ਨਵਾਂਸ਼ਹਿਰ : 13 ਅਗਸਤ (ਵਿਸ਼ੇਸ਼ ਪ੍ਰਤੀਨਿਧੀ) ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ, ਆਈ.ਪੀ.ਐਸ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁੰਤਤਰਤਾ ਦਿਵਸ ਨੂੰ ਮੱਦੇਨਜਰ ਰੱਖਦੇ ਹੋਏ ਜਿਲਾ ਵਿੱਚ ਪੁਲਿਸ ਪ੍ਰਸ਼ਾਸਨ ਵਲੋ ਜਿਲਾ ਵਿੱਚ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹਨਾਂ ਵਲੋ ਸੁੰਤਤਰਤਾਂ ਦਿਵਸ ਸਬੰਧੀ ਲਗਾਈ ਗਈ ਡਿਊਟੀ ਦਾ ਮੁਆਇਨਾ ਕੀਤਾ ਗਿਆ। ਉਪਰੰਤ ਜਿਲਾ ਦੇ ਸਮੂਹ ਗਜਟਿਡ ਅਫਸਰਾਂ ਮੁੱਖ ਅਫਸਰਾਂ ਥਾਣਾ ਅਤੇ ਵੱਖ ਵੱਖ ਪੁਆਇੰਟਾਂ ਦੇ ਇੰਚਾਰਜਾਂ ਨਾਲ ਸੁਰੱਖਿਆ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ ਅਤੇ ਸਮੂਹ ਡਿਊਟੀ ਪੁਆਇੰਟਾਂ ਸਬੰਧੀ ਜਾਣੂ ਕਰਾਇਆ ਗਿਆ। ਜਿਲਾ ਸ਼.ਭ.ਸ ਨਗਰ ਦੀ ਹੱਦ ਅੰਦਰ ਦਾਖਲ ਹੋਣ ਵਾਲੇ ਨੈਸ਼ਨਲ ਹਾਈਵੇਅ, ਸਟੇਟ ਹਾਈਵੇਅ ਅਤੇ ਲਿੰਕ ਰੋਡਾਂ ਪਰ 24 ਘੰਟੇ ਸਪੈਸ਼ਲ ਨਾਕਾਬੰਦੀ ਕਰਕੇ ਹਰੇਕ ਵਹੀਕਲ ਦੀ ਬਾਰੀਕੀ ਨਾਲ ਚੈਕਿੰਗ ਕਰਨ ਸਬੰਧੀ ਮੁੱਖ ਅਫਸਰ ਥਾਣਿਆ ਨੂੰ ਹਦਾਇਤਾਂ ਜਾਰੀ ਕੀਤੀਆ ਤਾਂ ਜੋ ਜਿਲੇ ਭਰ ਵਿੱਚ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਇਸ ਮੌਕੇ ਸ਼੍ਰੀ ਵਜੀਰ ਸਿੰਘ ਖਹਿਰਾ ਪੀ.ਪੀ.ਐਸ ਕਪਤਾਨ ਪੁਲਿਸ ਜਾਂਚ ਜਿਲਾ ਸ਼.ਭ.ਸ ਨਗਰ, ਸ਼੍ਰੀ ਮਨਵਿੰਦਰਬੀਰ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਸਥਾਨਿਕ ਜਿਲਾ ਸ਼.ਭ.ਸ ਨਗਰ ਅਤੇ ਸ਼੍ਰੀ ਪਿਰਥੀਪਾਲ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਪੀ.ਬੀ.ਆਈ ਜਿਲਾ ਸ਼.ਭ.ਸ ਨਗਰ ਵੀ ਮੋਜੂਦ ਸਨ।