ਕੋਵਿਡ ਟੀਕਾਕਰਨ ਦਾ 100 ਫ਼ੀਸਦੀ ਟੀਚਾ ਪੂਰਾ ਕਰਨ ਵਾਲੀਆਂ ਪੰਚਾਇਤਾਂ ਨੂੰ ਕੀਤਾ ਸਨਮਾਨਤ

-ਕੋਵਿਡ ਤੋਂ ਬਚਾਅ ਲਈ ਟੀਕਾਕਰਨ ਜ਼ਰੂਰੀ :ਡਿਪਟੀ ਕਮਿਸ਼ਨਰ
ਪਟਿਆਲਾ, 30 ਨਵੰਬਰ:-   ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਅੱਜ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਦੀ ਪਹਿਲੀ ਡੋਜ਼ ਦਾ 100 ਫ਼ੀਸਦੀ ਟੀਚਾ ਪ੍ਰਾਪਤ ਕਰਨ ਵਾਲੇ 12 ਪਿੰਡਾਂ ਨੂੰ ਸਨਮਾਨਤ ਕੀਤਾ ਗਿਆ।
  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਪਿੰਡਾਂ ਦੇ ਸਰਪੰਚਾ ਅਤੇ ਸਿਹਤ ਟੀਮਾਂ ਨੂੰ ਯੋਗ ਨਾਗਰਿਕਾਂ ਦਾ 100 ਫ਼ੀਸਦੀ ਕੋਵਿਡ ਟੀਕਾਕਰਨ ਕਰਨ 'ਤੇ ਵਧਾਈ ਦਿੱਤੀ ਅਤੇ ਕੰਮ ਦੀ ਸ਼ਲਾਘਾ ਕਰਦੇ ਕਿਹਾ ਕਿ ਇਹਨਾਂ ਸਿਹਤ ਟੀਮਾਂ ਅਤੇ ਸਰਪੰਚਾ ਨੇ ਜਾਗਰੂਕਤਾ ਮੁਹਿੰਮ ਅਤੇ ਆਪਣੀ ਅਣਥੱਕ ਮਿਹਨਤ ਦੇ ਨਾਲ ਸਾਰੇ ਯੋਗ ਨਾਗਰਿਕਾਂ ਦਾ ਟੀਕਾਕਰਨ ਕਰਵਾਇਆ ਹੈ ਜਿਸ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੱਧ ਚੜ ਕੇ ਭੂਮਿਕਾ ਨਿਭਾਈ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਰਹਿੰਦੀਆਂ ਪੰਚਾਇਤਾਂ ਲਈ ਉਕਤ ਪੰਚਾਇਤਾਂ ਚਾਨਣ ਮੁਨਾਰੇ ਦਾ ਕੰਮ ਕਰਨਗੀਆਂ। ਸੰਦੀਪ ਹੰਸ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕੋ ਇੱਕ ਮਜ਼ਬੂਤ ਸਾਧਨ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੇ ਨਵੇਂ-ਨਵੇਂ ਰੂਪ ਆਉਣ ਦੀ ਸੰਭਾਵਨਾ ਬਣੀ ਹੋਈ ਹੈ, ਇਸ ਲਈ ਟੀਕਾਕਰਨ ਦੇ ਨਾਲ ਨਾਲ ਕੋਵਿਡ ਸਾਵਧਾਨੀਆਂ ਨੂੰ ਵੀ ਅਪਣਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਪੰਚਾਇਤਾਂ ਨੂੰ ਸਾਰੇ ਯੋਗ ਨਾਗਰਿਕਾਂ ਦੀ ਦੂਜੀ ਡੋਜ਼ ਦਾ ਵੀ 100 ਫ਼ੀਸਦੀ ਟੀਚਾ ਪੂਰਾ ਕਰਨ 'ਤੇ ਜ਼ੋਰ ਦਿੱਤਾ।
ਇਸ ਮੌਕੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਜ਼ਿਲ੍ਹੇ ਦੇ 12 ਪਿੰਡ ਜਿਨ੍ਹਾਂ ਵਿੱਚ ਬਲਾਕ ਭਾਦਸੋਂ ਦੇ 6 ਪਿੰਡ ਖੋਖ, ਕੈਦੂਪੂਰ, ਅਗੋਲ, ਅਲੋਹਰਾਂ ਕਲਾਂ, ਸਹੋਲੀ, ਡੰਗੇਰਾ, ਬਲਾਕ ਕਾਲੋਮਾਜਰਾ ਦੇ ਤਿੰਨ ਪਿੰਡ ਚੱਕ ਖ਼ੁਰਦ, ਚੱਕ ਕਲਾਂ ਅਤੇ ਫਰੀਦਪੁਰ ਗੁਜਰਾਂ, ਬਲਾਕ ਹਰਪਾਲਪੁਰ ਦੇ ਦੋ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਅਤੇ ਖੇੜੀ ਗੰਡਿਆਂ, ਬਲਾਕ ਕੌਲੀ ਦੇ ਇੱਕ ਪਿੰਡ ਸਦਰਪੁਰ ਸ਼ਾਮਲ ਹਨ, ਜਿਨ੍ਹਾਂ ਨੇ ਆਪਣੇ ਪਿੰਡ ਦੇ ਸਾਰੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਕੋਵਿਡ ਟੀਕਾਕਰਨ ਦੀ ਪਹਿਲੀ ਡੋਜ਼ ਦਾ ਸੌ ਫ਼ੀਸਦੀ ਟੀਚਾ ਪੂਰਾ ਕਰ ਲਿਆ, ਜਿਸ ਕਰਕੇ ਇਹਨਾਂ ਪੰਚਾਇਤਾਂ ਦੇ ਸਰਪੰਚਾ ਅਤੇ ਸਿਹਤ ਟੀਮਾਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਇਨ੍ਹਾਂ ਪਿੰਡਾ ਦੇ ਸਰਪੰਚਾ ਅਤੇ ਸਿਹਤ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ, ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਭਾਗ ਸਿੰਘ ਵੀ ਹਾਜ਼ਰ ਸਨ।

ਪੰਜਾਬ ਦੇ ਰਾਜਪਾਲ ਨੇ ਖਟਕੜ ਕਲਾਂ ਦਾ ਦੌਰਾ ਕਰਕੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਲੋਕਾਂ ਨੂੰ ਖੁਸ਼ਹਾਲ ਪੰਜਾਬ ਲਈ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਦੀ ਕੀਤੀ ਅਪੀਲ
ਨਵਾਂਸ਼ਹਿਰ, 30 ਨਵੰਬਰ:- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਮਹਾਨ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕੀਤੀ।
     ਪੰਜਾਬ ਦੇ ਰਾਜਪਾਲ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਅਤੇ ਯਾਦਗਾਰ ਵਿਖੇ ਸ਼ਹੀਦ ਦੇ ਪਿਤਾ ਸ. ਕਿਸ਼ਨ ਸਿੰਘ ਨੂੰ ਵੀ ਉਨ੍ਹਾਂ ਦੀ ਸਮਾਧ 'ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਐਸ ਐਸ ਪੀ ਕੰਵਰਦੀਪ ਕੌਰ ਵੀ ਮੌਜੂਦ ਸਨ।
      ਖਟਕੜ ਕਲਾਂ ਵਿਖੇ ਅਜਾਇਬ ਘਰ ਦਾ ਦੌਰਾ ਕਰਦੇ ਹੋਏ ਰਾਜਪਾਲ ਨੇ ਅਜਾਇਬ ਘਰ ਦੀਆਂ ਵੱਖ-ਵੱਖ ਗੈਲਰੀਆਂ ਵੀ ਦੇਖੀਆਂ ਅਤੇ ਕਿਹਾ ਕਿ ਅਸੀਂ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਦੇਸ਼ ਦੇ ਮਹਾਨ ਅਜ਼ਾਦੀ ਸੰਗਰਾਮੀਏ ਦੀ ਕੁਰਬਾਨੀ ਅਤੇ ਸ਼ਹਾਦਤ ਦੇ ਹਮੇਸ਼ਾਂ ਰਿਣੀ ਰਹਾਂਗੇ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦਾ ਜੀਵਨ ਅਤੇ ਫਲਸਫਾ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।
     ਉਨ੍ਹਾਂ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦੇਣ ਵਾਲੇ,  ਦੇਸ਼ ਦੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਭਾਰਤੀ ਸੰਵਿਧਾਨ ਦੇ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਸ਼ਹੀਦਾਂ ਦੇ ਸੁਫ਼ਨਿਆਂ ਦਾ ਭਾਰਤ ਬਣਾਉਣ ਲਈ ਵੀ ਅਪੀਲ ਕੀਤੀ।
     ਰਾਜਪਾਲ ਨੇ ਕਿਹਾ ਕਿ ਅਜਾਇਬ ਘਰ ਦੇ ਦੌਰੇ ਨੇ ਉਨ੍ਹਾਂ ਨੂੰ ਗਿਆਨ ਪੱਖੋਂ ਹੋਰ ਰੌਸ਼ਨ ਕੀਤਾ ਹੈ ਕਿਉਂਕਿ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਕਈ ਅਜਿਹੇ ਤੱਥ ਉਨ੍ਹਾਂ ਦੇ ਧਿਆਨ ਵਿੱਚ ਆਏ ਸਨ, ਜੋ ਉਨ੍ਹਾਂ ਲਈ ਅਣਜਾਣੇ ਸਨ।  ਉਨ੍ਹਾਂ ਕਿਹਾ ਕਿ ਅਜਾਇਬ ਘਰ ਵਿੱਚ ਸ਼ਹੀਦ ਭਗਤ ਸਿੰਘ ਅਤੇ ਆਜ਼ਾਦੀ ਲਹਿਰ ਨਾਲ ਸਬੰਧਤ ਯਾਦਾਂ ਨੂੰ ਵਿਗਿਆਨਕ ਢੰਗ ਨਾਲ ਸੁਰੱਖਿਅਤ ਰੱਖਿਆ ਗਿਆ ਹੈ।
     ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਡੀ.ਸੀ. (ਸ਼ਹਿਰੀ ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਰਾਜਪਾਲ ਦੇ ਏ ਡੀ ਸੀ ਸ੍ਰ. ਪੀ ਬੀ ਐਸ ਪਰਮਾਰ, ਐਸ ਪੀ (ਪੀ ਬੀ ਆਈ) ਪਿਰਥੀਪਾਲ ਸਿੰਘ, ਐਸ ਡੀ ਐਮ ਬੰਗਾ ਵਿਰਾਜ ਐਸ ਟਿੜਕੇ, ਡੀ ਐਸ ਪੀ ਬੰਗਾ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।  

