* ਰੋਜ਼ਾਨਾ ਸਵੇਰੇ 9 ਤੋਂ 3 ਵਜੇ ਤੱਕ ਹੋਵੇਗਾ ਸ਼ੂਗਰ ਟੈਸਟ ਫਰੀ
* ਡਾ. ਸ਼ਿਵਇੰਦਰ ਸਿੰਘ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ ਨੇ ਕੀਤਾ ਉਦਘਾਟਨ
ਬੰਗਾ :- 28 ਅਗਸਤ : (ਵਿਸ਼ੇਸ਼ ਪ੍ਰਤੀਨਿਧੀ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਅੱਜ ਲੋਕ ਭਲਾਈ ਫਰੀ ਸੇਵਾਵਾਂ ਵਿਚ ਵਾਧਾ ਕਰਦੇ ਹੋਏ ਫਰੀ ਸ਼ੂਗਰ ਚੈੱਕਅੱਪ ਸੇਵਾ ਦਾ ਆਰੰਭ ਕਰ ਦਿੱਤਾ ਗਿਆ ਹੈ ਜਿਸ ਦਾ ਉਦਘਾਟਨ ਡਾ. ਸ਼ਿਵਇੰਦਰ ਸਿੰਘ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਡਾ. ਗਿੱਲ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬ ਦੇ ਪੇਂਡੂ ਖੇਤਰ ਵਿਚ ਵਧੀਆ ਮੈਡੀਕਲ ਸੇਵਾਵਾਂ ਦੇ ਰਿਹਾ ਹੈ ਅਤੇ ਲੋੜਵੰਦ ਮਰੀਜ਼ਾਂ ਦੀ ਭਾਰੀ ਮਦਦ ਕਰ ਰਿਹਾ ਹੈ। ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋਕ ਭਲਾਈ ਹਿੱਤ ਫਰੀ ਸੇਵਾਵਾਂ ਵਿੱਚ ਵਾਧਾ ਕਰਦੇ ਹੋਏ ਫਰੀ ਸ਼ੂਗਰ ਚੈੱਕਅੱਪ ਸੇਵਾ ਅਧੀਨ ਸ਼ੂਗਰ ਦਾ ਟੈਸਟ ਰੋਜ਼ਾਨਾ ਸਵੇਰੇ 9 ਵਜੇ ਤੋਂ 3 ਵਜੇ ਦੁਪਹਿਰ ਤੱਕ ਫਰੀ ਕੀਤਾ ਜਾਵੇਗਾ। ਡਾ. ਗਿੱਲ ਨੇ ਦੱਸਿਆ ਕਿ ਸ਼ੂਗਰ ਰੋਗ ਦੁਨੀਆਂ ਭਰ ਵਿਚ ਤੇਜ਼ੀ ਨਾਲ ਵੱਧ ਰਿਹਾ ਹੈ ਪਰ ਇਸ ਬਿਮਾਰੀ ਦਾ ਆਮ ਲੋਕਾਂ ਨੂੰ ਸਮੇਂ ਸਿਰ ਪਤਾ ਹੀ ਨਹੀਂ ਚੱਲਦਾ ਹੈ ਜਿਸ ਕਰਕੇ ਲੋਕ ਸ਼ੂਗਰ ਦੀ ਬਿਮਾਰੀ ਨਾਲ ਪੀੜ੍ਹਤ ਹੋ ਜਾਂਦੇ ਹਨ। ਹਸਪਤਾਲ ਢਾਹਾਂ ਕਲੇਰਾਂ ਵਿਖੇ ਆਮ ਨਾਗਰਿਕ ਵੀ ਹੁਣ ਆਪਣਾ ਸ਼ੂਗਰ ਟੈਸਟ ਫਰੀ ਕਰਵਾ ਕੇ ਆਪਣੇ ਸਰੀਰ ਦੀ ਤੰਦਰੁਸਤੀ ਦਾ ਵਧੀਆ ਧਿਆਨ ਰੱਖ ਸਕਣਗੇ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਇਲਾਕੇ ਦੇ ਲੋੜਵੰਦ ਲੋਕਾਂ ਦੀ ਭਾਰੀ ਮੰਗ 'ਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਜ਼ਾਨਾ ਫਰੀ ਸ਼ੂਗਰ ਚੈੱਕਅੱਪ ਸੇਵਾ ਦਾ ਆਰੰਭ ਕੀਤਾ ਗਿਆ ਹੈ ਜਿਸਦਾ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਪੀ ਪੀ ਸਿੰਘ, ਡਾ. ਮੁਕਲ ਬੇਦੀ, ਡਾ. ਜਸਦੀਪ ਸਿੰਘ ਸੈਣੀ, ਡਾ. ਦੀਪਕ ਦੁੱਗਲ, ਡਾ. ਚਾਂਦਨੀ ਬੱਗਾ, ਡਾ. ਕਰਨਦੀਪ ਸਿੰਘ ਸਿਆਲ, ਡਾ. ਗੁਰਸਵਰੀਨ ਕੌਰ ਕਾਹਲੋਂ, ਡਾ. ਰਾਹੁਲ ਗੋਇਲ, ਡਾ. ਹਰਜੋਤਵੀਰ ਸਿੰਘ ਰੰਧਾਵਾ, ਮਹਿੰਦਰਪਾਲ ਸਿੰਘ ਸੁਪਰਡੈਂਟ, ਵਰਿੰਦਰ ਸਿੰਘ ਬਰਾੜ ਐਚ ਆਰ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਡਾ. ਗੁਰਤੇਜ ਸਿੰਘ ਅਤੇ ਹੋਰ ਡਾਕਟਰ ਸਾਹਿਬਾਨ ਵੀ ਹਾਜ਼ਰ ਸਨ। ਵਰਣਨਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਿੱਟਾ ਮੋਤੀਆ ਮੁਕਤ ਲਹਿਰ ਅਧੀਨ ਅੱਖਾਂ ਦੇ ਲੋੜਵੰਦ ਮਰੀਜ਼ਾਂ ਦੇ ਚਿੱਟੇ ਮੋਤੀਏ ਅਪਰੇਸ਼ਨ ਫਰੀ ਕੀਤੇ ਜਾ ਰਹੇ ਹਨ ਅਤੇ ਫਰੀ ਦਵਾਈ ਪ੍ਰਦਾਨ ਕੀਤੀ ਜਾ ਰਹੀ ਹੈ।