ਪੰਥ ਦੋਖੀ ਫੁੱਟ ਪਾਊ ਤਾਕਤਾਂ ਲੋਕਾਂ ਵਿੱਚ ਵੰਡੀਆਂ ਪਾਉਣ ਲਈ ਅਜੋਕੇ ਸਮੇਂ 'ਚ ਵੀ ਸਰਗਰਮ- ਗਿਆਨੀ ਹਰਪ੍ਰੀਤ ਸਿੰਘ
ਨਵਾਂ ਸ਼ਹਿਰ, 31 ਅਕਤੂਬਰ :- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵਲੋਂ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ, ਦੀਦਾਰ ਸਿੰਘ ਗਹੂੰਣ ਅਤੇ ਅਮਰੀਕ ਸਿੰਘ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਖਾਲਸਾ ਸਕੂਲ ਨਵਾਂ ਸ਼ਹਿਰ ਦੇ ਖੇਡ ਮੈਦਾਨ ਵਿਖੇ ਵਿਸ਼ਾਲ ਪੱਧਰ 'ਤੇ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਪ੍ਰਾਰੰਭ ਕੀਤਾ ਗਿਆ। ਇਸ ਮਹਾਨ ਕੀਰਤਨ ਦਰਬਾਰ ਦੇ ਪਹਿਲੇ ਦਿਨ ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ, ਗਿਆਨੀ ਜਸਵੰਤ ਸਿੰਘ ਪਰਵਾਨਾ ਕਥਾ ਵਾਚਕ, ਭਾਈ ਜੋਗਾ ਸਿੰਘ ਦੇ ਕੀਰਤਨੀ ਜਥੇ ਅਤੇ ਗਿਆਨੀ ਮਹਿਲ ਸਿੰਘ ਦੇ ਕਵੀਸ਼ਰੀ ਜਥੇ ਨੇ ਰਸ ਭਿੰਨ ਕਥਾ-ਕੀਰਤਨ ਅਤੇ ਵਾਰਾਂ ਗਾ ਕੇ ਸੰਗਤਾਂ ਨੂੰ ਗੁਰ- ਇਤਿਹਾਸ ਨਾਲ ਜੋੜਿਆ। ਇਸ ਤੋਂ ਪਹਿਲਾਂ ਸੁਸਾਇਟੀ ਵਲੋਂ ਗੁਰੂ ਅੰਗਦ ਨਗਰ ਸਾਹਿਬ ਦੇ ਗੁਰਦੁਆਰਾ ਸਾਹਿਬ ਤੋਂ ਪਾਵਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਅਲੌਕਿਕ ਨਗਰ ਕੀਰਤਨ ਰਾਹੀਂ ਬੈਂਡ-ਵਾਜਿਆਂ, ਨਗਾਰਿਆਂ ਦੀਆਂ ਚੋਟਾਂ ਅਤੇ ਗਤਕੇ ਦੇ ਜੌਹਰ ਵਿਖਾਉਂਦਿਆਂ ਪੰਡਾਲ ਵਿੱਚ ਸਜਾ ਕੇ ਪ੍ਰਕਾਸ਼ ਕੀਤਾ ਗਿਆ। ਇਸ ਅਲੌਕਿਕ ਸਮਾਗਮ ਵਿੱਚ ਹਾਜ਼ਰੀ ਭਰਦਿਆਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਬੰਧਕਾਂ ਨੂੰ ਇਹ ਸਮਾਗਮ ਵਿਸ਼ਾਲ ਪੱਧਰ ਉੱਤੇ ਆਯੋਜਿਤ ਕਰਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਜਗ੍ਹਾ-ਜਗ੍ਹਾ ਜਾ ਕੇ ਸੱਚ ਦਾ ਹੋਕਾ ਦਿੱਤਾ, ਪ੍ਰੰਤੂ ਉਸ ਵੇਲੇ ਵੀ ਉਨ੍ਹਾਂ ਦੇ ਸੱਚ ਦੇ ਇਸ ਹੋਕੇ ਦਾ ਵਿਰੋਧ ਕੀਤਾ ਗਿਆ, ਕਿਉਂਕਿ ਅਗਿਆਨਤਾ ਦੇ ਹਨ੍ਹੇਰੇ ਦਾ ਫੈਲਾਅ ਕਰਨ ਵਾਲੀਆਂ ਤਾਕਤਾਂ ਗੁਰੂ ਕਾਲ ਵੇਲੇ ਪੂਰੀ ਤਰ੍ਹਾਂ ਸਰਗਰਮ ਸਨ। ਉਨ੍ਹਾਂ ਕਿਹਾ ਕਿ ਪੰਥ ਦੋਖੀ ਫੁੱਟ ਪਾਊ ਤਾਕਤਾਂ ਲੋਕਾਂ ਵਿੱਚ ਵੰਡੀਆਂ ਪਾਉਣ ਲਈ ਅਜੋਕੇ ਸਮੇਂ 'ਚ ਵੀ ਪੂਰੀ ਤਰ੍ਹਾਂ ਸਰਗਰਮ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਪੰਥ ਦੋਖੀ ਤਾਕਤਾਂ ਦਾ ਸਾਹਮਣਾ ਕਰਨ ਹਿਤ ਸਿੱਖ ਗੁਰੂ ਸਾਹਿਬਾਨ ਵਲੋਂ ਦਿੱਤੇ ਫਲਸਫੇ 'ਤੇ ਚੱਲਦਿਆਂ ਇੱਕਮੁੱਠ ਹੋ ਕੇ ਚੱਲਣਾ ਚਾਹੀਦਾ ਹੈ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਖਸ਼ ਸਿੰਘ ਖਾਲਸਾ ਵਲੋਂ ਸਮਾਗਮ ਸਬੰਧੀ ਸੁਸਾਇਟੀ ਦਾ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਸਮਾਗਮ ਦੇ ਪ੍ਰਬੰਧਾਂ ਲਈ ਬਲਵੰਤ ਸਿੰਘ, ਉੱਤਮ ਸਿੰਘ ਸੇਠੀ, ਜਗਜੀਤ ਸਿੰਘ, ਸੁਰਿੰਦਰ ਪਾਲ ਸਿੰਘ, ਰਮਨੀਕ ਸਿੰਘ, ਮਨਪ੍ਰੀਤ ਸਿੰਘ ਮਾਨ, ਜਸਵਿੰਦਰ ਸਿੰਘ ਸੈਣੀ, ਹਕੀਕਤ ਸਿੰਘ, ਪਰਮਿੰਦਰ ਸਿੰਘ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਇੰਦਰਜੀਤ ਸਿੰਘ ਵਾਹੜਾ, ਜਗਜੀਤ ਸਿੰਘ ਬਾਟਾ, ਹਰਮਿੰਦਰ ਸਿੰਘ, ਮਹਿੰਦਰ ਸਿੰਘ, ਤਰਲੋਚਨ ਸਿੰਘ, ਸੁਦਾਗਰ ਸਿੰਘ, ਗਿਆਨ ਚੰਦ, ਹਰਮੇਸ਼ ਸਿੰਘ ਭੱਟੀ ਅਤੇ ਇੰਦਰਜੀਤ ਸ਼ਰਮਾ ਆਦਿ ਸੁਸਾਇਟੀ ਦੇ ਅਹੁਦੇਦਾਰਾਂ ਦਾ ਅਹਿਮ ਯੋਗਦਾਨ ਰਿਹਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।