ਹਰਦੇਵ ਸਿੰਘ ਆਸੀ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

ਪਟਿਆਲਾ, 29 ਨਵੰਬਰ:- ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਤੇ ਨਿਯੁਕਤੀਆਂ ਦੇ ਚੱਲਦਿਆਂ ਐਸ.ਬੀ.ਐਸ. ਨਗਰ ਵਿਖੇ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ਸ. ਹਰਦੇਵ ਸਿੰਘ ਆਸੀ ਵੱਲੋਂ ਅੱਜ ਪਟਿਆਲਾ ਦੇ ਨਵੇਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਗਿਆ ਹੈ। ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਉਪਰੰਤ ਸ. ਹਰਦੇਵ ਸਿੰਘ ਨੇ ਕਿਹਾ ਕਿ ਉਹ ਜ਼ਿਲ੍ਹੇ ਦੇ ਸਮੂਹ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਪ੍ਰੋਗਰਾਮਾਂ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨਗੇ।
ਜ਼ਿਕਰਯੋਗ ਹੈ ਸ. ਹਰਦੇਵ ਸਿੰਘ ਆਸੀ ਬਠਿੰਡਾ, ਜਲੰਧਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ 'ਚ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਸਨ। ਸ. ਹਰਦੇਵ ਸਿੰਘ ਆਸੀ ਵੱਲੋਂ ਡੀ.ਪੀ.ਆਰ.ਓ. ਦਾ ਅਹੁਦਾ ਸੰਭਾਲੇ ਜਾਣ ਤੋਂ ਬਾਅਦ ਡੀ.ਪੀ.ਆਰ.ਓ. ਦਫ਼ਤਰ ਦੇ ਸਟਾਫ਼ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਕਿਹਾ ਗਿਆ ਹੈ।
ਫੋਟੋ-ਸ. ਹਰਦੇਵ ਸਿੰਘ ਆਸੀ ਡੀ.ਪੀ.ਆਰ.ਓ ਪਟਿਆਲਾ ਦਾ ਅਹੁਦਾ ਸੰਭਾਲਦੇ ਹੋਏ।

ਸੀ. ਜੇ. ਐਮ. ਵੱਲੋਂ ਸਖੀ ਵਨ ਸਟਾਪ ਸੈਂਟਰ ਦਾ ਦੌਰਾ

ਨਵਾਂਸ਼ਹਿਰ, 29 ਨਵੰਬਰ- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਦੇ ਨਿਰਦੇਸ਼ਾ ਤਹਿਤ ਮੈਡਮ ਹਰਪ੍ਰੀਤ ਕੌਰ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਖੀ ਵਨ ਸਟਾਪ ਸੈਂਟਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਇਨਸਾਫ ਦੇਣ ਲਈ ਸਖੀ ਵਨ ਸਟਾਪ ਸੈਂਟਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਫਤ ਮੁਹਇਆਂ ਕਾਰਵਾਈ ਜਾਂਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹਿੰਸਾ ਪੀੜਤ ਔਰਤਾਂ ਨੂੰ ਅਦਾਲਤ ਵਿੱਚ ਕੇਸ ਲੜਨ ਲਈ ਵਕੀਲ ਦੀਆਂ ਸੇਵਾਵਾਂ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਖੀ ਵਨ ਸਟਾਪ ਸੈਂਟਰ ਵੱਲੋਂ ਹਿੰਸਾ ਪੀੜਤ ਔਰਤਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪਿੰਡ ਅਤੇ ਮੁਹੱਲਾ ਪੱਧਰ ਤੇ ਜਾਗਰੂਕਤਾ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਵਿੱਚ ਇਸ ਪ੍ਰਤੀ ਜਾਗਰੂਕਤਾ ਹੋਵੇਗੀ ਤਾਂ ਹੀ ਲੋੜ ਪੈਣ 'ਤੇ ਜਰੂਰਤਮੰਦ ਔਰਤਾਂ ਇਸ ਸੈਂਟਰ ਦਾ ਲਾਭ ਲੈ ਸਕਣਗੀਆਂ।
        ਉਨ੍ਹਾਂ ਕਿਹਾ ਕਿ ਜਿੱਥੇ ਇਸ ਸੈਟਰ ਵੱਲੋਂ ਹਿੰਸਾ ਪੀੜਤ ਔਰਤਾਂ ਨੂੰ ਇਕ ਛੱਤ ਥੱਲੇ ਔਖੇ ਸਮੇਂ ਮੱਦਦ, ਮੈਡੀਕਲ ਸਹਾਇਤਾ, ਕਾਉਂਸਲਿੰਗ ਆਦਿ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਉਥੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਸੈਟਰ ਵਿੱਚ ਲੀਗਲ ਏਡ ਸੈਂਟਰ ਵੀ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਜ਼ਰੂਰਤਮੰਦ ਮਹਿਲਾਵਾਂ ਨੂੰ ਅਦਾਲਤ ਵਿੱਚ ਕੇਸ ਲੜਨ ਲਈ ਵਕੀਲ ਦੀਆਂ ਕਾਨੂੰਨੀ ਸੇਵਾਵਾਂ ਮੁਫਤ ਮੁਹੱਈਆ ਕਰਵਾਈਆਂ ਜਾ ਸਕਣ।  

