ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਬੰਗਾ : 22 ਅਕਤੂਬਰ : ( ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਸਮੂਹ ਮੈਨੇਜਮੈਂਟ ਵੱਲੋਂ ਸਮੂਹ ਅਦਾਰਿਆਂ ਦੇ ਸਟਾਫ਼, ਵਿਦਿਆਰਥੀਆਂ ਅਤੇ ਦੇਸ-ਵਿਦੇਸ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਧੰਨ ਧੰਨ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਗੁਰਮਤਿ ਸਮਾਗਮ ਦੀ ਆਰੰਭਤਾ ਸੰਗਤੀ ਰੂਪ ਵਿਚ ਕੀਤੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਰਸ਼ਪਾਲ ਸਿੰਘ ਜੀ, ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਨਾਲ ਹਾਜ਼ਰੀਆਂ ਲਗਾਈਆਂ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਮੂਹ ਸਾਧ ਸੰਗਤਾਂ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ ਅਤੇ ਸੰਗਤਾਂ ਨੂੰ ਗੁਰੂ ਜੀ ਦੇ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਗਰੁਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ ਢਾਹਾਂ ਅਤੇ ਟਰੱਸਟ ਅਧੀਨ ਚੱਲਦੇ ਅਦਾਰਿਆਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਸਮੂਹ ਸਟਾਫ਼, ਡਾਕਟਰ ਸਾਹਿਬਾਨ, ਵਿਦਿਆਰਥੀ ਅਤੇ ਸਮੂਹ ਸਾਧ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : - ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਧੰਨ ਧੰਨ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