ਕੈਬਨਿਟ ਮੰਤਰੀ ਸਰਕਾਰੀਆ ਵਲੋਂ ਲਾਭਪਾਤਰੀਆਂ ਨੂੰ ਕਰਜ਼ ਰਾਹਤ ਸਰਟੀਫਿਕੇਟਾਂ ਦੀ ਵੰਡ
ਅੰਮ੍ਰਿਤਸਰ, 20 ਅਗਸਤ : - ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਹਿਕਾਰੀ ਸਭਾਵਾਂ ਦਾ ਕਰਜ਼ ਮੁਆਫ ਕਰਨ ਦੀ ਯੋਜਨਾ ਦੀ ਜਿਲ੍ਹੇ ਵਿਚ ਅੱਜ ਸ਼ੁਰੂਆਤ ਹੋ ਗਈ ਹੈ। ਇਸ ਯੋਜਨਾ ਤਹਿਤ ਜਿਲ੍ਹੇ ਦੀਆਂ 41 ਸੁਸਾਇਟੀਆਂ ਦੇ 1267 ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ 1 ਕਰੋੜ 98 ਲੱਖ ਰੁਪੈ ਦੀ ਕਰਜ਼ ਰਾਹਤ ਦਿੱਤੀ ਗਈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਰੋਪੜ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਵਰਚੁਅਲ ਤਰੀਕੇ ਨਾਲ ਬੇਜ਼ਮੀਨੇ ਕਿਸਾਨ ਅਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ ਰਾਹਤ ਦਿੱਤੀ ਗਈ ਹੈ। ਜਿਸ ਅਧੀਨ ਰਾਜ ਦੇ 2.85 ਲੱਖ ਕਿਸਾਨਾਂ ਨੂੰ ਇਸ ਦਾ ਲਾਭ ਮਿਲਿਆ ਹੈ। ਇਸ ਸਬੰਧੀ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਚੁਅਲ ਸਮਾਗਮ ਵਿਖੇ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ ਨੇ ਇਸ ਨਿਵੇਕਲੀ ਪਹਿਲ ਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਯੋਜਨਾ ਸੂਬੇ ਦੇ ਕਿਸਾਨਾਂ ਲਈ ਸੁਨਹਿਰੀ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨਾਂ ਕਿਹਾ ਕਿ ਇਸ ਨਾਲ ਕਿਸਾਨ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇਗਾ। ਸ: ਸਰਕਾਰੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 41 ਸੁਸਾਇਟੀਆਂ ਦੇ 1267 ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 1 ਕਰੋੜ 98 ਲੱਖ 39 ਹਜ਼ਾਰ ਰੁਪਏ ਦੀ ਰਾਹਤ ਮਿਲੀ ਹੈ। ਉਨਾਂ ਦਸਿਆ ਕਿ ਅਜਨਾਲਾ ਦੀਆਂ 16 ਕੋਆਪ੍ਰੇਟਿਵ ਸੁਸਾਇਟੀਆਂ ਦੇ 394 ਕਿਸਾਨਾਂ ਨੂੰ 72.88 ਲੱਖ, ਅੰਮ੍ਰਿਤਸਰ ਪੂਰਬੀ ਦੀ ਇਕ ਸੁਸਾਇਟੀ ਦੇ 45 ਕਿਸਾਨਾਂ ਨੂੰ 4.13 ਲੱਖ ਰੁਪਏ, ਅੰਮ੍ਰਿਤਸਰ ਦੱਖਣੀ ਦੇ ਇਕ ਸੁਸਾਇਟੀ ਦੇ 38 ਕਿਸਾਨਾਂ ਨੂੰ 3.02 ਲੱਖ ਰੁਪਏ, ਅਟਾਰੀ ਦੀਆਂ 4 ਸੁਸਾਇਟੀਆਂ ਦੇ 103 ਕਿਸਾਨਾਂ ਨੂੰ 9.61 ਲੱਖ ਰੁਪਏ, ਜੰਡਿਆਲਾ ਦੀਆਂ 9 ਸੁਸਾਇਟੀਆਂ ਦੇ 318 ਕਿਸਾਨਾਂ ਨੂੰ 37.7 ਲੱਖ ਰੁਪਏ, ਮਜੀਠਾ ਦੇ ਇਕ ਕੋਆਪ੍ਰੇਟਿਵ ਸੁਸਾਇਟੀ ਦੇ 7 ਕਿਸਾਨਾਂ ਨੂੰ 0.26 ਲੱਖ ਰੁਪਏ ਅਤੇ ਰਾਜਾਸਾਂਸੀ ਦੇ 9 ਕੋਆਪ੍ਰੇਟਿਵ ਸੁਸਾਇਟੀਆਂ ਦੇ 362 ਕਿਸਾਨਾਂ ਨੂੰ 70.79 ਲੱਖ ਰੁਪਏ ਲਾਭਪਾਤਰੀਆਂ ਨੂੰ ਇਸ ਪੰਜਵੇ ਪੜਾਅ ਤਹਿਤ ਲਾਭ ਦਿੱਤਾ ਗਿਆ ਹੈ। ਇਸ ਦੌਰਾਨ ਹਲਕਾ ਵਿਧਾਇਕ ਅਟਾਰੀ ਸ: ਤਰਸੇਮ ਸਿੰਘ ਡੀ.ਸੀ., ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਸ: ਦਿਲਰਾਜ ਸਿੰਘ ਸਰਕਾਰੀਆ, ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਡਾ. ਭੁਪਿੰਦਰ ਸਿੰਘ ਵਲੋਂ ਸਾਂਝੇ ਤੌਰ ਤੇ ਹਰੇਕ ਵਿਧਾਨ ਸਭਾ ਹਲਕੇ ਤੋਂ ਆਏ ਲਾਭਪਾਤਰੀਆਂ ਨੂੰ ਚੈਕ ਸੌਂਪਦਿਆਂ ਲਾਭਪਾਤਰੀਆਂ ਨੂੰ ਲਾਭ ਵੰਡ ਦੀ ਸੰਕੇਤਕ ਸ਼ੁਰੂਆਤ ਕੀਤੀ। ਇਸ ਮੌਕੇ ਆਏ ਹੋਏ ਖੇਤ ਮਜ਼ਦੂਰਾਂ ਨੇ ਇਕ ਸੁਰ ਵਿੱਚ ਕਿਹਾ ਕਿ ਸਰਕਾਰ ਵਲੋਂ ਇਹ ਕੀਤੀ ਗਈ ਪਹਿਲਕਦਮੀ ਸ਼ਲਾਘਾਯੋਗ ਹੈ ਅਤੇ ਕੋਵਿਡ 19 ਮਹਾਂਮਾਰੀ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਮਜ਼ਦੂਰ ਭਾਈਚਾਰੇ ਨੂੰ ਕਾਫ਼ੀ ਰਾਹਤ ਮਿਲੇਗੀ। ਇਸ ਮੌਕੇ ਚੇਅਰਮੈਨ ਸ੍ਰੀ ਜੁਗਲ ਕਿਸ਼ੋਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂੱਧਲ, ਸ੍ਰੀ ਨਵਪ੍ਰੀਤ ਸਿੰਘ, ਐਮ.ਡੀ. ਸਹਿਕਾਰੀ ਸਭਾਵਾਂ, ਸ੍ਰੀ ਸੰਜੀਵ ਗੌਡ ਜਿਲ੍ਹਾ ਮੈਨੇਜਰ ਕੋਆਪ੍ਰੇਟਿਵ ਸੁਸਾਇਟੀ, ਸ: ਰਵਿੰਦਰ ਸਿੰਘ ਏ.ਆਰ., ਮੈਡਮ ਰਜਿੰਦਰ ਕੌਰ ਏ.ਆਰ., ਸ: ਪ੍ਰਿੰਸ ਸਿੰਘ ਤੋਂ ਇਲਾਵਾ ਲਾਭਪਾਤਰੀ ਹਾਜ਼ਰ ਸਨ।