ਪਿੰਡ ਸ਼ਮਸ਼ਪੁਰ ਅਤੇ ਨੰਗਲ ਛਾਂਗਾ ਵਿੱਚ ਵੰਡੀਆਂ ਜਿਮ ਮਸ਼ੀਨਾਂ ਅਤੇ ਸਪੋਰਟਸ ਦਾ ਸਾਮਾਨ ਵੰਡਿਆ

ਨਵਾਂਸ਼ਹਿਰ 29 ਨਵੰਬਰ :-  ਵਿਧਾਨ ਸਭਾ ਹਲਕੇ ਨਵਾਂਸ਼ਹਿਰ ਦੇ 135 ਪਿੰਡਾਂ ਨੂੰ ਸਪੋਰਟਸ ਅਤੇ ਜਿੰਮ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੁਹੀਮ ਦੇ ਚਲਦੇ ਪਿੰਡ ਸ਼ਮਸ਼ਪੁਰ ਅਤੇ ਨੰਗਲ ਛਾਂਗਾ ਵਿਖੇ ਐਮ ਐਲ ਏ ਅੰਗਦ ਸਿੰਘ ਨੇ ਜਿਮ ਦੀਆਂ ਮਸ਼ੀਨਾਂ ਅਤੇ ਸਪੋਰਟਸ ਦਾ ਸਾਮਾਨ ਵੰਡਿਆ . ਸਮਾਗਮ ਵਿਚ ਉਹਨਾਂ ਨੇ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਸਪੋਰਟਸ ਅਤੇ ਜਿੰਮ ਦਾ ਸਾਮਾਨ 10 ਪਿੰਡਾਂ ਵਿੱਚ ਵੰਡਿਆ ਜਾ ਚੁੱਕਿਆ ਹੈ।  ਐਮ ਐਲ ਏ ਅੰਗਦ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਨੌਜਵਾਨਾਂ ਨੇ ਮੇਰੇ ਨਾਲ ਮੁਲਾਕਾਤ ਕੀਤੀ ਸੀ ਜਿਸ ਦੌਰਾਨ ਉਨ੍ਹਾਂ ਨੇ ਮੈਨੂੰ ਜਿੰਮ ਅਤੇ ਕਸਰਤ ਦੇ ਸਾਮਾਨ ਨੂੰ ਲੈ ਕੇ ਆਪਣੀ ਦਿੱਕਤ ਸਾਂਝੀ ਕੀਤੀ। ਜਿਸ ਤੋਂ ਬਾਅਦ ਜਿੰਮ ਅਤੇ ਕਸਰਤ ਦੇ ਸਾਮਾਨ ਦੀ ਵੰਡ ਕੀਤੀ ਗਈ ਤਾਂ ਜੋ ਪੰਜਾਬ ਦਾ ਯੁਵਾ ਜੋ ਕਿ ਨਸ਼ਿਆਂ ਵੱਲ ਵਧਦਾ ਜਾ ਰਿਹਾ ਹੈ ਉਹ ਨਸ਼ਿਆਂ ਤੋਂ ਦੂਰ ਰਹੇ ਅਤੇ ਆਪਣੀ ਸਿਹਤ ਦਾ ਧਿਆਨ ਰੱਖਣ। ਜਿਵੇਂ ਦੇਸ਼ ਦੇ ਬਾਕੀ ਸਟੇਟਾਂ ਵਿੱਚੋ ਇਨੇ ਖਿਡਾਰੀ ਨਿਕਲੇ ਨੇ ਤੇ ਉਨ੍ਹਾਂ ਨੇ ਉੱਚੇ ਪੱਧਰ ਤੇ ਦੇਸ਼ ਨੂੰ ਮਾਣ ਦਵਾਈਆ ਹੈ, ਉਦਾਂ ਹੀ ਹੁਣ ਨਵਾਂਸ਼ਹਿਰ ਤੋਂ ਖਿਡਾਰੀ ਨਿਕਲਣ, ਇਹ ਮੇਰਾ ਸੁਪਨਾ ਹੈ. 
ਇਸ ਮੌਕੇ ਪਿੰਡ ਸ਼ਾਮਸ਼ਪੁਰ ਵਿਖੇ ਜਿੰਮ ਅਤੇ ਕਸਰਤ ਦੇ ਸਾਮਾਨ ਦੀ ਵੰਡ ਸਮਾਗਮ ਦੌਰਾਨ ਪਰਮਜੀਤ ਸਿੰਘ ਸਰਪੰਚ, ਨਿਸ਼ਾਨ ਸਿੰਘ ਸਾਬਕਾ ਸਰਪੰਚ, ਧਰਮਜੀਤ ਸਿੰਘ ਪੰਚ, ਸਰਵਣ ਸਿੰਘ, ਕੁਲਦੀਪ ਸਿੰਘ, ਸੋਹਣ ਸਿੰਘ ਪੰਚ, ਵਿਜੈ ਕੁਮਾਰ ਪੰਚ, ਨਿਰਮਲ ਕੁਮਾਰ ਪੰਚ, ਗੁਰਦੇਵ ਸਿੰਘ, ਜਤਿੰਦਰ ਸਿੰਘ, ਧਰਮਿੰਦਰ ਸਿੰਘ, ਜਗਦੀਸ਼ ਸਿੰਘ ਅਤੇ ਪਿੰਡ ਨੰਗਲ ਛਾਂਗਾ ਵਿਖੇ ਸਰਪੰਚ ਸੀਤਾ ਦੇਵੀ, ਰੇਖਾ ਰਾਣੀ ਪੰਚ, ਮਨਪ੍ਰੀਤ ਕੌਰ ਪੰਚ, ਕੁਲਦੀਪ ਸਿੰਘ ਪੰਚ, ਭੁਪਿੰਦਰ ਸਿੰਘ ਪੰਚ, ਸੁੱਚਾ ਰਾਮ ਨੰਬਰਦਾਰ, ਕੇਵਲ ਸਿੰਘ ਨੰਬਰਦਾਰ ,ਸੱਤ ਪਾਲ ਸਾਬਕਾ ਸਰਪੰਚ, ਗੁਰਮੇਜ ਕੌਰ ਸਾਬਕਾ ਸਰਪੰਚ, ਮੱਖਣ ਰਾਮ ਪ੍ਰਧਾਨ ਕੋਪਰੇਟਿਵ ਸੁਸਾਇਟੀ ਬਹਿਲੂਰ ਕਲਾਂ, ਚੈਨ ਰਾਮ ਸਾਬਕਾ ਪੰਚ,ਮੇਜਰ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਤੋਖ ਰਾਮ, ਪ੍ਰਕਾਸ਼ ਰਾਮ ਜੋਗਾ ਰਾਮ, ਭੁੱਲਾ ਰਾਮ, ਕੁਲਵੰਤ ਸਿੰਘ,ਮੋਹਣ ਲਾਲ, ਸੁਨੀਲ ਕੁਮਾਰ ਅਤੇ ਨੌਜਵਾਨ ਹਾਜ਼ਰ ਸਨ!

ਸ਼ਹਿਰ ਚੋਂ ਲੰਘਦੇ ਸਾਰੇ ਪ੍ਰਮੁੱਖ ਮਾਰਗਾਂ ਦੀਆਂ ਲਾਈਟਾਂ ਹੋਣਗੀਆਂ ਐਲ ਈ ਡੀ ਨਾਲ ਤਬਦੀਲ

ਵਿਧਾਇਕ ਅੰਗਦ ਸਿੰਘ ਨੇ 1.48 ਕਰੋੜ ਰੁਪਏ ਦਾ ਐਲ ਈ ਡੀ ਸਟਰੀਟ ਲਾਈਟਿੰਗ ਪ੍ਰੋਜੈਕਟ ਸ਼ੁਰੂ ਕੀਤਾ
ਨਵਾਂਸ਼ਹਿਰ, 29 ਨਵੰਬਰ:- ਐਮ ਐਲ ਏ ਨਵਾਂਸ਼ਹਿਰ ਸ. ਅੰਗਦ ਸਿੰਘ ਨੇ ਸੋਮਵਾਰ ਸ਼ਾਮ ਨੂੰ ਸ਼ਹਿਰ ਵਿੱਚ 1.48 ਕਰੋੜ ਰੁਪਏ ਦੀ ਲਾਗਤ ਵਾਲੇ ਐਲ ਈ ਡੀ ਸਟਰੀਟ ਲਾਈਟ ਪ੍ਰੋਜੈਕਟ ਸੀ ਸ਼ੁਰੂਆਤ ਕਰਵਾਈ। ਇਸ ਪ੍ਰਾਜੈਕਟ ਤਹਿਤ ਸ਼ਹਿਰ ਚੋਂ ਲੰਘਦੇ ਸਾਰੇ ਪ੍ਰਮੁੱਖ ਮਾਰਗਾਂ ਦੀਆਂ ਲਾਈਟਾਂ ਐਲ ਈ ਡੀ ਨਾਲ ਤਬਦੀਲ ਹੋਣਗੀਆਂ।
 ਨਗਰ ਕੌਂਸਲ ਦੇ ਪ੍ਰਧਾਨ ਸਚਿਨ ਦੀਵਾਨ ਦੀ ਮੌਜੂਦਗੀ ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਤੋਂ ਬਾਅਦ ਵਿਧਾਇਕ ਨੇ ਕਿਹਾ ਕਿ ਨਵੀਆਂ ਸਮਾਰਟ ਐਲਈਡੀ ਸਟਰੀਟ ਲਾਈਟਾਂ ਘੱਟ ਊਰਜਾ ਖਪਤ ਕਰਦਿਆਂ ਹਨ ਅਤੇ ਕੌਂਸਲ ਦੇ ਬਿਜਲੀ ਖਰਚੇ ਨੂੰ ਬਚਾਉਣ ਵਿੱਚ ਸਹਾਈ ਹੋਣਗੀਆਂ।
 ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਚੰਡੀਗੜ੍ਹ ਰੋਡ, ਬੰਗਾ ਰੋਡ, ਗੜ੍ਹਸ਼ੰਕਰ ਰੋਡ ਅਤੇ ਰਾਹੋਂ ਰੋਡ ਸਮੇਤ ਸਾਰੀਆਂ ਪ੍ਰਮੁੱਖ ਸੜਕਾਂ ਨੂੰ ਕਵਰ ਕੀਤਾ ਜਾਵੇਗਾ ਅਤੇ ਉਨ੍ਹਾਂ ਕਿਹਾ ਕਿ ਮੌਜੂਦਾ ਸਾਰੀਆਂ ਸਟਰੀਟ ਲਾਈਟਾਂ ਨੂੰ ਊਰਜਾ-ਕੁਸ਼ਲ ਐਲਈਡੀ ਆਧਾਰਿਤ ਸਟਰੀਟ ਲਾਈਟ ਸਿਸਟਮ ਨਾਲ ਬਦਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਕੁੱਲ ਪ੍ਰੋਜੈਕਟ 'ਤੇ ਲਗਭਗ 1.48 ਕਰੋੜ ਰੁਪਏ ਦੀ ਲਾਗਤ ਆਵੇਗੀ।
 ਵਿਧਾਇਕ ਨੇ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਲਾਗੂ ਹੋਣ ਨਾਲ ਪੂਰੇ ਸ਼ਹਿਰ ਚ ਐਲ ਈ ਡੀ ਲਾਈਟਾਂ ਹੋ ਜਾਣਗੀਆਂ ਜਿਸ ਨਾਲ ਨਗਰ ਕੌਂਸਲ ਦੇ ਬਿਜਲੀ ਬਿੱਲ ਦੀ ਬੱਚਤ ਵੀ ਹੋਵੇਗੀ।
 ਵਿਧਾਇਕ ਨੇ ਅਧਿਕਾਰੀਆਂ ਨੂੰ ਅਗਲੇ ਮਹੀਨੇ ਦੇ ਅੰਦਰ-ਅੰਦਰ ਲਾਈਟਾਂ ਲਾਉਣ ਦੀ ਪ੍ਰਕਿਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਵਿਧਾਇਕ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਤੇ ਨਵਾਂਸ਼ਹਿਰ ਸਮੇਤ ਇਸ ਜ਼ਿਲ੍ਹੇ ਦੀ ਖੁਸ਼ਹਾਲੀ, ਤਰੱਕੀ ਅਤੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰੱਖੀ ਜਾਵੇਗੀ।
      ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਤੋਂ ਇਲਾਵਾ ਕੌਂਸਲਰ ਕੁਲਵੰਤ ਕੌਰ, ਜਸਵੀਰ ਕੌਰ ਬਡਵਾਲ, ਚੇਤ ਰਾਮ ਰਤਨ, ਬਲਵਿੰਦਰ ਭੁੰਬਲਾ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ, ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਪ੍ਰਦੀਪ ਚਾਂਦਲਾ, ਗੁਰਦੇਵ ਕੌਰ, ਜਤਿੰਦਰ ਬਾਲੀ, ਕਪਿਲ ਕਿਰਪਾਲ ਤੇ ਕਰਨ ਦੀਵਾਨ ਵੀ ਮੌਜੂਦ ਸਨ।

