ਯੂਨੀਅਨ ਵਲੋਂ ਜ਼ਿਲ੍ਹਾ ਲਏ ਗਏ ਫੈਸਲੇ ਅਨੁਸਾਰ ਖਜਾਨਾ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ਼ ਕੀਤੀ ਗਈ ਨਾਅਰੇਬਾਜ਼ੀ
ਨਵਾਂਸ਼ਹਿਰ, 28 ਅਕਤੂਬਰ :(ਵਿਸ਼ੇਸ਼ ਪ੍ਰਤੀਨਿਧੀ) ਮਾਨਯੋਗ ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 08.10.2021 ਤੋਂ 31.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨ ਲਾਈਨ ਕੰਮ ਬੰਦ ਕੀਤਾ ਗਿਆ ਜਿਸ ਦੇ ਮੱਦੇਨਜਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ ਸਾਥੀਆਂ ਵਲੋਂ ਸੂਬਾ ਪੀ ਐਸ ਐਮ ਐਸ ਯੂ ਦੇ ਲਏ ਗਏ ਫੈਸਲੇ ਨੂੰ ਪੂਰਨ ਰੂਪ ਵਿੱਚ ਲਾਗੂ ਕਰਦੇ ਹੋਏ ਅੱਜ ਦੁਪਹਿਰ 12.00 ਵਜੇ ਦਫਤਰ ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਵਿਖੇ ਇੱਕਠੇ ਹੋ ਕੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਦਫਤਰ ਡਿਪਟੀ ਕਮਿਸ਼ਨਰ ਸ.ਭ.ਸ. ਨਗਰ ਮੇਨ ਗੇਟ ਤੱਕ ਰੋਸ਼ ਰੈਲੀ ਕੱਢੀ ਗਈ, ਜਿਸ ਵਿੱਚ ਸਮੂਹ ਵਿਭਾਗਾਂ ਵੱਲੋਂ ਅਤੇ ਦਫਤਰ ਡਿਪਟੀ ਕਮਿਸ਼ਨਰ ਦੇ ਮਨਿਸਟੀਰੀਅਲ ਕਾਮਿਆਂ ਵਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਗਿਆ। ਇਸ ਮੌਕੇ ਸੁਰਜੀਤ ਸਿੰਘ ਵਲੋਂ ਮੰਚ ਸੰਚਾਲਨ ਕੀਤਾ ਗਿਆ। ਇਸ ਮੌਕੇ `ਤੇ ਵੱਖ -ਵੱਖ ਵਿਭਾਗਾਂ ਤੋਂ ਆਏ ਯੂਨੀਅਨ ਦੇ ਮੈਂਬਰਾਂ ਵਲੋਂ ਸੰਬੋਧਨ ਕੀਤਾ ਗਿਆ, ਜਿਸ ਮੋਕੇ ਲਖਵੀਰ ਸਿੰਘ, ਕੁਲਵੀਰ ਸਿੰਘ ਖਜਾਨਾ ਵਿਭਾਗ ਪ੍ਰਧਾਨ, ਰਾਜਵੰਤ ਕੌਰ ਪੀ.ਐਸ.ਐਮ.ਯੂ.ਪ੍ਰਧਾਨ ਇਸਤਰੀ ਵਿੰਗ, ਹਰਪਾਲ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ। ਇਸ ਮੌਕੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਕਾਮੇ ਹੋਰ ਪੀ ਐਸ ਐਮ ਐਸ ਯੂ ਸਭਸ ਨਗਰ ਦੇ ਮੈਂਬਰ ਮੌਜੂਦ ਸਨ