29 ਜੁਲਾਈ ਨੂੰ ਪਟਿਆਲਾ ਵਿਖੇ ਕੀਤੀ ਜਾਵੇਗੀ ਮਹਾਂਰੈਲੀ - ਦੌੜਕਾ
ਨਵਾਂਸ਼ਹਿਰ 9 ਜੁਲਾਈ ( ਵਿਸ਼ੇਸ਼ ਪ੍ਰਤੀਨਿਧੀ) ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ਤੇ ਅੱਜ ਜ਼ਿਲ੍ਹੇ ਭਰ ਚੋਂ ਵੱਖ-ਵੱਖ ਸਕੂਲਾਂ, ਵਿਭਾਗਾਂ ਦੇ ਦਫਤਰਾਂ ਵਿੱਚੋਂ ਮੁਲਾਜ਼ਮਾਂ ਵਲੋਂ ਕਲਮ ਛੋੜ / ਕੰਮ ਛੋੜ ਹੜਤਾਲ ਕਰਕੇ ਜ਼ਿਲ੍ਹਾ ਕਨਵੀਨਰਾਂ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਮੁਲਖਰਾਜ ਸ਼ਰਮਾ, ਅਜੀਤ ਸਿੰਘ ਬਰਨਾਲਾ, ਬਹਾਦਰ ਸਿੰਘ, ਤੀਰਥ ਰਾਮ ਦੀ ਅਗਵਾੲੀ ਵਿੱਚ ਤਨਖਾਹ ਕਮਿਸ਼ਨ ਦੀ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਰਿਪੋਰਟ ਅਤੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਵਿਰੋਧ ਵਿੱਚ ਅਤੇ ਪਿਛਲੇ ਸਾਲਾਂ ਤੋਂ ਲਟਕਦੀਆਂ ਮੰਗਾਂ ਮਨਵਾਉਣ ਲਈ ਡੀ ਸੀ ਦਫਤਰ ਸਾਹਮਣੇ ਰੋਹ ਭਰਪੂਰ ਪ੍ਰਦਰਸ਼ਨ ਕਰਨ ਉਪਰੰਤ ਚੰਡੀਗੜ੍ਹ ਚੌਕ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਮੁਲਾਜ਼ਮ ਆਗੂ ਕੁਲਦੀਪ ਸਿੰਘ ਦੌੜਕਾ, ਅਜੈ ਕੁਮਾਰ, ਸੁਰਿੰਦਰ ਸਿੰਘ ਸੋਇਤਾ, ਪਰਮਿੰਦਰ ਸਿੰਘ, ਸੁਰਿੰਦਰ ਪਾਲ, ਬਿਕਰਮਜੀਤ ਸਿੰਘ, ਵਰਿੰਦਰ ਕੁਮਾਰ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ। ਸਾਂਝੇ ਫਰੰਟ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੇ ਸਿੱਟੇ ਵਜੋਂ ਸਰਕਾਰ ਨੂੰ ਮਜਬੂਰੀ ਵੱਸ ਕਮੇਟੀਆਂ ਦਾ ਗਠਨ ਕਰਨਾ ਪਿਆ ਜੋ ਤਨਖਾਹਾਂ ਵਿੱਚ ਵਾਧੇ ਸਬੰਧੀ ਕੈਬਨਿਟ ਸਬ ਕਮੇਟੀ ਨੂੰ ਰਿਪੋਰਟ ਦੇਵੇਗੀ ਪਰ ਸਰਕਾਰ ਨੇ ਉਸ ਤੋਂ ਪਹਿਲਾਂ ਹੀ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੋਟੀਫਿਕੇਸ਼ਨ ਕਰਕੇ ਮਸਲੇ ਹੱਲ ਨਾ ਕਰਨ ਦਾ ਸੰਕੇਤ ਦੇ ਦਿੱਤਾ ਹੈ। ਜਿਸ ਨੂੰ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਤਕ ਤਿੱਖੇ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਚੋਣ ਮੈਨੀਫੈਸਟੋ ਰਾਹੀਂ ਜੋ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦੇ ਕੀਤੇ ਸਨ, ਸਰਕਾਰ ਤੋਂ ਚੋਣਾਂ ਦੇ ਸਮੇਂ ਜਵਾਬ ਮੰਗਿਆ ਜਾਵੇਗਾ। ਉਨ੍ਹਾਂ 29 ਜੁਲਾਈ ਨੂੰ ਪਟਿਆਲਾ ਮਹਾਂਰੈਲੀ ਵਿੱਚ ਸਮੂਹ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਰੋਸ ਰੈਲੀ ਨੂੰ ਸੋਹਣ ਸਿੰਘ, ਮਨਜਿੰਦਰਜੀਤ ਸਿੰਘ, ਚਰਨਜੀਤ ਸਿੰਘ, ਜਸਬੀਰ ਸਿੰਘ ਮੋਰੋਂ, ਪ੍ਰਿੰ. ਅਸ਼ੋਕ ਕੁਮਾਰ, ਪਰਮਜੀਤ ਕੌਰ, ਪਰਮਿੰਦਰ ਸਿੰਘ ਜਸਵਿੰਦਰ ਔਜਲਾ, ਸੁਰਜੀਤ ਸਿੰਘ, ਬਹਾਦਰ ਸਿੰਘ ਕਸ਼ਮੀਰ ਸਿੰਘ