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

ਨਵਾਂਸ਼ਹਿਰ ੨੮ ਨਵੰਬਰ :- ਅੱਜ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਿੰਡ ਦੁਰਗਾਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੨ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਮੁੱਖ ਚੋਣ ਅਧਿਕਾਰੀ ਨੇ ਮਤਦਾਤਾ ਸੂਚੀ ਦੀ ਸਰਸਰੀ ਸੁਧਾਈ ਪ੍ਰਕਿਰਿਆ ਦੀ ਸੁਪਰ ਚੈਕਿੰਗ ਲਈ ਨਵਾਂਸ਼ਹਿਰ ਦਾ ਦੌਰਾ ਕੀਤਾ

ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ 30 ਨਵੰਬਰ
ਨਵਾਂਸ਼ਹਿਰ, 28 ਨਵੰਬਰ:- ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਦਾ ਜਾਇਜ਼ਾ ਲੈਣ ਲਈ ਮੁੱਖ ਚੋਣ ਅਫ਼ਸਰ, ਪੰਜਾਬ, ਡਾ. ਐਸ.ਕਰੁਣਾ ਰਾਜੂ ਨੇ ਅੱਜ ਨਵਾਂਸ਼ਹਿਰ ਦਾ ਦੌਰਾ ਕੀਤਾ।  ਇਸ ਸੁਪਰ ਚੈਕਿੰਗ ਦੌਰਾਨ, ਸੀ.ਈ.ਓ. ਪੰਜਾਬ ਨੇ ਰੈਂਡਮਲੀ ਢੰਗ ਨਾਲ ਚੁਣੇ ਗਏ ਚਾਰ ਫਾਰਮ-7 ਦੀ ਜਾਂਚ ਕੀਤੀ ਅਤੇ ਇਹਨਾਂ ਖੇਤਰਾਂ ਦੇ ਬੂਥ ਲੈਵਲ ਅਫਸਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਮ੍ਰਿਤਕ ਵੋਟਰਾਂ ਨੂੰ ਸੂਚੀ `ਚੋਂ ਹਟਾਉਣ/ਸ਼ਿਫਟ ਕਰਨ ਦੇ ਮਾਮਲੇ ਵਿੱਚ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਨਿਰਧਾਰਿਤ ਪ੍ਰਕਿਰਿਆ ਲਾਜ਼ਮੀ ਅਪਣਾਈ ਜਾਵੇ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਧਾਈ ਪ੍ਰਕਿਰਿਆ ਸਭ ਤੋਂ ਮਹੱਤਵਪੂਰਨ ਹਿੱਸਾ ਹੋਣ ਅਤੇ ਅਗਾਮੀ ਚੋਣਾਂ ਦਾ ਆਧਾਰ ਚੋਣ ਕਾਰਨ, ਚੋਣ ਅਮਲ ਨਾਲ ਜੁੜੇ ਹਰੇਕ ਵਿਅਕਤੀ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਵੱਲੋਂ ਚੈਕਿੰਗ ਦੌਰਾਨ ਫਾਰਮਾਂ ਦਾ ਨਿਪਟਾਰਾ ਠੀਕ ਢੰਗ ਨਾਲ ਪਾਇਆ ਗਿਆ।
     ਸੀ.ਈ.ਓ. ਡਾ. ਐਸ. ਕਰੁਣਾ ਰਾਜੂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਯੋਗ ਨਾਗਰਿਕ ਨੂੰ ਵੋਟਰ ਵਜੋਂ ਸ਼ਾਮਲ ਕਰਨ ਤੋਂ ਵਾਂਝਾ ਨਾ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਜਿਵੇਂ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਚੱਲ ਰਹੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਲਈ ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਾਪਤੀ ਲਈ ਅੰਤਿਮ ਮਿਤੀ 30 ਨਵੰਬਰ ਨਿਸ਼ਚਿਤ ਕੀਤੀ ਹੈ, ਇਸ ਲਈ ਸਾਨੂੰ 01.01.2022 ਨੂੰ ਅਧਾਰ ਮੰਨਦੇ ਹੋਏ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਨਾਗਰਿਕਾਂ ਨੂੰ ਰਜਿਸਟਰ ਕਰਨ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ।   ਪ੍ਰਵਾਸੀ ਭਾਰਤੀਆਂ ਅਤੇ ਤੀਸਰੇ ਲਿੰਗ ਦੇ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਦੀ ਲੋੜ `ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਉਂਕਿ ਜ਼ਿਲ੍ਹੇ ਵਿੱਚ ਬਹੁਤ ਸਾਰੇ ਪ੍ਰਵਾਸੀ ਭਾਰਤੀ (ਭਾਰਤੀ ਪਾਸਪੋਰਟ ਰੱਖਣ ਵਾਲੇ) ਹਨ, ਇਸ ਲਈ ਇਨ੍ਹਾਂ ਵੋਟਰਾਂ `ਤੇ ਜ਼ੋਰ ਦਿੱਤਾ ਜਾ ਸਕਦਾ ਹੈ।   ਸੀਈਓ ਡਾ ਐਸ ਕਰੁਣਾ ਰਾਜੂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਵਿੱਚ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ, ਖਾਸ ਤੌਰ `ਤੇ ਉਨ੍ਹਾਂ ਬੂਥ ਖੇਤਰਾਂ ਵਿੱਚ ਜਿੱਥੇ ਰਾਜ ਦੀ ਔਸਤ ਨਾਲੋਂ ਘੱਟ ਪੋਲਿੰਗ ਹੋਈ ਸੀ, ਉਨ੍ਹਾਂ ਸਭ ਨੂੰ ਵੋਟ ਦੇ ਅਧਿਕਾਰ ਅਤੇ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ 77 ਪ੍ਰਤੀਸ਼ਤ ਦੇ ਅੰਕੜੇ ਨੂੰ ਪਾਰ ਕਰਨਾ ਹੈ ਅਤੇ ਅਸੀਂ ਨੌਜਵਾਨਾਂ, ਔਰਤਾਂ, ਬਜ਼ੁਰਗਾਂ ਅਤੇ ਤੀਸਰੇ ਲਿੰਗ ਸਮੇਤ ਸਾਰੇ ਵੋਟਰਾਂ ਨੂੰ ਜਾਗਰੂਕ ਕਰਕੇ ਹੀ ਅਜਿਹਾ ਕਰ ਸਕਦੇ ਹਾਂ।    ਸ਼੍ਰੀ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ-2022 ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਕੰਮ ਨੂੰ ਨਿਰਪੱਖ, ਚੁਸਤ, ਪਾਰਦਰਸ਼ੀ ਅਤੇ ਸਮੇਂ ਸਿਰ ਆਸਾਨੀ ਨਾਲ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ, ਭਾਰਤੀ ਚੋਣ ਕਮਿਸ਼ਨ ਨੇ ਬੂਥ ਲੈਵਲ ਅਫਸਰਾਂ ਲਈ ਵਿਥਕਾਰ ਅਤੇ ਲੰਬਕਾਰ ਅਧਾਰਿਤ ਸਾਰੇ ਪੋਲਿੰਗ ਸਟੇਸ਼ਨਾਂ ਦੀ ਡਿਜੀਟਲ ਮੈਪਿੰਗ ਲਈ ਗਰੁੜ ਐਪ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਐਪ ਪੇਪਰ ਵਰਕ ਨੂੰ ਘੱਟ ਕਰਨ ਵਿੱਚ ਮਦਦ ਕਰੇਗੀ।   ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ, ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਬੂਥਾਂ `ਤੇ ਸੈਨੀਟਾਈਜ਼ਰ ਉਪਲਬਧ ਕਰਵਾਉਣ ਦੇ ਨਾਲ-ਨਾਲ ਚੋਣ ਅਮਲੇ ਨੂੰ ਮਾਸਕ ਅਤੇ ਦਸਤਾਨੇ ਮੁਹੱਈਆ ਕਰਵਾਉਣ `ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।   ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜ਼ਨ ਵੋਟਰਾਂ ਲਈ ਪੋਸਟਲ ਬੈਲਟ ਦੀ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ `ਤੁਹਾਡੀ ਵੋਟ, ਤੁਹਾਡੀ ਤਾਕਤ, ਤੁਹਾਡਾ ਮਾਣ` ਮੁਹਿੰਮ ਤਹਿਤ ਪੋਲਿੰਗ ਬੂਥਾਂ `ਤੇ ਮਹਿਲਾ ਵੋਟਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
      ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਨੇ ਸਰਸਰੀ ਸੁਧਾਈ ਦੀ ਚੱਲ ਰਹੀ ਪ੍ਰਗਤੀ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਕੁੱਲ 22393 ਫਾਰਮ ਪ੍ਰਾਪਤ ਹੋਏ ਹਨ ਅਤੇ ਜ਼ਿਲ੍ਹੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 487535 ਹੈ, ਜੋ ਅੰਤਿਮ ਖਰੜੇ ਦੀ ਛਪਾਈ ਬਾਅਦ ਵਧ ਸਕਦੀਆਂ ਹਨ।        
ਰੀਵਿਊ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਅਧਿਕਾਰੀਆਂ ਵਿੱਚ ਏ.ਡੀ.ਸੀ.(ਜਰਨਲ) ਜਸਵੀਰ ਸਿੰਘ, ਐਸ.ਡੀ.ਐਮਜ਼-ਕਮ-ਮਤਦਾਤਾ ਰਜਿਸਟ੍ਰੇਸ਼ਨ ਅਫ਼ਸਰ, ਵਿਰਾਜ ਐਸ ਤਿੜਕੇ, ਬੰਗਾ, ਡਾ: ਬਲਜਿੰਦਰ ਸਿੰਘ ਢਿੱਲੋਂ, ਨਵਾਂਸ਼ਹਿਰ ਸ਼ਾਮਲ ਸਨ।

