ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਲੀ ਬਾਰਗੇਨਿੰਗ ਅਤੇ ਕਾਨੂੰਨੀ ਸਹਾਇਤਾ ਸਬੰਧੀ ਵੈਬੀਨਾਰ

ਨਵਾਂਸ਼ਹਿਰ, 3 ਅਗਸਤ :-  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਜੇ. ਐਮ-ਕਮ-ਸਕੱਤਰ-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਰੀਟੇਨਰ ਵਕੀਲਾਂ ਲਈ ਪਲੀ ਬਾਰਗੇਨਿੰਗ ਅਤੇ ਕਾਨੂੰਨੀ ਸਹਾਇਤਾ ਸਬੰਧੀ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਸੀ. ਜੇ. ਐਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਜੇਕਰ ਕਿਸੇ ਲੋੜਵੰਦ ਵਿਅਕਤੀ ਜਾਂ ਔਰਤ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੈ, ਤਾਂ ਉਹ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਫਰੰਟ ਆਫਿਸ ਨਾਲ ਸੰਪਰਕ ਕਰਕੇ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਟੋਲ ਫਰੀ ਨੰਬਰ 1968 ਜਾਂ ਦਫ਼ਤਰ ਦੇ ਨੰਬਰ 01823-223511 ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਰਿਟੇਨਰ ਵਕੀਲਾਂ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ। ਫਰੰਟ ਆਫਿਸ ਕੁਆਰਡੀਨੇਟਰ ਰੋਹਿਤ ਕੁਮਾਰ ਵੱਲੋਂ ਵੈਬੀਨਾਰ ਵਿਚ ਹਾਜ਼ਰ ਸਮੂਹ ਰਿਟੇਨਰ ਵਕੀਲਾਂ ਦਾ ਧੰਨਵਦਾ ਕੀਤਾ ਗਿਆ।