੀ ਜਿਲ੍ਹਾ ਟੀਮ ਅਤੇ ਪੜ੍ਹੋ ਪੰਜਾਬ ਅਤੇ ਪੜ੍ਹਾਓ ਪੰਜਾਬ ਟੀਮਬਕਾਇਦਾ ਮੋਨੀਟ੍ਰਿੰਗ ਕੀਤੀ ਜਾ ਰਹੀ ਹੈ। ਇਨ੍ਹਾਂ ਟ੍ਰੇਨਿੰਗਾ ਵਿੱਚ ਬਲਾਕ ਮਾਸਟਰ ਟ੍ਰੇਨਰ ਬਤੌਰ ਰਿਸੋਰਸਪਰਸਨ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸਤਨਾਮ ਸਿੰਘ ਜਿਲ੍ਹਾ ਕੋਆਰਡੀਨੇਟਰ ਪਪਪਪ,ਨੀਲ ਕਮਲ ਸਹਾਇਕ ਕੋਆਰਡੀਨੇਟਰ,ਗੁਰਦਿਆਲ ਸਿੰਘ ਜਿਲ੍ਹਾ ਮੀਡੀਆ ਕੋਆਰਡੀਨੇਟਰ,ਬਲਜਿੰਦਰ ਸਿੰਘ ਵੀ ਮੌਜੂਦ ਸਨ।
ਕੈਪਸ਼ਨ:ਬਲਾਕ ਪੱਧਰੀ ਅਧਿਆਪਕਾਂ ਦੀ ਟ੍ਰੇਨਿੰਗ ਦਾ ਦ੍ਰਿਸ਼
ਕੈਪਸ਼ਨ:ਬਲਾਕ ਪੱਧਰੀ ਅਧਿਆਪਕਾਂ ਦੀ ਟ੍ਰੇਨਿੰਗ ਦਾ ਦ੍ਰਿਸ਼