ਡਿਪਟੀ ਕਮਿਸ਼ਨਰ ਵੱਲੋਂ ਭਾਸ਼ਾ ਵਿਭਾਗ ਤੇ ਸਾਹਿਤਕਾਰਾਂ ਵੱਲੋਂ ਕੱਢੀ ਪੰਜਾਬੀ ਵਿਕਾਸ ਯਾਤਰਾ 'ਚ ਸ਼ਮੂਲੀਅਤ

ਹਰ ਪੰਜਾਬੀ, ਆਪਣੀ ਮਾਂ ਬੋਲੀ ਪੰਜਾਬੀ ਦੀ ਪ੍ਰਫੁਲਤਾ ਲਈ ਯੋਗਦਾਨ ਪਾਵੇ : ਸੰਦੀਪ ਹੰਸ
ਪਟਿਆਲਾ, 1 ਨਵੰਬਰ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਹਰ ਪੰਜਾਬੀ ਬੋਲਣ ਵਾਲੇ ਪੰਜਾਬੀ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਦੀ ਪ੍ਰਫੁਲਤਾ ਲਈ ਆਪਣਾ ਭਰਪੂਰ ਯੋਗਦਾਨ ਪਾਵੇ। ਸ੍ਰੀ ਸੰਦੀਪ ਹੰਸ, ਅੱਜ ਪੰਜਾਬ ਦਿਵਸ ਮੌਕੇ ਭਾਸ਼ਾ ਵਿਭਾਗ, ਪੰਜਾਬ ਅਤੇ ੳਘੇ ਸਾਹਿਤਕਾਰਾਂ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੱਢੀ ਗਈ ਪੰਜਾਬੀ ਵਿਕਾਸ ਯਾਤਰਾ 'ਚ ਸ਼ਮੂਲੀਅਤ ਕਰਕੇ ਇਸ ਦੀ ਸ਼ੁਰੂਆਤ ਕਰਵਾ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਭਾਸ਼ਾ ਵਿਭਾਗ ਦੇ ਡਾਇਰੈਕਟਰ ਕਰਮਜੀਤ ਕੌਰ ਸਮੇਤ ਵੱਡੀ ਗਿਣਤੀ ਸਾਹਿਤਕਾਰ ਅਤੇ ਪੰਜਾਬੀ ਪ੍ਰੇਮੀ ਮੌਜੂਦ ਸਨ।
ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬੀ ਵਿਕਾਸ ਯਾਤਰਾ ਦੀ ਸ਼ੁਰੂਆਤ ਮੌਕੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਬਹੁਤ ਅਮੀਰ ਭਾਸ਼ਾ ਹੈ, ਇਸ ਲਈ ਸਾਨੂੰ ਸਮੇਂ ਦੇ ਹਾਣੀ ਹੋਣ ਲਈ ਹੋਰ ਭਾਸ਼ਾਵਾਂ ਤਾਂ ਸਿੱਖਣੀਆਂ ਹੀ ਚਾਹੀਦੀਆਂ ਹਨ ਪਰੰਤੂ ਆਪਣੀ ਮਾਂ ਬੋਲੀ ਪੰਜਾਬੀ ਨੂੰ ਵੀ ਉਨਾਂ ਹੀ ਪਿਆਰ ਅਤੇ ਸਤਿਕਾਰ ਦੇਣਾ ਚਾਹੀਦਾ ਹੈ।
ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਕਰਮਜੀਤ ਕੌਰ ਅਤੇ ਵੱਡੀ ਗਿਣਤੀ ਸਾਹਿਤਕ ਹਸਤੀਆਂ ਦੀ ਅਗਵਾਈ ਹੇਠਲੀ ਇਸ ਪੰਜਾਬੀ ਵਿਕਾਸ ਰੈਲੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋਕੇ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ, ਖੰਡਾ ਚੌਂਕ, ਲੀਲਾ ਭਵਨ, ਵੀ.ਪੀ.ਐਸ. ਚੌਂਕ, ਨਗਰ ਨਿਗਮ ਦਫ਼ਤਰ, ਸਰਕਾਰੀ ਮਹਿੰਦਰਾ ਕਾਲਜ, ਮੁਲਤਾਨੀ ਮੱਲ ਮੋਦੀ ਕਾਲਜ ਤੋਂ ਹੁੰਦੇ ਹੋਏ ਲੋਅਰ ਮਾਲ ਪਟਿਆਲਾ ਰਾਹੀਂ ਭਾਸ਼ਾ ਵਿਭਾਗ ਪਟਿਆਲਾ ਸ਼ੇਰਾ ਵਾਲਾ ਗੇਟ ਵਿਖੇ ਜਾਕੇ ਸਮਾਪਤੀ ਕੀਤੀ। ਇਸ ਰੈਲੀ ਦਾ ਭਾਸ਼ਾ ਵਿਭਾਗ ਵਿਖੇ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਸਵਾਗਤ ਕੀਤਾ। ਇਸ ਪੰਜਾਬੀ ਵਿਕਾਸ ਯਾਤਰਾ ਦੌਰਾਨ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ, ਹਰਕੇਸ਼ ਸਿੰਘ ਸਿੱਧੂ, ਜੋਗਾ ਸਿੰਘ ਧਨੌਲਾ, ਕੁਲਵੰਤ ਸਿੰਘ ਨਾਰੀਕੇ, ਤਰਲੋਕ ਸਿੰਘ, ਸਹਾਇਕ ਡਾਇਰੈਕਟਰ ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਸਾਹਿਤਕ ਹਸਤੀਆਂ, ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਤੇ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ।

ਖੇਡ ਮੰਤਰੀ ਪਰਗਟ ਸਿੰਘ ਵੱਲੋਂ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ

ਪੰਜਾਬ ਸਰਕਾਰ ਕੌਰ ਸਿੰਘ ਵਰਗੇ ਮਾਣਮੱਤੇ ਖਿਡਾਰੀਆਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ-ਪਰਗਟ ਸਿੰਘ
ਪਟਿਆਲਾ, 1 ਨਵੰਬਰ:- ਪੰਜਾਬ ਦੇ ਖੇਡਾਂ ਤੇ ਯੁਵਕ ਭਲਾਈ ਵਿਭਾਗਾਂ ਦੇ ਮੰਤਰੀ ਸ. ਪਰਗਟ ਸਿੰਘ ਅੱਜ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ ਲਈ ਇੱਥੇ ਬਡੂੰਗਰ ਸਥਿਤ ਇੱਕ ਨਿਜੀ ਹਸਪਤਾਲ 'ਚ ਪੁੱਜੇ। ਉਨ੍ਹਾਂ ਨੇ ਇਸ ਮੌਕੇ ਸ. ਕੌਰ ਸਿੰਘ, ਜੋਕਿ ਪਦਮਸ੍ਰੀ, ਅਰਜੁਨ ਅਵਾਰਡ ਅਤੇ ਵਿਸ਼ਿਸਟ ਸੈਨਾ ਮੈਡਲ ਨਾਲ ਸਨਮਾਨਤ, ਮੁੱਕੇਬਾਜੀ ਦੇ ਕੌਮਾਂਤਰੀ ਖਿਡਾਰੀ ਹਨ ਅਤੇ ਸਰੀਰਕ ਪੱਖੋਂ ਠੀਕ ਨਾ ਹੋਣ ਕਾਰਨ ਇਲਾਜ ਅਧੀਨ ਹਨ, ਦਾ ਹਾਲ-ਚਾਲ ਜਾਣਿਆ। ਜਿਕਰਯੋਗ ਹੈ ਕਿ ਸ. ਕੌਰ ਸਿੰਘ 1982 ਏਸ਼ੀਅਨ ਗੇਮਜ ਗੋਲਡ, ਏਸ਼ੀਅਨ ਚੈਂਪੀਅਨਸ਼ਿਪ ਦੇ ਸੋਨ ਤਮਗਾ ਜੇਤੂ ਮੁਕੇਬਾਜ ਹਨ। ਸ. ਪਰਗਟ ਸਿੰਘ ਨੇ ਸ. ਕੌਰ ਸਿੰਘ ਨਾਲ 1996 ਉਲੰਪਿਕ ਖੇਡਾਂ ਦੇ ਸਮੇਂ ਦੀਆਂ ਆਪਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਸ. ਕੌਰ ਸਿੰਘ ਦੀ ਸੁਪਤਨੀ ਬਲਜੀਤ ਕੌਰ ਨਾਲ ਵੀ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਜਿਹੇ ਮਾਣਮੱਤੇ ਤੇ ਚਾਨਣ ਮੁਨਾਰੇ ਖਿਡਾਰੀਆਂ ਦੇ ਸਦਾ ਨਾਲ ਹੈ। ਖੇਡਾਂ ਤੇ ਯੁਵਕ ਭਲਾਈ, ਉਚੇਰੀ ਸਿੱਖਿਆ ਤੇ ਭਾਸ਼ਾ, ਸਕੂਲ ਸਿੱਖਿਆ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਪੰਜਾਬ ਸਰਕਾਰ ਸ. ਕੌਰ ਸਿੰਘ ਵਰਗੇ ਮਾਣਮੱਤੇ ਖਿਡਾਰੀਆਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ।  ਖੇਡ ਮੰਤਰੀ ਨੇ ਸ. ਕੌਰ ਸਿੰਘ ਦਾ ਇਲਾਜ ਕਰ ਰਹੀ ਡਾਕਟਰਾਂ ਦੀ ਟੀਮ ਦੇ ਮੈਂਬਰ, ਡਾ. ਹਰਸ਼ਵਰਧਨ ਖੁਰਾਣਾ, ਡਾ. ਇੰਦਰਜੀਤ ਕੌਰ ਤੇ ਡਾ. ਐਮ.ਐਸ. ਆਹਲੂਵਾਲੀਆ ਨਾਲ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਸ. ਕੌਰ ਸਿੰਘ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨ੍ਹਾਂ ਨੇ ਪਟਿਆਲਾ ਐਸ.ਪੀ. ਸਿਟੀ ਸ. ਹਰਪਾਲ ਸਿੰਘ, ਜੋ ਕਿ ਖ਼ੁਦ ਮੁੱਕੇਬਾਜੀ ਦੇ ਕੌਮਾਂਤਰੀ ਖਿਡਾਰੀ ਹਨ, ਨੂੰ ਵਿਸ਼ੇਸ਼ ਤੌਰ 'ਤੇ ਸ. ਕੌਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਖਿਆਲ ਰੱਖਣ ਲਈ ਆਖਿਆ।

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵਲੋਂ ਨਵਾਂ ਸ਼ਹਿਰ ਵਿਖੇ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੇ ਦੂਜੇ ਦਿਨ ਪੰਥ ਪ੍ਰਸਿੱਧ ਕਥਾ ਵਾਚਕਾਂ ਅਤੇ ਕੀਰਤਨੀ ਜਥਿਆਂ ਨੇ ਲਵਾਈ ਹਾਜ਼ਰੀ

ਸੰਗਤਾਂ ਦੇ ਅਥਾਹ ਉਤਸ਼ਾਹ ਅਤੇ ਉਮਾਹ ਸਦਕਾ ਪ੍ਰਬੰਧਕਾਂ ਵਲੋਂ ਬਣਾਇਆ ਵਿਸ਼ਾਲ ਪੰਡਾਲ ਵੀ ਊਣਾ ਸਾਬਤ ਹੋਇਆ- ਖੂਨ ਦਾਨ ਕੈਂਪ 'ਚ ਖੂਨਦਾਨੀਆਂ ਨੇ ਵੀ ਦਿਲ੍ਹ ਖੋਲ੍ਹ ਕੇ ਕੀਤਾ ਖੂਨਦਾਨ
ਨਵਾਂਸ਼ਹਿਰ, 1 ਨਵੰਬਰ:- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਦੇ ਖੇਡ ਮੈਦਾਨ ਵਿਖੇ ਆਯੋਜਿਤ ਕੀਤੇ ਗਏ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੇ ਦੂਜੇ ਦਿਨ ਪੰਥ ਪ੍ਰਸਿੱਧ ਕਥਾ ਵਾਚਕ ਗਿਆਨ ਸਰਬਜੀਤ ਸਿੰਘ ਜੀ ਲੁਧਿਆਣਾ ਵਾਲਿਆਂ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲਿਆਂ, ਜਗਾਧਰੀ ਵਾਲੀਆਂ ਬੀਬੀਆਂ ਦੇ ਮੀਰੀ ਪੀਰੀ ਕੀਰਤਨੀ ਜਥੇ ਅਤੇ ਹਰਦੀਪ ਸਿੰਘ ਦੁਪਾਲਪੁਰੀ ਦੇ ਕੀਰਤਨੀ ਜਥੇ ਨੇ ਰਸ ਭਿੰਨ ਕਥਾ-ਕੀਰਤਨ ਕਰਕੇੇ ਸੰਗਤਾਂ ਨੂੰ ਗੁਰ- ਇਤਿਹਾਸ ਨਾਲ ਜੋੜ ਕੇ ਮੰਤਰ ਮੁਗਧ ਕਰੀ ਰੱਖਿਆ। ਸੰਗਤਾਂ ਦੇ ਅਥਾਹ ਉਤਸ਼ਾਹ ਅਤੇ ਉਮਾਹ ਸਦਕਾ ਪ੍ਰਬੰਧਕਾਂ ਵਲੋਂ ਬਣਾਇਆ ਵਿਸ਼ਾਲ ਪੰਡਾਲ ਵੀ ਊਣਾ ਸਾਬਤ ਹੁੰਦਾ ਨਜ਼ਰ ਆਇਆ। ਇਸ ਮੌਕੇ ਸੁਸਾਇਟੀ ਵਲੋਂ ਬਲੱਡ ਬੈਂਕ ਨਵਾਂ ਸ਼ਹਿਰ ਦੇ ਸਹਿਯੋਗ ਨਾਲ ਲਗਾਏ ਗਏ ਖੂਨ ਦਾਨ ਕੈਂਪ 'ਚ ਖੂਨਦਾਨੀਆਂ ਨੇ ਵੀ ਦਿਲ੍ਹ ਖੋਲ੍ਹ ਕੇ ਖੂਨਦਾਨ ਕੀਤਾ। ਸੁਸਾਇਟੀ ਦੇ ਮੁੱਖ ਸੇਵਾਦਾਰ ਸੇਵਾ ਮੁਕਤ ਐੱਸ.ਡੀ.ਓ. ਸੁਰਜੀਤ ਸਿੰਘ ਅਤੇ ਸ. ਅਮਰੀਕ ਸਿੰਘ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਦੀ ਤਫਸੀਲ ਦਿੰਦਿਆਂ ਕਿਹਾ ਕਿ ਸੁਸਾਇਟੀ ਵਲੋਂ ਕੈਨੇਡਾ ਨਿਵਾਸੀ ਸ. ਗੁਰਜਿੰਦਰ ਸਿੰਘ ਦੇ ਸਹਿਯੋਗ ਨਾਲ ਨਿਸ਼ਕਾਮ ਟਿਫਨ ਸੇਵਾ (ਗੁਰੂ ਕੀ ਰਸੋਈ) ਸ਼ੁਰੂ ਕਰਕੇ 250 ਟਿਫਨ ਬੇਸਹਾਰਾ ਅਤੇ ਲੋੜਵੰਦ ਪਰਿਵਾਰਾਂ ਨੂੰ ਰੋਜ਼ਾਨਾ ਦੋ ਵਕਤ ਦਾ ਖਾਣਾ ਪਹੁੰਚਾਉਣ, ਜ਼ਰੂਤਮੰਦ ਪਰਿਵਾਰਾਂ ਨੂੰ 1300 ਦੇ ਕਰੀਬ ਰਾਸ਼ਨ ਕਿੱਟਾਂ ਵੰਡਣ, ਚੈਰੀਟੇਬਲ ਐਲੋਪੈਥੀ, ਹੋਮਿਓਪੈਥੀ ਅਤੇ ਖੂਨ ਜਾਂਚ ਲੈਬਾਰਟਰੀ ਦੀ ਸਥਾਪਨਾ, ਮਿਉਂਸਪਲ ਪਬਲਿਕ ਪਾਰਕ ਅਤੇ ਜ਼ਿਲ੍ਹਾ ਹਸਪਤਾਲ ਨਵਾਂ ਸ਼ਹਿਰ 'ਚ ਇੱਕ-ਇੱਕ ਵਾਟਰ ਕੂਲਰ ਲਗਵਾਉਣ, ਕੋਵਿਡ ਕਾਲ ਦੌਰਾਨ ਕੋਵਿਡ ਦੇ ਮਰੀਜ਼ਾਂ, ਕਰੋਨਾ ਯੋਧਿਆਂ ਅਤੇ ਪੁਲਿਸ ਨਾਕਿਆਂ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਫਲ, ਲੱਸੀ, ਦੁੱਧ,ਚਾਹ, ਖਾਣੇ ਅਤੇ ਕਾੜ੍ਹੇ ਦੀ ਸੇਵਾ, ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਨੂੰ ਸੈਨੇਟਾਈਜ਼ ਕਰਨ ਅਤੇ ਮਾਸਕ ਵੰਡਣ, ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿੱਚ ਯੋਗ ਡਾਕਟਰਾਂ ਦੀ ਅਗਵਾਈ ਵਿੱਚ 36 ਪੋਮਿਓਪੈਥੀ ਇੰਮਿਊਨਿਟੀ ਬੂਸਟਰ ਕੈਂਪਾਂ ਦਾ ਆਯੋਜਨ, ਵੈਕਸੀਨ ਕੈਂਪਾਂ ਦਾ ਆਯੋਜਨ, ਅੱਖਾਂ ਦੀ ਜਾਂਚ ਅਤੇ ਅਪਰੇਸ਼ਨਾਂ ਦੇ 5 ਕੈਂਪਾਂ ਅਤੇ 10 ਮੈਡੀਕਲ ਕੈਂਪਾਂ ਦਾ ਆਯੋਜਨ, ਜ਼ਰੂਤਮੰਦ ਲੜਕੀਆਂ ਦੇ ਆਨੰਦ ਕਾਰਜਾਂ ਦੀ ਸੇਵਾ, ਲੋੋੜਵੰਦ ਮਰੀਜ਼ਾਂ ਦੀ ਸਹਾਇਤਾ, ਜ਼ਰੂਤਮੰਦ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਜ਼ੀਫੇ ਅਤੇ ਸਿੰਘੂ ਬਾਰਡਰ 'ਚੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਤਿੰਨ ਵਾਰ ਮਿਨਰਲ ਵਾਟਰ, ਪੱਖੇ, ਕਾੜ੍ਹਾ, ਰਾਸ਼ਨ ਅਤੇ ਧਾਰਮਿਕ ਸਾਹਿਤ ਦੀ ਸੇਵਾ ਆਦਿ ਸਮਾਜ ਸੇਵਾ ਦੇ ਉਪਰਾਲੇ ਕੀਤੇ ਗਏ।  ਸਮਾਗਮ ਦੇ ਪ੍ਰਬੰਧਾਂ ਲਈ ਸ. ਅਮਰੀਕ ਸਿੰਘ,  ਦੀਦਾਰ ਸਿੰਘ ਗਹੂੰਣ, ਬਲਵੰਤ ਸਿੰਘ, ਉੱਤਮ ਸਿੰਘ ਸੇਠੀ, ਜਗਜੀਤ ਸਿੰਘ, ਸੁਰਿੰਦਰ ਪਾਲ ਸਿੰਘ, ਰਮਨੀਕ ਸਿੰਘ, ਮਨਪ੍ਰੀਤ ਸਿੰਘ ਮਾਨ, ਜਸਵਿੰਦਰ ਸਿੰਘ ਸੈਣੀ, ਹਕੀਕਤ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਇੰਦਰਜੀਤ ਸਿੰਘ ਵਾਹੜਾ, ਜਗਜੀਤ ਸਿੰਘ ਬਾਟਾ, ਹਰਮਿੰਦਰ ਸਿੰਘ, ਮਹਿੰਦਰ ਸਿੰਘ, ਗਿਆਨ ਚੰਦ, ਹਰਮੇਸ਼ ਸਿੰਘ ਭੱਟੀ, ਨਰੇਸ਼ ਸਿੰਘ ਕੰਗਣਾ ਬੇਟ, ਪਿ੍ਰਤਪਾਲ ਸਿੰਘ ਹਵੇਲੀ, ਅਮਨਦੀਪ ਸਿੰਘ, ਕੁਲਵੰਤ ਸਿੰਘ ਗਿੱਲ, ਸੁਖਵੰਤ ਸਿੰਘ ਚੱਕਸਿੰਘਾ, ਦਿਲਬਾਗ ਸਿੰਘ ਰਾਹੋਂ, ਅਵਤਾਰ ਸਿੰਘ ਥਾਂਦੀ ਹਿਆਲਾ, ਤਰਲੋਚਨ ਸਿੰਘ ਖਟਕੜ ਕਲਾਂ ਅਤੇ ਇੰਦਰਜੀਤ ਸ਼ਰਮਾ ਆਦਿ ਸੁਸਾਇਟੀ ਦੇ ਅਹੁਦੇਦਾਰਾਂ ਦਾ ਅਹਿਮ ਯੋਗਦਾਨ ਰਿਹਾ। ਸਟੇਜ ਸਕੱਤਰ ਦੀ ਭੂਮਿਕਾ ਤਰਲੋਚਨ ਸਿੰਘ ਖਟਕੜ ਕਲਾਂ ਨੇ ਬਾਖੂਬੀ ਨਿਭਾਈ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਕੈਪਸ਼ਨ- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਨਵਾਂ ਸ਼ਹਿਰ ਵਿਖੇ ਕਰਵਾਏ ਗਏ ਕੀਰਤਨ ਦਰਬਾਰ ਦੇ ਦੂਜੇ ਦਿਨ ਭਾਈ ਦਵਿੰਦਰ ਸਿੰਘ ਸੋਢੀ ਕੀਰਤਨ ਕਰਦੇ ਹੋਏ, ਜਗਾਧਰੀ ਵਾਲੀਆਂ ਬੀਬੀਆਂ ਦੇ ਮੀਰੀ ਪੀਰੀ ਕੀਰਤਨੀ ਜਥੇ ਨੂੰ ਸਨਮਾਨਤਿ ਕਰਦੇ ਹੋਏ, ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ ਕਥਾ ਕਰਦੇ ਹੋਏ, ਖੂਨਦਾਨ ਕੈਂਪ ਦੌਰਾਨ ਖੂਨਦਾਨ ਕਰਦੇ ਹੋਏ ਅਤੇ ਸਮਾਗਮ ਵਿੱਚ ਸਾਮਲ ਹਜ਼ਾਰਾਂ ਸੰਗਤਾਂ।

ਪੰਜਾਬ ਦਿਵਸ ਨੂੰ ਸਮਰਪਿਤ ਪੰਜਾਬੀ ਸਪਤਾਹ ਦੀ ਥਾਂ ਇਸ ਵਾਰ ਮਨਾਇਆ ਜਾਵੇਗਾ ਪੰਜਾਬੀ ਮਾਹ, ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਉਦਘਾਟਨ ਕਰਨਗੇ

1 ਨਵੰਬਰ ਨੂੰ ਭਾਸ਼ਾ ਵਿਭਾਗ ਤੇ ਉਘੇ ਸਾਹਿਤਕਾਰ ਕੱਢਣਗੇ ਪੰਜਾਬੀ ਵਿਕਾਸ ਯਾਤਰਾ-ਕਰਮਜੀਤ ਕੌਰ
ਪਟਿਆਲਾ, 30 ਅਕਤੂਬਰ: ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਕਰਮਜੀਤ ਕੌਰ ਨੇ ਦੱਸਿਆ ਹੈ ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੁਆਰਾ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹਰ ਸਾਲ ਪੰਜਾਬ ਦਿਵਸ ਦੇ ਮੌਕੇ 1 ਨਵੰਬਰ ਤੋਂ ਸਮਾਗਮਾਂ ਦਾ ਆਗਾਜ਼ ਕੀਤਾ ਜਾਂਦਾ ਹੈ, ਇਸ ਤਹਿਤ ਇਸ ਵਾਰ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬੀ ਸਪਤਾਹ ਦੀ ਥਾਂ ਪੰਜਾਬੀ ਮਾਹ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਪਰਗਟ ਸਿੰਘ ਦੀ ਸਰਪ੍ਰਸਤੀ ਤੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਖਿੱਤਿਆਂ, ਮਾਝਾ, ਮਾਲਵਾ, ਦੁਆਬਾ ਅਤੇ ਪੁਆਧ ਵਿਚ ਵੱਖ-ਵੱਖ ਸਮਾਗਮ ਕਰਵਾਏ ਜਾਣਗੇ।
ਡਾਇਰੈਕਟਰ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਲੜੀ ਵਿਚ ਉਦਘਾਟਨੀ ਸਮਾਗਮ 1 ਨਵੰਬਰ ਨੂੰ ਭਾਸ਼ਾ ਭਵਨ, ਪਟਿਆਲਾ ਵਿਖੇ, 8 ਨਵੰਬਰ ਨੂੰ ਰਾਜ ਪੱਧਰੀ ਪੰਜਾਬੀ ਕੁਇਜ਼ ਮੁਕਾਬਲਾ ਮਾਤਾ ਗੁਜਰੀ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ, 11 ਨਵੰਬਰ ਨੂੰ ਰਾਜ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲਾ ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ, 15 ਨਵੰਬਰ ਨੂੰ ਕਵੀ ਦਰਬਾਰ, ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ), ਜਲੰਧਰ ਵਿਖੇ, 22 ਨਵੰਬਰ ਨੂੰ ਨਾਟਕ ਮੇਲਾ, ਓਪਨ ਏਅਰ ਥੀਏਟਰ, ਸਰਕਾਰੀ ਕਾਲਜ, ਰੂਪਨਗਰ ਵਿਖੇ, 26 ਨਵੰਬਰ ਨੂੰ ਉਘੇ ਕਹਾਣੀਕਾਰ ਕੁਲਵੰਤ ਸਿੰਘ ਵਿਰਕ ਦੀ ਜਨਮ ਸਤਾਬਦੀ ਨੂੰ ਸਮਰਪਿਤ ਗੋਸ਼ਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਅਤੇ ਵਿਦਾਇਗੀ ਸਮਾਗਮ 30 ਨਵੰਬਰ, 2021 ਨੂੰ ਭਾਸ਼ਾ ਭਵਨ, ਪਟਿਆਲਾ ਵਿਖੇ ਹੋ ਰਿਹਾ ਹੈ।ਇਨ੍ਹਾਂ ਪ੍ਰਮੁੱਖ ਸਮਾਗਮਾਂ ਤੋਂ ਇਲਾਵਾ ਜ਼ਿਲ੍ਹਾ ਪੱਧਰ 'ਤੇ 23 ਸਮਾਗਮ ਸਮੁੱਚੇ ਪੰਜਾਬ ਵਿਚ ਵੱਖ ਥਾਵਾਂ 'ਤੇ ਕੀਤਾ ਜਾ ਰਿਹਾ ਹੈ, ਜਿਨ੍ਹਾਂ 'ਚ 2 ਨਵੰਬਰ ਨੂੰ ਲੇਖਕ ਮਿਲਣੀ, ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਹੋ ਰਹੀ ਹੈ।
ਕਰਮਜੀਤ ਕੌਰ ਨੇ ਉਦਘਾਟਨੀ ਸਮਾਗਮ ਬਾਰੇ ਦੱਸਿਆ ਕਿ ਇਸ ਸਮਾਗਮ ਵਿਚ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਪਰਗਟ ਸਿੰਘ ਮੁੱਖ ਮਹਿਮਾਨ ਵਜੋਂ ਸਿਰਕਤ ਕਰਨਗੇ ਤੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਸਮਾਗਮ ਦੀ ਪ੍ਰਧਾਨਗੀ ਕਰਨਗੇ।ਇਸ ਤੋਂ ਇਲਾਵਾ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਅਤੇ ਪੰਜਾਬੀ ਸਾਹਿਤ ਰਤਨ ਡਾ. ਰਤਨ ਸਿੰਘ ਜੱਗੀ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸਿਰਕਤ ਕਰਨਗੇ।
ਉਨ੍ਹਾਂ ਅੱਗੇ ਦੱਸਿਆ ਕਿ ਉਘੇ ਚਿੰਤਕ ਅਤੇ ਸ੍ਰੋਮਣੀ ਪੰਜਾਬੀ ਆਲਚੋਕ ਡਾ. ਸੁਰਜੀਤ ਸਿੰਘ ਭੱਟੀ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਸਬੰਧੀ ਆਪਣਾ ਕੁੰਜੀਵਤ ਭਾਸ਼ਣ ਪੇਸ਼ ਕਰਨਗੇ। ਜਦਕਿ ਸਮਾਗਮ ਵਿਚ ਉਘੇ ਸੂਫ਼ੀ ਗਾਇਕ ਇਰਸ਼ਾਦ ਮੁਹੰਮਦ ਆਪਣਾ ਕਲਾਮ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ 1 ਨਵੰਬਰ ਨੂੰ ਭਾਸ਼ਾ ਵਿਭਾਗ ਅਤੇ ਉਘੇ ਸਾਹਿਤਕਾਰਾਂ ਵੱਲੋਂ ਪੰਜਾਬੀ ਵਿਕਾਸ ਯਾਤਰਾ ਕੱਢੀ ਜਾਵੇਗੀ, ਜਿਸ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਤੋਂ ਸਵੇਰੇ ਸਵਾ 9 ਵਜੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਝੰਡੀ ਵਿਖਾ ਕੇ ਰਵਾਨਾ ਕਰਨਗੇ ਜੋਕਿ ਸ਼ਹਿਰ ਦੇ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਭਾਸ਼ਾ ਭਵਨ, ਪਟਿਆਲਾ ਵਿਖੇ ਸੰਪੂਰਨ ਹੋਵੇਗੀ।
ਡਾਇਰੈਕਟਰ ਨੇ ਸਮੂਹ ਪੰਜਾਬੀਆਂ ਨੂੰ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਰਚਾਏ ਜਾ ਰਹੇ ਇਸ ਸਮਾਗਮ ਵਿਚ ਸਮੁੱਚੇ ਪੰਜਾਬ ਤੋਂ ਉਘੀਆ ਸ਼ਖ਼ਸੀਅਤਾਂ ਪਹੁੰਚ ਰਹੀਆਂ ਹਨ।

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਂਆਂ ਸੇਵਾਵਾਂ-ਡਿਪਟੀ ਕਮਿਸ਼ਨਰ

ਪਟਿਆਲਾ, 30 ਅਕਤੂਬਰ:- ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ 'ਚ  ਤਕਨੀਕੀ  ਸਿੱਖਿਆ ਨਾਲ ਸਬੰਧਤ 20 ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਸੇਵਾਵਾਂ ਦਾ ਲਾਭ ਨਿਰਧਾਰਿਤ ਸੇਵਾ ਫ਼ੀਸ ਦੇਕੇ 01 ਨਵੰਬਰ 2021 ਤੋਂ ਲਿਆ ਜਾ ਸਕੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਿਤ ਜਿਵੇਂ ਕਿ ਬੈਕਲਾਗ ਸਰਟੀਫਿਕੇਟ, ਬੋਨਾਫਾਈਡ ਸਰਟੀਫਿਕੇਟ, ਟ੍ਰਾਂਸਕ੍ਰਿਪਟ ਅਤੇ ਸਾਰੇ ਡੀ.ਐਮ.ਸੀ ਅਤੇ ਡਿਗਰੀ ਸਬੰਧੀ, ਡੁਪਲੀਕੇਟ ਮਾਈਗਰੇਸ਼ਨ ਸਰਟੀਫਿਕੇਟ ਸਬੰਧੀ, ਡੁਪਲੀਕੇਟ ਡੀ.ਐਮ.ਸੀ ਸਬੰਧੀ, ਡੁਪਲੀਕੇਟ ਡਿਗਰੀ ਸਬੰਧੀ,  ਤਸਦੀਕਸ਼ੁਦਾ ਡੀ.ਐਮ.ਸੀ ਤੇ ਡਿੱਗਰੀ ਸਬੰਧੀ, ਐਪਲੀਕੇਸ਼ਨ ਟਰਾਂਸਕ੍ਰਿਪਟ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਿਤ ਡੁਪਲੀਕੇਟ ਸਰਟੀਫਿਕੇਟ, ਸਰਟੀਫਿਕੇਟ ਦੀ ਤਰੁੱਟੀ ਸਬੰਧੀ, ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ, ਇਸ਼ੂ ਆਫ਼ ਆਫੀਸ਼ੀਅਲ ਟ੍ਰਾਂਸਕ੍ਰਿਪਟ, ਡੀ.ਐਮ.ਸੀ ਜਾਰੀ ਕਰਵਾਉਣ ਸਬੰਧੀ, ਯੋਗਤਾ ਸਰਟੀਫਿਕੇਟਾਂ ਦੀ ਤਸਦੀਕ ਸਬੰਧੀ, ਨਤੀਜੇ ਅਤੇ ਰੀਵੈਲੂਯਏਸ਼ਨ ਸਬੰਧੀ, ਡੀ.ਐਮ.ਸੀ./ਡਿੱਗਰੀ ਤਸਦੀਕ ਸਬੰਧੀ, ਮਾਈਗਰੇਸ਼ਨ ਸਰਟੀਫਿਕੇਟ ਅਤੇ ਪ੍ਰੋਵੇਜ਼ਨਲ ਡਿੱਗਰੀ ਆਦਿ ਵਰਗੀਆ ਸੁਵਿਧਾਵਾਂ ਹੁਣ ਸੇਵਾ ਕੇਂਦਰਾਂ ਤੋਂ ਮਿਲ ਸਕਣਗੀਆਂ।

ਕਰੀਹਾ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਦੌਰਾਨ 168 ਬਿਜਲੀ ਖਪਤਕਾਰਾਂ ਦੇ ਬਕਾਏ ਹੋਏ ਮੁਆਫ਼

ਨਵਾਂਸ਼ਹਿਰ, 30 ਅਕਤੂਬਰ :- ਪੰਜਾਬ ਸਰਕਾਰ ਵੱਲੋਂ 2 ਕਿਲੋਵਾਟ ਲੋਡ ਵਾਲੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਦੇ ਪਿਛਲੇ ਸਮੁੱਚੇ ਬਕਾਏ ਮੁਆਫ਼ ਕਰਨ ਤਹਿਤ ਪਿੰਡ ਕਰੀਹਾ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਦੌਰਾਨ 168 ਘਰੇਲੂ ਬਿਜਲੀ ਖਪਤਕਾਰਾਂ ਦੇ ਪਿਛਲੇ ਬਕਾਏ ਮੁਆਫ਼ ਕੀਤੇ ਗਏ, ਜਿਨਾਂ ਵਿਚ ਪਿੰਡ ਕਰੀਹਾ ਦੇ 105 ਲਾਭਪਾਤਰੀਆਂ ਦੇ 70619 ਅਤੇ ਪਿੰਡ ਮੱਲਪੁਰ ਅੜਕਾਂ ਦੇ 63 ਲਾਭਪਾਤਰੀਆਂ ਦੇ 63336 ਰੁਪਏ ਦੇ ਬਕਾਏ ਮੁਆਫ਼ ਹੋਏ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਕਿਹਾ ਕਿ ਪਿਛਲੇ ਬਕਾਏ ਮੁਆਫ਼ ਹੋਣ ਨਾਲ ਸਮਾਜ ਦੇ ਵਿੱਤੀ ਤੌਰ 'ਤੇ ਕਮਜ਼ੋਰ ਵਰਗ ਨੂੰ ਵੱਡੀ ਰਾਹਤ ਮਿਲੀ ਹੈ। ਉਨਾਂ ਕਿਹਾ ਕਿ ਬਿੱਲਾਂ ਦੀ ਅਦਾਇਗੀ ਨਾ ਕਰਨ ਕਰਕੇ ਜਿਨਾਂ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਸਨ, ਉਨਾਂ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਜੋ ਇਹ ਗ਼ਰੀਬ ਪੱਖੀ ਫ਼ੈਸਲਾ ਲਿਆ ਸੀ, ਉਸ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੇ ਡਿਫਾਲਟਰ ਖਪਤਕਾਰਾਂ ਦੇ ਬਕਾਏ ਦੀ ਅਦਾਇਗੀ ਖ਼ੁਦ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਲੋਕਾਂ ਦੀ ਸਹੂਲਤ ਲਈ ਸਬ-ਡਵੀਜ਼ਨ ਨਵਾਂਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਰੋਜ਼ਾਨਾ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ ਲਾਭਪਾਤਰੀਆਂ ਦੇ ਫਾਰਮ ਭਰ ਕੇ ਉਨਾਂ ਨੂੰ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸਬੰਧਤ ਖਪਤਕਾਰ ਆਪਣੇ ਬਿਜਲੀ ਦਫ਼ਤਰਾਂ ਵਿਚ ਜਾ ਕੇ ਵੀ ਇਸ ਸਬੰਧੀ ਫਾਰਮ ਭਰ ਸਕਦੇ ਹਨ। ਉਨਾਂ ਹਲਕੇ ਦੇ ਸਮੂਹ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਐਕਸੀਅਨ ਵਿਨੈਦੀਪ ਸਿੰਘ, ਐਸ. ਡੀ. ਓ ਗੁਰਮੇਲ ਸਿੰਘ, ਜੇ. ਈ ਗਗਨਦੀਪ ਸਿੰਘ, ਇੰਜ. ਚਮਨ ਲਾਲ, ਕਪਿਲ ਕਿਰਪਾਲ, ਬਾਬਾ ਦਲਜੀਤ ਸਿੰਘ, ਗੁਰਕਮਲ, ਹਰਕਮਲ, ਪਰਮਜੀਤ ਸਿੰਘ, ਗੁਰਮੇਲ ਸਿੰਘ, ਬਲਦੇਵ ਸਿੰਘ ਯੂ. ਐਸ. ਏ, ਪੰਚ ਮਨੋਹਰ ਲਾਲ, ਸੁਖਵਿੰਦਰ ਕੁਮਾਰ, ਹਰਵਿੰਦਰ ਸਿੰਘ, ਨਰਿੰਦਰ ਕੁਮਾਰ, ਸਾਬਕਾ ਸਰਪੰਚ ਨਿਰਮਲ ਜੱਸਲ ਤੇ ਹੋਰ ਹਾਜ਼ਰ ਸਨ।

ਜ਼ਿਲੇ ਵਿਚ ਵੱਖ-ਵੱਖ ਥਾਈਂ ਸ਼ਹੀਦ ਪੁਲਿਸ ਜਵਾਨਾਂ ਦੀ ਯਾਦ ਕੀਤੀ ਤਾਜ਼ਾ *ਪੁਲਿਸ ਬੈਂਡ ਵੱਲੋਂ ਮਾਤਮੀ ਧੁਨਾਂ ਵਜਾ ਕੇ ਦਿੱਤੀ ਗਈ ਸ਼ਰਧਾਂਜਲੀ

ਨਵਾਂਸ਼ਹਿਰ, 30 ਅਕਤੂਬਰ :-ਜ਼ਿਲਾ ਪੁਲਿਸ ਵੱਲੋਂ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਸਪਤਾਹ ਦੀਆਂ ਗਤੀਵਿਧੀਆਂ ਤਹਿਤ ਬੀਤੀ ਸ਼ਾਮ ਅਤੇ ਅੱਜ ਵੱਖ-ਵੱਖ ਸਥਾਨਾਂ 'ਤੇ ਸ਼ਹੀਦਾਂ ਦੀ ਯਾਦ ਤਾਜ਼ਾ ਕੀਤੀ ਗਈ। ਇਸ ਦੌਰਾਨ ਜਿਥੇ ਪੁਲਿਸ ਬੈਂਡ ਵੱਲੋਂ ਮਾਤਮੀ ਧੁਨਾਂ ਵਜਾ ਕੇ ਸ਼ਰਧਾਂਜਲੀ ਦਿੱਤੀ ਗਈ, ਉਥੇ ਇਨਾਂ ਸ਼ਹੀਦਾਂ ਨੂੰ ਸਥਾਨਕ ਪੁਲਿਸ ਕਰਮਚਾਰੀਆਂ ਵੱਲੋਂ ਸ਼ਰਧਾਂਜਲੀ ਦੇ ਕੇ ਉਨਾਂ ਦੀ ਸ਼ਹੀਦੀ ਤੋਂ ਪ੍ਰੇਰਨਾ ਲੈਣ ਦਾ ਅਹਿਦ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਈਆਂ ਜਾ ਰਹੀਆਂ ਇਨਾਂ ਗਤੀਵਿਧੀਆਂ ਤਹਿਤ ਸਮੂਹ ਸਬ-ਡਵੀਜ਼ਨਾਂ ਵਿਚ ਸ਼ਹੀਦਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ ਗਏ। ਉਨਾਂ ਦੱਸਿਆ ਕਿ ਇਹ ਰਸਮ ਹਰੇਕ ਥਾਣਾ ਪੱਧਰ 'ਤੇ ਕੀਤੀ ਜਾ ਰਹੀ ਹੈ, ਤਾਂ ਜੋ ਪੰਜਾਬ ਨੂੰ ਕਾਲੇ ਦਿਨਾਂ ਤੋਂ ਬਚਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਗਏ ਇਨਾਂ ਸ਼ਹੀਦਾਂ 'ਤੇ ਹਰ ਕੋਈ ਮਾਣ ਮਹਿਸੂਸ ਕਰ ਸਕੇ। ਉਨਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ 28 ਬਹਾਦਰ ਪੁਲਿਸ ਤੇ ਹੋਮਗਾਰਡ ਜਵਾਨਾਂ ਨੇ ਪੰਜਾਬ ਦੇ ਮਾੜੇ ਦਿਨਾਂ ਦੌਰਾਨ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਅਸਫ਼ਲ ਕਰਨ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ। ਉਨਾਂ ਦੱਸਿਆ ਕਿ ਇਨਾਂ ਸ਼ਹੀਦਾਂ ਵਿਚ ਨਵਾਂਸ਼ਹਿਰ ਸਬ ਡਵੀਜ਼ਨ ਦੇ 8, ਬੰਗਾ ਸਬ ਡਵੀਜ਼ਨ ਦੇ 6 ਅਤੇ ਬਲਾਚੌਰ ਸਬ ਡਵੀਜ਼ਨ ਦੇ 14 ਪੁਲਿਸ ਤੇ ਹੋਮਗਾਰਡ ਜਵਾਨ ਸ਼ਾਮਿਲ ਹਨ।

ਵਿਸ਼ੇਸ਼ ਰਾਹਤ ਕੈਂਪਾਂ ਦੌਰਾਨ 155 ਸ਼ਿਕਾਇਤਾਂ ਅਤੇ ਰਾਜ਼ੀਨਾਮਾ ਯੋਗ ਕੇਸਾਂ ਦਾ ਮੌਕੇ ’ਤੇ ਨਿਪਟਾਰਾ

ਜ਼ਿਲਾ ਪੁਲਿਸ ਵੱਲੋਂ ਹਰੇਕ ਸਨਿੱਚਰਵਾਰ ਲਗਾਏ ਜਾਣਗੇ ਕੈਂਪ-ਐਸ. ਐਸ. ਪੀ
ਨਵਾਂਸ਼ਹਿਰ, 30 ਅਕਤੂਬਰ : - ਡੀ. ਜੀ. ਪੀ ਪੰਜਾਬ ਸ. ਇਕਬਾਲ ਪ੍ਰੀਤ ਸਿੰਘ ਸਹੋਤਾ ਦੀਆਂ ਹਦਾਇਤਾਂ 'ਤੇ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਲੋਕਾਂ ਦੀਆਂ ਪੁਲਿਸ ਸਬੰਧੀ ਮੁਸ਼ਕਲਾਂ ਹੱਲ ਕਰਨ ਲਈ ਹਰੇਕ ਸਨਿੱਚਰਵਾਰ ਨੂੰ ਲਗਾਏ ਜਾਣ ਵਾਲੇ ਵਿਸ਼ੇਸ਼ ਰਾਹਤ ਕੈਂਪਾਂ ਦਾ ਅੱਜ ਆਗਾਜ਼ ਹੋਇਆ। ਅੱਜ ਇਹ ਕੈਂਪ ਸਬ-ਡਵੀਜ਼ਨ ਪੱਧਰ 'ਤੇ ਡੀ. ਐਸ. ਪੀਜ਼ ਦਫ਼ਤਰ/ਡੀ. ਐਸ. ਪੀ (ਸੀ. ਏ. ਡਬਲਿਊ) ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਅਤੇ ਸਮੂਹ ਥਾਣਾ ਅਤੇ ਯੂਨਿਟ ਪੱਧਰ 'ਤੇ ਲਗਾਏ ਗਏ, ਜਿਨਾਂ ਵਿਚ 155 ਸ਼ਿਕਾਇਤਾਂ ਅਤੇ ਰਾਜ਼ੀਨਾਮਾ ਯੋਗ ਮੁਕੱਦਮਿਆਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ। ਐਸ. ਐਸ. ਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਅੱਜ ਲਗਾਏ ਗਏ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਲੰਬਿਤ ਦਰਖ਼ਾਸਤਾਂ ਦਾ ਮੌਕੇ 'ਤੇ ਨਿਪਟਾਰਾ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਅਤੇ ਉਨਾਂ ਦਾ ਪੁਲਿਸ ਪ੍ਰਸ਼ਾਸਨ ਵਿਚ ਹੋਰ ਵਿਸ਼ਵਾਸ ਵਧਿਆ ਹੈ। ਉਨਾਂ ਦੱਸਿਆ ਕਿ ਭਵਿੱਖ ਵਿਚ ਵੀ ਹਰੇਕ ਸਨਿੱਚਰਵਾਰ ਇਹ ਕੈਂਪ ਲਗਾਏ ਜਾਣਗੇ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਇਨਾਂ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ।

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵਲੋਂ ਨਵਾਂ ਸ਼ਹਿਰ ਵਿਖੇ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਪ੍ਰਾਰੰਭ

ਪੰਥ ਦੋਖੀ ਫੁੱਟ ਪਾਊ ਤਾਕਤਾਂ ਲੋਕਾਂ ਵਿੱਚ ਵੰਡੀਆਂ ਪਾਉਣ ਲਈ ਅਜੋਕੇ ਸਮੇਂ 'ਚ ਵੀ ਸਰਗਰਮ- ਗਿਆਨੀ ਹਰਪ੍ਰੀਤ ਸਿੰਘ
ਨਵਾਂ ਸ਼ਹਿਰ, 31 ਅਕਤੂਬਰ :-  ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵਲੋਂ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ, ਦੀਦਾਰ ਸਿੰਘ ਗਹੂੰਣ ਅਤੇ ਅਮਰੀਕ ਸਿੰਘ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਖਾਲਸਾ ਸਕੂਲ ਨਵਾਂ ਸ਼ਹਿਰ ਦੇ ਖੇਡ ਮੈਦਾਨ ਵਿਖੇ ਵਿਸ਼ਾਲ ਪੱਧਰ 'ਤੇ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਪ੍ਰਾਰੰਭ ਕੀਤਾ ਗਿਆ। ਇਸ ਮਹਾਨ ਕੀਰਤਨ ਦਰਬਾਰ ਦੇ ਪਹਿਲੇ ਦਿਨ ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ, ਗਿਆਨੀ ਜਸਵੰਤ ਸਿੰਘ ਪਰਵਾਨਾ ਕਥਾ ਵਾਚਕ, ਭਾਈ ਜੋਗਾ ਸਿੰਘ ਦੇ ਕੀਰਤਨੀ ਜਥੇ ਅਤੇ ਗਿਆਨੀ ਮਹਿਲ ਸਿੰਘ ਦੇ ਕਵੀਸ਼ਰੀ ਜਥੇ ਨੇ ਰਸ ਭਿੰਨ ਕਥਾ-ਕੀਰਤਨ ਅਤੇ ਵਾਰਾਂ ਗਾ ਕੇ ਸੰਗਤਾਂ ਨੂੰ ਗੁਰ- ਇਤਿਹਾਸ ਨਾਲ ਜੋੜਿਆ। ਇਸ ਤੋਂ ਪਹਿਲਾਂ ਸੁਸਾਇਟੀ ਵਲੋਂ ਗੁਰੂ ਅੰਗਦ ਨਗਰ ਸਾਹਿਬ ਦੇ ਗੁਰਦੁਆਰਾ ਸਾਹਿਬ ਤੋਂ ਪਾਵਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਅਲੌਕਿਕ ਨਗਰ ਕੀਰਤਨ ਰਾਹੀਂ ਬੈਂਡ-ਵਾਜਿਆਂ, ਨਗਾਰਿਆਂ ਦੀਆਂ ਚੋਟਾਂ ਅਤੇ ਗਤਕੇ ਦੇ ਜੌਹਰ ਵਿਖਾਉਂਦਿਆਂ ਪੰਡਾਲ ਵਿੱਚ ਸਜਾ ਕੇ ਪ੍ਰਕਾਸ਼ ਕੀਤਾ ਗਿਆ। ਇਸ ਅਲੌਕਿਕ ਸਮਾਗਮ ਵਿੱਚ ਹਾਜ਼ਰੀ ਭਰਦਿਆਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਬੰਧਕਾਂ ਨੂੰ ਇਹ ਸਮਾਗਮ ਵਿਸ਼ਾਲ ਪੱਧਰ ਉੱਤੇ ਆਯੋਜਿਤ ਕਰਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਜਗ੍ਹਾ-ਜਗ੍ਹਾ ਜਾ ਕੇ ਸੱਚ ਦਾ ਹੋਕਾ ਦਿੱਤਾ, ਪ੍ਰੰਤੂ ਉਸ ਵੇਲੇ ਵੀ ਉਨ੍ਹਾਂ ਦੇ ਸੱਚ ਦੇ ਇਸ ਹੋਕੇ ਦਾ ਵਿਰੋਧ ਕੀਤਾ ਗਿਆ, ਕਿਉਂਕਿ ਅਗਿਆਨਤਾ ਦੇ ਹਨ੍ਹੇਰੇ ਦਾ ਫੈਲਾਅ ਕਰਨ ਵਾਲੀਆਂ ਤਾਕਤਾਂ ਗੁਰੂ ਕਾਲ ਵੇਲੇ ਪੂਰੀ ਤਰ੍ਹਾਂ ਸਰਗਰਮ ਸਨ। ਉਨ੍ਹਾਂ ਕਿਹਾ ਕਿ ਪੰਥ ਦੋਖੀ ਫੁੱਟ ਪਾਊ ਤਾਕਤਾਂ ਲੋਕਾਂ ਵਿੱਚ ਵੰਡੀਆਂ ਪਾਉਣ ਲਈ ਅਜੋਕੇ ਸਮੇਂ 'ਚ ਵੀ ਪੂਰੀ ਤਰ੍ਹਾਂ ਸਰਗਰਮ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਪੰਥ ਦੋਖੀ ਤਾਕਤਾਂ ਦਾ ਸਾਹਮਣਾ ਕਰਨ ਹਿਤ ਸਿੱਖ ਗੁਰੂ ਸਾਹਿਬਾਨ ਵਲੋਂ ਦਿੱਤੇ ਫਲਸਫੇ 'ਤੇ ਚੱਲਦਿਆਂ ਇੱਕਮੁੱਠ ਹੋ ਕੇ ਚੱਲਣਾ ਚਾਹੀਦਾ ਹੈ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਖਸ਼ ਸਿੰਘ ਖਾਲਸਾ ਵਲੋਂ ਸਮਾਗਮ ਸਬੰਧੀ ਸੁਸਾਇਟੀ ਦਾ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਸਮਾਗਮ ਦੇ ਪ੍ਰਬੰਧਾਂ ਲਈ ਬਲਵੰਤ ਸਿੰਘ, ਉੱਤਮ ਸਿੰਘ ਸੇਠੀ, ਜਗਜੀਤ ਸਿੰਘ, ਸੁਰਿੰਦਰ ਪਾਲ ਸਿੰਘ, ਰਮਨੀਕ ਸਿੰਘ, ਮਨਪ੍ਰੀਤ ਸਿੰਘ ਮਾਨ, ਜਸਵਿੰਦਰ ਸਿੰਘ ਸੈਣੀ, ਹਕੀਕਤ ਸਿੰਘ, ਪਰਮਿੰਦਰ ਸਿੰਘ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਇੰਦਰਜੀਤ ਸਿੰਘ ਵਾਹੜਾ, ਜਗਜੀਤ ਸਿੰਘ ਬਾਟਾ, ਹਰਮਿੰਦਰ ਸਿੰਘ, ਮਹਿੰਦਰ ਸਿੰਘ, ਤਰਲੋਚਨ ਸਿੰਘ, ਸੁਦਾਗਰ ਸਿੰਘ, ਗਿਆਨ ਚੰਦ, ਹਰਮੇਸ਼ ਸਿੰਘ ਭੱਟੀ ਅਤੇ ਇੰਦਰਜੀਤ ਸ਼ਰਮਾ ਆਦਿ ਸੁਸਾਇਟੀ ਦੇ ਅਹੁਦੇਦਾਰਾਂ ਦਾ ਅਹਿਮ ਯੋਗਦਾਨ ਰਿਹਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਅਧਿਆਪਕ ਹੀ ਨੇ ਦੇਸ਼ ਦੇ ਅਸਲੀ ਨਿਰਮਾਤਾ, ਕਰੋਨਾ ਮਹਾਂਮਾਰੀ ਦੌਰਾਨ ਐਸੋਸੀਏਟ/ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਨੂੰ ਜੋੜੀ ਰੱਖਿਆ ਸਿਖਿਆ ਦੇ ਨਾਲ - ਸੋਨੀ

ਸੂਬੇ ਭਰ ਦੇ ਐਸੋਸੀਏਟ ਅਤੇ ਪ੍ਰਾਈਵੇਟ ਸਕੂਲਾਂ ਨੇ ਉਪ ਮੁੱਖ ਮੰਤਰੀ ਸੋਨੀ ਦਾ ਕੀਤਾ ਸਨਮਾਨ

ਅੰਮ੍ਰਿਤਸਰ, 31 ਅਕਤੂਬਰ:    ਅਧਿਆਪਕਾਂ ਨੂੰ ਸਮਾਜ ਵਿੱਚ ਗੁਰੂ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਤੋਂ ਬਿਨਾਂ ਦੇਸ਼ ਦਾ ਵਿਕਾਸ ਅਸੰਭਵ ਹੈ ਤੇ ਅਧਿਆਪਕਾਂ ਦੀ ਵੱਡੀ ਜਿੰਮੇਵਾਰੀ ਬਣਦੀ ਹੈ ਕਿ ਉਹ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿਖਿਆ ਪ੍ਰਦਾਨ ਕਰਨ ਕਿਉਂਕਿ ਇਨ੍ਹਾਂ ਬੱਚਿਆਂ ਨੇ ਹੀ ਅੱਗੇ ਚੱਲ ਕੇ ਦੇਸ਼ ਦੀ ਵਾਗਡੋਰ ਸੰਭਾਲਣੀ ਹੈ।  ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੰਤਰੀ ਪੰਜਾਬ ਨੇ ਅੱਜ ਸੂਬੇ ਭਰ ਦੇ 1500 ਤੋਂ ਵੱਧ ਸਕੂਲ ਮੁਖੀਆਂ ਜੋ ਕਿ ਐਸੋਸੀਏਟ ਤੇ ਪ੍ਰਾਈਵੇਟ ਸਕੂਲਾਂ ਨਾਲ ਸਬੰਧਤ ਹਨ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਾਡੀ ਸਰਕਾਰ ਨੇ ਸਿਖਿਆ ਦੇ ਖੇਤਰ ਵਿੱਚ ਅਹਿਮ ਉਪਲਬੱਧੀ ਹਾਸਲ ਕੀਤੀ ਹੈ ਅਤੇ ਪੰਜਾਬ ਪੂਰੇ ਦੇਸ਼ ਵਿੱਚੋਂ ਸਿਖਿਆ ਦੇ ਖੇਤਰ ਵਿੱਚ ਪਹਿਲੇ ਸਥਾਨ ਤੇ ਆਇਆ ਹੈ। ਸ੍ਰੀ ਸੋਨੀ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰਾ ਸਮਾਜ ਸਭ ਤੋਂ ਜਿਆਦਾ ਸਤਿਕਾਰ ਅਧਿਆਪਕਾਂ ਦਾ ਕਰਦਾ ਹੈ ਇਸ ਲਈ ਅਧਿਆਪਕਾਂ ਦਾ ਫਰਜ ਬਣਦਾ ਹੈ ਕਿ ਉਹ ਬੱਚਿਆਂ ਨੂੰ ਚੰਗੀ ਸਿਖਿਆ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਜਦ ਉਨ੍ਹਾਂ ਕੋਲ ਸਿਖਿਆ ਵਿਭਾਗ ਦੀ ਜਿੰਮੇਵਾਰੀ ਆਈ ਤਾਂ ਸਰਕਾਰੀ ਸਕੂਲਾਂ ਦੇ ਰਿਜਲਟ ਬਹੁਤ ਮਾੜੇ ਸਨ ਅਤੇ ਉਨ੍ਹਾਂ ਦੀ ਦਿਲੀ ਖਾਹਿਸ ਸੀ ਕਿ ਸਰਕਾਰੀ ਸਕੂਲਾਂ ਦੇ ਸਿਖਿਆ ਪੱਧਰ ਨੂੰ ਉਚਾ ਚੁੱਕਿਆ ਜਾਵੇ ਜਿਸ ਲਈ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਅਤੇ ਦੂਰ ਦੁਰਾਡੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਨੂੰ ਪੁਰ ਕੀਤਾ ਗਿਆ। ਉਨ੍ਹਾਂ ਇਸ ਦੇ ਸਿੱਟੇ ਵਜੋਂ ਅਗਲੇ ਸਾਲ ਸਰਕਾਰੀ ਸਕੁੂਲਾਂ ਦੇ ਨਤੀਜਿਆਂ ਵਿੱਚ ਕਾਫੀ ਸੁਧਾਰ ਵੇਖਣ ਨੂੰ ਮਿਲਿਆ। ਸ੍ਰੀ ਸੋਨੀ ਨੇ ਕਿਹਾ ਕਿ ਉਹ ਜੋ ਕੁਝ ਵੀ ਅੱਜ ਹਨ ਉਹ ਅਧਿਆਪਕਾਂ ਦੀ ਬਦੌਲਤ ਹਨ ਅਤੇ ਅਧਿਆਪਕ ਹੀ ਦੇਸ਼ ਦਾ ਅਸਲੀ ਨਿਰਮਾਤਾ ਹੈ।       ਸ੍ਰੀ ਸੋਨੀ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਨੂੰ ਵੀ ਬੱਚਿਆਂ ਨੂੰ ਸਿਖਿਆ ਨਾਲ ਜੋੜੀ ਰੱਖਣ ਲਈ ਐਸੋਸੀਏਟ/ਪ੍ਰਾਈਵੇਟ ਸਕੂਲਾਂ  ਨੇ ਆਪਣਾ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਜਾਇਜ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਸ੍ਰੀ ਸੋਨੀ ਨੇ ਦੱਸਿਆ ਕਿ ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਵਾਂਗ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿਖਿਆ ਪ੍ਰਦਾਨ ਕਰ ਰਹੇ ਹਨ।  ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ ਅਤੇ ਬਿਨਾਂ ਫੀਸ ਤੋਂ ਸਿਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਕਰਕੇ ਹੀ ਪੰਜਾਬ ਸਿਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ਤੇ ਪਹੁੰਚ ਸਕਿਆ ਹੈ। ਇਸ ਤੋਂ ਪਹਿਲਾਂ ਸ੍ਰੀ ਸੋਨੀ ਨੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਰਾਜ ਭਰ ਦੇ ਐਸੋਸੀਏਟ/ਪ੍ਰਾਈਵੇਟ ਸਕੂਲਾਂ ਵੱਲੋਂ ਵੱਖ ਵੱਖ ਤੌਰ ਤੇ ਸ੍ਰੀ ਸੋਨੀ ਨੂੰ ਸਨਮਾਨਤ ਕੀਤਾ ਗਿਆ।  ਇਸ ਮੌਕੇ ਐਸੋਸੀਏਟਿਸ ਸਕੂਲਾਂ ਦੇ ਪ੍ਰਧਾਨ ਜਤਿੰਦਰ ਸ਼ਰਮਾ ਨੇ ਸਕੂਲਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਸਾਂਝਾ ਕੀਤਾ ਅਤੇ ਸਿਖਿਆ ਨੂੰ ਹੋਰ ਵੀ ਵਧੀਆ ਤੇ ਸੁਖਾਲੇ ਢੰਗ ਨਾਲ ਵਿਦਿਆਰਥੀਆਂ ਤੱਕ ਪਹੁੰਚਾਉਣ ਦਾ ਪ੍ਰਣ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸਕੂਲ ਵੀ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿਖਿਆ ਪ੍ਰਦਾਨ ਕਰ ਰਹੇ ਹਨ ਅਤੇ ਸਾਡੇ ਸਕੂਲਾਂ ਦੇ ਅਧਿਆਪਕਾਂ ਨੂੰ ਵੱਲੋਂ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਸਬੰਧੀ ਲੋਕਾਂ ਤੇ ਬੱਚਿਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ।ਇਸ ਮੌਕੇ ਸ੍ਰੀ ਧਰਮਵੀਰ ਸਰੀਨ, ਸ੍ਰੀ ਅਸ਼ਵਨੀ ਕੁਮਾਰ ਪੱਪੂ, ਚੇਅਰਮੈਨ ਜਾਇੰਟ ਐਕਸ਼ਨ ਫਰੰਟ ਪੰਜਾਬ ਰਾਣਾ ਜਗਦੀਸ਼ ਚੰਦਰ, ਪੀ:ਪੀ:ਐਸ:ਏ ਦੇ ਸ੍ਰੀ ਆਨੰਦ ਠਾਕੁਰ, ਸ੍ਰੀ ਜੇ:ਪੀ:ਭੱਟ, ਸ੍ਰੀ ਸੁਦਰਸ਼ਨਾ ਸ਼ਰਮਾ, ਸ੍ਰੀ ਵਿੱਕੀ ਨਰੂਲਾ, ਅਰੁਣ ਸਿੰਗਲਾ, ਸ੍ਰੀ ਗਰਵਿੰਦਰਪਾਲ ਸਿੰਘ, ਕਰਮਜੀਤ ਸਿੰਘ ਰਜੋਆ, ਸ੍ਰੀ ਬਲਵੰਤ ਸਿੰਘ ਨਿਰਮਾਣ, ਸ੍ਰੀ ਨਰੇਸ਼ ਨਾਗਰ, ਸ੍ਰੀ ਰਜਿੰਦਰਪਾਲ ਸਿੰਘ, ਸ੍ਰੀ ਸੁਖਜਿੰਦਰ ਸਿੰਘ, ਡਾ: ਰਘਬੀਰ ਸਿੰਘ ਘੁੰਮਣ, ਸ੍ਰੀ ਮਨਜੀਤ ਸਿੰਘ ਬਾਬਾ ਬਕਾਲਾ, ਸ੍ਰੀ ਰਾਜਪਾਲ ਸ਼ਰਮਾ, ਮਿਸ ਕਿਰਨਜੋਤ, ਸ੍ਰੀ ਰਣਜੀਤ ਸਿੰਘ ਤੋਂ ਇਲਾਵਾ ਰਾਜ ਦੇ ਸਾਰੇ ਸੂਬਿਆਂ ਤੋਂ ਆਏ ਸਕੂਲ ਮੁਖੀ ਵੀ ਹਾਜਰ ਸਨ।

ਜ਼ਿਲਾ ਪੁਲਿਸ ਨੇ ਏਕਤਾ ਤੇ ਅਖੰਡਤਾ ਕਾਇਮ ਰੱਖਣ ਦਾ ਲਿਆ ਅਹਿਦ

ਨਵਾਂਸ਼ਹਿਰ, 31 ਅਕਤੂਬਰ-ਜ਼ਿਲਾ ਪੁਲਿਸ ਵੱਲੋਂ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਸਪਤਾਹ ਦੀਆਂ ਗਤੀਵਿਧੀਆਂ ਤਹਿਤ ਅੱਜ ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦਾ ਅਹਿਦ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੁੱਚੇ ਜ਼ਿਲੇ ਵਿਚ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਉਨਾਂ ਨੂੰ ਯਾਦ ਕੀਤਾ ਗਿਆ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਸ਼ਹਾਦਤਾਂ ਦੇਣ ਵਾਲੇ ਪੁਲਿਸ ਕਰਮਚਾਰੀਆਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਣਾ ਲੈਣ ਦਾ ਸੰਕਲਪ ਲਿਆ ਗਿਆ। ਉਨਾਂ ਕਿਹਾ ਕਿ ਸਰਦਾਰ ਪਟੇਲ ਦਾ ਮੰਨਣਾ ਸੀ ਕਿ ਰਾਸ਼ਟਰੀ ਏਕਤਾ ਨਾਲ ਹੀ ਵਿਕਾਸ ਸੰਭਵ ਹੈ ਅਤੇ ਅਸੀਂ ਉਨਾਂ ਦੇ ਜੀਵਨ ਅਤੇ ਵਿਚਾਰਾਂ ਤੋਂ ਬਹੁਤ ਕੁਝ ਸਿੱਖ ਸਕਦੇ ਹਾਂ। ਉਨਾਂ ਦੱਸਿਆ ਕਿ ਜ਼ਿਲੇ ਵਿਚ 21 ਅਕਤੂਬਰ ਤੋਂ 31 ਅਕਤੂਬਰ ਤੱਕ ਪੁਲਿਸ ਸ਼ਹੀਦੀ ਦਿਵਸ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਹਨ, ਜਿਨਾਂ ਦਾ ਮੁੱਖ ਮਕਸਦ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਕਰਮਚਾਰੀਆਂ ਦੀ ਯਾਦ ਤਾਜ਼ਾ ਰੱਖਣਾ ਅਤੇ ਉਨਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈਣਾ ਹੈ। ਉਨਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ 28 ਬਹਾਦਰ ਪੁਲਿਸ ਤੇ ਹੋਮਗਾਰਡ ਜਵਾਨਾਂ ਨੇ ਪੰਜਾਬ ਦੇ ਮਾੜੇ ਦਿਨਾਂ ਦੌਰਾਨ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਅਸਫ਼ਲ ਕਰਦਿਆਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਸੀ। 
ਕੈਪਸ਼ਨ : -ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਦਾ ਅਹਿਦ ਲੈਂਦੇ ਹੋਏ ਪੁਲਿਸ ਅਧਿਕਾਰੀ ਅਤੇ ਕਰਮਚਾਰੀ।  

ਸਰਕਾਰੀ ਆਈ. ਟੀ. ਆਈ (ਇ) ਨਵਾਂਸ਼ਹਿਰ ਵੱਲੋਂ 100 ਫੀਸਦੀ ਦਾਖ਼ਲਾ ਮੁਕੰਮਲ

ਕੋਵਿਡ ਦੌਰਾਨ ਬਿਹਤਰੀਨ ਸੇਵਾਵਾਂ ਲਈ ਪਿ੍ਰੰਸੀਪਲ ਅਤੇ ਸਟਾਫ ਦਾ ਹੋਇਆ ਸਨਮਾਨ
ਨਵਾਂਸ਼ਹਿਰ, 31 ਅਕਤੂਬਰ : - ਉਦਯੋਗਿਕ ਸਿਖਲਾਈ ਸੰਸਥਾ (ਇ) ਸ਼ਹੀਦ ਭਗਤ ਸਿੰਘ ਨਗਰ ਵਿਚ ਵੱਖ-ਵੱਖ ਟਰੇਡਾਂ ਦੀਆਂ ਸਾਰੀਆਂ ਨਿਰਧਾਰਤ ਸੀਟਾਂ ਦਾ 100 ਫੀਸਦੀ ਦਾਖ਼ਲਾ ਮੁਕੰਮਲ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪਿ੍ਰੰਸੀਪਲ ਰਛਪਾਲ ਚੰਦੜ ਨੇ ਦੱਸਿਆ ਕਿ ਸੰਸਥਾ ਵਿਚ ਇਸ ਵੇਲੇ 8 ਕੋਰਸ ਕਰਵਾਏ ਜਾ ਰਹੇ ਹਨ, ਜਿਨਾਂ ਵਿਚ ਐਨ. ਸੀ. ਵੀ. ਟੀ ਅਧੀਨ ਸੋਇੰਗ ਟੈਕਨਾਲੋਜੀ, ਕਾਸਮੈਟੋਲੋਜੀ, ਕੰਪਿਊਟਰ ਆਪਰੇਟਰ ਐਂਡ ਪ੍ਰੋਗਰਾਮ ਅਸਿਸਟੈਂਟ ਤੇ ਸਰਫੇਸ ਓਰਨਾਮੇਂਟ ਟੈਕਨੀਕਸ (ਕਢਾਈ) ਅਤੇ ਡੂਅਲ ਸਿਸਟਮ ਟ੍ਰੇਨਿੰਗ ਤਹਿਤ ਸੋਇੰਗ ਟੈਕਨਾਲੋਜੀ, ਕਾਸਮੈਟੋਲੋਜੀ, ਕੰਪਿਊਟਰ ਆਪਰੇਟਰ ਐਂਡ ਪ੍ਰੋਗਰਾਮ ਅਸਿਸਟੈਂਟ ਤੇ ਸਰਫੇਸ ਓਰਨਾਮੇਂਟ ਟੈਕਨੀਕਸ (ਕਢਾਈ) ਦੇ ਟਰੇਡ ਸ਼ਾਮਲ ਹਨ। ਉਨਾਂ ਇਹ ਵੀ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸ਼ਲਾਘਾਯੋਗ ਸੇਵਾਵਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਉਨਾਂ ਸਮੇਤ ਸੰਸਥਾ ਦੇ 11 ਸਟਾਫ ਮੈਂਬਰਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ, ਜਿਨਾਂ ਵਿਚ ਨੀਲਮ ਰਾਣੀ, ਪਿ੍ਰਆ, ਰਣਜੀਤ ਕੌਰ, ਅੰਜਨਾ ਕੁਮਾਰੀ, ਅਮਨਦੀਪ ਕੌਰ, ਪੂਜਾ ਸ਼ਰਮਾ, ਸਰਬਜੀਤ, ਦਲਜੋਹਨ ਸਿੰਘ, ਅਮਰ ਬਹਾਦਰ ਅਤੇ ਗਣੇਸ਼ ਸ਼ਾਮਲ ਹਨ। ਉਨਾਂ ਦੱਸਿਆ ਕਿ ਕੋਵਿਡ-ਮਹਾਂਮਾਰੀ ਦੌਰਾਨ ਜ਼ਿਲਾ ਰੈੱਡ ਕਰਾਸ ਸੋਸਾਇਟੀ ਵੱਲੋਂ ਸੰਸਥਾ ਨੂੰ ਮਾਸਕ ਤਿਆਰ ਕਰਨ ਲਈ ਕੱਪੜਾ ਮੁਹੱਈਆ ਕਰਵਾਇਆ ਗਿਆ ਸੀ। ਉਨਾਂ ਦੱਸਿਆ ਕਿ ਇਸ ਦੌਰਾਨ ਸਾਰੇ ਵਿੱਦਿਅਕ ਅਦਾਰਿਆਂ ਦੇ ਬੰਦ ਹੋਣ ਦੇ ਬਾਵਜੂਦ ਸੰਸਥਾ ਦੇ ਸਮੂਹ ਸਟਾਫ ਨੇ ਸਿਖਿਆਰਥੀਆਂ ਦੀ ਮਦਦ ਨਾਲ ਮਾਸਕ ਤਿਆਰ ਕਰਕੇ ਜ਼ਿਲਾ ਪ੍ਰਸ਼ਾਸਨ ਨੂੰ ਸੌਂਪੇ ਗਏ। 
ਕੈਪਸ਼ਨ : -ਪਿ੍ਰੰਸੀਪਲ ਰਛਪਾਲ ਚੰਦੜ।  

ਜ਼ਿਲਾ ਪੁਲਿਸ ਵੱਲੋਂ ਹਰੇਕ ਸਨਿੱਚਰਵਾਰ ਨੂੰ ਲਗਾਏ ਜਾਣਗੇ ‘ਲੋਕ ਸੁਵਿਧਾ ਕੈਂਪ’

ਬਕਾਇਆ ਸ਼ਿਕਾਇਤਾਂ ਅਤੇ ਰਾਜ਼ੀਨਾਮਾ ਯੋਗ ਮੁਕੱਦਮਿਆਂ ਦਾ ਹੋਵੇਗਾ ਮੌਕੇ 'ਤੇ ਨਿਪਟਾਰਾ
ਨਵਾਂਸ਼ਹਿਰ, 29 ਅਕਤੂਬਰ : ਮਾਣਯੋਗ ਡੀ. ਜੀ. ਪੀ ਪੰਜਾਬ ਸ. ਇਕਬਾਲ ਪ੍ਰੀਤ ਸਿੰਘ ਸਹੋਤਾ ਦੀਆਂ ਹਦਾਇਤਾਂ 'ਤੇ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਲੋਕਾਂ ਦੀਆਂ ਪੁਲਿਸ ਸਬੰਧੀ ਮੁਸ਼ਕਲਾਂ ਹੱਲ ਕਰਨ ਲਈ ਹਰੇਕ ਸਨਿੱਚਰਵਾਰ ਨੂੰ 'ਲੋਕ ਸੁਵਿਧਾ ਕੈਂਪ' ਲਗਾਏ ਜਾਣਗੇ, ਜਿਨਾਂ ਦਾ ਆਗਾਜ਼ ਭਲਕੇ 30 ਅਕਤੂਬਰ 2021 ਨੂੰ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਐਸ. ਪੀ (ਸਥਾਨਿਕ) ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਬ-ਡਵੀਜ਼ਨ ਪੱਧਰ 'ਤੇ ਡੀ. ਐਸ. ਪੀਜ਼ ਦਫ਼ਤਰ/ਡੀ. ਐਸ. ਪੀ (ਸੀ. ਏ. ਡਬਲਿਊ) ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਅਤੇ ਸਮੂਹ ਥਾਣਾ ਅਤੇ ਯੂਨਿਟ ਪੱਧਰ 'ਤੇ ਸਵੇਰੇ 10 ਵਜੇ ਤੋਂ ਲਗਾਏ ਜਾਣਗੇ ਅਤੇ ਭਵਿੱਖ ਵਿਚ ਵੀ ਹਰੇਕ ਸਨਿੱਚਰਵਾਰ ਨੂੰ ਇਹ ਕੈਂਪ ਲੱਗਣਗੇ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿਚ ਲੋਕਾਂ ਦੀਆਂ ਲੰਬਿਤ ਦਰਖ਼ਾਸਤਾਂ, ਰਾਜੀਨਾਮਾ ਯੋਗ ਮੁਕੱਦਮਿਆਂ ਆਦਿ ਦਾ ਮੌਕੇ 'ਤੇ ਨਿਪਟਾਰਾ ਕੀਤਾ ਜਾਵੇਗਾ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਇਨਾਂ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ।  
ਫੋਟੋ :ਸ੍ਰੀਮਤੀ ਕੰਵਰਦੀਪ ਕੌਰ, ਸੀਨੀਅਰ ਪੁਲਿਸ ਕਪਤਾਨ। 

ਪਟਿਆਲਾ ਪੁਲਿਸ ਨੇ ਸਨੌਰ 'ਚ ਇਕ ਸਾਲ ਦੌਰਾਨ ਹੋਏ ਦੂਹਰੇ ਕਤਲ ਕਾਂਡ ਦੀ ਗੁੱਥੀ ਸੁਲਝਾਈ

ਪ੍ਰੇਮ ਸਬੰਧਾਂ ਕਾਰਨ ਚਾਚੇ ਦੀ ਕੁੜੀ ਦਾ ਕਤਲ ਕਰਕੇ ਆਤਮ ਹੱਤਿਆ ਦਾ ਡਰਾਮਾ ਕਰਨ ਵਾਲੇ ਨੇ ਕੀਤਾ ਸੀ ਸਨੌਰ ਇਲਾਕੇ 'ਚ ਇੱਕ ਹੋਰ ਕਤਲ-ਐਸ.ਐਸ.ਪੀ.
ਪਟਿਆਲਾ, 29 ਅਕਤੂਬਰ:- ਪਟਿਆਲਾ ਪੁਲਿਸ ਨੇ ਇੱਕ ਸਾਲ ਦੇ ਅਰਸੇ ਦੌਰਾਨ ਸਨੌਰ ਵਿਖੇ ਹੋਏ ਦੂਹਰੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਕੇ ਦੋਸ਼ੀ ਨੂੰ ਮਾਰੂ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਜ਼ਿਲ੍ਹਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਆਪਣੇ ਚਾਚੇ ਦੀ ਕੁੜੀ ਦੇ ਪ੍ਰੇਮ ਸਬੰਧਾਂ ਤੋਂ ਦੁਖੀ ਗੁਰਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਬੋਲੜ ਕਲਾਂ ਨੇ ਆਪਣੀ ਚਚੇਰੀ ਭੈਣ ਦਾ ਕਤਲ ਕਰਕੇ ਆਤਮ ਹੱਤਿਆ ਦਾ ਡਰਾਮਾ ਕੀਤਾ ਅਤੇ ਮਗਰੋਂ ਇਸੇ ਮਹੀਨੇ ਦੇ ਸ਼ੁਰੂ 'ਚ ਹੀ ਇੱਕ ਹੋਰ ਕਤਲ ਕਰ ਦਿੱਤਾ ਸੀ।
ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਮਿਤੀ 4 ਅਕਤੂਬਰ 2021 ਨੂੰ ਸਨੌਰ ਤੋਂ ਬੋਸਰ ਕਲਾਂ ਰਾਹ ਵਿੱਚ ਪੈਂਦੀ ਬੀੜ 'ਚ ਵਰਿੰਦਰ ਸਿੰਘ ਬਾਣੀਆ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਬੋਸਰ ਕਲਾਂ ਦੇ ਕਤਲ ਸਮੇਤ ਕਰੀਬ ਇੱਕ ਸਾਲ ਪਹਿਲਾਂ 12 ਅਕਤੂਬਰ 2020 ਨੂੰ ਪਿੰਡ ਬੋਲੜ ਕਲਾਂ ਦੀ ਰਹਿਣ ਵਾਲੀ ਹਰਨੀਤ ਕੌਰ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ, ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ, ਡੀ.ਐਸ.ਪੀ. ਜਾਂਚ ਮੋਹਿਤ ਅਗਰਵਾਲ, ਡੀ.ਐਸ.ਪੀ. ਦਿਹਾਤੀ ਸੁਖਮਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਦੀ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਟੀਮ ਨੇ ਹੱਲ ਕੀਤਾ ਹੈ। ਸ. ਭੁੱਲਰ ਨੇ ਦੱਸਿਆ ਕਿ ਮਿਤੀ 4 ਅਕਤੂਬਰ ਦੀ ਰਾਤ ਕਰੀਬ 9 ਵਜੇ ਵਰਿੰਦਰ ਸਿੰਘ ਆਪਣੀ ਪਤਨੀ ਸੁਖਵਿੰਦਰ ਕੌਰ ਨਾਲ ਇੰਡੀਕਾ ਕਾਰ 'ਚ ਸਵਾਰ ਹੋ ਕੇ ਸਨੌਰ ਤੋਂ ਆਪਣੇ ਪਿੰਡ ਬੋਸਰ ਕਲਾਂ ਨੂੰ ਜਾ ਰਿਹਾ ਸੀ ਤਾਂ ਰਾਹ 'ਚ ਪੈਂਦੀ ਬੀੜ ਵਿਚਕਾਰ ਇੱਕ ਮੋਟਰਸਾਇਕਲ ਸਵਾਰ ਵਿਅਕਤੀ ਨੇ ਇਸ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ। ਇਸ ਸਬੰਧੀ ਥਾਣਾ ਸਨੌਰ ਵਿਖੇ ਮੁਕਦਮਾ ਨੰਬਰ 134 ਮਿਤੀ 5 ਅਕਤੂਬਰ 2021 ਆਈ.ਪੀ.ਸੀ. ਦੀ ਧਾਰਾ 302, ਅਸਲਾ ਐਕਟ ਦੀਆਂ ਧਾਰਾਵਾਂ 25, 54, 59 ਤਹਿਤ ਦਰਜ ਰਜਿਸਟਰ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਇਸ ਕਤਲ ਦੀ ਤਫ਼ਤੀਸ਼ ਦੌਰਾਨ ਹੀ ਪੁਲਿਸ ਦੇ ਹੱਥ ਕੁੱਝ ਅਹਿਮ ਤੱਥ ਲੱਗੇ ਸਨ ਕਿ ਕਰੀਬ ਇੱਕ ਸਾਲ ਪਹਿਲਾਂ ਹਰਨੀਤ ਕੌਰ ਦਾ ਵੀ ਪਿੰਡ ਬੋਲੜ ਕਲਾਂ ਵਿਖੇ ਕਤਲ ਹੋਇਆ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 118, ਮਿਤੀ 20 ਅਕਤੂਬਰ 2020 ਆਈ.ਪੀ.ਸੀ. ਦੀ ਧਾਰਾ 302 ਤੇ ਅਸਲਾ ਐਕਟ ਦੀਆਂ ਧਾਰਾਵਾਂ 25,27,54,59 ਤਹਿਤ ਥਾਣਾ ਸਨੌਰ ਵਿਖੇ ਦਰਜ ਹੋਇਆ ਸੀ। ਇਹ ਕਤਲ ਮ੍ਰਿਤਕਾ ਦੇ ਚਾਚੇ ਦੇ ਪੁੱਤਰ, ਪਲੰਬਰ ਦਾ ਕੰਮ ਕਰਦੇ, 29 ਸਾਲਾ ਗੁਰਿੰਦਰ ਸਿੰਘ ਨੇ ਹੀ ਕੀਤਾ ਸੀ, ਜੋ ਕਿ ਕਰੀਬ ਇੱਕ ਸਾਲ ਤੋਂ ਗਾਇਬ ਚੱਲ ਰਿਹਾ ਸੀ।
ਐਸ.ਐਸ.ਪੀ. ਨੇ ਦੱਸਿਆ ਕਿ ਗੁਰਿੰਦਰ ਸਿੰਘ ਨੇ ਇਹ ਕਤਲ ਹਰਨੀਤ ਕੌਰ ਦੇ ਸਹਿਜਪ੍ਰੀਤ ਸਿੰਘ ਉਰਫ ਲਾਲੀ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਧੂਹੜ ਪਾਤੜਾਂ, ਜੋ ਕਿ ਸਨੌਰ ਵਿਖੇ ਮੋਬਾਇਲਾਂ ਦੀ ਦੁਕਾਨ ਕਰਦੇ ਆਪਣੇ ਜੀਜੇ ਵਰਿੰਦਰ ਸਿਘ ਨਾਲ ਰਹਿੰਦਾ ਸੀ, ਦੇ ਨਾਲ ਪ੍ਰੇਮ ਸਬੰਧਾਂ ਕਰਕੇ ਕੀਤਾ ਸੀ। ਉਸਨੇ ਹਰਨੀਤ ਕੌਰ ਦਾ ਕਤਲ ਉਸਦੇ ਵਿਆਹ ਮਿਤੀ 28 ਅਕਤੂਬਰ 2020 ਤੋਂ ਪਹਿਲਾਂ ਕੀਤਾ ਸੀ। ਇਸ ਕਤਲ ਤੋਂ ਬਾਅਦ ਗੁਰਿੰਦਰ ਸਿੰਘ ਨੇ ਮਾਲੋਮਾਜਰਾ ਵਾਲੀ ਨਹਿਰ 'ਤੇ ਜਾ ਕੇ ਆਤਮ ਹੱਤਿਆ ਕਰਨ ਦਾ ਝੂਠਾ ਡਰਾਮਾ ਕੀਤਾ ਅਤੇ ਝੂਠੇ ਸੂਸਾਈਡ ਨੋਟ 'ਚ ਸਹਿਜਪ੍ਰੀਤ ਸਿੰਘ ਉਰਫ ਲਾਲੀ ਨਾਲ ਆਪਣੀ ਚਚੇਰੀ ਭੈਣ ਦੇ ਪ੍ਰੇਮ ਸਬੰਧਾਂ ਕਰਕੇ ਆਪਣੇ ਪਰਿਵਾਰ ਦੀ ਬਦਨਾਮੀ ਬਾਰੇ ਲਿਖਿਆ। ਇਸਦਾ ਮੋਟਰਸਾਈਕਲ ਅਤੇ ਸੂਸਾਈਡ ਨੋਟ 23 ਅਕਤੂਬਰ 2020 ਨੂੰ ਭਾਖੜਾ ਨਹਿਰ ਦੇ ਕੰਢੇ ਨੇੜੇ ਪਿੰਡ ਮਾਲੋਮਾਜਰਾ ਤੋਂ ਪੁਲਿਸ ਨੂੰ ਬਰਾਮਦ ਹੋਇਆ।
ਐਸ.ਐਸ.ਪੀ. ਨੇ ਦੱਸਿਆ ਕਿ ਗੁਰਿੰਦਰ ਸਿੰਘ ਨੇ ਇਹ ਸਾਰਾ ਡਰਾਮਾ ਲੋਕਾਂ ਅਤੇ ਪੁਲਿਸ ਦੇ ਅੱਖੀਂ ਘੱਟਾ ਪਾਉਣ ਲਈ ਆਪਣੇ ਮਰਨ ਦੀ ਕਹਾਣੀ ਰਚਣ ਲਈ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪਰੰਤੂ ਸੀ.ਆਈ.ਏ. ਪਟਿਆਲਾ ਦੀ ਟੀਮ ਵੱਲੋਂ ਡੂੰਘਾਈ ਨਾਲ ਕੀਤੀ ਪੜਤਾਲ ਤੋਂ ਇਹ ਗੱਲ ਪਤਾ ਲੱਗੀ ਕਿ ਗੁਰਿੰਦਰ ਸਿੰਘ ਜਿਊਂਦਾ ਹੈ, ਕਿਉਂਕਿ ਉਸਨੇ ਹਰਨੀਤ ਕੌਰ ਦਾ ਕਤਲ ਕਰਕੇ ਆਪਣੀ ਆਤਮਹੱਤਿਆ ਦਾ ਡਰਾਮਾ ਰਚ ਲਿਆ ਅਤੇ ਖ਼ੁਦ ਫਰਾਰ ਹੋ ਗਿਆ ਸੀ।
ਉਨ੍ਹਾਂ ਦੱਸਿਆ ਦੋਸ਼ੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਇੱਕ ਸਪੈਸ਼ਲ ਮੁਹਿੰਮ ਚਲਾਈ ਤੇ 28 ਅਕਤੂਬਰ 2021 ਨੂੰ ਇਸਨੂੰ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਟੀਮ ਨੇ ਦੇਵੀਗੜ ਪਟਿਆਲਾ ਰੋਡ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੀ ਗ੍ਰਿਫ਼ਤਾਰੀ ਬਾਅਦ ਪੁਲਿਸ ਵੱਲੋਂ ਕੀਤੀ ਜਾਂਚ 'ਚ ਇਸ ਨੇ ਵਰਿੰਦਰ ਸਿੰਘ ਉਰਫ ਬਾਣੀਆ ਦਾ ਕਤਲ ਵੀ ਕਰਨਾ ਮੰਨਿਆ ਤੇ ਇਹ ਗੱਲ ਵੀ ਸਾਹਮਣੇ ਆਈ ਕਿ ਗੁਰਿੰਦਰ ਸਿੰਘ ਦੋ ਹੋਰ ਕਤਲ ਕਰਨ ਦੀ ਤਾਕ ਵਿੱਚ ਸੀ। ਇਸ ਤਰ ਇਸ ਨੇ ਇੱਕ ਸਾਲ ਪਹਿਲਾਂ ਆਪਣੇ ਆਪ ਨੂੰ ਮਰਿਆ ਦਿਖਾ ਕੇ ਦੂਸਰਾ ਕਤਲ ਕੀਤਾ। ਉਨ੍ਹਾਂ ਦੱਸਿਆ ਕਿ ਵਰਿੰਦਰ ਸਿੰਘ ਉਰਫ ਬਾਣੀਆ ਸਹਿਜਪ੍ਰੀਤ ਸਿੰਘ ਤੇ ਹਰਨੀਤ ਕੌਰ ਦਾ ਵਿਆਹ ਕਰਾਉਣਾ ਚਾਹੁੰਦਾ ਸੀ ਜਿਸ ਕਰਕੇ ਗੁਰਿੰਦਰ ਸਿੰਘ ਦੀ ਵਰਿੰਦਰ ਸਿੰਘ ਤੇ ਸਹਿਜਪ੍ਰੀਤ ਸਿੰਘ ਨਾਲ ਰੰਜਿਸ਼ ਹੋ ਗਈ ਸੀ ਤੇ ਇਸ ਨੇ ਉਸਦਾ ਕਤਲ ਕੀਤਾ।
ਐਸ.ਐਸ.ਪੀ. ਨੇ ਦੱਸਿਆ ਕਿ ਗੁਰਿੰਦਰ ਸਿੰਘ ਦੀ ਗ੍ਰਿਫਤਾਰੀ ਸਮੇ 32 ਬੋਰ ਪਿਸਟਲ ਤੇ 2 ਮੈਗਜੀਨ ਤੇ 4 ਕਾਰਤੂਸ ਬ੍ਰਾਮਦ ਕੀਤੇ ਗਏ, ਜੋਕਿ ਇਸਨੇ ਆਪਣੀ ਸਾਥਣ ਪਹਿਲਾਂ ਵਿਆਹੀ, ਤੇ ਰਾਜਿੰਦਰਾ ਹਸਪਤਾਲ 'ਚ ਸਫਾਈ ਸੇਵਕਾ ਵਜੋਂ ਕੰਮ ਕਰਦੀ 40 ਸਾਲਾ ਮਨਜੀਤ ਕੌਰ ਨਾਲ ਰਲਕੇ ਥਾਣਾ ਸਿਵਲ ਲਾਈਨ ਦੇ ਏਰੀਆ 'ਚੋਂ, ਹਰਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਜਗਦੀਸ਼ ਆਸ਼ਰਮ ਰੋਡ ਪਟਿਆਲਾ ਦੇ ਘਰੋਂ ਚੋਰੀ ਕੀਤਾ ਸੀ। ਇਹ ਮਨਜੀਤ ਕੌਰ ਉਕਤ ਘਰ ਵਿੱਚ ਕੰਮ ਕਰਦੀ ਸੀ। ਇਸ ਤੋਂ ਬਿਨ ਗੁਰਿੰਦਰ ਸਿੰਘ ਦੀ ਪੁੱਛਗਿੱਛ ਤੇ ਅਹਿਮ ਖੁਲਾਸੇ ਹੋਏ ਜਿਸ ਦੌਰਾਨ 4 ਕੱਟੇ 415 ਬੋਰ ਤੇ 16 ਕਾਰਤੂਸ 315 ਬੋਰ ਪਿੰਡ ਸੁਨਿਆਰਹੇੜੀ ਸੂਏ ਦੀ ਪੁਲੀ ਤੋਂ ਬ੍ਰਾਮਦ ਹੋਏ।
ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਪਿਛਲੇ 14 ਦਿਨਾਂ ਵਿੱਚ ਬਹੁਤ ਹੀ ਅਹਿਮ 5 ਅੰਨ੍ਹੇ ਕਤਲਾਂ ਦੀ ਗੁੱਥੀ ਸੁਲਝਾਈ ਹੈ, ਇਨ੍ਹਾਂ 'ਚ ਭਾਦਸੋਂ ਕਤਲ ਕੇਸ, ਅਰਬਨ ਅਸਟੇਟ ਪਟਿਆਲਾ ਵਿਖੇ ਦੂਹਰਾ ਕਤਲ ਕੇਸ ਤੇ ਇਹ ਦੋਵੇਂ ਮੌਜੂਦਾ ਦੋ ਕੇਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮਾਮਲਿਆਂ ਨੂੰ ਹੱਲ ਕਰਨ ਵਾਲੀ ਪੁਲਿਸ ਟੀਮ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਨਾਲ ਦੋ ਕਤਲਾਂ ਦੇ ਮਾਮਲਿਆਂ ਸਮੇਤ ਪਿਸਤੌਲ ਚੋਰੀ ਤੇ ਪਿਸਤੌਲ ਤੇ ਕਾਰਤੂਸ ਬਰਾਮਦਗੀ ਦੇ ਕੁਲ 4 ਪੁਲਿਸ ਕੇਸ, ਹੱਲ ਹੋ ਗਏ ਹਨ।
ਫੋਟੋ ਕੈਪਸ਼ਨ-ਪਟਿਆਲਾ ਦੇ ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

31 ਅਕਤੂਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਜਲੰਧਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ ਸਰਵ ਸਿੱਖਿਆ ਅਭਿਆਨ/ ਮਿਡ ਡੇ ਮੀਲ ਦਫਤਰੀ ਮੁਲਾਜ਼ਮ

ਵਿੱਤ ਵਿਭਾਗ ਦੀ ਮੰਨਜ਼ੂਰੀ ਦੇ 22 ਮਹੀਨੇ ਬੀਤਣ ਦੇ ਬਾਵਜੂਦ ਰੈਗੂਲਰ ਨਾ ਕਰਨ ਤੋਂ ਖਫਾਨੇ ਦਫ਼ਤਰੀ ਮੁਲਾਜ਼ਮ

