ਅੰਮ੍ਰਿਤਸਰ ਜਿਲ੍ਹੇ ਵਿਚ ਲਾਭਪਾਤਰੀਆਂ ਨੂੰ ਦੁੱਗਣੀ ਹੋਈ ਪੈਨਸ਼ਨ ਮਿਲਣੀ ਸ਼ੁਰੂ

ਅੰਮ੍ਰਿਤਸਰ, 31 ਅਗਸਤ - ਪੰਜਾਬ ਸਰਕਾਰ ਵਲੋਂ ਸਮਾਜ ਦੇ ਲੋੜਵੰਦ ਲੋਕਾਂ ਨੂੰ ਪੈਨਸ਼ਨ ਯੋਜਨਾ ਤਹਿਤ ਜੁਲਾਈ 2021 ਤੋਂ ਦੁੱਗਣੀ ਪੈੈਨਸ਼ਨ ਦਿੱਤੀ ਜਾਣੀ ਸ਼ੁਰੂ  ਕਰ ਦਿੱਤੀ ਗਈ ਹੈ, ਜਿਸ ਤਹਿਤ ਜਿਲ੍ਹੇ ਅੰਦਰ ਵੀ ਲਾਭਪਾਤਰੀਆਂ ਨੂੰ ਇਸਦਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ। ਦੁੱਗਣੀ ਹੋਈ ਪੈਨਸ਼ਨ  ਨਾਲ ਜਿਲ੍ਹੇ ਅੰਦਰ 1 ਲੱਖ 80 ਹਜਾਰ ਦੇ ਕਰੀਬ ਪੈਨਸ਼ਨਾਂ ਨੂੰ ਦੁਗਣੀ ਪੈਨਸ਼ਨ ਦਾ ਲਾਭ ਮਿਲੇਗਾ ਅਤੇ ਅੱਜ ਜ਼ਿਲ੍ਹੇ ਵਿੱਚ 24 ਥਾਵਾਂ ਤੇ ਸਮਾਗਮ ਕਰਕੇ 8500 ਦੇ ਕਰੀਬ ਲਾਭਪਾਤਰੀਆਂ ਨੂੰ ਵੱਧੀ ਹੋਈ ਪੈਨਸ਼ਨ ਦੇ ਚੈਕ ਤਕਸੀਮ ਕੀਤੇ ਹਨ। ਅੱਜ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਧੀ ਹੋਈ ਪੈਨਸ਼ਨ ਪ੍ਰਦਾਨ ਕਰਨ ਸਬੰਧੀ ਕੀਤੇ ਸਮਾਗਮ ਦੌਰਾਨ ਵਰਚੁਅਲ ਤਰੀਕੇ ਨਾਲ ਚੇਅਰਮੈਨ ਸ: ਜੁਗਲ ਕਿਸ਼ੋਰ ਸ਼ਰਮਾ, ਰਾਜ ਕੰਵਲ ਪ੍ਰੀਤ ਸਿੰਘ ਲੱਕੀ, ਕੌਂਸਲਰ ਵਿਕਾਸ ਸੋਨੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੈਡਮ ਜਤਿੰਦਰ ਸੋਨੀਆ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਪੈਨਸ਼ਨਰਾਂ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮੂਹ ਪੈਨਸ਼ਨਰਾਂ ਜਿਨ੍ਹਾਂ ਵਿਚ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਤੇ ਦਿਵਿਆਂਗ ਵਿਅਕਤੀਆਂ ਨੂੰ ਪ੍ਰਤੀ ਮਹੀਨਾ 750 ਰੁਪੈ ਤੋਂ ਵਧਾਕੇ ਪੈਨਸ਼ਨ 1500 ਰੁਪੈ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਜੋ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕਰ ਦਿਖਾਇਆ ਹੈ। ਇਸ ਮੌਕੇ ਬੋਲਦਿਆਂ ਕੌਂਸਲਰ ਵਿਕਾਸ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਵਲੋਂ ਚੋਣਾਂ ਵਿਚ ਜੋ ਵਾਅਦੇ ਪੂਰੇ ਕੀਤੇ ਗਏ ਸਨ। ਉਹ 90 ਫੀਸਦੀ ਤੋਂ ਜ਼ਿਆਦਾ ਪੂਰੇ ਕਰ ਲਏ ਗਏ ਹਨ। ਉਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਲੜਕੀਆਂ ਦੇ ਵਿਆਹ ਤੇ ਸ਼ਗਨ ਸਕੀਮ ਵਜੋਂ ਦਿੱਤੀ ਜਾਣ ਵਾਲੀ ਰਾਸ਼ੀ 31 ਹਜ਼ਾਰ ਰੁਪਏ ਤੋਂ ਵੱਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ: ਅਸੀਸਇੰਦਰ ਸਿੰਘ ਨੇ ਦੱਸਿਆ ਕਿ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਹਿਲੀ ਸਤੰਬਰ 2021 ਨੂੰ ਵਧੀ ਹੋਈ ਪੈਨਸ਼ਨ ਭੇਜ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਲਾਭਪਾਤਰੀਆਂ ਦੇ ਖਾਤੇ ਵਿੱਚ ਸਿੱਧੇ ਤੌਰ ਤੇ ਪੈਨਸ਼ਨ ਪਾ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਇਸ ਤਰ੍ਹਾਂ ਬਜ਼ੁਰਗਾਂ ਨੂੰ ਦਫ਼ਤਰ ਦੇ ਚੱਕਰ ਕੱਟਣ ਤੋਂ ਕਾਫ਼ੀ ਰਾਹਤ ਮਿਲਦੀ ਹੈ। ਇਸ ਮੌਕੇ ਸੰਕੇਤਕ ਤੌਰ ਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ 50 ਲਾਭਪਾਤਰੀਆਂ ਨੂੰ ਪੈਨਸ਼ਨ ਦੇ ਚੈਕ ਵੀ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ: ਮਨਜਿੰਦਰ ਸਿੰਘ ਵੀ ਹਾਜ਼ਰ ਸਨ।

ਪੰਜਾਬ ਸਰਕਾਰ ਵੱਲੋਂ ਵਧਾਈ ਸਮਾਜਿਕ ਸੁਰੱਖਿਆ ਪੈਨਸ਼ਨ ਦਾ ਪਟਿਆਲਾ ਜ਼ਿਲ੍ਹੇ ਦੇ 1.98 ਲੱਖ ਲਾਭਪਾਤਰੀਆਂ ਨੂੰ ਮਿਲੇਗਾ ਲਾਭ-ਕੇ.ਕੇ. ਸ਼ਰਮਾ

-ਪਟਿਆਲਾ ਜ਼ਿਲ੍ਹੇ 'ਚ ਲਾਭਪਾਤਰੀਆਂ ਨੂੰ ਮਿਲੇਗੀ 29.74 ਕਰੋੜ ਰੁਪਏ ਦੀ ਪੈਨਸ਼ਨ= ਕੁਮਾਰ ਅਮਿਤ
ਪਟਿਆਲਾ, 31 ਅਗਸਤ:
ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਂਦੀ ਮਹੀਨਾਵਾਰ ਪੈਨਸ਼ਨ 750 ਦੀ ਥਾਂ ਹੁਣ 1500 ਕਰ ਦਿੱਤੀ ਗਈ ਹੈ, ਜਿਸ ਨਾਲ ਪਟਿਆਲਾ ਜ਼ਿਲ੍ਹੇ ਦੇ 1.98 ਲੱਖ ਲਾਭਪਾਤਰੀਆਂ ਨੂੰ 1 ਜੁਲਾਈ 2021 ਤੋਂ ਇਸ ਵਾਧੇ ਦਾ ਲਾਭ ਮਿਲੇਗਾ। ਇਹ ਪ੍ਰਗਟਾਵਾ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਕੀਤਾ।
ਉਹ ਇੱਥੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਸਮਾਰੋਹ ਦੀ ਆਨ ਲਾਈਨ ਪ੍ਰਧਾਨਗੀ ਕੀਤੇ ਜਾਣ ਮੌਕੇ ਸ਼ਮੂਲੀਅਤ ਕਰਨ ਬਾਅਦ ਪਟਿਆਲਾ ਸ਼ਹਿਰੀ ਹਲਕੇ ਦੇ 50 ਦੇ ਕਰੀਬ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦੇ ਚੈਕ ਵੰਡ ਰਹੇ ਸਨ। ਇਸ ਮੌਕੇ ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਕਿ ਇਸ ਨਵੀਂ ਵਧੀ ਹੋਈ ਪੈਨਸ਼ਨ 'ਤੇ ਪੰਜਾਬ ਸਰਕਾਰ, 4800 ਕਰੋੜ ਰੁਪਏ ਦਾ ਸਾਲਾਨਾ ਖ਼ਰਚਾ ਕਰੇਗੀ। ਜਦਕਿ ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਰੀਬਾਂ ਲਈ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਦਾ ਵਾਅਦਾ ਪੂਰਾ ਕੀਤਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 1 ਲੱਖ 98 ਹਜ਼ਾਰ 234 ਲਾਭਪਾਤਰੀਆਂ ਨੂੰ 29 ਕਰੋੜ 73 ਲੱਖ 51 ਹਜ਼ਾਰ ਰੁਪਏ ਦੀ ਪੈਨਸ਼ਨ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਬੁਢਾਪਾ ਪੈਨਸ਼ਨ ਦੇ 1 ਲੱਖ 34 ਹਜ਼ਾਰ 777 ਲਾਭਪਾਤਰੀ ਹਨ, ਜਿਨ੍ਹਾਂ ਨੂੰ ਹਰ ਮਹੀਨੇ 20 ਕਰੋੜ 21 ਲੱਖ 65 ਹਜ਼ਾਰ 500 ਰੁਪਏ ਦੀ ਪੈਨਸ਼ਨ ਮਿਲਦੀ ਹੈ। ਜਦੋਂਕਿ 35,896 ਵਿਧਵਾਵਾਂ ਨੂੰ 5 ਕਰੋੜ 38 ਲੱਖ 44,000 ਰੁਪਏ, 11,393 ਆਸ਼ਰਿਤ ਬੱਚਿਆਂ ਨੂੰ 1 ਕਰੋੜ 70 ਲੱਖ 89,500 ਰੁਪਏ, 16,168 ਦਿਵਿਆਂਗ ਲਾਭਪਾਤਰੀਆਂ ਨੂੰ 2 ਕਰੋੜ 42 ਲੱਖ 52 ਹਜ਼ਾਰ ਰੁਪਏ ਦੀ ਪੈਨਸ਼ਨ ਰਾਸ਼ੀ ਵੰਡੀ ਜਾਂਦੀ ਹੈ।
ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਸਮਾਰੋਹ ਮੌਕੇ ਪਟਿਆਲਾ ਸ਼ਹਿਰੀ ਹਲਕੇ ਦੇ 54 ਲਾਭਪਾਤਰੀਆਂ ਨੂੰ ਚੈਕ ਤਕਸੀਮ ਕੀਤੇ ਗਏ। ਜਦੋਂਕਿ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਹੋਏ ਸਮਾਰੋਹਾਂ ਦੌਰਾਨ ਅੱਜ ਕੁਲ 1600 ਲਾਭਪਾਤਰੀਆਂ ਨੂੰ ਹਲਕਾ ਵਿਧਾਇਕਾਂ ਤੇ ਹੋਰ ਆਗੂਆਂ ਵੱਲੋਂ ਵਧੀ ਹੋਈ ਪੈਨਸ਼ਨ ਤਕਸੀਮ ਕੀਤੀ ਗਈ। ਜਦੋਂਕਿ ਬਾਕੀ ਲਾਭਪਾਤਰੀਆਂ ਦੀ ਪੈਨਸ਼ਨ ਦੀ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਗਈ ਹੈ।
ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਪੰਜਾਬ ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਸ਼ਹਿਰੀ ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਪੰਜਾਬ ਲਾਰਜ ਸਕੇਲ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਚੇਅਰਮੈਨ ਜਸਵੀਰ ਇੰਦਰ ਸਿੰਘ ਢੀਂਡਸਾ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਯੂ.ਟੀ. ਆਈ.ਏ.ਐਸ.) ਚੰਦਰ ਜੋਤੀ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੰਬੋਜ, ਸੀ.ਡੀ.ਪੀ.ਓ. ਰੇਖਾ ਰਾਣੀ, ਸੁਪਰਵਾਈਜਰ ਜਸਵੀਰ ਕੌਰ, ਅਭਿਜੀਤ ਕੌਰ, ਸਮਜਿਕ ਸੁਰੱਖਿਆ ਵਿਭਾਗ ਤੋਂ ਮਨਮੋਹਨਜੀਤ ਕੌਰ, ਦੀਪਿਕਾ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਡਿਵੀਜ਼ਨਲ ਕਮਿਸ਼ਨਰ ਵੱਲੋਂ 'ਸੱਥ ਜੁਗਨੂੰਆਂ ਦੀ' ਕਹਾਣੀ-ਸੰਗ੍ਰਿਹ ਦਾ ਲੋਕ-ਅਰਪਣ

ਪਟਿਆਲਾ, 31 ਅਗਸਤ:ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ 15 ਸਿਰਮੌਰ ਪੰਜਾਬੀ ਕਹਾਣੀਕਾਰਾਂ ਦੀਆਂ ਚੋਣਵੀਂਆਂ ਕਹਾਣੀਆਂ ਦੇ ਗੁਰਮੁਖੀ ਤੇ ਸ਼ਾਹਮੁਖੀ ਦੇ ਸਾਂਝੇ ਕਹਾਣੀ ਸੰਗ੍ਰਹਿ 'ਸੱਥ ਜੁਗਨੂੰਆਂ ਦੀ' ਪੁਸਤਕ ਨੂੰ ਲੋਕ-ਅਰਪਣ ਕੀਤਾ। ਚੰਦਰ ਗੈਂਦ ਦੇ ਇਸ ਮੌਕੇ ਪੁਸਤਕ ਦੇ ਸੰਪਾਦਕ ਅਤੇ ਸ਼ਾਮਲ ਕਹਾਣੀਕਾਰਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਜਿੱਥੇ ਮਾਂ-ਬੋਲੀ ਪੰਜਾਬੀ ਦਾ ਇਹ ਦੋ ਲਿਪੀ ਕਹਾਣੀ-ਸੰਗ੍ਰਹਿ ਪਾਠਕਾਂ ਤੇ ਵਿਦਵਾਨਾਂ ਦੇ ਸੁਹਜ ਦੀ ਤ੍ਰਿਪਤੀ ਕਰੇਗਾ, ਉੱਥੇ ਪੂਰਬੀ ਤੇ ਪੱਛਮੀ ਪੰਜਾਬ ਵਿਚਕਾਰ ਭਾਈਚਾਰਕ ਸਾਂਝ ਦੇ ਪੁਲ਼ ਨੂੰ ਹੋਰ ਵੀ ਮਜ਼ਬੂਤ ਕਰੇਗਾ।
ਇਸ ਤੋਂ ਪਹਿਲਾਂ 'ਸੱਥ ਜੁਗਨੂੰਆਂ ਦੀ' ਕਹਾਣੀ- ਸੰਗ੍ਰਹਿ ਦੇ ਲਿਪੀਅੰਤਰਣਕਾਰ ਤੇ ਸੰਪਾਦਕ ਅੰਮਿ੍ਤਪਾਲ ਸਿੰਘ ਸ਼ੈਦਾ ਨੇ ਪੁਸਤਕ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਹੀ ਸ਼ਹਿਰ ਪਟਿਆਲਾ ਤੋਂ ਪਹਿਲੀ ਵਾਰ ਪ੍ਰਕਾਸ਼ਿਤ ਇਸ ਪੁਸਤਕ ਵਿੱਚ ਪੰਜਾਬੀ ਕਥਾ ਜਗਤ ਦੇ 15 ਸਮਰੱਥ ਤੇ ਸਿਰਮੌਰ ਕਹਾਣੀਕਾਰਾਂ ਦੀ ਇਕ-ਇਕ ਚੋਣਵੀਂ ਕਹਾਣੀ ਸ਼ਾਮਲ ਹੈ। ਪੁਸਤਕ, ਪੰਜਾਬੀ ਭਾਸ਼ਾ ਦੀਆਂ ਦੋ ਲਿਪੀਆਂ, ਗੁਰਮੁਖੀ ਤੇ ਸ਼ਾਹਮੁਖੀ ਵਿੱਚ ਸਾਂਝੇ ਤੌਰ ਤੇ ਪ੍ਰਕਾਸ਼ਿਤ ਕੀਤੀ ਗਈ ਹੈ, ਤਾਂ ਜੋ ਗੁਆਂਢੀ ਮੁਲਕ ਦੇ ਲਹਿੰਦੇ ਪੰਜਾਬ ਵਿਚ ਸ਼ਾਹਮੁਖੀ ਪੰਜਾਬੀ ਦੇ ਪਾਠਕ ਤੇ ਵਿਦਵਾਨ ਵੀ ਸਾਡੇ ਚੜਦੇ ਪੰਜਾਬ ਦੀ ਕਹਾਣੀ ਕਲਾ ਦਾ ਆਨੰਦ ਮਾਣ ਸਕਣ ਤੇ ਆਪਸੀ ਸਾਹਿਤਿਕ ਸਾਂਝ ਹੋਰ ਵੀ ਗੂੜੀ ਹੋ ਸਕੇ । ਪੁਸਤਕ ਦੀ ਸ਼ਾਨਦਾਰ ਭੂਮਿਕਾ, ਉੱਘੇ ਵਿਦਵਾਨ ਤੇ ਸ਼੍ਰੋਮਣੀ ਲੇਖਕ ਡਾ. ਅਮਰ ਕੋਮਲ ਨੇ ਲਿਖੀ ਹੈ। ਪੰਜਾਬ ਦੀ ਉੱਘੀ ਤੈ੍ਰਭਾਸ਼ੀ ਸੰਸਥਾ, ਤ੍ਵਿੇਣੀ ਸਾਹਿਤ ਪੀ੍ਰਸ਼ਦ (ਰਜਿ.), ਪਟਿਆਲਾ ਦੀ ਪੁਸਤਕ 'ਤੇ ਸੰਖੇਪ ਤਬਸਰਾ, ਸ੍ਰੀ ਅਸ਼ਰਫ਼ ਮਹਿਮੂਦ ਨੰਦਨ, ਐਡੀਟਰ, ਪਰਵਾਜ਼ੇ-ਅਦਬ, ਭਾਸ਼ਾ ਵਿਭਾਗ ਪੰਜਾਬ ਨੇ ਕੀਤਾ ਹੈ। ਸੀ੍ਰ ਸ਼ੈਦਾ ਨੇ ਇਹ ਵੀ ਦੱਸਿਆ ਕਿ ਇਹ ਪੁਸਤਕ ਦੁਨੀਆ ਦੇ ਸਮੂਹ ਪੰਜਾਬੀ ਹਲਕਿਆਂ ਤਕ ਪਹੁੰਚਾਉਣ ਦੀ ਯੋਜਨਾ ਹੈ।
ਲੋਕ ਅਰਪਣ ਮੌਕੇ ਵਿੱਚ ਗੁਰਦਰਸ਼ਨ ਸਿੰਘ ਗੁਸੀਲ, ਨਿਰਮਲਾ ਗਰਗ, ਨਵੀਨ ਕਮਲ ਭਾਰਤੀ, ਹਰੀ ਸਿੰਘ ਚਮਕ, ਆਰ. ਡੀ. ਜਿੰਦਲ, ਬਾਬੂ ਸਿੰਘ ਰਹਿਲ, ਤਿਰਲੋਕ ਸਿੰਘ ਢਿੱਲੋਂ, ਦਰਸ਼ਨ ਸਿੰਘ ਗੋਪਾਲਪੁਰੀ, ਸੁਖਮਿੰਦਰ ਸੇਖੋਂ, ਅੰਗਰੇਜ਼ ਕਲੇਰ, ਸੁਖਵਿੰਦਰ ਸਿੰਘ ਬਾਜਵਾ, ਰਘਬੀਰ ਸਿੰਘ ਮਹਿਮੀ, ਹਰਬੰਸ ਸਿੰਘ ਮਾਣਕਪੁਰੀ ਅਤੇ ਡਾ. ਹਰਪੀ੍ਤ ਸਿੰਘ ਰਾਣਾ ਨੇ ਵੀ ਸ਼ਮੂਲੀਅਤ ਕੀਤੀ।

ਜ਼ਿਲੇ ਵਿਚ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਹੋਈ ਸ਼ੁਰੂਆਤ

*ਕਰੀਬ 3400 ਬਜ਼ੁਰਗ, ਵਿਧਵਾ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ ਚੈੱਕ ਤਕਸੀਮ
*ਜ਼ਿਲੇ ਦੇ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ ਮਿਲਿਆ ਵਧੀ ਹੋਈ ਪੈਨਸ਼ਨ ਦਾ ਲਾਭ

ਨਵਾਂਸ਼ਹਿਰ, 31 ਅਗਸਤ : ਗ਼ਰੀਬਾਂ ਅਤੇ ਲੋੜਵੰਦਾਂ ਲਈ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਦਾ ਇਕ ਹੋਰ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਰਚੂਅਲ ਢੰਗ ਰਾਹੀਂ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਸ਼ੁਰੂਆਤ ਕੀਤੀ ਗਈ। ਇਸ ਤਰਾਂ ਹੁਣ ਸੂਬੇ ਦੇ ਕਰੀਬ 27 ਲੱਖ ਲਾਭਪਾਤਰੀਆਂ ਨੂੰ 750 ਰੁਪਏ ਦੀ ਥਾਂ 1500 ਰੁਪਏ ਮਹੀਨਾਵਾਰ ਪੈਨਸ਼ਨ ਮਿਲਣੀ ਸ਼ੁਰੂ ਹੋ ਗਈ ਹੈ। ਇਸ ਵਰਚੂਅਲ ਸਮਾਗਮ ਨੂੰ ਸੂਬੇ ਭਰ ਵਿਚ ਹਜ਼ਾਰਾਂ ਵੱਖ-ਵੱਖ ਥਾਵਾਂ ਨਾਲ ਜੋੜਿਆ ਗਿਆ, ਜਿਥੇ ਮੋਹਤਬਰ ਸ਼ਖਸੀਅਤਾਂ ਨੇ ਸਮਾਗਮ ਵਿਚ ਆਨਲਾਈਨ ਸ਼ਿਰਕਤ ਕਰਦਿਆਂ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦੇ ਚੈੱਕ ਤਕਸੀਮ ਕੀਤੇ। ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 40 ਥਾਵਾਂ 'ਤੇ ਵਰਚੂਅਲ ਸਮਾਗਮ ਕਰਵਾਏ ਗਏ, ਜਿਸ ਦੌਰਾਨ 11 ਥਾਵਾਂ 'ਤੇ 3400 ਦੇ ਕਰੀਬ ਬਜ਼ੁਰਗ, ਵਿਧਵਾ, ਬੇਸਹਰਾ ਬੱਚਿਆਂ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ ਚੈੱਕ ਤਕਸੀਮ ਕੀਤੇ ਗਏ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਹੋਰਨਾਂ ਅਧਿਕਾਰੀਆਂ ਸਮੇਤ ਵਰਚੂਅਲ ਸਮਾਗਮ ਵਿਚ ਸ਼ਿਰਕਤ ਕਰਨ ਤੋਂ ਬਾਅਦ ਜ਼ਿਲੇ ਵਿਚ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਰਸਮੀ ਤੌਰ 'ਤੇ ਸ਼ੁਰੂਆਤ ਕਰਦਿਆਂ ਲਾਭਪਾਤਰੀਆਂ ਨੂੰ ਚੈੱਕ ਤਕਸੀਮ ਕੀਤੇ। ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਲੋੜਵੰਦਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣੇਗੀ। ਉਨਾਂ ਕਿਹਾ ਸਮਾਜਿਕ ਸੁਰੱਖਿਆ ਪੈਨਸ਼ਨਾਂ ਵਿਚ ਦੁੱਗਣੇ ਵਾਧੇ ਨਾਲ ਲਾਭਪਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨਾਂ ਦਾ ਜੀਵਨ ਨਿਰਬਾਹ ਵਧੀਆ ਢੰਗ ਨਾਲ ਹੋ ਸਕੇਗਾ। ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਦੱਸਿਆ ਕਿ ਜ਼ਿਲੇ ਦੇ ਸਮਾਜਿਕ ਸੁਰੱਖਿਆ ਅਧੀਨ ਵੱਖ-ਵੱਖ ਪੈਨਸ਼ਨਾਂ ਦੇ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦਾ ਲਾਭ ਮਿਲਿਆ ਹੈ, ਜਿਨਾਂ ਵਿਚੋਂ 3400 ਲਾਭਪਾਤਰੀਆਂ ਨੂੰ ਅੱਜ ਚੈੱਕਾਂ ਰਾਹੀਂ ਅਤੇ ਬਾਕੀਆਂ ਨੂੰ ਸਿੱਧੇ ਉਨਾਂ ਦੇ ਖਾਤਿਆਂ ਵਿਚ ਰਾਸ਼ੀ ਭੇਜ ਦਿੱਤੀ ਗਈ ਹੈ। ਇਸ ਮੌਕੇ ਐਸ. ਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਡੀ. ਡੀ. ਪੀ. ਓ ਦਵਿੰਦਰ ਕੁਮਾਰ, ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਡੀ. ਐਫ. ਐਸ. ਓ ਜਤਿਨ ਵਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਸਮਾਜਿਕ ਸਿਖਿਆ ਟੀਚਰ ਫੈਸਟ 'ਚ ਡਾ ਬਿੰਦੂ ਕੈਂਥ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ ਰਹੇ

ਨਵਾਂਸ਼ਹਿਰ/ਬੰਗਾ, 31 ਅਗਸਤ (ਵਿਸ਼ੇਸ਼ ਪ੍ਰਤੀਨਿਧੀ) ਸਿਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ਼੍ਰੀ ਜਗਜੀਤ ਸਿੰਘ, ਉਪ ਜ਼ਿਲਾ ਸਿੱਖਿਆ ਅਫਸਰ ਅਮਰੀਕ ਸਿੰਘ ਦੀ ਅਗਵਾਈ ਹੇਠ  ਕਰਵਾਏ ਗਏ  ਜਿਲਾ ਪੱਧਰੀ 'ਟੀਚਰ ਫੈਸਟ' ਵਿੱਚ ਡਾ ਬਿੰਦੂ ਕੈਂਥ ਲੈਕਚਰਾਰ ਪੋਲ ਸਾਇੰਸ ਬਾਬਾ ਗੋਲਾ ਸ.ਕੰ.ਸ.ਸ.ਸ. ਸਕੂਲ  ਬੰਗਾ ਦੁਆਰਾ ਬਣਾਈ  ਗਈ  ਈ ਵੀ ਐਮ ਮਸ਼ੀਨ  ਨੇ ਜਿਲੇ ਵਿੱਚੋਂ ਪਹਿਲਾਂ ਸਥਾਨ   ਹਾਸਲ ਕਰਕੇ ਵਿਭਾਗ ਦਾ ਨਾਮ ਰੋਸ਼ਨ ਕੀਤਾ ਗਿਆ।  ਇਸ ਮਸ਼ੀਨ ਮਾਡਲ ਨੂੰ ਸਟੇਟ ਪੱਧਰੀ ਮੁਕਾਬਲਾ ਜੋ ਕਿ ਅੰਮ੍ਰਿਤਸਰ ਵਿਖੇ ਹੋਵੇਗਾ  ਵਿੱਚ  ਭਾਗ  ਲੈਣ  ਲਈ ਚੁਣਿਆ ਗਿਆ। ਇਨਾਮ  ਵੰਡ  ਸਮਾਰੋਹ  ਦੌਰਾਨ  ਜਿਲਾ ਸਿਖਿਆ  ਅਫਸਰ  ਸ਼ੀ ਜਗਜੀਤ  ਸਿੰਘ, ਉਪ ਜਿਲਾ ਸਿਖਿਆ ਅਫਸਰ ਸ੍ਰੀ ਅਮਰੀਕ  ਸਿੰਘ, ਮੀਡੀਆ ਸਪੋਕਸਪਰਸਨ ਪੰਜਾਬ ਪ੍ਰਮੋਦ ਭਾਰਤੀ, ਨਿਰਮਲ  ਨਵਾਂਗਰਾਈਂ, ਡੀ ਐਮ ਵਰਿੰਦਰ  ਬੰਗਾ, ਪਿੰਸੀਪਲ ਅਮਰਜੀਤ  ਖਟਕੜ, ਬੀ ਐਮ ਹਰਦੀਪ  ਰਾਏ, ਸੁਰਜੀਤ  ਸਿੰਘ, ਸੁਖਬੀਰ  ਸਿੰਘ ਅਤੇ ਮੌਜੂਦ  ਅਫਸਰ  ਸਾਹਿਬਾਨ ਵਲੋਂ ਡਾ ਬਿੰਦੂ ਕੈਂਥ  ਨੂੰ ਇਸ ਸ਼ਾਨਦਾਰ  ਪ੍ਰਦਰਸ਼ਨ  ਲਈ  ਇਨਾਮ  ਦੇ ਕੇ ਸਨਮਾਨਿਤ  ਕੀਤਾ ਗਿਆ। ਇਸ ਮੌਕੇ ਸਕੂਲ  ਪ੍ਰਿਸੀਪਲ ਸ਼੍ਰੀ ਮਹੇਸ਼ ਕੁਮਾਰ  ਅਤੇ ਸਮੂਹ  ਸਟਾਫ  ਮੈਂਬਰਾਂ ਵਲੋਂ ਡਾ ਬਿੰਦੂ ਕੈਂਥ ਨੂੰ ਵਧਾਈ ਵੀ ਦਿੱਤੀ ਗਈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 12 ਸਤੰਬਰ ਦਿਨ ਐਤਵਾਰ ਨੂੰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 12 ਸਤੰਬਰ ਦਿਨ ਐਤਵਾਰ ਨੂੰ
ਬੰਗਾ 31 ਅਗਸਤ : - (  ) ਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਮਹਾਨ ਕੀਰਤਨ ਦਰਬਾਰ 12 ਸਤੰਬਰ ਦਿਨ ਐਤਵਾਰ ਨੂੰ ਸ਼ਾਮ 6 ਤੋਂ 10 ਵਜੇ ਰਾਤ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਭਾਈ ਜੋਗਾ ਸਿੰਘ ਪ੍ਰਧਾਨ ਨੇ ਪੱਤਰਕਾਰਾਂ ਨੂੰ ਗੁਰਮਤਿ ਪ੍ਰਚਾਰ ਰਾਗੀ ਸਭਾ ਦੀ ਅੱਜ ਹੋਈ ਵਿਸ਼ੇਸ਼ ਮੀਟਿੰਗ ਉਪਰੰਤ ਦਿੱਤੀ। ਭਾਈ ਸਾਹਿਬ ਨੇ ਦੱਸਿਆ ਕਿ ਮਹਾਨ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵਾਲੇ ਗੁਰਬਾਣੀ ਕਥਾ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਵਿਚ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਸਮੂਹ ਰਾਗੀ ਜਥਿਆਂ ਵੱਲੋਂ ਵੀ ਗੁਰਬਾਣੀ ਕੀਤਰਨ ਨਾਲ ਹਾਜ਼ਰੀਆਂ ਭਰੀਆਂ ਜਾਣਗੀਆਂ।  ਇਸ ਤੋਂ ਪਹਿਲਾਂ ਸ਼ਾਮ 4 ਵਜੇ ਤੋਂ ਸ਼ਾਮ 6 ਵਜੇ ਤੱਕ ਇਸਤਰੀ ਸਤਿਸੰਗ ਸਭਾ ਦੇ ਮੈਂਬਰਾਂ ਵੱਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤੇ ਜਾਣਗੇ। ਭਾਈ ਜੋਗਾ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਨੂੰ ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ, ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ ਅਤੇ ਮੈਨੇਜਰ ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਦੇ ਵੱਡਮੁੱਲੇ ਸਹਿਯੋਗ ਨਾਲ ਆਯੋਜਿਤ ਕੀਤਾ ਰਿਹਾ ਹੈ। ਮਹਾਨ ਕੀਰਤਨ ਸਮਾਗਮ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ। ਮੀਡੀਆ ਨੂੰ ਮਹਾਨ ਕੀਰਤਨ ਦਰਬਾਰ ਦੀ ਜਾਣਕਾਰੀ ਦੇਣ ਮੌਕੇ ਭਾਈ ਜੋਗਾ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਰਾਗੀ ਸਭਾ,  ਭਾਈ ਜੋਗਿੰਦਰ ਸਿੰਘ ਰਾਹੋਂ, ਭਾਈ ਸੁਖਦੇਵ ਸਿੰਘ ਬੰਗਾ, ਭਾਈ ਮਨਜੀਤ ਸਿੰਘ ਢਾਹਾਂ ਕਲੇਰਾਂ ਵਾਲੇ, ਭਾਈ ਗੁਰਮੇਲ ਸਿੰਘ ਬੰਗਾ, ਭਾਈ ਨਿਰਮਲ ਸਿੰਘ ਖਟਕੜ ਖੁਰਦ, ਭਾਈ ਸੁਖਜੀਵਨ ਸਿੰਘ ਝੰਡੇਰ, ਭਾਈ ਅੰਮ੍ਰਿਤਪਾਲ ਸਿੰਘ ਝੰਡੇਰਾਂ ਵਾਲੇ, ਭਾਈ ਮੋਹਨ ਸਿੰਘ ਪੂਨੀਆਂ, ਭਾਈ ਪਰਮਜੀਤ ਸਿੰਘ ਨੌਰਾ, ਭਾਈ ਅਜੀਤ ਸਿੰਘ ਗੁਣਾਚੌਰ, ਭਾਈ ਗੁਰਲਾਲ ਸਿੰਘ ਮੈਨੇਜਰ ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ, ਭਾਈ ਗੁਰਮੁੱਖ ਸਿੰਘ ਹਜ਼ੂਰੀ ਰਾਗੀ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ, ਭਾਈ ਗੁਰਪ੍ਰੀਤ ਸਿੰਘ ਆਕਊਂਟਟੈਂਟ ਅਤੇ ਸਭਾ ਦੇ ਹੋਰ ਮੈਂਬਰ ਹਾਜ਼ਰ ਸਨ।
ਫੋਟੋ ਕੈਪਸ਼ਨ :   ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਜਾਣਕਾਰੀ ਦਿੰਦੇ ਹੋਏ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਪ੍ਰਧਾਨ  ਭਾਈ ਜੋਗਾ ਸਿੰਘ ਅਤੇ ਸਭਾ ਦੇ ਮੈਂਬਰ

Virus-free. www.avast.com

ਏਅਰ ਇੰਡੀਆ ਦੀ ਅੰਮ੍ਰਿਤਸਰ – ਬਰਮਿੰਘਮ ਸਿੱਧੀ ਉਡਾਣ 3 ਸਤੰਬਰ 2021 ਤੋਂ ਹੋਵੇਗੀ ਸ਼ੁਰੂ

ਅੰਮ੍ਰਿਤਸਰ ਤੋਂ ਲੰਡਨ ਲਈ ਕਾਰਗੋ ਦਾ ਵਪਾਰ ਮੁੜ ਹੋਇਆ ਸ਼ੁਰੂ
ਅੰਮਿ੍ਰਤਸਰ 30 ਅਗਸਤ  2021:- ਭਾਰਤ ਅਤੇ ਯੂਕੇ ਵਿਚਕਾਰ ਉਡਾਣਾਂ ਦੀ ਵੱਡੀ ਮੰਗ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ 3 ਸਤੰਬਰ 2021 ਤੋਂ ਆਪਣੀ ਅੰਮ੍ਰਿਤਸਰ - ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ। ਯੂਕੇ ਸਰਕਾਰ ਵਲੋਂ 8 ਅਗਸਤ ਤੋਂ ਭਾਰਤ ਦਾ ਨਾਮ 'ਲਾਲ' ਸੂਚੀ ਤੋਂ ਹਟਾ ਕੇ ਇਸਨੂੰ 'ਏਂਬਰ' ਸੂਚੀ ਵਿੱਚ ਪਾ ਦਿੱਤੇ ਜਾਣ ਤੋਂ ਬਾਅਦ ਉਡਾਣਾਂ ਦੋਨਾਂ ਮੁਲਕਾਂ ਵਿਚਕਾਰ ਉਡਾਣਾਂ ਦੀ ਗਿਣਤੀ ਨੂੰ ਵਧਾਇਆ ਜਾ ਰਿਹਾ ਹੈ। ਇਸ ਸੰਬੰਧੀ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈਬਸਾਈਟ 'ਤੇ ਤਾਜ਼ਾ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਬਰਮਿੰਘਮ ਵਿਚਕਾਰ ਹਰ ਹਫਤੇ ਵਿੱਚ ਇਕ ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਇਹ ਉਡਾਣ ਹਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਅਤੇ ਉਸੇ ਦਿਨ ਸ਼ਾਮ 5:20 ਵਜੇ ਬਰਮਿੰਘਮ ਪਹੁੰਚੇਗੀ। ਵਾਪਸੀ ਦੀ ਉਡਾਣ ਸ਼ਨੀਵਾਰ ਸ਼ਾਮ ਨੂੰ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮ੍ਰਿਤਸਰ ਪਹੁੰਚੇਗੀ।  ਏਅਰ ਇੰਡੀਆ ਇਸ ਰੂਟ 'ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ। ਇਨ੍ਹਾਂ ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ਤੇ ਕੀਤੀ ਜਾ ਸਕਦੀ ਹੈ। ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਨੇ 16 ਅਗਸਤ ਨੂੰ ਅੰਮ੍ਰਿਤਸਰ ਤੋਂ ਲੰਡਨ ਹੀਥਰੋ ਲਈ ਹਰ ਹਫਤੇ ਵਿੱਚ ਇਕ ਦਿਨ ਸਿੱਧੀ ਉਡਾਣ ਦੁਬਾਰਾ ਸ਼ੁਰੂ ਕੀਤੀ ਸੀ। ਯੂਕੇ ਨਾਲ ਇਸ ਸਿੱਧੇ ਹਵਾਈ ਸੰਪਰਕ ਨਾਲ ਇੱਕ ਵਾਰ ਫਿਰ ਅੰਮ੍ਰਿਤਸਰ ਤੋਂ ਯੁਕੇ ਲਈ ਕਾਰਗੋ ਵਪਾਰ ਮੁੜ ਸ਼ੁਰੂ ਹੋ ਗਿਆ ਹੈ। ਏਅਰਪੋਰਟ ਅਥਾਰਟੀ ਵੱਲੋਂ ਕੀਤੇ ਗਏ ਟਵੀਟ ਦੇ ਅਨੁਸਾਰ, 17 ਅਗਸਤ ਨੂੰ ਹੀਥਰੋ ਲਈ ਪਹਿਲੀ ਉਡਾਣ ਤੇ 6270 ਕਿੱਲੋ ਬੇਬੀ ਕੋਰਨ ਅਤੇ ਅੰਬ ਦਾ ਅਚਾਰ ਭੇਜਿਆ ਗਿਆ ਸੀ ਜੋ ਕਿ 24 ਅਗਸਤ ਦੀ ਉਡਾਣ ਵਿੱਚ ਵੱਧ ਕੇ 9100 ਕਿੱਲੋ ਹੋ ਗਿਆ, ਜਿਸ ਵਿੱਚ ਖੇਡਾਂ ਦਾ ਸਾਮਾਨ ਵੀ ਸ਼ਾਮਲ ਸੀ। ਲੰਡਨ ਅਤੇ ਬਰਮਿੰਘਮ ਨਾਲ ਹਵਾਈ ਸੰਪਰਕ ਮੁੜ ਸ਼ੁਰੂ ਹੋਣ ਦਾ ਸਵਾਗਤ ਕਰਦੇ ਹੋਏ, ਅੰਮ੍ਰਿਤਸਰ ਵਿਕਾਸ ਮੰਚ (ਐਨਜੀਓ) ਦੇ ਸਕੱਤਰ ਯੋਗੇਸ਼ ਕਰਮਾ ਨੇ ਕਿਹਾ, "ਇਨ੍ਹਾਂ ਉਡਾਣਾਂ ਦੇ ਦੁਬਾਰਾ ਸ਼ੁਰੂ ਹੋਣ ਨਾਲ ਕਿਸਾਨ ਅਤੇ ਵਪਾਰੀਆਂ ਨੂੰ ਸਬਜ਼ੀਆਂ, ਫਲ, ਅਤੇ ਹੋਰ ਵਸਤੂਆਂ ਵਿਦੇਸ਼ ਭੇਜਣ ਵਿੱਚ ਆਸਾਨੀ ਹੋਵੇਗੀ। ਬਰਮਿੰਘਮ ਨਾਲ ਪੰਜਾਬ ਦਾ ਸਿੱਧਾ ਸੰਪਰਕ ਦਹਾਕਿਆਂ ਪੁਰਾਣੀ ਮੰਗ ਰਹੀ ਹੈ ਅਤੇ ਭਾਰਤ ਦੀ ਰਾਸ਼ਟਰੀ ਏਅਰਲਾਈਨ ਏਅਰ ਇੰਡੀਆ ਨੇ ਇਸਨੂੰ ਮੁੜ ਪੂਰਾ ਕੀਤਾ ਹੈ। ਫਰਵਰੀ 2018 ਵਿੱਚ, ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜਯੰਤ ਸਿਨਹਾ ਅਤੇ ਉਹਨਾਂ ਤੋਂ ਬਾਦ ਨਵੇਂ ਬਣੇ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ, ਦੋਵਾਂ ਨੇ ਇਸ ਉਡਾਣ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ, ਏਅਰ ਇੰਡੀਆ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਇਸ ਸੇਵਾ ਨੂੰ ਪਹਿਲ ਦੇ ਅਧਾਰ ਤੇ ਦੁਬਾਰਾ ਸ਼ੁਰੂ ਕਰਨ।" ਕਾਮਰਾ, ਜੋ ਏਅਰਪੋਰਟ ਐਡਵਾਈਜ਼ਰੀ ਕਮੇਟੀ (ਏਏਸੀ) ਦੇ ਮੈਂਬਰ ਵੀ ਹਨ, ਨੇ ਕਿਹਾ ਕਿ ਏਅਰ ਇੰਡੀਆ ਦੀ ਹਾਲ ਹੀ ਵਿੱਚ ਲੰਡਨ ਹੀਥਰੋ ਲਈ ਸ਼ੁਰੂ ਹੋਈ ਉਡਾਣ ਨੂੰ ਸ਼ਾਨਦਾਰ ਹੁੰਗਾਰਾ ਮਿਲਿਆ ਹੈ। ਇੱਥੋਂ ਕਾਰਗੋ ਵਪਾਰ ਨੂੰ ਵਧਾਉਣ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ। ਅਸੀਂ ਰਾਜ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਅੰਮ੍ਰਿਤਸਰ ਹਵਾਈ ਅੱਡੇ ਨੂੰ ਉਸਦਾ ਬਣਦਾ ਹੱਕ ਦੇਵੇ।  ਉਹਨਾਂ ਅੱਗੇ ਕਿਹਾ ਕਿ 10 ਲੱਖ ਤੋਂ ਵੱਧ ਪੰਜਾਬੀ ਯੂਕੇ ਵਿੱਚ ਰਹਿੰਦੇ ਹਨ ਅਤੇ ਲੰਡਨ ਹੀਥਰੋ ਤੇ ਬਰਮਿੰਘਮ ਲਈ ਹਫਤੇ ਵਿੱਚ ਘੱਟੋ ਘੱਟ 3 ਉਡਾਣਾਂ ਹੋਣੀਆਂ ਚਾਹੀਦੀਆਂ ਹਨ। ਭਵਿੱਖ ਵਿਚ ਉਡਾਣਾਂ ਦੇ ਮੁੜ ਸ਼ੁਰੂ ਹੋਣ ਨਾਲ ਲੰਡਨ ਦੇ ਹੀਥਰੋ ਹਵਾਈ ਅੱਡੇ ਰਾਹੀਂ ਪੰਜਾਬ ਦੇ ਯਾਤਰੀਆਂ ਨੂੰ ਟੋਰਾਂਟੋ, ਵੈਨਕੂਵਰ, ਕੈਲਗਰੀ, ਨਿਉਯਾਰਕ ਸਾਨ ਫ੍ਰਾਂਸਿਸਕੋ, ਸ਼ਿਕਾਗੋ ਅਤੇ ਯੂਰਪ ਦੇ ਕਈ ਮੁਲਕਾਂ ਨਾਲ ਸੰਪਰਕ ਮਿਲ ਸਕੇਗਾ। ਅੰਮ੍ਰਿਤਸਰ ਵਿਕਾਸ ਮੰਚ ਨੇ ਜਨਵਰੀ 2017 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਿੱਲੀ ਬਰਮਿੰਘਮ ਸਿੱਧੀ ਉਡਾਣ ਨੂੰ ਅੰਮ੍ਰਿਤਸਰ ਤੋਂ ਸਿੱਧਾ ਸ਼ੁਰੂ ਕਰਨ ਸੰਬੰਧੀ ਜਨਹਿੱਤ ਪਟੀਸ਼ਨ ਦਾਇਰ ਕਰਨ ਤੋਂ ਬਾਦ ਹਾਈ ਕੋਰਟ ਵਲੋਂ ਏਅਰ ਇੰਡੀਆ ਨੂੰ ਇਹ ਪੁੱਛਿਆ ਗਿਆ ਸੀ ਕਿ ਦਿੱਲੀ – ਬਰਮਿੰਘਮ ਉਡਾਣ ਸਿੱਧਾ ਅੰਮ੍ਰਿਤਸਰ ਤੋਂ ਕਿੳਂ ਨਹੀਂ ਜਾ ਸਕਦੀ, ਕਿਉਂਕਿ ਦਿੱਲੀ ਤੋਂ ਉਡਾਣ ਵਿਚ ਬਹੁਗਿਣਤੀ ਪੰਜਾਬ ਤੋ ਹੁੰਦੀ ਹੈ। ਸੇਵਾ ਟਰੱਸਟ ਯੂਕੇ ਦੇ ਚੇਅਰਮੈਨ, ਕੌਂਸਲਰ ਚਰਨ ਕੰਵਲ ਸਿੰਘ ਸੇਖੋਂ ਨੇ ਇਸ ਉਡਾਣ ਦੇ ਮੁੜ ਸ਼ੁਰੂ ਹੋਣ ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਬਰਮਿੰਘਮ ਦੇ ਨਾਲ ਲਗਦੇ  ਸ਼ਹਿਰਾਂ ਵਿੱਚ ਹਜ਼ਾਰਾਂ ਪੰਜਾਬੀਆਂ ਨੂੰ ਹੁਣ ਕੋਰੋਨਾ ਦੇ ਦੋਰਾਨ ਸਫਰ ਕਰਨ ਵਿੱਚ ਸਹੂਲਤ ਹੋਵੇਗੀ। ਉਹਨਾਂ ਨੂੰ ਹੁਣ ਉਡਾਣ ਲਈ ਦਿੱਲੀ ਰਾਹੀਂ ਯਾਤਰਾ ਨਹੀਂ ਕਰਨੀ ਪਵੇਗੀ। ਸੇਵਾ ਟਰੱਸਟ ਅਤੇ ਅੰਮ੍ਰਿਤਸਰ ਵਿਕਾਸ ਮੰਚ 2018 ਤੋਂ ਅੰਮ੍ਰਿਤਸਰ-ਲੰਡਨ ਹੀਥਰੋ ਸਿੱਧੀਆਂ ਉਡਾਣਾਂ ਦੀ ਸਾਂਝੀ ਮੁਹਿੰਮ ਨੂੰ ਚਲਾ ਰਹੇ ਹਨ।

ਪ੍ਰਨੀਤ ਕੌਰ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਸਰਵ-ਵਿਆਪੀ ਪਿਆਰ ਤੇ ਸਦਭਾਵਨਾ ਦੇ ਫਲਸਫ਼ੇ ਨੂੰ ਅਪਣਾਉਣ ਦਾ ਸੱਦਾ

ਸੰਸਦ ਮੈਂਬਰ ਸ਼ਹਿਰ ਦੇ ਕਈ ਪ੍ਰਾਚੀਨ ਮੰਦਿਰਾਂ 'ਚ ਹੋਏ ਨਤਮਸਤਕ, ਪੰਜਾਬ ਦੀ ਖੁਸ਼ਹਾਲੀ
ਤੇ ਸਭਨਾਂ ਦੀ ਭਲਾਈ ਦੀ ਕਾਮਨਾ ਕੀਤੀ
ਪਟਿਆਲਾ, 30 ਅਗਸਤ: ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ
ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਪਟਿਆਲਾ ਸ਼ਹਿਰ ਵਿਖੇ ਵੱਖ-ਵੱਖ ਥਾਵਾਂ 'ਤੇ ਕਰਵਾਏ ਗਏ
ਸਮਾਰੋਹਾਂ 'ਚ ਸ਼ਿਰਕਤ ਕੀਤੀ। ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ 'ਤੇ ਪੰਜਾਬ
ਵਾਸੀਆਂ ਤੇ ਸਮੁੱਚੀ ਲੋਕਾਈ ਨੂੰ ਵਧਾਈਆਂ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੇ
ਸਰਵ-ਵਿਆਪੀ ਪਿਆਰ ਤੇ ਸਦਭਾਵਨਾ ਦੇ ਫਲਸਫ਼ੇ ਨੂੰ ਅਪਣਾਉਣ ਦਾ ਸੱਦਾ ਵੀ ਦਿੱਤਾ। ਥੇ ਸੰਤ
ਨਗਰ ਵਿਖੇ ਸਥਿਤ ਸੰਤਾਂ ਦੀ ਕੁਟੀਆ ਵਿਖੇ ਕਰਵਾਏ ਸਮਾਰੋਹ ਦੌਰਾਨ ਪ੍ਰਾਚੀਨ ਮੰਦਿਰ
ਵਿਖੇ ਨਤਮਸਤਕ ਹੁੰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਭਗਵਾਨ ਦਾ ਅਸ਼ੀਰਵਾਦ ਲਿਆ। ਇਸ ਤੋਂ
ਬਾਅਦ ਉਨ÷ ਾਂ ਨੇ ਚੋਪੜਾ ਮੁਹੱਲਾ ਦੇ ਸ਼ਿਵ ਮੰਦਿਰ ਵਿਖੇ ਜਨਮ ਅਸ਼ਟਮੀ ਦੇ ਸਮਾਗਮ ਵਿਖੇ
ਸ਼ਿਰਕਤ ਕੀਤੀ। ਸੰਸਦ ਮੈਂਬਰ ਇਸ ਤੋਂ ਇਲਾਵਾ ਗੁੜ ਮੰਡੀ ਦੇ ਸ਼ਿਵ ਮੰਦਿਰ ਸਮੇਤ ਉਹ
ਪ੍ਰਾਚੀਨ ਸ਼ਿਵ ਮੰਦਿਰ, ਕਿਲਾ ਮੁਬਾਰਕ ਵਿਖੇ ਨਤਮਸਤਕ ਹੋਏ ਅਤੇ ਉਨ÷ ਾਂ ਨੇ ਪੰਜਾਬ ਦੀ
ਖੁਸ਼ਹਾਲੀ ਤੇ ਸਭਨਾਂ ਦੀ ਭਲਾਈ ਦੀ ਕਾਮਨਾ ਕੀਤੀ। ਸ੍ਰੀਮਤੀ ਪ੍ਰਨੀਤ ਕੌਰ ਨੇ ਆਰਿਆ
ਸਮਾਜ ਚੌਂਕ ਵਿਖੇ ਸਥਿਤ ਸ੍ਰੀ ਸਤਿ ਨਾਰਾਇਣ ਮੰਦਿਰ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ
ਅਸ਼ਟਮੀ ਮਨਾਏ ਜਾਣ ਦੇ ਸਮਾਰੋਹ 'ਚ ਵੀ ਸ਼ਿਰਕਤ ਕੀਤੀ। ਇਸ ਤੋਂ ਸੰਸਦ ਮੈਂਬਰ ਨੇ ਸ਼ੇਰਾਂ
ਵਾਲਾ ਗੇਟ ਵਿਖੇ ਸਥਿਤ ਸ਼ਿਵ ਮੰਦਿਰ ਵਿਖੇ ਵੀ ਮੱਥਾ ਟੇਕਿਆ। ਇਸ ਦੌਰਾਨ ਉਨ÷ ਾਂ ਦੇ
ਨਾਲ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਇਲਾਕਿਆਂ ਦੇ ਕੌਂਸਲਰ ਤੇ ਹੋਰ
ਪਤਵੰਤੇ ਵੀ ਮੌਜੂਦ ਸਨ। ਸ੍ਰੀਮਤੀ ਪ੍ਰਨੀਤ ਕੌਰ ਨੇ ਵੱਖ-ਵੱਖ ਸਮਾਰੋਹਾਂ ਮੌਕੇ ਸੰਬੋਧਨ
ਕਰਦਿਆਂ ਕਿਹਾ ਕਿ ਪਟਿਆਲਾ ਸ਼ਹਿਰ ਵਿਖੇ ਹਰ ਧਰਮ ਤੇ ਭਾਈਚਾਰੇ ਦੇ ਲੋਕ ਸ੍ਰੀ ਕ੍ਰਿਸ਼ਨ
ਜਨਮ-ਅਸ਼ਟਮੀ ਦਾ ਪਾਵਨ ਤਿਉਹਾਰ ਬਹੁਤ ਹੀ ਪਿਆਰ ਤੇ ਸਦਭਾਵਨਾ ਨਾਲ ਮਨਾਉਂਦੇ ਹਨ। ਉਨ÷
ਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ
ਨੇ ਹਰ ਧਰਮ ਤੇ ਅਕੀਦੇ ਦੇ ਲੋਕਾਂ ਨੂੰ ਬਰਾਬਰ ਸਮਝਦਿਆਂ ਬਿਨ÷ ਾਂ ਕਿਸੇ ਵਿਤਕਰੇ ਦੇ
ਭਲਾਈ ਸਕੀਮਾਂ ਲਾਗੂ ਕੀਤੀਆਂ, ਜਿਨ÷ ਾਂ ਦੇ ਬਹੁਤ ਸਾਰਥਿਕ ਨਤੀਜੇ ਆਏ ਹਨ। ਸੰਸਦ
ਮੈਂਬਰ ਨੇ ਕਿਹਾ ਕਿ ਜਦੋਂ ਸਾਡੇ ਦੇਸ਼ ਦੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ
ਦੀਆਂ ਸਰਹੱਦਾਂ 'ਤੇ ਧਰਨੇ ਲਗਾ ਰਹੇ ਹਨ ਤਾਂ ਅਜਿਹੇ ਮਾਹੌਲ ਵਿੱਚ ਭਗਵਾਨ ਸ੍ਰੀ
ਕ੍ਰਿਸ਼ਨ ਦੀਆਂ ਸਿੱਖਿਆਵਾਂ ਦੀ ਸਾਰਥਿਕਤਾ ਹੋਰ ਵੀ ਵਧੇਰੇ ਹੋ ਜਾਂਦੀ ਹੈ, ਕਿਉਂਕਿ
ਭਗਵਾਨ ਸ੍ਰੀ ਕ੍ਰਿਸ਼ਨ ਨੇ ਸਮਾਜ ਦੇ ਲਤਾੜੇ ਤੇ ਨਿਮਾਣੇ ਲੋਕਾਂ ਨੂੰ ਆਪਣੇ ਗਲ ਨਾਲ
ਲਾਇਆ ਸੀ। ਉਨ÷ ਾਂ ਨੇ ਅਪੀਲ ਕੀਤੀ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੋਕ ਆਪਸੀ
ਨਫ਼ਰਤ ਤੇ ਵੰਡੀਆਂ ਦੀਆਂ ਹੱਦਾਂ ਤੋੜਨ ਦਾ ਪ੍ਰਣ ਵੀ ਕਰਨ।
ਸ੍ਰੀਮਤੀ ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ ਸ੍ਰੀਮਦ ਭਾਗਵਤ ਗੀਤਾ 'ਚ ਦਰਜ ਸ੍ਰੀ
ਕ੍ਰਿਸ਼ਨ ਮਹਾਰਾਜ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਸਾਨੂੰ ਆਪਸੀ ਭਾਈਚਾਰਕ ਸਾਂਝ ਤੇ
ਫਿਰਕੂ ਸਦਭਾਵਨਾਂ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦੇ ਯਤਨ ਕਰਨੇ ਚਾਹੀਦੇ ਹਨ ਤਾਂ ਕਿ
ਅਸੀਂ ਖੁਸ਼ਹਾਲੀ ਅਤੇ ਸਦਭਾਵਨਾਂ ਦੇ ਨਵੇਂ ਦੌਰ ਦੀ ਸ਼ੁਰੂਆਤ ਕਰ ਸਕੀਏ। ਇਸ ਦੌਰਾਨ
ਸ੍ਰੀਮਤੀ ਪ੍ਰਨੀਤ ਕੌਰ ਦੇ ਨਾਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ
ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਕਾਂਗਰਸ ਸ਼ਹਿਰੀ ਪ੍ਰਧਾਨ ਕੇ.ਕੇ. ਮਲਹੋਤਰਾ,
ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਪਨਸਪ ਦੇ ਸੀਨੀਅਰ ਵਾਈਸ
ਚੇਅਰਮੈਨ ਨਰਿੰਦਰ ਲਾਲੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ, ਅਤੁਲ
ਜੋਸ਼ੀ, ਸੂਚਨਾ ਕਮਿਸ਼ਨਰ ਅੰਮ੍ਰਿਤਪ੍ਰਤਾਪ ਸਿੰਘ ਸੇਖੋਂ, ਛੱਜੂ ਰਾਮ ਸੋਫਤ ਚੇਅਰਮੈਨ
ਰਾਮਾਨੰਦ ਟਰਸਟ ਸੰਤਾਂ ਦੀ ਕੁਟੀਆਂ, ਰਾਮਗੜ÷ ੀਆ ਭਲਾਈ ਬੋਰਡ ਦੇ ਸੀਨੀਅਰ ਵਾਈਸ
ਚੇਅਰਮੈਨ ਜਗਜੀਤ ਸਿੰਘ ਸੱਗੂ, ਕੌਂਸਲਰ ਨਿਖਿਲ ਬਾਤਿਸ਼ ਸ਼ੇਰੂ, ਹੈਪੀ ਸ਼ਰਮਾ, ਵਿਜੇ
ਕੂਕਾ, ਸੰਜੀਵ ਹੈਪੀ, ਰਜਨੀ ਸ਼ਰਮਾ, ਨਰੇਸ਼ ਦੁੱਗਲ, ਮਨਜੀਵ ਸਿੰਘ ਕਾਲੇਕਾ, ਰੋਕੀ
ਮਾਂਗਟ, ਨਿੱਖਲ ਕੁਮਾਰ ਕਾਕਾ, ਰਾਜਿੰਦਰ ਸ਼ਰਮਾ, ਸ਼ਿਵ ਕੁਮਾਰ ਪਾਠਕ, ਵੈਭਵ ਰਿਸ਼ੀ ਪਾਠਕ,
ਜੌਲੀ ਰਮਨ ਭੂਪਾ, ਅਨੁਜ ਖੋਸਲਾ, ਸੰਦੀਪ ਮਲਹੋਤਰਾ, ਅਨਿਲ ਕੁਮਾਰ, ਹਰਸ਼ ਭਾਰਦਵਾਜ,
ਹਰੀਸ਼ ਮਿਗਲਾਨੀ, ਵਿੱਕੀ ਅਰੌੜਾ, ਸ਼ਤੀਸ਼ ਕੰਬੋਜ, ਰੋਹਿਤ ਮੰਗਲਾ, ਮਨੀ ਗਰਗ, ਅਨਿਲ ਸ਼ਰਮਾ
ਪ੍ਰਧਾਨ ਤਾਰਾ ਦੇਵੀ, ਕੌਂਸਲਰਾਂ ਸਮੇਤ ਵੱਡੀ ਗਿਣਤੀ ਸ਼ਰਧਾਲੂ ਮੌਜੂਦ ਸਨ।

ਬਿਜਲੀ ਗਰੰਟੀ ਦੀ ਰਜਿਸਟ੍ਰੇਸ਼ਨ ਵਿਚ ਸਤਨਾਮ ਜਲਾਲਪੁਰ ਪੰਜਾਬ ਚੋਂ ਨੰਬਰ ਇਕ ਤੇ

ਬਲਾਚੌਰ 30 ਅਗਸਤ (ਵਿਸ਼ੇਸ਼ ਪ੍ਰਤੀਨਿਧੀ) ਆਮ ਆਦਮੀ ਪਾਰਟੀ ਦੇ ਬਿਜਲੀ ਗਰੰਟੀ ਦੀ ਰਜਿਸਟ੍ਰੇਸ਼ਨ ਵਿਚ  ਹਲਕਾ ਬਲਾਚੌਰ ਤੋ ਸਤਨਾਮ ਜਲਾਲਪੁਰ 29 ਤਾਰੀਖ ਨੂੰ ਪੂਰੇ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਤੇ ਆਏ। ਇਸ ਤੋਂ ਪਹਿਲਾਂ ਵੀ 24 ਅਗਸਤ ਨੂੰ ਬਲਾਚੌਰ ਟੀਮ ਪੰਜਾਬ ਵਿੱਚ ਤੀਜੇ ਸਥਾਨ ਤੇ ਆਈ ਸੀ। ਇਸ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਜ ਦੀ ਟੀਮ ਨੇ ਉਨ੍ਹਾਂ ਦਾ ਭਰਪੂਰ ਸਾਥ ਦਿੱਤਾ ਅਤੇ ਪਿੰਡਾਂ ਵਿਚ ਲੋਕਾਂ ਦਾ ਗਰੰਟੀ ਕਾਰਡ ਬਣਵਾਉਣ ਲਈ ਉਤਸ਼ਾਹ ਦੇਖਣ ਲਾਇਕ ਹੈ । ਆਮ ਲੋਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਬਹੁਤ  ਉਤਾਵਲੇ ਹਨ। ਇਸ ਗਰੰਟੀ ਕਾਰਡ ਦੀ ਰਜਿਸਟ੍ਰੇਸ਼ਨ ਕਰਨ ਵਿੱਚ ਖਾਸ ਤੌਰ ਤੇ ਸਰਕਲ ਇੰਚਾਰਜ  ਸੇਠੀ ਮਾਹੀਪੁਰ, ਬਲਵੀਰ ਸਿਆਣ, ਸੰਜੂ ਜਲਾਲਪੁਰ, ਜਸਵਿੰਦਰ ਸਿੰਘ, ਹਰਮਨ ਸਿੰਘ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਪੂਜਾ ਚੌਧਰੀ, ਰਾਜਨ, ਪਰਮਜੀਤ ਕੌਰ, ਪਰਵੀਨ ਵਸ਼ਿਸ਼ਟ, ਹੈਪੀ, ਰਾਮ ਲਾਲ, ਅਵਿਨਾਸ਼ ਕੁਮਾਰ, ਸੋਨੂੰ, ਪੰਮਾ, ਸੌਰਵ ਬਜਾੜ, ਕਮਲਜੀਤ, ਗੁਰਵ, ਰਾਜੀ, ਕਮਲ, ਮਦਨ ਲਾਲ, ਅਸ਼ਵਨੀ ਤੋਂ ਇਲਾਵਾ ਹੋਰ ਬਹੁਤ ਸਾਰੇ ਸਾਥੀਆਂ ਨੇ ਯੋਗਦਾਨ ਪਾਇਆ ।

ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ *ਸ਼ਿਕਾਇਤ ਲਈ ਉੱਪ ਮੰਡਲ ਮੈਜਿਸਟ੍ਰੇਟ ਤੱਕ ਕੀਤੀ ਜਾ ਸਕਦੀ ਹੈ ਪਹੁੰਚ

ਨਵਾਂਸ਼ਹਿਰ, 29 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿੱਚ ਕੀਤੇ ਹੁਕਮ (ਮਿਤੀ 18.07.2005), ਭਾਰਤ ਸਰਕਾਰ ਵੱਲੋਂ ਜਾਰੀ 'ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000' ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿੱਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਸ਼ੋਰ ਪ੍ਰਦੂਸ਼ਣ 'ਤੇ ਰੋਕ ਅਤੇ ਨਿਯੰਤਰਣ ਲਈ ਵੱਖ-ਵੱਖ ਸੰਸਥਾਵਾਂ ਅਤੇ ਅਦਾਰਿਆਂ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
  ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਲੀਡਰਾਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ, ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ, ਸਮਾਜਿਕ, ਮੰਦਿਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ 'ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨਾਂ, ਖੁੱਲੇ੍ਹ ਸਥਾਨਾਂ, ਪੰਡਾਲਾਂ ਵਿਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਅਤੇ ਕਿਸੇ ਵੱਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਹੋਰ ਵੱਖ-ਵੱਖ ਮੌਕਿਆ ਆਦਿ ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਆਦਿ ਵਿਚ ਡੀ. ਜੇ, ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ), ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਸ) ਐਕਟ, 1956 ਵਿਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ। ਲਿਖਤੀ ਪ੍ਰਵਾਨਗੀ ਲੈਣ ਉਪਰੰਤ ਇਹ ਅੰਡਰਟੇਕਿੰਗ ਦੇਣੀ ਪਵੇਗੀ ਕਿ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਇਮਤਿਹਾਨ ਦੇ ਦਿਨਾਂ 'ਚ ਪ੍ਰੀਖਿਆ ਤੋਂ 15 ਦਿਨ ਪਹਿਲਾਂ ਕਿਸੇ ਵੀ ਲਾਊਡ ਸਪੀਕਰ ਆਦਿ ਦੀ ਪ੍ਰਵਾਨਗੀ ਨਾ ਦੇਣਾ ਸਬੰਧਤ ਉਪ ਮੰਡਲ ਮੈਜਿਸਟਰੇਟ ਯਕੀਨੀ ਬਣਾਉਣਗੇ।
    ਇਸੇ ਤਰ੍ਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ ਵਿਚ ਅਤੇ ਸਥਾਨ 'ਤੇ ਚਲਾਉਣ/ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ, ਸਿਵਾਏੇ ਸੱਭਿਆਚਾਰਕ ਤੇ ਧਾਰਮਿਕ ਮੌਕਿਆਂ 'ਤੇ ਰਾਤ 10 ਵਜੇ ਤੋਂ 12 ਵਜੇ ਤੱਕ, ਜਿਹੜੇ ਕਿ ਪੂਰੇ ਸਾਲ ਵਿੱਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾੳਂੂਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਆਵਾਜ਼ ਦਾ ਪੱਧਰ 5 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ।
  ਹੁਕਮਾਂ ਅਨੁਸਾਰ ਜ਼ਿਲ੍ਹੇ 'ਚ ਕਿਸੇ ਵੱਲੋਂ ਵੀ ਸ਼ੋਰ ਪ੍ਰਦੂਸ਼ਣ ਸਬੰਧੀ ਕੋਈ ਸ਼ਿਕਾਇਤ ਪੇਸ਼ ਕੀਤੇ ਜਾਣ 'ਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਆਪਣੇ ਪੱਧਰ 'ਤੇ ਸਬੰਧਤ ਉਪ ਕਪਤਾਨ ਪੁਲਿਸ ਅਤੇ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਪ੍ਰਾਪਤ ਹੋਈ ਸ਼ਿਕਾਇਤ ਸਬੰਧੀ ਮੌਕੇ 'ਤੇ ਜਾ ਕੇ ਲੋੜੀਂਦੀ ਪੜਤਾਲ ਕੀਤੀ ਜਾਵੇਗੀ ਅਤੇ ਸ਼ਿਕਾਇਤ ਸਹੀ ਪਾਏ ਜਾਣ 'ਤੇ ਅਦਾਲਤ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਉਕਤ ਐਕਟ ਤਹਿਤ, ਸ਼ਿਕਾਇਤ ਵਿੱਚ ਦਰਸਾਏ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਆਵਾਜ਼ੀ/ਸੰਗੀਤਕ ਯੰਤਰ ਨੂੰ ਹਟਵਾ ਕੇ ਆਪਣੇ ਕਬਜ਼ੇ ਵਿਚ ਲੈਣਗੇ। ਉਹ ਉਕਤ ਐਕਟ 'ਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਆਪਣੇ ਪੱਧਰ 'ਤੇ ਕਾਨੂੰਨੀ ਕਾਰਵਾਈ ਕਰਕੇ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦਾ ਨਿਪਟਾਰਾ ਕਰਨਗੇ।
  ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਜਿਨ੍ਹਾਂ-ਜਿਨ੍ਹਾਂ ਥਾਵਾਂ 'ਤੇ ਇਹ ਲਾਊਡ ਸਪੀਕਰ, ਆਵਾਜ਼ੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ਼ ਪ੍ਰੋਗਰਾਮ/ਫੰਕਸ਼ਨ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਬਿਲਡਿੰਗ ਆਦਿ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਜਾਰੀ 'ਆਵਾਜ਼ੀ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000' ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਵਿਚ ਨਿਰਧਾਰਤ ਕੀਤੇ ਆਵਾਜ਼ੀ ਸਟੈਂਡਰਡ ਤੋਂ ਕਿਸੇ ਵੀ ਹਾਲਤ ਵਿਚ ਵੱਧ ਨਹੀਂ ਹੋਣੀ ਚਾਹੀਦੀ ਹੈ।
  ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਪਾਬੰਦੀ ਅਤੇ ਰੋਕ ਇਸ ਲਈ ਵੀ ਲਗਾਉਣਾ ਜ਼ਰੂਰੀ ਹੈ ਕਿਉਂਕਿ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਵਿਚ ਬਹੁਤ ਉੱਚੀ ਆਵਾਜ਼ ਵਿਚ ਲਾਊਡ ਸਪੀਕਰ, ਡੀ.ਜੇ. ਆਦਿ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਪ੍ਰੋਫੈਸ਼ਨਲ ਗਾਇਕ ਸਭਿਆਚਾਰਕ ਪੋ੍ਰਗਰਾਮਾਂ ਵਿਚ ਭਾਗ ਲੈਂਦੇ ਹਨ ਅਤੇ ਰਾਤ ਦੇਰ ਤੱਕ ਲਾਊਡ ਸਪੀਕਰ/ਡੀ.ਜੇ ਆਦਿ ਦੀ ਵਰਤੋਂ ਕਰਦੇ ਹਨ, ਜਿਸ ਦੇ ਨਾਲ ਆਸ ਪਾਸ ਦੇ ਰਹਿਣ ਵਾਲੇ ਲੋਕਾਂ, ਮਰੀਜ਼ਾਂ ਨੂੰ ਅਤੇ ਪੜ੍ਹਨ ਵਾਲੇ ਬੱਚਿਆਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਨਾਲ ਉਹਨਾਂ ਦੀ ਸਿਹਤ ਲਈ ਵੀ ਖਤਰਾ ਪੈਦਾ ਹੰੁਦਾ ਹੈ। ਇਹ ਹੁਕਮ 16 ਅਕਤੂਬਰ 2021 ਤੱਕ ਲਾਗੂ ਰਹਿਣਗੇ।

ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਰੋਜ਼ਗਾਰ ਬਿਊਰੋ ਵੱਲੋਂ ਮੁਫ਼ਤ ਕੋਚਿੰਗ ਲਈ ਰਜਿਸਟ੍ਰੇਸ਼ਨ ਸ਼ੁਰੂ

ਪਟਿਆਲਾ, 29 ਅਗਸਤ:ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ 'ਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧੀ ਰੋਜ਼ਗਾਰ ਬਿਊਰੋ ਵਿਖੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਕੋਚਿੰਗ ਲਈ ਪ੍ਰਾਰਥੀਆਂ ਦਾ ਗ੍ਰੈਜੂਏਟ ਹੋਣਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਕਿਸੇ ਵੀ ਸਰਕਾਰੀ ਕੰਮ-ਕਾਜ ਵਾਲੇ ਦਿਨ ਦਫ਼ਤਰੀ ਸਮੇਂ ਵਿਚ ਆਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 98776-10877 ਤੇ ਵੀ ਸੰਪਰਕ ਕਰ ਸਕਦੇ ਹਨ ਅਤੇ ਆਪਣਾ ਨਾਮ ਇਸ ਲਿੰਕ 'ਤੇ https://www.eduzphere.com/freegovtexams ਰਜਿਸਟਰ ਕਰ ਸਕਦੇ ਹਨ। ਡਾ. ਪ੍ਰੀਤੀ ਯਾਦਵ ਨੇ ਪੜ੍ਹੇ ਲਿਖੇ ਅਤੇ ਯੋਗ ਨੌਜਵਾਨਾਂ ਨੂੰ ਖੁੱਲ੍ਹਾ ਸੱਦਾ ਦਿੰਦੇ ਹੋਏ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਹੁੰਚ ਕੇ ਕੋਚਿੰਗ ਲਈ ਆਪਣਾ ਨਾਮ ਰਜਿਸਟਰ ਕਰਵਾਉਣ।

ਲਾਇਨ ਕਲੱਬ ਨਵਾਂ ਸ਼ਹਿਰ ਗੋਲਡ ਬੰਦਗੀ ਨੇ ਵਣ ਮਹਾਂਉਤਸਵ ਮਨਾਇਆ

ਨਵਾਂਸ਼ਹਿਰ : 28 ਅਗਸਤ (ਵਿਸ਼ੇਸ਼ ਪ੍ਰਤੀਨਿਧੀ) ਲਾਈਨ ਕਲੱਬ ਨਵਾਂ ਸ਼ਹਿਰ ਗੋਲਡ ਬੰਦਗੀ ਵਲੋਂ ਸਮਾਜ ਸੇਵਾ ਦੇ ਕੰਮਾਂ ਨੂੰ  ਅੱਗੇ ਤੋਰਦੇ ਹੋਏ ਵਣ ਮਹਾ ਉਤਸਵ ਮਨਾਇਆ ਗਿਆ ,ਅਤੇ ਵੱਖ ਵੱਖ ਥਾਵਾਂ ਤੇ ਬੂਟੇ ਲਗਾਏ ਗਏ। ਇਸੇ ਲੜੀ ਤਹਿਤ  ਕਲੱਬ ਦੇ ਪ੍ਰਧਾਨ ਬਲਵੀਰ ਸਿੰਘ ਪੂਨੀ ਅਤੇ ਵਾਈਸ ਪ੍ਰਧਾਨ ਵੈਦ ਲਖਵਿੰਦਰ ਸਿੰਘ ਸੂਰਾਪੁਰੀ ਦੀ ਅਗਵਾਈ ਅਤੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਪਿੰਡ ਸਲੋਹ ਦੀ ਗਰਾਊਂਡ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਪ੍ਰਧਾਨ ਬਲਬੀਰ ਸਿੰਘ ਪੂਨੀ ਨੇ ਦੱਸਿਆ ਕਿ ਇਹ ਕਾਰਜ ਕਲੱਬ ਦੇ ਫਾਊਂਡਰ ਪ੍ਰਧਾਨ ਸਵਰਗੀ ਜਰਨੈਲ ਸਿੰਘ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਰੁੱਖਾਂ ਦੀ  ਦੇਖ ਭਾਲ ਕਰਨ ਰੁੱਖ ਹੀ ਸਾਡਾ ਸਰਮਾਇਆ ਹਨ ਤੇ ਸਾਨੂੰ ਠੰਢੀ ਛਾਂ ਦੇ ਨਾਲ ਨਾਲ ਆਕਸੀਜਨ ਵੀ ਦਿੰਦੇ ਹਨ। ਸਰਦਾਰ ਪੂਨੀ ਨੇ ਕਿਹਾ ਕਿ ਅੱਜ ਕੱਲ੍ਹ ਸਾਡਾ ਵਾਤਾਵਰਨ ਬਹੁਤ ਗੰਧਲਾ ਹੋ ਰਿਹਾ ਹੈ, ਆਓ ਅਸੀਂ ਸਾਰੇ ਰਲ ਕੇ ਵੱਧ ਤੋਂ ਵੱਧ ਬੂਟੇ ਲਗਾ ਕੇ ਸਮਾਜ ਨੂੰ ਸਾਫ ਸੁਥਰਾ ਵਾਤਾਵਰਣ ਦੇਈਏ। ਇਸ ਮੌਕੇ ਲਾਈਨ ਬਲਵੰਤ ਸਿੰਘ ਲਾਦੀਆਂ ਨੇ ਵੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਅਤੇ ਉਨ੍ਹਾਂ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਾਈਸ ਪ੍ਰਧਾਨ ਮਨਜੀਤ ਸਿੰਘ, ਜਸਪਾਲ ਸਿੰਘ ਲੋਗੀਆ, ਸਕੱਤਰ ਰਜਿੰਦਰ ਸਿੰਘ ਸੈਦਪੁਰੀ, ਹਨੀ ਹਰਦੀਪ, ਵਰਿੰਦਰ ਸਿੰਘ ਪੀ ਆਰ ਓ, ਪਵਨ ਕੁਮਾਰ, ਰਵਿੰਦਰ ਸਿੰਘ ਨਾਗਰਾ, ਤਰਲੋਚਨ ਸਿੰਘ,  ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਮ ਨਾਗਰਿਕਾਂ ਲਈ ਫਰੀ ਸ਼ੂਗਰ ਚੈੱਕਅੱਪ ਸੇਵਾ ਦਾ ਆਰੰਭ

ਫੋਟੋ ਕੈਪਸ਼ਨ :   ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਸ਼ੂਗਰ ਚੈੱਕਅੱਪ ਸੇਵਾ ਦਾ ਉਦਘਾਟਨ ਕਰਦੇ ਹੋਏ ਡਾ. ਸ਼ਿਵਇੰਦਰ ਸਿੰਘ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ ਨਾਲ ਹਨ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਅਤੇ ਹੋਰ ਡਾਕਟਰ ਸਾਹਿਬਾਨ
* ਰੋਜ਼ਾਨਾ ਸਵੇਰੇ 9 ਤੋਂ 3 ਵਜੇ ਤੱਕ ਹੋਵੇਗਾ ਸ਼ੂਗਰ ਟੈਸਟ ਫਰੀ
* ਡਾ. ਸ਼ਿਵਇੰਦਰ ਸਿੰਘ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ ਨੇ ਕੀਤਾ ਉਦਘਾਟਨ
ਬੰਗਾ :- 28  ਅਗਸਤ : (ਵਿਸ਼ੇਸ਼ ਪ੍ਰਤੀਨਿਧੀ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਅੱਜ ਲੋਕ ਭਲਾਈ ਫਰੀ ਸੇਵਾਵਾਂ ਵਿਚ ਵਾਧਾ ਕਰਦੇ ਹੋਏ ਫਰੀ ਸ਼ੂਗਰ ਚੈੱਕਅੱਪ ਸੇਵਾ ਦਾ ਆਰੰਭ ਕਰ ਦਿੱਤਾ ਗਿਆ ਹੈ ਜਿਸ ਦਾ ਉਦਘਾਟਨ ਡਾ. ਸ਼ਿਵਇੰਦਰ ਸਿੰਘ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਡਾ. ਗਿੱਲ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬ ਦੇ ਪੇਂਡੂ ਖੇਤਰ ਵਿਚ ਵਧੀਆ ਮੈਡੀਕਲ ਸੇਵਾਵਾਂ ਦੇ ਰਿਹਾ ਹੈ ਅਤੇ ਲੋੜਵੰਦ ਮਰੀਜ਼ਾਂ ਦੀ ਭਾਰੀ ਮਦਦ ਕਰ ਰਿਹਾ ਹੈ। ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋਕ ਭਲਾਈ ਹਿੱਤ ਫਰੀ ਸੇਵਾਵਾਂ ਵਿੱਚ ਵਾਧਾ ਕਰਦੇ ਹੋਏ ਫਰੀ ਸ਼ੂਗਰ ਚੈੱਕਅੱਪ ਸੇਵਾ ਅਧੀਨ ਸ਼ੂਗਰ ਦਾ ਟੈਸਟ ਰੋਜ਼ਾਨਾ ਸਵੇਰੇ 9 ਵਜੇ ਤੋਂ 3 ਵਜੇ ਦੁਪਹਿਰ ਤੱਕ ਫਰੀ ਕੀਤਾ ਜਾਵੇਗਾ।  ਡਾ. ਗਿੱਲ ਨੇ ਦੱਸਿਆ ਕਿ ਸ਼ੂਗਰ ਰੋਗ ਦੁਨੀਆਂ ਭਰ ਵਿਚ ਤੇਜ਼ੀ ਨਾਲ ਵੱਧ ਰਿਹਾ ਹੈ ਪਰ ਇਸ ਬਿਮਾਰੀ ਦਾ ਆਮ ਲੋਕਾਂ ਨੂੰ ਸਮੇਂ ਸਿਰ  ਪਤਾ ਹੀ ਨਹੀਂ ਚੱਲਦਾ ਹੈ ਜਿਸ ਕਰਕੇ ਲੋਕ ਸ਼ੂਗਰ ਦੀ ਬਿਮਾਰੀ ਨਾਲ ਪੀੜ੍ਹਤ ਹੋ ਜਾਂਦੇ ਹਨ। ਹਸਪਤਾਲ ਢਾਹਾਂ ਕਲੇਰਾਂ ਵਿਖੇ ਆਮ ਨਾਗਰਿਕ ਵੀ ਹੁਣ ਆਪਣਾ ਸ਼ੂਗਰ ਟੈਸਟ ਫਰੀ ਕਰਵਾ ਕੇ ਆਪਣੇ ਸਰੀਰ ਦੀ ਤੰਦਰੁਸਤੀ ਦਾ ਵਧੀਆ ਧਿਆਨ ਰੱਖ ਸਕਣਗੇ।  ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਇਲਾਕੇ ਦੇ ਲੋੜਵੰਦ ਲੋਕਾਂ ਦੀ ਭਾਰੀ ਮੰਗ 'ਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਜ਼ਾਨਾ ਫਰੀ ਸ਼ੂਗਰ ਚੈੱਕਅੱਪ ਸੇਵਾ ਦਾ ਆਰੰਭ ਕੀਤਾ ਗਿਆ ਹੈ ਜਿਸਦਾ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਪੀ ਪੀ ਸਿੰਘ, ਡਾ. ਮੁਕਲ ਬੇਦੀ, ਡਾ. ਜਸਦੀਪ ਸਿੰਘ ਸੈਣੀ, ਡਾ. ਦੀਪਕ ਦੁੱਗਲ, ਡਾ. ਚਾਂਦਨੀ ਬੱਗਾ, ਡਾ. ਕਰਨਦੀਪ ਸਿੰਘ ਸਿਆਲ, ਡਾ. ਗੁਰਸਵਰੀਨ ਕੌਰ ਕਾਹਲੋਂ, ਡਾ. ਰਾਹੁਲ ਗੋਇਲ, ਡਾ. ਹਰਜੋਤਵੀਰ ਸਿੰਘ ਰੰਧਾਵਾ, ਮਹਿੰਦਰਪਾਲ ਸਿੰਘ ਸੁਪਰਡੈਂਟ, ਵਰਿੰਦਰ ਸਿੰਘ ਬਰਾੜ ਐਚ ਆਰ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਡਾ. ਗੁਰਤੇਜ ਸਿੰਘ ਅਤੇ ਹੋਰ ਡਾਕਟਰ ਸਾਹਿਬਾਨ ਵੀ ਹਾਜ਼ਰ ਸਨ। ਵਰਣਨਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਿੱਟਾ ਮੋਤੀਆ ਮੁਕਤ ਲਹਿਰ ਅਧੀਨ ਅੱਖਾਂ ਦੇ ਲੋੜਵੰਦ ਮਰੀਜ਼ਾਂ ਦੇ ਚਿੱਟੇ ਮੋਤੀਏ ਅਪਰੇਸ਼ਨ ਫਰੀ ਕੀਤੇ ਜਾ ਰਹੇ ਹਨ ਅਤੇ ਫਰੀ ਦਵਾਈ ਪ੍ਰਦਾਨ ਕੀਤੀ ਜਾ ਰਹੀ ਹੈ।


Virus-free. www.avast.com

ਸਿਵਲ ਹਸਪਤਾਲ ਨਵਾਂਸ਼ਹਿਰ ਵਿਚ ਆਟੋਮੈਟਿਕ ਬਲੱਡ ਪ੍ਰੈਸ਼ਰ ਮਸ਼ੀਨ ਸਥਾਪਤ

ਨਵਾਂਸ਼ਹਿਰ, 27 ਅਗਸਤ 2021-  ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਆਪਣੀਆਂ ਸਿਹਤ ਸੰਸਥਾਵਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜ ਰਿਹਾ ਹੈ। ਇਸੇ ਕੜੀ ਤਹਿਤ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਅੱਜ ਅਤਿ ਆਧੁਨਿਕ ਆਟੋਮੈਟਿਕ ਬਲੱਡ ਪ੍ਰੈਸ਼ਰ ਮਸ਼ੀਨ ਸਥਾਪਤ ਕੀਤੀ ਗਈ ਜੋ ਕਿ ਕੁਝ ਹੀ ਸਕਿੰਟਾਂ ਵਿੱਚ ਬਲੱਡ ਪ੍ਰੈਸ਼ਰ ਦੀ ਸਟੀਕ ਰੀਡਿੰਗ ਦੱਸਣ ਅਤੇ ਸਲਿੱਪ ਪ੍ਰਿੰਟ ਦੇਣ ਦੀ ਸਮਰੱਥਾ ਰੱਖਦੀ ਹੈ। ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਰਾਕੇਸ਼ ਚੰਦਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਬਲਵਿੰਦਰ ਕੁਮਾਰ ਨੇ ਆਪਣਾ ਬਲੱਡ ਪ੍ਰੈਸ਼ਰ ਚੈੱਕ ਕਰਵਾ ਕੇ ਮਸ਼ੀਨ ਲੋਕ ਅਰਪਿਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਐਨ.ਸੀ.ਡੀ.ਕਲੀਨਿਕ ਚਲਾਈ ਜਾ ਰਹੀ ਹੈ, ਜਿਸਦਾ ਉਦੇਸ਼ ਲੋਕਾਂ ਨੂੰ ਗੈਰ-ਸੰਚਾਰੀ ਰੋਗਾਂ ਤੇ ਉਨ੍ਹਾਂ ਦੇ ਸਮੇਂ ਸਿਰ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮਾਂ ਤਣਾਅ ਨਾਲ ਭਰਪੂਰ ਹੈ ਅਤੇ ਇਸ ਦੇ ਚੱਲਦਿਆਂ ਲੋਕ ਬਲੱਡ ਪ੍ਰੈਸ਼ਰ, ਸ਼ੂੁਗਰ, ਦਿਲ ਦੀਆਂ ਬਿਮਾਰੀਆਂ ਅਤੇ ਸਟਰੋਕ ਆਦਿ ਨਾਲ ਗ੍ਰਸਤ ਹੋ ਰਹੇ ਹਨ। ਇਸ ਮਸ਼ੀਨ ਨਾਲ ਜਿੱਥੇ ਮਰੀਜ਼ਾਂ ਨੂੰ ਸਮੇਂ ਸਿਰ ਆਪਣੀ ਬਿਮਾਰੀ ਦਾ ਪਤਾ ਲਗਾਉਣ ਵਿਚ ਮਦਦ ਮਿਲੇਗੀ, ਉੱਥੇ ਹੀ ਸਮੇਂ ਤੇ ਮਨੁੱਖੀ ਸ਼ਕਤੀ ਦਾ ਵੀ ਬਚਾਅ ਹੋਵੇਗਾ। ਮਸ਼ੀਨ ਵਿਚ ਮਰੀਜ਼ ਵਲੋਂ ਆਪਣੀ ਬਾਂਹ ਦਾਖਲ ਕਰਨ ਦੇ ਨਾਲ ਹੀ ਇਹ ਮਸ਼ੀਨ ਮਨੁੱਖ ਦੇ ਸਰੀਰ ਦੇ ਖੂਨ ਦੇ ਦਬਾਅ ਦੀ ਜਾਣਕਾਰੀ ਦੇ ਦੇਵੇਗੀ। ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਹਸਪਤਾਲ ਵਿਚ ਸ਼ੂਗਰ, ਹਾਈਪਰਟੈਂਸ਼ਨ, ਹਾਰਟ, ਕੈਂਸਰ ਜਿਹੇ ਰੋਗਾਂ ਦੀ ਮੁਫਤ ਜਾਂਚ ਮਾਹਰ ਡਾਕਟਰਾਂ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੈਰ-ਸੰਚਾਰੀ ਬਿਮਾਰੀਆਂ ਨੂੰ ਲੋਕਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਇਨ੍ਹਾਂ ਦੀ ਸਮੇਂ ਸਮੇਂ ਤੇ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਬਲਵਿੰਦਰ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਰਾਕੇਸ਼ ਚੰਦਰ, ਡਾ ਗੁਰਪਾਲ ਕਟਾਰੀਆ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

ਆਈ.ਆਈ.ਟੀ. ਰੋਪੜ ਵੱਲੋਂ ਵਿਦਿਆਰਥੀਆਂ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦੇ ਸਕਿੱਲ ਕੋਰਸ ਸ਼ੁਰੂ

ਗਣਿਤ ਵਿਸ਼ੇ ਨਾਲ ਬਾਰਵੀਂ ਪਾਸ ਵਿਦਿਆਰਥੀ ਇਨ੍ਹਾਂ ਕੋਰਸਾਂ 'ਚ ਲੈ ਸਕਦੇ ਨੇ ਦਾਖਲਾ : ਡਾ. ਪ੍ਰੀਤੀ ਯਾਦਵ
ਪਟਿਆਲਾ, 27 ਅਗਸਤ:  ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਆਈ.ਆਈ.ਟੀ. ਰੋਪੜ ਵੱਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਵਿੱਚ ਸਕਿੱਲ ਕੋਰਸ ਸ਼ੁਰੂ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਸੀ.ਈ.ਓ. -ਕਮ- ਵਧੀਕ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਉਕਤ ਕੋਰਸਾਂ ਲਈ ਗਣਿਤ ਵਿਸ਼ੇ ਨਾਲ ਬਾਰਵੀਂ ਪਾਸ ਵਿਦਿਆਰਥੀਆਂ  ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਇਸ ਲਿੰਕ ਉੱਪਰ https://tinyurl.com/iitroparadmission  ਆਪਣੇ ਆਪ ਨੂੰ ਰਜਿਸਟਰ ਕਰਨ।
  ਡਾ. ਪ੍ਰੀਤੀ ਯਾਦਵ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਕੋਰਸਾਂ 'ਚ ਆਪਣੀ ਰਜਿਸਟਰੇਸ਼ਨ ਕਰਵਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਚਨਾ ਤੇ ਟੈਕਨਾਲੋਜੀ ਦੇ ਇਸ ਯੁੱਗ 'ਚ ਅਜਿਹੇ ਕੋਰਸ ਰੋਜ਼ਗਾਰ ਦੇ ਢੁਕਵੇਂ ਮੌਕੇ ਪ੍ਰਾਪਤ ਕਰਨ ਦੇ ਕਾਬਲ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਹੈਲਪ ਲਾਈਨ ਨੰਬਰ 9877610877 'ਤੇ ਵੀ ਸੰਪਰਕ ਕਰ ਸਕਦੇ ਹਨ।

ਬੇਗਮਪੁਰਾ ਫਾਊਡੇਸ਼ਨ ਵੱਲੋਂ ਰਣਜੀਤ ਔਜਲਾ ਨੂੰ ਵਰਲਡ ਰਿਕਾਰਡ ਬੁੱਕ ਲਈ 50 ਹਜ਼ਾਰ ਰੁਪਏ ਮਦਦ

ਬੰਗਾ : 27 ਅਗਸਤ : (ਵਿਸ਼ੇਸ਼ ਪ੍ਰਤੀਨਿਧੀ) ਲੋਕ ਸੇਵਾ ਅਤੇ ਨੌਜਵਾਨਾਂ ਦੀ ਹੌਂਸਲਾ ਅਫ਼ਜਾਈ ਕਰਨ ਵਿਚ ਪ੍ਰਮੁੱਖ ਸਮਾਜ ਸੇਵੀ ਸੰਸਥਾ ਬੇਗਮਪੁਰਾ ਫਾਊਂਡੇਸ਼ਨ ਪੰਜਾਬ ਵੱਲੋਂ ਪੰਜਾਬੀ ਵਿਰਾਸਤੀ ਖੇਡ ਰੱਸੀ ਕੁੱਦਣ ਵਿਚ ਭਾਰਤ, ਏਸ਼ੀਆ ਅਤੇ ਇੰਗਲੈਂਡ ਦਾ ਅੱਠ ਸਾਲਾਂ ਬਾਅਦ ਰਿਕਾਰਡ ਤੋੜਨ ਵਾਲੇ ਬੰਗਾ ਸ਼ਹਿਰ ਦੇ ਵਾਸੀ ਨੌਜਵਾਨ ਰਣਜੀਤ ਔਜਲਾ ਨੂੰ ਵਰਲਡ ਰਿਕਾਰਡ ਬੁੱਕ ਸੰਸਥਾ ਯੂ.ਕੇ. ਵਿਚ ਨਵਾਂ ਵਰਲਡ ਰਿਕਾਰਡ ਬਣਾਉਣ ਲਈ ਜਿਊਰੀ ਫੀਸ ਲਈ 50 ਹਜ਼ਾਰ ਰੁਪਏ ਦੀ ਮਦਦ ਕੀਤੀ ਗਈ ਹੈ। ਇਹ ਰਕਮ ਬੇਗਮਪੁਰਾ ਫਾਊਂਡੇਸ਼ਨ ਪੰਜਾਬ ਦੇ ਅਮਰੀਕਾ ਨਿਵਾਸੀ ਫਾਊਂਡੇਸ਼ਨ ਦੇ ਸਰਪ੍ਰਸਤ ਅਤੇ ਸਮਾਜ ਚਿੰਤਕ ਗੁਰਨਾਮ ਸਿੰਘ ਵੱਲੋਂ ਭੇਜੀ ਗਈ ਹੈ। ਅੱਜ ਇਹ ਰਕਮ ਫਾਊਂਡੇਸ਼ਨ ਦੇ ਪ੍ਰਧਾਨ ਸ੍ਰੀ ਸੰਤੋਖ ਸਿੰਘ ਜੱਸੀ ਨੇ ਨੌਜਵਾਨ ਰਣਜੀਤ ਔਜਲਾ ਨੂੰ ਉਸ ਦੇ ਘਰ ਬੰਗਾ ਸ਼ਹਿਰ ਵਿਖੇ ਜਾ ਕੇ  ਭੇਟ ਕੀਤੀ । ਸ੍ਰੀ ਜੱਸੀ ਨੇ ਕਿਹਾ ਕਿ ਬੇਗਮਪੁਰਾ ਫਾਊਂਡੇਸ਼ਨ ਪੰਜਾਬ ਵੱਲੋਂ ਗਿਨੀਜ਼ ਵਰਲਡ ਰਿਕਾਰਡ ਵਾਸਤੇ ਵੀ ਨੌਜਵਾਨ ਰਣਜੀਤ ਔਜਲਾ ਨੂੰ ਬਣਦੀ ਫੀਸ ਅਤੇ ਹੋਰ ਜਿਊਰੀ ਦੀ ਫੀਸ ਜੋ ਇੱਕ ਲੱਖ ਰੁਪਏ ਤੋਂ ਵੱਧ ਬਣਦੀ ਹੈ ਦੀ ਮਦਦ ਕਰਨ ਦਾ ਭਰੋਸਾ ਦਿਵਾਇਆ ਤਾਂ ਇੱਕ ਪੰਜਾਬੀ, ਦੇਸ ਦਾ ਨਾਮ ਸੰਸਾਰ ਪੱਧਰ ਰੋਸ਼ਨ ਕਰ ਸਕੇ। ਇਸ ਮੌਕੇ ਰਣਜੀਤ ਔਜਲਾ ਨੇ ਵੀ ਬੇਗਮਪੁਰਾ ਫਾਊਂਡੇਸ਼ਨ ਵੱਲੋਂ ਉਸ ਦੀ ਵਰਲਡ ਰਿਕਾਰਡ ਬਣਾਉਣ ਵਿਚ ਮਦਦ ਕਰਨ ਲਈ ਹਾਰਦਿਕ ਧੰਨਵਾਦ ਕੀਤਾ। ਇਸ ਮੌਕੇ ਸੰਜੀਵ ਕੁਮਾਰ ਐਮਾਂ ਜੱਟਾਂ ਸੈਕਟਰੀ ਬੇਗਮਪੁਰਾ ਫਾਊਂਡੇਸ਼ਨ, ਪ੍ਰਿੰਸੀਪਲ ਜਸਵੀਰ ਸਿੰਘ, ਲਾਲੀ ਬੰਗਾ, ਤੇਜਿੰਦਰ ਸੰਧੂ ਤੋਂ ਇਲਾਵਾ ਰਣਜੀਤ ਔਜਲਾ ਦੇ ਪਿਤਾ ਸੁਰਿੰਦਰ ਪਾਲ ਅਤੇ ਮਾਤਾ ਰੇਸ਼ਮ ਕੌਰ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਰਣਜੀਤ ਅੋਜਲਾ ਨੇ ਇਕ ਮਿੰਟ ਵਿਚ 285 ਵਾਰ ਰੱਸੀ ਕੁੱਦ ਕੇ  ਭਾਰਤ, ਏਸ਼ੀਆ ਅਤੇ ਇੰਗਲੈਂਡ ਦਾ ਨਵਾਂ ਰਿਕਾਰਡ ਬਣਾਇਆ ਹੈ ਜੋ  ਪੰਜਾਬੀਆਂ ਅਤੇ ਭਾਰਤੀਆਂ ਬੜੇ ਫਖਰ ਅਤੇ ਸਨਮਾਨ ਵਾਲੀ ਗੱਲ ਹੈ।
ਤਸਵੀਰ :   ਬੇਗਮਪੁਰਾ ਫਾਊਂਡੇਸ਼ਨ ਪੰਜਾਬ ਵੱਲੋਂ ਵਰਲਡ ਰਿਕਾਰਡ ਬੁੱਕ ਦੀ  ਜਿਊਰੀ ਫੀਸ 50 ਹਜ਼ਾਰ ਰੁਪਏ ਭੇਟ ਕਰਦੇ ਹੋਏ ਅਤੇ ਆਪਣੀ ਪੁਸਤਕ ਬਾਬਾ ਸਾਹਿਬ ਯੂ ਐਨ ਉ ਤੱਕ ਭੇਟ ਕਰਦੇ ਹੋਏ ਪ੍ਰਧਾਨ ਸ੍ਰੀ ਸੰਤੋਖ ਸਿੰਘ ਜੱਸੀ ਅਤੇ ਸੰਜੀਵ ਕੁਮਾਰ ਐਮਾਂ ਜੱਟਾਂ ਸੈਕਟਰੀ ਬੇਗਮਪੁਰਾ ਫਾਊਂਡੇਸ਼ਨ

ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਮਾਈਕਰੋਪਲਾਨੰਗ ਕਰਨ ਲਈ ਮੀਟਿੰਗ ਕੀਤੀ

ਨਵਾਂਸ਼ਹਿਰ 27 ਅਗਸਤ (ਵਿਸ਼ੇਸ਼ ਪ੍ਰਤੀਨਿਧੀ) ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਬਲਾਕ ਨੋਡਲ ਅਫ਼ਸਰਾਂ, ਡੀ.ਐਮ,ਬੀ.ਐਮ ਅਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੀ ਮੀਟਿੰਗ  ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਜਗਜੀਤ ਸਿੰਘ ਦੀ ਅਗਵਾਈ ਵਿਚ ਕੀਤੀ ਗਈ।ਇਸ ਮੀਟਿੰਗ ਵਿਚ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਜ਼ਿਲ੍ਹੇ ਦੀ  ਮਾਈਕਰੋ ਪਲਾਨਿੰਗ ਕੀਤੀ ਅਤੇ ਅਗਲੇ ਦਿਨਾਂ ਲਈ ਰੋਡ ਮੈਪ ਤਿਆਰ ਕੀਤਾ।।ਇਸ ਮੌਕੇ ਜਗਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਜਗਜੀਤ ਸਿੰਘ ਨੇ ਦੱਸਿਆ  ਨੈਸ਼ਨਲ ਅਚੀਵਮੈਂਟ ਸਰਵੇ ਵਿਚ ਪੰਜਾਬ ਵੱਲੋਂ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਵੱਡੇ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆ ਹਨ। ਇਸ ਲਈ ਹਰ ਸਕੂਲ ਮੁਖੀ ਅਤੇ ਅਧਿਆਪਕ ਇਸ ਸਰਵੇ ਦੀ ਸਫਲਤਾ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕਰ ਰਹੇ ਹਨ ।ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਰਵੇ ਦੀ ਤਿਆਰੀ ਦੀ ਬਲਾਕ ਪੱਧਰ ਤੇ ਸਮੂਹ ਬਲਾਕ ਨੋਡਲ ਅਫ਼ਸਰ ਅਤੇ ਬੀ.ਐਮ ਸਕੂਲ ਮੁਖੀਆਂ ਨਾਲ ਰਾਬਤਾ ਕਾਇਮ ਕਰਕੇ ਹਰ ਬੱਚੇ ਦੀ ਤਿਆਰੀ ਕਰਵਾਈ ਜਾਵੇ।।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਅਮਰੀਕ ਸਿੰਘ, ਪ੍ਰਮੋਦ ਭਾਰਤੀ ਸਪੋਕਸਪਰਸਨ,ਡਾ.ਸੁਰਿੰਦਰ ਪਾਲ ਅਗਨੀਹੋਤਰੀ ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ,ਨਰਿੰਦਰ ਕੁਮਾਰ ਵਰਮਾ ਬੀ.ਐਨ.ਓ ਔੜ, ਵਿਜੇ ਕੁਮਾਰ ਬੀ.ਐਨ.ਓ ਸੜੌਆ,ਲਖਵੀਰ ਸਿੰਘ ਬੀ.ਐਨ.ਓ ਨਵਾਂਸ਼ਹਿਰ,ਅਮਨਪੀ੍ਰਤ ਸਿੰਘ ਜੌਹਰ ਬੀ.ਐਨ.ਓ ਬੰਗਾ,ਸੁਖਵਿੰਦਰ ਕੁਮਾਰ ਬੀ.ਐਨ.ਓ ਮੁਕੰਦਪੁਰ,ਆਤਮ ਬੀਰ ਸਿੰਘ ਬੀ.ਐਨ.ਓ ਬਲਾਚੌਰ-1,ਗੁਰਪ੍ਰੀਤ ਸਿੰਘ ਬੀ.ਐਨ.ਓ ਬਲਾਚੌਰ-2, ਵਰਿੰਦਰ ਸਿੰਘ ਬੰਗਾ ਕੋਆਰਡੀਨੇਟਰ ਡੀ.ਐਮ, ਆਦਿ ਸਮੇਤ ਸਮੂਹ ਬੀ.ਐਮ ਵੀ ਹਾਜ਼ਰ ਸਨ।

ਆਪ ਪਾਰਟੀ ਵੱਲੋਂ ਪੰਜਾਬ ਦੇ ਮਿਹਨਤੀ ਲੀਡਰ ਦੀ ਲਿਸਟ ਵਿੱਚੋਂ ਪਹਿਲੇ ਨੰਬਰ ਉੱਤੇ ਆਕੇ ਸਤਨਾਮ ਜਲਵਾਹਾ ਨੇ ਪੰਜਾਬ ਵਿੱਚ ਨਾਮ ਰੌਸ਼ਨ ਕੀਤਾ

ਨਵਾਂਸ਼ਹਿਰ 27 ਅਗਸਤ (ਵਿਸ਼ੇਸ਼ ਪ੍ਰਤੀਨਿਧੀ) ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਚਲਾਈ ਜਾ ਰਹੀ ਬਿਜਲੀ ਗਰੰਟੀ ਮੁਹਿੰਮ ਤਹਿਤ ਕੇਜਰੀਵਾਲ ਜੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਪਹਿਲੀ ਗਰੰਟੀ ਵਿੱਚ ਪੰਜਾਬ ਦੇ ਹਰ ਇੱਕ ਪਰਿਵਾਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਅਤੇ ਦੋ ਮਹੀਨੇ ਦੇ ਬਿੱਲ ਉਤੇ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਪੰਜਾਬ ਦੇ 117 ਹਲਕਿਆਂ ਦੇ ਸਾਰੇ ਲੀਡਰਾਂ ਵੱਲੋਂ ਘਰ ਘਰ ਜਾਕੇ ਅਰਵਿੰਦ ਕੇਜਰੀਵਾਲ ਜੀ ਵੱਲੋਂ ਦਿੱਤੀ ਬਿਜਲੀ ਦੀ ਗਰੰਟੀ ਦੇ ਗਰੰਟੀ ਕਾਰਡ ਵੰਡੇ ਜਾ ਰਹੇ ਹਨ। ਲੋਕਾਂ ਵੱਲੋਂ ਵੀ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਹਲਕਾ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਵੱਲੋਂ ਪਿੰਡ ਪਿੰਡ ਅਤੇ ਹਰ ਗਲੀ ਮੁਹੱਲੇ ਵਿੱਚ ਜਾਕੇ ਜੋ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ ਉਸਦੀ ਬਦੌਲਤ ਅੱਜ ਪੰਜਾਬ ਭਰ ਦੇ ਸਾਰੇ ਲੀਡਰਾਂ ਵਿੱਚੋਂ ਸਤਨਾਮ ਸਿੰਘ ਜਲਵਾਹਾ ਨੂੰ ਆਮ ਆਦਮੀ ਪਾਰਟੀ ਦੀ ਸਮੁੱਚੀ ਪੰਜਾਬ ਅਤੇ ਕੇਂਦਰੀ ਲੀਡਰਸ਼ਿਪ ਵਲੋਂ ਪੰਜਾਬ ਵਿੱਚੋਂ ਪਹਿਲਾਂ ਸਥਾਨ ਦੇਕੇ ਬਹੁਤ ਵੱਡਾ ਮਾਣ ਬਖਸ਼ਿਆ ਹੈ, ਅੱਜ ਪਾਰਟੀ ਵੱਲੋਂ ਕਰਵਾਏ ਮਿਹਨਤੀ ਲੀਡਰਾਂ ਦੇ ਮੁਕਾਬਲੇ ਵਿੱਚ ਸਤਨਾਮ ਸਿੰਘ ਜਲਵਾਹਾ ਨੇ ਆਪਣੀ ਮਿਹਨਤ ਦਾ ਲੋਹਾ ਮਨਵਾਉਦਿਆਂ ਹੋਇਆ ਪੰਜਾਬ ਵਿੱਚੋ ਪਹਿਲੇ ਨੰਬਰ ਉੱਤੇ ਆਕੇ ਜਿਥੇ ਆਪਣੀ ਟੀਮ ਦਾ ਮਾਣ ਵਧਾਇਆ ਹੈ ਉਥੇ ਹਲਕਾ ਨਵਾਂਸ਼ਹਿਰ ਦਾ ਨਾਮ ਵੀ ਪੰਜਾਬ ਪੱਧਰ ਉੱਤੇ ਰੌਸ਼ਨ ਕੀਤਾ ਹੈ। ਪੱਤਰਕਾਰ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਪੰਜਾਬ ਵਿੱਚੋਂ ਪਹਿਲੇ ਸਥਾਨ ਉੱਤੇ ਆਉਣ ਦਾ ਸਿਹਰਾ ਉਹ ਆਪਣੀ ਸਾਰੀ ਮਿਹਨਤੀ ਟੀਮ ਨੂੰ ਦਿੰਦੇ ਹਨ। ਹਰ ਪਿੰਡ ਅਤੇ ਹਰ ਵਾਰਡ ਵਿੱਚ ਪਾਰਟੀ ਨਾਲ ਜੁੜੇ ਜੁਝਾਰੂ ਵਲੰਟੀਅਰ ਸਾਥੀਆਂ ਨੇ ਅੱਜ ਤੱਕ ਹਮੇਸ਼ਾ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਾਕੇ ਕੰਮ ਕੀਤਾ ਹੈ ਅਤੇ ਇਹ ਸਾਰਾ ਕਰੈਡਿਟ ਵੀ ਉਹ ਆਪਣੀ ਟੀਮ ਨੂੰ ਦਿੰਦੇ ਹਨ। ਜਲਵਾਹਾ ਨੇ ਕਿਹਾ ਕਿ ਮੇਰੇ ਨਾਲ ਸਾਥ ਦਿੰਦੇ ਹੋਏ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਅਟਵਾਲ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ, ਬਲਾਕ ਪ੍ਰਧਾਨ ਭੁਪਿੰਦਰ ਸਿੰਘ ਉੜਾਪੜ, ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ, ਸੀਨੀਅਰ ਆਗੂ ਗੁਰਦੇਵ ਸਿੰਘ ਮੀਰਪੁਰ,ਰਾਹੋਂ ਦੇ ਸਰਕਲ ਪ੍ਰਧਾਨ ਜੋਗੇਸ਼ ਜੋਗਾ, ਸਰਕਲ ਪ੍ਰਧਾਨ ਟੀਟੂ ਆਹੂਜਾ ਰਾਹੋਂ, ਦਵਿੰਦਰ ਸਿੰਘ ਭਾਰਟਾ,ਭਗਤ ਰਾਮ ਰਾਹੋਂ,ਗੁਲਭੂਸ਼ਣ ਚੋਪੜਾ ਰਾਹੋਂ, ਸੁਰੇਸ਼ ਚੋਪੜਾ ਜੀ, ਬਲਵਿੰਦਰ ਸਿੰਘ, ਯੋਧਵੀਰ ਕੰਗ,ਵਿਜੇ ਕੁਮਾਰ ਸੋਨੀ,ਪਿਆਰਾ ਸਿੰਘ ਗੜੀ,ਗਗਨ ਮੀਰਪੁਰੀ,ਰਵੀ ਕੁਮਾਰ,ਤਾਰੀ ਉਟਾਲ, ਮੁਕੇਸ਼ ਜਾਡਲਾ, ਪ੍ਰੋਫੈਸਰ ਗੁਰਭਿੰਦਰ ਕੋਰ, ਓਕਾਂਰ ਕੰਗ, ਜਸਵੀਰ ਸ਼ੇਖੂਪੁਰ  ਪ੍ਰਸ਼ੋਤਮ ਗੋਰਖਪੁਰ, ਮੈਡਮ ਪ੍ਰੀਆ,ਮੈਡਮ ਸੋਨੀਆ ਸਲੋਹ, ਜੱਸੀ ਸਲੋਹ,ਹਰਦੀਪ ਬੌਬੀ ਕੋਟਰਾਂਝਾ, ਬਲਿਹਾਰ ਭਾਰਟਾ,ਰਮਨ ਕਲੇਰ ਆਦਿ ਸਾਰੇ ਸਾਥੀਆਂ ਵੱਲੋਂ ਦਿੱਤੇ ਅਥਾਹ ਸਹਿਯੋਗ ਸਦਕਾ ਹੀ ਪੰਜਾਬ ਵਿੱਚੋਂ ਪਹਿਲੇ ਨੰਬਰ ਉੱਤੇ ਆਕੇ ਆਪਣੇ ਹਲਕੇ ਦਾ ਅਤੇ ਆਪਣੀ ਟੀਮ ਦਾ ਨਾਮ ਰੌਸ਼ਨ ਕਰਨ ਵਿੱਚ ਕਾਮਯਾਬ ਹੋਏ ਹਾਂ ਅਤੇ ਜਲਵਾਹਾ ਨੇ ਕਿਹਾ ਕਿ ਮੈ ਆਪਣੇ ਹਲਕੇ ਦੇ ਹਰ ਇੱਕ ਵਲੰਟੀਅਰ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਪੰਜਾਬ ਵਿੱਚੋਂ ਪਹਿਲੇ ਸਥਾਨ ਉੱਤੇ ਆਉਣ ਦੀ ਹਰੇਕ ਸਾਥੀ ਨੂੰ ਵਧਾਈ ਦਿੰਦਾਂ ਹਾਂ।

29 ਦੀ ਵੰਗਾਰ ਰੈਲੀ ਨੂੰ ਲੈ ਕੇ ਐਨ ਪੀ ਐਸ ਮੁਲਾਜ਼ਮ ਹੋਏ ਪੱਬਾਂ ਭਾਰ

ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ : ਗੁਰਦਿਆਲ ਮਾਨ
ਨਵਾਂਸ਼ਹਿਰ 27 ਅਗਸਤ (ਵਿਸ਼ੇਸ਼ ਪ੍ਰਤੀਨਿਧੀ) ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਇਹਨੀ ਦਿਨੀਂ ਪੰਜਾਬ ਭਰ  ਵਿੱਚ 29 ਅਗਸਤ ਦੀ ਲੁਧਿਆਣਾ ਵਿਖੇ ਹੋ ਰਹੀ ਵੰਗਾਰ ਰੈਲੀ  ਨੂੰ ਲੈ ਕੇ ਜਬਰਦਸ਼ਤ ਤਿਆਰੀਆਂ ਚੱਲ ਰਹੀਆਂ ਹਨ। ਵੰਗਾਰ ਰੈਲੀ ਲੁਧਿਆਣਾ ਵਿੱਚ ਭਰਵੀਂ ਸ਼ਮੂਲੀਅਤ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਗੁਰਦਿਆਲ ਮਾਨ ਜਿਲ੍ਹਾ ਕੰਨਵੀਨਰ ਨੇ ਦੱਸਿਆ ਕਿ ਸਰਕਾਰ ਹਰ ਪਾਸੇ ਲੋਕ ਵਿਰੋਧੀ ਕਾਲੇ ਕਾਨੂੰਨ ਲੈ ਕੇ ਆ ਰਹੀ ਹੈ ਇੱਕ ਪਾਸੇ ਕਿਸਾਨ ਕਾਲੇ ਕਾਨੂੰਨਾਂ ਖਿਲਾਫ ਦਿੱਲੀ ਇਤਿਹਾਸਕ ਲੜਾਈ ਲੜ ਰਹੇ ਹਨ ਦੂਜੇ ਪਾਸੇ ਐਨ ਪੀ ਐਸ ਮੁਲਾਜਮ ਪੀ ਐਫ ਆਰ ਡੀ ਏ ਐਕਟ ਦੇ ਕਾਲੇ ਕਾਨੂੰਨ ਖਿਲਾਫ ਲਗਾਤਾਰ ਸੰਘਰਸ਼ ਵਿੱਚ ਹਨ। ਸਰਕਾਰ ਤੁਰੰਤ ਐਨ.ਪੀ.ਐਸ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰੇI ਉਹਨਾਂ ਕਿਹਾ ਕਿ ਪੂਰੇ ਪੰਜਾਬ  ਭਰ ਵਿਚ ਇਸ ਰੈਲੀ ਨੂੰ ਲੈ ਕੇ ਜਬਰਦਸਤ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਰੇਕ ਬਲਾਕ ਵਿੱਚੋਂ ਇੱਕ ਬੱਸ ਰੈਲੀ ਲਈ ਜਾਵੇਗੀ। ਰੈਲੀ ਤੇ ਪਹੁੰਚ ਕੇ ਵਿਰੋਧ ਪ੍ਰਦਰਸ਼ਨ ਦੌਰਾਨ ਇਹਨਾਂ ਮੁਲਾਜਮਾਂ ਵੱਲੋਂ ਹੌਸਲੇ ਦੇਖਣਯੋਗ ਹੋਣਗੇ। ਜਿਕਰਯੋਗ ਹੈ ਸਰਕਾਰ ਨੇ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੈਨਸ਼ਨ ਸੁਧਾਰ ਦੇ ਨਾਂ ਤੇ ਸਮਾਜਿਕ ਸੁਰੱਖਿਆ ਖੋਹ ਲਈ ਹੈ ਤੇ ਸ਼ੇਅਰ ਬਜਾਰ ਅਧਾਰਿਤ ਪੈਨਸ਼ਨ ਦੇ ਭਰੋਸੇ ਛੱਡ ਦਿੱਤਾ ਹੈ ਜਿੱਥੇ ਨਿਗੁਣੀ ਤੇ ਨਾਮਾਤਰ ਪੈਨਸ਼ਨ ਕਰਮਚਾਰੀ ਸੇਵਾਮੁਕਤੀ ਤੋਂ ਬਾਅਦ ਪ੍ਰਾਪਤ ਕਰ ਰਹੇ ਹਨ। ਜਿਸ ਕਾਰਣ ਕਰਮਚਾਰੀਆ ਵਿੱਚ ਜਬਰਦਸਤ ਰੋਹ ਪਾਇਆ ਜਾ ਰਿਹਾ ਹੈ ਜੋ ਘਟਣ ਦਾ ਨਾਮ ਨਹੀਂ ਲੈ ਰਿਹਾ ਹੈ। ਇੱਕ ਅਨੁਮਾਨ ਅਨੁਸਾਰ 29 ਅਗਸਤ ਨੂੰ  ਸੂਬਾ ਪੱਧਰੀ ਲੁਧਿਆਣਾ ਵੰਗਾਰ ਰੈਲੀ ਵਜੋਂ ਜਲੌਅ ਦਾ ਰੂਪ ਧਾਰਨ ਕਰੇਗਾ।  ਸਰਕਾਰ ਦੇ  ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਅਤੇ ਇਸ ਮੰਗ ਨੂੰ ਗੰਭੀਰਤਾ ਨਾਲ ਨਾ ਲੈਣ ਕਰਕੇ ਐਨ ਪੀ ਐਸ ਮੁਲਾਜ਼ਮਾਂ ਵਿੱਚ ਭਾਰੀ ਰੋਸ਼ ਹੈ ਅਤੇ ਇਸ ਰੋਸ਼ ਨੂੰ ਜਾਹਰ ਕਰਨ ਲਈ 29 ਅਗਸਤ ਨੂੰ ਲੁਧਿਆਣਾ ਵਿਖੇ ਹੋਣ ਜਾ ਰਹੀ ਵੰਗਾਰ  ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ। ਉਹਨਾਂ ਨੇ ਸਮੂਹ ਐਨ.ਪੀ.ਐਸ ਕਰਮਚਾਰੀਆਂ ਨੂੰ 29 ਅਗਸਤ ਨੂੰ ਸਾਥੀਆਂ ਸਮੇਤ ਲੁਧਿਆਣੇ ਵੱਲ ਵਹੀਰਾਂ ਘੱਤਣ ਦੀ ਪੁਰਜੋਰ ਅਪੀਲ ਕੀਤੀ। ਇਸ ਮੌਕੇ  ਉਨ੍ਹਾਂ ਦੇ ਨਾਲ ਜੁਝਾਰ ਸੰਹੂਗੜਾ ਜਿਲ੍ਹਾ ਬੀਐਡ ਫਰੰਟ, ਮਨੋਹਰ ਲਾਲ, ਹਰਪ੍ਰੀਤ ਬੰਗਾ, ਗੁਰਦੀਸ਼ ਸਿੰਘ, ਮਨਜਿੰਦਰਜੀਤ ਸਿੰਘ, ਯੁਗਰਾਜ ਸਿੰਘ, ਤੀਰਥ ਸਿੰਘ, ਅਸ਼ੋਕ ਪਠਲਾਵਾ ਵੀ ਹਾਜ਼ਰ ਸਨ।
ਕੈਪਸ਼ਨ:ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੇ ਮੈਂਬਰ ਰੈਲੀ ਸੰਬੰਧੀ ਜਾਣਕਾਰੀ ਦਿੰਦੇ ਹੋਏ।

ਬਾਗਬਾਨੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ 'ਚ ਪਲੇਠਾ ਅਮਰੂਦ ਫ਼ੈਸਟੀਵਲ


ਫ਼ੈਸਟੀਵਲ ਦਾ ਮੁੱਖ ਮਕਸਦ ਕਿਸਾਨਾਂ ਨੂੰ ਬਾਗਬਾਨੀ ਵੱਲ ਉਤਸ਼ਾਹਤ ਕਰਨਾ : ਡਿਪਟੀ ਕਮਿਸ਼ਨਰ
ਪਟਿਆਲਾ, 26 ਅਗਸਤ: ਇਕ ਜ਼ਿਲ੍ਹਾ ਇਕ ਉਤਪਾਦ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਅਮਰੂਦਾਂ ਤੋਂ ਬਣਨ ਵਾਲੇ ਪਦਾਰਥਾਂ ਲਈ ਚੁਣਿਆ ਗਿਆ ਹੈ, ਜਿਸ ਨੂੰ ਉਤਸ਼ਾਹਤ ਕਰਨ ਲਈ ਅੱਜ ਬਾਗਬਾਨੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਰਾਂਦਰੀ ਬਾਗ ਪਟਿਆਲਾ ਵਿਖੇ ਪਲੇਠਾ ਅਮਰੂਦ ਫ਼ੈਸਟੀਵਲ ਕਰਵਾਇਆ। ਇਸ ਵਿੱਚ ਅਗਾਂਹਵਧੂ ਕਿਸਾਨਾਂ ਨੇ ਅਮਰੂਦ ਦੇ ਫਲ ਤੋਂ ਬਣੇ ਪਦਾਰਥਾਂ ਦੀ ਪ੍ਰਦਰਸ਼ਨੀ ਲਗਾਈ, ਜਿਸ ਨੇ ਪਟਿਆਲਾ ਵਾਸੀਆਂ ਨੂੰ ਆਪਣੇ ਵੱਲ ਆਕਰਸ਼ਤ ਕਰਨ 'ਚ ਕਾਮਯਾਬੀ ਹਾਸਲ ਕੀਤੀ। ਅਮਰੂਦ ਫ਼ੈਸਟੀਵਲ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਲਘੂ ਫੂਡ ਪ੍ਰੋਸੈਸਿੰਗ ਇਕਾਈਆਂ ਦੀ ਵਿਧੀਵਤ ਯੋਜਨਾ 'ਚ ਪਟਿਆਲਾ ਜ਼ਿਲ੍ਹੇ ਦੀ ਚੋਣ ਅਮਰੂਦ ਦੇ ਫਲ ਤੋਂ ਬਣਨ ਵਾਲੇ ਪਦਾਰਥਾਂ ਲਈ ਕੀਤੀ ਗਈ ਹੈ ਤੇ ਅੱਜ ਇਸ ਫ਼ੈਸਟੀਵਲ 'ਚ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਵੱਲੋਂ ਅਮਰੂਦ ਤੋਂ ਬਣੇ ਸ਼ਰਬਤ, ਚਟਨੀ, ਮਿਠਾਈ ਅਤੇ ਅਮਰੂਦ ਤੋਂ ਬਣੀਆਂ ਕੈਂਡੀਜ਼ ਸਮੇਤ ਅਜਿਹੇ ਉਤਪਾਦ ਪ੍ਰਦਰਸ਼ਿਤ ਕੀਤੇ ਗਏ ਹਨ ਜੋ ਜ਼ਿਲ੍ਹੇ 'ਚ ਅਮਰੂਦ ਦੇ ਬਾਗਾਂ ਨੂੰ ਉਤਸ਼ਾਹਤ ਕਰਨ ਦੇ ਨਾਲ ਨਾਲ ਇਸ ਤੋਂ ਬਣਨ ਵਾਲੇ ਪਦਾਰਥਾਂ ਦੀ ਪ੍ਰੋਸੈਸਿੰਗ ਆਧਾਰਿਤ ਸਨਅਤ ਨੂੰ ਵੀ ਹੁਲਾਰਾ ਦੇਣਗੇ। ਉਨ੍ਹਾਂ ਕਿਹਾ ਕਿ ਫ਼ੈਸਟੀਵਲ ਦਾ ਮੁੱਖ ਮੰਤਵ ਵਿਭਾਗਾਂ, ਕਿਸਾਨਾਂ ਤੇ ਇੰਡਸਟਰੀ ਦਾ ਆਪਸ 'ਚ ਤਾਲਮੇਲ ਬਣਾਉਣਾ ਹੈ ਤਾਂ ਜੋ ਓ.ਡੀ.ਓ.ਪੀ (ਇਕ ਜ਼ਿਲ੍ਹਾ ਇਕ ਉਤਪਾਦ) ਸਕੀਮ ਨੂੰ ਜ਼ਿਲ੍ਹੇ 'ਚ ਕਾਮਯਾਬ ਕੀਤਾ ਜਾ ਸਕੇ ਅਤੇ ਅਮਰੂਦ ਉਤਪਾਦਕਾਂ ਨੂੰ ਇੰਡਸਟਰੀ ਅਤੇ ਫੂਡ ਪ੍ਰੋਸੈਸਿੰਗ ਕੰਪਨੀਆਂ ਨਾਲ ਜੋੜਿਆ ਜਾ ਸਕੇ, ਤਾਂ ਜੋ ਅਮਰੂਦ ਤੋਂ ਬਣਨ ਵਾਲੇ ਪਦਾਰਥਾਂ ਦੀ ਵੱਡੇ ਪੱਧਰ 'ਤੇ ਮਾਰਕੀਟਿੰਗ ਕੀਤੀ ਜਾ ਸਕੇ।
ਇਸ ਮੌਕੇ ਸੈਮੀਨਾਰ ਦੌਰਾਨ ਡਾਇਰੈਕਟਰ ਬਾਗਬਾਨੀ ਡਾ. ਗੁਲਾਬ ਸਿੰਘ ਗਿੱਲ ਨੇ ਬਾਗਬਾਨੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਅਮਰੂਦ ਤੋਂ ਪਦਾਰਥਾਂ ਬਣਾਉਣ ਲਈ ਉਦਮੀਆਂ ਨੂੰ ਬੁਨਿਆਦੀ ਢਾਂਚਾ ਜਿਵੇ ਬਿਲਡਿੰਗ, ਗੋਦਾਮ, ਕੋਲਡ ਸਟੋਰ, ਪ੍ਰੋਸੈਸਿੰਗ ਯੂਨਿਟ ਲਈ 35 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ।
ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਅਜਿਹੇ ਮੇਲੇ ਅਗਾਂਹਵਧੂ ਕਿਸਾਨਾਂ ਲਈ ਜਿਥੇ ਨਵੇਂ ਰਾਹ ਪੈਦਾ ਕਰਦੇ ਹਨ, ਉਥੇ ਹੀ ਰਵਾਇਤੀ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਹੋਰਨਾਂ ਕਿੱਤਿਆਂ ਨੂੰ ਸ਼ੁਰੂ ਕਰਨ ਲਈ ਉਤਸ਼ਾਹਤ ਕਰਨ ਦਾ ਕੰਮ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਥਾਨਾਂ 'ਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਪ੍ਰਾਪਤ ਹੁੰਦੀ ਹੈ ਅਤੇ ਨਾਲ ਹੀ ਮਾਹਰਾਂ ਦੇ ਲੈਕਚਰ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਹੱਲ ਵੀ ਕਰਦੇ ਹਨ। ਇਸ ਮੌਕੇ ਅਮਰੂਦ ਦੀ ਕਾਸ਼ਤ, ਮਾਰਕੀਟਿੰਗ ਦੇ ਪ੍ਰੋਸੈਸਿੰਗ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਮਾਹਰਾਂ ਵੱਲੋਂ ਕੰਮ ਕਰ ਰਹੇ ਕਿਸਾਨਾਂ ਅਤੇ ਕੰਮ ਸ਼ੁਰੂ ਕਰਨ ਵਾਲੇ ਕਿਸਾਨਾਂ ਨੂੰ ਇਸ ਦੀਆਂ ਬਾਰੀਕੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਅਮਰੂਦ ਫ਼ੈਸਟੀਵਲ ਦੌਰਾਨ ਵੱਖ ਵੱਖ ਕਾਲਜਾਂ ਤੇ ਯੂਨੀਵਰਸਿਟੀ ਦੇ ਫੂਡ ਪ੍ਰੋਸੈਸਿੰਗ ਤੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕਰਕੇ ਮਾਹਰਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਅਮਰੂਦ ਤੋਂ ਬਣੇ ਪਦਾਰਥਾਂ ਤੋਂ ਇਲਾਵਾ ਗੁਲਾਬ ਤੋਂ ਬਣੇ ਪਦਾਰਥ, ਸਟਰਾਅ ਬੇਰੀ ਤੋਂ ਬਣੇ ਪਦਾਰਥ, ਸ਼ਹਿਦ, ਆਰਸੇਟੀ ਦਾ ਦਸਤਕਾਰੀ ਸਾਮਾਨ, ਬਿਨਾਂ ਕਿਸੇ ਕੀਟਨਾਸ਼ਕ ਦੀ ਵਰਤੋਂ ਤੋਂ ਤਿਆਰ ਸਾਮਾਨ, ਗਲੂਟਨ ਫਰੀ ਪਦਾਰਥ, ਫਲਾਂ ਤੋਂ ਬਣੇ ਪਦਾਰਥ, ਇਨੋਵੇਟਿਵ ਫੂਡ ਪ੍ਰੋਸੈਸਿੰਗ ਮਸ਼ੀਨ ਦੀਆਂ ਲੱਗੀਆਂ ਪ੍ਰਦਰਸ਼ਨੀ ਨੇ ਵੀ ਕਿਸਾਨਾਂ ਤੇ ਨੌਜਵਾਨਾਂ ਨੂੰ ਆਪਣੇ ਵੱਲ ਆਕਰਸ਼ਤ ਕੀਤਾ। ਜਦਕਿ ਮੱਛੀ ਪਾਲਣ ਵਿਭਾਗ, ਨਾਬਾਰਡ, ਐਸ.ਬੀ.ਆਈ, ਉਦਯੋਗ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਸਮੇਤ ਵਜ਼ੀਦਪੁਰ ਵਿਖੇ ਬਣਾਈ ਜਾ ਰਹੀ 'ਗਾਵਾ ਸਟੇਟ' ਸਬੰਧੀ ਵੀ ਹਾਜ਼ਰ ਲੋਕਾਂ ਨੂੰ ਦੱਸਿਆ ਗਿਆ ਅਤੇ ਅਮਰੂਦਾਂ ਦੀਆਂ ਕਿਸਮਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ। ਸਮਾਗਮ ਦੌਰਾਨ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਬਣਾਏ 'ਗਾਵਾ ਫਨ ਜ਼ੋਨ ਤੇ ਸੈਲਫ਼ੀ ਪੁਆਇੰਟ' ਨੇ ਵੀ ਲੋਕਾਂ ਨੂੰ ਆਪਣੇ ਵੱਲ ਆਕਰਸ਼ਤ ਕੀਤਾ।
ਫ਼ੈਸਟੀਵਲ 'ਚ ਸ਼ਾਮਲ ਹੋਏ ਵੱਖ ਵੱਖ ਕਾਲਜਾਂ ਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਸਤੰਬਰ ਮਹੀਨੇ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਅਤੇ ਸਕਿੱਲ ਡਿਵੈਲਪਮੈਂਟ ਕੋਰਸ ਸਬੰਧੀ ਵੀ ਸਟਾਲ ਲਗਾਕੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਸ.ਡੀ.ਐਮ. ਪਾਤੜਾਂ ਸ. ਅੰਕੁਰਜੀਤ ਸਿੰਘ (ਵਾਧੂ ਚਾਰਜ ਦੁਧਨਸਾਧਾਂ), ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਿਰਵੰਤ ਸਿੰਘ, ਬਾਗਬਾਨੀ ਅਫ਼ਸਰ ਕੁਲਵਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਪਟਿਆਲਾ ਵਾਸੀ ਮੌਜੂਦ ਸਨ।
ਕੈਪਸ਼ਨ : ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਮਰੂਦ ਫ਼ੈਸਟੀਵਲ ਦੌਰਾਨ ਸਟਾਲਾਂ ਦਾ ਦੌਰਾ ਕਰਦੇ ਸਮੇਂ ਅਗਾਂਹਵਧੂ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਦੇ ਨਾਲ ਏ.ਡੀ.ਸੀ ਡਾ. ਪ੍ਰੀਤੀ ਯਾਦਵ ਵੀ ਨਜ਼ਰ ਆ ਰਹੇ ਹਨ।

ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾ ਪੂਰੀਆਂ ਨਾ ਕੀਤੀਆਂ ਤਾਂ ਜ਼ੋਨ ਪੱਧਰ ਤੇ ਰੈਲੀਆਂ ਕੀਤੀਆਂ ਜਾਣਗੀਆਂ:- ਡਾ.ਕਸ਼ਮੀਰ ਸਿੰਘ ਢਿੱਲੋਂ

ਨਵਾਂਸ਼ਹਿਰ (ਵਿਸ਼ੇਸ਼ ਪ੍ਰਤੀਨਿਧੀ) 26 ਅਗਸਤ 
ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ:295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਆਈਵੀ ਹਸਪਤਾਲ ਵਿਖੇ ਡਾ ਧਰਮਪਾਲ ਔੜ ਸੂਬਾ ਕਮੇਟੀ ਮੈਂਬਰ ਦੀ ਪ੍ਰਧਾਨਗੀ ਹੇਠ ਹੋਈ । ਮੌਕੇ ਤੇ ਜ਼ਿਲ੍ਹਾ ਪ੍ਰਧਾਨ ਡਾ ਕਸ਼ਮੀਰ ਸਿੰਘ ਢਿੱਲੋਂ ਨੇ ਬੋਲਦੇ ਹੋਏ ਕਿਹਾ ਜੇਕਰ ਸੂਬੇ ਦੀ ਸਰਕਾਰ ਵਲੋਂ ਆਪਣੇ 2017 ਦੇ ਚੋਣ ਮੈਨੀਫੈਸਟੋ ਅਨੁਸਾਰ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾ ਨੂੰ ਜਲਦ ਹੀ ਪੂਰਾ ਨਾ ਕੀਤਾ ਗਿਆ ਤਾਂ ਮੈਡੀਕਲ ਪ੍ਰੈਕਟੀਸ਼ਨਰਾ ਵਲੋਂ ਜ਼ੋਨ ਪੱਧਰ ਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਕੜੇ ਸ਼ਬਦਾ ਵਿੱਚ ਸੂਬਾ ਸਰਕਾਰ ਦੀ ਨਿੰਦਾ ਕਰਦਿਆ ਆਖਿਆ ਕਿ ਸੂਬੇ ਦੀ ਸਰਕਾਰ ਵਲੋਂ ਸਤਾ ਹਾਸ਼ਲ ਕਰਨ ਤੋਂ ਪਹਿਲਾ ਵਾਅਦਾ ਕੀਤਾ ਸੀ ਅਤੇ ਆਪਣੇ ਚੋਣ ਮੈਨੀਫੈਸਟੋ ਦੇ 16 ਨੰਬਰ ਪੰਨੇ ਉਪਰ ਸਾਫ ਲਿਖਿਆ ਸੀ ਕਿ ਉਹ ਸਤਾ ਵਿੱਚ ਆਉਣ ਉਪਰੰਤ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕੰਮ ਕਰਨ ਦੇ ਅਧਿਕਾਰ ਦਿਤੇ ਜਾਣਗੇ, ਮਗਰ ਸਤਾ ਦੇ ਨਸ਼ੇ ਵਿੱਚ ਸੂਬੇ ਦੀ ਸਰਕਾਰ ਨੇ ਸਾਢੇ ਚਾਰ ਸਾਲ ਲੰਘਾ ਦਿੱਤੇ ਮਗਰ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਨਹੀ ਕੀਤਾ ਜਦ ਕਿ ਉਹਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ । ਉਹਨਾਂ ਆਖਿਆ ਕਿ ਜਥੇਬੰਦੀ ਦੇ ਪੰਜਾਬ ਪ੍ਰਧਾਨ ਧੰਨਾ ਮੱਲ ਗੋਇਲ ਵਲੋਂ ਫੋਨ ਉਪਰ ਜਥੇਬੰਦੀ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼ਾ ਹੇਠ ਉਹ ਜਲਦੀ ਹੀ ਪੰਜਾਬ ਪੱਧਰ ਤੇ ਅਤੇ ਜ਼ੋਨ ਪੱਧਰ ਤੇ ਪੰਜਾਬ ਸਰਕਾਰ ਦੇ ਇਸ ਅਵੈਸਲੇਪੁਣੇ ਖਿਲਾਫ ਜੋਰਦਾਰ ਸੰਘਰਸ਼ ਕਰਨਗੇ ਇਸ ਮੌਕੇ ਉਹਨਾ ਜਥੇਬੰਦੀ ਦੇ ਮੈਂਬਰਾਂ ਨੂੰ ਅਖਿਆ ਕਿ ਕਰੋਨਾ ਦੀ ਵੈਕਸੀਨ ਆਈ ਹੈ , ਮਗਰ ਕਰੋਨਾ ਖਤਮ ਨਹੀ ਹੋਇਆ ਹੈ ਇਸ ਲਈ ਸਮਾਜ ਸੇਵੀ ਕੰਮਾ ਵਿੱਚ ਹਿੱਸਾ ਲੈਂਦਿਆ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਆਪਣੇ ਬਚਾਅ ਲਈ ਜਾਗਰੂਕ ਕੀਤਾ ਜਾਵੇ ਅਤੇ ਵੈਕਸੀਨ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਇਸ ਬਿਮਾਰੀ ਤੋਂ ਲੋਕਾਂ ਨੂੰ ਜਲਦ ਹੀ ਨਿਜ਼ਾਤ ਮਿਲ ਸਕੇ ।
ਇਸ ਮੌਕੇ ਡਾ਼ ਧਰਮਜੀਤ ਔੜ ਜ਼ਿਲ੍ਹਾ ਜਨਰਲ ਸਕੱਤਰ, ਡਾ ਰਾਮਜੀ ਦਾਸ ਗੁਣਾਚੌਰ ਜ਼ਿਲ੍ਹਾ ਵਿਤ ਸਕੱਤਰ, ਡਾ ਟੇਕ ਚੰਦ ਚੇਅਰਮੈਨ, ਡਾ਼ ਸਤਪਾਲ ਸਿੰਘ, ਡਾਕਟਰ ਕੁਲਬੀਰ ਸਿੰਘ, ਡਾਕਟਰ ਚਰਨਜੀਤ ਸਿੰਘ, ਡਾਕਟਰ ਜਸਪਾਲ ਭੱਦੀ, ਡਾਕਟਰ ਬਿਮਲ ਕੁਮਾਰ, ਡਾਕਟਰ ਵਿਜੇ ਗੁਰੂ, ਡਾਕਟਰ ਕਸ਼ਮੀਰ ਸਿੰਘ, ਡਾਕਟਰ ਤਜਿੰਦਰ ਸਿੰਘ ਜੋਤ, ਡਾਕਟਰ ਨਾਮਦੇਵ ਵੀ ਹਾਜ਼ਰ ਸਨ।
ਫੋਟੋ : ਮੈਡੀਕਲ ਪ੍ਰੈਕਟੀਸ਼ਨਰਾ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ।

ਸ਼ਹੀਦ ਰਾਜਗੁਰੂ ਦੇ ਜਨਮ ਦਿਹਾੜੇ ਉੱਤੇ ਸ਼ੁਰੂ ਹੋਈ ਤਿੰਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸਮਾਪਨ

ਐਨ.ਸੀ.ਸੀ. ਦੇ ਕੈਡੇਟਸ ਨੇ ਦੇਸ਼ਭਗਤੀ ਦੇ ਗੀਤਾਂ ਨਾਲ ਬਣਿਆਂ ਸਮਾਂ
ਅੰਮਿ੍ਰਤਸਰ,  26 ਅਗਸਤ: --- ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ "ਆਜ਼ਾਦੀ ਦਾ ਅੰਮ੍ਰਿਤ ਮਹੋਤਸਵ" ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ ਉੱਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੀ ਟਾਊਨ ਹਾਲ ਬਿਲਡਿੰਗ ਵਿਚ ਲਾਈ ਗਈ ਤਿੰਨ ਰੋਜ਼ਾ ਪ੍ਰਦਰਸ਼ਨੀ ਦਾ ਸਮਾਪਨ ਹੋ ਗਿਆ। ਇਸ ਚਿੱਤਰ ਪ੍ਰਦਰਸ਼ਨੀ ਦੇ ਤੀਜੇ ਦਿਨ ਕੇਂਦਰੀ ਸਭਿਆਚਾਰ ਮੰਤਰਾਲੇ ਦੀ ਸੰਯੁਕਤ ਸਕੱਤਰ ਸੰਜੁਕਤਾ ਮੁਦਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸੰਜੁਕਤਾ ਮੁਦਗਲ ਨੇ ਚਿੱਤਰ ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਭਵਿੱਖ ਵਿੱਚ ਵੀ ਲਾਈਆਂ ਜਾਣੀਆਂ ਚਾਹੀਦੀਆਂ ਹਨ। ਉੱਥੇ ਹੀ ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਕਰਨਲ ਰਜਨੀਸ਼ ਸਿਨਹਾ ਨੇ ਵੀ ਖਾਸ ਤੌਰ ਉੱਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੀਂ ਪਨੀਰੀ ਨੂੰ ਸੇਧ ਦੇਣ ਵਿੱਚ ਮਦਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜ਼ਾਦੀ ਹਾਸਿਲ ਕਰਨ ਲਈ ਵੱਡੇ ਪੱਧਰ ਉੱਤੇ ਕੁਰਬਾਨੀਆਂ ਕੀਤੀਆਂ ਗਈਆਂ ਹਨ, ਇਸ ਕਰਕੇ ਸਮੇਂ-ਸਮੇਂ ਉੱਤੇ ਅਜਿਹੀਆਂ ਪ੍ਰਦਰਸ਼ਨੀਆਂ ਲਾਈਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਨੌਜਵਾਨ ਪੀੜ੍ਹੀ ਵਿਚ ਦੇਸ਼ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਐਨ.ਸੀ.ਸੀ. ਦੀ ਫਰਸਟ ਬਟਾਲੀਅਨ ਦੇ ਕੈਡਿਟਸ ਨੇ ਦੇਸ਼ਭਗਤੀ ਦੇ ਗਾਣਿਆਂ ਨਾਲ ਸਮਾਂ ਬੰਨ੍ਹਿਆ। ਕੈਡਿਟਸ ਨੇ "ਐ ਮੇਰੇ ਵਤਨ ਕੇ ਲੋਗੋਂ, ਜ਼ਰਾ ਆਂਖ ਮੇਂ ਭਰ ਲੋ ਪਾਨੀ" ਗੀਤ ਗਾ ਕੇ ਸਾਰਿਆਂ ਦਾ ਮਨ ਮੋਹ ਲਿਆ। ਟਾਊਨਹਾਲ ਬਿਲਡਿੰਗ ਨੂੰ ਆਪਣੇ ਗਾਣਿਆਂ ਨਾਲ ਦੇਸ਼ਭਗਤੀ ਦੇ ਰੰਗ ਵਿਚ ਰੰਗਣ ਵਾਲੇ ਬੱਚਿਆਂ ਦੀ ਕਰਨਲ ਰਜਨੀਸ਼ ਸਿਨਹਾ ਨੇ ਖੂਬ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫ਼ਸਰ ਗੁਰਮੀਤ ਸਿੰਘ ਨੇ ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਦੇ ਸੱਦੇ ਤੋਂ ਬਾਅਦ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ "ਆਜ਼ਾਦੀ ਦਾ ਅੰਮ੍ਰਿਤ ਮਹੋਤਸਵ" ਥੀਮ ਉੱਤੇ ਚਿੱਤਰ ਪ੍ਰਦਰਸ਼ਨੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ 12 ਮਾਰਚ ਨੂੰ ਪ੍ਰਧਾਨਮੰਤਰੀ ਵਲੋਂ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਲਗਾਤਾਰ ਇਸ ਥੀਮ ਉੱਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਗੁਰਮੀਤ ਸਿੰਘ ਨੇ ਕਿਹਾ ਕਿ ਮਾਰਚ ਮਹੀਨੇ ਵਿੱਚ ਸ਼ੁਰੂ ਹੋਏ ਪ੍ਰੋਗਰਾਮਾਂ ਦੀ ਲੜੀ 75 ਹਫ਼ਤਿਆਂ ਦਾ ਸਫ਼ਰ ਤੈਅ ਕਰਦੀ ਹੋਈ ਸਮਾਪਤ ਹੋਵੇਗੀ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕਰਵਾਏ ਜਾਣੇ ਚਾਹੀਦੇ ਨੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ 24 ਅਤੇ 25 ਅਗਸਤ ਨੂੰ ਚਿੱਤਰ ਪ੍ਰਦਰਸ਼ਨੀ ਤੋਂ ਇਲਾਵਾ ਮੰਤਰਾਲੇ ਵੱਲੋਂ ਸਕੂਲੀ ਬੱਚਿਆਂ ਦੇ ਵੱਖੋ-ਵੱਖ ਮੁਕਾਬਲੇ ਵੀ ਕਰਵਾਏ ਗਏ ਸਨ, ਜਿਸ ਵਿਚ ਸਕੂਲ ਅਤੇ ਕਾਲਜ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।  ਤਿਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਆਗਾਜ਼ ਸ਼ਹੀਦ ਰਾਜਗੁਰੂ ਦੇ ਜਨਮ ਦਿਹਾੜੇ ਉੱਤੇ ਕੀਤਾ ਗਿਆ ਸੀ, ਜਿਸਨੂੰ ਸ਼ਹਿਰਵਾਸੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਲੋਕਾਂ ਅੰਦਰ ਦੇਸ਼ ਪ੍ਰੇਮ ਦੀ ਭਾਵਨਾ ਮੁੜ ਸੁਰਜੀਤ ਕਰਨ ਵਿਚ ਮਦਦ ਕਰਨਗੇ। ਦੱਸ ਦਈਏ ਕਿ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਰੀਜਨਲ ਆਊਟਰੀਚ ਬਿਊਰੋ ਚੰਡੀਗੜ੍ਹ ਵੱਲੋਂ ਪੰਜਾਬ ਸਣੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ  "ਅਜ਼ਾਦੀ ਦਾ ਅੰਮ੍ਰਿਤ ਮਹੋਤਸਵ" ਥੀਮ ਉੱਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜ਼ਿਲਾ ਤੇ ਸੈਸ਼ਨ ਜੱਜ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵਿਸ਼ੇਸ਼ ਮੀਟਿੰਗ

ਨਵਾਂਸ਼ਹਿਰ, 26 ਅਗਸਤ : ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਅਤੇ ਕੰਪਨੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ 'ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕਿ੍ਰਮੀਨਲ ਕਪਾਂਊਂਡੇਬਲ ਕੇਸ, ਚੈੱਕ ਬਾਊਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟਿ੍ਰਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ. ਐਸ. ਐਨ. ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। 
  ਉਨਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗਾਂ ਅਤੇ ਕੰਪਨੀਆਂ ਨਾਲ ਸਬੰਧਤ ਵੱਧ ਤੋਂ ਵੱਧ ਕੇਸ ਇਸ ਅਦਾਲਤ ਵਿਚ ਲੈ ਕੇ ਆਉਣ, ਤਾਂ ਜੋ ਉਨਾਂ ਦਾ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕੇ। 
ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਬਿਜਲੀ ਵਿਭਾਗ, ਨਗਰ ਕੌਂਸਲ, ਲੀਡ ਬੈਂਕ, ਦੂਰਸੰਚਾਰ ਵਿਭਾਗ, ਆਈਡੀਆ ਆਦਿ ਤੋਂ ਇਲਾਵਾ ਵੱਖ-ਵੱਖ ਬੀਮਾ ਕੰਪਨੀਆਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ। 
ਕੈਪਸ਼ਨ :-ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕਰਦੇ ਹੋਏ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ। ਨਾਲ ਹਨ ਸੀ. ਜੇ. ਐਮ ਹਰਪ੍ਰੀਤ ਕੌਰ ਤੇ ਹੋਰ। 

ਕਿ੍ਰਸ਼ਨਾ ਰਾਣੀ ਹੁਣ ਨਵਾਂਸ਼ਹਿਰ ਸਕੂਲ ਵਿਖੇ ਬਤੌਰ ਇਤਿਹਾਸ ਲੈਕਚਰਾਰ ਦੇਣਗੇ ਸੇਵਾਵਾਂ

ਵਿਦਿਆਰਥੀਆਂ ਨੂੰ ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਮੁੱਖ ਟੀਚਾ
ਨਵਾਂਸ਼ਹਿਰ, 26 ਅਗਸਤ : ਕਿ੍ਰਸ਼ਨਾ ਰਾਣੀ ਹੀਉਂ, ਜੋ ਕਿ ਸਮਾਜਿਕ ਸਿੱਖਿਆ ਮਿਸਟ੍ਰੈਸ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਹਿਲ ਗਹਿਲਾਂ ਵਿਖੇ ਸੇਵਾਵਾਂ ਨਿਭਾਅ ਰਹੇ ਸਨ, ਨੇ ਅੱਜ ਤਰੱਕੀ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨਵਾਂਸ਼ਹਿਰ ਵਿਖੇ ਬਤੌਰ ਇਤਿਹਾਸ ਲੈਕਚਰਾਰ ਜੁਆਇਨ ਕੀਤਾ। ਇਸ ਮੌਕੇ ਲੈਕਚਰਾਰ ਕਿ੍ਰਸ਼ਨਾ ਰਾਣੀ ਨੇ ਕਿਹਾ ਕਿ ਉਨਾਂ ਵੱਲੋਂ ਪਹਿਲਾਂ ਵੀ ਬੱਚਿਆਂ ਨੂੰ ਆਪਣੀਆਂ ਸਿੱਖਿਆ ਸਬੰਧੀ ਵੱਧ ਤੋਂ ਵੱਧ ਸੇਵਾਵਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਅਤੇ ਬਤੌਰ ਲੈਕਚਰਾਰ ਵੀ ਉਨਾਂ ਵੱਲੋਂ ਵਿਦਿਆਰਥੀਆਂ ਨੂੰ ਅਣਥੱਕ ਮਿਹਨਤ ਦੁਆਰਾ ਵੱਧ ਤੋਂ ਵੱਧ ਸਿੱਖਿਆ ਸੇਵਾਵਾਂ ਦਿੱਤੀਆਂ ਜਾਂਦੀਆਂ ਰਹਿਣਗੀਆਂ। ਉਨਾਂ ਕਿਹਾ ਕਿ ਉਨਾਂ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਵਿਦਿਆਰਥੀਆਂ ਨੂੰ ਇਤਿਹਾਸ ਅਤੇ ਆਪਣੇ ਵਿਰਸੇ ਨਾਲ ਜੋੜਿਆ ਜਾਵੇ, ਤਾਂ ਕਿ ਉਹ ਇਸ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਕੇ ਮੁਕਾਬਲੇ ਦੇ ਇਮਤਿਹਾਨਾਂ ਨੂੰ ਆਸਾਨੀ ਨਾਲ ਕਲੀਅਰ ਕਰ ਸਕਣ ਅਤੇ ਇਸ ਵਿਸ਼ੇਸ ਵਿਚ ਵੱਧ ਤੋਂ ਵੱਧ ਅੰਕ ਲੈ ਕੇ ਉਪਲਬੱਧੀਆਂ ਹਾਸਲ ਕਰ ਸਕਣ। ਇਸ ਮੌਕੇ ਪਿ੍ਰੰਸੀਪਲ ਸਰਬਜੀਤ ਸਿੰਘ ਨੇ ਕਿ੍ਰਸ਼ਨਾ ਰਾਣੀ ਨੂੰ ਬਤੌਰ ਲੈਕਚਰਾਰ ਜੁਆਇਨ ਕਰਵਾਇਆ ਗਿਆ ਅਤੇ ਸਕੂਲ ਵਿਚ ਆਗਮਨ 'ਤੇ ਉਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਇਸ ਮੌਕੇ ਉਨਾਂ ਦੇ ਨਾਲ ਉਨਾਂ ਦੇ ਪਤੀ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਜਲੰਧਰ ਕਿਰਪਾਲ ਸਿੰਘ ਝੱਲੀ , ਸਾਬਕਾ ਹੈੱਡ ਮਿਸਟ੍ਰੈਸ ਸੱਤਿਆ ਦੇਵੀ, ਲੈਕਚਰਾਰ ਸੁਨੀਤਾ ਦੇਵੀ, ਲੈਕਚਰਾਰ ਰਿੰਮੀ ਭਾਰਦਵਾਜ, ਲੈਕਚਰਾਰ ਸਵਿਤਾ ਪਾਲ, ਮਿਸਟ੍ਰੈਸ ਬਖਸ਼ੀਸ਼ ਕੌਰ, ਕਲਰਕ ਅਜੇ ਕੁਮਾਰ ਤੋਂ ਇਲਾਵਾ ਸਮੂਹ ਸਕੂਲ ਸਟਾਫ ਹਾਜ਼ਰ ਸੀ। 
ਫੋਟੋ : -ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ ਕਿ੍ਰਸ਼ਨਾ ਰਾਣੀ ਨੂੰ ਬਤੌਰ ਇਤਿਹਾਸ ਲੈਕਚਰਾਰ ਜੁਆਇਨ ਕਰਵਾਉਂਦੇ ਹੋਏ ਪਿ੍ਰੰਸੀਪਲ ਸਰਬਜੀਤ ਸਿੰਘ। 

ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਦੀ ਵਿੱਤ ਮੰਤਰੀ ਨਾਲ ਮੁਲਾਕਾਤ

ਨਵਾਂਸ਼ਹਿਰ, 26 ਅਗਸਤ : (ਵਿਸ਼ੇਸ਼ ਬਿਊਰੋ) ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਅੱਜ ਪੰਜਾਬ-ਯੂ. ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਦੀ ਆਪਣੀਆਂ ਮੰਗਾਂ ਸਬੰਧੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਮੁਲਾਕਾਤ ਹੋਈ। ਬਹੁਤ ਹੀ ਸਾਜ਼ਗਾਰ ਮਾਹੌਲ ਵਿਚ ਹੋਈ ਇਸ ਮੀਟਿੰਗ ਦੌਰਾਨ ਵਿਧਾਇਕ ਅੰਗਦ ਸਿੰਘ ਨੇ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ 'ਤੇ ਸੰਜੀਦਗੀ ਨਾਲ ਗੌਰ ਕਰਕੇ ਇਨਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ। ਇਸ ਮੌਕੇ ਆਗੂਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਵਿੱਤ ਮੰਤਰੀ ਨਾਲ ਵਿਸਥਾਰ ਵਿਚ ਚਰਚਾ ਕੀਤੀ ਗਈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਗੂਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਇਨਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਦੀ ਰਾਖੀ ਅਤੇ ਉਨਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਫਰੰਟ ਦੇ ਆਗੂਆਂ ਵੱਲੋਂ ਇਸ ਪਹਿਲਕਦਮੀ ਲਈ ਵਿਧਾਇਕ ਅੰਗਦ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਫਰੰਟ ਦੇ ਜ਼ਿਲਾ ਕਨਵੀਨਰ ਰਾਮ ਲੁਭਾਇਆ ਤੇ ਅਜੀਤ ਸਿੰਘ ਬਰਨਾਲਾ, ਸਰਕਾਰੀ ਟੀਚਰ ਯੂਨੀਅਨ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਫੀਲਡ ਐਂਡ ਵਰਕ ਯੂਨੀਅਨ ਦੇ ਸੁਰਿੰਦਰ ਪਾਲ ਅਤੇ ਹੋਰ ਆਗੂ ਹਾਜ਼ਰ ਸਨ।  
ਕੈਪਸ਼ਨ :- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰਦੇ ਹੋਏ ਪੰਜਾਬ-ਯੂ. ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ, ਨਾਲ ਦਿਖਾਈ ਦੇ ਰਹੇ ਹਨ ਵਿਧਾਇਕ ਅੰਗਦ ਸਿੰਘ । 

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ, ਸੋਨਾ, ਚਾਂਦੀ, ਕੈਸ਼ ਤੇ ਮੋਬਾਇਲ ਬਰਾਮਦ : ਐਸ.ਐਸ.ਪੀ. ਅਮਨੀਤ ਕੌਂਡਲ

ਭੈੜੇ ਅਨਸਰਾਂ ਖਿਲਾਫ਼ ਮੁਹਿੰਮ ਕੀਤੀ ਜਾਵੇਗੀ ਤੇਜ਼  
ਹੁਸ਼ਿਆਰਪੁਰ, 26 ਅਗਸਤ: (ਬਿਊਰੋ ਚੀਫ) ਜ਼ਿਲ੍ਹਾ ਪੁਲਿਸ ਵਲੋਂ ਭੈੜੇ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦਾਤਰ ਦਿਖਾ ਕੇ ਲੁੱਟਾਂ-ਖੋਹਾਂ  ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਸੋਨੇ ਅਤੇ ਚਾਂਦੀ ਦੇ ਗਹਿਣੇ, ਮੋਬਾਇਲ ਫੋਨ ਅਤੇ ਮੋਟਰ ਸਾਈਕਲ ਬਰਾਮਦ ਕੀਤਾ ਗਿਆ। ਸਥਾਨਕ ਪੁਲਿਸ ਲਾਈਨ ਵਿਖੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਕਮਲਜੀਤ ਸਿੰਘ ਉਰਫ ਲਾਡੀ ਵਾਸੀ ਦੁਲੁਵਾਣਾ ਥਾਣਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਭੁਪਿੰਦਰ ਸਿੰਘ ਉਰਫ ਟਿੰਕੂ ਵਾਸੀ ਫੱਜੂਪੁਰ ਥਾਣਾ ਧਾਰੀਵਾਲ ਵਜੋਂ ਹੋਈ ਹੈ ਜਿਨ੍ਹਾਂ ਖਿਲਾਫ਼ ਪਹਿਲਾਂ ਵੀ ਕਈ ਮੁਕਦਮੇ ਦਰਜ ਹਨ। ਐਸ.ਐਸ.ਪੀ. ਅਮਨੀਤ ਕੌਂਡਲ ਨੇ ਭੈੜੇ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਆਉਂਦੇ ਦਿਨਾਂ 'ਚ ਜ਼ਿਲ੍ਹਾ ਪੁਲਿਸ ਵਲੋਂ ਅਜਿਹੇ ਅਨਸਰਾਂ ਖਿਲਾਫ਼ ਮੁਹਿੰਮ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਦੀ ਗ੍ਰਿਫਤਾਰੀ ਨਾਲ ਥਾਣਾ ਦਸੂਹਾ ਵਿਚ ਦਰਜ 5 ਮੁਕਦਮੇ ਟਰੇਸ ਕੀਤੇ ਗਏ ਹਨ ਅਤੇ ਦੋਵਾਂ ਪਾਸੋਂ 2 ਸੋਨੇ ਦੀਆਂ ਚੈਨੀਆਂ, ਦੋ ਜੋੜੇ ਸੋਨੇ ਦੇ ਟਾਪਸ, ਇਕ ਜੋੜਾ ਬਾਲੀਆਂ, ਇਕ ਜੋੜਾ ਛੋਟੀਆਂ ਬਾਲੀਆਂ, ਇਕ ਮੁੰਦਰੀ, ਇਕ ਚਾਂਦੀ ਦੇ ਚੇਨ, 2 ਹਜ਼ਾਰ ਰੁਪਏ ਨਕਦ, ਮੋਬਾਇਲ ਫੋਨ, ਮੋਟਰ ਸਾਈਕਲ ਅਤੇ ਲੋਹੇ ਦੀ ਦਾਤਰ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ 10 ਅਗਸਤ 2021 ਨੂੰ ਨਵਨੀਤ ਕੌਰ ਵਾਸੀ ਵਾਰਡ ਨੰ: 1 ਗੋਬਿੰਦ ਨਗਰ ਦਾਰਾਪੁਰ ਟਾਂਡਾ ਤੋਂ ਦੋ ਨਾਮਾਲੂਮ ਵਿਅਕਤੀਆਂ ਨੇ ਚੇਨੀ ਖੋਹਣ ਦੇ ਨਾਲ-ਨਾਲ ਉਸ ਦੇ ਗਹਿਣੇ ਅਤੇ ਪਰਸ ਵਿਚੋਂ 2.20 ਲੱਖ ਰੁਪਏ ਅਤੇ ਮੋਬਾਇਲ ਫੋਨ ਖੋਹ ਲਿਆ ਸੀ ਜਿਸ 'ਤੇ ਥਾਣਾ ਟਾਂਡਾ ਵਿਖੇ ਮੁਕਦਮਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਦੀ ਨਿਗਰਾਨੀ ਹੇਠ ਡੀ.ਐਸ.ਪੀ. ਟਾਂਡਾ ਰਾਜ ਕੁਮਾਰ ਅਤੇ ਇੰਸਪੈਕਟਰ ਬਿਕਰਮ ਸਿੰਘ ਦੀ ਟੀਮ ਵਲੋਂ ਪੂਰੀ ਡੂੰਘਾਈ ਨਾਲ ਤਫਤੀਸ਼ ਕਰਦਿਆਂ 25 ਅਗਸਤ ਨੂੰ ਪਿੰਡ ਢਡਿਆਲਾ ਮੋੜ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਪੁੱਛਗਿਛ ਦੌਰਾਨ ਗਹਿਣੇ ਅਤੇ ਬਾਕੀ ਸਮਾਨ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਗੁਰਦਾਸਪੁਰ, ਧਾਰੀਵਾਲ, ਬਟਾਲਾ, ਕਾਹਨੂੰਵਾਨ, ਹੁਸ਼ਿਆਰਪੁਰ, ਅੰਮ੍ਰਿਤਸਰ ਆਦਿ ਥਾਵਾਂ 'ਤੇ ਪਹਿਲਾਂ ਵੀ ਲੁੱਟਾਂ-ਖੋਹਾਂ ਦੇ ਮੁਕਦਮੇ ਦਰਜ਼ ਹਨ।
ਕੈਪਸ਼ਨ:-ਐਸ.ਐਸ.ਪੀ. ਅਮਨੀਤ ਕੌਂਡਲ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। 

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ, 04 ਸਤੰਬਰ ਤੋਂ ਕਰਨਗੇ ਲੰਬੀ ਹੜਤਾਲ

ਮਾਨਸੂਨ ਸੈਸ਼ਨ ਦੇ ਦੂਜੇ ਦਿਨ ਇਕ ਲੱਖ ਤੋਂ  ਵੱਧ ਮੁਲਾਜ਼ਮ/ ਪੈਨਸ਼ਨਰ ਕਰਨਗੇ ਵਿਧਾਨ ਸਭਾ ਵੱਲ ਮਾਰਚ
ਨਵਾਂਸ਼ਹਿਰ 25 ਅਗਸਤ (ਵਿਸ਼ੇਸ਼ ਪ੍ਰਤੀਨਿਧੀ )  ਕੈਬਨਿਟ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ - ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਦੇ ਸੱਦੇ 'ਤੇ ਅੱਜ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਰਾਮ ਲੁਭਾਇਆ, ਗੁਲਸ਼ਨ ਕੁਮਾਰ, ਮੁਕੰਦ ਲਾਲ ਦੀ ਅਗਵਾਈ ਵਿੱਚ  ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਰੈਲੀ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।  ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ  ਦੌੜਕਾ, ਮਨਜੀਤ ਕੁਮਾਰ, ਮੋਹਨ ਸਿੰਘ ਪੂਨੀਆ, ਸੁਖਰਾਮ,   ਰੇਸ਼ਮ ਲਾਲ, ਅਸ਼ੋਕ ਕੁਮਾਰ, ਰਾਮਪਾਲ, ਬੇਅੰਤ ਸਿੰਘ ਆਦਿ ਆਗੂਆਂ ਨੇ ਕਿਹਾ ਕਿ  ਮੰਤਰੀਆਂ ਦੀ ਕਮੇਟੀ ਮੰਗਾਂ ਦਾ ਹੱਲ ਕਰਨ ਲਈ ਪੂਰੇ ਮੰਗ ਪੱਤਰ ਉਤੇ ਗੱਲਬਾਤ ਕਰਨ ਲਈ ਵੀ ਤਿਆਰ ਨਹੀਂ ਹੈ ਅਤੇ ਉਹ ਸਿਰਫ਼ ਤੇ ਸਿਰਫ਼ ਤਨਖਾਹ ਕਮਿਸ਼ਨ ਤਕ ਹੀ ਸੀਮਤ ਰਹਿ ਕੇ ਉਸ ਦਾ ਨਿਪਟਾਰਾ ਵੀ ਝੂਠੇ ਅੰਕੜੇ ਅਤੇ ਬੇਈਮਾਨੀ ਨਾਲ ਕਰਨਾ ਚਾਹੁੰਦੀ ਹੈ, ਨਾ ਕਿ ਮੁਲਾਜ਼ਮਾਂ/ ਪੈਨਸ਼ਨਰਾਂ ਨੂੰ ਇਨਸਾਫ਼ ਦੇ ਕੇ। ਪੈਨਸ਼ਨਰਾਂ ਦਾ ਨੋਟੀਫਿਕੇਸ਼ਨ ਵੀ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਇਹ ਕਮੇਟੀ ਆਪਣਾ ਰਾਜਨੀਤਕ ਮੁੱਦਾ ਦੱਸਦੀ ਹੋਈ ਮੌਨਸੂਨ ਸ਼ੈਸਨ ਵਿੱਚ ਮੁਲਾਜ਼ਮ ਵਿਰੋਧੀ ਐਕਟ ਪਾਸ ਕਰਨਾ ਚਾਹੁੰਦੀ ਹੈ। ਸਰਕਾਰ ਮਾਣ ਭੱਤਾ/ ਇਨਸੈੱਟਿਵ ਮੁਲਾਜ਼ਮਾਂ ਨੂੰ ਘੱਟੋ ਘੱਟ ਜਿਉਣ ਯੋਗ ਪੈਸੇ ਦੇਣ ਵਾਸਤੇ ਵੀ ਤਿਆਰ ਨਹੀਂ, ਸਮਾਜਿਕ ਸੁਰੱਖਿਆ ਦੇ ਤੌਰ ਤੇ ਮਿਲਦੀ ਪੁਰਾਣੀ  ਪੈਨਸ਼ਨ ਬਹਾਲ ਕਰਨ ਤੋਂ ਇਹ ਕਮੇਟੀ ਭੱਜ ਰਹੀ ਹੈ। ਆਗੂਆਂ ਆਖਿਆ ਕਿ ਪੁਨਰਗਠਨ ਦੇ ਨਾਂ ਉੱਤੇ ਅਦਾਰਿਆਂ ਦਾ ਉਜਾੜਾ ਲਗਾਤਾਰ ਜਾਰੀ ਹੈ ਅਤੇ ਮੁਢਲੀ ਤਨਖਾਹ 'ਤੇ ਨਿਯੁਕਤੀ ਦਾ ਪੱਤਰ, ਮੁਲਾਜ਼ਮ ਵਿਰੋਧੀ 3 ਸਾਲ ਪ੍ਰੋਵੇਸ਼ਨਲ ਸਮੇਂ ਦਾ ਪੱਤਰ, 17 ਜੁਲਾਈ 2020 ਦਾ ਕੇਂਦਰ ਦੇ ਤਨਖਾਹ ਸਕੇਲਾਂ ਨਾਲ ਜੋੜਨ ਵਾਲਾ ਪੱਤਰ ਅਤੇ ਡਿਵੈਲਪਮੈਂਟ  ਦੇ ਨਾਂ ਤੇ ਕੱਟਿਆ ਜਾ ਰਿਹਾ 200 ਰੁਪਏ ਵਾਲਾ ਪੱਤਰ ਅਜੇ ਤੱਕ ਵਾਪਸ ਨਹੀਂ ਲਿਆ ਗਿਆ। ਇਸ ਕਰਕੇ ਪੰਜਾਬ ਦੇ ਮੁਲਾਜ਼ਮਾਂ / ਪੈਨਸ਼ਨਰਾਂ ਅੰਦਰ ਇਸ ਸਰਕਾਰ ਪ੍ਰਤੀ ਵਿਆਪਕ ਗੁੱਸਾ ਹੈ, ਜਿਸ ਦਾ ਪ੍ਰਗਟਾਵਾ ਅੱਜ ਬਲਾਕ ਤਹਿਸੀਲ ਪੱਧਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਕੀਤਾ ਗਿਆ ਹੈ। ਆਗੂਆਂ ਨੇ ਐਲਾਨ ਕੀਤਾ ਕਿ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਕੰਮ ਵਾਲੇ ਦਿਨ ਇੱਕ ਲੱਖ ਤੋਂ ਵੱਧ ਮੁਲਾਜ਼ਮ ਅਤੇ ਪੈਨਸ਼ਨਰ ਵਿਧਾਨ ਸਭਾ ਵੱਲ ਮਾਰਚ ਕਰਨਗੇ ਅਤੇ 4 ਸਤੰਬਰ ਤੋਂ ਲੰਬੀ ਹੜਤਾਲ ਵੱਲ ਵਧਣਗੇ।

ਪੀ ਡਬਲਿਊ ਡੀ ਕਾਮਿਆਂ ਨੇ ਕਾਰਜਕਾਰੀ ਇੰਜੀਨੀਅਰ ਦਾ ਦਫਤਰ ਘੇਰਿਆ

ਨਵਾਂਸ਼ਹਿਰ 25 ਅਗਸਤ (ਵਿਸ਼ੇਸ਼ ਪ੍ਰਤੀਨਿਧੀ ) ਪੀ. ਡਬਲਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਵਾਂਸ਼ਹਿਰ ਦੇ ਕਾਰਜਕਾਰੀ ਇੰਜੀਨੀਅਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਰੈਲੀ ਨੂੰ ਵਿਸ਼ੇਸ਼ ਤੌਰ ਤੇ ਮੱਖਣ ਸਿੰਘ ਵਾਹਿਦਪੁਰੀ ਸੂਬਾ ਪ੍ਰਧਾਨ, ਸੁੱਚਾ ਸਿੰਘ ਸਤਨੌਰ, ਕੁਲਵਿੰਦਰ ਸਿੰਘ  ਬ੍ਰਾਂਚ ਪ੍ਰਧਾਨ, ਕੁਲਵਿੰਦਰ ਸਿੰਘ ਸਹੂੰਗੜਾ,, ਕੁਲਦੀਪ ਸਿੰਘ ਦੌੜਕਾ ਅਤੇ ਕਰਨੈਲ ਸਿੰਘ ਪਸਸਫ ਪ੍ਰਧਾਨ ਨੇ ਸੰਬੋਧਨ ਕੀਤਾ।   ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਫੀਲਡ ਵਿਚ ਕੰਮ ਕਰਦੇ ਸਮਾਲ ਕੰਟਰੈਕਟਰਾਂ ਨੂੰ ਹੁਸ਼ਿਆਰਪੁਰ ਅਧੀਨ ਪੈਂਦੀਆਂ ਬਾਕੀ ਡਿਵੀਜ਼ਨਾਂ ਵਾਂਗ ਬਣਦੇ ਰੇਟ ਨਵਾਂਸ਼ਹਿਰ ਡਿਵੀਜ਼ਨ ਵੱਲੋਂ ਵੀ ਦਿੱਤੇ ਜਾਣ। ਪਰ ਕਾਰਜਕਾਰੀ ਇੰਜੀ. ਵਲੋਂ  ਜਥੇਬੰਦੀ ਨੂੰ ਵਾਰ ਵਾਰ ਸਮਾਂਦੇ ਕੇ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਜੇਕਰ ਜੱਥੇਬੰਦੀ ਨੂੰ ਸਮਾਂ ਦੇ ਕੇ ਗੱਲਬਾਤ ਰਾਹੀਂ ਸਮਾਲ ਕੰਟਰੈਕਟਰਾਂ ਅਤੇ ਫੀਲਡ ਦੇ ਵਰਕਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਮਿਤੀ 8 ਸਤੰਬਰ ਨੂੰ ਕਾਰਜਕਾਰੀ ਇੰਜੀਨੀਅਰ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰੀ ਇਸ ਕਾਰਜਕਾਰੀ ਇੰਜੀਨੀਅਰ ਦੀ ਹੋਵੇਗੀ। ਰੋਸ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਮੋਹਨ ਸਿੰਘ ਪੂਨੀਆ, ਹਰਮੇਸ਼ ਲਾਲ ਮਾਹੀਪੁਰ, ਹਰਦੀਪ ਲੰਗੇਰੀ, ਚਰਨਜੀਤ, ਹਰਦੇਵ ਚੰਦ, ਦਿਲਬਾਗ ਰਾਏ, ਬਿੱਕਰ ਸਿੰਘ, ਜਸਪਾਲ, ਰਮਨ ਦਾਸ, ਅਮਰੀਕ ਲਾਲ, ਸੀਬੂ ਰਾਮ, ਜ਼ਿਲ੍ਹਾ ਜਨਰਲ ਸਕੱਤਰ ਸੁਖਰਾਮ ਆਦਿ ਨੇ ਸੰਬੋਧਨ ਕੀਤਾ।

ਸਰਕਾਰੀ ਸਕੂਲ ਲੰਗੜੋਆ ਵਿਖੇ ਮਨਾਇਆ 'ਨੈਸ਼ਨਲ ਡੀਵੌਰਮਿੰਗ ਦਿਵਸ

ਨਵਾਂਸ਼ਹਿਰ 25 ਅਗਸਤ (ਵਿਸ਼ੇਸ਼ ਪ੍ਰਤੀਨਿਧੀ ) ਹਰ ਸਾਲ  ਅਗਸਤ ਮਹੀਨੇ ਦੀ 25 ਤਰੀਕ ਨੂੰ  ਦੇਸ਼ ਵਿੱਚ  ਰਾਸ਼ਟਰੀ ਕੀੜਾ ਨਾਸ਼ਕ ਤੇ ਰਾਸ਼ਟਰੀ ਕੀੜਾ ਮੁਕਤੀ ਦਿਵਸ ਤੌਰ ਤੇ ਮਨਾਇਆ ਜਾਂਦਾ ਹੈ। ਸਿਵਲ ਸਰਜਨ ਡਾ ਗੁਰਵਿੰਦਰਵੀਰ ਕੌਰ ਦੇ ਆਦੇਸ਼ਾਂ ਤਹਿਤ ਤੇ  ਐਮ ਐਮ ਓ ਡਾਕਟਰ ਗੀਤਾਂਜਲੀ ਸਿੰਘ ਪੀ ਐਚ ਸੀ  ਮੁਜੱਫਰਪੁਰ ਦੀ ਅਗਵਾਈ ਹੇਠ ਅੱਜ  ਸਸਸਸ ਲੰਗੜੋਆ ਵਿਖੇ ਜਿਲਾ ਪੱਧਰੀ 'ਨੈਸ਼ਨਲ ਡੀਵੌਰਮਿੰਗ  ਦਿਵਸ ਮਨਾਇਆ ਗਿਆ। ਸਿਵਲ ਸਰਜਨ ਦਫਤਰ ਵੱਲੋ ਆਈ ਟੀਮ ਦੇ ਜਿਲਾ ਟੀਕਾਕਰਨ ਅਫਸਰ  ਡਾਕਟਰ ਬਲਵਿੰਦਰ ਕੁਮਾਰ ਨੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਚੇਤ ਕਰਦੇ ਹੋਏ ਇਸ ਤੋਂ ਹੋਣ ਵਾਲੇ ਨੁਕਸਾਨ ਦੀ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਪੇਟ ਵਿੱਚ ਕੀੜਿਆਂ ਨਾਲ ਬੱਚੇ ਕੁਪੋਸ਼ਣ ਰੋਗ ਦਾ ਸ਼ਿਕਾਰ ਹੋ ਰਹੇ ਹਨ ਤੇ ਇਸ ਨਾਲ ਬੱਚਿਆਂ ਵਿੱਚ ਖੂਨ ਦੀ ਕਮੀ ਪੈਦਾ ਹੁੰਦੀ ਹੈ। ਇਸ ਮੌਕੇ ਡਾਕਟਰ ਸੂਰਜ ਬਾਲੀ ਨੇ ਕਿਹਾ ਕਿ ਇਸ ਰੋਗ ਨਾਲ ਬੱਚੇ ਥਕਾਵਟ ਮਹਿਸੂਸ ਕਰਦੇ ਹਨ ਅਤੇ ਉਹਨਾਂ ਦੇ ਸਰੀਰਿਕ ਅਤੇ ਮਾਨਸਿਕ ਵਿਕਾਸ ਵਿੱਚ ਕਮੀ ਆਉਂਦੀ ਹੈ। ਮੌਕੇ ਤੇ  ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ  ਅਲਬੈਂਡਾਜੋਲ ਦੀਆਂ ਗੋਲੀਆਂ ਵੰਡੀਆਂ ਗਈਆਂ ਸਿਹਤ ਵਿਭਾਗ ਵੱਲੋਂ ਆਈ ਟੀਮ ਨਾਲ ਮੈਡਮ ਕਮਲਾ ਦੇਵੀ ਤੇ ਬਿਮਲਾ ਦੇਵੀ ਹਾਜਰ ਸਨ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਗੁਨੀਤ ਕੌਰ ਨੇ ਆਪਣੇ ਭਾਸ਼ਣ ਦੌਰਾਨ ਬੱਚਿਆਂ ਨੂੰ ਸਰੀਰ ਦੀ ਸਫਾਈ ਰੱਖਣ ਲਈ ਤੇ ਪੌਸ਼ਟਿਕ ਖੁਰਾਕ ਲੈਣ ਦੇ ਨਾਲ ਨਾਲ ਇਸ ਬਿਮਾਰੀ ਤੋਂ ਜਾਗਰੂਕ ਕੀਤਾ ਗਿਆ ਤੇ  ਸਿਹਤ ਵਿਭਾਗ ਵੱਲੋਂ ਆਈ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ 'ਤੇ ਸਮੂਹ ਸਕੂਲ ਦਾ ਸਟਾਫ ਤੇ ਬੱਚੇ ਹਾਜ਼ਰ ਸਨ।

ਪ੍ਰਨੀਤ ਕੌਰ ਵੱਲੋਂ ਸਿੱਧੂ ਦੇ ਸਲਾਹਕਾਰਾਂ ਦੀਆਂ ਟਿੱਪਣੀਆਂ ਦੀ ਨਿਖੇਧੀ, ਕਾਂਗਰਸ ਹਾਈ ਕਮਾਨ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ

*ਪ੍ਰਨੀਤ ਕੌਰ ਵੱਲੋਂ ਮੁੱਖ ਮੰਤਰੀ ਦੀ ਵਿਰੋਧਤਾ ਕਰ ਰਹੇ ਵਿਧਾਇਕਾਂ ਨੂੰ ਸਲਾਹ,
*ਆਗਾਮੀ ਚੋਣਾਂ ਜਿੱਤਣ ਲਈ ਨਿਜੀ ਰਾਜਨੀਤੀ ਦੀ ਥਾਂ ਕਾਂਗਰਸ ਦੀ ਮਜ਼ਬੂਤੀ ਲਈ ਉਸਾਰੂ ਭੂਮਿਕਾ ਨਿਭਾਉਣ ਦੀ ਲੋੜ

ਪਟਿਆਲਾ/ਚੰਡੀਗੜ੍ਹ, 25 ਅਗਸਤ : - ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀਆਂ ਸ਼ਰਮਨਾਕ ਟਿਪਣੀਆਂ ਨੂੰ ਕਰਾਰੇ ਹੱਥੀਂ ਲੈਂਦਿਆਂ, ਇਨ੍ਹਾਂ ਨੂੰ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ਵਾਲੀਆਂ ਕਰਾਰ ਦਿੰਦਿਆਂ ਕਾਂਗਰਸ ਆਲਾ ਕਮਾਨ ਤੋਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਪ੍ਰਨੀਤ ਕੌਰ ਨੇ ਇਹ ਪ੍ਰਗਟਾਵਾ ਅੱਜ, ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਮਹੰਤ ਹਰਵਿੰਦਰ ਸਿੰਘ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਕਰਵਾਏ ਸਮਾਗਮ 'ਚ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਮੀਡੀਆ ਦੇ ਇਸ ਸਵਾਲ, ਕੀ ਨਵਜੋਤ ਸਿੰਘ ਸਿੱਧੂ ਪਾਰਟੀ ਵਿੱਚ ਅਸ਼ਾਂਤੀ ਲਈ ਜ਼ਿੰਮੇਵਾਰ ਹਨ, ਦੇ ਜਵਾਬ ਵਿੱਚ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, 'ਬਿਨ੍ਹਾਂ ਸ਼ੱਕ, ਸਿੱਧੂ ਜ਼ਿੰਮੇਵਾਰ ਹਨ, ਉਨ੍ਹਾਂ ਨੇ ਇਹ ਸਭ ਸ਼ੁਰੂ ਕੀਤਾ ਅਤੇ ਹੁਣ, ਇਹ ਉਨ੍ਹਾਂ ਦੇ ਸਲਾਹਕਾਰ ਹੀ ਹਨ ਜੋ ਅਜਿਹੇ ਗ਼ੈਰ ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ, ਜਦੋਂ ਕਿ ਮੁੱਖ ਮੰਤਰੀ ਨੇ ਉਦਾਰਤਾ ਦਿਖਾਉਂਦਿਆਂ ਹਾਈ ਕਮਾਨ ਵੱਲੋਂ ਸਿੱਧੂ ਨੂੰ ਕਾਂਗਰਸ ਦੀ ਪ੍ਰਦੇਸ਼ ਇਕਾਈ ਦਾ ਮੁਖੀ ਲਾਉਣ ਦੇ ਫੈਸਲੇ ਨੂੰ ਮੰਨਿਆ ਪਰੰਤੂ ਅਜਿਹਾ ਨਾ ਕੀਤੇ ਜਾਣ ਲਈ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਦੀ ਜਵਾਬ ਤਲਬੀ ਹੋਣੀ ਚਾਹੀਦੀ ਹੈ।' ਉਨ੍ਹਾਂ ਅੱਗੇ ਕਿਹਾ ਕਿ, 'ਇਹ ਸਮਾਂ ਨਿੱਜੀ ਰਾਜਨੀਤੀ  ਖੇਡਣ ਦਾ ਨਹੀਂ ਹੈ। ਜੇਕਰ ਉਨ੍ਹਾਂ ਦੀ ਕੋਈ ਸ਼ਿਕਾਇਤ ਹੈ, ਤਾਂ ਉਸਨੂੰ ਇਸ ਤਰ੍ਹਾਂ ਜਨਤਕ ਕਰਨ ਦੀ ਥਾਂ ਪਾਰਟੀ ਪਲੇਟਫਾਰਮ 'ਤੇ ਉਠਾਉਣਾ ਚਾਹੀਦਾ ਸੀ।' ਉਨ੍ਹਾਂ ਕਿਹਾ ਕਿ, ''ਅਸੀਂ ਚਾਹੁੰਦੇ ਹਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ, ਕਾਂਗਰਸ ਪਾਰਟੀ ਇੱਕਜੁਟਤਾ ਨਾਲ ਲੜੇ।'' ਕਸ਼ਮੀਰ ਅਤੇ ਇੰਦਰਾ ਗਾਂਧੀ ਦੇ ਮੁੱਦੇ 'ਤੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀ ਟਿੱਪਣੀ ਦੀ ਨਿੰਦਾ ਕਰਦੇ ਹੋਏ ਪ੍ਰਨੀਤ ਕੌਰ ਨੇ ਕਿਹਾ, ''ਮੈਨੂੰ ਨਹੀਂ ਪਤਾ ਕਿ ਇਹ ਲੋਕ ਕਿੱਥੋਂ ਆਏ ਹਨ, ਪਾਰਟੀ ਪ੍ਰਧਾਨ ਨੂੰ ਪਾਰਟੀ ਦੇ ਅੰਦਰੋਂ ਹੀ ਜ਼ਿੰਮੇਵਾਰ ਸਲਾਹਕਾਰਾਂ ਦੀ ਚੋਣ ਕਰਨੀ ਚਾਹੀਦੀ ਸੀ। ਇਹ ਹੁਣ ਹਾਈ ਕਮਾਨ 'ਤੇ ਨਿਰਭਰ ਕਰਦਾ ਹੈ ਕਿ ਇਨ੍ਹਾਂ ਵਿਰੁੱਧ ਕੀ ਕਾਰਵਾਈ ਕੀਤੀ ਜਾਵੇ, ਪਰ ਮੈਂ ਨਿੱਜੀ ਤੌਰ 'ਤੇ ਇਨ੍ਹਾਂ ਦੀਆਂ ਗ਼ੈਰ ਜ਼ਿੰਮੇਵਾਰਾਨਾ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦੀ ਹਾਂ।'' ਪ੍ਰਨੀਤ ਕੌਰ ਨੇ, ਆਪਣੇ ਨਿਜੀ ਹਿਤਾਂ ਲਈ ਪਾਰਟੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ 'ਤੇ ਵਰ੍ਹਦਿਆਂ ਕਿਹਾ ਕਿ, 'ਸਾਢੇ ਚਾਰ ਸਾਲ ਸੱਤਾ ਦਾ  ਆਨੰਦ ਲੈਣ ਤੋਂ ਬਾਅਦ, ਉਨ੍ਹਾਂ ਵੱਲੋਂ ਬਗ਼ਾਵਤ ਦਾ ਝੰਡਾ ਚੁੱਕਣਾ, ਪਰਦੇ ਪਿੱਛੇ ਦੀ ਕਹਾਣੀ ਬਾਰੇ ਬਹੁਤ ਕੁਝ ਸਪੱਸ਼ਟ ਕਰਦਾ ਹੈ।' ਉਨ੍ਹਾਂ ਕਿਹਾ ਕਿ ਇਹ ਸਮਾਂ ਤਾਅਨੇ-ਮਿਹਣਿਆਂ ਦੀ ਖੇਡ 'ਚ ਸ਼ਾਮਲ ਹੋਣ ਦਾ ਨਹੀਂ, ਕਿਉਂਜੋ ਅਜਿਹਾ ਕਰਨ ਨਾਲ ਅੱਗੇ ਵਧਣ ਦੀਆਂ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪੁੱਜੇਗਾ। ਪ੍ਰਨੀਤ ਕੌਰ ਨੇ ਸਾਰੀਆਂ ਧਿਰਾਂ ਨੂੰ ਇਕਜੁਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ 2022 'ਚ ਕਾਂਗਰਸ ਪਾਰਟੀ ਦੀ ਮੁੜ ਜਿੱਤ ਯਕੀਨੀ ਬਣਾਈ ਜਾ ਸਕੇ। ਕੁਝ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਬਦਲਣ ਬਾਰੇ ਚਲਾਈ ਮੁਹਿੰਮ ਬਾਰੇ ਪੁੱਛਣ 'ਤੇ, ਸ੍ਰੀਮਤੀ ਪ੍ਰਨੀਤ ਕੌਰ ਨੇ ਜਵਾਬ ਦਿੱਤਾ ਕਿ, ''ਇਹ ਹਾਈ ਕਮਾਨ ਦਾ ਅਧਿਕਾਰ ਖੇਤਰ ਹੈ, ਉਹ ਹੀ ਇਸ ਬਾਰੇ ਨਿਰਣਾ ਕਰਨਗੇ, ਪਰ, ਮੈਂ ਕਹਾਂਗੀ ਕਿ, ''ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪੂਰੀ ਵਾਹ ਲਾਕੇ ਔਖੇ ਵੇਲਿਆਂ 'ਚ ਪਾਰਟੀ ਦੀ ਅਗਵਾਈ ਕੀਤੀ ਅਤੇ ਹਾਈ ਕਮਾਂਡ ਦੀਆਂ ਆਸਾਂ ਮੁਤਾਬਕ ਬਹੁਤ ਸਾਰੀਆਂ ਜਿੱਤਾਂ ਦਰਜ ਕੀਤੀਆਂ। ਕੈਪਟਨ ਨੇ ਮਹਾਂਮਾਰੀ ਦੌਰਾਨ ਵੀ ਵਿੱਤੀ ਔਕੜਾਂ ਦੇ ਬਾਵਜੂਦ ਪੰਜਾਬ ਦੇ ਲੋਕਾਂ ਅਤੇ ਸੂਬੇ ਦੇ ਚਹੁੰਤਰਫ਼ਾ ਵਿਕਾਸ ਲਈ ਬਹੁਤ ਵਧੀਆ ਕੰਮ ਕੀਤਾ ਹੈ।'

ਏਮਜ਼ ਵਲੋਂ ਤਿੰਨ ਮਹੀਨਿਆਂ ਦੀ ਕਰਵਾਈ ਜਾਵੇਗੀ ਮੁਫ਼ਤ ਟ੍ਰੇਨਿੰਗ-ਬੈਂਸ

ਨਵਾਂਸ਼ਹਿਰ, 24 ਅਗਸਤ : ਕੋਰੋਨਾ ਮਹਾਂਮਾਰੀ ਦੇ ਚਲਦਿਆ ਅਤੇ ਸੰਭਾਵੀ ਤੀਸਰੀ ਲਹਿਰ ਨਾਲ ਨਜਿੱਠਣ ਲਈ ਜ਼ਿਲ੍ਹੇ `ਚ ਸੁਵਿਧਾਵਾਂ ਵਧਾਉਣ ਲਈ ਸਿਹਤ ਸੈਕਟਰ ਨਾਲ ਸਬੰਧਤ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਤਿੰਨ ਮਹੀਨਿਆਂ ਦੀ ਮੁਫ਼ਤ ਸਿਖਲਾਈ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ-ਕਮ-ਨੋਡਲ ਅਫ਼ਸਰ ਪੰਜਾਬ ਹੁਨਰ ਵਿਕਾਸ ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੰਕਲਪ ਪ੍ਰੋਜੈਕਟ ਅਧੀਨ ਤਿੰਨ ਮਹੀਨਿਆਂ ਦੀ ਸਿਖਲਾਈ ਦੌਰਾਨ ਰੈਸਪਾਇਰੈਟਰੀ ਥੈਰੇਪਿਸਟ ਕੋਰਸ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ।ਸਿਖਲਾਈ ਦੇ ਦੌਰਾਨ ਨੋਜਵਾਨਾਂ ਨੂੰ ਕਿਤਾਬਾਂ, ਖਾਣਾ, ਰਹਿਣਾ ਅਤੇ ਵਰਦੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੀ ਡੀ.ਪੀ.ਐਮ.ਯੂ ਟੀਮ ਨਾਲ ਕਮਰਾ 413, ਤੀਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਜਾਂ ਮੋਬਾਇਲ ਨੰ: 83603-76675 `ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਜ਼ਿਲ੍ਹੇ ਵਿੱਚ 125 ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ 'ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆ ਦੀ ਕੀਤੀ ਜਾਵੇਗੀ ਭਰਤੀ-ਡੀ. ਸੀ

ਨਵਾਂਸ਼ਹਿਰ, 24 ਅਗਸਤ : ਰਾਜ ਵਿੱਚ ਪਟਵਾਰੀਆਂ ਦੀ ਘਾਟ ਨੂੰ ਮੁੱਖ ਰੱਖਦੇ ਹੋਏ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ 'ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਨੂੰ ਠੇਕੇ 'ਤੇ ਭਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ। ਵਿੱਤ ਵਿਭਾਗ ਤੋਂ ਮਿਲੀ ਪ੍ਰਵਾਨਗੀ ਅਨੁਸਾਰ, ਇਹ ਭਰਤੀ ਮਿਤੀ 31.07:2022 ਜਾਂ ਇਹਨਾਂ ਅਸਾਮੀਆਂ 'ਤੇ ਰੈਗੂਲਰ ਭਰਤੀ ਹੋਣ, ਜੋ ਵੀ ਪਹਿਲਾਂ ਵਾਪਰੇ, ਤੱਕ ਹੋਵੇਗੀ। ਠੇਕੇ ਦੇ ਆਧਾਰ 'ਤੇ ਭਰੀਆਂ ਜਾਣ ਵਾਲੀਆਂ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਦੀ ਗਿਣਤੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 125 ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਪੱਧਰ 'ਤੇ ਉਨ੍ਹਾਂ ਦੀ ਅਗਵਾਈ ਹੇਠ ਕਮੇਟੀ ਦਾ ਦਿਨ ਕੀਤਾ ਗਿਆ ਹੈ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਡੀ.ਐਮ ਅਤੇ ਜਿਲ੍ਹਾ ਮਾਲ ਅਫਸਰ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਯੋਗ ਬਿਨੈਕਾਰਾਂ ਤੋਂ ਅਰਜ਼ੀਆਂ ਪ੍ਰਾਪਤ ਕਰਕੇ ਜਿ਼ਲ੍ਹਾ ਪੱਧਰ `ਤੇ ਠੇਕੇ ਦੇ ਆਧਾਰ 'ਤੇ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਵਿਰੁੱਧ ਰਿਟਾਇਰਡ ਪਟਵਾਰੀਆਂ ਤੇ ਕਾਨੂੰਗੋਆਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਠੇਕੇ ਦੇ ਆਧਾਰ 'ਤੇ ਭਰਤੀ ਹੋਣ ਵਾਲੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਨੂੰ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਟਾਇਰਡ ਪਟਵਾਰੀਆਂ ਤੇ ਕਾਨੂੰਗੋਆਂ ਦੀ ਉਮਰ 64 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ ਅਤੇ ਬਿਨੈਕਰਤਾ  ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗ ਪੜਤਾਲ ਨਾ ਚੱਲੀ ਹੋਵੇ ਅਤੇ ਉਸਦੇ ਸੇਵਾ ਰਿਕਾਰਡ ਸਾਫ ਸੁਥਰਾ ਹੋਣਾ ਚਾਹੀਦਾ ਹੈ।

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਮੁਫ਼ਤ ਕੋਰਸ-ਬੈਂਸ

ਨਵਾਂਸ਼ਹਿਰ, 25 ਅਗਸਤ : ਪੰਜਾਬ ਵਿਚ ਬੇਰੋਜ਼ਗਾਰੀ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬੇਰੋਜ਼ਗਾਰ ਲੜਕੇ-ਲੜਕੀਆਂ ਲਈ ਮੁਫ਼ਤ ਕਿੱਤਾ ਕੋਰਸ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਮਾਈਕ੍ਰੋਸਾਫਟ ਅਤੇ ਐਨ. ਐਸ. ਡੀ. ਸੀ ਨੇ ਭਾਰਤ ਵਿਚ ਇਕ ਲੱਖ ਤੋਂ ਵੱਧ ਔਰਤਾਂ ਦੇ ਸਸ਼ਕਤੀਕਰਨ ਅਤੇ ਭਾਰਤ ਵਿਚ ਮਹਿਲਾ ਕਰਮਚਾਰੀਆਂ ਨੂੰ ਵਧਾਉਣ ਲਈ ਸਾਂਝੇਦਾਰੀ ਕੀਤੀ ਹੈ। ਉਨਾਂ ਦੱਸਿਆ ਕਿ ਇਸੇ ਲੜੀ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ 70 ਘੰਟੇ ਦਾ ਕੋਰਸ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਹ ਕੋਰਸ ਚਾਰ ਖੇਤਰਾਂ ਵਿਚ ਫੋਕਸ ਕਰੇਗਾ, ਜਿਨਾਂ ਵਿਚ ਡਿਜੀਟਲ ਉਤਪਾਦਕਤਾ, ਅੰਗਰੇਜ਼ੀ, ਰੋਜ਼ਗਾਰ ਯੋਗਤਾ ਅਤੇ ਉੱਦਮਤਾ ਸ਼ਾਮਿਲ ਹਨ। ਉਨਾਂ ਦੱਸਿਆ ਕਿ ਇਸ ਕੋਰਸ ਲਈ ਲੜਕੀ ਅਤੇ ਔਰਤ ਦੀ ਉਮਰ 18 ਤੋਂ 35 ਸਾਲ ਅਤੇ ਯੋਗਤਾ ਘੱਟੋ-ਘੱਟ ਅੱਠਵੀਂ ਪਾਸ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ, ਸ਼ਹੀਦ ਭਗਤ ਸਿੰਘ ਨਗਰ ਦੇ ਫੇਸਬੁੱਕ ਪੇਜ 'ਤੇ ਆਪਣੇ ਆਪ ਨੂੰ ਰਜਿਸਟਰ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਤੀਸਰੀ ਮੰਜ਼ਿਲ 'ਤੇ ਸਥਿਤ ਕਮਰਾ ਨੰਬਰ 413 ਵਿਚ ਡੀ. ਪੀ. ਐਮ. ਯੂ ਸਟਾਫ ਨਾਲ ਸੰਪਰਕ ਕੀਤਾ ਜਾ ਸਕਦਾ ਹੈ। 
ਫੋਟੋ :- ਅਮਰਦੀਪ ਸਿੰਘ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)।  

ਐਨ.ਪੀ.ਐਸ ਕਰਮਚਾਰੀਆਂ ਨੇ ਫੂਕੀਆਂ ਪੀ ਐਫ ਆਰ ਡੀ ਏ ਐਕਟ ਦੀਆਂ ਕਾਪੀਆਂ

"29 ਅਗਸਤ ਨੂੰ ਲੁਧਿਆਣੇ ਹੋਵੇਗੀ ਵੰਗਾਰ ਰੈਲੀ"
ਨਵਾਂ ਸ਼ਹਿਰ 23 ਅਗਸਤ : - ਅੱਜ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਵੇਰਕਾ ਬੂਥ ਤੇ ਪਹੁੰਚਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਅਨੁਸਾਰ ਪੈਨਸ਼ਨ ਫੰਡ ਰੈਗੂਲੇਟਰੀ ਐੰਡ ਡਿਵੈਲਪਮੈਂਟ ਅਥਾਰਟੀ ਐਕਟ ਦੀਆਂ ਕਾਪੀਆਂ ਸਾੜ ਕੇ ਸਮੂਹ ਐਨ ਪੀ ਐਸ ਮੁਲਾਜ਼ਮਾਂ ਨੇ ਰੋਸ਼ ਜਾਹਿਰ ਕੀਤਾ। ਇਸ ਮੌਕੇ ਤੇ ਬੋਲਦਿਆਂ ਗੁਰਦਿਆਲ ਮਾਨ,ਹਰਦੀਪ ਬੰਗਾ,ਬਲਵਿੰਦਰ ਕੌਰ,ਆਸ਼ਾ ਰਾਣੀ,ਪਵਨ ਕੁਮਾਰ ਆਦਿ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਹਰ ਪਾਸੇ ਲੋਕ ਵਿਰੋਧੀ ਕਾਲੇ ਕਾਨੂੰਨ ਲੈ ਕੇ ਆ ਰਹੀ ਹੈ ਇੱਕ ਪਾਸੇ ਕਿਸਾਨ ਕਾਲੇ ਕਾਨੂੰਨਾਂ ਖਿਲਾਫ ਦਿੱਲੀ ਇਤਿਹਾਸਕ ਲੜਾਈ ਲੜ ਰਹੇ ਹਨ ਦੂਜੇ ਪਾਸੇ ਐਨ ਪੀ ਐਸ ਮੁਲਾਜਮ ਪੀ ਐਫ ਆਰ ਡੀ ਏ ਐਕਟ ਦੇ ਕਾਲੇ ਕਾਨੂੰਨ ਖਿਲਾਫ ਲਗਾਤਾਰ ਸੰਘਰਸ਼ ਵਿੱਚ ਹਨ। ਸਰਕਾਰ ਤੁਰੰਤ ਐਨ.ਪੀ.ਐਸ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰੇI ਉਹਨਾਂ ਕਿਹਾ ਕਿ ਅੱਜ  ਪ੍ਰਦੇਸ਼ ਭਰ ਵਿਚ ''ਪੀ.ਐਫ.ਆਰ.ਡੀ.ਏ'' ਦੇ 2003 ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਐਨ.ਪੀ.ਐਸ ਪੀੜਤ ਕਰਮਚਾਰੀ ਰੋਸ ਦਾ ਪ੍ਰਗਟਾਵਾ ਕਰ ਰਹੇ ਹਨ।  ਇਸ ਮੌਕੇ ਬੋਲਦਿਆਂ ਗੁਰਦਿਆਲ ਮਾਨ ਨੇ ਕਿਹਾ ਕਿ ਸਰਕਾਰ ਨੇ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੈਨਸ਼ਨ ਸੁਧਾਰ ਦੇ ਨਾਂ ਤੇ ਸਮਾਜਿਕ ਸੁਰੱਖਿਆ ਖੋਹ ਲਈ ਹੈ ਤੇ ਸ਼ੇਅਰ ਬਜਾਰ ਅਧਾਰਿਤ ਪੈਨਸ਼ਨ ਦੇ ਭਰੋਸੇ ਛੱਡ ਦਿੱਤਾ ਹੈ ਜਿੱਥੇ ਨਿਗੁਣੀ ਤੇ ਨਾਮਾਤਰ ਪੈਨਸ਼ਨ ਕਰਮਚਾਰੀ ਸੇਵਾਮੁਕਤੀ ਤੋਂ ਬਾਅਦ ਪ੍ਰਾਪਤ ਕਰ ਰਹੇ ਹਨ। ਜਿਸ ਕਾਰਣ ਕਰਮਚਾਰੀਆ ਵਿੱਚ ਜਬਰਦਸਤ ਰੋਹ ਪਾਇਆ ਜਾ ਰਿਹਾ ਹੈ ਜੋ ਕਿ 29 ਅਗਸਤ ਨੂੰ  ਸੂਬਾ ਪੱਧਰੀ ਲੁਧਿਆਣਾ ਵੰਗਾਰ ਰੈਲੀ ਵਜੋਂ ਜਲੌਅ ਦਾ ਰੂਪ ਧਾਰਨ ਕਰੇਗਾ।  ਜੇਕਰ ਸਰਕਾਰ ਨੇ ਤੁਰੰਤ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਤਾਂ 29 ਅਗਸਤ ਨੂੰ ਲੁਧਿਆਣਾ ਵਿਖੇ ਹੋਣ ਜਾ ਰਹੀ ਵੰਗਾਰ  ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ। ਉਹਨਾਂ ਨੇ ਸਮੂਹ ਐਨ.ਪੀ.ਐਸ ਕਰਮਚਾਰੀਆਂ ਨੂੰ 29 ਅਗਸਤ ਨੂੰ ਸਾਥੀਆਂ ਸਮੇਤ ਲੁਧਿਆਣੇ ਵੱਲ ਵਹੀਰਾਂ ਘੱਤਣ ਦੀ ਪੁਰਜੋਰ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੀਲ ਕਮਲ,ਰਮਨ ਕੁਮਾਰ,ਪਵਨ ਕੁਮਾਰ,ਅਸ਼ੋਕ ਪਠਲਾਵਾ,ਜੁਗਰਾਜ ਸਿੰਘ,ਜਸਵੰਤ ਸਿੰਘ ਸੋਨਾ,ਸੰਦੀਪ ਬਾਲੀ,ਰਜਿੰਦਰ ਕੁਮਾਰ,ਸੁਦੇਸ ਦੀਵਾਨ,ਬਲਵੀਰ ਕਰਨਾਣਾ,ਰੇਸਮ ਅਲਾਚੌਰ,ਗੁਰਨਾਮ ਸਿੰਘ,ਹਰਚਰਨਜੀਤ ਸਿੰਘ,ਮਨਪ੍ਰੀਤ,ਸ਼ੈਲੀ ਜੈਰਥ,ਬਲਵਿੰਦਰ ਲੰਗੜੋਆ,ਮਨਜੀਤ ਕੌਰ,ਜੁਮਨਾ ਦੇਵੀ ਅਤੇ ਸੁਰਿੰਦਰ ਕੌਰ ਵੀ ਹਾਜ਼ਰ ਸਨ
ਕੈਪਸ਼ਨ:ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੇ ਮੈਂਬਰ ਪੀ ਐਫ ਆਰ ਡੀ ਏ ਦੀਆਂ ਕਾਪੀਆਂ ਸਾੜਕੇ ਰੋਸ ਪ੍ਰਗਟ ਕਰਦੇ ਹੋਏ।

ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਬੰਗਾ 23  ਅਗਸਤ :- ਦੁਆਬੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦਾਂ ਸਿੰਘਾਂ ਕੋਟ ਪੱਲੀਆਂ (ਚੋਹੜਾ ਵਿਖੇ) ਸ਼ਹੀਦ ਬਾਬਾ ਬੇਅੰਤ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਗੁਰਮਤਿ ਸਮਾਗਮ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਸਵਰਨਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ, ਜਿਸ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ, ਕੀਰਤਨ ਦੀ ਹਾਜ਼ਰੀ ਭਾਈ ਬਲਵੰਤ ਸਿੰਘ ਬਕਾਪੁਰ ਵਾਲੇ, ਤੇ ਭਾਈ ਬਿਕਰਮਜੀਤ ਸਿੰਘ ਮਹਿੰਦੀਪੁਰ ਵਾਲੇ ਜਥੇ ਨੇ ਰਸ ਭਿੰਨਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਉਪਰੰਤ ਸਿੱਖ ਪੰਥ ਦੇ ਮਹਾਨ ਵਿਦਵਾਨ ਕਥਾ ਵਾਚਕਾਂ ਗਿਆਨੀ ਬਲਕਾਰ ਸਿੰਘ ਗੁਰੂ ਨਾਨਕ ਦਲ ਮੜ੍ਹੀਆਂ ਵਾਲਿਆਂ ਨੇ ਸ਼ਹੀਦ ਸਿੰਘਾਂ ਦਾ ਇਤਿਹਾਸ ਸੁਣਾਂ ਕੇ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ, ਅਤੇ ਢਾਡੀ ਜਥਾ ਗਿਆਨੀ ਕਸ਼ਮੀਰ ਸਿੰਘ ਕਾਦਰ ਤੇ ਢਾਡੀ ਜਸਵੀਰ ਸਿੰਘ ਨਾਗਰਾ ਦੇ ਜਥਿਆਂ ਨੇ ਸੰਗਤਾਂ ਵਿੱਚ ਜੋਸ਼ੀਲੀਆਂ ਵਾਰਾਂ ਗਾ ਕੇ ਜੋਸ਼ ਭਰਿਆ, ਅਤੇ ਵਿਸ਼ੇਸ਼ ਤੌਰ ਤੇ ਚੱਲ ਰਹੇ ਕਿਸਾਨੀ ਅੰਦੋਲਨ ਤੇ ਵੀ ਵਿਸਥਾਰ ਪੂਰਵਕ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ, ਉਪਰੰਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਹਲਕਾ ਬੰਗਾ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ, ਬੰਗਾ ਹਲਕੇ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ, ਸੰਤ ਚਰਨਜੀਤ ਸਿੰਘ ਜੱਸੋਵਾਲ ਮੈਂਬਰ ਅਗਜੈਕਟਿਵ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਮੁੱਖ ਬੁਲਾਰਾ ਦਮਦਮੀ ਟਕਸਾਲ ਨੇ ਸਾਂਝੇ ਤੌਰ ਤੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਜਥੇਦਾਰ ਸਵਰਨਜੀਤ ਸਿੰਘ ਦੀਆਂ ਸਿੱਖ ਪੰਥ ਵਿੱਚ ਮਹਾਨ ਸੇਵਾਵਾਂ ਦੇ ਰਹੇ ਹਨ, ਬੱਚਿਆਂ ਨੂੰ ਸਿੱਖੀ ਧਰਮ ਦੇ ਨਾਲ ਵੱਡੀ ਪੱਧਰ ਤੇ ਜੋੜ ਰਹੇ ਹਨ ਤੇ ਇਲਾਕੇ ਵਿੱਚ ਵੱਡੀ ਪੱਧਰ ਤੇ ਧਾਰਮਿਕ, ਸਮਾਜਿਕ ਕੰਮਾਂ ਵਿਚ ਹਿੱਸਾ ਲੈਂਦੇ ਹਨ, ਇਸ ਮੌਕੇ ਗੁਰਮਤਿ ਸਮਾਗਮ ਵਿੱਚ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸੰਤ ਬੀਬੀ ਜਸਪ੍ਰੀਤ ਕੌਰ ਮਾਹਲਪੁਰ, ਜਥੇਦਾਰ ਬੋਤਾ ਸਿੰਘ, ਪ੍ਰੋਫੈਸਰ ਅਪਿੰਦਰ ਸਿੰਘ ਮਾਹਲਪੁਰ, ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਵਾਰੀਆ,ਜੋਗਾ ਸਿੰਘ ਸਾਧੜਾ, ਰਘਵੀਰ ਸਿੰਘ ਮਾਲੜੀ, ਸੰਤ ਹਰਪ੍ਰੀਤ ਸਿੰਘ ਸਰੀਹ, ਸਾਵਕਾ ਵਿਧਾਇਕ ਚੋਧਰੀ ਮੋਹਨ ਲਾਲ ਬੰਗਾ, ਸਰਪੰਚ ਗੁਰਨਾਮ ਸਿੰਘ, ਸੋਹਣ ਲਾਲ ਢੰਡਾ, ਪ੍ਰਿੰਸੀਪਲ ਤਰਸੇਮ ਸਿੰਘ ਭਿੰਡਰ, ਚਰਨ ਸਿੰਘ ਗੋਲੀ, ਕੇਵਲ ਸਿੰਘ ਚਾਹਲਪੁਰ, ਜਥੇਦਾਰ ਅਵਤਾਰ ਸਿੰਘ ਪਠਲਾਵਾ, ਜਥੇਦਾਰ ਗੁਰਨਾਮ ਸਿੰਘ ਬੰਗਾ, ਜਥੇਦਾਰ ਅਮਰੀਕ ਸਿੰਘ ਪੂਨੀਆ, ਪਰਮਜੀਤ ਸਿੰਘ ਮੇਘੋਵਾਲ,ਕਨਵਰਜੀਤ ਸਿੰਘ ਔਜਲਾ, ਠੇਕੇਦਾਰ ਸਰਬਜੀਤ ਸਿੰਘ, ਜਥੇਦਾਰ ਅੰਗਰੇਜ਼ ਸਿੰਘ, ਤਰਸੇਮ ਸਿੰਘ ਪਠਲਾਵਾ,ਰਾਮ ਸਿੰਘ ਬੰਗਾ, ਅਮਰਜੀਤ ਸਿੰਘ ਪੁਰਖੋਵਾਲ, ਭਾਈ ਹਰਪ੍ਰੀਤ ਸਿੰਘ ਪਠਲਾਵਾ, ਮਨਜੀਤ ਸਿੰਘ ਫੋਜੀ, ਗੁਰਦੀਪ ਸਿੰਘ ਲੰਗੇਰੀ, ਗੁਰਮੁਖ ਸਿੰਘ ਮੱਲੂਪੋਤਾ, ਸੰਦੀਪ ਕੁਮਾਰ ਪੋਸ਼ੀ, ਗੁਰਨੇਕ ਸਿੰਘ, ਬਾਬਾ ਬੂਟਾ ਸਿੰਘ, ਮਾਸਟਰ ਤਰਸੇਮ ਪਠਲਾਵਾ, ਗਾਇਕ ਰਾਜਾ ਸਿੰਘ, ਆਦਿ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ ਅਤੇ ਅਤੁੱਟ ਗੂਰੂ ਦੇ ਲੰਗਰ ਵਰਤਾਏ ਗਏ ਅਤੇ ਆਈਂ ਹੋਈਆਂ ਸਮੂਹ ਸੰਗਤਾਂ ਦਾ ਜਥੇਦਾਰ ਸਵਰਨਜੀਤ ਸਿੰਘ ਵੱਲੋਂ ਧੰਨਵਾਦ ਕੀਤਾ ਗਿਆ I

ਆਮ ਆਦਮੀ ਪਾਰਟੀ ਨਾਲ ਜ਼ਮੀਨੀ ਪੱਧਰ ਉੱਤੇ ਲੋਕਾਂ ਨੂੰ ਜੋੜਨ ਵਿੱਚ ਸਤਨਾਮ ਸਿੰਘ ਜਲਵਾਹਾ ਨੇ ਪੰਜਾਬ ਵਿੱਚੋਂ ਤੀਸਰਾ ਸਥਾਨ ਹਾਸਲ ਕਰਕੇ ਹਲਕਾ ਨਵਾਂਸ਼ਹਿਰ ਦਾ ਪੰਜਾਬ ਪੱਧਰ ਉੱਤੇ ਨਾਮ ਕੀਤਾ ਰੌਸ਼ਨ

ਨਵਾਂਸ਼ਹਿਰ 23 ਅਗਸਤ :- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਾਰੇ 117 ਹਲਕਿਆਂ ਵਿਚ ਇਸ ਵਕਤ ਅਰਵਿੰਦ ਕੇਜਰੀਵਾਲ ਜੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਆਪਣੀ ਪਹਿਲੀ ਬਿਜਲੀ ਦੀ ਗਰੰਟੀ ਨੂੰ ਮੁੱਖ ਰੱਖਦਿਆਂ ਪਿੰਡ ਪਿੰਡ ਡੋਰ ਟੂ ਡੋਰ ਜਾਕੇ ਕੇਜਰੀਵਾਲ ਜੀ ਦਾ ਸਾਈਨ ਕੀਤਾ ਹੋਇਆ ਗਰੰਟੀ ਕਾਰਡ ਵੰਡਿਆ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਪਾਰਟੀ ਵੱਲੋਂ ਬੜੀ ਪ੍ਰਮੁੱਖਤਾ ਨਾਲ ਚਲਾਇਆ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦਾ ਹਰ ਲੀਡਰ, ਹਰ ਆਹੁਦੇਦਾਰ ਅਤੇ ਹਰ ਵਲੰਟੀਅਰ ਸਾਥੀ ਘਰ ਘਰ ਜਾਕੇ ਗਰੰਟੀ ਕਾਰਡ ਵੰਡਦੇ ਹੋਏ ਹਰੇਕ ਵਿਅਕਤੀ ਦੇ ਮੋਬਾਇਲ ਨੰਬਰ ਤੋਂ ਮਿਸਡ ਕਾਲ ਕਰਕੇ ਰਜਿਸਟ੍ਰੇਸ਼ਨ ਕਰ ਰਿਹਾ ਹੈ ਅਤੇ ਇਹ ਰਜਿਸਟ੍ਰੇਸ਼ਨ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਲੋਕਾਂ ਵਿਚ ਵੀ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਾਰਟੀ ਵੱਲੋਂ ਹਰ ਰੋਜ਼ ਪੰਜਾਬ ਦੇ ਸਾਰੇ ਹਲਕਿਆਂ ਦੇ ਲੀਡਰਾਂ ਵਿੱਚੋਂ 10 ਟੌਪ ਪ੍ਰਫੋਰਮੈਂਸ ਵਾਲੇ ਲੀਡਰਾਂ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪੇਜ਼ ਉਤੇ ਉਨ੍ਹਾਂ ਦੀ ਫੋਟੋ ਅਤੇ ਨਾਮ ਨੂੰ ਸਾਂਝਾ ਕਰਕੇ ਉਨ੍ਹਾਂ ਲੀਡਰਾਂ ਨੂੰ ਪਾਰਟੀ ਵੱਲੋਂ ਵਿਸ਼ੇਸ਼ ਮਾਣ ਸਤਿਕਾਰ ਦਿੰਦੇ ਹੋਏ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਦੀ ਚੜ੍ਹਦੀ ਕਲ੍ਹਾ ਲਈ ਗਰਾਊਂਡ ਲੈਵਲ ਉਤੇ ਮਿਹਨਤ ਕਰਨ ਵਾਲੇ ਸਾਰੇ ਲੀਡਰਾਂ ਅਤੇ ਵਲੰਟੀਅਰ ਸਾਥੀਆਂ ਵਿੱਚ ਇਹ ਮੁਹਿੰਮ ਹੁਣ ਇਨ੍ਹੀਂ ਰੌਚਕ ਹੁੰਦੀ ਜਾ ਰਹੀ ਹੈ ਕਿ ਹੁਣ ਹਰ ਲੀਡਰ ਗਰਾਊਂਡ ਲੈਵਲ ਉਤੇ ਘਰ ਘਰ ਜਾਕੇ ਪਾਰਟੀ ਦਾ ਪ੍ਰਚਾਰ ਕਰਨ ਵਿੱਚ ਅੱਡੀ ਚੋਟੀ ਦਾ ਜ਼ੋਰ ਲਗਾ ਰਿਹਾ ਹੈ । 22 ਅਗਸਤ ਦੇ ਪੰਜਾਬ ਭਰ ਵਿੱਚੋਂ ਆਏ ਟੌਪ 10 ਵਿਅਕਤੀਆਂ ਵਿੱਚ ਹਲਕਾ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਨੇ ਪੰਜਾਬ ਭਰ ਦੇ ਸਾਰੇ ਲੀਡਰਾਂ ਵਿੱਚੋਂ ਵਧੀਆ ਕੰਮ ਕਰਕੇ ਤੀਸਰਾ ਸਥਾਨ ਹਾਸਲ ਕਰਕੇ ਜਿਥੇ ਆਪਣੇ ਹਲਕੇ ਨਵਾਂਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਆਪਣੀ ਟੀਮ ਦੀ ਮਿਹਨਤ ਦਾ ਲੋਹਾ ਪੰਜਾਬ ਪੱਧਰ ਉਤੇ ਵੀ ਮਨਵਾਇਆ ਹੈ। ਪੰਜਾਬ ਦੇ ਸਾਰੇ 117 ਹਲਕਿਆਂ ਵਿੱਚੋਂ ਸਤਨਾਮ ਸਿੰਘ ਜਲਵਾਹਾ ਨੇ ਘਰ ਘਰ ਜਾਕੇ ਅਤੇ ਗਲ ਵਿੱਚ ਸਪੀਕਰ ਪਾਕੇ ਅਨਾਊਂਸਮੈਂਟ ਕਰਦੇ ਹੋਏ ਆਪਣੀ ਟੀਮ ਦੇ ਜੁਝਾਰੂ ਸਾਥੀਆਂ ਦੇ ਸਹਿਯੋਗ ਸਦਕਾ ਸਿਰਫ਼ ਇੱਕ ਦਿਨ ਵਿੱਚ ਹੀ 1632 ਲੋਕਾਂ ਤੱਕ ਪਹੁੰਚ ਕਰਕੇ ਜਿਥੇ ਉਨ੍ਹਾਂ ਨੂੰ ਗਰੰਟੀ ਕਾਰਡ ਵੰਡੇ ਗਏ ਉਥੇ ਹਰ ਵਿਅਕਤੀ ਨਾਲ ਡੋਰ ਟੂ ਡੋਰ ਹਰੇਕ ਦੇ ਘਰ ਘਰ ਜਾਕੇ ਨਿੱਜੀ ਤੌਰ ਉਤੇ ਰਾਬਤਾ ਵੀ ਕਾਇਮ ਕੀਤਾ ਗਿਆ ਹੈ। ਸਤਨਾਮ ਸਿੰਘ ਜਲਵਾਹਾ ਵੱਲੋਂ ਪਿਛਲੇ 8 ਸਾਲਾਂ ਤੋਂ ਲਗਾਤਾਰ ਗਰਾਊਂਡ ਲੈਵਲ ਉਤੇ ਆਮ ਆਦਮੀ ਪਾਰਟੀ ਨੂੰ ਜ਼ਮੀਨੀ ਪੱਧਰ ਉਤੇ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ,ਜਿਸ ਦੀ ਬਦੌਲਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਜਲਵਾਹਾ ਦਾ ਨਾਮ ਪੰਜਾਬ ਦੇ ਸਭਤੋਂ ਵੱਧ ਮਿਹਨਤੀ ਲੀਡਰਾਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ ਅਤੇ ਸਤਨਾਮ ਜਲਵਾਹਾ ਵੱਲੋਂਂ ਇੱਕ ਦਿਨ ਵਿੱਚ 1632 ਲੋਕਾਂ ਨੂੰ ਗਰੰਟੀ ਕਾਰਡ ਵੰਡਕੇ ਜਿਥੇ ਆਪਣੀ ਟੀਮ ਦੀ ਏਕਤਾ  ਅਤੇ ਇਕੱਠ ਦਾ ਲੋਹਾ ਮਨਵਾਇਆ ਹੈ ਉਥੇ ਪੰਜਾਬ ਵਿਚ ਇਸ ਵਕਤ ਬਿਜਲੀ ਗਰੰਟੀ ਮੁਹਿੰਮ ਤਹਿਤ ਕੰਮ ਕਰਨ ਵਾਲੇ ਮਿਹਨਤੀ ਲੀਡਰਾਂ ਵਿੱਚੋਂ ਪੰਜਾਬ ਵਿੱਚ ਤੀਸਰਾ ਸਥਾਨ ਹਾਸਲ ਕਰਕੇ ਹਲਕਾ ਨਵਾਂਸ਼ਹਿਰ ਦਾ ਨਾਮ ਪੰਜਾਬ ਪੱਧਰ ਉੱਤੇ ਬੁਲੰਦ ਕੀਤਾ ਹੈ ਅਤੇ ਹਲਕਾ ਨਵਾਂਸ਼ਹਿਰ ਦੀ ਆਪਣੀ ਟੀਮ ਦਾ ਮਾਣ ਵੀ ਵਧਾਇਆ ਹੈ । ਇਸ ਮੌਕੇ ਮਨਦੀਪ ਸਿੰਘ ਅਟਵਾਲ, ਸੁਰਿੰਦਰ ਸਿੰਘ ਸੰਘਾ, ਜੋਗੇਸ਼ ਜੋਗਾ ਰਾਹੋਂ, ਟੀਟੂ ਆਹੂਜਾ ਰਾਹੋਂ, ਕੁਲਵੰਤ ਰਕਾਸਣ, ਪ੍ਰਸ਼ੋਤਮ ਲਾਲ ਗੋਰਖਪੁਰ, ਪ੍ਰਦੀਪ ਸ਼ਰਮਾ, ਪ੍ਰਦੀਪ ਸਿੰਘ ਮਿਰਜ਼ਾਪੁਰ, ਬਲਵੀਰ ਸਿੰਘ ਸਰਪੰਚ, ਮੰਗੀ ਭੀਣ, ਭੁਪਿੰਦਰ ਉੜਾਪੜ, ਕੁਲਦੀਪ ਉੜਾਪੜ,ਭਗਤ ਰਾਮ ਰਾਹੋਂ, ਸੁਰੇਸ਼ ਚੋਪੜਾ, ਬਲਵਿੰਦਰ ਸਿੰਘ ਰਾਹੋਂ, ਗੁਲਭੂਸ਼ਣ ਚੋਪੜਾ,ਯੋਧਵੀਰ ਕੰਗ, ਸਤੀਸ਼ ਸਹਾਪੁਰ, ਦੇਸ ਰਾਜ ਮਹੱਦੀਪੁਰ, ਕੁਲਦੀਪ ਗੜੀ, ਪਿਆਰਾ ਸਿੰਘ ਗੜੀ, ਦਵਿੰਦਰ ਸਿੰਘ ਭਾਰਟਾ, ਵਿਜੇ ਕੁਮਾਰ ਸੋਨੀ, ਤਨਵੀਰ ਅਮਰਗੜ੍ਹ, ਸ਼ਮਸ਼ੇਰ ਸਿੰਘ, ਸੁਖਵਿੰਦਰ ਸਿੰਘ ਨਵਾਂਸ਼ਹਿਰ,ਰਾਜ ਕੁਮਾਰ ਧੀਮਾਨ, ਕੁਲਵਿੰਦਰ ਸਿੰਘ ਗਿਰਨ, ਧਰਮਿੰਦਰ ਸਹਾਪੁਰ, ਸੁੱਖਾ ਮਹੱਦੀਪੁਰ, ਬੌਬੀ ਕੋਟਰਾਂਝਾ, ਅਮਨਾ ਸੋਤਾ, ਦੀਪਾ ਸੋਤਾ, ਲਾਲੀ ਸੋਤਾ, ਮਨਪ੍ਰੀਤ ਚਰਾਣ, ਆਦਿ ਟੀਮ ਮੈਂਬਰਾਂ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ ਹੈ।

