ਨਵਾਂਸ਼ਹਿਰ 25 ਜੁਲਾਈ :- ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਵੱਲੋਂ ਆਪਣੀ ਸਮੁੱਚੀ ਟੀਮ ਨੂੰ ਨਾਲ ਲੈਕੇ ਹਲਕਾ ਨਵਾਂਸ਼ਹਿਰ ਦੇ ਹਰ ਪਿੰਡ ਵਿੱਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ ਅਤੇ ਲੋਕਾਂ ਵੱਲੋਂ ਵੀ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਅਟਵਾਲ ਦੇ ਉੱਦਮ ਅਤੇ ਉਪਰਾਲੇ ਸਦਕਾ ਪਿੰਡ ਉਟਾਲਾਂ ਵਿਖੇ ਇੱਕ ਪ੍ਰਭਾਵਸ਼ਾਲੀ ਮੀਟਿੰਗ ਕਰਵਾਈ ਗਈ ਜਿਸ ਵਿੱਚ ਸਾਰੇ ਪਿੰਡ ਵਾਸੀਆਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਆਪਣੀ ਪਹਿਲੀ ਗਰੰਟੀ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਅਹਿਮ ਗਰੰਟੀਆਂ ਦਿੱਤੀਆਂ ਜਾਣਗੀਆਂ। ਬਿਜਲੀ ਗਰੰਟੀ ਨੂੰ ਮੁੱਖ ਰੱਖਦਿਆਂ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਆਪ ਦੀ ਸਰਕਾਰ ਬਣਨ ਉਤੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ (ਦੋ ਮਹੀਨੇ ਦੇ ਬਿੱਲ ਉਤੇ 600 ਯੂਨਿਟ ਬਿਜਲੀ) ਮੁਫ਼ਤ ਦਿੱਤੀ ਜਾਵੇਗੀ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਜਲਵਾਹਾ ਨੇ ਕਿਸਾਨਾਂ ਵੱਲੋਂ ਜੰਤਰ ਮੰਤਰ ਉਤੇ ਲਗਾਈ ਇਤਿਹਾਸਕ ਸੰਸਦ ਬਾਰੇ ਵੀ ਅਹਿਮ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨੀ ਸੰਘਰਸ਼ ਦਾ ਸਭ ਨੂੰ ਡੱਟਕੇ ਸਮਰਥਨ ਕਰਨ ਦੀ ਵੀ ਅਪੀਲ ਕੀਤੀ। ਇਸ ਮੌਕੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਅਟਵਾਲ ਵੱਲੋਂ ਆਪਣੇ ਪਿੰਡ ਉਟਾਲਾਂ ਦੇ ਸਾਰੇ ਐਨ ਆਰ ਆਈ ਵੀਰਾਂ ਦਾ ਅਤੇ ਪਿੰਡ ਦੀ ਪੰਚਾਇਤ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਸਾਡੇ ਪਿੰਡ ਉਟਾਲਾਂ ਦੇ ਚਰਚੇ ਪੂਰੇ ਜ਼ਿਲ੍ਹੇ ਵਿੱਚ ਹੋਣ ਲੱਗੇ ਹਨ। ਇਹ ਤਾਂ ਹੀ ਸੰਭਵ ਹੋਇਆ ਹੈ ਜੇਕਰ ਸਾਰੇ ਪਿੰਡ ਵਾਸੀਆਂ ਨੇ ਇਕਜੁੱਟ ਹੋਕੇ ਸਹਿਯੋਗ ਕੀਤਾ ਹੈ। ਇਸ ਮੌਕੇ ਮਨਦੀਪ ਅਟਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਹਰ ਪਿੰਡ ਨੂੰ ਸੋਹਣਾ ਅਤੇ ਖੂਬਸੂਰਤ ਪਿੰਡ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਵੱਲੋਂ ਪਿੰਡ ਉਟਾਲਾਂ ਦੇ ਸਰਪੰਚ ਸਾਬ੍ਹ ਅਤੇ ਸਾਰੇ ਪੰਚਾਇਤ ਮੈਂਬਰਾਂ, ਮੋਹਤਬਰ ਵਿਅਕਤੀਆਂ ਅਤੇ ਪਿੰਡ ਦੇ ਨੌਜਵਾਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਪਿੰਡ ਵਾਸੀਆਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਰ ਪਰਿਵਾਰ ਇਕ ਮੌਕਾ ਆਪ ਪਾਰਟੀ ਨੂੰ ਜ਼ਰੂਰ ਦੇਵੇਗਾ। ਇਸ ਮੌਕੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ, ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਗਿਰਨ, ਸਰਕਲ ਪ੍ਰਧਾਨ ਗੁਰਦੇਵ ਸਿੰਘ ਮੀਰਪੁਰ, ਪਿੰਡ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਸਰਪੰਚ ਬੂਟਾ ਸਿੰਘ ਜੀ ਤੋਂ ਇਲਾਵਾ ਪਿੰਡ ਉਟਾਲਾਂ ਦੇ ਸਾਰੇ ਪੰਚਾਇਤ ਮੈਂਬਰ, ਸਤਿਕਾਰਯੋਗ ਬਜ਼ੁਰਗ ਸਹਿਬਾਨ ਅਤੇ ਨੌਜਵਾਨ ਸਾਥੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।