ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਗੜੋਆ ਵਿਖੇ ਲਗਾਇਆ ਗਣਿਤ ਮੇਲਾ

ਨਵਾਂਸ਼ਹਿਰ 9 ਅਗਸਤ (ਵਿਸ਼ੇਸ਼ ਪ੍ਰਤੀਨਿਧੀ)  ਸਰਕਾਰ ਦੇ ਹੁਕਮਾਂ ਅਨੁਸਾਰ ਦੋ ਅਗਸਤ ਤੋਂ ਸਾਰੇ ਸਕੂਲ ਖੁੱਲਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਪ੍ਰਤੀ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸ.ਸ.ਸ.ਸ ਲੰਗੜੋਆ ਵਿਖੇ ਗਣਿਤ ਵਿਸ਼ੇ ਨਾਲ ਸਬੰਧਤ ਸਕੂਲ ਪੱਧਰ ਤੇ ਗਣਿਤ ਦੀਆਂ ਕਿਰਿਆਵਾਂ ਦੀ ਪ੍ਰਦਰਸ਼ਨੀ ਲਗਾਈ ਗਈ।ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ) ਜਗਜੀਤ ਸਿੰਘ ਨੇ ਸ਼ਿਰਕਤ ਕੀਤੀ। ਉਹਨਾਂ ਬੱਚਿਆਂ ਵਲੋਂ ਤਿਆਰ ਕੀਤੀਆਂ ਕਿਰਿਆਵਾਂ ਨੂੰ ਚੰਗੀ ਤਰ੍ਹਾਂ ਦੇਖਿਆ ਤੇ ਬੱਚਿਆਂ ਤੋਂ ਉਨ੍ਹਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਤੇ ਬੱਚਿਆਂ ਨੂੰ ਸ਼ਾਬਾਸ਼ ਦਿੱਤੀ। ਮੌਕੇ ਤੇ ਪ੍ਰਿੰਸੀਪਲ ਅਮਰਜੀਤ ਲਾਲ ਵਲੋਂ ਸਿੱਖਿਆ ਅਧਿਕਾਰੀ ਨਾਲ ਆਈ ਟੀਮ ਨੂੰ ਜੀਓ ਆਇਆ ਕਿਹਾ ਤੇ ਬੱਚਿਆਂ ਨਾਲ ਰੂਬਰੂ ਕਰਵਾਇਆ। ਸਿੱਖਿਆ ਅਫਸਰ ਨਾਲ ਪ੍ਰਿੰਸੀਪਲ ਸੁਰਿੰਦਰ ਪਾਲ ਅਗਨੀਹੋਤਰੀ ਨਿਰਮਲ ਨਵਾਂਗਰਾਂਈ ਤੇ ਹੋਰ ਸਾਥੀ ਹਾਜ਼ਰ ਹੋਏ।ਇਸ ਮੌਕੇ ਸਕੂਲ ਦੇ ਗਣਿਤ ਵਿਸ਼ੇ ਨਾਲ ਸਬੰਧਤ ਅਧਿਆਪਕ ਗੁਰਪ੍ਰੀਤ ਸਿੰਘ, ਗੁਰਪ੍ਰੀਤ ਕੌਰ,ਮੀਨਾ ਰਾਣੀ ਤੇ ਹੋਰ ਸਾਰਾ ਸਟਾਫ ਹਾਜ਼ਰ ਸੀ।