ਸੰਸਕ੍ਰਿਤ ਭਾਸ਼ਾ ਦਾ ਗੌਰਵ ਅੱਜ ਵੀ ਕਾਇਮ ਹੈ- ਪ੍ਰੋ. ਦੇਵ ਦੱਤ ਭੱਟੀ

ਭਾਸ਼ਾ ਵਿਭਾਗ ਨੇ ਕਰਵਾਇਆ ਸੰਸਕ੍ਰਿਤ ਦਿਵਸ ਸਮਾਰੋਹ
ਪਟਿਆਲਾ, 23 ਅਗਸਤ: ਭਾਸ਼ਾ ਵਿਭਾਗ, ਪੰਜਾਬ ਨੇ ਡਾਇਰੈਕਟਰ ਕਰਮਜੀਤ ਕੌਰ ਦੀ ਅਗਵਾਈ ਹੇਠ ਇੱਥੇ ਭਾਸ਼ਾ ਭਵਨ ਵਿਖੇ ਸੰਸਕ੍ਰਿਤ ਦਿਵਸ ਸਮਾਰੋਹ ਕਰਵਾਇਆ। ਇਸ ਮੌਕੇ ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਪ੍ਰੋ. ਦੇਵ ਦੱਤ ਭੱਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਭਾਗ ਵੱਲੋਂ ਸੰਸਕ੍ਰਿਤ ਭਾਸ਼ਾ ਦੇ ਪ੍ਰਚਾਰ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸੰਸਕ੍ਰਿਤ ਭਾਸ਼ਾ ਦੀ ਅਮੀਰੀ ਅਤੇ ਗੌਰਵ ਉਪਰ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਸੰਸਕ੍ਰਿਤ ਭਾਸ਼ਾ ਦਾ ਗੌਰਵ ਅੱਜ ਵੀ ਕਾਇਮ ਹੈ।
ਉੱਘੇ ਵਿਦਵਾਨ ਅਤੇ ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਡਾ. ਮਹੇਸ਼ ਗੌਤਮ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਸਰਕਾਰੀ ਮਹਿੰਦਰ ਕਾਲਜ ਦੇ ਐਸੋਸੀਏਟ ਪ੍ਰੋਫੈਸਰ ਡਾ. ਕੰਵਲਜੀਤ ਕੌਰ ਨੇ 'ਆਧੁਨਿਕ ਯੁੱਗ ਮੇਂ ਸੰਸਕ੍ਰਿਤ ਭਾਸ਼ਾ' ਵਿਸ਼ੇ 'ਤੇ ਆਪਣੇ ਵਿਚਾਰ ਪੇਸ਼ ਕੀਤੇ।ਵਿਭਾਗ ਦੇ ਡਾਇਰੈਕਟਰ, ਸ੍ਰੀਮਤੀ ਕਰਮਜੀਤ ਕੌਰ ਨੇ 'ਜੀ ਆਇਆਂ ਆਖਦਿਆਂ ਵਿਭਾਗ ਵੱਲੋਂ ਸੰਸਕ੍ਰਿਤ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜ਼ਿਕਰ ਕੀਤਾ।
ਵਿਸ਼ੇਸ਼ ਮਹਿਮਾਨ ਨਵੋਦਿਆ ਵਿਦਿਆਲਿਆ ਭਾਰਤ ਸਰਕਾਰ ਦੇ ਸਾਬਕਾ ਡਿਪਟੀ ਕਮਿਸ਼ਨਰ ਡਾ. ਮੋਹਨ ਲਾਲ ਸ਼ਰਮਾ ਨੇ ਸੰਸਕ੍ਰਿਤ ਭਾਸ਼ਾ ਦੀ ਪ੍ਰਾਚੀਨਤਾ ਦੀ ਗੱਲ ਕਰਨ ਦੇ ਨਾਲ-ਨਾਲ ਦੂਸਰੀਆਂ ਭਾਰਤੀ ਭਾਸ਼ਾਵਾਂ ਉਪਰ ਇਸ ਭਾਸ਼ਾ ਦੇ ਪ੍ਰਭਾਵ ਬਾਰੇ ਵਿਸਤਾਰ ਵਿਚ ਜ਼ਿਕਰ ਕੀਤਾ। ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਨੇ ਵੀ ਸੰਸਕ੍ਰਿਤ ਭਾਸ਼ਾ ਦੀ ਸਮਰਿਧੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਡਾ. ਮਹੇਸ਼ ਗੌਤਮ ਨੇ ਭਾਸ਼ਾ ਵਿਭਾਗ ਦੀ ਸ਼ਲਾਘਾ ਕਰਦਿਆਂ ਇਹ ਸਮਾਗਮ ਕਰਵਾਉਣ ਲਈ ਵਧਾਈ ਦੇਣ ਦੇ ਨਾਲ-ਨਾਲ ਸੰਸਕ੍ਰਿਤ ਭਾਸ਼ਾ ਦੀ ਪ੍ਰਾਚੀਨਤਾ ਅਤੇ ਗੌਰਵ ਨੂੰ ਕਾਇਮ ਰੱਖਣ ਲਈ ਬੁਨਿਆਦੀ ਪੱਧਰ 'ਤੇ ਇਸ ਦੇ ਵਧੇਰੇ ਪ੍ਰਚਾਰ ਉਪਰ ਜ਼ੋਰ ਦਿੱਤਾ।
ਪੰਜਾਬੀ ਸਾਹਿਤ ਰਤਨ ਸ. ਰਤਨ ਸਿੰਘ ਜੱਗੀ ਨੇ  ਸੰਸਕ੍ਰਿਤ  ਭਾਸ਼ਾ ਦੀ ਵਿਲੱਖਣਤਾ ਤੇ ਪ੍ਰਾਚੀਨਤਾ ਦੀ ਗੱਲ ਕਰਨ ਦੇ ਨਾਲ-ਨਾਲ ਸੰਸਕ੍ਰਿਤ  ਤੇ ਚਾਨਣਾ ਪਾਇਆ। ਸਾਬਕਾ ਡਾਇਰੈਕਟਰ ਰਛਪਾਲ ਸਿੰਘ ਗਿੱਲ ਨੇ ਪ੍ਰਧਾਨਗੀ ਮੰਡਲ ਵਿਚ ਸ਼ਮੂਲੀਅਤ ਕਰਦਿਆਂ ਵਿਭਾਗ ਦੀਆਂ ਗਤੀਵਿਧੀਆਂ ਦੀ ਪ੍ਰਸੰਸਾ ਕੀਤੀ।ਸਟੇਜ ਸੰਚਾਲਨ ਸਹਾਇਕ ਡਾਇਰੈਕਟਰ ਤੇਜਿੰਦਰ ਸਿੰਘ ਗਿੱਲ ਨੇ ਨਿਭਾਇਆ। ਸਹਾਇਕ ਡਾਇਰੈਕਟਰ ਪ੍ਰਿਤਪਾਲ ਕੌਰ ਨੇ ਧੰਨਵਾਦ ਕੀਤਾ।ਇਸ ਮੌਕੇ ਮਨਮੋਹਨ ਸਹਿਗਲ, ਸੁਰਜੀਤ ਸਿੰਘ ਭੱਟੀ, ਡਾ. ਗੁਰਸ਼ਰਨ ਕੌਰ ਜੱਗੀ ਸ੍ਰੋਮਣੀ ਸਾਹਿਤਕਾਰਾਂ ਤੋਂ ਇਲਾਵਾ ਹਰਜੀਤ ਕੌਰ ਵਾਲੀਆ ਤੇ ਸੁਸ਼ਮਾ ਰਾਣੀ ਅਤੇ  ਹੋਰ ਵਿਦਵਾਨਾਂ ਨੇ ਸ਼ਮੂਲੀਅਤ ਕੀਤੀ।
ਬਾਹਰੋਂ ਆਏ ਸੰਸਕ੍ਰਿਤ ਆਚਾਰਯ ਅਤੇ  ਕਵੀਆਂ ਨੇ ਸਲੋਕ ਉਚਾਰਨ/ ਕਵਿਤਾ ਪਾਠ ਉਚਾਰਨ  ਕੀਤੇ, ਜਿਨ੍ਹਾਂ  ਵਿਚ ਵੀਰੇਂਦਰ ਕੁਮਾਰ, ਓਮਨਦੀਪ, ਨਿਗਮ ਸਵਰੂਪ, ਕਪਿਲ ਦੇਵ, ਕਨ੍ਹਈਆ ਲਾਲ ਪਰਾਸ਼ਰ, ਮੈਡਮ ਗਰਿਮਾ ਤੇ ਵੀਰਵੰਤ ਕੁਮਾਰ ਆਦਿ ਸ਼ਾਮਿਲ ਹੋਏ।ਸ਼ੁਰੂ 'ਚ ਵਿਭਾਗੀ ਧੁਨੀ ਤੇ ਸਾਈਂ ਮਾਡਲ ਸਕੂਲ, ਪਟਿਆਲਾ ਦੇ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਅਤੇ ਸਰਕਾਰੀ ਕਾਲਜ ਲੜਕੀਆਂ ਦੀਆਂ ਦੋ ਵਿਦਿਆਰਥਣਾਂ ਨੇ ਮੰਗਲਾ ਚਰਣ ਦਾ ਉਚਾਰਨ ਕੀਤਾ।

“ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਇਕ ਵਿਰਾਸਤ’’ ਵਿਸੇ ਉੱਤੇ ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਕਰਵਇਆ ਵੈਬੀਨਾਰ

ਅੰਮ੍ਰਿਤਸਰ 23 ਅਗਸਤ 2021: - ਅੱਜ ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ) ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਜਨਮ ਦਿਹਾੜੇ ਨੂੰ ਮਨਾਉਣ ਦੀ ਲੜੀ ਨੂੰ ਅੱਗੇ ਤੋਰਦੇ "ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਇਕ ਵਿਰਾਸਤ" ਵਿਸੇ ਉੱਤੇ ਵੈਬੀਨਾਰ ਕਰਵਾਇਆ ਗਿਆ। ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਮੁੱਖ ਬੁਲਾਰੇ ਡਾ.  ਸ਼ਰਨਜੀਤ ਨਿੱਜਰ, ਵਿਭਾਗ ਹਿਸਟਰੀ, ਸ਼ਹੀਦਗੰਜ ਕਾਲਜ ਫਾਰ ਵੂਮੈਨ, ਮੁਦਕੀ, ਫਿਰੋਜ਼ਪੁਰ ਨੂੰ ਜੀ ਆਇਆਂ ਕਿਹਾ ਅਤੇ ਕਾਲਜ ਹੈੱਡ ਗਰਲ ਮੁਸਕਾਨ ਪੁਰੀ ਵੱਲੋਂ ਪ੍ਰੋਗਰਾਮ ਦੀ ਸੁਰੂਆਤ ਕੀਤੀ। ਡਾ ਸਰਨਜੀਤ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਜੋਕੇ ਸਮੇਂ ਨਾਲ ਜੋੜਦੇ ਹੋਏ ਦੱਸਿਆ ਕਿ ਇਹ ਸਾਡੇ ਲਈ ਗੁਰੂ ਸਾਹਿਬਾਨ ਦੀ ਦਿੱਤੀ ਅਦੁੱਤੀ ਵਿਰਾਸਤ ਹੈ ਜੋ ਸਦਾ ਸਦਾ ਕਾਇਮ ਰਹੇਗੀ ਅਤੇ ਮਨੁੱਖਤਾ ਦਾ ਹਮੇਸਾ ਮਾਰਗਦਰਸਨ ਕਰਦੀ ਰਹੇਗੀ। ਮੁੱਖ ਵਕਤਾ ਨੇ ਕਿਹਾ ਕਿ ਜਿੱਥੇ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ  ਪ੍ਰੇਰਨਾ ਲੈਣੀ ਚਾਹੀਦੀ ਹੈ ਓਥੇ ਇਹਨਾਂ ਸਿੱਖਿਆਵਾਂ ਨੂੰ ਆਪਣੀ ਜਿੰਦਗੀ ਵਿੱਚ  ਲਾਜਮੀ ਤੌਰ ਤੇ ਅਪਣਾਉਣਾ ਚਾਹੀਦਾ। ਉਹਨਾਂ ਵੱਲੋ ਦਿੱਤੀਆ ਗਈਆਂ ਸਿੱਖਿਆਵਾਂ - ਹੱਕ ਲਈ ਲੜਨਾ, ਗਰੀਬਾਂ ਲਈ ਖੜਨਾ,ਚੰਗੇ ਕਰਮ ਕਰਨਾ,ਜੀਵਨ ਦੀ ਨਾਸ਼ਵਾਨਤਾ ਅਤੇ ਪਰਮਾਤਮਾ ਦੀ ਸਹੀ ਪਛਾਣ ਨੂੰ ਅਮਲ ਵਿੱਚ ਲਿਆਉਣਾ ਸਮੇਂ ਦੀ ਮੰਗ ਹੈ । ਪਿ੍ਰੰਸੀਪਲ ਮੈਡਮ  ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ ਅਤੇ ਪ੍ਰੋਗਰਾਮ ਦੇ ਆਯੋਜਕਾਂ ਡਾ ਵੰਦਨਾ ਬਜਾਜ ਅਤੇ ਮੈਡਮ ਮਨਜੀਤ ਮਿਨਹਾਸ ਨੂੰ ਭਵਿੱਖ ਵਿਚ ਅਜਿਹੇ ਉਪਰਾਲੇ ਕਰਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਕੌਂਸਲ ਮੈਂਬਰ ,ਡਾ ਖੁਸਪਾਲ ਕੌਰ, ਡਾ ਕੁਸੁਮ ਦੇਵਗਨ,ਮੈਡਮ ਪਰਮਿੰਦਰ ਕੌਰ ਅਤੇ ਡਾ ਸੁਰਿੰਦਰ ਕੌਰ ਹਾਜਰ ਰਹੇ।  

ਸਤਲੁਜ ਦਰਿਆ ਅਤੇ ਨਾਲ ਲੱਗਦੇ ਬੇਟ ਦੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ

ਨਵਾਂਸ਼ਹਿਰ, 23 ਅਗਸਤ : ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤਾਂ ਨੂੰ ਪੰਜਾਬ ਵਿਲੇਜ ਅਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਸਤਲੁਜ ਦਰਿਆ ਨਾਲ ਲੱਗਦੇ ਬੇਟ ਦੇ ਪਿੰਡਾਂ ਵਿਚ ਝੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਬੇਟ ਦੇ ਪਿੰਡਾਂ ਦੀਆਂ ਸਬੰਧਤ ਪੰਚਾਇਤਾਂ ਰਾਹੀਂ ਇਹ ਹੁਕਮ ਲਾਗੂ ਕਰਵਾਉਣ ਦੇ ਜਿੰਮੇਵਾਰ ਹੋਣਗੇ। ਇਸੇ ਤਰਾਂ ਸਤਲੁਜ ਦਰਿਆ ਨਾਲ ਲੱਗਦੇ ਬੇਟ ਏਰੀਏ ਦੇ ਪਿੰਡਾਂ ਨਾਲ ਸਬੰਧਤ ਪਟਵਾਰੀ/ਕਾਨੂੰਗੋ ਸਤਲੁਜ ਦਰਿਆ ਦੀ ਸਥਿਤੀ ਬਾਰੇ ਰੋਜ਼ਾਨਾ ਇਕ ਰਿਪੋਰਟ ਸਬੰਧਤ ਤਹਿਸੀਲਦਾਰ ਨੂੰ ਭੇਜਣਗੇ ਅਤੇ ਤਹਿਸੀਲਦਾਰ ਆਪਣੀ ਰਿਪੋਰਟ ਡੀ. ਸੀ ਦਫ਼ਤਰ (ਡੀ. ਆਰ. ਏ ਸ਼ਾਖਾ) ਨੂੰ ਰੋਜ਼ਾਨਾ ਭੇਜਣ ਦੇ ਜਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਕਾਰਜਕਾਰੀ ਇੰਜੀਨੀਅਰ ਡਰੇਨੇਜ, ਰੇਂਜ ਜਲੰਧਰ ਅਤੇ ਹੁਸ਼ਿਆਰਪੁਰ ਆਪਣੇ ਅਧੀਨ ਲੱਗਦੇ ਸਤਲੁਜ ਦਰਿਆ ਦੇ ਪਾਣੀ ਦੀ ਸਥਿਤੀ/ਲੈਵਲ ਬਾਰੇ ਰੋਜ਼ਾਨਾ ਰਿਪੋਰਟ ਡੀ. ਸੀ ਦਫ਼ਤਰ ਨੂੰ ਭੇਜਣ ਦੇ ਜਿੰਮੇਵਾਰ ਹੋਣਗੇ। ਇਹ ਹੁਕਮ 30 ਸਤੰਬਰ 2021 ਤੱਕ ਲਾਗੁ ਰਹਿਣਗੇ। 
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਿਵੇਂ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਮੌਸਮ ਵਿਚ ਸਤਲੁਜ ਵਿਚ ਅਤੇ ਨਹਿਰਾਂ/ਨਾਲਿਆਂ ਵਿਚ ਪਾਣੀ ਚੜ ਜਾਂਦਾ ਹੈ ਅਤੇ ਵਹਾਓ ਤੇਜ਼ ਹੋ ਜਾਂਦਾ ਹੈ। ਇਸ ਤਰਾਂ ਦਰਿਆ ਅਤੇ ਨਹਿਰਾਂ ਆਦਿ ਦੇ ਬੰਨ ਟੁੱਟਣ ਦਾ ਖ਼ਤਰਾ ਹਰ ਵੇਲੇ ਬਣਿਆ ਰਹਿੰਦਾ ਹੈ। ਬੰਨ ਟੁੱਟਣ ਨਾਲ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਲੋਕਾਂ ਦੀਆਂ ਫ਼ਸਲਾਂ ਨਸ਼ਟ ਹੋ ਜਾਂਦੀ ਹਨ। ਕੁਝ ਸ਼ਰਾਰਤੀ ਲੋਕ ਵੀ ਬੰਨਾਂ ਨੂੰ ਨੁਕਸਾਨ ਪਹੁੰਚਾਉਣ ਦੀ ਤਾਕ ਵਿਚ ਰਹਿੰਦੇ ਹਨ ਅਤੇ ਕੁਝ ਲੋਕ ਬਰਸਾਤ ਦੇ ਸੀਜ਼ਨ ਦੌਰਾਨ ਵੀ ਦਰਿਆ ਸਤਲੁਜ ਵਿਚੋਂ ਟਰਾਲੀਆਂ/ਟਰੱਕਾਂ ਰਾਹੀਂ ਰੇਤਾ ਕੱਢਣ ਤੋਂ ਨਹੀਂ ਹਟਦੇ। ਵਾਰ-ਵਾਰ ਟਰਾਲੀਆਂ/ਟਰੱਕਾਂ ਦੇ ਬੰਨ ਦੇ ਉੱਪਰੋਂ ਆਉਣ-ਜਾਣ ਨਾਲ ਬੰਨ ਦੇ ਕਮਜ਼ੋਰ ਪੈਣ ਦੀ ਸੰਭਾਵਨਾ ਵੱਧ ਜਾਂਦੀ ਹੈ ਅਤੇ ਟਰਾਲੀ/ਟਰੱਕ ਨਾਲ ਕੋਈ ਹਾਦਸਾ ਵੀ ਹੋ ਸਕਦਾ ਹੈ। ਕੋਈ ਘਟਨਾ ਨਾ ਵਾਪਰੇ, ਇਸ ਲਈ ਬਰਸਾਤ ਦੇ ਸੀਜ਼ਨ ਦੌਰਾਨ ਦਰਿਆ ਸਤਲੁਜ ਅਤੇ ਉਸ ਦੀ ਹਦੂਦ ਅੰਦਰ ਠੀਕਰੀ ਪਹਿਰਾ ਲਗਾਉਣਾ ਜ਼ਰੂਰੀ ਹੈ। 

ਐਸ.ਐਸ.ਪੀ. ਹਰਮਨਬੀਰ ਸਿੰਘ ਗਿੱਲ ਵਲੋਂ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ

ਬੰਗਾ, 23 ਅਗਸਤ (ਵਿਸ਼ੇਸ਼ ਪ੍ਰਤੀਨਿਧੀ)- ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦਗਾਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਕਿਹਾ ਕਿ ਉਹ ਖੁਸ਼ਨਸੀਬ ਹਨ ਕਿ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਣਾ ਸਰੋਤ ਹੈ ਤੇ ਉਹ ਸਾਡੇ ਆਦਰਸ਼ ਹਨ | ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਨਵਨਿਯੁਕਤ ਐਸ.ਐਸ.ਪੀ. ਹਰਮਨਬੀਰ ਸਿੰਘ ਗਿੱਲ ਇਸ ਤੋਂ ਪਹਿਲਾਂ ਐਸ.ਐਸ.ਪੀ. ਮੋਗਾ ਤੇ ਰਿਜਨਲ ਪਾਸਪੋਰਟ ਅਫ਼ਸਰ ਜਲੰਧਰ ਵਜੋਂ ਬਿਹਤਰੀਨ ਸੇਵਾਵਾਂ ਨਿਭਾਅ ਚੁੱਕੇ ਹਨ |

Virus-free. www.avast.com

ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ 23 ਅਗਸਤ ਤੋਂ 4 ਸਤੰਬਰ ਤੱਕ ਜ਼ਿਲ੍ਹੇ 'ਚ ਲਗਾਏ ਜਾ ਰਹੇ ਨੇ ਵਿਸ਼ੇਸ਼ ਕੈਂਪ : ਡੀ.ਐਸ.ਐਸ.ਓ

ਪਟਿਆਲਾ, 22 ਅਗਸਤ: ਜ਼ਿਲ੍ਹੇ ਦੇ ਦਿਵਿਆਂਗਜਨ ਵਿਅਕਤੀਆਂ ਦੇ ਡਿਸਏਬਿਲਿਟੀ ਸਰਟੀਫਿਕੇਟ ਬਣਾਉਣ ਲਈ 23 ਅਗਸਤ ਤੋਂ 4 ਸਤੰਬਰ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਜਿਨ੍ਹਾਂ ਦਿਵਿਆਂਗਜਨਾਂ ਨੇ 18 ਅਗਸਤ 2021 ਤੋਂ ਪਹਿਲਾਂ ਆਪਣਾ ਦਿਵਿਆਂਗ ਸਰਟੀਫਿਕੇਟ ਬਣਾਉਣ ਲਈ ਅਪਲਾਈ ਕੀਤਾ ਹੈ ਅਤੇ ਜਾ ਫੇਰ ਕਿਸੇ ਦਾ ਕੋਈ ਅਸੈਸਮੈਂਟ ਪੱਧਰ 'ਤੇ ਪੈਡਿੰਗ ਕੇਸ ਹੈ ਤਾਂ ਉਹ ਆਪਣੀ ਅਸੈਸਮੈਂਟ ਇਨ੍ਹਾਂ ਕੈਂਪਾਂ 'ਚ ਆਕੇ ਕਰਵਾ ਸਕਦੇ ਹਨ ਅਤੇ ਜਿਨ੍ਹਾਂ ਨੂੰ ਆਨ ਲਾਈਨ ਪੋਰਟਲ 'ਤੇ ਜਿਹੜਾ ਮੈਡੀਕਲ ਬੋਰਡ ਅਸਾਈਨ ਹੋਇਆ ਹੈ ਉਹ ਕੈਂਪ ਵਾਲੇ ਦਿਨ ਉਥੇ ਜਾ ਕੇ ਆਪਣੀ ਅਸੈਸਮੈਂਟ ਕਰਵਾ ਸਕਣਗੇ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਦਿਵਿਆਂਗਜਨ ਦੇ ਡਿਸਏਬਿਲਿਟੀ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਬਨਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਮਾਹਰ ਡਾਕਟਰਾਂ ਦੀ ਹਾਜ਼ਰੀ ਵਿਚ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ 23 ਤੇ 24 ਅਗਸਤ ਨੂੰ ਸੀ.ਐਚ.ਸੀ ਪਾਤੜਾਂ, 25 ਤੇ 26 ਅਗਸਤ ਨੂੰ ਸੀ.ਐਚ.ਸੀ. ਸਿਵਲ ਹਸਪਤਾਲ ਸਮਾਣਾ, 27 ਤੇ 28 ਅਗਸਤ ਨੂੰ ਸਿਵਲ ਹਸਪਤਾਲ ਨਾਭਾ, 31 ਅਗਸਤ ਤੇ 1 ਸਤੰਬਰ ਨੂੰ ਸਿਵਲ ਹਸਪਤਾਲ ਰਾਜਪੁਰਾ ਅਤੇ 2 ਤੋਂ 4 ਸਤੰਬਰ ਨੂੰ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ 'ਚ ਇਹ ਵਿਸ਼ੇਸ਼ ਕੈਂਪ ਲਗਾ ਕੇ ਦਿਵਿਆਂਗਜਨ ਦੇ ਡਿਸਏਬਿਲਿਟੀ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਕੈਂਪ ਉਕਤ ਦਿਨਾਂ ਅਤੇ ਸਥਾਨਾਂ 'ਤੇ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਏ ਜਾਣਗੇ। ਉਨ੍ਹਾਂ ਦਿਵਿਆਂਗਜਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੀ ਡਿਸਏਬਿਲਿਟੀ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਬਨਵਾਉਣ ਲਈ ਇਨ੍ਹਾਂ ਕੈਂਪਾਂ ਵਿਚ ਸਮੇਂ ਸਿਰ ਪਹੁੰਚ ਕੇ ਲਾਭ ਜ਼ਰੂਰ ਉਠਾਉਣ।