ਨਵਾਂਸ਼ਹਿਰ 08 ਅਕਤੂਬਰ : - ਯੂਪੀ ਦੇ ਲਖੀਮਪੁਰ ਖੀਰੀ ਵਿਖੇ ਬੀਜੇਪੀ ਦੇ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਜਿਸ ਤਰ੍ਹਾਂ ਦਰਿੰਦਗੀ ਅਤੇ ਗੁੰਡਾਗਰਦੀ ਦਾ ਨੰਗਾ ਨਾਚ ਖੇਡਦਿਆਂ ਹੋਇਆ ਕਿਸਾਨ ਭਰਾਵਾਂ ਉਤੇ ਅੰਨੇਵਾਹ ਗੱਡੀ ਚੜ੍ਹਾਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ ਅਤੇ ਉਸਤੋਂ ਬਾਅਦ ਜਿਸ ਤਰ੍ਹਾਂ ਹੁਣ ਤੱਕ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਆਸ਼ੀਸ਼ ਮਿਸ਼ਰਾ ਨੂੰ ਗਿਰਫ਼ਤਾਰ ਨਾ ਕਰਨਾ ਅਤੇ ਗੋਦੀ ਮੀਡੀਆ ਵੱਲੋਂ ਮਾਰੇ ਗਏ ਕਿਸਾਨਾਂ ਨੂੰ ਹੀ ਕਸੂਰਵਾਰ ਠਹਿਰਾਉਣ ਦੀ ਸੋਚੀ ਸਮਝੀ ਸਾਜ਼ਿਸ਼ ਕਰਨਾਂ,ਇਨਾਂ ਸਭ ਘਟਨਾਵਾਂ ਨੂੰ ਦੇਖਣ ਤੋਂ ਬਾਅਦ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਵੱਲੋਂ ਕਿਹਾ ਕਿ ਬੀਜੇਪੀ ਦੇ ਲੀਡਰਾਂ ਵੱਲੋਂ ਨਿੱਤ ਦਿਨ ਕੀਤੀਆਂ ਜਾ ਰਹੀਆਂ ਅਤਿ ਨਿੰਦਣਯੋਗ ਅਤੇ ਘਟੀਆਂ ਕਾਰਵਾਈਆਂ ਕਰਕੇ ਅੱਜ ਦੇਸ਼ ਦਾ ਹਰ ਇੱਕ ਵਿਅਕਤੀ ਗਹਿਰੇ ਚਿੰਤਨ ਵਿੱਚ ਹੈ ਅਤੇ ਆਉਣ ਵਾਲੇ ਭਵਿੱਖ ਨੂੰ ਮੱਦੇਨਜ਼ਰ ਰੱਖਦਿਆਂ ਹਰੇਕ ਵਿਅਕਤੀ ਇਹੋ ਸੋਚ ਰਿਹਾ ਹੈ ਕਿ ਬੀਜੇਪੀ ਦੀ ਮੋਦੀ ਸਰਕਾਰ ਵੱਲੋਂ ਦੇਸ਼ ਨੂੰ ਇਹ ਕਿਹੋ ਜਿਹੇ ਜੰਗਲ ਰਾਜ ਵੱਲ ਧੱਕਿਆ ਜਾ ਰਿਹਾ ਹੈ,ਹਰ ਰੋਜ਼ ਭਾਜਪਾ ਦੇ ਮੰਤਰੀਆਂ ਵਲੋਂ ਖ਼ੂਨ ਦੀ ਹੌਲੀ ਖੇਡੀ ਜਾ ਰਹੀ ਹੈ। ਜਲਵਾਹਾ ਨੇ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਇਸ ਨੂੰ ਬੀਜੇਪੀ ਦੇ ਲੀਡਰਾਂ ਦੀ ਬੌਖਲਾਹਟ ਕਰਾਰ ਦਿੱਤਾ ਹੈ ਕਿਉਂਕਿ ਸਰਕਾਰ ਹੁਣ ਤੱਕ ਹਰ ਫਰੰਟ ਉਤੇ ਫੇਲ ਹੋਈ ਹੈ ਅਤੇ ਅਮਰੀਕਾ ਦੌਰੇ ਦੌਰਾਨ ਜਿਸ ਤਰ੍ਹਾਂ ਅਮਰੀਕਾ ਦੀ ਵਾਈਸ ਪ੍ਰੈਜ਼ੀਡੈਂਟ ਸ੍ਰੀਮਤੀ ਕਮਲਾ ਹੈਰਿਸ ਨੇ ਮੋਦੀ ਨੂੰ ਕਰੜੇ ਸ਼ਬਦਾਂ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਨਜਾਇਜ਼ ਧੱਕੇ ਖਿਲਾਫ ਵਿਸ਼ਵ ਪੱਧਰ ਉੱਤੇ ਸਾਰੀ ਦੁਨੀਆਂ ਦੇ ਨੇਤਾਵਾਂ ਸਾਹਮਣੇ ਸਾਫ਼ ਅਤੇ ਸਪੱਸ਼ਟ ਸ਼ਬਦਾਂ ਵਿੱਚ ਮੋਦੀ ਸਰਕਾਰ ਦੀ ਨਿੰਦਾ ਕੀਤੀ ਹੈ ਉਸਤੋਂ ਮੋਦੀ ਸਰਕਾਰ ਬੌਖਲਾਈ ਹੋਈ ਹੈ ਅਤੇ ਹੁਣ ਆਪਣੇ ਆਖਰੀ ਦਾਅ ਲੁੱਟਣ ਕੁੱਟਣ ਮਾਰਨ ਅਤੇ ਗੁੰਡਾਗਰਦੀ ਉਤੇ ਉਂਤਰ ਆਈ ਹੈ ਜੋ ਕਿ ਸਰਕਾਰ ਨੂੰ ਬਹੁਤ ਮਹਿੰਗਾ ਪਵੇਗਾ। ਮੋਦੀ ਦੀ ਸਰਕਾਰ ਨੇ ਦੇਸ਼ ਦਾ ਭਵਿੱਖ ਬਿਲਕੁਲ ਹਨੇਰੇ ਵਿੱਚ ਧੱਕ ਦਿੱਤਾ ਹੈ ਅਤੇ ਹੁਣ ਇਸ ਸਰਕਾਰ ਦੀਆਂ ਜੜ੍ਹਾਂ ਪੁੱਟਣ ਲਈ ਹਰ ਦੇਸ਼ ਵਾਸੀ ਪੂਰੀ ਤਰ੍ਹਾਂ ਤਿਆਰ ਹੋ ਖੜਾ ਹੈ ਅਤੇ ਇਨ੍ਹਾਂ ਭਾਜਪਾਈਆਂ ਦੇ ਅੜੀਅਲ ਰਵੱਈਏ ਕਾਰਨ ਕਰਕੇ ਅੱਜ ਸੈਂਕੜੇ ਕਿਸਾਨਾਂ ਦੀ ਜਾਨਾਂ ਜਾ ਚੁਕੀਆਂ ਹਨ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਤੋਂ ਇਲਾਵਾ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਅਟਵਾਲ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ, ਬਲਾਕ ਪ੍ਰਧਾਨ ਭੁਪਿੰਦਰ ਸਿੰਘ ਉੜਾਪੜ ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ, ਗੁਰਦੇਵ ਸਿੰਘ ਮੀਰਪੁਰ ਅਤੇ ਕੁਲਵਿੰਦਰ ਸਿੰਘ ਗਿਰਨ ਹਾਜ਼ਰ ਸਨ।