ਅੱਜ ਦੀ ਯੁਵਾ ਪੀੜ੍ਹੀ ਦੇਸ਼ ਦਾ ਭਵਿੱਖ- ਬਰਿੰਦਰ ਸਿੰਘ ਢਿੱਲੋਂ

ਵਿਧਾਇਕ ਅੰਗਦ ਸਿੰਘ  ਦੀ ਰਿਹਾਇਸ਼ ਵਿਖੇ ਪੰਜਾਬ ਯੂਥ ਕਾਂਗਰਸ ਪਾਰਟੀ ਦਾ ਗਠਨ
ਨਵਾਂਸ਼ਹਿਰ, 28 ਨਵੰਬਰ :-  ਪੰਜਾਬ ਯੂਥ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਬਰਿੰਦਰ ਸਿੰਘ ਢਿੱਲੋਂ ਅਤੇ ਹਲਕਾ ਵਿਧਾਇਕ ਸ. ਅੰਗਦ ਸਿੰਘ  ਦੀ ਅਗਵਾਈ ਹੇਠ ਯੂਥ ਕਾਂਗਰਸ ਨਵਾਂਸ਼ਹਿਰ ਦਾ ਗਠਨ ਕੀਤਾ ਗਿਆ। ਨਵਾਂਸ਼ਹਿਰ ਹਲਕੇ ਦੇ ਵਿਧਾਇਕ ਅੰਗਦ ਸਿੰਘ  ਦੀ ਰਿਹਾਇਸ਼ ਵਿਖੇ ਪੰਜਾਬ ਯੂਥ ਕਾਂਗਰਸ ਪਾਰਟੀ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵੱਲੋਂ ਪੰਜਾਬ ਯੂਥ ਕਾਂਗਰਸ ਦਾ ਗਠਨ ਕੀਤਾ ਗਿਆ।
      ਯੂਥ ਕਾਂਗਰਸ ਦੇ ਗਠਨ ਦੌਰਾਨ ਪੰਜਾਬ ਯੂਥ ਕਾਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਦਾ ਯੁਵਾ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਅਤੇ ਆਉਣ ਵਾਲੇ ਦੇਸ਼ ਦਾ ਭਵਿੱਖ ਹੈ, ਅਤੇ ਇਹ ਯੂਥ ਸੰਗਠਨ ਨਾਲ ਅਸੀਂ ਵਿਕਾਸ ਵੱਲ ਹੋਰ ਤੇਜੀ ਅਤੇ ਮਜਬੂਤੀ ਨਾਲ ਵਧਾਂਗੇI
     ਐੱਮ.ਐੱਲ.ਏ. ਸ. ਅੰਗਦ ਸਿੰਘ ਨੇ ਕਿਹਾ ਕਿ ਮੈਂ ਯੂਥ ਹੋਣ ਦੇ ਨਾਤੇ ਇਹ ਮਹਿਸੂਸ ਕਰਦਾ ਹਾਂ ਕਿ ਯੂਥ ਨੂੰ ਪੰਜਾਬ ਦਾ ਵਿਕਾਸ ਕਰਨ ਲਈ ਮੌਕਾ ਮਿਲਣਾ ਚਾਹੀਦਾ ਹੈ। ਕਿਉਂਕਿ ਅੱਜ ਦੇ ਯੁਵਾ ਨੂੰ ਤਜਰਬਾ ਹੋਣ ਦੇ ਨਾਲ-ਨਾਲ ਹੋਰ ਵੀ ਬਹੁਤ ਗੱਲਾਂ ਦਾ ਗਿਆਨ ਹੈ।ਇਸ ਲਈ ਮੇਰਾ ਮੰਨਣਾ ਇਹ ਹੈ ਕਿ ਪੰਜਾਬ ਦੀ ਯੁਵਾ ਪੀੜ੍ਹੀ ਨੂੰ ਪੰਜਾਬ ਦੇ ਵਿਕਾਸ ਕਰਨ ਦਾ ਮੌਕਾ ਜ਼ਰੂਰ ਮਿਲਣਾ ਚਾਹੀਦਾ ਹੈ ਇਹ ਮੇਰਾ ਤਜਰਬਾ ਕਹਿੰਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਯੁਵਾ ਪੀੜ੍ਹੀ ਪੰਜਾਬ ਨੂੰ ਹੋਰ ਵੀ ਉਚਾਈਆਂ ਤੱਕ ਲੈ ਜਾਵੇਗੀ ਜਿਸ ਦੀ ਪੰਜਾਬ ਨੂੰ ਸਖ਼ਤ ਜ਼ਰੂਰਤ ਹੈ। ਸ.  ਅੰਗਦ ਸਿੰਘ ਨੇ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕੇ ਦੇ 135 ਪਿੰਡਾਂ ਨੂੰ ਸਪੋਰਟਸ ਅਤੇ ਜਿੰਮ ਮੁਹੱਈਆ ਕਰਵਾਏ ਜਾ ਰਹੇ ਹਨ ।ਇਸ ਤੋਂ ਇਲਾਵਾ ਉਨ੍ਹਾਂ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਸਪੋਰਟਸ ਅਤੇ ਜਿੰਮ ਦਾ ਸਾਮਾਨ 10 ਪਿੰਡਾਂ ਵਿੱਚ ਵੰਡਿਆ ਜਾ ਚੁੱਕਿਆ ਹੈ। ਨਵਾਂਸ਼ਹਿਰ ਹਲਕੇ ਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਸਾਨੂੰ ਤੁਹਾਡੇ ਸਾਥ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਪਾਂ ਸਾਰੇ ਮਿਲ ਕੇ ਨਵਾਂ ਸ਼ਹਿਰ ਦਾ ਵਿਕਾਸ ਆਉਣ ਵਾਲੇ ਸਮੇਂ ਵਿੱਚ ਕਰੀਏ ਅਤੇ ਨਵਾਂ ਸ਼ਹਿਰ ਨੂੰ ਹੋਰ ਉਚਾਈਆਂ ਤੱਕ ਲੈ ਕੇ ਜਾਈਏ। ਇਸ ਤੋਂ ਇਲਾਵਾ ਉਨ੍ਹਾਂ ਨਵਾਂਸ਼ਹਿਰ ਹਲਕੇ ਦੇ ਸਾਰੇ ਵਾਸੀਆਂ ਨੂੰ ਆਪਣਾ ਸਹਿਯੋਗ ਦੇਣ ਲਈ ਕਿਹਾ ਤਾਂ ਜੋ ਨਵਾਂਸ਼ਹਿਰ ਹਲਕੇ ਦਾ ਵਿਕਾਸ ਕੀਤਾ ਜਾ ਸਕੇ।ਉਨ੍ਹਾਂ ਸਮਾਗਮ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਦਿਲੋਂ ਧੰਨਵਾਦ ਕੀਤਾ  ।
     ਹਲਕਾ ਨਵਾਂਸ਼ਹਿਰ ਤੋਂ ਕਰਨ ਦੀਵਾਨ ਨੂੰ ਪ੍ਰਧਾਨ, ਅਮਨ ਥਾਂਦੀ ਨੂੰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ। ਅਮਨਦੀਪ ਸਿੰਘ ਵਜੀਦ, ਸੰਜੇ ਸਿੰਘ, ਹੈਪੀ ਗਰਚਾ, ਭਗਵੰਤ ਬਾਲੀ, ਇੰਦਰਪਾਲ ਸਿੰਘ, ਰਮਨਪ੍ਰੀਤ ਸਿੰਘ ਤੇ ਕਪਿਲ ਕ੍ਰਿਪਾਲ ਨੂੰ ਯੂਥ ਕਾਂਗਰਸ ਪਾਰਟੀ ਦਾ ਜਨਰਲ ਸੈਕਟਰੀ ਬਣਾਇਆ ਗਿਆ। ਰਾਹੋਂ ਵਿੱਚ ਮੁਕੇਸ਼ ਚੋਪੜਾ ਨੂੰ ਯੂਥ ਕਾਂਗਰਸ ਕਮੇਟੀ ਦਾ ਪ੍ਰਧਾਨ ਲਗਾਇਆ ਗਿਆ। ਔੜ ਬਲਾਕ ਤੋਂ ਮੱਖਣ ਕੰਗ ਨੂੰ ਪ੍ਰਧਾਨ ਯੂਥ ਕਾਂਗਰਸ ਪਾਰਟੀ ਦੇ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਮਨਜੋਤ ਸਿੰਘ (ਆਫਿਸ ਇੰਚਾਰਜ਼ ਪੰਜਾਬ ਯੂਥ ਕਾਂਗਰਸ),  ਰੂਬੀ ਗਿੱਲ (ਸਪੋਕਸ ਪਰਸਨ, ਪੰਜਾਬ ਯੂਥ ਕਾਂਗਰਸ),  ਹੀਰਾ ਖੇਪੜ (ਜ਼ਿਲਾ ਪ੍ਰਧਾਨ, ਸ਼ਹੀਦ ਭਗਤ ਸਿੰਘ ਨਗਰ), ਅਜੀਤ ਸਿੰਘ ਸੋਇਤਾ, ਅਮਰਜੀਤ ਸਿੰਘ ਬਿੱਟਾ (ਰਾਹੋਂ ਨਗਰ ਕੌਂਸਲ ਪ੍ਰਧਾਨ),  ਮਨਦੀਪ ਰਾਣਾ (ਰਾਹੋਂ),  ਜੈਦੀਪ ਜਾਂਗੜ੍ਹਾ, ਗੁਰਵਿੰਦਰ ਸਿੰਘ (ਖਾਲਸਾ) ਸੋਸ਼ਲ ਮੀਡੀਆ ਜ਼ਿਲ੍ਹਾ ਪ੍ਰਧਾਨ, ਨਵਾਂਸ਼ਹਿਰ ਨੇ ਸ਼ਮੂਲੀਅਤ ਕਿੱਤੀ !