ਨਵਾਂਸ਼ਹਿਰ 29 ਅਕਤੂਬਰ:-ਅਸੀ ਅਕਸਰ ਸੁਣਦੇ ਹਾਂ ਤੇ ਦੇਖਦੇ ਹਾਂ ਕਿ ਮੰਤਰੀ ਸਰਕਾਰ ਹੁੰਦਾ ਹੈ। ਸਰਕਾਰ ਵੱਲੋ ਐਡਵੋਕੇਟ ਜਨਰਲ ਦੀ ਨਿਯੁਕਤੀ ਲੀਗਲ ਰਾਏ ਦੇਣ ਲਈ ਕੀਤੀ ਜਾਂਦੀ ਹੈ, ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ, ਸਿੱਖਿਆ ਮੰਤਰੀ 22 ਮਹੀਨਿਆ ਤੋਂ AG ਪੰਜਾਬ ਤੋਂ ਇੱਕ ਲੀਗਲ ਰਾਏ ਨਹੀ ਲੈ ਸਕੇ ਉਹ ਵੀ ਓਸ ਕੰਮ ਲਈ ਜੋ ਪਹਿਲਾਂ ਹੀ ਸਰਕਾਰ ਵੱਲੋ ਕੀਤਾ ਜਾ ਚੁੱਕਾ ਹੈ। ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ ਸਾਲ 2018 ਵਿੱਚ ਸਰਕਾਰ ਨੇ ਸਰਵ ਸਿੱਖਿਆ ਅਭਿਆਨ ਦੇ 8886 ਅਧਿਆਪਕਾਂ ਨੂੰ ਵਿਭਾਗ ਵਿੱਚ ਪੱਕਾ ਕੀਤਾ ਤੇ ਉਹਨਾਂ ਦੇ ਨਾਲ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਗਿਆ, ਇਸ ਫੈਸਲੇ ਤੋਂ ਬਾਅਦ ਹੀ ਸਿੱਖਿਆ ਮੰਤਰੀ ਤੇ ਵਿਭਾਗ ਦੇ ਅਧਿਕਾਰੀ ਲਗਾਤਾਰ ਇਹ ਗੱਲ ਕਿਹ ਰਹੇ ਹਨ ਕਿ ਤੁਹਾਡਾ ਹੱਕ ਬਣਦਾ ਹੈ ਤੇ ਤੁਹਾਨੂੰ ਵੀ ਅਧਿਆਪਕਾਂ ਵਾਂਗ ਪੱਕਾ ਕਰਾਂਗੇ। ਪਰ ਵਿੱਤ ਵਿਭਾਗ ਵੱਲੋਂ 16 ਦਸੰਬਰ 2019 ਵਿਚ ਮੰਨਜ਼ੂਰੀ ਮਿਲਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਸਲਾ ਕੈਬਿਨਟ ਤੋਂ ਪਾਸ ਨਹੀ ਕਰਵਾ ਸਕੇ ਤੇ ਹਰ ਵਾਰ ਮਿਲਣ ਤੇ ਉਹਨਾਂ ਵੱਲੋ ਇਹੀ ਕਿਹਾ ਜਾ ਰਿਹਾ ਹੈ ਕਿ ਮਾਮਲਾ ਮੇਰੇ ਧਿਆਨ ਵਿਚ ਹੈ। ਮੁਲਾਜ਼ਮਾਂ ਨੇ ਅੱਗੇ ਦੱਸਿਆ ਕਿ ਇਹ ਨਹੀ ਕਿ ਇਸ ਸਮੇਂ ਦੌਰਾਨ ਉਹ ਸਿਰਫ ਸਿੱਖਿਆ ਮੰਤਰੀ ਨੂੰ ਹੀ ਮਿਲੇ ਨੇ ਬਲਕਿ ਉਹ ਸਰਕਾਰੇ ਦਰਬਾਰੇ ਹਰ ਮੰਤਰੀ, ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਤੇ ਵਿਧਾਇਕਾਂ ਸਭ ਨੂੰ ਮਿਲ ਚੁੱਕੇ ਹਨ ਪਰ ਤੇ ਉਹਨਾਂ ਦਾ ਕੇਸ ਸੁਣਨ ਤੋਂ ਬਾਅਦ ਹਰ ਕੋਈ ਇਹੀ ਕਹਿੰਦਾ ਹੈ ਕਿ ਤੁਹਾਡੇ ਨਾਲ ਗ਼ਲਤ ਹੋਇਆ ਤੇ ਤੁਹਾਨੂੰ ਵੀ ਰੈਗੂਲਰ ਕਰਨਾ ਬਣਦਾ ਪਰ ਅੱਜ ਤੱਕ ਕਿਸੇ ਨੇ ਵੀ ਉਹਨਾਂ ਨੂੰ ਇਨਸਾਫ ਨਹੀਂ ਦਿਵਾਇਆ ਜਿਸ ਕਾਰਣ ਮੁਲਾਜ਼ਮਾਂ ਵਿੱਚ ਕਾਫੀ ਰੋਸ ਹੈ। ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਕਈ ਵਾਰ ਬਿਆਨ ਦੇ ਚੁੱਕੇ ਹਨ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਚਾਰ ਸਾਲਾਂ ਦੇ ਕੈਪਟਨ ਦੇ ਬਿਆਨਾਂ ਵਾਗ ਚਰਨਜੀਤ ਚੰਨੀ ਦੇ ਬਿਆਨ ਵੀ ਅਖਬਾਰਾਂ ਦਾ ਸ਼ਿੰਗਾਰ ਬਣ ਰਹੇ ਹਨ। ਆਗੂਆ ਨੇ ਕਿਹਾ ਕਿ ਦਫਤਰੀ ਮੁਲਾਜ਼ਮਾਂ ਵਿਚ ਬਹੁਤ ਰੋਸ ਹੈ ਅਤੇ ਆਪਣਾ ਰੋਸ ਜਾਹਿਰ ਕਰਨ ਲਈ 31 ਅਕਤੂਬਰ ਨੂੰ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ ਅਤੇ ਦਿਵਾਲੀ ਤੋਂ ਬਾਅਦ ਪੱਕਾਮੋਰਚਾ ਲਾਉਣਗੇ।

7000 ਕੰਪਿਊਟਰ ਅਧਿਆਪਕਾਂ ਵੱਲੋਂ ਮੋਰਿੰਡਾ ਵਿਖੇ 31 ਅਕਤੂਬਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ ਵਾਲੇ ਦਿਨ ਹੀ ਸ਼ੁਰੂ ਕੀਤਾ ਜਾਵੇਗਾ ਪੱਕਾ ਮੋਰਚਾ

ਨਵਾਂਸ਼ਹਿਰ 29 ਅਕਤੂਬਰ:- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਜਿਲ੍ਹਾ ਪ੍ਰਧਾਨ
ਹਰਜਿੰਦਰ ਸਿੰਘ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਮਿਤੀ 31 ਅਕਤੂਬਰ
ਨੂੰ ਪੂਰੇ ਪੰਜਾਬ ਭਰ ਵਿੱਚੋਂ ਹਜਾਰਾਂ ਦੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਸੀ.ਐਮ.
ਸਿਟੀ ਮੋਰਿੰਡਾਂ ਵਿਖੇ ਰੈਲੀ ਕਰਨਗੇ ਅਤੇ ਸੀ.ਐਮ ਹਾਊਸ ਦਾ ਘਿਰਾਉ ਕਰਨਗੇ ਅਤੇ ਇਸੇ
ਦਿਨ ਸ਼ਾਮ ਨੂੰ ਮੋਰਿੰਡਾਂ ਵਿਖੇ
ਮੋਰਚਾ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਪੱਕਾ ਧਰਨਾ ਮੰਗਾਂ ਦੇ ਹੱਲ ਤੱਕ ਜਾਰੀ
ਰਹੇਗਾ। ਕੰਪਿਊਟਰ ਅਧਿਆਪਕ ਆਪਣੀ ਸਿੱਖਿਆ ਵਿਭਾਗ ਵਿੱਚ ਮਰਜਿੰਗ ਦੀ ਮੰਗ ਨੂੰ ਲੈ ਕੇ
ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਅਤੇ ਅਫਸਰਸ਼ਾਹੀ ਵਲੋਂ
ਉਹਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਦਿਨੋ ਦਿਨ ਕੰਪਿਊਟਰ ਅਧਿਆਪਕਾਂ ਦਾ ਸ਼ੋਸ਼ਣ ਕੀਤਾ
ਜਾ ਰਿਹਾ ਹੈ ਅਤੇ ਕੰਪਿਊਟਰ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ।
ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ ਉਹਨਾਂ
ਤੇ ਲਾਗੂ ਨਹੀਂ ਕੀਤੇ ਜਾ ਰਹੇ। ਯੂਨੀਅਨ ਆਗੂਆਂ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ
ਨੂੰ ਪੰਜਾਬ ਸਿਵਲ ਸਰਵਿਸ ਰੂਲਜ ਮੁਤਾਬਿਕ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਇੰਟਰਮ
ਰਿਲੀਫ, ਏ.ਸੀ.ਪੀ.ਲੀਵ ਇੰਨਕੈਸ਼ਮੈਂਟ, ਮੈਡੀਕਲ ਛੁੱਟੀਆਂ, ਸੀ.ਪੀ.ਐਫ ਆਦਿ ਤੋਂ ਵਾਂਝੇ
ਰੱਖਿਆ ਜਾ ਰਿਹਾ ਹੈ। ਇੱਥੇ ਇਹ ਵੀ ਜ਼ਿਕਰ ਕਰਨਾ ਜਰੂਰੀ ਹੈ ਕਿ ਪਿਛਲੇ ਸਾਲਾਂ ਦੌਰਾਨ
70 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦੇ ਪਰਿਵਾਰ ਰੁਲਣ
ਲਈ ਮਜ਼ਬੂਰ ਹੋ ਰਹੇ ਹਨ। ਇਹਨਾਂ ਕੰਪਿਊਟਰ ਅਧਿਆਪਕਾਂ ਦੇ ਆਸ਼ਰਿਤ ਪਰਿਵਾਰਾਂ ਨੂੰ ਨਾ
ਕੋਈ ਵਿੱਤੀ ਲਾਭ ਅਤੇ ਨਾ ਹੀ ਤਰਸ ਦੇ ਅਧਾਰ ਤੇ ਸਰਕਾਰੀ ਨੌਕਰੀ ਦਿੱਤੀ ਗਈ । ਪਿਛਲੇ 4
ਸਾਲਾਂ ਵਿੱਚ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ
ਹਨ ਪ੍ਰੰਤੂ ਹੱਲ ਕਰਨ ਦੀ ਬਜਾਏ ਲਾਰੇ ਲੱਪੇ ਹੀ ਮਿਲੇ ਹਨ। ਇਸੇ ਲੜੀ ਤਹਿਤ ਮਿਤੀ 12
ਅਕਤੂਬਰ ਅਤੇ ਮਿਤੀ 18 ਅਕਤੂਬਰ ਨੂੰ ਨਵੇਂ ਸਿੱਖਿਆ ਮੰਤਰੀ ਨਾਲ ਵੀ 2 ਪੈਨਲ ਮੀਟਿੰਗਾਂ
ਹੋ ਚੁੱਕੀਆਂ ਹਨ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ
ਕੀਤੀ ਗਈ। ਮਿਤੀ 18 ਅਕਤੂਬਰ ਨੂੰ ਚੀਫ ਸੈਕਟਰੀ ਟੂ ਸੀ.ਐਮ ਨਾਲ ਹੋਈ ਮੀਟਿੰਗ ਵਿਚ
ਉਹਨਾਂ ਨੇ ਮੰਨਿਆ ਕਿ ਕੰਪਿਊਟਰ
ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਉਹਨਾਂ ਤੇ ਨਿਯੁਕਤੀ ਪੱਤਰ ਵਿਚ
ਲਿਖੀਆਂ ਸ਼ਰਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਣਾ ਬਣਦਾ ਹੈ ਪਰੰਤੂ ਉਹਨਾਂ ਦੇ ਇਸ
ਵਿਸ਼ਵਾਸ਼ ਦਿਵਾਉਣ ਤੋਂ ਬਾਅਦ ਵੀ ਪੰਜਾਬ ਸਰਕਾਰ ਮੰਗਾਂ ਨਹੀਂ ਮੰਨ ਰਹੀ ਹੈ, ਜਿਸ
ਕਾਰਨ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਜਿਸਦੇ ਰੋਸ
ਵਜੋਂ ਕੰਪਿਊਟਰ ਅਧਿਆਪਕ
ਯੂਨੀਅਨ ਪੰਜਾਬ ਵਲੋਂ ਸੂਬਾ ਸਰਕਾਰ ਦੇ ਅੜੀਅਲ ਰੱਵੀਏ ਅਤੇ ਅਫਸਰਸ਼ਾਹੀ ਦੇ ਇਸ ਵਤੀਰੇ
ਤੋਂ ਤੰਗ ਆ ਕੇ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾਂ ਵਿਖੇ ਸੂਬਾ ਪੱਧਰੀ ਰੋਸ ਰੈਲੀ ਅਤੇ
ਪੱਕਾ ਧਰਨਾਂ ਲਾਉਣ ਦਾ ਫੈਸਲਾ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ
ਜਥੇਬੰਦੀ ਦੀ ਸਮੁੱਚੀ ਲੀਡਰਸ਼ਿਪ ਦੀ ਸੂਬਾ ਪੱਧਰੀ ਮੀਟਿੰਗ ਮੋਰਿੰਡਾਂ ਵਿਖੇ 27
ਅਕਤੂਬਰ ਨੂੰ ਸੱਦ ਲਈ ਗਈ
ਹੈ। ਇਸ ਮੌਕੇ ਰਾਜਵਿੰਦਰ ਲਾਖਾ, ਗੁਰਜੀਤ ਸਿੰਘ, ਸਚਿਨ , ਸੁਰਿੰਦਰ ਸ਼ਹਿਜਲ,
ਲਖਵਿੰਦਰ ,ਰਮਨ ਕੁਮਾਰ, ਸੁਖਵਿੰਦਰ, ਵਰਿੰਦਰ, ਸ਼ਮਾ,ਹਰਮਨ , ਰਣਜੀਤ, ਹਰਜਿੰਦਰ ਕੌਰ,
ਸੋਨੀਆ ਹਾਜ਼ਰ ਸਨ।

ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਮੁਫ਼ਤ ਖਾਣੇ ਦੀ ਸਹੂਲਤ ਮੁੜ ਹੋਈ ਸ਼ੁਰੂ

ਨਵਾਂਸ਼ਹਿਰ, 29 ਅਕਤੂਬਰ : - ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਲਈ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਭੋਜਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮੁਫ਼ਤ ਖਾਣੇ ਦੀ ਸਹੂਲਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਯਤਨਾਂ ਸਦਕਾ ਮੁੜ ਸ਼ੁਰੂ ਕੀਤੀ ਗਈ ਹੈ। ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ, ਪੁਰ ਹੀਰਾਂ (ਹੁਸ਼ਿਆਰਪੁਰ) ਦੇ ਉੱਦਮ ਨਾਲ ਸ਼ੁਰੂ ਕੀਤੀ ਗਈ ਇਸ ਸਹੂਲਤ ਦਾ ਸ਼ੁੱਭ ਆਰੰਭ ਅੱਜ ਜ਼ਿਲਾ ਮਾਲ ਅਫ਼ਸਰ ਅਜੀਤ ਪਾਲ ਸਿੰਘ ਅਤੇ ਐਸ. ਐਮ. ਓ ਨਵਾਂਸ਼ਹਿਰ ਡਾ. ਮਨਦੀਪ ਕਮਲ ਵੱਲੋਂ ਸੰਸਥਾ ਦੇ ਨੁੰਮਾਇੰਦਿਆਂ ਮਨਜੀਤ ਸਿੰਘ ਯੂ. ਐਸ. ਏ, ਮੱਖਣ ਸਿੰਘ ਯੂ. ਐਸ. ਏ ਅਤੇ ਬੂਟਾ ਸਿੰਘ ਦੀ ਮੌਜੂਦਗੀ ਵਿਚ ਕੀਤਾ ਗਿਆ। ਇਸ ਮੌਕੇ ਉਨਾਂ ਕਿਹਾ ਕਿ ਇਹ ਸਹੂਲਤ, ਜਿਹੜੀ ਕਿ ਪਹਿਲਾਂ ਕਿਸੇ ਕਾਰਨ ਬੰਦ ਹੋ ਗਈ ਸੀ, ਕੇਵਲ ਮਰੀਜ਼ਾਂ ਲਈ ਹੀ ਨਹੀਂ ਬਲਕਿ ਹਸਪਤਾਲ ਆਉਣ ਵਾਲੇ ਸਾਰੇ ਲੋਕਾਂ ਲਈ ਬਿਲਕੁਲ ਮੁਫ਼ਤ ਹੋਵੇਗੀ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਇਸ ਪੁੰਨ ਦੇ ਇਸ ਸ਼ਲਾਘਾਯੋਗ ਉਪਰਾਲੇ ਲਈ ਹਰੇਕ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸੰਸਥਾ ਦੇ ਨੁਮਾਇੰਦੇ ਬੂਟਾ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਇਸ ਤੋਂ ਪਹਿਲਾਂ ਹੋਰਨਾਂ ਜ਼ਿਲਿਆਂ ਦੇ ਸਿਵਲ ਹਸਪਤਾਲਾਂ ਅਤੇ ਪੀ. ਜੀ. ਆਈ ਚੰਡੀਗੜ ਵਿਚ ਇਹ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਉਨਾਂ ਦਾ ਮਕਸਦ ਸਾਰੇ ਪੰਜਾਬ ਵਿਚ ਇਹ ਸੇਵਾ ਮੁਹੱਈਆ ਕਰਵਾਉਣ ਦਾ ਹੈ। ਉਨਾਂ ਦੱਸਿਆ ਕਿ ਐਤਵਾਰ ਨੂੰ ਛੱਡ ਕੇ ਇਹ ਸੇਵਾ ਰੋਜ਼ਾਨਾ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਇਹ ਸੇਵਾ ਸਾਰਿਆਂ ਲਈ ਬਿਲਕੁਲ ਮੁਫ਼ਤ ਹੈ ਅਤੇ ਕੋਈ ਵੀ ਪ੍ਰਾਣੀ ਇਥੇ ਖਾਣਾ ਖਾ ਸਕਦਾ ਹੈ। ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲਾ ਨਾਜਰ ਹਰਪਾਲ ਸਿੰਘ, ਡਿਪਟੀ ਨਾਜਰ ਮਨਿੰਦਰ ਤੋਂ ਇਲਾਵਾ ਹਸਪਤਾਲ ਦੇ ਹੋਰ ਡਾਕਟਰ ਸਾਹਿਬਾਨ ਅਤੇ ਸਟਾਫ ਹਾਜ਼ਰ ਮੌਜੂਦ ਸੀ। 

ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਮਿਤੀ 08.10.2021 ਤੋਂ 31.10.2021 ਤੱਕ ਕਲਮ ਛੋੜ ਹੜਤਾਲ ਜਾਰੀ


ਯੂਨੀਅਨ ਵਲੋਂ ਜ਼ਿਲ੍ਹਾ ਲਏ ਗਏ ਫੈਸਲੇ ਅਨੁਸਾਰ ਖਜਾਨਾ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ਼ ਕੀਤੀ ਗਈ ਨਾਅਰੇਬਾਜ਼ੀ
ਨਵਾਂਸ਼ਹਿਰ, 28 ਅਕਤੂਬਰ :(ਵਿਸ਼ੇਸ਼ ਪ੍ਰਤੀਨਿਧੀ) ਮਾਨਯੋਗ ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 08.10.2021 ਤੋਂ 31.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨ ਲਾਈਨ ਕੰਮ ਬੰਦ ਕੀਤਾ ਗਿਆ ਜਿਸ ਦੇ ਮੱਦੇਨਜਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ  ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ ਸਾਥੀਆਂ ਵਲੋਂ ਸੂਬਾ ਪੀ ਐਸ ਐਮ ਐਸ ਯੂ ਦੇ ਲਏ ਗਏ ਫੈਸਲੇ ਨੂੰ ਪੂਰਨ ਰੂਪ ਵਿੱਚ ਲਾਗੂ ਕਰਦੇ ਹੋਏ ਅੱਜ ਦੁਪਹਿਰ 12.00 ਵਜੇ ਦਫਤਰ ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਵਿਖੇ ਇੱਕਠੇ ਹੋ ਕੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਦਫਤਰ ਡਿਪਟੀ ਕਮਿਸ਼ਨਰ ਸ.ਭ.ਸ. ਨਗਰ ਮੇਨ ਗੇਟ ਤੱਕ ਰੋਸ਼ ਰੈਲੀ ਕੱਢੀ ਗਈ, ਜਿਸ ਵਿੱਚ ਸਮੂਹ ਵਿਭਾਗਾਂ ਵੱਲੋਂ ਅਤੇ ਦਫਤਰ ਡਿਪਟੀ ਕਮਿਸ਼ਨਰ ਦੇ ਮਨਿਸਟੀਰੀਅਲ ਕਾਮਿਆਂ ਵਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਗਿਆ। ਇਸ ਮੌਕੇ ਸੁਰਜੀਤ ਸਿੰਘ ਵਲੋਂ ਮੰਚ ਸੰਚਾਲਨ ਕੀਤਾ ਗਿਆ। ਇਸ ਮੌਕੇ `ਤੇ ਵੱਖ -ਵੱਖ ਵਿਭਾਗਾਂ ਤੋਂ ਆਏ ਯੂਨੀਅਨ ਦੇ ਮੈਂਬਰਾਂ ਵਲੋਂ ਸੰਬੋਧਨ ਕੀਤਾ ਗਿਆ, ਜਿਸ ਮੋਕੇ ਲਖਵੀਰ ਸਿੰਘ, ਕੁਲਵੀਰ ਸਿੰਘ ਖਜਾਨਾ ਵਿਭਾਗ ਪ੍ਰਧਾਨ, ਰਾਜਵੰਤ ਕੌਰ ਪੀ.ਐਸ.ਐਮ.ਯੂ.ਪ੍ਰਧਾਨ ਇਸਤਰੀ ਵਿੰਗ,  ਹਰਪਾਲ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ। ਇਸ ਮੌਕੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਕਾਮੇ ਹੋਰ ਪੀ ਐਸ ਐਮ ਐਸ ਯੂ ਸਭਸ ਨਗਰ ਦੇ ਮੈਂਬਰ ਮੌਜੂਦ ਸਨ

ਕਾਨੂੰਨ ਦੇ ਵਿਦਿਆਰਥੀ ਡੀ.ਐਲ.ਐਸ.ਏ ਵੱਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਹੋਰਨਾਂ ਨੂੰ ਵੀ ਜਾਗਰੂਕ ਕਰਨ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ


ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਲਾਅ ਦੇ ਵਿਦਿਆਰਥੀਆਂ ਨੂੰ ਸੈਮੀਨਾਰ ਦੌਰਾਨ ਕੀਤਾ ਸੰਬੋਧਨ
ਪਟਿਆਲਾ, 28 ਅਕਤੂਬਰ: (ਵਿਸ਼ੇਸ਼ ਪ੍ਰਤੀਨਿਧੀ) ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਪੱਧਰ 'ਤੇ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ ਤੇ ਇਸ ਵਿੱਚ ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਵਲੰਟੀਅਰ ਦੇ ਤੌਰ 'ਤੇ ਕੰਮ ਕਰਕੇ ਜ਼ਮੀਨੀ ਪੱਧਰ 'ਤੇ ਜਾਕੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇ ਸਕਦੇ ਹਨ।  ਸ੍ਰੀ ਰਾਜਿੰਦਰ ਅਗਰਵਾਲ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੈਨ ਇੰਡੀਆ ਅਵੇਅਰਨੈੱਸ ਤੇ ਆਊਟਰੀਚ ਪ੍ਰੋਗਰਾਮ ਅਤੇ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਕਰਵਾਏ ਸੈਮੀਨਾਰ ਦੌਰਾਨ ਪੰਜਾਬ ਸਕੂਲ ਆਫ਼ ਲਾਅ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਸੈਮੀਨਾਰ ਦੌਰਾਨ ਸ੍ਰੀ ਰਾਜਿੰਦਰ ਅਗਰਵਾਲ ਨੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਹੱਕਦਾਰ ਕੌਣ ਹਨ ਤੇ ਕਿੰਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮਿਲ ਸਕਦੀ ਹੈ ਅਤੇ ਇਹ ਕਾਨੂੰਨੀ ਸਹਾਇਤਾ ਕਿਵੇਂ ਲਈ ਜਾ ਸਕਦੀ ਹੈ ਸਬੰਧੀ ਵਿਸਥਾਰਪੂਰਪਵਕ ਜਾਣਕਾਰੀ ਦਿੱਤੀ।  ਉਨ੍ਹਾਂ ਲੀਗਲ ਏਡ ਸਿਸਟਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਅਤੇ ਲੀਗਲ ਸਰਵਿਸਿਜ਼ ਅਥਾਰਟੀ ਐਕਟ, 1987 ਬਾਰੇ ਵੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਨੇ ਮੌਜੂਦ ਪ੍ਰੋਫੈਸਰ ਸਾਹਿਬਾਨ, ਸਟਾਫ਼ ਅਤੇ ਵਿਦਿਆਰਥੀਆਂ ਨੂੰ  ਵਿਕਟਮ ਕੰਪਨਸੇਸ਼ਨ ਸਕੀਮਾਂ, ਨਾਲਸਾ  (ਕਾਨੂੰਨੀ ਸੇਵਾਵਾਂ ਤਹਿਤ ਤੇਜ਼ਾਬੀ ਹਮਲਾ ਵਜੋਂ ਸ਼ਿਕਾਰ ਪੀੜਤਾਂ ਲਈ ਕਾਨੂੰਨੀ ਸੇਵਾਵਾਂ) ਯੋਜਨਾ, ਮੁਫ਼ਤ ਕਾਨੂੰਨੀ ਸੇਵਾਵਾਂ, ਟੋਲ ਫ਼ਰੀ ਨੰਬਰ 1968, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਮੀਡੀਏਸ਼ਨ ਅਤੇ ਲੋਕ ਅਦਾਲਤ ਦੇ ਲਾਭਾਂ ਬਾਰੇ ਵੀ ਵਿਸਤਾਰ ਪੂਰਵਕ ਦੱਸਿਆ। ਇਸ ਮੌਕੇ ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਇਹ ਸੈਮੀਨਾਰ "ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ" ਮੁਹਿੰਮ ਦੇ ਤਹਿਤ ਕਰਵਾਇਆ ਗਿਆ। ਇਸ ਮੌਕੇ ਮੁਖੀ ਪੰਜਾਬ ਸਕੂਲ ਆਫ਼ ਲਾਅ, ਪੰਜਾਬੀ ਯੂਨੀਵਰਸਿਟੀ ਡਾ. ਵਰਿੰਦਰ ਕੌਸ਼ਿਕ ਨੇ ਸੈਮੀਨਾਰ 'ਚ ਹਾਜ਼ਰ ਜੱਜ ਸਾਹਿਬਾਨ ਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆ ਜਾਗਰੂਕਤਾ ਮੁਹਿੰਮ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਸੈਮੀਨਾਰ 'ਚ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਪਟਿਆਲਾ ਸ੍ਰੀ ਰਣਜੀਤ ਕੁਮਾਰ ਜੈਨ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਅਮਿਤ ਮਲਹਨ, ਡੀਨ ਰਿਸਰਚ ਡਾ. ਅਸ਼ੋਕ ਕੁਮਾਰ ਤਿਵਾੜੀ, ਡਾ. ਯਸ਼ਵਿੰਦਰ ਕੌਰ ਸਮੇਤ ਪ੍ਰੋਫੈਸਰ, ਸਟਾਫ਼ ਤੇ ਲਾਅ ਦੇ 300 ਵਿਦਿਆਰਥੀ ਮੌਜੂਦ ਸਨ।
ਕੈਪਸ਼ਨ : ਜ਼ਿਲ੍ਹਾ ਤੇ ਸੈਸ਼ਨਜ ਜੱਜ ਸ੍ਰੀ ਰਾਜਿੰਦਰ ਅਗਰਵਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ।

ਪੁਲਿਸ ਸ਼ਹੀਦੀ ਦਿਵਸ ਹਫ਼ਤੇ ਤਹਿਤ ਜ਼ਿਲਾ ਪੁਲਿਸ ਨੇ ਲਗਾਈ ਹਥਿਆਰਾਂ ਦੀ ਪ੍ਰਦਰਸ਼ਨੀ


ਨਵਾਂਸ਼ਹਿਰ, 28 ਅਕਤੂਬਰ : (ਵਿਸ਼ੇਸ਼ ਪ੍ਰਤੀਨਿਧੀ)-  ਪੁਲਿਸ ਸ਼ਹੀਦੀ ਦਿਵਸ ਹਫ਼ਤੇ ਸਬੰਧੀ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਜ਼ਿਲਾ ਪੁਲਿਸ ਮੁਖੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਵੱਲੋਂ ਡੀ. ਐਸ. ਪੀ ਦਫ਼ਤਰ ਨਵਾਂਸ਼ਹਿਰ ਵਿਖੇ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਡੀ. ਐਸ. ਪੀ ਨਵਾਂਸ਼ਹਿਰ ਦਵਿੰਦਰ ਸਿੰਘ, ਡੀ. ਐਸ. ਪੀ ਹੈੱਡਕੁਆਰਟਰ ਨਵਨੀਤ ਕੌਰ ਗਿੱਲ ਅਤੇ ਐਸ. ਐਚ. ਓ ਸਿਟੀ ਨਰੇਸ਼ ਕੁਮਾਰੀ ਵੱਲੋਂ ਪ੍ਰਦਰਸ਼ਨੀ ਨੂੰ ਵੇਖਣ ਆਏ ਲੋਕਾਂ ਨੂੰ ਪੁਲਿਸ ਵੱਲੋਂ ਵਰਤੇ ਜਾਣ ਵਾਲੇ ਹਥਿਆਰਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਨੂੰ ਕਾਲੇ ਦਿਨਾਂ ਤੋਂ ਬਚਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਯਾਦ ਕੀਤਾ ਗਿਆ। ਉਨਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ 28 ਬਹਾਦਰ ਪੁਲਿਸ ਤੇ ਹੋਮਗਾਰਡ ਜਵਾਨਾਂ ਨੇ ਪੰਜਾਬ ਦੇ ਮਾੜੇ ਦਿਨਾਂ ਦੌਰਾਨ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਅਸਫ਼ਲ ਕਰਨ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ। ਉਨਾਂ ਦੱਸਿਆ ਕਿ ਇਨਾਂ ਸ਼ਹੀਦਾਂ ਵਿਚ ਨਵਾਂਸ਼ਹਿਰ ਸਬ ਡਵੀਜ਼ਨ ਦੇ 8, ਬੰਗਾ ਸਬ ਡਵੀਜ਼ਨ ਦੇ 6 ਅਤੇ ਬਲਾਚੌਰ ਸਬ ਡਵੀਜ਼ਨ ਦੇ 14 ਪੁਲਿਸ ਤੇ ਹੋਮਗਾਰਡ ਜਵਾਨ ਸ਼ਾਮਿਲ ਹਨ। ਉਨਾਂ ਦੱਸਿਆ ਕਿ ਸ਼ਹੀਦ ਦਿਵਸ ਹਫ਼ਤੇ ਤਹਿਤ 21 ਅਕਤੂਬਰ ਤੋਂ 31 ਅਕਤੂਬਰ ਤੱਕ ਜ਼ਿਲਾ ਪੁਲਿਸ ਵੱਲੋਂ ਪੁਲਿਸ ਸ਼ਹੀਦਾਂ ਦੀ ਯਾਦ ਵਿਚ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਉਨਾਂ ਦੀ ਲਾਸਾਨੀ ਸ਼ਹਾਦਤ ਬਾਰੇ ਲੋਕਾ ਨੂੰ ਜਾਣੂ ਕਰਵਾਇਆ ਜਾ ਸਕੇ। 

ਕਰਿਆਮ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਦੌਰਾਨ 202 ਬਿਜਲੀ ਖਪਤਕਾਰਾਂ ਦੇ ਬਕਾਏ ਹੋਏ ਮੁਆਫ਼


ਨਵਾਂਸ਼ਹਿਰ, 28 ਅਕਤੂਬਰ :(ਵਿਸ਼ੇਸ਼ ਪ੍ਰਤੀਨਿਧੀ) ਪੰਜਾਬ ਸਰਕਾਰ ਵੱਲੋਂ 2 ਕਿਲੋਵਾਟ ਲੋਡ ਵਾਲੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਦੇ ਪਿਛਲੇ ਸਮੁੱਚੇ ਬਕਾਏ ਮੁਆਫ਼ ਕਰਨ ਤਹਿਤ ਪਿੰਡ ਕਰਿਆਮ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਦੌਰਾਨ 202 ਘਰੇਲੂ ਬਿਜਲੀ ਖਪਤਕਾਰਾਂ ਦੇ ਪਿਛਲੇ ਬਕਾਏ ਮੁਆਫ਼ ਕੀਤੇ ਗਏ, ਜਿਨਾਂ ਵਿਚ ਪਿੰਡ ਕਰਿਆਮ ਦੇ 143 ਲਾਭਪਾਤਰੀਆਂ ਦੇ 141730 ਅਤੇ ਪਿੰਡ ਅਮਰਗੜ ਦੇ 59 ਲਾਭਪਾਤਰੀਆਂ ਦੇ 48235 ਰੁਪਏ ਦੇ ਮੁਆਫ਼ ਹੋਏ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਕਿਹਾ ਕਿ ਪਿਛਲੇ ਬਕਾਏ ਮੁਆਫ਼ ਹੋਣ ਨਾਲ ਸਮਾਜ ਦੇ ਵਿੱਤੀ ਤੌਰ 'ਤੇ ਕਮਜ਼ੋਰ ਵਰਗ ਨੂੰ ਵੱਡੀ ਰਾਹਤ ਮਿਲੀ ਹੈ। ਉਨਾਂ ਕਿਹਾ ਕਿ ਬਿੱਲਾਂ ਦੀ ਅਦਾਇਗੀ ਨਾ ਕਰਨ ਕਰਕੇ ਜਿਨਾਂ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਸਨ, ਉਨਾਂ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਜੋ ਇਹ ਗ਼ਰੀਬ ਪੱਖੀ ਫ਼ੈਸਲਾ ਲਿਆ ਸੀ, ਉਸ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੇ ਡਿਫਾਲਟਰ ਖਪਤਕਾਰਾਂ ਦੇ ਬਕਾਏ ਦੀ ਅਦਾਇਗੀ ਖ਼ੁਦ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਲੋਕਾਂ ਦੀ ਸਹੂਲਤ ਲਈ ਸਬ-ਡਵੀਜ਼ਨ ਨਵਾਂਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਰੋਜ਼ਾਨਾ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ ਲਾਭਪਾਤਰੀਆਂ ਦੇ ਫਾਰਮ ਭਰ ਕੇ ਉਨਾਂ ਨੂੰ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸਬੰਧਤ ਖਪਤਕਾਰ ਆਪਣੇ ਬਿਜਲੀ ਦਫ਼ਤਰਾਂ ਵਿਚ ਜਾ ਕੇ ਵੀ ਇਸ ਸਬੰਧੀ ਫਾਰਮ ਭਰ ਸਕਦੇ ਹਨ। ਉਨਾਂ ਹਲਕੇ ਦੇ ਸਮੂਹ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਐਕਸੀਅਨ ਵਿਨੈਦੀਪ ਸਿੰਘ, ਐਸ. ਡੀ. ਓ ਗੁਰਮੇਲ ਸਿੰਘ, ਜੇ. ਈ ਗਗਨਦੀਪ ਸਿੰਘ, ਬੰਟੀ ਸਰਪੰਚ, ਗੁਰਮੇਲ ਸਿੰਘ, ਸਰਪੰਚ ਦਿਲਬਾਗ ਸਿੰਘ, ਪੰਚ ਸੰਦੀਪ ਕੁਮਾਰ, ਗੁਰਚਰਨ ਸਿੰਘ, ਸੁਰਿੰਦਰ ਕੌਰ, ਮਨਜੀਤ ਕੌਰ, ਮਨਜੀਤ ਕੌਰ, ਨਵੀ ਕੁਮਾਰ ਤੇ ਅਨੀਤਾ ਰਾਣੀ, ਨੰਬਰਦਾਰ ਚਿਰੰਜੀ ਲਾਲ, ਜੀ. ਓ. ਜੀ ਗੁਰਬਚਨ ਸਿੰਘ ਤੇ ਹੋਰ ਹਾਜ਼ਰ ਸਨ।  

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕੁਸ਼ਤੀ ਟੀਮ ਵਾਸਤੇ 10 ਪਹਿਲਵਾਨਾਂ ਦੀ ਪੰਜਾਬ ਸਟੇਟ ਕੁਸ਼ਤੀ ਚੈਪੀਅਨਸ਼ਿੱਪ (ਲੜਕੇ) ਅੰਡਰ-15 ਸਾਲ ਲਈ ਚੋਣ ਹੋਈ

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ 
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕੁਸ਼ਤੀ ਟੀਮ ਵਾਸਤੇ 10 ਪਹਿਲਵਾਨਾਂ ਦੀ
ਪੰਜਾਬ ਸਟੇਟ ਕੁਸ਼ਤੀ ਚੈਪੀਅਨਸ਼ਿੱਪ (ਲੜਕੇ) ਅੰਡਰ-15 ਸਾਲ ਲਈ ਚੋਣ ਹੋਈ

ਬੰਗਾ : 28 ਅਕਤੂਬਰ: - (     )  ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ  ਪੰਜਾਬ ਸਟੇਟ ਕੁਸ਼ਤੀ ਚੈਪੀਅਨਸ਼ਿਪ ਫਰੀ ਸਟਾਈਲ (ਲੜਕੇ) ਅੰਡਰ-15 ਸਾਲ 2021 ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕੁਸ਼ਤੀ ਟੀਮ ਵਾਸਤੇ 10 ਪਹਿਲਵਾਨਾਂ ਦੀ ਚੋਣ ਕੀਤੀ ਗਈ ਹੈ। ਇਹਨਾਂ ਪਹਿਲਵਾਨਾਂ ਦੀ ਚੋਣ ਸ੍ਰੀ ਜਰਨੈਲ ਸੋਂਧੀ ਪ੍ਰਧਾਨ ਕੁਸ਼ਤੀ ਐਸ਼ੋਸ਼ੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਸੁਖਦੇਵ ਸਿੰਘ ਰਾਣੂੰ ਸੈਕਟਰੀ, ਸ. ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ  ਅਤੇ ਸ੍ਰੀ ਬਲਬੀਰ ਬੀਰਾ ਸੌਂਧੀ ਰਾਏਪੁਰ ਡੱਬਾ ਕੁਸ਼ਤੀ ਕੋਚ ਦੀ ਨਿਗਰਾਨੀ ਹੇਠ ਹੋਈ। ਇਹ ਪੰਜਾਬ ਸਟੇਟ ਕੁਸ਼ਤੀ ਚੈਪੀਅਨਸ਼ਿਪ ਫਰੀ ਸਟਾਈਲ (ਲੜਕੇ) ਉਮਰ ਵਰਗ 15 ਸਾਲ ਜਿਲ੍ਹਾ ਮਾਨਸਾ ਵਿਖੇ 31 ਅਕਤੂਬਰ 2021 ਦਿਨ ਐਤਵਾਰ ਨੂੰ ਹੋ ਰਹੀ ਹੈ।  
            ਇਸ ਮੌਕੇ ਸ੍ਰੀ ਸੁਖਦੇਵ ਸਿੰਘ ਰਾਣੂੰ ਸੈਕਟਰੀ ਕੁਸ਼ਤੀ ਐਸ਼ੋਸ਼ੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਚੁਣੇ ਪਹਿਲਵਾਨਾਂ ਨੂੰ ਪੰਜਾਬ ਸਟੇਟ ਕੁਸ਼ਤੀ ਚੈਪੀਅਨਸ਼ਿੱਪ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ  ਦਾ ਨਾਮ ਰੋਸ਼ਨ ਕਰਨ ਪ੍ਰੇਰਿਤ ਕੀਤਾ ਅਤੇ ਸਫਲਤਾ ਲਈ ਆਪਣਾ ਅਸ਼ੀਰਵਾਦ ਵੀ ਦਿੱਤਾ। ਉਹਨਾਂ ਨੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵੱਲੋਂ ਇਲਾਕੇ ਨੌਜਵਾਨਾਂ ਨੂੰ ਫਰੀ ਕੁਸ਼ਤੀ ਟਰੇਨਿੰਗ ਦੇਣ ਦੇ ਕਾਰਜ ਦੀ ਭਰਪੂਰ ਸ਼ਲਾਘਾ ਵੀ ਕੀਤੀ। ਇਸ ਮੌਕੇ ਉਹਨਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕੁਸ਼ਤੀ ਦੀ ਟੀਮ ਲਈ 38 ਕਿਲੋ ਭਾਰ ਵਰਗ ਵਿਚ ਯੁਵਰਾਜ ਪੁੱਤਰ ਦੇਸ ਰਾਜ ਪਿੰਡ ਪੱਲੀ ਝਿੱਕੀ, 41ਕਿਲੋ ਭਾਰ ਵਰਗ ਵਿਚ ਰਹਿਮ ਅਲੀ ਪੁੱਤਰ ਮੱਖਣ ਪਿੰਡ ਹੱਪੋਵਾਲ, 44 ਕਿਲੋਭਾਰ ਵਰਗ ਵਿਚ ਤਨੁਜ ਪੁੱਤਰ ਰਾਕੇਸ਼ ਕੁਮਾਰ ਪਿੰਡ ਮੁਕੰਦਪੁਰ, 48 ਕਿਲੋਭਾਰ ਵਰਗ ਵਿਚ ਗੁਰਪਿੰਦਰ ਸਿੰਘ ਪੁੱਤਰ ਗੁਰਮੇਲ ਰਾਮ ਪਿੰਡ ਹੀਉਂ, 52 ਕਿਲੋ ਭਾਰ ਵਰਗ ਵਿਚ ਯੁਵਰਾਜ ਪੁੱਤਰ ਰਾਜ ਕੁਮਾਰ ਪਿੰਡ ਮਜਾਰੀ, 57 ਕਿਲੋ ਭਾਰ ਵਰਗ ਵਿਚ ਹਰਮਨ ਸਿੰਘ ਪੁੱਤਰ ਜਸਬੀਰ ਸਿੰਘ ਪਿੰਡ ਫਰਾਲਾ, 62 ਕਿਲੋ ਭਾਰ ਵਰਗ ਵਿਚ ਲਾਲ ਹੁਸੈਨ ਪੁੱਤਰ ਰੋਸ਼ਨ ਦੀਨ ਪਿੰਡ ਹੱਪੋਵਾਲ, 68 ਕਿਲੋ ਭਾਰ ਵਰਗ ਵਿਚ ਪ੍ਰਿੰਸ ਬਸਰਾ ਪੁੱਤਰ ਅਵਤਾਰ ਚੰਦ ਪਿੰਡ ਮੁੰਨਾ, 75 ਕਿਲੋ ਭਾਰ ਵਰਗ ਵਿਚ ਗੁਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਪਿੰਡ ਸਾਧਪੁਰ, 85 ਕਿਲੋ ਭਾਰ ਵਰਗ ਵਿਚ ਗੁਰਸਹਿਜਪ੍ਰੀਤ ਸਿੰਘ ਪੁੱਤਰ ਸੁਖਜੀਤ ਸਿੰਘ ਪਿੰਡ ਕੰਗਰੌੜ ਦੀ ਚੋਣ ਕੀਤੀ ਗਈ ਹੈ।  ਇਹਨਾਂ ਟਰਾਇਲਾਂ ਵਿਚ ਚੁਣੇ ਇਹਨਾਂ 10 ਪਹਿਲਵਾਨਾਂ ਨੇ ਵਧੀਆ ਤਕਨੀਕ ਨਾਲ ਕੁਸ਼ਤੀ ਖੇਡ ਕੇ ਜ਼ਿਲ੍ਹਾ ਪੱਧਰੀ ਕੁਸ਼ਤੀ ਟੀਮ ਵਿਚ ਆਪਣਾ ਸਥਾਨ ਪੱਕਾ ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਕਲੱਬ ਦਾ ਨਾਮ ਰੋਸ਼ਨ ਕੀਤਾ ਹੈ। ਪੰਜਾਬ ਸਟੇਟ ਕੁਸ਼ਤੀ ਚੈਪੀਅਨਸ਼ਿੱਪ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਹ ਕੁਸ਼ਤੀ ਟੀਮ ਸ੍ਰੀ ਬਲਬੀਰ ਸੌਂਧੀ ਕੁਸ਼ਤੀ ਕੋਚ ਦੀ ਨਿਗਰਾਨੀ ਹੇਠ  ਭੇਜੀ ਜਾ ਰਹੀ ਹੈ। ਵਰਨਣਯੋਗ ਹੈ ਕਿ ਜ਼ਿਲ੍ਹਾ ਪੱਧਰੀ ਇਸ ਕੁਸ਼ਤੀ ਟੀਮ ਵਿਚ ਅੱਠ ਪਹਿਲਵਾਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਅਤੇ ਦੋ ਪਹਿਲਵਾਨ ਫਰਾਲਾ ਕੁਸ਼ਤੀ ਅਖਾੜੇ ਦੇ ਚੁਣੇ ਗਏ ਹਨ।
ਫੋਟੋ ਕੈਪਸ਼ਨ : ਪੰਜਾਬ ਸਟੇਟ ਕੁਸ਼ਤੀ ਚੈਪੀਅਨਸ਼ਿੱਪ (ਲੜਕੇ) ਅੰਡਰ-15 ਸਾਲ ਲਈ ਚੁਣੇ ਪਹਿਲਵਾਨਾਂ ਦੀ ਪਤਵੰਤੇ ਸੱਜਣਾਂ ਨਾਲ ਯਾਦਗਾਰੀ ਤਸਵੀਰ

ਸਬ-ਡਵੀਜ਼ਨ ਨਵਾਂਸ਼ਹਿਰ ਦੇ 7045 ਬਿਜਲੀ ਖਪਤਕਾਰਾਂ ਦੇ ਪਿਛਲੇ ਬਕਾਏ ਹੋਣਗੇ ਮੁਆਫ਼-ਵਿਧਾਇਕ ਅੰਗਦ ਸਿੰਘ

ਸਲੋਹ ਵਿਖੇ 2 ਕਿਲੋਵਾਟ ਤੱਕ ਦੀ ਬਕਾਇਆ ਰਾਸ਼ੀ ਮੁਆਫ਼ ਕਰਨ ਸਬੰਧੀ ਵਿਸ਼ੇਸ਼ ਸੁਵਿਧਾ ਕੈਂਪ 
ਨਵਾਂਸ਼ਹਿਰ, 27 ਅਕਤੂਬਰ :- ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ 2 ਕਿਲੋਵਾਟ ਲੋਡ ਵਾਲੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਦੇ ਪਿਛਲੇ ਸਮੁੱਚੇ ਬਕਾਏ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਸਬ-ਡਵੀਜ਼ਨ ਨਵਾਂਸ਼ਹਿਰ ਵਿਚ 7045 ਲਾਭਪਾਤਰੀਆਂ ਦੇ ਪਿਛਲੇ ਬਕਾਏ ਮੁਆਫ਼ ਹੋਣਗੇ। ਇਹ ਪ੍ਰਗਟਾਵਾ ਅੱਜ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਸਲੋਹ ਵਿਖੇ 2 ਕਿਲੋਵਾਟ ਤੱਕ ਦੇ ਘਰੇਲੂ ਖਪਤਕਾਰਾਂ ਦੀ ਬਕਾਇਆ ਰਾਸ਼ੀ ਮੁਆਫ਼ ਕਰਨ ਲਈ ਲਗਾਏ ਗਏ ਵਿਸ਼ੇਸ਼ ਸੁਵਿਧਾ ਕੈਂਪ ਦੌਰਾਨ ਕੀਤਾ। ਇਸ ਮੌਕੇ ਪਿੰਡ ਸਲੋਹ ਦੇ 163 ਖਪਤਕਾਰਾਂ 200769 ਅਤੇ ਪਿੰਡ ਪੁਨੂੰਮਜਾਰਾ ਦੇ 60 ਖਪਤਕਾਰਾਂ ਦੇ 47075 ਰੁਪਏ ਦੇ ਪਿਛਲੇ ਸਾਰੇ ਬਕਾਏ ਮੁਆਫ਼ ਕੀਤੇ ਗਏ। ਵਿਧਾਇਕ ਅੰਗਦ ਸਿੰਘ ਨੇ ਇਸ ਮੌਕੇ ਕਿਹਾ ਕਿ ਬਿੱਲਾਂ ਦੀ ਅਦਾਇਗੀ ਨਾ ਕਰਨ ਕਰਕੇ ਜਿਨਾਂ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਸਨ, ਉਨਾਂ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਜੋ ਇਹ ਗ਼ਰੀਬ ਪੱਖੀ ਫ਼ੈਸਲਾ ਲਿਆ ਸੀ, ਉਸ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੇ ਡਿਫਾਲਟਰ ਖਪਤਕਾਰਾਂ ਦੇ ਬਕਾਏ ਦੀ ਅਦਾਇਗੀ ਖ਼ੁਦ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਪੰਜਾਬ ਭਰ ਵਿਚ ਅਜਿਹੇ ਖਪਤਕਾਰਾਂ ਦਾ 11 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਮੁਆਫ਼ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਸਬੰਧੀ ਲੋਕਾਂ ਦੀ ਸਹੂਲਤ ਲਈ ਸਬ-ਡਵੀਜ਼ਨ ਨਵਾਂਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਰੋਜ਼ਾਨਾ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ ਲਾਭਪਾਤਰੀਆਂ ਦੇ ਫਾਰਮ ਭਰ ਕੇ ਉਨਾਂ ਨੂੰ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸਬੰਧਤ ਖਪਤਕਾਰ ਆਪਣੇ ਬਿਜਲੀ ਦਫ਼ਤਰਾਂ ਵਿਚ ਜਾ ਕੇ ਵੀ ਇਸ ਸਬੰਧੀ ਫਾਰਮ ਭਰ ਸਕਦੇ ਹਨ। ਉਨਾਂ ਹਲਕੇ ਦੇ ਸਮੂਹ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨਾਂ ਇਸ ਵੱਡੇ ਫ਼ੈਸਲੇ ਲਈ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਐਕਸੀਅਨ ਵਿਨੈਦੀਪ ਸਿੰਘ, ਐਸ. ਡੀ. ਓ ਗੁਰਮੇਲ ਸਿੰਘ, ਵਧੀਕ ਐਸ. ਡੀ. ਓ ਚਮਨ ਲਾਲ, ਜੇ. ਈ ਮੋਹਣ ਸਿੰਘ ਤੇ ਗਗਨਦੀਪ ਸਿੰਘ, ਸਰਪੰਚ ਅਵਤਾਰ ਸਿੰਘ, ਬੰਟੀ ਸਰਪੰਚ, ਗੁਰਮੇਲ ਸਿੰਘ, ਨੰਬਰਦਾਰ ਬਿੱਟੂ ਬਜਾਜ, ਨੰਬਰਦਾਰ ਸੁਰਜੀਤ, ਸੋਮਪਾਲ, ਅਮਿਤ ਮਨਚੰਦਾ, ਗੁਰਪ੍ਰੀਤ ਲਾਲੀ, ਸੰਦੀਪ ਕੁਮਾਰ, ਰਾਜਾ, ਦੀਪੀ, ਹਰੀਸ਼ ਕੁਮਾਰ ਤੇ ਹੋਰ ਹਾਜ਼ਰ ਸਨ।  

ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਨੇ ਵਿਧਾਨ ਸਭਾ ਚੋਣਾਂ ਦੇ ਮੁੱਢਲੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਾਰਦਰਸ਼ੀ ਤੇ ਨਿਰਪੱਖ ਚੋਣਾਂ ਲਈ ਅਧਿਕਾਰੀਆਂ ਨੂੰ ਹੁਣ ਤੋਂ ਹੀ ਕਮਰ ਕੱਸਣ ਦੀ ਕੀਤੀ ਹਦਾਇਤ 
ਨਵਾਂਸ਼ਹਿਰ, 27 ਅਕਤੂਬਰ :- ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਨੇ ਅੱਜ ਜ਼ਿਲੇ ਵਿਚ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਅਤੇ ਐਸ. ਐਸ. ਪੀ ਕੰਵਰਦੀਪ ਕੌਰ ਦੀ ਮੌਜੂਦਗੀ ਵਿਚ ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨਾਂ ਅਧਿਕਾਰੀਆਂ ਨੂੰ ਚੋਣਾਂ ਲਈ ਹੁਣ ਤੋਂ ਹੀ ਕਮਰ ਕੱਸਣ ਦੀ ਹਦਾਇਤ ਕਰਦਿਆਂ ਕਿਹਾ ਕਿ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਲਈ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਇਸ ਦੌਰਾਨ ਉਨਾਂ ਪੋਲਿੰਗ ਸਟੇਸ਼ਨਾਂ, ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਚੋਣ ਅਮਲੇ, ਵੋਟਿੰਗ ਮਸ਼ੀਨਾਂ, ਸੁਰੱਖਿਆ ਇੰਤਜਾਮਾਂ, ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ, ਵੋਟਰ ਰਜਿਸਟ੍ਰੇਸ਼ਨ, ਵੋਟਰ ਹੈਲਪ ਲਾਈਨ, ਲਾਇਸੰਸੀ ਹਥਿਆਰਾਂ ਦੀ ਸਥਿਤੀ, ਸਵੀਪ, ਐਫ. ਆਈ. ਆਰਜ਼ ਅਤੇ ਚੋਣਾਂ ਨਾਲ ਸਬੰਧਤ ਵੱਖ-ਵੱਖ ਰਿਪੋਰਟਾਂ ਆਦਿ ਦੀ ਸਮੀਖਿਆ ਕੀਤੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨਾਂ ਹਦਾਇਤ ਕੀਤੀ ਕਿ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਨਵੇਂ ਨੌਜਵਾਨ ਵੋਟਰਾਂ ਨੂੰ ਵੱਧ ਤੋਂ ਵੱਧ ਰਜਿਸਟਰਡ ਕੀਤਾ ਜਾਵੇ ਤਾਂ ਜੋ ਚੋਣਾਂ ਵਿਚ ਨੌਜਵਾਨ ਵੋਟਰ ਆਪਣੀ ਜਿੰਮੇਵਾਰੀ ਸਹੀ ਢੰਗ ਨਾਲ ਨਿਭਾਅ ਸਕਣ। ਟ੍ਰੇਨਿੰਗ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਬੂਥ ਲੈਵਲ ਅਫ਼ਸਰਾਂ ਨੂੰ ਸਮਾਂਬੱਧ ਸੀਮਾਂ ਵਿਚ ਚੋਣਾਂ ਨਾਲ ਸਬੰਧਤ ਮੁਕੰਮਲ ਸਿਖਿਲਾਈ ਦਿੱਤੀ ਜਾਵੇ ਅਤੇ ਸਾਰੇ ਪੋਲਿੰਗ ਬੂਥਾਂ 'ਤੇ ਸਬੰਧਤ ਆਰ. ਓਜ਼ ਆਪ ਨਿੱਜੀ ਤੌਰ 'ਤੇ ਦੌਰਾ ਕਰਕੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਹੋਣੇ ਯਕੀਨੀ ਬਣਾਉਣ। ਉਨਾਂ ਕਿਹਾ ਕਿ ਲੋਕਾਂ ਨੂੰ ਵੋਟ ਬਣਵਾਉਣ, ਵੋਟ ਪਾਉਣ ਅਤੇ ਨਤੀਜੇ ਤੱਕ ਦੀ ਸਾਰੀ ਪ੍ਰਕਿਰਿਆ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਸਮੂਹ ਬੀ. ਐਲ. ਓਜ਼ ਦੁਆਰਾ ਭਾਰਤੀ ਚੋਣ ਕਮਿਸ਼ਨ ਨਾਲ ਸਬੰਧਤ ਜ਼ਰੂਰੀ ਐਪਲੀਕੇਸ਼ਨਜ਼ ਮੋਬਾਇਲ ਫੋਨ 'ਤੇ ਡਾਊਨਲੋਡ ਕੀਤੀਆਂ ਜਾਣ, ਤਾਂ ਜੋ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਕਿਸੇ ਵੀ ਤਰਾਂ ਦੀ ਸੂਚਨਾ ਤੁਰੰਤ ਮਿਲ ਸਕੇ। ਉਨਾਂ ਸਮੂਹ ਆਰ. ਓਜ਼ ਨੂੰ ਕਿਹਾ ਕਿ ਉਹ ਭਾਰਤੀ ਚੋਣ ਕਮਿਸ਼ਨ ਦੀ ਹੈਂਡ ਬੁੱਕ ਨੂੰ ਚੰਗੀ ਤਰਾਂ ਪੜ ਕੇ ਇਸ ਵਿਚ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ। ਇਸ ਦੌਰਾਨ ਉਨਾਂ ਚੋਣਾਂ ਨੂੰ ਹੋਰ ਬਿਹਤਰ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਕੋਲੋਂ ਸੁਝਾਅ ਵੀ ਲਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਐਸ. ਪੀ (ਸਥਾਨਿਕ) ਮਨਵਿੰਦਰ ਬੀਰ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਬਲਜਿੰਦਰ ਸਿੰਘ, ਤਹਿਸੀਲਦਾਰ ਬੰਗਾ ਕੁਲਵੰਤ ਸਿੰਘ ਸਿੱਧੂ, ਚੋਣ ਕਾਨੂੰਗੋ ਦਲਜੀਤ ਸਿੰਘ ਅਤੇ ਪਲਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।  

ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੁਲਿਸ ਪ੍ਰਸ਼ਾਸਨ ਤੋਂ ਮਿਲੇ ਭਰੋਸੇ ਤੋਂ ਬਾਅਦ ਧਰਨਾ ਚੁੱਕਿਆ

ਨਵਾਂਸ਼ਹਿਰ 27 ਅਕਤੂਬਰ:- ਪੰਜਾਬ ਕੈਮਿਸਟ ਐਸੋਸੀਏਸ਼ਨ ਵੱਲੋਂ ਚੰਡੀਗੜ੍ਹ ਚੌਕ ਵਿਖੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਅੱਜ ਬਾਅਦ ਦੁਪਹਿਰ ਚੁੱਕ ਲਿਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰ ਹਰਮੇਸ਼ ਪੁਰੀ, ਮਨੋਰੰਜਨ ਕਾਲੀਆ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਇਹ ਧਰਨਾ ਸਮਾਪਤ ਕਰ ਲਿਆ ਗਿਆ ਹੈ। ਉਨਾਂ ਦੱਸਿਆ ਕਿ ਬੀਤੇ ਦਿਨ ਪੁਲਿਸ ਮੁਲਾਜ਼ਮਾਂ ਵੱਲੋਂ ਚਾਰ ਦਵਾ ਦੀਆਂ ਦੁਕਾਨਾਂ 'ਤੇ ਅੌਚਕ ਛਾਪੇਮਾਰੀ ਕਰਕੇ ਦੁਕਾਨਦਾਰਾਂ ਨਾਲ ਮਿਸ ਬਿਹੇਵ ਕੀਤਾ ਗਿਆ ਸੀ। ਇਹ ਮਾਮਲਾ ਕੈਮਿਸਟ ਐਸੋਸੀਏਸ਼ਨ ਦੇ ਧਿਆਨ ਵਿਚ ਲਿਆਉਣ 'ਤੇ ਕੈਮਿਸਟਾਂ ਦੀ ਇੱਜਤ ਨੰੂ ਬਰਕਰਾਰ ਰੱਖਣ ਲਈ ਸਮੂਹ ਕੈਮਿਸਟਾਂ ਵੱਲੋਂ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ ਸੀ। ਇਸ ਧਰਨੇ ਦੌਰਾਨ ਐੱਸਪੀ ਵਜ਼ੀਰ ਸਿੰਘ ਖੈਹਰਾ ਵੱਲੋਂ ਕੈਮਿਸਟਾਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਭਵਿੱਖ ਵਿਚ ਪੁਲਿਸ ਵੱਲੋਂ ਅਜਿਹਾ ਕੁੱਝ ਨਾ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਸਮੂਹ ਕੈਮਿਸਟਾਂ ਵੱਲੋਂ ਇਹ ਧਰਨਾ ਸਮਾਪਤ ਕਰ ਲਿਆ ਗਿਆ ਹੈ। ਇਸ ਮੌਕੇ ਹਰਮੇਸ਼ ਪੁਰੀ, ਮਨੋਰੰਜਨ ਕਾਲੀਆ ਨੇ ਇਸ ਧਰਨੇ ਵਿਚ ਸਹਿਯੋਗ ਕਰਨ ਵਾਲੇ ਵਿਧਾਇਕ ਅੰਗਦ ਸਿੰਘ, ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ, ਅਕਾਲੀ ਦਲ ਦੇ ਹਲਕਾ ਇੰਚਾਰਜ ਜਰਨੈਲ ਸਿੰਘ ਵਾਹਦ, ਪਰਮ ਸਿੰਘ ਖ਼ਾਲਸਾ, ਬਸਪਾ ਦੇ ਹਲਕਾ ਇੰਚਾਰਜ ਨਛੱਤਰ ਪਾਲ, ਆਪ ਦੇ ਹਲਕਾ ਇੰਚਾਰਜ ਲਲਿਤ ਮੋਹਨ, ਵਿਨੋਦ ਪਿੰਕਾ, ਭਾਜਪਾ ਦੀ ਪ੍ਰਧਾਨ ਡਾ. ਪੂਨਮ ਮਾਨਿਕ, ਵਪਾਰ ਮੰਡਲ ਦੇ ਵਾਈਸ ਪ੍ਰਧਾਨ ਅਤੇ ਕੌਂਸਲਰ ਪ੍ਰਵੀਨ ਭਾਟੀਆ, ਸਮੂਹ ਪੱਤਰਕਾਰ ਭਾਈਚਾਰੇ ਸਮੇਤ ਹੋਰਨਾਂ ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਹਰਮੇਸ਼ ਪੁਰੀ ਨੇ ਕਿਹਾ ਕਿ ਜੇਕਰ ਭਵਿੱਖ ਵਿਚ ਇਸ ਤਰਾਂ੍ਹ ਦੀ ਕੋਈ ਘਟਨਾ ਨਾ ਵਾਪਰੇ ਇਸ ਲਈ ਐਸੋਸੀਏਸ਼ਨ ਵੱਲੋਂ ਸੱਤ ਮੈਂਬਰੀ ਕਮੇਟੀ ਬਣਾਈ ਜਾ ਰਹੀ ਹੈ। ਜਿਸ ਦੇ ਅਹੁਦੇਦਾਰਾਂ ਦੇ ਨੰਬਰ ਸਾਰੇ ਕੈਮਿਸਟਾਂ ਨੂੰ ਦੇ ਦਿੱਤੇ ਜਾਣਗੇਠ ਤਾਂ ਜੋ ਕਿਸੇ ਵੀ ਤਰਾਂ੍ਹ ਦੀ ਧੱਕੇਸ਼ਾਹੀ ਖਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਕੀਤਾ ਜਾ ਸਕੇ। ਉਨਾਂ੍ਹ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੁਕਾਨਦਾਰਾਂ ਨੂੰ ਪਰੇਸ਼ਾਨ ਕਰਨ ਵਾਲੇ ਪੁਲਿਸ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਖਿਲਾਫ਼ ਬਣਦੀ ਉੱਚ ਪੱਧਰੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਉਨਾਂ੍ਹ ਕਿਹਾ ਕਿ ਕਿਸੇ ਵੀ ਕੈਮਿਸਟ ਸ਼ਾਪ 'ਤੇ ਕਾਰਵਾਈ ਕਰਨ ਤੋਂ ਪਹਿਲਾ ਐਸੋਸੀਏਸ਼ਨ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ। ਤਾਂ ਜੋਂ ਐਸੋਸੀਏਸ਼ਨ ਦੀ ਅਗਵਾਈ ਹੇਠ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨਾਂ੍ਹ ਕਿਹਾ ਕਿ ਮੈਡੀਕਲ ਦੁਕਾਨਾਂ ਬੰਦ ਰਹਿਣ ਕਾਰਨ ਮਰੀਜਾਂ ਨੂੰ ਹੋਈ ਪਰੇਸ਼ਾਨੀ ਲਈ ਮੁਆਫੀ ਮੰਗਦੇ ਹਨ ਅਤੇ ਇਸ ਧਰਨੇ ਵਿਚ ਬਣਦਾ ਸਹਿਯੋਗ ਕਰਨ ਲਈ ਸਾਰੇ ਸ਼ਹਿਰ ਵਾਸੀਆਂ ਦਾ ਵੀ ਧੰਨਵਾਦ ਕੀਤਾ।

ਭਰੂਣ ਹੱਤਿਆ ਨੂੰ ਜੜ੍ਹੋਂ ਖਤਮ ਕਰਨ ਲਈ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ

ਨਵਾਂਸ਼ਹਿਰ, 27 ਅਕਤੂਬਰ :- ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਅੱਜ ਜ਼ਿਲ੍ਹੇ ਦੀਆਂ ਪ੍ਰਾਈਵੇਟ ਸਿਹਤ ਸੰਸਥਾਵਾਂ ਅਤੇ ਸਕੈਨ ਸੈਂਟਰਾਂ ਦੇ ਗਾਇਨਾਕੋਲੋਜਿਸਟਾਂ ਅਤੇ ਰੇਡੀਓਲੋਜਿਸਟਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਜ਼ਿਲ੍ਹੇ ਵਿਚ ਭਰੂਣ ਹੱਤਿਆ ਨੂੰ ਜੜ੍ਹੋਂ ਖਤਮ ਕਰਨ ਲਈ ਪੀ.ਸੀ.ਪੀ.ਐਨ.ਡੀ.ਟੀ. ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਗੰਭੀਰਤਾ ਨਾਲ ਵਿਚਾਰ-ਚਰਚਾ ਕੀਤੀ ਗਈ। ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਕੈਨਿੰਗ ਸੈਂਟਰਾਂ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਗੈਰ-ਕਾਨੂੰਨੀ ਗਰਭਪਾਤ ਦੇ ਕਿਸੇ ਵੀ ਕੇਸ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਪ੍ਰਾਈਵੇਟ ਸਿਹਤ ਸੰਸਥਾਵਾਂ ਅਤੇ ਸਕੈਨ ਸੈਂਟਰਾਂ ਦੇ ਗਾਇਨਾਕੋਲੋਜਿਸਟਾਂ ਅਤੇ ਰੇਡੀਓਲੋਜਿਸਟਾਂ ਨੂੰ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਦੇ ਇਲਾਜ ਸਬੰਧੀ ਮੁਕੰਮਲ ਰਿਕਾਰਡ ਸੰਭਾਲ ਕੇ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਗਤੀਵਿਧੀ ਨੂੰ ਅੰਜਾਮ ਨਾ ਦਿੱਤਾ ਜਾਵੇ। ਜੋ ਵੀ ਪੀ.ਸੀ.ਪੀ.ਐਨ.ਡੀ.ਟੀ. ਐਕਟ ਐਕਟ ਦੀ ਉਲੰਘਣਾ ਕਰੇਗਾ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਾ. ਇੰਦਰਮੋਹਨ ਗੁਪਤਾ ਨੇ ਦੱਸਿਆ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ ਹੈ। ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰ੍ਹਾਂ ਗੰੰਭੀਰ ਹੈ, ਜਿਸ ਲਈ ਜ਼ਿਲ੍ਹੇ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਸੁਹਿਰਦਤਾ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਭਰੂਣ ਹੱਤਿਆ ਦੀ ਰੋਕਥਾਮ ਲਈ ਸਿਹਤ ਵਿਭਾਗ ਠੋਸ ਕਦਮ ਉਠਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵੀ ਲਿੰਗ ਨਿਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦਰਜ ਹੋਣ 'ਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਉਪਰੰਤ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ ਪਰ ਅਜੇ ਵੀ ਹੋਰ ਸਖਤੀ ਕਾਰਵਾਈ ਕਰਨ ਦੀ ਲੋੜ ਹੈ।

​ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਵਿਚ ਮਤਾ ਪੇਸ਼ ਕਰ ਕੇ ਸੂਬੇ ਨੂੰ ਖੇਤੀ ਕਾਨੂੰਨਾਂ ਅਤੇ ਬੀ ਐਸ ਐਫ ’ਤੇ ਕੇਂਦਰ ਦੇ ਕਦਮਾਂ ਨੂੰ ਰੋਕਣ ਲਈ ਕੈਬਨਿਟ ਵੱਲੋਂ ਫੈਸਲਾ ਲੈਣ ਦੀ ਹਦਾਇਤ ਕਰਨ ਲਈ ਆਖੇਗਾ

ਚੰਨੀ ਦੇ ਨਿਵੇਸ਼ਕ ਸੰਮੇਲਨ ਦੇ ਡਰਾਮੇ ਰਾਹੀਂ ਇਕ ਧੇਲਾ ਵੀ ਨਿਵੇਸ਼ ਨਹੀਂ ਹੋਇਆ,  ਪੰਜਾਬ ਵਿਚ ਅਮਰਿੰਦਰ ਤੇ ਚੰਨੀ ਦੇ ਰਾਜਕਾਲ ਵਿਚ ਹੋਇਆ ਨਿਵੇਸ਼ ਬਾਦਲ ਸਰਕਾਰ ਵਿਚ ਹੋਏ ਨਿਵੇਸ਼ ਦੇ ਇਕ ਵੀ ਪ੍ਰਾਜੈਕਟ ਦੇ ਬਰਾਬਰ ਨਹੀਂ : ਸੁਖਬੀਰ ਸਿੰਘ ਬਾਦਲ
ਰਾਜਪੁਰਾ/ ਪਟਿਆਲਾ/ਚੰਡੀਗੜ੍ਹ, 27 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹਨਾਂ ਦੀ ਪਾਰਟੀ ਵਿਧਾਨ ਸਭਾ ਵਿਚ ਮਤਾ ਪੇਸ਼ ਕਰ ਕੇ ਯਕੀਨੀ ਬਣਾਏਗੀ ਕਿ ਸਦਨ ਪੰਜਾਬ ਵਜ਼ਾਰਤ ਨੁੰ ਹਦਾਇਤ ਕਰੇ ਕਿ ਉਹ ਸਿਵਲ ਤੇ ਪੁਲਿਸ ਮਸ਼ੀਨਰੀ ਸਮੇਤ ਸੂਬੇ ਦੀ ਮਸ਼ੀਨਰੀ ਦੀ ਵਰਤੋਂ ਕਰ ਕੇ ਕੇਂਦਰ ਸਰਕਾਰ ਨੂੰ ਖੇਤੀਬਾੜੀ 'ਤੇ ਕਾਲੇ ਕਾਨੁੰਨਾਂ  ਰਾਹੀਂ ਅਤੇ ਬੀ ਐਸ ਐਫ ਰਾਹੀਂ ਪੰਜਾਬ ਪੁਲਿਸ ਦੀ ਸੰਵਿਧਾਨਕ ਅਥਾਰਟੀ 'ਤੇ ਡਾਕਾ ਮਾਰਨ ਤੋਂ ਰੋਕੇ।ਇਥੇ ਰਾਜਪੁਰਾ, ਜਿਥੋਂ ਸਰਦਾਰ ਚਰਨਜੀਤ ਸਿੰਘ ਬਰਾੜ ਪਾਰਟੀ ਦੇ ਉਮੀਦਵਾਰ ਹਨ, ਵਿਖੇ ਲੋਕਾਂ ਨਾਲ ਸੰਪਰਕ ਦੀ ਰੁਝੇਵਿਆਂ ਭਰੀ ਮੁਹਿੰਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਦਨ ਸਿਰਫ ਗੈਰ ਪ੍ਰਭਾਵਸ਼ਾਲੀ ਮਤਾ ਨਹੀਂ ਬਲਕਿ ਇਕ ਨਿਰਦੇਸ਼ ਜਾਰੀ ਕਰੇ। ਅਸੀਂ ਸਦਨ ਤੋਂ ਇਹ ਸਪਸ਼ਟ ਨਿਰਦੇਸ਼ ਚਾਹਾਂਗੇ ਕਿ ਇਸ ਫੈਸਲੇ ਨੂੰ ਲਾਗੂ ਕਰਨ ਦੀ ਜ਼ਿੰਮੇਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹੋਵੇਗੀ।ਸਰਦਾਰ ਬਾਦਲ ਨੇ ਕਿਹਾ ਕਿ ਜਿਸ ਤਰੀਕੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਬੀ ਐਸ ਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਦੀ ਹਮਾਇਤ ਕੀਤੀ ਹੈ, ਉਸ ਤੋਂ ਸਾਬਤ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਕੇਂਦਰ ਨਾਲ ਰਲੀ ਸੀ ਤਾਂ ਜੋ ਇਹ ਕਦਮ ਸੰਭਵ ਹੋ ਪਾਉਂਦਾ । ਉਹਨਾਂ ਕਿਹਾ ਕਿ ਅਜਿਹੇ ਫੈਸਲੇ ਸਿਰਫ ਚੰਦ ਦਿਨਾਂ ਵਿਚ ਨਹੀਂ ਲਏ ਜਾ ਸਕਦੇ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਇਹ ਮਾਮਲਾ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਵਿਚਾਰਿਆ ਗਿਆ ਹੋਵੇ। ਉਹਨਾਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਸ ਵੇਲੇ ਵਜ਼ਾਰਤ ਦਾ ਹਿੱਸਾ ਸਨ ਤੇ ਇਸ ਕਦਮ ਤੋਂ ਵਾਕਫ ਸਨ। ਉਹਨਾਂ ਕਿਹਾ ਕਿ ਹੁਣ ਉਹਨਾਂ ਨੂੰ ਮਗਰ ਮੱਛ ਦੇ ਹੰਝੂ ਨਹੀਂ ਕੇਰਨੇ ਚਾਹੀਦੇ।ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਪੰਜਾਬੀਆਂ ਨਾਲ ਇਹ ਵੇਰਵੇ ਵੀ ਸਾਂਝੇ ਕਰਨ ਕਿ ਕਿਵੇਂ ਲੋਕਾਂ ਦੇ ਮਿਹਨਤ ਨਾਲ ਕਰਾਏ ਕਰੋੜਾਂ ਰੁਪਏ ਰੋਜ਼ਾਨਾ ਉਹਨਾਂ ਦਾ  'ਆਮ ਤੇ ਗਰੀਬ ਆਦਮੀ' ਵਜੋਂ ਅਕਸ ਉਭਾਰਨ 'ਤੇ ਬਰਬਾਦ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਕਦੇ ਵੀ ਇਕ ਵਿਅਕਤੀ ਦੇ ਆਮ ਤੇ ਗਰੀਬ ਆਦਮੀ ਵਜੋਂ ਅਕਸ ਨੁੰ ਇੰਨਾ ਮਹਿੰਗਾ ਨਹੀਂ ਵੇਖਿਆ। ਉਹਨਾਂ ਕਿਹਾ ਕਿ ਗਰੀਬਾਂ ਅਤੇ ਬੇਰੋਜ਼ਗਾਰਾਂ ਦਾ ਪੈਸਾ ਇਕ ਅਮੀਰ ਆਦਮੀ ਨੂੰ ਗਰੀਬ ਦਰਸਾਉਣ ਲਈ ਬਰਬਾਦ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਇਸ ਨੂੰ ਮਨੁੱਖਤਾ ਦੇ ਇਤਿਹਾਸ ਵਿਚ ਦੋਗਲੇਪਨ ਦਾ ਇਕ ਹੋਰ ਉਦਾਹਰਣ ਆਖ ਸਕਦੇ ਹਨ। ਚੰਨੀ ਦੇ ਪੰਜਾਬ ਵਿਚ ਨਿਵੇਸ਼ ਬਾਰੇ ਵੱਡੇ ਵੱਡੇ ਦਾਅਵਿਆਂ ਨੁੰ ਖਾਰਜ ਕਰਦਿਆਂ ਸਰਦਾਰ ਬਾਦਲ ਨੇ ਚੁਣੌਤੀ ਦਿੱਤੀ ਕਿ ਮੁੱਖ ਮੰਤਰੀ ਸਰਕਾਰੀ ਵੈਬਸਾਈਟ 'ਤੇ ਵੇਰਵਾ ਦੇਣ ਕਿ ਕੀ ਇਕ ਕਰੋੜ ਰੁਪਏ ਦਾ ਵੀ ਨਿਵੇਸ਼ ਉਹਨਾਂ ਦੇ ਇਸ ਨਿਵੇਸ਼ ਸੰਮੇਲਨ ਦੇ ਸਦਕਾ ਅਸਲ ਵਿਚ ਹੋਇਆ ਹੋਵੇ। ਉਹਨਾਂ ਕਿਹਾ ਕਿ ਚੰਨੀ ਜਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਜੋ ਵੀ ਨਿਵੇਸ਼ ਹੋਏ ਹਨ, ਉਹਨਾਂ ਨੂੰ ਜੇਕਰ ਜੋੜਿਆ ਜਾਵੇ ਤਾਂ ਇਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਹੋਏ ਕਿਸੇ ਇਕ ਵੀ ਪ੍ਰਾਜੈਕਟ ਦੇ ਬਰਾਬਰ ਵੀ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਤੁਸੀਂ 22000 ਕਰੋੜ ਰੁਪਏ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਜਾਂ ਕੌਮਾਰੀ ਹਵਾਈ ਅੱਡੇ ਜਾਂ ਚਾਰ ਜਾਂ ਛੇ ਲਾਈਨਾਂ ਦੇ ਐਕਸਪ੍ਰੈਸਵੇਅ ਜਾਂ ਏਮਜ਼ ਬਠਿੰਡਾ ਵਰਗੇ ਛੋਟੇ ਪ੍ਰਾਜੈਕਟਾਂ ਦੀ ਵੀ ਗੱਲ ਹੋਵੇ ਤਾਂ ਕਾਂਗਰਸ ਅਮਰਿੰਦਰ ਸਿੰਘ ਅਤੇ ਚੰਨੀ ਦੇ ਰਾਜਕਾਲ ਵੇਲੇ ਦਾ ਅਜਿਹਾ ਇਕ ਵੀ ਪ੍ਰਾਜੈਕਟ ਨਹੀਂ ਦੱਸ ਸਕਦੀ ਜੋ ਇਹਨਾਂ ਪ੍ਰਾਜੈਕਟਾਂਦੇ ਬਰਾਬਰ ਦਾ ਹੋਵੇ। ਅਕਾਲੀ ਦਲ ਪ੍ਰਧਾਨ ਨੇ ਛੋਟੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਲਾਲ ਫੀਤਾਸ਼ਾਹੀ ਖਤਮ ਕਰੇਗੀ ਅਤੇ ਸੂਬੇ ਵਿਚ ਇੰਡਸਟਰੀ ਲਾਉਣ ਦੀ ਪ੍ਰਕਿਰਿਆ ਸੁਖਾਲੀ ਬਣਾਏਗੀ। ਉੲਨਾਂ ਕਿਹਾ ਕਿ ਵਿਭਾਗ ਇਨਵੈਸਟ ਪੰਜਾਬ ਜੋ ਸਾਡੀ ਸਰਕਾਰ ਵੇਲੇ ਬਣਾਇਆ ਗਿਆ ਸੀ, ਹੁਣ ਡਿਸਇਨਵੈਸਟ ਪੰਜਾਬ ਬਣ ਗਿਆ ਹੈ ਤੇ ਮੈਂ ਉਦਯੋਗਪਤੀਆਂ ਨੁੰ ਭਰੋਸਾ ਦੁਆਉਂਦਾ ਹੈ ਕਿ ਇਹ ਮੁੜ ਲੀਹ 'ਤੇ ਪਾਇਆ ਜਾਵੇਗਾ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੇ ਨਲਾਸ ਪਿੰਡ ਵਿਚ ਭੋਲੇ ਸ਼ੰਕਰ ਦੇ ਮੰਦਿਰ ਵਿਖੇ ਮੱਥਾ ਟੇਕਿਆ। ਉਹਨਾਂ ਨੇ ਉਦਯੋਗਪਤੀਆਂ ਨਾਲ ਵੀ ਮੁਲਾਕਾਤ ਕੀਤੀ ਤੇ ਸਰਕਾਰ ਬਣਨ 'ਤੇ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਵੀ ਭਰੋਸਾ ਦੁਆਇਆ। ਉਹਨਾਂ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਵਕੀਲਾਂ ਦੀ ਭਲਾਈ ਵਾਸਤੇ ਕੰਮ ਕਰਨ ਦਾ ਵੀ ਭਰੋਸਾ ਦੁਆਇਆ। ਉਹਨਾਂ ਨੇ ਡਾ. ਬੀ ਆਰ ਅੰਬੇਡਕਰ ਨੁੰ ਆਈ ਟੀ ਆਈ ਚੌਂਕ ਵਿਖੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਉਹਨਾਂ ਦੇ ਬੁੱਤ ਨੁੰ ਵਾਰ ਵਾਰ ਤੋੜਨ 'ਤੇ ਚਿੰਤਾ ਵੀ ਪ੍ਰਗਟ ਕੀਤੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ 'ਤੇ ਅਜਿਹੇ ਤੱਤਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।ਅਕਾਲੀ ਦਲ ਦੇ ਪ੍ਰਧਾਨ ਨੇ ਰਾਜਪੁਰਾ ਦੀਆਂ ਵੱਖ ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਜਿਸ ਦੌਰਾਨ ਲੋਕਾਂ ਨੇ ਨਹਿਰੀ ਪਾਣੀ ਦੀ ਘਾਟ ਅਤੇ ਹਲਕੇ ਵਿਚ ਕਾਨੂੰਨਹੀਣਤਾ ਦਾ ਮਾਮਲਾ ਚੁੱਕਿਆ। ਉਹਨਾਂ ਨੇ ਸਥਾਨਕ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਦਾ ਵੀ ਦੋਸ਼ ਲਗਾਇਆ। ਇਸ 'ਤੇ ਅਕਾਲੀ ਦਲ ਦੇ ਪ੍ਰਧਾਨ ਨੇ ਵਿਧਾਇਕ ਦੀਆਂ ਗਲਤ ਕਾਰਵਾਈਆਂ ਦੀ ਪੜਤਾਲ ਦਾ ਭਰੋਸਾ ਦੁਆਇਆ। ਉਹਨਾਂ ਨੇ ਗੈਰ ਕਾਨੂੰਨੀ ਡਿਸਟੀਲਰੀ ਚਲਾਉਣ ਲਈ ਵੀ ਵਿਧਾਇਕ ਖਿਲਾਫ ਕਾਨੂੰਨੀ ਕਾਰਵਾਈ ਦਾ ਭਰੋਸਾ ਦੁਆਇਆ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦਾ ਐਸ ਓ ਆਈ ਦੇ ਸੈਂਕੜੇ ਕਾਰਕੁੰਨਾਂ ਨੇ ਮੋਟਰ ਸਾਈਕਲਾਂ 'ਤੇ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਐਨ ਕੇ ਸ਼ਰਮਾ ਵੀ ਹੋਰ ਆਗੂਆਂ ਦੇ ਨਾਲ ਮੌਜੂਦ ਸਨ।

2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ-ਮੁੱਖ ਚੋਣ ਅਫ਼ਸਰ

80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਦਿੱਤੀ ਜਾਵੇਗੀ ਪੋਸਟਲ ਬੈਲਟ ਦੀ ਸਹੂਲਤ

ਅੰਮ੍ਰਿਤਸਰ, 26 ਅਕਤੂਬਰ:- ਮਾਣਯੋਗ ਮੁੱਖ ਚੋਣ ਅਫਸਰ ਪੰਜਾਬਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਵਾਰ ਕਮਿਸ਼ਨ ਵਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਪੋਸਟਲ ਬੈਲਟ ਦੀ ਸਹੂਲਤ ਵੀ ਦਿੱਤੀ ਜਾਵੇਗੀ। ਅੱਜ ਅੰਮ੍ਰਿਤਸਰ ਵਿਖੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਸਬੰਧੀ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ, ਐਸ.ਐਸ.ਪੀਜ਼, ਈ.ਆਰ.ਓਜ਼/ ਆਰ.ਓਜ਼, ਏ.ਈ.ਆਰ ਓਜ਼ / ਨੋਡਲ ਅਫਸਰ ਸਵੀਪ ਅਤੇ ਈ.ਵੀ.ਐਮਜ਼ ਦੇ ਅਧਿਕਾਰੀਆਂ ਨਾਲ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਪਹੁੰਚੇ ਸ੍ਰੀ ਰਾਜੂ ਨੇ ਦੱਸਿਆ ਕਿ ਪੰਜਾਬ ਵਿੱਚ ਵਡੇਰੀ ਉਮਰ ਦੇ ਕਰੀਬ 5 ਲੱਖ ਵੋਟਰ ਹਨ। ਜਿਨਾਂ ਨੂੰ ਇਹ ਸਹੂਲਤ ਦਿੱਤੀ ਜਾਣੀ ਹੈ। ਉਨਾਂ ਦੱਸਿਆ ਕਿ 23 ਜਿਲਿ੍ਹਆਂ ਵਿੱਚ 24 ਹਜ਼ਾਰ ਬੂਥਾਂ 'ਤੇ ਇਸ ਲਈ ਤਿਆਰੀਆਂ ਜਾਰੀ ਹਨ। ਸ੍ਰੀ ਰਾਜੂ ਨੇ  ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਵਾਲੇ ਨੌਜਵਾਨ ਵੋਟਰਾਂ, ਟਰਾਂਸਜੈਂਡਰ ਅਤੇ ਐਨ.ਆਰ.ਆਈ. ਵੋਟਰਾਂ ਨੂੰ ਵੀ ਚੋਣ ਪ੍ਰਕਿਰਿਆ ਦਾ ਹਿੱਸਾ ਬਣਾਉਣ ਲਈ ਵਿਸ਼ੇਸ਼ ਯਤਨ ਜਾਰੀ ਹਨ।  ਉਨਾਂ ਦੱਸਿਆ ਕਿ 5 ਜਨਵਰੀ 2022 ਨੂੰ ਵੋਟਰ ਦੀ ਫਾਈਨਲ ਸੂਚੀ ਜਾਰੀ ਕੀਤੀ ਜਾਵੇਗੀ ਅਤੇ ਇਸ ਤੋਂ ਪਹਿਲਾਂ ਡਰਾਫਟ ਤਿਆਰ ਕਰਕੇ ਸਾਰੀਆਂ ਰਾਜਸੀ ਧਿਰਾਂ ਦੇ ਇਤਰਾਜ ਸੁਣੇ ਜਾਣਗੇ। ਉਨਾਂ ਦੱਸਿਆ ਕਿ ਵੋਟਰ ਹੈਲਪਲਾਈਨ ਐਪ ਮੋਬਾਇਲ ਵਿੱਚ ਡਾਊਨਲੋਡ ਕਰਕੇ ਵੋਟ ਸਬੰਧੀ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਸ੍ਰੀ ਰਾਜੂ ਨੇ ਦੱਸਿਆ ਕਿ ਇਸ ਵਾਰ ਕੋਰੋਨਾ ਨੂੰ ਲੈ ਕੇ ਵੀ ਵੋਟਰਾਂ ਵਿੱਚ ਵਿਸ਼ੇਸ਼ ਤਿਆਰੀਆਂ ਸਿਹਤ ਵਿਭਾਗ ਦੀਆਂ ਗਾਈਡਲਾਈਨ ਅਨੁਸਾਰ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਇਸ ਵਾਰ 10 ਲੱਖ ਤੋਂ ਵੱਧ ਨਵੇਂ ਵੋਟਰ ਦਰਜ਼ ਹੋ ਚੁੱਕੇ ਹਨ ਅਤੇ ਇਹ ਗਿਣਤੀ ਹੋਰ ਵੱਧ ਸਕਦੀ ਹੈ।  ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਸ੍ਰੀ ਰਾਜੂ ਨੇ ਤਰਨਤਾਰਨ ਅਤੇ ਅੰਮ੍ਰਿਤਸਰ ਜਿਲਿਆਂ ਦੇ ਹਲਕੇ ਵਾਈਜ਼ ਪੋਲਿੰਗ ਬੂਥਾਂ, 18-19 ਸਾਲ ਦੇ ਪਹਿਲੀ ਵਾਰ ਵੋਟਰਾਂ ਦੀ 100 ਫੀਸਦ ਰਜਿਸ਼ਟਰੇਸ਼ਨ, ਡੈਮੋਗਰਾਫਿਕ ਸਿਮੀਲਰ ਐਂਟਰੀ (ਡੀ.ਐਸ.ਈ), ਲੋਜ਼ੀਕਲ ਐਰਰ, ਫੋਟੋਗਰਾਫੀਕਲ ਸਿਮੀਲਰ ਐਰਰ (ਪੀ.ਐਸ.ਈ) ਦੀ 100 ਫੀਸਦ ਰੀਮੂਵਲ, ਬੂਥ ਲੈਵਲ 'ਤੇ ਸਵੀਪ ਗਤੀਵਿਧੀਆਂ, ਪੋਲਿੰਗ ਸਟਾਫ ਅਤੇ ਪੋਲਿੰਗ ਸਟਾਫ ਦੇ ਵੈਕਸ਼ੀਨੇਸਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਪ੍ਰਾਪਤ ਕੀਤੀ।  ਉਨਾਂ ਚੋਣ ਅਧਿਕਾਰੀਆਂ ਕੋਲੋਂ ਨਵੇਂ ਵੋਟਰਾਂ ਦੀ ਵੋਟਾਂ ਬਨਾਉਣ ਲਈ ਤਿਆਰ ਕੀਤੀ ਗਈ ਰਣਨੀਤੀ, 18-19 ਸਾਲ ਦੇ ਨੋਜਵਾਨਾ ਦੀ ਵੋਟਾਂ ਬਣਾਉਣ ਲਈ ਕੀਤੇ ਜਾਣ ਵਾਲੇ ਕਾਰਜਾਂ ਅਤੇ ਬੂਥ ਵਾਈਜ਼ ਤਿਆਰ ਕੀਤੇ ਗਏ ਪਲਾਨ ਦੀ ਜਾਣਕਾਰੀ ਲਈ। ਉਨਾਂ ਚੋਣ ਅਧਿਕਾਰੀਆਂ  ਨੂੰ ਨਾਗਰਿਕਾਂ ਨੂੰ ਵੋਟ ਬਣਾਉਣ ਅਤੇ ਵੋਟਾਂ ਦੌਰਾਨ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਨਵੇਂ ਢੰਗਾਂ ਨਾਲ ਵਿਸ਼ੇਸ ਉਪਰਾਲੇ ਵਿੱਢਣ ਲਈ ਕਿਹਾ ਤਾਂ ਜੋ ਨੋਜਵਾਨਾਂ ਨੂੰ ਵੋਟਾਂ ਬਣਾਉਣ ਲਈ ਉਤਸ਼ਾਹਤ ਕੀਤਾ ਜਾ ਸਕੇ। ਉਨਾਂ ਚੋਣ ਅਧਿਕਾਰੀਆਂ ਨੂੰ ਬੂਥ ਏਰੀਏ ਤੇ ਬੂਥ ਵਾਈਜ਼ ਸਵੀਪ ਗਤੀਵਿਧੀਆਂ 'ਤੇ ਫੋਕਸ ਕਰਨ ਲਈ ਕਿਹਾ ਤਾਂ ਜੋ ਵੋਟਰ, ਵੋਟ ਦੀ ਮਹੱਤਤਾ ਤੋਂ ਜਾਣੂ ਹੋ ਸਕਣ।  ਡਾ. ਰਾਜੂ ਨੇ ਸਾਰੇ ਪੋਲਿੰਗ ਬੂਥਾਂ ਵਿੱਚ ਰੈਂਪ, ਪਾਣੀ ਦੀ ਸਹੂਲਤ, ਪਖਾਨੇ ਦੀ ਉਪਲੱਬਧਤਾ ਆਦਿ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਵੀ ਜਾਰੀ ਕੀਤੀ। ਇਸ ਮੌਕੇ ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਸਬੰਧੀ ਯੋਜਨਾਬੱਧ ਕਦਮ ਉਠਾਉਣ ਲਈ ਕਿਹਾ। ਇਸ ਮੌਕੇ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ: ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਟੀ.ਬੈਨਿਕ ਐਸ.ਡੀ.ਐਮ. ਅੰਮ੍ਰਿਤਸਰ-1, ਐਸ.ਡੀ.ਐਮ. ਅਜਨਾਲਾ ਸ੍ਰੀ ਦੀਪਕ ਭਾਟੀਆ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਤਰਨ ਤਾਰਨ ਤੋਂ ਈ.ਆਰ.ਓ. ਮੈਡਮ ਅਨਮਜੋਤ ਕੌਰ, ਈ.ਆਰ.ਓ. ਰਜਨੀਸ਼ ਅਰੋੜਾ ਅਤੇ ਦੋਹਾਂ ਜਿਲਿ੍ਹਆਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਜ਼ਿਲੇ ਵਿਚ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਹਨ ਅਹਿਮ ਉਪਰਾਲੇ-ਵਿਸ਼ੇਸ਼ ਸਾਰੰਗਲ

