ਰੋਜ਼ਗਾਰ ਮੇਲੇ ਨੌਜਵਾਨਾਂ ਨੂੰ ਬਿਹਤਰ ਰੋਜ਼ਗਾਰ ਦੇ ਮੌਕੇ ਦੇਣ 'ਚ ਹੋ ਰਹੇ ਨੇ ਸਹਾਈ : ਏ.ਡੀ.ਸੀ
ਪਟਿਆਲਾ, 9 ਸਤੰਬਰ: ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਅੱਜ ਤੋਂ ਸ਼ੁਰੂ ਕੀਤੇ ਗਏ 7ਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਤਹਿਤ ਪਟਿਆਲਾ ਦੇ ਸਰਕਾਰੀ ਆਈ.ਟੀ.ਆਈ. ਲੜਕਿਆਂ ਸਮੇਤ ਵੱਖ ਵੱਖ ਸਥਾਨਾਂ 'ਤੇ ਪਲੇਸਮੈਂਟ ਕੈਂਪ ਲਗਾਏ ਗਏ ਤੇ 1642 ਨੌਜਵਾਨਾਂ ਦੀ ਰੋਜ਼ਗਾਰ ਦੇ ਲਈ ਚੋਣ ਕੀਤੀ ਗਈ।
ਸਰਕਾਰੀ ਆਈ.ਟੀ.ਆਈ ਲੜਕਿਆਂ ਵਿਖੇ ਲੱਗੇ ਰੋਜ਼ਗਾਰ ਮੇਲੇ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਗੌਤਮ ਜੈਨ ਨੇ ਕਿਹਾ ਕਿ ਅਜਿਹੇ ਮੇਲੇ ਨੌਜਵਾਨਾਂ ਨੂੰ ਜਿੱਥੇ ਰੋਜ਼ਗਾਰ ਤੇ ਬਿਹਤਰ ਮੌਕੇ ਪ੍ਰਦਾਨ ਕਰਦੇ ਹਨ, ਉੱਥੇ ਹੀ ਸਵੈ ਰੋਜ਼ਗਾਰ ਲਈ ਵੀ ਇੱਕ ਮੰਚ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਪਟਿਆਲਾ ਜ਼ਿਲ੍ਹੇ 'ਚ 13 ਸਤੰਬਰ ਨੂੰ ਸਰਕਾਰੀ ਕਾਲਜ ਲੜਕੀਆਂ, 15 ਸਤੰਬਰ ਪਬਲਿਕ ਕਾਲਜ ਸਮਾਣਾ ਤੇ 17 ਸਤੰਬਰ ਸਰਕਾਰੀ ਮਹਿੰਦਰਾ ਕਾਲਜ 'ਚ ਲੱਗਣ ਵਾਲੇ ਮੇਲੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ।
ਰੋਜ਼ਗਾਰ ਮੇਲੇ ਦੌਰਾਨ ਨੌਕਰੀ ਹਾਸਲ ਕਰਨ ਵਾਲੀ ਨਾਭਾ ਸ਼ਹਿਰ ਦੀ ਸੁਮਨ ਰਾਏ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਹ ਪਹਿਲੀ ਵਾਰ ਰੋਜ਼ਗਾਰ ਮੇਲੇ 'ਚ ਇੰਟਰਵਿਊ ਦੇਣ ਲਈ ਆਈ ਸੀ ਤੇ ਉਸ ਦਾ ਤਜਰਬਾ ਬਹੁਤ ਹੀ ਚੰਗਾ ਰਿਹਾ ਤੇ ਉਸ ਨੂੰ ਇਕ ਚੰਗੇ ਅਦਾਰੇ 'ਚ ਨੌਕਰੀ ਪ੍ਰਾਪਤ ਹੋ ਗਈ ਹੈ। ਇਸੇ ਤਰ੍ਹਾਂ ਪਟਿਆਲਾ ਸ਼ਹਿਰ ਦੇ ਕ੍ਰਿਸ਼ਨ ਸਿੰਘ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਬਿਹਤਰ ਮੌਕੇ ਪ੍ਰਦਾਨ ਕਰਨ 'ਚ ਸਹਾਈ ਹੋ ਰਹੇ ਹਨ ਤੇ ਉਸ ਨੇ ਦੱਸਿਆ ਕਿ ਅੱਜ ਮੈਨੂੰ ਵੀ ਅਕਾਊਂਟੈਂਟ ਦੀ ਨੌਕਰੀ ਪ੍ਰਾਪਤ ਹੋਈ ਹੈ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀਮਤੀ ਸਿੱਪੀ ਸਿੰਗਲਾ ਨੇ ਦੱਸਿਆ ਕਿ ਅੱਜ ਸਰਕਾਰੀ ਆਈ.ਟੀ.ਆਈ ਵਿਖੇ ਲਗਾਏ ਮੈਗਾ ਰੋਜ਼ਗਾਰ ਮੇਲੇ ਤੋਂ ਇਲਾਵਾ ਵੱਖ ਵੱਖ ਸਥਾਨਾਂ 'ਤੇ ਪਲੇਸਮੈਂਟ ਕੈਂਪ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੈਗਾ ਰੋਜ਼ਗਾਰ ਮੇਲੇ 'ਚ 433 ਨੌਜਵਾਨਾਂ ਦੀ ਚੋਣ ਵੱਖ ਵੱਖ ਕੰਪਨੀਆਂ ਵੱਲੋਂ ਕੀਤੀ ਗਈ ਹੈ ਅਤੇ 1209 ਨੌਜਵਾਨਾਂ ਦੀ ਚੋਣ ਲਗਾਏ ਗਏ ਪਲੇਸਮੈਂਟ ਕੈਂਪਾਂ 'ਚ ਹੋਈ ਹੈ।