ਜ਼ਿਲ੍ਹਾ ਕਾੰਨੂਨੀ ਸੇਵਾਵਾਂ ਅਥਾਰਟੀ ਵੱਲੋ ਸੰਵਿਧਾਨ ਦਿਵਸ ਮਨਾਇਆ ਗਿਆ

ਨਵਾਂਸ਼ਹਿਰ, 27 ਨਵੰਬਰ :-  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੌਮੀ ਸੰਵਿਧਾਨ ਦਿਵਸ ਕਲ੍ਹ ਰੂਮ, ਜ਼ਿਲ੍ਹਾ ਕੋਰਟ ਕੰਪਲੈਕਸ,  ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ 'ਚ ਮਨਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਕੰਵਲਜੀਤ ਸਿੰਘ ਬਾਜਵਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਾਡਾ ਸੰਵਿਧਾਨ ਵਿਸ਼ੇਸਤਾਵਾਂ ਭਰਪੂਰ ਹੈ। ਜਿਸ 'ਚ ਨਿਯਮਾਂ 'ਚ ਰਹਿ ਕੇ ਕੰਮ ਕਰਨ ਦੀ ਆਜ਼ਾਦੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਹ ਸੰਵਿਧਾਨ ਡਾ. ਬੀ.ਆਰ. ਅੰਬੇਦਕਰ ਜੀ ਦੀ ਅਗਵਾਈ ਹੇਠਲੀ ਡਰਾਫ਼ਟ ਕਮੇਟੀ ਨੇ 389 ਮੈਬਰਾਂ ਦੀ ਮੱਦਦ ਨਾਲ ਤਿਆਰ ਕੀਤਾ। ਇਸ ਸੰਵਿਧਾਨ ਨੂੰ ਤਿਆਰ ਕਰਨ  'ਚ 2 ਸਾਲ 11 ਮਹੀਨੇ ਤੇ 18 ਦਿਨ ਲੱਗੇ ਅਤੇ ਇਸ ਨੂੰ ਦੁਨੀਆ ਦੇ ਸਭ ਤੋ ਲੰਬੇ ਲਿਖਿਤ ਸੰਵਿਧਾਨ ਵਜੋਂ ਮਾਨਤਾ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ ਹਰੇਕ ਨਾਗਰਿਕ ਨੂੰ ਸਮਾਨਤਾ ਦਾ ਅਧਿਕਾਰ ਦਿੰਦਾ ਹੈ ਜੋ ਸਾਡੇ ਲੋਕਤੰਤਰ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ ਹਰਪ੍ਰੀਤ ਕੌਰ ਨੇ ਇਸ ਮੌਕੇ ਕਿਹਾ ਕਿ ਸਾਨੂੰ ਆਪਣੇ ਦੇਸ਼ ਨੂੰ ਸੰਪੂਰਨ ਪ੍ਰਭੂਤਾ ਸੰਪੰਨ ਸਮਾਜਵਾਦੀ, ਧਰਮ ਨਿਰੱਪਖ, ਲੋਕਤੰਤਰੀ ਗਣਰਾਜ ਬਣਾਉਣ ਲਈ ਅਤੇ ਦੇਸ਼ ਦੇ ਸਮੂਹ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਕ ਨਿਆਂ, ਵਿਚਾਰ ਪ੍ਰਗਟਾਵੇ, ਵਿਸ਼ਵਾਸ, ਧਰਮ ਅਤੇ ਪੂਜਾ ਕਰਨ ਦੀ ਸੁਤੰਤਰਤਾ, ਮਾਣ ਅਤੇ ਅਵਸਰ ਦੀ ਸਮਾਨਤਾ ਪ੍ਰਾਪਤ ਕਰਨ ਲਈ ਅਤੇ ਉਨ੍ਹਾਂ ਸਭਨਾਂ ਂਚੋਂ ਵਿਅਕਤੀਗਤ ਸਨਮਾਨ, ਰਾਸ਼ਟਰ ਦੀ ਏਕਤਾ ਤੇ ਅਖੰਡਤਾ ਨੂੰ ਸ਼ੁਨਿਸ਼ਚਿਤ  ਕਰਨ ਲਈ ਭਾਈਚਾਰਾ ਵਧਾਉਣ ਲਈ ਦ੍ਰਿੜ ਸੰਕਲਪ ਹੋ ਕੇ ਸੰਵਿਧਾਨ ਪ੍ਰਤੀ ਸਮਰਪਿਤ ਹੋਣਾ  ਚਾਹੀਦਾ ਹੈ।ਇਸ ਮੌਕੇ ਸਮੂਹ ਨਿਆਇਕ ਅਫ਼ਸਰ, ਦਫ਼ਤਰੀ ਸਟਾਫ਼, ਸਮੂਹ ਬਾਰ ਮੈਂਬਰ, ਪੈਨਲ ਵਕੀਲ ਅਤੇ ਪੈਰਾ- ਲੀਗਲ ਵਲੰਟੀਅਰਜ਼ ਵੀ ਹਾਜ਼ਰ ਸਨ।  

