ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਹਰ ਪਿੰਡ ਅਤੇ ਹਰ ਘਰ ਖੁਸ਼ਹਾਲ ਹੋਵੇਗਾ:-ਸਤਨਾਮ ਸਿੰਘ ਜਲਵਾਹਾ

ਨਵਾਂਸ਼ਹਿਰ:- 11 ਅਗਸਤ (ਵਿਸ਼ੇਸ਼ ਪ੍ਰਤੀਨਿਧੀ) ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ 300ਯੂਨਿਟ ਪ੍ਰਤੀ ਮਹੀਨਾ ਅਤੇ ਦੋ ਮਹੀਨੇ ਦੇ ਬਿੱਲ ਉਤੇ 600 ਯੂਨਿਟ ਪ੍ਰਤੀ ਬਿੱਲ ਬਿਜਲੀ ਮੁਫ਼ਤ ਦੇਣ ਦੀ ਗਰੰਟੀ ਦਿੱਤੀ ਗਈ ਹੈ। ਪਾਰਟੀ ਵੱਲੋਂ ਇਸੇ ਬਿਜਲੀ ਗਰੰਟੀ ਮੁਹਿੰਮ ਨੂੰ ਮੁੱਖ ਰੱਖਦਿਆਂ ਜਨ ਸੰਵਾਦ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਹਰ ਪਿੰਡ ਪਿੰਡ ਜਾਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਹਸਤਾਖ਼ਰ ਕਰਕੇ ਪੰਜਾਬ ਦੇ ਹਰ ਵਿਅਕਤੀ ਲਈ ਭੇਜਿਆ ਗਰੰਟੀ ਕਾਰਡ ਵੰਡਕੇ ਪਾਰਟੀ ਵੱਲੋਂ ਜਾਰੀ ਕੀਤੇ ਮਿਸਡ ਕਾਲ ਨੰਬਰ 911 511 5599 ਉਤੇ ਮਿਸਡ ਕਾਲ ਕਰਕੇ ਆਪਣੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਜਨ ਸੰਵਾਦ ਮੁਹਿੰਮ ਤਹਿਤ ਨਵਾਂਸ਼ਹਿਰ ਹਲਕੇ ਤੋਂ ਯੂਥ ਵਿੰਗ ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਦੀ ਪ੍ਰਧਾਨਗੀ ਹੇਠ ਪਿੰਡ ਅਮਰਗੜ੍ਹ ਵਿਖੇ ਨੌਜਵਾਨ ਆਗੂ ਤਨਵੀਰ ਸਿੰਘ ਸੋਨੂੰ, ਕਿਸਾਨ ਆਗੂ ਬਲਿਹਾਰ ਸਿੰਘ ਅਮਰਗੜ੍ਹ ਅਤੇ ਸ਼ਮਸ਼ੇਰ ਸਿੰਘ ਦੇ ਉੱਦਮ ਉਪਰਾਲੇ ਸਦਕਾ ਇੱਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ ਜਿਸ ਵਿੱਚ ਭਾਰੀ ਗਿਣਤੀ ਵਿੱਚ ਨੌਜਵਾਨ ਸਾਥੀਆਂ ਤੋਂ ਇਲਾਵਾ ਪਿੰਡ ਦੇ ਬਜ਼ੁਰਗਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਜਨ ਸੰਵਾਦ ਮੁਹਿੰਮ ਤਹਿਤ ਪਿੰਡ ਦੇ ਨੌਜਵਾਨਾਂ ਵਲੋਂ ਬਹੁਤ ਸਾਰੇ ਸਵਾਲ ਵੀ ਕੀਤੇ ਗਏ ਅਤੇ ਉਨ੍ਹਾਂ ਸਾਰੇ ਸਵਾਲਾਂ ਦੇ ਇਕ ਇਕ ਕਰਕੇ ਸਤਨਾਮ ਸਿੰਘ ਜਲਵਾਹਾ ਵੱਲੋਂ ਸਭਨੂੰ ਤਸੱਲੀਬਖ਼ਸ਼ ਜਵਾਬ ਦਿਤੇ ਗਏ ਅਤੇ ਸਵਾਲ ਜਵਾਬ ਜਨ ਸੰਵਾਦ ਮੁਹਿੰਮ ਉਪਰੰਤ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਨਗਰ ਨਿਵਾਸੀਆਂ ਨੇ ਵਿਸ਼ਵਾਸ ਦਿਵਾਇਆ ਕਿ ਪਿੰਡ ਅਮਰਗੜ੍ਹ ਦਾ ਹਰ ਬੰਦਾ ਇਸ ਬਦਲਾਅ ਦੀ ਲਹਿਰ ਵਿੱਚ ਵੱਧ ਚੜ੍ਹ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਪਣਾ ਯੋਗਦਾਨ ਪਾਏਗਾ। ਇਸ ਮੌਕੇ ਤਨਵੀਰ ਸਿੰਘ ਸ਼ਮਸ਼ੇਰ ਸਿੰਘ ਅਤੇ ਬਲਿਹਾਰ ਸਿੰਘ ਵੱਲੋਂ ਆਏ ਹੋਏ ਆਮ ਆਦਮੀ ਪਾਰਟੀ ਦੇ ਸਾਰੇ ਲੀਡਰਾਂ ਦਾ ਅਤੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਅਤੇ ਪਾਰਟੀ ਵੱਲੋਂ ਜਾਰੀ ਕੀਤੇ ਮਿਸਡ ਕਾਲ ਨੰਬਰ ਉਤੇ ਕਾਲ ਕਰਕੇ ਸਾਰੇ ਪਿੰਡ ਵਾਸੀਆਂ ਦੀ ਰਜਿਸਟ੍ਰੇਸ਼ਨ ਕਰਨ ਦਾ ਵੀ ਬੀੜਾ ਚੁੱਕਿਆ ਹੈ। ਅਮਰਗੜ੍ਹ ਪਿੰਡ ਦੇ ਹਰ ਇੱਕ ਮੈਂਬਰ ਦੀ ਰਜਿਸਟ੍ਰੇਸ਼ਨ ਕਰਨ ਲਈ ਤਨਵੀਰ ਸਿੰਘ ਅਤੇ ਸ਼ਮਸ਼ੇਰ ਸਿੰਘ ਸਮੇਤ ਸਾਰੇ ਨੌਜਵਾਨ ਸਾਥੀਆਂ ਦੀ ਜ਼ਿੰਮੇਵਾਰੀ ਲਗਾਈ ਗਈ ਹੈ।ਇਸ ਮੌਕੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ,ਬਲਾਕ ਪ੍ਰਧਾਨ ਭੁਪਿੰਦਰ ਸਿੰਘ ਉੜਾਪੜ, ਰਾਹੋਂ ਤੋਂ ਸਰਕਲ ਪ੍ਰਧਾਨ ਜੋਗੇਸ਼ ਜੋਗਾ, ਸਰਕਲ ਪ੍ਰਧਾਨ ਟੀਟੂ ਆਹੂਜਾ ਰਾਹੋਂ, ਭਗਤ ਰਾਮ ਰਾਹੋਂ, ਆਦਿ ਆਗੂ ਸਹਿਬਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਅਮਰਗੜ੍ਹ ਦੇ ਨਗਰ ਨਿਵਾਸੀ ਹਾਜ਼ਰ ਸਨ।