ਜ਼ਿਲੇ ਦੇ ਨਾਮੀ ਸਨਅਤਕਾਰਾਂ ਅਤੇ ਕੰਪਨੀਆਂ ਨੇ ਕੀਤੀ ਸ਼ਿਰਕਤ 
ਨਵਾਂਸ਼ਹਿਰ, 26 ਅਕਤੂਬਰ :- ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2021 ਤਹਿਤ ਅੱਜ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲੇ ਦੇ ਨਾਮੀ ਸਨਅਤਕਾਰਾਂ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਅਤੇ ਸਨਅਤ ਪੱਖੀ ਮਾਹੌਲ ਸਿਰਜਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਵੱਖ-ਵੱਖ ਇੰਡਸਟਰੀਆਂ ਸਥਾਪਿਤ ਕਰਨ ਲਈ ਵਿਸ਼ੇਸ਼ ਛੋਟਾਂ ਅਤੇ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਪੱਖੀ ਮਾਹੌਲ ਸਿਰਜਿਆ ਗਿਆ ਹੈ, ਜਿਸ ਤਹਿਤ ਸਿੰਗਲ ਵਿੰਡੋ ਸਿਸਟਮ ਅਤੇ ਆਨਲਾਈਨ ਪ੍ਰਕਿਰਿਆ ਰਾਹੀਂ ਉਦਯੋਗਾਂ ਸਬੰਧੀ ਸਾਰੇ ਕੰਮ ਨਿਪਟਾਏ ਜਾ ਰਹੇ ਹਨ। ਇਸ ਦੌਰਾਨ ਉਨਾਂ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਵੀ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਉਨਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ। ਇਸ ਦੌਰਾਨ ਉਨਾਂ ਇੰਡਸਟਰੀ ਨੂੰ ਪ੍ਰਫੁਲਿੱਤ ਕਰਨ ਲਈ ਸਨਅਤਕਾਰਾਂ ਤੋਂ ਸੁਝਾਅ ਵੀ ਲਏ ਅਤੇ ਇਨਾਂ 'ਤੇ ਅਮਲ ਦਾ ਭਰੋਸਾ ਦਿਵਾਇਆ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਸਮੇਤ ਸਮੂਹ ਸਨਅਤਕਾਰਾਂ ਅਤੇ ਅਧਿਕਾਰੀਆਂ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2021 ਦੇ ਰਾਜ ਪੱਧਰੀ ਸਮਾਗਮ ਦੇ ਪਲੇਨਰੀ ਸੈਸ਼ਨ ਵਿਚ ਆਨਲਾਈਨ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਨਅਤ ਮੰਤਰੀ ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਦੇ ਨਾਮੀ ਸਨਅਤਕਾਰਾਂ ਦੇ ਵਿਚਾਰ ਸੁਣੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਜ਼ਿਲਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਰਸ਼ਜੀਤ ਸਿੰਘ, ਡਿਪਟੀ ਡਾਇਰੈਕਟਰ ਫੈਕਟਰੀਜ਼ ਇੰਜ. ਜਗਜੀਤ ਸਿੰਘ, ਲੇਬਰ ਇਨਫੋਰਸਮੈਂਟ ਅਫ਼ਸਰ ਰਣਦੀਪ ਸਿੰਘ ਸਿੱਧੂ ਤੋਂ ਇਲਾਵਾ ਸਨਅਤਕਾਰ ਰਾਜਪਾਲ ਸਿੰਘ ਗਾਂਧੀ, ਗੁਰਚਰਨ ਅਰੋੜਾ, ਜੀ. ਐਸ ਬੱਗਾ, ਐਚ. ਆਰ ਭਾਰਦਵਾਜ, ਸ਼ਿਵ ਚਰਨ, ਬੀ. ਆਰ ਗੁਲਸ਼ਨ, ਸੁਰਿੰਦਰ ਤੁਰਾਨ, ਸੁਰਜੀਤ ਚੇਚੀ, ਯਸ਼ਪਾਲ, ਡਾ. ਰਾਜਨ, ਸੌਰਵ ਤਨੇਜਾ, ਗੌਰਵ ਤਨੇਜਾ, ਪਰਦੀਪ ਸ਼ਾਰਦਾ, ਸ਼ਿਵ, ਰਮਨ ਕੁਮਾਰ, ਅਮਿਤ ਜੈਨ, ਦਲਬੀਰ ਸਿੰਘ, ਸੰਦੀਪ ਕੁਮਾਰ, ਜਸਵਿੰਦਰ ਸਿੰਘ ਅਤੇ ਰਾਜੇਸ਼ ਤੋਂ ਇਲਾਵਾ ਹੋਰ ਸਨਅਤਕਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 
ਕੈਪਸ਼ਨ :- ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤਹਿਤ ਜ਼ਿਲਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਜ਼ਿਲਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਰਸ਼ਜੀਤ ਸਿੰਘ ਤੇ ਹੋਰ। 

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਸ਼ੁਰੂ

 ਨਵਾਂਸ਼ਹਿਰ, 26 ਅਕਤੂਬਰ: -ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਯੋਗ ਬਣਾਉਣ ਲਈ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਸ਼੍ਰੀ ਜਸਬੀਰ ਸਿੰਘ, ਪੀ.ਸੀ.ਐਸ, ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦੱਸਿਆ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਇੰਟਰਵਿਊ ਦੀ ਤਿਆਰੀ ਦੀ ਕੋਚਿੰਗ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸ਼ੁਰੂ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਜੀ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਕੋਚਿੰਗ ਕਲਾਸਾਂ ਦਾ ਮੁੱਖ ਮਕਸਦ ਜਿਲ੍ਹੇ ਦੇ 12ਵੀ ਅਤੇ ਗ੍ਰੈਜੂਏਟ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਮਾਹਰਾਂ ਪਾਸੋਂ ਟ੍ਰੇਨਿੰਗ ਪ੍ਰਦਾਨ ਕਰਵਾ ਕੇ ਰੋਜ਼ਗਾਰ ਹਾਸਲ ਕਰਨ ਦੇ ਯੋਗ ਬਣਾਉਣਾ ਹੈ। ਇਸ ਤੋਂ ਇਲਾਵਾ ਸੰਜੀਵ ਕੁਮਾਰ, ਜਿਲ੍ਹਾ ਰੋਜ਼ਗਾਰ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ ਇਹਨਾਂ ਕੋਚਿੰਗ ਕਲਾਸਾਂ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰਾਰਥੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜਿਲ, ਚੰਡੀਗੜ੍ਹ ਰੋਡ ਡੀ.ਬੀ.ਈ.ਈ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕਿਸੇ ਕੰਮ ਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5 ਵਜੇ ਤੱਕ ਵਿਜਟ ਕਰ ਸਕਦੇ ਹਨ ਜਾਂ   WWW.PGRKAM.COM <http://www.pgrkam.com/> Portal   ਤੇ ਖੁਦ ਵੀ ਅਪਲਾਈ ਕਰ ਸਕਦੇ ਹਨ।ਉਹਨਾਂ ਵੱਲੋਂ ਜਿਲ੍ਹੇ ਦੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਸ਼ੁਰੂ ਕੀਤੀਆਂ ਗਈਆਂ ਮੁਫ਼ਤ ਕੋਚਿੰਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ।

ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 08.10.2021 ਤੋਂ 31.10.2021 ਤੱਕ ਕਲਮ ਛੋੜ ਹੜਤਾਲ ਜਾਰੀ, ਸੂਬਾ ਪੱਧਰੀ ਹੜਤਾਲ 18ਵੇਂ ਦਿਨ `ਚ ਸ਼ਾਮਿਲ

ਯੂਨੀਅਨ ਵਲੋਂ ਜ਼ਿਲ੍ਹਾ ਖਜਾਨਾ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ਼ ਕੀਤੀ ਗਈ
ਨਾਅਰੇਬਾਜ਼ੀ,
ਨਵਾਂਸ਼ਹਿਰ, 25 ਅਕਤੂਬਰ : - ਮਾਨਯੋਗ ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ
ਫੈਸਲੇ ਅਨੁਸਾਰ ਮਿਤੀ 8.10.2021 ਤੋਂ 31.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ,
ਆਨ ਲਾਈਨ ਕੰਮ ਬੰਦ ਕੀਤਾ ਗਿਆ ਜਿਸ ਦੇ ਮੱਦੇਨਜਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ
ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ,
ਜਨਰਲ ਸਕੱਤਰ ਅਤੇ ਸਮੂਹ ਸਾਥੀਆਂ ਵਲੋਂ ਸੂਬਾ ਪੀ ਐਸ ਐਮ ਐਸ ਯੂ ਦੇ ਲਏ ਗਏ ਫੈਸਲੇ ਨੂੰ
ਪੂਰਨ ਰੂਪ ਵਿੱਚ ਲਾਗੂ ਕਰਦੇ ਹੋਏ ਅੱਜ ਸਵੇਰੇ 12.00 ਵਜੇ ਦਫਤਰ ਜ਼ਿਲ੍ਹਾ ਖਜ਼ਾਨਾ
ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਇੱਕਠੇ ਹੋ ਕੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ
ਗਿਆ, ਜਿਸ ਵਿੱਚ ਸਮੂਹ ਵਿਭਾਗਾਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਗਿਆ। ਇਸ
ਮੌਕੇ ਸੁਰਜੀਤ ਸਿੰਘ ਵਲੋਂ ਮੰਚ ਸੰਚਾਲਨ ਕੀਤਾ ਗਿਆ। ਇਸ ਮੌਕੇ `ਤੇ ਵੱਖ -ਵੱਖ
ਵਿਭਾਗਾਂ ਤੋਂ ਆਏ ਯੂਨੀਅਨ ਦੇ ਮੈਂਬਰਾਂ ਵਲੋਂ ਸੰਬੋਧਨ ਕੀਤਾ ਗਿਆ ਜਿਸ ਵਿੱਚ ਤੇਜਿੰਦਰ
ਸਿੰਘ ਸੁਪਰਡੈਂਟ, ਭੁਪਿੰਦਰ ਸਿੰਘ ਐਜੂਕੇਸ਼ਨ ਪ੍ਰਧਾਨ, ਕੁਲਵੀਰ ਸਿੰਘ ਖਜਾਨਾ ਵਿਭਾਗ
ਪ੍ਰਧਾਨ, ਰਾਜਵੰਤ ਕੌਰ ਪੀ.ਐਸ.ਐਮ.ਯੂ.ਪ੍ਰਧਾਨ ਇਸਤਰੀ ਵਿੰਗ, ਗੋਲਡੀ ਬੰਗੜ ਪੈ੍ਰਸ
ਸਕੱਤਰ, ਜਤਿੰਦਰ ਕੌਰ, ਰਾਜ ਕੁਮਾਰ, ਸੁਖਵਿੰਦਰ ਪਾਲ, ਪਰਮਿੰਦਰ ਅਤੇ ਕੁਲਦੀਪ
ਕੋਰ,ਸੁਖਵਿੰਦਰ ਪਾਲ, ਹਰਜੋਧ, ਜ਼ਸਵੰਤ ਰਾਏ, ਹਕਿੰਤ ਕੁਮਾਰ, ਸੰਦੀਪ ਕੁਮਾਰ,
ਸੁਰਿੰਦਰਪਾਲ ਸਿੰਘ, ਬਲਵੀਰ ਕੌਰ, ਸੁਖਵਿੰਦਰ ਸਿੰਘ, ਲਖਵੀਰ ਸਿੰਘ, ਮੋਹਨ ਲਾਲ ਅਤੇ
ਹੋਰ ਪੀ ਐਸ ਐਮ ਐਸ ਯੂ ਸਭਸ ਨਗਰ ਦੇ ਮੈਂਬਰ ਮੌਜੂਦ ਸਨ

ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਅਹੁਦਾ ਸੰਭਾਲਿਆ

ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ
ਤਰਜ਼ੀਹ : ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ
ਨਵਾਂਸ਼ਹਿਰ, 25 ਅਕਤੂਬਰ :- ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ.
ਇੰਦਰਮੋਹਨ ਗੁਪਤਾ ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਡਿਪਟੀ
ਮੈਡੀਕਲ ਕਮਿਸ਼ਨਰ ਤਰਨਤਾਰਨ, ਡਿਪਟੀ ਮੈਡੀਕਲ ਕਮਿਸ਼ਨਰ ਅੰਮ੍ਰਿਤਸਰ, ਜ਼ਿਲ੍ਹਾ ਸਿਹਤ ਅਫਸਰ
ਅੰਮ੍ਰਿਤਸਰ ਸਮੇਤ ਵੱਖ-ਵੱਖ ਉੱਚ ਅਹੁਦਿਆਂ ਉੱਤੇ ਆਪਣੀਆਂ ਬਿਹਤਰ ਸੇਵਾਵਾਂ ਨਿਭਾ
ਚੁੱਕੇ ਹਨ ਅਤੇ ਜ਼ਿਲ੍ਹਾ ਹਸਪਤਾਲ, ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ ਦੇ ਅਹੁਦੇ
ਤੋਂ ਪਦਉੱਨਤ ਹੋਣ ਉਪਰੰਤ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਬਣੇ ਹਨ। ਡਾ.
ਗੁਪਤਾ ਨੇ ਜਨਵਰੀ 1987 ਨੂੰ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਪੈਂਦੇ ਸਬਸਿਡਰੀ ਹੈਲਥ ਸੈਂਟਰ
ਪਿੰਡ ਯੋਧੇ ਵਿਖੇ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਪਤਨੀ ਡਾ
ਲੀਲਾ ਮਹਾਜਨ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਨੀਸਥੀਸੀਆ ਵਿਭਾਗ ਵਿਚ
ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ਉੱਤੇ ਤਾਇਨਾਤ ਹਨ। ਡਾ. ਗੁਪਤਾ ਦੇ ਦੋ ਬੱਚੇ ਡਾ
ਸ਼ੁਭਮ ਅਤੇ ਡਾ. ਰਿਸ਼ਮ ਹਨ ਜੋ ਕਿ ਐੱਮ.ਡੀ. ਦੀ ਪੜ੍ਹਾਈ ਕਰ ਰਹੇ ਹਨ। ਇਸ ਮੌਕੇ
ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਸਹਾਇਕ ਸਿਵਲ ਸਰਜਨ ਡਾ ਜਸਦੇਵ ਸਿੰਘ, ਜ਼ਿਲ੍ਹਾ
ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ,
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਜਗਦੀਪ
ਸਿੰਘ, ਸੀਨੀਅਰ ਮੈਡੀਕਲ ਅਫਸਰ ਬਲਾਚੌਰ ਡਾ ਕੁਲਵਿੰਦਰ ਮਾਨ, ਜ਼ਿਲ੍ਹਾ ਸਮੂਹ ਸਿੱਖਿਆ
ਅਤੇ ਸੂਚਨਾ ਅਫ਼ਸਰ ਜਗਤ ਰਾਮ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਬਲਾਕ ਐਕਸਟੈਂਸ਼ਨ
ਐਜੂਕੇਟਰ ਵਿਕਾਸ ਵਿਰਦੀ, ਜ਼ਿਲ੍ਹਾ ਅਕਾਊਂਟ ਅਫ਼ਸਰ ਦੀਪਕ ਵਰਮਾ ਸਮੇਤ ਸਿਹਤ ਵਿਭਾਗ ਦੇ
ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਵੇਂ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੂੰ
ਜੀ ਆਇਆ ਕਹਿੰਦਿਆਂ ਸਮੁੱਚੇ ਸਟਾਫ ਵੱਲੋਂ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਜ਼ਿਲ੍ਹੇ
ਵਿੱਚ ਨਿੱਘਾ ਸੁਆਗਤ ਕੀਤਾ। ਆਪਣਾ ਅਹੁਦਾ ਸੰਭਾਲਣ ਉਪਰੰਤ ਸਿਵਲ ਸਰਜਨ ਡਾ. ਇੰਦਰਮੋਹਨ
ਗੁਪਤਾ ਨੇ ਸਿਹਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਕੀਤੀ।
ਉਨ੍ਹਾਂ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰਾਂ, ਅਧਿਕਾਰੀਆਂ ਅਤੇ
ਕਰਮਚਾਰੀਆਂ ਨੂੰ ਆਪਣਾ ਕੰਮ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਡਾ.
ਗੁਪਤਾ ਨੇ ਕਿਹਾ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਬਿਹਤਰ ਅਤੇ ਮਿਆਰੀ
ਸਿਹਤ ਸਹੂਲਤਾਂ ਨੂੰ ਜ਼ਿਲ੍ਹੇ ਦੇ ਸਾਰੇ ਨਾਗਰਿਕ ਤੱਕ ਪੰਹੁਚਾਉਣਾ ਯਕੀਨੀ ਬਣਾਉਣਗੇ ਅਤੇ
ਸਾਰੇ ਸਿਹਤ ਪ੍ਰੋਗਰਾਮਾਂ ਸਬੰਧੀ ਦਿੱਤੇ ਟੀਚੇ ਮਿੱਥੇ ਸਮੇਂ ਅਨੁਸਾਰ ਪੂਰੇ ਕਰਨੇ
ਯਕੀਨੀ ਬਣਾਵਾਂਗੇ। ਉਨ੍ਹਾਂ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ
ਸਾਰੇ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ 100 ਫੀਸਦੀ ਟੀਚੇ ਪੂਰੇ ਕਰਨ ਲਈ ਹਰ
ਸੰਭਵ ਕੋਸ਼ਿਸ਼ ਕੀਤੀ ਜਾਵੇ। ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਕਿਹਾ ਕਿ ਮੈਨੂੰ
ਮਾਣ ਹੈ ਕਿ ਮੈਂ ਸ਼ਹੀਦ ਭਗਤ ਸਿੰਘ ਜੀ ਦੀ ਜਨਮ ਭੂਮੀ ਉੱਤੇ ਆਪਣੀਆਂ ਸੇਵਾਵਾਂ ਦੇਣ ਜਾ
ਰਿਹਾ ਹਾਂ। ਉਨ੍ਹਾਂ ਕਿਹਾ ਕਿ ਉਹ ਸਿਹਤ ਵਿਭਾਗ ਵੱਲੋਂ ਅਯੂਸ਼ਮਾਨ ਭਾਰਤ ਸਰਬੱਤ ਸਿਹਤ
ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ 5 ਲੱਖ ਰੁਪਏ ਦੇ ਮੁਫਤ ਇਲਾਜ ਦੀ ਸਹੂਲਤ
ਦਿਵਾਉਣ, ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢ ਕੇ ਨਸ਼ਾ ਛੁਡਾਊ ਕੇਂਦਰਾਂ ਵਿਚ
ਮੁਫਤ ਇਲਾਜ ਕਰਕੇ ਮੁੱਖਧਾਰਾ ਵਿਚ ਸ਼ਾਮਲ ਕਰਨ ਤੇ ਤਿਓਹਾਰਾਂ ਦੇ ਸੀਜਨ ਵਿਚ
ਮਿਲਾਵਟਖੋਰੀ ਨੂੰ ਨੱਥ ਪਾ ਕੇ ਲੋਕਾਂ ਨੂੰ ਮਿਲਾਵਟ ਰਹਿਤ ਤੇ ਸ਼ੁੱਧ ਖਾਣ ਪੀਣ ਦੀਆਂ
ਵਸਤਾਂ ਮੁਹੱਈਆ ਕਰਵਾਉਣ ਸਮੇਤ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ
ਦੇਣਗੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ
ਕਿ ਇਸ ਵਿੱਚ ਕੋਈ ਸ਼ੱਕ ਨਹੀਂ ਸ਼ਹੀਦ ਭਗਤ ਸਿੰਘ ਨਗਰ ਵਿੱਚ ਪਹਿਲਾਂ ਹੀ ਆਮ ਲੋਕਾਂ ਨੂੰ
ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਮੌਜੂਦਾ ਸਮੇਂ ਵਿੱਚ ਉਨ੍ਹਾਂ ਦੀ
ਇਹ ਪੂਰੀ ਕੋਸ਼ਿਸ਼ ਹੋਵੇਗੀ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਾਉਣ ਸਮੇਂ ਮਰੀਜ਼ਾਂ ਨੂੰ
ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਲਾਜ ਲਈ ਲੋੜੀਂਦੀਆਂ
ਦਵਾਈਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੀ ਮਿਲ ਸਕਣ। ਉਨ੍ਹਾਂ ਕਿਹਾ ਕਿ ਸਿਵਲ ਸਰਜਨ
ਦਫਤਰ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ 'ਤੇ ਹੱਲ
ਕੀਤਾ ਜਾਵੇਗਾ।

ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਪਲੇਠੀ ਮੀਟਿੰਗ

ਲੋਕ ਹਿੱਤ ਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ
ਲਿਆਉਣ ਦੀ ਕੀਤੀ ਹਦਾਇਤ
ਨਵਾਂਸ਼ਹਿਰ, 25 ਅਕਤੂਬਰ : - ਜੰਗਲਾਤ ਤੇ ਜੰਗਲੀ ਜੀਵ ਅਤੇ ਕਿਰਤ ਮੰਤਰੀ, ਸੰਗਤ
ਸਿੰਘ ਗਿਲਜੀਆ ਨੇ ਅੱਜ ਇਥੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ
ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਦੀ
ਹਦਾਇਤ ਕੀਤੀ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ
ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ. ਐਸ. ਪੀ ਸ਼੍ਰੀਮਤੀ ਕੰਵਰਦੀਪ ਕੌਰ, ਵਿਧਾਇਕ ਅੰਗਦ ਸਿੰਘ,
ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ
ਸਿੰਘ ਪੱਲੀ ਝਿੱਕੀ ਦੀ ਮੌਜੂਦਗੀ ਵਿਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਆਪਣੀ
ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗਿਲਜੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ
ਕਿ ਲੋਕ ਹਿੱਤ ਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ
ਅਧਿਕਾਰੀਆਂ ਦੀ ਪਕੜ੍ਹ ਸਰਕਾਰ ਨਾਲ ਪੂਰੀ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਵਿਕਾਸ
ਕਾਰਜਾਂ ਅਤੇ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਿਨ-ਰਾਤ
ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ
ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ
ਵੱਲੋਂ ਵੱਖ-ਵੱਖ ਮਹਿਕਮਿਆਂ ਨਾਲ ਸਬੰਧਤ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ, ਜਿਸ `ਤੇ
ਸ. ਗਿਲਜੀਆ ਵਲੋਂ ਇਨ੍ਹਾਂ ਸਮੱਸਿਆਵਾਂ ਦੇ ਫੌਰਨ ਨਿਪਟਾਰੇ ਦੀ ਹਦਾਇਤ ਕੀਤੀ ਗਈ। ਇਸ
ਦੌਰਾਨ ਉਨ੍ਹਾਂ ਝੋਨੇ ਦੀ ਖ੍ਰੀਦ, 5-5 ਮਰਲੇ ਦੇ ਪਲਾਟ, 2 ਕਿਲੋਵਾਟ ਤੱਕ ਦੇ ਬਿਜਲੀ
ਬਕਾਇਆਂ ਦੀ ਮੁਆਫ਼ੀ, ਸਮਾਰਟ ਵਿਲੇਜ਼ ਮੁਹਿੰਮ, ਸ਼ਹਿਰੀ ਵਿਕਾਸ, ਪੰਜਾਬ ਨਿਰਮਾਣ
ਪ੍ਰੋਗਰਾਮ, ਅਮਨ ਤੇ ਕਾਨੂੰਨ, ਕੰਡੀ ਖੇਤਰ ਦੇ ਵਿਕਾਸ ਫੰਡ, ਮਾਈਨਿੰਗ, ਮਗਨਰੇਗਾ,
ਡੇਂਗੂ ਦੇ ਕੇਸਾਂ, ਆਸ਼ੀਰਵਾਦ ਸਕੀਮ, ਪੈਨਸ਼ਨ ਸਕੀਮ, ਨੀਲੇ ਕਾਰਡ ਅਤੇ ਕਰਜਾ ਰਾਹਤ ਆਦਿ
ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ
ਮੌਕੇ ਉਨ੍ਹਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਉਸਾਰੀ ਕਿਰਤੀਆਂ ਦੀ ਭਲਾਈ ਲਈ
ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ
ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਲਾਭ ਦੇਣ ਦੀ ਸਖ਼ਤ ਹਦਾਇਤ ਕੀਤੀ। ਇਸੇ ਤਰ੍ਹਾ
ਉਨ੍ਹਾਂ ਜੰਗਲਾਤ ਮਹਿਕਮੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਤਿੰਨਾਂ
ਸਬ-ਡਵੀਜਨਾਂ ਵਿੱਚ ਇੱਕ-ਇੱਕ ਹੈਕਟੇਅਰ ਵਿੱਚ ਪਾਰਕ ਬਣਾਉਣ ਲਈ ਕਾਰਵਾਈ ਆਰੰਭੀ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ
ਦੌਰਾਨ ਲ਼ਚੁਣੇ ਹੋਏ ਨੁੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ
ਉਹ 15 ਦਿਨਾਂ ਬਾਅਦ ਦੁਬਾਰਾ ਮੀਟਿੰਗ ਕਰਨਗੇ। ਉਨ੍ਹਾਂ ਹਦਾਇਤ ਕੀਤੀ ਕਿ ਸਰਕਾਰ ਦੀਆਂ
ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ ਅਤੇ ਕੋਈ
ਵੀ ਯੋਗ ਲਾਭਪਾਤਰੀ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਤੋਂ
ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ 'ਤੇ ਉਨ੍ਹਾਂ ਨੂੰ ਸ਼ਾਨਦਾਰ ਗਾਰਡ ਆਫ
ਆਨਰ ਦਿੱਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਤੇ ਚੌਧਰੀ ਮੋਹਨ
ਲਾਲ ਬੰਗਾ ,ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਹਰਮੇਸ਼ ਕੌਰ, ਨਗਰ ਕੌਸਲ ਪ੍ਰਧਾਨ ਸਚਿਨ
ਦੀਵਾਨ, ਚੇਅਰਮੈਨ ਮਾਰਕੀਟ ਕਮੇਟੀ ਚਮਨ ਸਿੰਘ ਭਾਨ ਮਜਾਰਾ, ਵਧੀਕ ਡਿਪਟੀ ਕਮਿਸ਼ਨਰ
(ਸ਼ਹਿਰੀ ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿਘ, ਵਧੀਕ ਡਿਪਟੀ
ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ. ਵਿਰਾਜ ਤਿੜਕੇ, ਜਗਦੀਸ਼ ਸਿੰਘ
ਜੋਹਲ ਤੇ ਦੀਪਕ ਰੁਹੇਲਾ, ਐਸ.ਪੀ. ਮਨਵਿੰਦਰ ਬੀਰ ਸਿੰਘ, ਤਹਿਸੀਲਦਾਰ ਬਲਜਿੰਦਰ ਸਿੰਘ
ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ
ਮੈਂਬਰ ਹਾਜ਼ਰ ਸਨ।
ਕੈਪਸ਼ਨ :- ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ
ਕੈਬਨਿਟ ਮੰਤਰੀ ਸ. ਸੰਗਤ ਸਿੰਘ ਗਿਲਜੀਆ । ਨਾਲ ਹਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ,
ਐਸ. ਐਸ. ਪੀ ਕੰਵਰਦੀਪ ਕੌਰ, ਵਿਧਾਇਕ ਅੰਗਦ ਸਿੰਘ, ਵਿਧਾਇਕ ਚੌਧਰੀ ਦਰਸ਼ਨ ਲਾਲ
ਮੰਗੂਪੁਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਤੇ ਹੋਰ।

ਕਿਰਤੀ ਕਿਸਾਨ ਯੂਨੀਅਨ ਦਾ ਜਥਾ ਦਿੱਲੀ ਰਵਾਨਾ

ਨਵਾਸ਼ਹਿਰ 25 ਅਕਤਬਰ :- ਅੱਜ ਨਵਾਂਸ਼ਹਿਰ ਤੋਂ ਕਿਰਤੀ ਕਿਸਾਨ ਯੂਨੀਅਨ ਦਾ ਜਥਾ ਸਿੰਘੂ ਬਾਰਡਰ ਤੇ ਚੱਲ ਰਹੇ ਧਰਨੇ ਵਿਚ ਸ਼ਾਮਲ ਹੋਣ ਲਈ ਦਿੱਲੀ ਨੂੰ ਰਵਾਨਾ ਹੋਇਆ।ਯੂਨੀਅਨ ਦੇ ਸੂਬਾਈ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਅਤੇ ਜਗਤਾਰ ਸਿੰਘ ਭਿੰਡਰ ਦੀ ਅਗਵਾਈ ਵਾਲੇ ਇਸ ਜਥੇ ਨੂੰ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਰਵਾਨਾ ਕੀਤਾ।ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਘੋਲ ਲੜ ਰਹੇ ਕਿਸਾਨ ਪੂਰੇ ਜੋਸ਼ ਅਤੇ ਉਤਸ਼ਾਹ ਵਿਚ ਹਨ।ਇਹ ਘੋਲ ਹੁਣ ਨਾਸਿਰਫ ਕਿਸਾਨਾਂ ਦਾ ਸਗੋਂ ਕਿਸਾਨਾਂ ਦੇ ਨਾਲ ਨਾਲ ਇਸ ਘੋਲ ਵਿਚ ਮਜਦੂਰ, ਵਪਾਰੀ, ਔਰਤਾਂ, ਨੌਜਵਾਨ ਅਤੇ ਵਿਦਿਆਰਥੀ ਵਰਗ ਵੀ ਸ਼ਾਮਲ ਹੋ ਗਏ ਹਨ ਜਿਸ ਕਾਰਨ ਇਸ ਘੋਲ ਦੀ ਜਿੱਤ ਯਕੀਨੀ ਹੈ।
ਕੈਪਸ਼ਨ : ਨਵਾਸ਼ਹਿਰ ਤੋਂ ਕਿਰਤੀ ਕਿਸਾਨ ਯੂਨੀਅਨ ਦਾ ਜਥਾ ਦਿੱਲੀ ਲਈ ਰਵਾਨਾ ਹੁੰਦਾ ਹੋਇਆ।

ਪਟਿਆਲਾ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਬਰਾਮਦ ਨਸ਼ੀਲਾ ਪਦਾਰਥ ਕਰਵਾਇਆ ਨਸ਼ਟ