ਸਤਲੁਜ ਦੇ ਪੁੱਲ ਦੀ ਮੁਰੰਮਤ ਐਤਵਾਰ (28 ਨਵੰਬਰ) ਤੋਂ ਸ਼ੁਰੂ ਹੋਵੇਗੀ

ਵਿਧਾਇਕ ਅੰਗਦ ਨੇ ਲੋਕ ਨਿਰਮਾਣ ਵਿਭਾਗ ਨੂੰ ਜਨਵਰੀ 2022 ਦੇ ਪਹਿਲੇ ਹਫ਼ਤੇ ਤੱਕ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ
ਨਵਾਂਸ਼ਹਿਰ, 27 ਨਵੰਬਰ-ਲੋਕ ਨਿਰਮਾਣ ਵਿਭਾਗ (ਬੀ ਅਤੇ ਆਰ),  ਨਵਾਂਸ਼ਹਿਰ- ਰਾਹੋਂ ਨੂੰ ਮਾਛੀਵਾੜਾ ਨਾਲ ਜੋੜਨ ਵਾਲੇ ਸਤਲੁਜ ਦਰਿਆ 'ਤੇ ਪੁਲ ਦੇ ਇਕ ਹਿੱਸੇ ਦੀ ਮੁਰੰਮਤ ਦਾ ਕੰਮ ਐਤਵਾਰ (28 ਨਵੰਬਰ) ਤੋਂ ਸ਼ੁਰੂ ਕਰਨ ਜਾ ਰਿਹਾ ਹੈ।        ਇਹ ਜਾਣਕਾਰੀ ਦਿੰਦਿਆਂ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਾਰਜਕਾਰੀ ਏਜੰਸੀ ਲੋਕ ਨਿਰਮਾਣ ਵਿਭਾਗ (ਬੀ ਅਤੇ ਆਰ) ਨੂੰ 20 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕਰ ਦਿੱਤੀ ਗਈ ਹੈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਕੰਮ ਜਨਵਰੀ 2022 ਦੇ ਪਹਿਲੇ ਹਫ਼ਤੇ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰੀ ਚੌਕਸੀ ਯਕੀਨੀ ਬਣਾਈ ਜਾਵੇਗੀ ਤਾਂ ਕਿ ਇੱਥੇ ਹੋਣ ਵਾਲੇ ਕੰਮ ਨੂੰ ਸਮੇਂ ਸਿਰ ਨਿਪਟਾਇਆ ਜਾ ਸਕੇ।   ਉਨ੍ਹਾਂ ਕਿਹਾ ਕਿ ਪੁਲ ਤੋਂ ਲੰਘਦੇ ਰਾਹੀਆਂ ਅਤੇ ਆਵਾਜਾਈ ਵਾਲੇ ਵਾਹਨਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ ਅਤੇ ਕਿਸੇ ਵੀ ਦੁਰਘਟਨਾ ਨੂੰ ਰੋਕਣ ਲਈ ਉਸਾਰੀ ਏਜੰਸੀ ਵੱਲੋਂ ਸਾਰੇ ਉਪਾਅ ਕੀਤੇ ਜਾਣਗੇ।   ਇਸ ਦੌਰਾਨ ਲੋਕ ਨਿਰਮਾਣ ਵਿਭਾਗ (ਬੀ ਅਤੇ ਆਰ) ਦੇ ਜੂਨੀਅਰ ਇੰਜਨੀਅਰ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲ 'ਤੇ ਆਵਾਜਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਰਹੇਗੀ ਅਤੇ ਲੋਕਾਂ ਨੂੰ ਆਉਣ-ਜਾਣ ਲਈ ਹੋਰ ਰਸਤੇ ਦੀ ਵਰਤੋਂ ਕਰਨੀ ਪਵੇਗੀ।  ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਾਰਜਕਾਰੀ ਇੰਜੀਨਅਰ ਰਾਜਿੰਦਰ ਕੁਮਾਰ ਦੀ ਅਗਵਾਈ 'ਚ ਇਸ ਕੰਮ ਨੂੰ ਜਲਦੀ ਪੂਰਾ ਕੀਤਾ ਜਾਵੇਗਾ।

ਐਸ ਐਸ ਪੀ ਵਲੋਂ ਰਾਤਰੀ ਗਸ਼ਤ ਲਈ ਤਿੰਨ ਗਜ਼ਟਿਡ ਅਫ਼ਸਰਾਂ ਦੀ ਅਗਵਾਈ `ਚ 120 ਪੁਲਿਸ ਕਰਮੀ ਤਾਇਨਾਤ

ਪੁਲਿਸ ਵੱਲੋਂ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ `ਤੇ ਚੌਕਸੀ ਬਣਾਈ ਰੱਖਣ ਲਈ ਕੀਤਾ ਗਿਆ ਉਪਰਾਲਾ
ਨਵਾਂਸ਼ਹਿਰ, 26 ਨਵੰਬਰ: ਜ਼ਿਲ੍ਹੇ `ਚ ਰਾਤ ਸਮੇਂ ਅਮਨ-ਕਾਨੂੰਨ ਦੀ ਸਥਿਤੀ `ਤੇ ਨੇੜਿਓਂ ਨਜ਼ਰ ਰੱਖਣ ਲਈ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਕੰਵਰਦੀਪ ਕੌਰ ਨੇ ਜ਼ਿਲ੍ਹੇ ਵਿੱਚ ਤਿੰਨ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 120 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹਨ। ਇਸ ਮੁਹਿੰਮ ਬਾਰੇ  ਵਧੇਰੇ ਜਾਣਕਾਰੀ ਦਿੰਦਿਆਂ ਐਸ ਐਸ ਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਇਹ ਟੀਮਾਂ ਜ਼ਿਲ੍ਹੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤਿੰਨਾਂ ਸਬ-ਡਿਵੀਜ਼ਨਾਂ ਵਿੱਚ ਵੱਖ-ਵੱਖ ਥਾਵਾਂ `ਤੇ ਪੁਲਿਸ ਨਾਕੇ ਲਗਾ ਕੇ ਚੈਕਿੰਗ ਕਰਨਗੀਆਂ ਅਤੇ ਨਿੱਜੀ ਵਾਹਨਾਂ ਦੀ ਫਿਜ਼ੀਕਲ ਚੈਕਿੰਗ ਦੀ ਨਿਗਰਾਨੀ ਕਰਨਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐਂਟਰੀ ਪੁਆਇੰਟਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਵਾਹਨ ਨੂੰ ਬਿਨਾਂ ਚੈਕਿੰਗ ਦੇ ਨਹੀਂ ਜਾਣ ਦਿੱਤਾ ਜਾਵੇਗਾ। ਐਸ ਐਸ ਪੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ ਜਿਸ ਲਈ ਇਹ ਟੀਮਾਂ ਆਪੋ ਆਪਣੇ ਇਲਾਕਿਆਂ ਵਿੱਚ ਗਸ਼ਤ ਕਰ ਰਹੀਆਂ ਹਨ। ਜ਼ਿਲ੍ਹਾ ਪੁਲੀਸ ਮੁਖੀ ਨੇ ਟੀਮਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਉਹ ਖੁਦ ਵੀ `ਓਪਰੇਸ਼ਨ ਨਾਈਟ ਡੋਮੀਨੇਸ਼ਨ` ਤਹਿਤ ਲਗਾਈਆਂ ਗਈਆਂ ਟੀਮਾਂ ਦੀ ਚੈਕਿੰਗ ਲਈ ਜਾਂਦੇ ਹਨ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਜ਼ਿਲ੍ਹੇ ਨੂੰ ਗਲਤ ਅਨਸਰਾਂ ਤੋਂ ਮੁਕਤ ਰੱਖ ਕੇ, ਲੋਕਾਂ ਨੂੰ ਪੂਰਨ ਸੁਰੱਖਿਆ ਦਾ ਮਾਹੌਲ ਦਿੱਤਾ ਜਾਵੇ।

