ਅਮਰਦੀਪ ਕਾਲਜ ਦੇ ਐੱਮ.ਸੀ.ਏ. ਕਲਾਸ ਦੇ ਨਤੀਜੇ ਯੂਨੀਵਰਸਿਟੀ ਪੱਧਰ 'ਤੇ ਸ਼ਾਨਦਾਰ

ਨਵਾਂਸ਼ਹਿਰ, 22 ਅਕਤੂਬਰ : - ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਐਲਾਨੇ ਗਏ ਐਮ.ਸੀ.ਏ. ਸਮੈਸਟਰ ਤੀਸਰਾ ਕਲਾਸ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਯੂਨੀਵਰਸਿਟੀ ਪੱਧਰ ਉੱਤੇ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਸਰਬਜੀਤ ਸਪੁੱਤਰੀ ਸ੍ਰੀ ਜੋਗਾ ਰਾਮ ਵਾਸੀ ਪਿੰਡ ਹਿਓਂ ਨੇ 89,4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ ਦੂਸਰਾ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਾਲਜ ਵਿਦਿਆਰਥਣ ਵਿਸ਼ਾਲੀ ਸਪੁੱਤਰੀ ਸ੍ਰੀ ਸੁਰਿੰਦਰ ਪਾਲ ਵਾਸੀ ਪਿੰਡ ਸਰਹਾਲ ਮੁੰਡੀ ਨੇ 85.2 ਪ੍ਰਤੀਸ਼ਤ ਅੰਕ ਹਾਸਲ ਕਰਕੇ ਯੂਨੀਵਰਸਿਟੀ 'ਚੋ ਚੋਥਾ ਅਤੇ ਕਾਲਜ ਵਿਚੋਂ ਦੂਸਰਾ ਸਥਾਨ ਅਤੇ ਵਿਦਿਆਰਥਣ ਗੁਰਪ੍ਰੀਤ ਕੌਰ ਸਪੁਤਰੀ ਸ੍ਰੀ ਬਲਵੀਰ ਰਾਮ ਵਾਸੀ ਪਿੰਡ ਧੁਲੇਤਾ ਨੇ 84.2 ਪ੍ਰਤੀਸ਼ਤ ਅੰਕ ਹਾਸਲ ਕਰਕੇ ਯੂਨੀਵਰਸਿਟੀ 'ਚੋ ਛੇਵਾ ਅਤੇ ਕਾਲਜ 'ਚੋਂ ਤੀਸਰਾ ਸਥਾਨ ਹਾਸਲ ਕੀਤਾ। ਇਸਤੋਂ ਇਲਾਵਾ ਵਿਦਿਆਰਥਣ ਮਨੀਸ਼ਾ ਰਾਣੀ ਸਪੁੱਤਰੀ ਸ੍ਰੀ ਮੰਗਤ ਰਾਮ ਵਾਸੀ ਪਿੰਡ ਤਾਹਰਪੁਰ ਨੇ 82.7 ਪ੍ਰਤੀਸ਼ਤ ਅੰਕ ਹਾਸਲ ਕਰਕੇ ਯੂਨੀਵਰਸਿਟੀ 'ਚੋਂ ਨੌਵਾਂ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਨੇ ਇਹ ਵੀ ਦੱਸਿਆ ਕਿ ਇਹ ਕਾਲਜ ਇਲਾਕੇ ਦਾ ਇਕੋ ਇੱਕ ਯੂਨੀਵਰਸਿਟੀ ਕਾਲਜ ਹੈ ਜਿੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਐੱਮ.ਸੀ.ਏ. ਅਤੇ ਐੱਮ.ਬੀ.ਏ ਯੂਨੀਵਰਸਿਟੀ ਪੱਧਰ ਦੇ ਪੋਸਟ ਗਰੈਜੂਏਟ ਕੋਰਸ ਕਰਵਾਏ ਜਾਂਦੇ ਹਨ। ਉਨ੍ਹਾਂ ਇਸ ਸ਼ਾਨਦਾਰ ਪ੍ਰਾਪਤੀ ਤੇ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਦਾਸ ਬਾਵਾ, ਪ੍ਰੋ. ਸਰਬਜੀਤ ਸਿੰਘ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।