ਅੰਮ੍ਰਿਤਸਰ 29 ਸਤੰਬਰ : - ਵੁੱਡ ਸਟਕ ਸਕੂਲ ਮੰਸੂਰੀ ਦੀ 11ਵੀਂ ਕਲਾਸ ਦੀ ਵਿਦਿਆਰਥਣ ਮਿਸ ਰੁਹਾਨੀ ਵਰਮਾ ਜੋ ਕਿ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ ਨੇ ਆਪਣੀ ਮਿਲਾਪ ਫੰਡ ਰੇਜਿੰਗ ਸਾਈਟ ਰਾਹੀਂ 1 ਲੱਖ ਰੁਪਏ ਇਕੱਠੇ ਕਰਕੇ ਲੋੜਵੰਦਾਂ ਅਤੇ ਕੋਵਿਡ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਸਿਹਤ ਸੰਭਾਲ ਲਈ ਰੈਡ ਕਰਾਸ ਨੂੰ ਭੇਂਟ ਕੀਤੇ ਹਨ। ਇਸ ਸਬੰਧੀ ਵਿਦਿਆਰਥਣ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੂੰ 1 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਗਿਆ। ਇਸ ਮੌਕੇ ਸ: ਖਹਿਰਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੈਡ ਕਰਾਸ ਦੀ ਸਹਾਇਤਾ ਲਈ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈਡ ਕਰਾਸ ਵਲੋਂ ਲਗਾਤਾਰ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ ਅਤੇ ਕੋਵਿਡ 19 ਮਹਾਂਮਾਰੀ ਦੌਰਾਨ ਵੀ ਰੈਡ ਕਰਾਸ ਨੇ ਲੋਕਾਂ ਦੀ ਮਾਲੀ ਮੱਦਦ ਵੀ ਕੀਤੀ ਹੈ। ਉਨਾਂ ਨੇ ਕਿਹਾ ਕਿ ਰੈਡ ਕਰਾਸ ਵਲੋਂ ਲੋੜਵੰਦ ਲੋਕਾਂ ਨੂੰ ਦਵਾਈਆਂ ਵੀ ਲੈ ਕੇ ਦਿੱਤੀਆਂ ਜਾਂਦੀਆਂ ਹਨ। ਸ: ਖਹਿਰਾ ਨੇ ਕਿਹਾ ਕਿ ਇਸ ਵਿਦਿਆਰਥਣ ਨੇ ਇਕ ਬਹੁਤ ਵਧੀਆ ਉਪਰਾਲਾ ਕੀਤਾ ਹੈ। ਉਨਾਂ ਕਿਹਾ ਕਿ ਸ਼ਹਿਰ ਦੀਆਂ ਵੱਖ ਵੱਖ ਸੰਸਥਾਵਾਂ ਨੂੰ ਵੀ ਅੱਗੇ ਆ ਕੇ ਲੋੜਵੰਦਾਂ ਦੀ ਮੱਦਦ ਕਰਨੀ ਚਾਹੀਦੀ ਹੈ।
ਕੈਪਸ਼ਨ : ਵੁੱਡ ਸਟਕ ਸਕੂਲ ਮੰਸੂਰੀ ਦੀ 11ਵੀਂ ਕਲਾਸ ਦੀ ਵਿਦਿਆਰਥਣ ਮਿਸ ਰੁਹਾਨੀ ਵਰਮਾ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੂੰ ਰੈਡ ਕਰਾਸ ਲਈ 1 ਲੱਖ ਰੁਪਏ ਦਾ ਚੈਕ ਦਿੰਦੇ ਹੋਏ।
ਕੈਪਸ਼ਨ : ਵੁੱਡ ਸਟਕ ਸਕੂਲ ਮੰਸੂਰੀ ਦੀ 11ਵੀਂ ਕਲਾਸ ਦੀ ਵਿਦਿਆਰਥਣ ਮਿਸ ਰੁਹਾਨੀ ਵਰਮਾ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੂੰ ਰੈਡ ਕਰਾਸ ਲਈ 1 ਲੱਖ ਰੁਪਏ ਦਾ ਚੈਕ ਦਿੰਦੇ ਹੋਏ।