-ਐਨ.ਡੀ.ਪੀ.ਐਸ. ਐਕਟ ਅਧੀਨ ਦਰਜ਼ 315 ਮੁਕੱਦਮਿਆਂ 'ਚ ਬਰਾਮਦ ਨਸ਼ੀਲੇ ਪਦਾਰਥ ਕੀਤੇ ਗਏ
ਨਸ਼ਟ : ਐਸ.ਐਸ.ਪੀ.
ਪਟਿਆਲਾ, 25 ਅਕਤੂਬਰ: - ਪਟਿਆਲਾ ਦੇ ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ
ਹੈ ਕਿ ਪਟਿਆਲਾ ਪੁਲਿਸ ਨੇ ਅੱਜ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਐਨ.ਡੀ.ਪੀ.ਐਸ.
ਐਕਟ ਅਧੀਨ ਦਰਜ਼ ਹੋਏ 315 ਮੁਕੱਦਮਿਆਂ 'ਚ ਬਰਾਮਦ ਹੋਏ ਨਸ਼ੀਲੇ ਪਦਾਰਥਾਂ ਨੂੰ
ਐਨ.ਡੀ.ਪੀ.ਐਸ. ਡਿਸਪੋਜਲ ਕਮੇਟੀ ਪਟਿਆਲਾ ਦੀ ਹਾਜ਼ਰੀ ਪੰਜਾਬ ਕੈਮੀਕਲਜ ਐਂਡ ਕੌਰਪ
ਪ੍ਰੋਟੈਕਸ਼ਨ ਲਿਮਟਡ ਡੇਰਾਬਸੀ ਦੇ ਇਨਸੀਨੇਟਰ ਵਿਖੇ ਨਸ਼ਟ ਕਰਵਾਇਆ ਹੈ।
ਐਸ.ਐਸ.ਪੀ ਨੇ ਦੱਸਿਆ ਕਿ ਅੱਜ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ਼ 315 ਮੁਕੱਦਮਿਆਂ 'ਚ
ਬਰਾਮਦ 2040.020 ਕਿੱਲੋ ਗਰਾਮ ਭੁੱਕੀ ਚੂਰਾ ਪੋਸਤ, 1.154-1/2 ਕਿੱਲੋ ਗਰਾਮ
ਹੈਰੋਇਨ, 980 ਗਰਾਮ ਕੋਕੀਨ, 1.709 ਕਿਲੋ ਗਰਾਮ ਸਮੈਕ, 4.137 ਕਿਲੋ ਗਰਾਮ ਨਸ਼ੀਲਾ
ਪਾਊਡਰ, 110.710 ਕਿਲੋ ਗਰਾਮ ਗਾਂਜਾ, 4 ਲੱਖ 15,495 ਨਸ਼ੀਲੀਆਂ ਗੋਲੀਆਂ, 15, 154
ਨਸ਼ੀਲੇ ਕੈਪਸੂਲ, 456 ਸੁਲਫਾ, 466 ਨਸ਼ੀਲੇ ਟੀਕੇ, 298 ਸ਼ੀਸ਼ੀਆਂ ਅਤੇ 4,440 ਗਰਾਮ
ਡੋਡਿਆਂ ਨੂੰ ਨਸ਼ਟ ਕਰਵਾਇਆ ਗਿਆ ਹੈ ਅਤੇ ਐਨ.ਡੀ.ਪੀ.ਐਸ ਐਕਟ ਕੇਸਾਂ ਦੇ ਬਾਕੀ ਰਹਿੰਦੇ
ਮਾਲ ਮੁਕੱਦਮਾ ਨੂੰ ਨਸ਼ਟ ਕਰਨ ਲਈ ਮਾਨਯੋਗ ਅਦਾਲਤ ਪਾਸੋਂ ਆਰਡਰ ਹਾਸਲ ਕੀਤੇ ਜਾ ਰਹੇ ਹਨ
ਤੇ ਮਾਨਯੋਗ ਅਦਾਲਤ ਤੋਂ ਆਰਡਰ ਮਿਲਣ ਉਪਰੰਤ ਉਨ੍ਹਾਂ ਨੂੰ ਵੀ ਨਸ਼ਟ ਕਰਵਾਇਆ ਜਾਵੇਗਾ।
ਇਸ ਦੌਰਾਨ ਕਮੇਟੀ ਦੇ ਚੇਅਰਮੈਨ ਐਸ.ਐਸ.ਪੀ ਪਟਿਆਲਾ ਹਰਚਰਨ ਸਿੰਘ ਭੁੱਲਰ, ਐਸ.ਪੀ.
(ਡੀ) ਮਹਿਤਾਬ ਸਿੰਘ , ਐਸ.ਪੀ. (ਐਚ) ਸੰਗਰੂਰ ਆਲਮ ਵਿਜੈ ਸਿੰਘ, ਡੀ.ਐਸ.ਪੀ. ਕਿਸ਼ਨ
ਕੁਮਾਰ ਪਾਂਥੇ, ਐਸ.ਆਈ ਹੰਸ ਰਾਜ ਸਮੇਤ ਵੱਖ ਵੱਖ ਥਾਣਿਆਂ ਦੇ ਮੁਨਸ਼ੀ ਵੀ ਮੌਜੂਦ ਸਨ।

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਤੇ ਕੋਵਿਡ ਵੈਕਸੀਨ ਕੈਂਪ ਆਯੋਜਿਤ

ਪਟਿਆਲਾ, 24 ਅਕਤੂਬਰ:- ਜ਼ਿਲ੍ਹਾ ਪਟਿਆਲਾ ਦੇ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ੍ਰੀ
ਸੰਦੀਪ ਹੰਸ ਦੀ ਅਗਵਾਈ ਵਿਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਸਾਖਰਤਾ ਦੇ ਨਾਲ ਨਾਲ
ਕੋਵਿਡ ਟੀਕਾਕਰਨ ਕੈਂਪ ਸਥਾਨਕ ਇਤਿਹਾਸਕ ਸ੍ਰੀ ਤੁੰਗ ਨਾਥ ਮੰਦਿਰ ਰਾਜਪੁਰਾ ਰੋਡ
ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ।
ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਸਹਾਇਕ ਨੋਡਲ
ਅਫ਼ਸਰ ਸਵੀਪ ਸਤਵੀਰ ਸਿੰਘ ਗਿੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਯੋਜਿਤ ਇਸ
ਕੈਂਪ ਦੌਰਾਨ ਕਰੋਨਾ ਮਹਾਂਮਾਰੀ ਦੇ ਬਚਾਅ ਲਈ ਜਿੱਥੇ ਕੋਵੀਸ਼ੀਲਡ ਵੈਕਸੀਨ ਲਗਾਈ ਗਈ,
ਉੱਥੇ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ
ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੇ ਤਹਿਤ ਕੈਂਪ ਵਿੱਚ ਜਾਣਕਾਰੀ ਦਿੱਤੀ ਗਈ।
ਨੋਡਲ ਅਧਿਕਾਰੀ ਸਵੀਪ ਨੇ ਦੱਸਿਆ ਕਿ ਇਹਨਾਂ ਕੈਂਪਾਂ ਦਾ ਮਕਸਦ ਆਉਣ ਵਾਲੀਆਂ ਵਿਧਾਨ
ਸਭਾ ਚੋਣਾਂ ਵਿਚ ਵੋਟਰਾਂ ਦੀ 100 ਫ਼ੀਸਦੀ ਭਾਗੀਦਾਰੀ ਸੁਨਿਸ਼ਚਿਤ ਕਰਨਾ ਹੈ। ਇਸ ਕੈਂਪ
ਦੌਰਾਨ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਸ਼ੇਸ਼
ਸ਼ਮੂਲੀਅਤ ਕਰਕੇ ਸ਼ਹਿਰੀ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ
ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਵੀ
ਉਤਸ਼ਾਹਿਤ ਕੀਤਾ।
ਕੋਵਿਡ ਕੈਂਪ ਜ਼ਿਲ੍ਹਾ ਟੀਕਾਕਰਨ ਅਫ਼ਸਰ ਵੀਨੂੰ ਗੋਇਲ ਦੀ ਮਦਦ ਨਾਲ ਐਸ ਐਮ ਓ ਵਿਕਾਸ
ਗੋਇਲ ਦੀ ਅਗਵਾਈ ਵਿਚ ਲਾਇਆ ਗਿਆ। ਕੈਂਪ ਦੌਰਾਨ 58 ਵਿਅਕਤੀਆਂ ਦਾ ਟੀਕਾਕਰਨ ਕੀਤਾ
ਗਿਆ। ਸ੍ਰੀ ਤੁੰਗ ਨਾਥ ਮੰਦਿਰ ਦੇ ਪ੍ਰਧਾਨ ਰਜਿੰਦਰਪਾਲ, ਜਰਨਲ ਸਕੱਤਰ ਨਿਰਮਲ ਵਰਮਾ
ਅਤੇ ਸ਼ੋਕ ਕੁਮਾਰ ਵਾਇਸ ਪ੍ਰਧਾਨ ਕੈਸ਼ੀਅਰ ਸਨੀ ਜੰਡ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ
ਉੱਦਮ ਲਈ ਵਿਸ਼ੇਸ਼ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਖੇਤਰ ਦੇ ਸਮੂਹ
ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ। ਕੈਂਪ
ਦਾ ਆਯੋਜਨ ਸਹਾਇਕ ਨੋਡਲ ਅਫ਼ਸਰ ਸਵੀਪ ਸਤਵੀਰ ਸਿੰਘ ਗਿੱਲ ਵੱਲੋਂ ਕੀਤਾ ਗਿਆ।
ਇਸ ਮੌਕੇ ਪ੍ਰੋ ਅਨਟਾਲ ਨੇ ਆਨਲਾਈਨ ਵਿਧੀ ਰਾਹੀਂ ਵੋਟਾਂ ਬਣਾਉਣ, ਵੋਟਰ ਸਾਖਰਤਾ
ਕਲੱਬਾਂ ਅਤੇ ਵੋਟਰ ਹੈਲਪ ਲਾਈਨ ਐਪ ਬਾਰੇ ਵੀ ਜਾਣਕਾਰੀ ਦਿੱਤੀ। ਜ਼ਿਲ੍ਹਾ ਚੋਣ ਆਈਕਨ
ਅਤੇ ਲੋਕ ਗਾਇਕ ਉਜਾਗਰ ਅਨਟਾਲ ਵੱਲੋਂ ਵੀ ਸਮੂਹ ਨੌਜਵਾਨਾਂ ਜਿਨ੍ਹਾਂ ਦੀ ਉਮਰ
01:01:2022 ਨੂੰ 18 ਸਾਲ ਦੀ ਹੋ ਗਈ ਹੈ ਨੂੰ ਨਵੰਬਰ ਮਹੀਨੇ ਹੋਣ ਵਾਲੀ ਵਿਸ਼ੇਸ਼ ਵੋਟਰ
ਪੰਜੀਕਰਣ ਮੁਹਿੰਮ ਵਿਚ ਸ਼ਾਮਲ ਹੋਕੇ ਵੋਟ ਬਣਵਾਉਣ ਦੀ ਅਪੀਲ ਕੀਤੀ ਗਈ।

ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ - ਸੋਨੀ

ਪਿੰਡ ਮੁਲ੍ਹੇਚੱਕ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਦਿੱਤਾ 10 ਲੱਖ ਰੁਪਏ ਦਾ ਚੈਕ
ਅੰਮ੍ਰਿਤਸਰ , 24 ਅਕਤੂਬਰ :- ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਹੈ ਕਿ
ਪੰਜਾਬ ਵਿੱਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ
ਹੋਇਆ ਹੈ, ਸਰਕਾਰ ਉਸਦਾ ਯੋਗ ਮੁਆਵਜਾ ਦੇਵੇਗੀ। ਅੱਜ ਅੰਮ੍ਰਿਤਸਰ ਵਿਖੇ ਇਕ ਸਮਾਗਮ
ਵਿੱਚ ਪ੍ਰੈਸ ਨਾਲ ਗੱਲਬਾਤ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਤਰਨਤਾਰਨ, ਪਠਾਨਕੋਟ,
ਗੁਰਦਾਸਪੁਰ, ਅੰਮ੍ਰਿਤਸਰ ਅਤੇ ਸਰਹੱਦ ਨਾਲ ਲੱਗਦੇ ਕਈ ਜਿਲਿ੍ਹਆਂ ਵਿੱਚ ਗੜਿਆਂ ਦੇ ਨਾਲ
ਮੀਂਹ ਪਿਆ ਸੀ। ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ 'ਤੇ ਗੜਿਆਂ ਦੀ ਚਿੱਟੀ ਚਾਦਰ ਵਿਛ
ਗਈ। ਖੇਤਾਂ ਵਿੱਚ ਪਾਣੀ ਭਰ ਗਿਆ। ਕਈ ਥਾਵਾਂ 'ਤੇ ਖੜ੍ਹੀਆਂ ਫਸਲਾਂ ਡਿੱਗ ਪਈਆਂ
ਹਨ।ਉਨ੍ਹਾਂ ਕਿਹਾ ਕਿ ਮਾਝੇ ਵਿੱਚ ਝੋਨੇ ਦੇ ਨਾਲ-ਨਾਲ ਬਾਸਮਤੀ ਦੀ ਫਸਲ ਵੀ ਮੀਂਹ ਨੇ
ਖਰਾਬ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਫਸਲਾਂ ਦੇ ਨੁਕਸਾਨ ਨੂੰ ਦੇਖਦੇ ਹੋਏ ਵਿਸ਼ੇਸ਼
ਗਿਰਦਾਵਰੀ ਕਰਵਾਈ ਜਾਵੇਗੀ ਅਤੇ ਜੋ ਵੀ ਰਿਪੋਰਟ ਮਿਲੀ ਉਸ ਅਨੁਸਾਰ ਮੁਆਵਜਾ ਦਿੱਤਾ
ਜਾਵੇਗਾ। ਪਿੰਡ ਮੁੱਲ੍ਹੇਚੱਕ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ
ਨੇ ਕਿਹਾ ਕਿ ਇਸ ਪਿੰਡ ਵਿੱਚ 85 ਫੀਸਦੀ ਤੋਂ ਜਿਆਦਾ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ
ਹਨ ਅਤੇ ਬਾਕੀ ਦੇ ਰਹਿੰਦੇ ਕਾਰਜ ਵੀ ਅਗਲੇ ਮਹੀਨੇ ਤੱਕ ਮੁਕੰਮਲ ਕਰ ਲਏ ਜਾਣਗੇ। ਸ੍ਰੀ
ਸੋਨੀ ਨੇ ਪਿੰਡ ਮੁੱਲ੍ਹੇਚੱਕ ਦੀ ਪੰਚਾਇਤ ਨੂੰ 10 ਲੱਖ ਰੁਪਏ ਦਾ ਚੈਕ ਵਿਕਾਸ ਕਾਰਜਾਂ
ਲਈ ਭੇਟ ਕੀਤਾ ਅਤੇ 10 ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਸੋਨੀ ਨੇ ਕਿਹਾ
ਕਿ ਜਲਦੀ ਹੀ ਪਿੰਡ ਮੁੱਲ੍ਹੇਚੱਕ ਵਿੱਚ ਇਕ ਸਰਕਾਰੀ ਡਿਸਪੈਂਸਰੀ ਬਣਾਈ ਜਾਵੇਗੀ ਅਤੇ
ਇਸਦੇ ਸਕੂਲ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ। ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ
ਨੇ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਸਨ ਉਨਾਂ ਨੂੰ ਪੂਰਾ ਕੀਤਾ ਗਿਆ ਹੈ। ਉਨਾਂ
ਕਿਹਾ ਕਿ ਲੋੜਵੰਦਾਂ ਦੀ ਪੈਨਸ਼ਨ 750 ਰੁਪਏ ਤੋਂ ਵੱਧਾ ਕੇ 1500 ਰੁਪਏ ਅਤੇ ਸ਼ਗਨ ਸਕੀਮ
ਦੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਹੈ। ਉਨਾਂ ਕਿਹਾ ਕਿ
ਸਰਕਾਰ ਨੇ ਸਾਰੇ ਵਰਗਾਂ ਦੇ 2 ਕਿਲੋਵਾਟ ਤੱਕ ਲੋਡ ਵਾਲੇ ਲੋਕਾਂ ਦੇ ਬਿੱਲ ਮਾਫ਼ ਕਰ
ਦਿੱਤੇ ਹਨ ਅਤੇ ਜਿਨਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਉਨਾਂ ਨੂੰ ਵੀ ਸਰਕਾਰ ਵਲੋਂ ਆਪਣੇ
ਖਰਚੇ ਤੇ ਲਗਾਇਆ ਜਾ ਰਿਹਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਉਨਾਂ ਦੇ ਘਰ ਦੇ ਦਰਵਾਜੇ
ਲੋਕਾਂ ਦੀ ਮਦਦ ਲਈ 24 ਘੰਟੇ ਖੁਲ੍ਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਿਲ ਪੇਸ਼
ਆਉਂਦੀ ਹੈ ਤਾਂ ਉਹ ਉਨਾਂ ਨੂੰ ਕਿਸੇ ਵੇਲੇ ਵੀ ਮਿਲ ਸਕਦਾ ਹੈ। ਇਸ ਮੌਕੇ ਪਿੰਡ ਦੀ
ਪੰਚਾਇਤ ਵਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ
ਸੋਨੀ ਰਿਆਲਟੋ ਚੌਂਕ ਵਿਖੇ ਸਥਿਤ ਚਰਚ ਵਿਚ ਪਹੁੰਚੇ, ਜਿਥੇ ਉਨਾਂ ਨੇ ਸਰਬੱਤ ਤੇ ਭਲੇ
ਲਈ ਪ੍ਰਾਰਥਨਾ ਕੀਤੀ ਅਤੇ ਚਰਚ ਨੂੰ 2.50 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ। ਇਸ ਮੌਕੇ
ਸ੍ਰੀ ਸੋਨੀ ਨੇ ਕਿਹਾ ਕਿ ਇਨਾਂ ਵਲੋਂ ਬਾਰਡਰ ਏਰੀਆ ਵਿੱਚ ਸਕੂਲ ਖੋਲ੍ਹ ਕੇ ਲੋਕਾਂ ਨੂੰ
ਬਹੁਤ ਹੀ ਘੱਟ ਰੇਟ ਤੇ ਗੁਣਵਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਨੇ
ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਹ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ। ਉਨਾਂ ਕਿਹਾ
ਕਿ ਉਹ ਉੱਪ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਇਸ ਚਰਚ ਵਿੱਚ ਪ੍ਰਮਾਤਮਾ ਦਾ ਆਸ਼ੀਰਵਾਦ
ਲੈਣ ਲਈ ਆਏ ਹਨ। ਇਸ ਮੌਕੇ ਚਰਚ ਦੇ ਬਿਸ਼ਪ ਪ੍ਰਦੀਮ ਕੁਮਾਰ ਸਮੰਤਾ ਨੇ ਸ੍ਰੀ ਸੋਨੀ ਲਈ
ਪ੍ਰਮਾਤਮਾ ਨੂੰ ਉਨਾਂ ਦੀ ਲੰਮੀ ਉਮਰ ਪ੍ਰਦਾਨ ਕਰਨ ਲਈ ਪ੍ਰਾਰਥਨਾ ਕੀਤੀ ਤਾਂ ਜੋ ਉਹ
ਲੋਕਾਂ ਦੀ ਹੋਰ ਸੇਵਾ ਕਰ ਸਕਣ। ਇਸ ਮੌਕੇ ਚਰਚ ਵਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ
ਕੀਤਾ ਗਿਆ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਕਾਂਗਰਸ ਧਰਮ ਨਿਰਪੇਖ ਪਾਰਟੀ ਹੈ
ਅਤੇ ਸਾਡੀ ਪਾਰਟੀ ਸਾਰੇ ਧਰਮਾਂ ਦਾ ਪੂਰਨ ਸਤਿਕਾਰ ਕਰਦੀ ਹੈ। ਉਨਾਂ ਕਿਹਾ ਕਿ ਦੇਸ਼ ਤਾਂ
ਹੀ ਤਰੱਕੀ ਕਰ ਸਕਦਾ ਹੈ ਜੇਕਰ ਸਾਰੇ ਧਰਮਾਂ ਦੇ ਲੋਕ ਮਿਲ ਕੇ ਇਸ ਦੇ ਵਿਕਾਸ ਵਿੱਚ
ਆਪਣਾ ਯੋਗਦਾਨ ਪਾਉਣ। ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੋਨੀ ਨੇ ਕਿਹਾ
ਕਿ ਸਿਹਤ ਵਿਭਾਗ ਵਲੋਂ ਡੇਂਗੂ ਨਾਲ ਨਿਪੱਟਣ ਲਈ ਪੂਰੇ ਇੰਤਜ਼ਾਮ ਕੀਤੇ ਗਏ ਹਨ। ਉਨਾਂ
ਦੱਸਿਆ ਕਿ ਰਾਜ ਵਿੱਚ ਕਰੀਬ 11 ਹਜ਼ਾਰ ਡੇਂਗੂ ਦੇ ਕੇਸ ਪਾਏ ਗਏ ਹਨ। ਉਨਾਂ ਕਿਹਾ ਕਿ
ਬੇਮੌਸਮੀ ਬਰਸਾਤਾਂ ਕਰਕੇ ਇਸ ਵਾਰ ਡੇਂਗੂ ਦੇ ਕੇਸਾਂ ਵਿੱਚ ਇਜ਼ਾਫਾ ਹੋ ਰਿਹਾ ਹੈ। ਪਰ
ਜਿਸ ਤਰ੍ਹਾਂ ਅਸੀਂ ਕੋਰੋਨਾ ਦੀ ਲੜ੍ਹਾਈ ਵਿੱਚ ਜਿੱਤ ਪ੍ਰਾਪਤ ਕੀਤੀ ਹੈ, ਉਸੇ ਤਰ੍ਹਾਂ
ਹੀ ਡੇਂਗੂ ਨੂੰ ਵੀ ਹਰਾਵਾਂਗੇ। ਇਸ ਮੌਕੇ ਐਸ.ਡੀ.ਐਮ. ਸ੍ਰੀ ਦੀਪਕ ਭਾਟੀਆ, ਕੌਂਸਲਰ
ਸ੍ਰੀ ਵਿਕਾਸ ਸੋਨੀ, ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ, ਸ੍ਰੀ ਡੈਨੀਅਲ
ਬੀ.ਦਾਸ, ਸ੍ਰੀ ਟੋਨੀ ਪ੍ਰਧਾਨ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਵਿੱਕੀ ਦੱਤਾ,
ਐਸ.ਪੀ. ਹਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਕੈਪਸ਼ਨ : ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਪਿੰਡ ਮੁੱਲ੍ਹੇਚੱਕ ਦੀ ਪੰਚਾਇਤ ਨੂੰ 10
ਲੱਖ ਰੁਪਏ ਦਾ ਚੈਕ ਵਿਕਾਸ ਕਾਰਜਾਂ ਲਈ ਭੇਟ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਕੌਂਸਲਰ
ਸ੍ਰੀ ਵਿਕਾਸ ਸੋਨੀ ਅਤੇ ਸ੍ਰੀ ਪਰਮਜੀਤ ਸਿੰਘ ਚੋਪੜਾ

ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੀ ਨੈਸ਼ਨਲ ਕੁਆਲਿਟੀ ਇਸ਼ੋਰੈਂਸ ਅਸੈਸਮੈਂਟ ਸਫਲਤਾਪੂਰਵਕ ਸੰਪੰਨ

ਨਵਾਂਸ਼ਹਿਰ, 24 ਅਕਤੂਬਰ :- ਭਾਰਤ ਸਰਕਾਰ ਦੇ ਨੈਸ਼ਨਲ ਕੁਆਲਿਟੀ ਇਸ਼ੋਰੈਂਸ ਸਟੈਂਡਰਡਜ਼
(ਐੱਨ.ਕਿਊ.ਏ.ਐੱਸ.) ਪ੍ਰੋਗਰਾਮ ਤਹਿਤ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੀ ਨੈਸ਼ਨਲ ਕੁਆਲਿਟੀ
ਇਸ਼ੋਰੈਂਸ ਅਸੈਸਮੈਂਟ ਸਫਲਤਾਪੂਰਵਕ ਸੰਪੰਨ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ, ਨਵੀਂ
ਦਿੱਲੀ ਦੀ ਟੀਮ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ 16 ਵਿਭਾਗਾਂ ਵਿਚ ਸੁਰੱਖਿਅਤ ਤੇ
ਮਿਆਰੀ ਦੇਖਭਾਲ ਲਈ ਨਿਰਧਾਰਿਤ ਵੱਖ-ਵੱਖ ਪੈਮਾਨਿਆਂ ਦੀ ਡੂੰਘਾਈ ਨਾਲ ਅਸੈਸਮੈਂਟ ਕੀਤੀ
ਅਤੇ ਸਾਲ 2020-21 ਲਈ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੀ ਅਸੈਸਮੈਂਟ ਦਾ ਕੰਮ ਪੂਰਾ
ਕੀਤਾ। ਜੇਕਰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਨੈਸ਼ਨਲ ਕੁਆਲਿਟੀ ਇਸ਼ੋਰੈਂਸ ਸਟੈਂਡਰਡਜ਼
(ਐੱਨ.ਕਿਊ.ਏ.ਐੱਸ.) ਦੇ ਨਿਰਧਾਰਿਤ ਪੈਮਾਨਿਆਂ ਉੱਤੇ ਖਰਾ ਉਤਰਦਾ ਹੈ ਤਾਂ ਉਹ 30 ਲੱਖ
ਰੁਪਏ ਦਾ ਹੱਕਦਾਰ ਹੋ ਸਕਦਾ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ
ਰਾਏ ਦੇ ਬਤੌਰ ਨੋਡਲ ਅਫਸਰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਸਾਲ 2017-18 ਲਈ ਨੈਸ਼ਨਲ
ਕੁਆਲਿਟੀ ਇਸ਼ੋਰੈਂਸ ਸਟੈਂਡਰਡਜ਼ ਪ੍ਰੋਗਰਾਮ ਤਹਿਤ 90 ਫੀਸਦੀ ਤੋਂ ਵੱਧ ਅੰਕ ਲੈ ਕੇ 30
ਲੱਖ ਰੁਪਏ ਜਿੱਤ ਚੁੱਕਿਆ ਹੈ। ਭਾਰਤ ਸਰਕਾਰ ਨੇ ਇਹ ਪ੍ਰੋਗਰਾਮ ਸਰਕਾਰੀ ਸਿਹਤ
ਸੰਸਥਾਵਾਂ ਵਿਚ ਸੁਰੱਖਿਅਤ ਅਤੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ
ਕੀਤਾ ਹੈ। ਨੈਸ਼ਨਲ ਕੁਆਲਿਟੀ ਇਸ਼ੋਰੈਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿਹਤ ਸੰਸਥਾਵਾਂ ਦੀ 3
ਸਾਲਾਂ ਬਾਅਦ ਮੁੜ ਤੋਂ ਅਸੈਸਮੈਂਟ ਹੋਣੀ ਹੁੰਦੀ ਹੈ ਤੇ ਕੇਂਦਰੀ ਸਿਹਤ ਮੰਤਰਾਲੇ ਨੇ
ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੀ ਨਿਰਧਾਰਿਤ ਪੈਮਾਨਿਆਂ ਅਨੁਸਾਰ ਅਸਿਸਮੈਂਟ ਕਰਨ ਲਈ
ਤਾਮਿਲਨਾਡੂ ਤੋਂ ਡਾ. ਸਰਸਵਤੀ, ਉੱਤਰ ਪ੍ਰਦੇਸ਼ ਤੋਂ ਡਾ. ਫੈਜ਼ਲ ਰਹਿਮਾਨ ਤੇ ਆਂਧਰਾ
ਪ੍ਰਦੇਸ਼ ਤੋਂ ਸ੍ਰੀ ਧਰੁਵਾ ਚੱਕਰਵਰਤੀ ਨੂੰ ਨਿਯੁਕਤ ਕੀਤਾ। ਕੇਂਦਰੀ ਸਿਹਤ ਮੰਤਰਾਲੇ ਦੇ
ਜਾਂਚਕਰਤਾਵਾਂ ਨੇ ਨੈਸ਼ਨਲ ਕੁਆਲਿਟੀ ਇਸ਼ੋਰੈਸ ਪ੍ਰੋਗਰਾਮ ਦੇ ਤੈਅ ਪੈਮਾਨਿਆਂ ਦੇ
ਮੁਤਾਬਿਕ ਹਸਪਤਾਲ ਦੀ ਅਸੈਸਮੈਂਟ ਕਰਕੇ ਦਸਤਾਵੇਜ਼ ਜਮ੍ਹਾਂ ਕਰ ਲਏ ਹਨ। ਜ਼ਿਲ੍ਹਾ ਸਿਹਤ
ਅਫਸਰ ਡਾ. ਕੁਲਦੀਪ ਰਾਏ ਨੇ ਦੱਸਿਆ ਕਿ ਕੇਂਦਰੀ ਜਾਂਚਕਰਤਾਵਾਂ ਨੇ ਲਗਾਤਾਰ ਤਿੰਨ ਦਿਨ
ਤੱਕ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਜਿਨ੍ਹਾਂ 16 ਵਿਭਾਗਾਂ ਦੀ ਅਸੈਸਮੈਂਟ ਕੀਤੀ,
ਜਿਨ੍ਹਾਂ ਵਿਚ ਲੇਬਰ ਰੂਮ, ਮੈਟਰਨਟੀ ਆਪਰੇਸ਼ਨ ਥੀਏਟਰ, ਮੈਟਰਨਟੀ ਵਾਰਡ, ਪੋਸਟਪਾਰਟਮ
ਯੂਨਿਟ, ਫਾਰਮੇਸੀ ਵਿੰਗ, ਲੈਬੋਰਟਰੀ, ਰੇਡੀਓਲਾਜੀ, ਐਮਰਜੈਂਸੀ ਵਾਰਡ, ਓ.ਪੀ.ਡੀ.,
ਆਈ.ਪੀ.ਡੀ, ਐੱਸ.ਐੱਨ.ਸੀ. ਯੂਨਿਟ, ਟਰਾਮਾ ਵਾਰਡ, ਪੇਡੀਐਟਰਿਕ ਵਾਰਡ, ਮਰਦਾਨਾ ਤੇ
ਜਨਾਨਾ ਵਾਰਡ, ਪ੍ਰਬੰਧਕੀ ਬਲਾਕ ਅਤੇ ਮੋਰਚਰੀ ਆਦਿ ਸ਼ਾਮਲ ਹਨ। ਇਸੇ ਦੌਰਾਨ ਕੇਂਦਰੀ
ਸਿਹਤ ਮੰਤਰਾਲੇ ਦੀ ਜਾਂਚਕਰਤਾਵਾਂ ਦੀ ਟੀਮ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਚ
ਸੁਰੱਖਿਅਤ ਅਤੇ ਬਿਹਤਰ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਪੈਮਾਨਿਆਂ ਮੁਤਾਬਿਕ
ਰੱਖ-ਰਖਾਵ ਕਰਨ ਲਈ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨੇ ਭਰਵੀਂ ਸ਼ਲਾਘਾ ਕੀਤੀ, ਜਿਸ
ਦੇ ਚੱਲਦਿਆਂ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ 30 ਲੱਖ ਰੁਪਏ ਹੱਕਦਾਰ ਬਣ ਸਕਦਾ ਹੈ। ਡਾ.
ਰਾਏ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਸੁਰੱਖਿਅਤ ਤੇ ਮਿਆਰੀ ਸਿਹਤ
ਸੇਵਾਵਾਂ ਦੇਣ ਲਈ ਪ੍ਰਦਰਸ਼ਨ ਹਮੇਸ਼ਾ ਬਿਹਤਰ ਰਿਹਾ ਹੈ ਅਤੇ ਇਸ ਲਈ ਹਸਪਤਾਲ ਨੂੰ ਸਾਲ
17-18 ਲਈ ਪਹਿਲੇ ਇਨਾਮ ਦੇ ਤੌਰ ਉੱਤੇ 50 ਲੱਖ ਰੁਪਏ ਦਾ ਕਾਇਆਕਲਪ ਐਵਾਰਡ, ਸਾਲ
2017-18 ਲਈ ਨੈਸ਼ਨਲ ਕੁਆਲਿਟੀ ਇਸ਼ੋਰੈਂਸ ਸਟੈਂਡਰਡਜ਼ ਪ੍ਰੋਗਰਾਮ ਤਹਿਤ 90 ਫੀਸਦੀ ਤੋਂ
ਵੱਧ ਅੰਕਾਂ ਨਾਲ ਪਹਿਲੇ ਇਨਾਮ ਦੇ ਤੌਰ ਉੱਤੇ 30 ਲੱਖ ਰੁਪਏ ਦਾ ਇਨਾਮ ਅਤੇ ਸਾਲ
2019-20 ਲਈ ਪਹਿਲੇ ਇਨਾਮ ਦੇ ਤੌਰ ਉੱਤੇ 15 ਲੱਖ ਰੁਪਏ ਦਾ ਕਾਇਆਕਲਪ ਐਵਾਰਡ ਮਿਲ
ਚੁੱਕਿਆ ਹੈ।