ਪਟਿਆਲਾ ’ਚ ਲੱਗੀ ਮਹੀਨਾਵਾਰ ਲੋਕ ਅਦਾਲਤ ਦੌਰਾਨ 171 ਕੇਸਾਂ ਦਾ ਨਿਪਟਾਰਾ ਤੇ 3,36,09,810 ਰੁਪਏ ਦੇ ਕੀਤੇ ਅਵਾਰਡ ਪਾਸ

ਪਟਿਆਲਾ, 21 ਅਗਸਤ:  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜ ਸ਼੍ਰੀ ਅਜੈ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼੍ਰੀ ਰਾਜਿੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਪਟਿਆਲਾ ਅਤੇ ਸਬ ਡਿਵੀਜ਼ਨਾਂ ਨਾਭਾ, ਰਾਜਪੁਰਾ ਅਤੇ ਸਮਾਣਾ ਵਿਖੇ ਮਹੀਨਾਵਾਰ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕੁੱਲ 33 ਬੈਂਚ (25 ਪਟਿਆਲਾ, 04 ਰਾਜਪੁਰਾ, 01 ਸਮਾਣਾ, 03 ਨਾਭਾ) ਬਣਾਏ ਗਏ, ਜਿਨ੍ਹਾਂ ਵਿੱਚ 526  ਕੇਸਾਂ ਲਗਾਏ ਗਏ ਅਤੇ 171 ਕੇਸਾਂ ਦਾ ਸਮਝੌਤੇ ਰਾਹੀਂ ਨਿਪਟਾਰਾ ਕੀਤਾ ਗਿਆ ਅਤੇ 33609810/- ਰੁਪਏ ਦੇ ਅਵਾਰਡ ਪਾਸ ਕੀਤੇ ਗਏ ।  
  ਉਨ੍ਹਾਂ ਦੱਸਿਆ ਕਿ  ਇਸ ਮਹੀਨਾਵਾਰ ਲੋਕ ਅਦਾਲਤ ਵਿੱਚ ਪ੍ਰੀ-ਲਿਟੀਗੇਟਿਵ ਕੇਸ -ਐਨ.ਆਈ.ਐਕਟ 138 ਦੇ ਕੇਸ, ਮਨੀ ਰਿਕਵਰੀ ਕੇਸ, ਲੇਬਰ ਅਤੇ ਰੋਜ਼ਗਾਰ ਦੇ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਦੇ ਕੇਸ,  ਹੋਰ ਦੀਵਾਨੀ ਮੁਕੱਦਮੇ ਲਏ ਗਏ। ਇਸ ਤੋ ਇਲਾਵਾ ਅਦਾਲਤਾਂ ਵਿੱਚ ਪੈਡਿੰਗ ਕੇਸ (ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਸਮਝੌਤੇ ਯੋਗ ਫ਼ੌਜਦਾਰੀ ਕੇਸ, ਰੱਖ-ਰਖਾਵ ਦੇ ਮਾਮਲੇ, ਚੈੱਕ ਬਾਉਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਿਤ ਕੇਸ, ਵਿਆਹ ਸੰਬੰਧੀ ਝਗੜੇ (ਤਲਾਕ ਨੂੰ ਛੱਡ ਕੇ ), ਭੂਮੀ ਗ੍ਰਹਿਣ ਦੇ ਕੇਸ, ਹੋਰ ਸਿਵਲ ਕੇਸ, ਜਿਵੇਂ ਕਿ ਕਿਰਾਏ, ਅਸਾਮੀ ਅਧਿਕਾਰ, ਰੈਵੀਨਿਊ ਨਾਲ ਸੰਬੰਧਿਤ ਮਾਮਲੇ, ਟਰੈਫ਼ਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਨਾਲ ਸੰਬੰਧਿਤ ਕੇਸ ਸਮਝੌਤੇ ਲਈ ਲਗਾਏ ਗਏ ।
ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਪਰਮਿੰਦਰ ਕੌਰ ਨੇ ਦੱਸਿਆ  ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫ਼ੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ। ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ ਤੇ ਅਦਾਲਤੀ ਫ਼ੀਸ (ਜੇ ਕੋਈ ਭਰੀ ਹੋਵੇ) ਪਾਰਟੀਆਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਝਗੜੇ ਵਾਲੀ ਪਾਰਟੀਆਂ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕਰ ਲੈਂਦੀਆਂ ਹਨ ਅਤੇ ਇਸ ਤਰਾਂ ਦੋਵੇਂ ਪਾਰਟੀਆਂ ਦੀ ਜਿੱਤਣ ਦੀ ਵਿਵਸਥਾ ਹੋ ਜਾਂਦੀ ਹੈ। ਉਹਨਾਂ ਦੱਸਿਆ ਕਿ 11 ਸਤੰਬਰ 2021 ਨੂੰ ਪਟਿਆਲਾ ਸੈਸ਼ਨਜ਼ ਡਿਵੀਜ਼ਨ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ । ਉਹਨਾਂ ਅਪੀਲ ਕੀਤੀ ਕਿ ਇਸ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਆਉਣ ਵਾਲੀ ਲੋਕ-ਅਦਾਲਤ ਦੇ ਸਾਹਮਣੇ ਰੱਖਣ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਕੀਤੀ ਜਾ ਸਕੇ। ਇਸ ਉਦੇਸ਼ ਲਈ, ਲੋਕ ਅਦਾਲਤ ਦੁਆਰਾ ਨਿਪਟਾਰੇ ਲਈ ਤਿਆਰ ਹਰ ਮੁੱਦਈ ਸੰਬੰਧਿਤ ਅਦਾਲਤ ਵਿੱਚ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦਾ ਹੈ। ਇੱਥੋਂ ਤੱਕ ਕਿ ਪ੍ਰੀ-ਲਿਟੀਗੇਟਿਵ ਕੇਸ ਵਿੱਚ ਵੀ ਪਾਰਟੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਟਿਆਲਾ ਵਿੱਚ ਵੀ ਦਰਖਾਸਤ ਦੇ ਸਕਦਾ ਹੈ ।
ਇਸ ਸੰਬੰਧੀ ਹੋਰ ਜਾਣਕਾਰੀ ਲਈ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਵੈਬਸਾਈਟ www.pulsa.gov.in ਅਤੇ ਟੋਲ ਫ਼ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨੰਬਰ 0175-2306500 ਤੇ ਸੰਪਰਕ ਕੀਤਾ ਜਾ ਸਕਦਾ ਹੈ ।