ਜ਼ਿਲੇ ਵਿਚ ਹੁਣ ਤੱਕ 21749 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ-ਡੀ. ਸੀ

ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ
ਨਵਾਂਸ਼ਹਿਰ, 7 ਅਕਤੂਬਰ :- ਜ਼ਿਲੇ ਦੀਆਂ ਮੰਡੀਆਂ ਵਿਚ ਹੁਣ ਤੱਕ 23501 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 21749 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 9324 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 5090 ਮੀਟਿ੍ਰਕ ਟਨ, ਪਨਸਪ ਵੱਲੋਂ 5327 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 1632 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 370 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 6 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਸਮੁੱਚੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ। ਉਨਾਂ ਕਿਹਾ ਕਿ ਇਸ ਨਾਲ ਜਿਥੇ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇਗੀ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨਾਂ ਨੂੰ ਪੂਰੀ ਉਮੀਦ ਹੈ ਕਿ ਜ਼ਿਲੇ ਦੇ ਸੂਝਵਾਨ ਕਿਸਾਨ ਸਭਨਾਂ ਦੇ ਭਲੇ ਲਈ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿਚ ਆਪਣਾ ਯੋਗਦਾਨ ਦੇਣਗੇ। 
ਫੋਟੋ : - ਸ੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ।