ਨਵਾਂਸ਼ਹਿਰ 23 ਜੁਲਾਈ:- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਰਾਸ਼ਟਰੀ ਪੱਧਰ ਤੇ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰੀਖਿਆ ਦੀ ਤਿਆਰੀ ਸੰਬੰਧੀ ਸਮੂਹ ਸੈਂਟਰ ਹੈੱਡ ਟੀਚਰਜ਼ ਦੀ ਇੱਕ ਵਿਸ਼ੇਸ਼ ਟ੍ਰੇਨਿੰਗ ਸਰਕਾਰੀ ਸਮਾਰਟ ਸਕੂਲ ਲੰਗੜੋਆ ਵਿਖੇ ਜਗਦੀਪ ਸਿੰਘ ਦਿਉਲ ਜਿਲ੍ਹਾ ਸਿੱਖਿਆ ਅਫ਼ਸਰ (ਐ ਸਿ) ਦੀ ਅਗਵਾਈ ਹੇਠ ਕਰਵਾਈ ਗਈ।ਇਸ ਮੌਕੇ ਬੋਲਦਿਆ ਛੋਟੂ ਰਾਮ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਪੰਜਾਬ ਨੇ ਪੂਰੇ ਭਾਰਤ ਵਿੱਚ ਸਿੱਖਿਆ ਦੇ ਖੇਤਰ ਵਿੱਚ ਆਪਣੀ ਪਹਿਚਾਣ ਬਣਾਈ ਹੈ। ਪੰਜਾਬ ਨੇ ਰਾਸ਼ਟਰੀ ਸਰਵੇਖਣ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ ਜੋ ਕਿ ਅਧਿਆਪਕ ਵਰਗ ਲਈ ਬਹੁਤ ਹੀ ਮਾਣ ਅਤੇ ਫਖਰ ਵਾਲੀ ਗੱਲ ਹੈ। ਇਸ ਮਾਣ ਨੂੰ ਬਰਕਰਾਰ ਰੱਖਣ ਲਈ ਸਾਨੂੰ ਨਵੰਬਰ ਮਹੀਨੇ ਹੋਣ ਜਾ ਰਹੇ ਨੈਸ਼ਨਲ ਅਚੀਮੈਂਟ ਸਰਵੇ ਵਿੱਚ ਬੱਚਿਆਂ ਦੀ ਸੌ ਪ੍ਰਤੀਸ਼ਤ ਭਾਗੀਦਾਰੀ ਪੂਰੀ ਤਿਆਰੀ ਨਾਲ ਕਰਵਾਉਣੀ ਹੋਵੇਗੀ।ਇਸ ਲਈ ਸਾਨੂੰ ਅੱਜ ਤੋਂ ਹੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਰਿਤ ਕਰਨ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਵਿਭਾਗ ਵਲੋਂ ਚਲਾਏ ਜਾ ਰਹੇ ਲਾਈਬ੍ਰੇਰੀ ਲੰਗਰ ਨਾਲ ਬੱਚਿਆਂ ਨੂੰ ਜੋੜਕੇ ਇਸ ਮੁਕਾਬਲੇ ਲਈ ਤਿਆਰ ਕੀਤਾ ਜਾਵੇ। ਉਨ੍ਹਾਂ ਇਹ ਵੀ ਸਮੂਹ ਸਕੂਲ ਸੈਂਟਰ ਹੈੱਡ ਟੀਚਰਜ਼ ਨੂੰ ਹਦਾਇਤ ਵੀ ਕੀਤੀ ਕਿ ਵਿਭਾਗ ਵਲੋਂ ਭੇਜੀ ਜਾ ਰਹੀ ਸਿੱਖਣ ਸਮੱਗਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਸਿੱਖਣ ਪ੍ਰਣਾਮਾ ਨੂੰ ਪ੍ਰਾਪਤ ਕਰਨ ਲਈ ਯੋਜਨਾਬੰਦੀ ਕੀਤੀ ਜਾਵੇ।ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਦਰਪਨ ਐਪ ਦੀ ਵਰਤੋਂ ਯਕੀਨੀ ਬਨਾਉਣ ਦੀ ਹਦਾਇਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨੀਤਾ ਰਾਣੀ, ਪਰਮਜੀਤ ਕੌਰ ਦੋਵੇ ਬਲਾਕ ਪ੍ਰਾਇਮਰੀ ਅਫ਼ਸਰ, ਸਤਨਾਮ ਸਿੰਘ ਜਿਲ੍ਹਾ ਕੋਆਰਡੀਨੇਟਰ ਪਪਪਪ,ਨੀਲ ਕਮਲ ਸਹਾਇਕ ਕੋਆਰਡੀਨੇਟਰ, ਗੁਰਦਿਆਲ ਮਾਨ ਜਿਲ੍ਹਾ ਮੀਡੀਆ ਕੋਆਰਡੀਨੇਟਰ, ਰਮਨ ਕੁਮਾਰ ਸੈਂਟਰ ਹੈੱਡ ਟੀਚਰ, ਤਰਸੇਮ ਲਾਲ, ਹੰਸ ਰਾਜ, ਬਲਕਾਰ ਚੰਦ, ਅਮਨਦੀਪ ਸਿੰਘ, ਗਗਨਦੀਪ ਗਾਂਧੀ, ਸੁਖਰਾਮ, ਬਲਰਾਜ, ਸੰਦੀਪ ਰਾਣਾ,ਬਲਵੰਤ ਰਾਏ, ਅਨਿਲ ਕੁਮਾਰ, ਪਰਮਜੀਤ ਕੌਰ, ਹਰਜਾਪ ਕੌਰ,ਸੁਰਿੰਦਰ ਕੌਰ, ਸੀਤਾ ਕੌਰ,ਅਮਰਜੀਤ ਕੌਰ ਅਤੇ ਮੋਨਿਕਾ ਗੁਲਾਟੀ ਨੇ ਵੀ ਸੰਬੋਧਨ ਕੀਤਾ।
ਕੈਪਸ਼ਨ:ਨੈਸ਼ਨਲ ਅਚੀਵਮੈਂਟ ਸਰਵੇ ਦੀ ਟ੍ਰੇਨਿੰਗ ਦਾ ਦ੍ਰਿਸ਼
ਕੈਪਸ਼ਨ:ਨੈਸ਼ਨਲ ਅਚੀਵਮੈਂਟ ਸਰਵੇ ਦੀ ਟ੍ਰੇਨਿੰਗ ਦਾ ਦ੍ਰਿਸ਼