ਅੰਮਿ੍ਰਤਸਰ 13 ਜੁਲਾਈ :---ਜਿਲਾ ਅੰਮਿ੍ਰਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਆਨਲਾਈਨ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮਿ੍ਰਤਸਰ,ਸਾਹਮਣੇ ਵੇਰਕਾ ਮਿਲਕ ਪਲਾਂਟ ਵੇਰਕਾ ਵਿਖੇ ਮਿਤੀ 15 ਜੁਲਾਈ 2021 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਸਮੀਰ ਸਿੰਘ ਗੋਰਾਈਆ, ਡਿਪਟੀ ਡਾਇਰੈਕਟਰ ਡੇਅਰੀ ਅੰਮਿ੍ਰਤਸਰ, ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਸਿਖਲਾਈ ਕਰਵਾਈ ਜਾਣੀ ਹੈ।ਇਸ ਸਿਖਲਾਈ ਕੋਰਸ ਵਿੱਚ ਜਿਲਾ ਅੰਮਿ੍ਰਤਸਰ, ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ , ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ.ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮਿ੍ਰਤਸਰ, ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਲੈ ਕੇ ਮਿਤੀ 15 ਜੁਲਾਈ 2021 ਤੱਕ ਫਾਰਮ ਭਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਟੈਲੀਫੂਨ ਨੰ: 01832263083 ਤੇ ਸੰਪਰਕ ਕਰੋ।