re: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਮੈਡੀਕਲ ਚੈੱਕਅੱਪ ਕੈਂਪ 5 ਅਗਸਤ ਨੂੰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਮੈਡੀਕਲ ਚੈੱਕਅੱਪ ਕੈਂਪ 5 ਅਗਸਤ ਨੂੰ
ਮਰੀਜ਼ਾਂ ਦੇ ਐਕਸਰੇ, ਈ ਸੀ ਜੀ, ਲੈਬ ਟੈਸਟ ਫਰੀ ਕੀਤੇ ਜਾਣਗੇ ਅਤੇ 300 ਰੁਪਏ ਤੱਕ ਦੀਆਂ ਦਵਾਈਆਂ ਫਰੀ ਮਿਲਣਗੀਆਂ
ਬੰਗਾ :  1 ਅਗਸਤ : () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਲੋਕ ਸੇਵਾ ਹਿੱਤ ਚਲਾਏ ਜਾ ਰਹੇ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਵੱਲੋਂ ਆਪਣੇ ਮਾਤਾ-ਪਿਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ  ਫਰੀ ਮੈਡੀਕਲ ਚੈੱਕਅੱਪ ਕੈਂਪ 05 ਅਗਸਤ ਦਿਨ ਵੀਰਵਾਰ ਸਵੇਰੇ 09 ਵਜੇ ਤੋਂ ਦੁਪਿਹਰ 03 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਵਾਇਆ ਜਾ ਰਿਹਾ ਹੈ ਤਾਂ ਜੋ ਪੇਂਡੂ ਇਲਾਕੇ ਲੋੜਵੰਦ ਮਰੀਜ਼ਾਂ ਨੂੰ ਫਰੀ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਪ੍ਰੈੱਸ ਨੂੰ ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਕੁਲਵਿੰਦਰ ਸਿੰਘ ਜਰਨਲ  ਸਕੱਤਰ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਦਿੱਤੀ।
ਇਸ ਮੌਕੇ ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਕਿ ਟਰੱਸਟ ਦੇ ਸੇਵਾ ਮਿਸ਼ਨ 'ਤੇ ਚੱਲਦੇ ਇਲਾਕੇ ਵਿਚ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਤ ਲੋੜਵੰਦ ਮਰੀਜ਼ਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਵੱਲੋਂ ਆਪਣੇ ਮਾਤਾ-ਪਿਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ  ਨੂੂੰ ਸਮਰਪਿਤ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ 5 ਅਗਸਤ ਦਿਨ ਵੀਰਵਾਰ ਨੂੰ ਸਵੇਰੇ 9 ਤੋਂ ਸ਼ਾਮ 3 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਉ.ਪੀ.ਡੀ. ਵਿਚ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਮਰੀਜ਼ਾਂ ਦੀ ਰਜਿਸਟਰੇਸ਼ਨ ਫਰੀ ਕੀਤੀ ਜਾਵੇਗੀ ਅਤੇ ਉਪਰੰਤ ਹਸਪਤਾਲ ਦੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਮਰੀਜ਼ਾਂ ਦਾ ਫਰੀ ਚੈੱਕਅੱਪ ਕੀਤਾ ਜਾਵੇਗਾ। ਕੈਂਪ ਵਿਚ ਲੋੜਵੰਦ ਮਰੀਜ਼ਾਂ ਦੇ ਐਕਸਰੇ ਫਰੀ ਕੀਤੇ ਜਾਣਗੇ। ਦਿਲ ਦੀ ਈ.ਸੀ.ਜੀ. ਫਰੀ ਹੋਵੇਗੀ ਅਤੇ ਖੂਨ, ਸ਼ੂਗਰ, ਪਿਸ਼ਾਬ ਅਤੇ ਹੋਰ ਲੈਬੋਟਰੀ ਟੈਸਟ ਵੀ ਫਰੀ ਕੀਤੇ ਜਾਣਗੇ । ਕੈਂਪ ਵਿਚ ਆਏ ਮਰੀਜ਼ਾਂ ਨੂੰ 300 ਰੁਪਏ ਤੱਕ ਦੀ ਦਵਾਈ ਫਰੀ ਦਿੱਤੀ ਜਾਵੇਗੀ।
  ਇਸ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਰੀਰਿਕ ਬਿਮਾਰੀਆਂ ਅਤੇ ਦਿਲ ਦੀਆਂ ਬਿਮਾਰੀਆਂ ਦੇ ਮਾਹਿਰ, ਸਿਰ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦੇ ਮਾਹਿਰ, ਗੋਡੇ ਮੋਢੇ ਚੂਲੇ ਦੀ ਜੋੜ ਬਦਲੀ ਅਤੇ ਹੱਡੀਆਂ ਦੀਆਂ ਬਿਮਾਰੀਆਂ ਦੇ ਮਾਹਿਰ, ਵੱਡੇ ਅਪਰੇਸ਼ਨਾਂ ਅਤੇ ਦੂਰਬੀਨੀ ਅਪਰੇਸ਼ਨਾਂ ਦੇ ਮਾਹਿਰ, ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ, ਨੱਕ ਕੰਨ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ, ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ, ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ,  ਅੱਖਾਂ ਦੀਆਂ ਅਪਰੇਸ਼ਨਾਂ ਦੇ ਮਾਹਿਰ, ਲੈਬ ਟੈਸਟਾਂ ਦੇ ਮਾਹਿਰ ਡਾਕਟਰ ਸਾਹਿਬਾਨ ਕੈਂਪ ਵਿਚ ਆਏ ਸਾਰੇ ਮਰੀਜ਼ਾਂ ਦਾ ਤਸੱਲੀਬਖਸ਼ ਮੁਫ਼ਤ ਚੈਕਅੱਪ ਕਰਨਗੇ। ਹਸਪਤਾਲ ਪ੍ਰਬੰਧਕਾਂ ਵੱਲੋਂ ਇਲਾਕੇ ਦੇ  ਲੋੜਵੰਦ ਮਰੀਜ਼ਾਂ ਨੂੰ ਇਸ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਸਨਿਮਰ ਬੇਨਤੀ ਕੀਤੀ ਗਈ ਹੈ। ਕੈਂਪ ਦੌਰਾਨ ਗੁਰੂ ਕਾ ਲੰਗਰ ਵੀ ਅਟੁੱਟ ਵਰਤੇਗਾ।
ਫ਼ੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਵਿਖੇ 5 ਅਗਸਤ ਦਿਨ ਵੀਰਵਾਰ ਨੂੰ ਲੱਗ ਰਹੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਬਾਰੇ  ਜਾਣਕਾਰੀ ਦਿੰਦੇ ਹੋਏ ਪ੍ਰਬੰਧਕ

Virus-free. www.avast.com