ਆਬਾਦੀ ਨੂੰ ਸਥਿਰ ਕਰਨ ਦੇ ਉਪਰਾਲਿਆਂ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਵਿਸ਼ਵ ਆਬਾਦੀ ਜਾਗਰੂਕਤਾ ਪੰਦਰਵਾੜਾ
ਜਾਡਲਾ, 7 ਜੁਲਾਈ 2021:- ਦੇਸ਼ ਵਿੱਚ ਬੇਕਾਬੂ ਆਬਾਦੀ ਨੂੰ ਸਥਿਰ ਕਰਨ ਦੇ ਉਪਰਾਲਿਆਂ ਦੇ ਤੌਰ ਉੱਤੇ 27 ਜੂਨ ਤੋਂ 10 ਜੁਲਾਈ 2021 ਤੱਕ ਵਿਸ਼ਵ ਆਬਾਦੀ ਜਾਗਰੂਕਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਪੀ.ਐੱਚ.ਸੀ. ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਨੇ ਅੱਜ ਮਿੰਨੀ ਪੀ.ਐੱਚ.ਸੀ. ਜਾਡਲਾ ਸਮੇਤ ਵੱਖ-ਵੱਖ ਥਾਵਾਂ ਉੱਤੇ ਸਿਹਤ ਵਿਭਾਗ ਦੇ ਫੀਲਡ ਕਾਮਿਆਂ ਅਤੇ ਆਮ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾਂ ਦੀ ਮਹੱਤਤਾ ਬਾਰੇ ਦੱਸਿਆ। "ਆਫਤ ਵਿੱਚ ਵੀ ਪਰਿਵਾਰ ਨਿਯੋਜਨ ਦੀ ਤਿਆਰੀ, ਸਮਰਥ ਰਾਸ਼ਟਰ ਅਤੇ ਪਰਿਵਾਰ ਦੀ ਪੂਰੀ ਜ਼ਿੰਮੇਵਾਰੀ" ਥੀਮ ਤਹਿਤ ਮਨਾਏ ਜਾ ਰਹੇ ਇਸ ਪੰਦਰਵਾੜੇ ਦਾ ਮੁੱਖ ਮਕਸਦ ਆਮ ਲੋਕਾਂ ਖਾਸ ਕਰਕੇ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਗਰਭ ਰੋਕੂ ਸਾਧਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਡਾ ਗੀਤਾਂਜਲੀ ਸਿੰਘ ਨੇ ਪਰਿਵਾਰ ਨਿਯੋਜਨ ਦੇ ਨਵੇਂ ਸਾਧਨਾਂ ਸਮੇਤ ਸਥਾਈ ਅਤੇ ਅਸਥਾਈ ਸਾਧਨਾਂ ਜਿਵੇਂ ਕਿ ਕੰਡੋਮ, ਓਰਲ ਪਿੱਲਸ, ਕਾਪਰ-ਟੀ, ਪੀ.ਪੀ.ਆਈ.ਯੂ.ਸੀ.ਡੀ, ਛਾਇਆ ਗਰਭ ਨਿਰੋਧਕ ਗੋਲੀ, ਅੰਤਰਾ ਗਰਭ ਨਿਰੋਧਕ ਇੰਜੈਕਸ਼ਨ, ਨਲਬੰਦੀ ਅਤੇ ਨਸਬੰਦੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰ ਨੂੰ ਇਹ ਸਾਧਨ ਜ਼ਰੂਰ ਅਪਣਾਉਣੇ ਚਾਹੀਦੇ ਹਨ। ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਦੋ ਬੱਚਿਆਂ ਵਿੱਚ ਅੰਤਰ ਰੱਖਣ ਲਈ ਅੰਤਰਾ ਟੀਕਾ ਲਾਇਆ ਜਾਂਦਾ ਹੈ ਜੋ ਕਿ ਜਣੇਪੇ ਤੋਂ ਛੇ ਹਫਤੇ ਬਾਅਦ ਹਰ 3 ਮਹੀਨੇ ਦੇ ਅੰਤਰ 'ਤੇ ਲੱਗਦਾ ਹੈ। ਇਹ ਟੀਕਾ ਸਾਧਾਰਨ ਮਾਹਵਾਰੀ ਦੇ ਪਹਿਲੇ 7 ਦਿਨਾਂ ਦੌਰਾਨ ਲਾਇਆ ਜਾ ਸਕਦਾ ਹੈ ਜੋ ਔਰਤ ਨੂੰ 3 ਮਹੀਨੇ ਤੱਕ ਗਰਭਵਤੀ ਹੋਣ ਤੋਂ ਰੋਕੇਗਾ। ਔਰਤਾਂ ਗਰਭਧਾਰਨ ਤੋਂ ਬਚਣ ਲਈ ਹਰ ਤਿੰਨ ਮਹੀਨੇ ਬਾਅਦ ਇਸਦੀ ਵਰਤੋਂ ਕਰ ਸਕਦੀਆਂ ਹਨ। ਡਾ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰਭਰੋਕੂ ਗੋਲੀ ਛਾਇਆ ਦੀ ਵੀ ਸ਼ੁਰੂਆਤ ਕੀਤੀ ਗਈ ਸੀ, ਜੋ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਵੀ ਬਹੁਤ ਸੁਰੱਖਿਅਤ ਹੈ। ਇਸ ਗੋਲੀ ਦਾ ਮਹਿਲਾਵਾਂ ਦੀ ਸਿਹਤ 'ਤੇ ਕੋਈ ਸਾਈਡ ਇਫੈਕਟ ਨਹੀਂ ਪੈਂਦਾ ਹੈ, ਕਿਉਂਕਿ ਇਹ ਕੋਈ ਹਾਰਮੋਨਲ ਗੋਲੀ ਨਹੀਂ ਹੈ। ਇਹ ਨਵੇਂ ਸਾਧਨ ਵਧੇਰੇ ਪ੍ਰਭਾਵੀ, ਸੁਵਿਧਾਜਨਕ ਅਤੇ ਪਰਖੇ ਹੋਏ ਹਨ। ਡਾ. ਸਿੰਘ ਨੇ ਸਮੂਹ ਫੀਲਡ ਸਟਾਰ ਨੂੰ ਅਪੀਲ ਕੀਤੀ ਕਿ ਯੋਗ ਜੋੜਿਆਂ ਨੂੰ ਗਰੁੱਪ ਮੀਟਿੰਗਾਂ ਰਾਹੀਂ ਛੋਟਾ ਪਰਿਵਾਰ ਸੁੱਖੀ ਪਰਿਵਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇ ਅਤੇ ਪਰਿਵਾਰ ਭਲਾਈ ਦੇ ਕੱਚੇ ਤੇ ਪੱਕੇ ਸਾਧਨਾਂ ਨੂੰ ਅਪਣਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਜੂਕੇਟਰ ਮਨਿੰਦਰ ਸਿੰਘ ਸਮੇਤ ਹੋਰ ਸਟਾਫ ਹਾਜਰ ਸੀ।