ਪਿੰਡ ਢਾਹਾਂ ਕਲੇਰਾਂ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਪਿੰਡ ਢਾਹਾਂ ਕਲੇਰਾਂ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਬੰਗਾ : 23 ਅਕਤੂਬਰ :-( ) ਸਮੂਹ ਸਾਧ ਸੰਗਤ ਪਿੰਡ ਢਾਹਾਂ ਵੱਲੋਂ ਗੁਰਦੁਆਰਾ ਸਾਹਿਬ ਪਿੰਡ ਢਾਹਾਂ ਵਿਖੇ ਧੰਨ ਧੰਨ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਗੁਰਮਤਿ ਸਮਾਗਮ ਵਿਚ ਸਿੱਖ ਪੰਥ ਦੇ ਪ੍ਰਸਿੱਧ ਕਥਾ ਵਾਚਕ ਭਾਈ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲਿਆਂ ਨੇ ਸਮੂਹ ਸਾਧ ਸੰਗਤਾਂ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼  ਪੁਰਬ ਦੀਆਂ ਵਧਾਈਆਂ ਦਿੱਤੀਆਂ। ਭਾਈ ਸਾਹਿਬ ਨੇ ਗੁਰਬਾਣੀ ਕਥਾ ਕਰਦਿਆਂ ਕਿਹਾ ਕਿ ਧੰਨ ਧੰਨ ਗੁਰੂ ਰਾਮਦਾਸ ਜੀ ਦੀ ਦੇ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਗੁਰੂ ਜੀ ਨੇ ਸਾਨੂੰ ਸਾਰਿਆਂ ਨੂੰ ਨਿਮਰਤਾ ਵਿਚ ਰਹਿਣ ਦੇ ਨਾਲ-ਨਾਲ ਜਾਤ-ਪਾਤ ਰਹਿਤ ਸਮਾਜ ਸਿਰਜਣ ਦਾ ਉਪਦੇਸ਼ ਦਿੱਤਾ ਹੈ। ਗੁਰੂ ਸਾਹਿਬ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਇੱਕ ਚਾਨਣ ਮੁਨਾਰਾ ਹੈ। ਭਾਈ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲਿਆਂ ਨੇ ਗੁਰੂ ਜੀ ਦੇ ਦਰਸਾਏ ਸੇਵਾ ਮਾਰਗ ਤੇ ਚੱਲਦੇ ਹੋਏ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਵੀ ਸੰਗਤਾਂ ਨੂੰ ਪ੍ਰੇਰਿਆ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਵੱਲੋਂ ਕੀਤੀ ਗਈ।
ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰਦੁਆਰਾ ਸਾਹਿਬ, ਗੁਰਦੀਪ ਸਿੰਘ ਢਾਹਾਂ, ਬਲਜਿੰਦਰ ਸਿੰਘ ਹੈਪੀ ਕਲੇਰਾਂ, ਸੰਦੀਪ ਕੁਮਾਰ ਸਾਬਕਾ ਸਰਪੰਚ, ਸੁੱਖਾ ਸਿੰਘ ਢਾਹਾਂ, ਭੁਪਿੰਦਰ ਸਿੰਘ, ਮਨਜੀਤ ਸਿੰਘ ਚਾਵਲਾ, ਭਾਈ ਗੁਰਮੀਤ ਸਿੰਘ, ਭਾਈ ਸਤਨਾਮ ਸਿੰਘ, ਨਰਿੰਦਰ ਸਿੰਘ ਢਾਹਾਂ, ਗੁਰਮੇਲ ਸਿੰਘ, ਪ੍ਰੇਮ ਸਿੰਘ, ਨਿਹਾਲ ਸਿੰਘ, ਹਰਦਿਆਲ ਸਿੰਘ, ਭਾਈ ਪ੍ਰਵੀਨ ਸਿੰਘ ਤੋਂ ਇਲਾਵਾ ਨਗਰ ਨਿਵਾਸੀ ਸਮੂਹ ਸਾਧ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰੂ ਕਾ ਲੰਗਰ  ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ :-  ਪਿੰਡ ਢਾਹਾਂ ਵਿਖੇ ਹੋਏ ਧੰਨ ਧੰਨ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਤਸਵੀਰਾਂ