ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜੁਡੀਸ਼ੀਅਲ ਅਫ਼ਸਰਾਂ ਨਾਲ ਕੀਤੀ ਮੀਟਿੰਗ

ਵੱਖ ਵੱਖ ਬੀਮਾ ਕੰਪਨੀਆਂ ਤੇ ਵਕੀਲਾਂ ਨਾਲ ਕੀਤੀ ਆਨ ਲਾਈਨ ਮੀਟਿੰਗ
10 ਜੁਲਾਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਕੀਤਾ ਵਿਚਾਰ ਵਟਾਂਦਰਾ
ਪਟਿਆਲਾ, 1 ਜੁਲਾਈ:- ਜ਼ਿਲ੍ਹਾ ਤੇ ਸੈਸ਼ਨ ਜੱਜ  ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਪਟਿਆਲਾ ਸੈਸ਼ਨਜ਼ ਡਿਵੀਜ਼ਨ ਦੇ ਜੁਡੀਸ਼ੀਅਲ ਅਫ਼ਸਰਾਂ (ਜੱਜ ਸਾਹਿਬਾਨ) ਨਾਲ ਮੀਟਿੰਗ ਕੀਤੀ ਗਈ। ਮੀਟਿੰਗ 'ਚ 10 ਜੁਲਾਈ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਜੱਜ ਸਾਹਿਬਾਨ ਨੂੰ ਵੱਧ ਤੋਂ ਵੱਧ ਅਜਿਹੇ ਕੇਸਾਂ ਦੀ ਪਹਿਚਾਣ ਕਰਨ ਲਈ ਕਿਹਾ ਕਿ ਜਿਨ੍ਹਾਂ ਦੇ ਝਗੜੇ ਆਉਣ ਵਾਲੀ ਲੋਕ ਅਦਾਲਤ ਰਾਹੀਂ ਸਮਝੌਤੇ ਕਰਵਾ ਕੇ ਨਿਪਟਾਏ ਜਾ ਸਕਣ।
ਇਸ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ  ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੀਮਾ ਕੰਪਨੀਆਂ ਦੇ ਮੈਨੇਜਰਾਂ ਅਤੇ ਵਕੀਲਾਂ ਨਾਲ ਆਨ ਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਆਪਣੇ ਮਹਿਕਮੇ ਨਾਲ ਸਬੰਧਤ ਵੱਧ ਤੋਂ ਵੱਧ ਅਜਿਹੇ ਕੇਸਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸੂਚੀ ਬਣਾਕੇ ਸਬੰਧਤ ਅਦਾਲਤ ਵਿਖੇ ਭੇਜਣ ਤਾਂ ਜੋ ਕੇਸਾਂ ਦਾ ਨਿਪਟਾਰਾ 10 ਜੁਲਾਈ ਨੂੰ ਆਉਣ ਵਾਲੀ ਲੋਕ ਅਦਾਲਤ ਵਿੱਚ ਕੀਤਾ ਜਾ ਸਕੇ।
ਕੈਪਸ਼ਨ :  ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਜੁਡੀਸ਼ੀਅਲ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ।