ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਲਗਾਇਆ ਵੋਟਰ ਜਾਗਰੂਕਤਾ ਕੈਂਪ

ਨਵਾਂਸ਼ਹਿਰ 2 ਅਗਸਤ (ਵਿਸ਼ੇਸ਼ ਪ੍ਰਤੀਨਿਧੀ) ਪੰਜਾਬ ਦੇ  ਮੁੱਖ ਚੋਣ ਕਮਿਸ਼ਨਰ ਤੇ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਚੋਣ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਲਗਾਇਆ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 047 ਨਵਾਂਸ਼ਹਿਰ ਦੇ ਸਵੀਪ ਨੋਡਲ ਅਫਸਰ ਸੁਰਜੀਤ ਸਿੰਘ ਮਝੂਰ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆ ਜਾਂ ਉਹਨਾਂ ਦੇ ਕਿਸੇ ਪਰਿਵਾਰਕ ਮੈਂਬਰ ਜਿੰਨ੍ਹਾਂ ਦੀ ਉਮਰ ਜਨਵਰੀ 21 ਨੂੰ ਅਠਾਂਰਾ ਸਾਲ ਦੀ ਹੋ ਚੁੱਕੀ ਹੈ ਨੂੰ  ਆਪਣਾ ਅਧਾਰ ਕਾਰਡ ਸਬੰਧਤ ਬੂਥ ਲੈਵਲ ਅਧਿਕਾਰੀ ਕੋਲ ਜਾ ਕੇ ਵੋਟ ਬਣਾਉਣੀ ਚਾਹੀਦੀ ਹੈ। ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਬਿਨਾ ਕਿਸੇ ਲਾਲਚ ਜਾਂ ਡਰ ਤੋਂ ਕਰਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਉਹਨਾਂ ਨੇ ਮੌਜੂਦਾ ਸਮੇਂ ਵਿਚ ਉਭਰ ਰਹੀਆਂ ਸਮਾਜਿਕ ਬੁਰਾਈਆਂ ਤੇ ਜਿਵੇਂ ਨਸ਼ਾ,ਭਰੂਣ ਹੱਤਿਆ, ਏਡਜ ਵਰਗੀਆਂ ਬਿਮਾਰੀਆਂ ਤੇ ਚਿੰਤਾ ਪ੍ਰਗਟ ਕਰਦਿਆਂ ਬੱਚਿਆਂ ਨੂੰ ਇਹਨਾਂ ਕੁਰੀਤੀਆਂ ਤੋਂ ਦੂਰ ਰਹਿਣ ਲਈ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਅਮਰਜੀਤ ਲਾਲ ਨੇ  ਬੱਚਿਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਆਪਣੀ ਮੱਤ ਅਨੁਸਾਰ ਕਰਨ ਤੇ ਸਾਫ ਸੁਥਰੇ ਤੇ  ਪੜੇ ਲਿਖੇ ਰਾਜਨੀਤਕ ਲੀਡਰ ਚੁਣਨ ਦੀ ਗੱਲ ਕਹੀ। ਉਹਨਾਂ ਬੱਚਿਆਂ ਨੂੰ ਨਸ਼ਿਆ ਤੋਂ  ਦੂਰ ਹੋ ਕੇ ਆਪਣੀ ਪੜ੍ਹਾਈ ਮਨ ਲੱਗਾ ਕੇ ਕਰਨ ਲਈ ਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਨੂੰ ਬਣਦਾ ਸਤਿਕਾਰ ਦੇਣ ਲਈ ਵੀ ਜਾਗਰੂਕ ਕੀਤਾ। ਇਸ ਮੌਕੇ 'ਤੇ ਉਹਨਾਂ ਨਾਲ ਆਏ ਮਹਿੰਦਰ ਸਿੰਘ ਤੋਂ ਇਲਾਵਾ ਸਰਬਜੀਤ ਸਿੰਘ, ਸਰਬਜੀਤ ਕੌਰ,ਗੁਨੀਤ ਕੌਰ ਵਾਈਸ ਪ੍ਰਿੰਸੀਪਲ, ਪੂਜਾ ਸ਼ਰਮਾ, ਮੀਨਾ ਰਾਣੀ, ਗੁਰਪ੍ਰੀਤ ਕੌਰ, ਦੇਸ ਰਾਜ ਨੌਰਦ, ਸੁਸੀਲ ਕੁਮਾਰ,ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਸਾਰਾ ਸਟਾਫ ਹਾਜਰ ਸੀ।