ਨਵਾਂਸ਼ਹਿਰ, 20 ਅਗਸਤ : - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ ਮੈਂਬਰ ਸਕੱਤਰ ਅਰੁਣ ਗੁਪਤਾ ਵੱਲੋਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਾਰੇ ਪੈਨਲ ਦੇ ਵਕੀਲਾਂ ਅਤੇ ਰਿਟੇਨਰ ਲਾਇਆਰਜ ਨਾਲ 'ਨਾਲਸਾ' ਸਕੀਮਾਂ ਬਾਰੇ ਚਰਚਾ ਕੀਤੀ। ਇਸ ਮੌਕੇ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਅਤੇ ਸਕੱਤਰ ਹਰਪ੍ਰੀਤ ਕੌਰ ਮੌਜੂਦ ਸਨ। ਉਨਾਂ ਪੈਨਲ ਦੇ ਵਕੀਲਾਂ ਨੂੰ ਕਿਹਾ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਕੀਮਾਂ ਬਾਰੇ ਅਤੇ ਅਪਰਾਧ ਪੀੜਤ ਮੁਆਵਜ਼ਾ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਇਸ ਤੋਂ ਇਲਾਵਾ ਉਨਾਂ 11 ਸਤੰਬਰ 2021 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਹਦਾਇਤ ਕੀਤੀ।