ਰਿਲਾਇੰਸ ਦੇ ਸਟੋਰ ਅੱਗੇ ਧਰਨੇ ਤੇ ਕਿਸਾਨੀ ਘੋਲ ਦੀ ਵਰ੍ਹੇਗੰਢ ਮਨਾਈ

ਨਵਾਸ਼ਹਿਰ 26 ਨਵੰਬਰ :- ਅੱਜ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਤੀ ਦੀਆਂ ਹੱਦਾਂ ਉੱਤੇ ਲੱਗੇ ਕਿਸਾਨੀ ਮੋਰਚੇ ਦੀ ਵਰ੍ਹੇਗੰਢ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਨਵਾਸ਼ਹਿਰ ਵਿਖੇ ਰਿਲਾਇੰਸ ਕੰਪਨੀ ਦੇ ਸੁਪਰ ਸਟੋਰ ਅੱਗੇ ਵਰ੍ਹੇਗੰਢ ਮਨਾਈ ਗਈ।ਇਸ ਮੌਕੇ ਵਿਚਾਰ ਪੇਸ਼ ਕਰਦਿਆਂ ਇਫਟੂ ਪੰਜਾਬ ਦੇ ਸੂਬਾਈ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਅਤੇ ਜਮਹੂਰੀ ਅਧਿਕਾਰ ਸਭਾ ਦੇ ਜਿਲਾ ਸਕੱਤਰ ਜਸਬੀਰ ਦੀਪ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਅਮਲ ਸ਼ੁਰੂ ਕਰਨਾ ਦੇਸ਼ ਦੀ ਕਿਸਾਨੀ ਅਤੇ ਸਹਿਯੋਗੀ ਜਥੇਬੰਦੀਆਂ ਦੇ ਸੰਘਰਸ਼ ਦੀ ਜਿੱਤ ਹੈ।ਇਸ ਦੇਸ਼ ਵਿਆਪੀ ਘੋਲ ਨੇ ਇਹ ਕਿਸਾਨੀ ਘੋਲ ਜਿੱਤਣ ਦੇ ਨਾਲ ਨਾਲ ਫਾਸ਼ੀਵਾਦੀ ਮੋਦੀ ਸਰਕਾਰ ਦਾ ਘੁਮੰਡ ਵੀ ਤੋੜਿਆ ਹੈ।ਉਹਨਾਂ ਕਿਹਾ ਕਿ ਇਹ ਜਿੱਤ ਐਨੀ ਸੌਖੀ ਪ੍ਰਾਪਤ ਨਹੀਂ ਹੋਈ ਇਸਦੇ ਲਈ 700 ਤੋਂ ਵੱਧ ਕਿਸਾਨਾਂ ਨੂੰ ਆਪਣੀਆਂ ਜਾਨਾਂ ਕੁਰਬਾਨ ਕਰਨੀਆਂ ਪਈਆਂ।ਰਿਲਾਇੰਸ ਕੰਪਨੀ ਦੇ ਸੁਪਰ ਸਟੋਰ ਅੱਗੇ ਦਿਨ ਰਾਤ ਚੱਲਦੇ ਕਿਰਤੀ ਕਿਸਾਨ ਯੂਨੀਅਨ ਦੇ ਧਰਨੇ ਨੂੰ ਇਕ ਸਾਲ ਦੋ ਮਹੀਨੇ ਦਾ ਸਮਾਂ ਹੋਣ ਜਾ ਰਿਹਾ ਹੈ ਇਥੋਂ ਇਸ ਜਿਲ੍ਹੇ ਨੂੰ ਸੰਘਰਸ਼ ਦੀ ਅਗਵਾਈ ਦਿੱਤੀ ਗਈ ਹੈ।ਇਸ ਮੋਰਚੇ ਵਿਚ ਕਿਸਾਨਾਂ ਦੇ ਨਾਲ ਮਜਦੂਰਾਂ, ਵਿਦਿਆਰਥੀਆਂ, ਨੌਜਵਾਨਾਂ, ਮੁਲਾਜ਼ਮਾਂ, ਪ੍ਰਵਾਸੀ ਮਜਦੂਰਾਂ, ਵਪਾਰੀਆਂ, ਔਰਤਾਂ ਦਾ ਵੀ ਵੱਡਾ ਯੋਗਦਾਨ ਹੈ।ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਬਲਜੀਤ ਸਿੰਘ ਧਰਮਕੋਟ ਅਤੇ ਪੇਂਡੂ ਮਜਦੂਰ ਯੂਨੀਅਨ ਦੇ ਜਿਲਾ ਆਗੂ ਹਰੀ ਰਾਮ ਰਸੂਲਪੁਰੀ ਨੇ ਵੀ ਵਿਚਾਰ ਪੇਸ਼ ਕੀਤੇ।
ਕੈਪਸ਼ਨ : ਮੋਦੀ ਸਰਕਾਰ ਵਿਰੁੱਧ ਨਾਹਰੇਬਾਜ਼ੀ ਕਰਦੇ ਹੋਏ ਜਥੇਬੰਦੀਆਂ ਦੇ ਕਾਰਕੁੰਨ।

ਢਾਹਾਂ ਕਲੇਰਾਂ ਵਿਖੇ 03 ਦਸੰਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਦਾ ਬੈਨਰ ਜਾਰੀ

ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਢਾਹਾਂ ਕਲੇਰਾਂ ਵਿਖੇ 03 ਦਸੰਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਦਾ ਬੈਨਰ ਜਾਰੀ
ਗਿਆਨੀ ਮਾਨ ਸਿੰਘ ਜੀ ਕਥਾ ਵਾਚਕ ਅਤੇ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸਮਾਗਮ ਵਿਚ ਭਰਨਗੇ ਹਾਜ਼ਰੀਆਂ
ਬੰਗਾ : 26 ਨਵੰਬਰ : (  ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ  ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਜੁੱਗੋ ਜੁੱਗ ਅਟੱਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ 03 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਟਰੱਸਟ ਦੇ ਮੁੱਖ ਸੇਵਾਦਾਰ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਪ੍ਰਬੰਧਕਾਂ ਨੇ ਮਹਾਨ ਗੁਰਮਤਿ ਸਮਾਗਮ ਦਾ ਬੈਨਰ ਜਾਰੀ ਕਰਨ ਮੌਕੇ ਪ੍ਰਦਾਨ ਕੀਤੀ।
ਸ. ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 03 ਦਸੰਬਰ ਦਿਨ ਬੁੱਧਵਾਰ ਨੂੰ ਮਹਾਨ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਜੀ ਦੇ ਭੋਗ 09.00 ਵਜੇ ਸਵੇਰੇ ਪੈਣਗੇ ਅਤੇ ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਮਨਿੰਦਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਅਤੇ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਾਲਾਨਾ ਮਹਾਨ ਗੁਰਮਤਿ ਸਮਾਗਮ ਵਿਚ ਪੰਥ ਦੇ ਮਹਾਨ ਕਥਾ ਵਾਚਕ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਜੀ (ਸਾਬਕਾ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ)  ਵੀ ਵਿਸ਼ੇਸ਼ ਤੌਰ ਪੁੱਜਣਗੇ ਜੋ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ।
ਇਹ ਜਾਣਕਾਰੀ ਦੇਣ ਮੌਕੇ ਟਰੱਸਟ ਦੇ ਮੁੱਖ ਸੇਵਾਦਾਰ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਤੇ ਚੇਅਰਮੈਨ ਫਾਈਨਾਂਸ ਕਮੇਟੀ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਵਰਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ।  ਇਸ ਸਾਲਾਨਾ ਮਹਾਨ ਗੁਰਮਤਿ ਸਮਾਗਮ ਵਿਚ ਦੇਸ ਵਿਦੇਸ ਦੀਆਂ ਸਮੂਹ ਦਾਨੀ ਸੰਗਤਾਂ, ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ, ਟਰੱਸਟ ਅਧੀਨ ਚੱਲਦੇ ਅਦਾਰਿਆਂ ਦੇ ਸਟਾਫ਼, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰੀਆਂ ਭਰਨਗੀਆਂ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।
ਫੋਟੋ ਕੈਪਸ਼ਨ :   ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ  ਬੈਨਰ ਜਾਰੀ ਕਰਨ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ  ਢਾਹਾਂ ਕਲੇਰਾਂ ਦੇ ਪ੍ਰਬੰਧਕ ਅਤੇ ਪਤਵੰਤੇ ਸੱਜਣ

Virus-free. www.avast.com

ਕਿਰਤੀ ਕਿਸਾਨ ਯੂਨੀਅਨ ਦਾ ਜਥਾ ਦਿੱਲੀ ਲਈ ਰਵਾਨਾ

ਨਵਾਸ਼ਹਿਰ 25 ਨਵੰਬਰ :- ਦਿੱਲੀ ਬਾਰਡਰ ਤੇ 26 ਨਵੰਬਰ ਨੂੰ ਕਿਸਾਨੀ ਘੋਲ ਦੀ ਵਰ੍ਹੇਗੰਢ ਮਨਾਉਣ ਲਈ ਅੱਜ ਸਥਾਨਕ ਰਿਲਾਇੰਸ ਸਟੋਰ ਤੋਂ ਕਿਰਤੀ ਕਿਸਾਨ ਯੂਨੀਅਨ ਦਾ ਜਥਾ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਦਿੱਲੀ ਨੂੰ ਰਵਾਨਾ ਹੋਇਆ।ਇਸ ਮੌਕੇ ਵਿਚਾਰ ਪੇਸ਼ ਕਰਦਿਆਂ ਬੈਂਸ ਨੇ ਕਿਹਾ ਕਿ ਮੋਦੀ ਸਰਕਾਰ ਦਾ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਅਮਲ ਸ਼ੁਰੂ ਕਰਨਾ ਕਿਸਾਨਾਂ ਦੀ ਜਿੱਤ ਹੈ।ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਐਮ ਐਸ ਪੀ ਦੀ ਗਰੰਟੀ ਸਬੰਧੀ ਕਾਨੂੰਨ, ਕਿਸਾਨਾਂ ਦੀ ਸ਼ਹੀਦੀ ਸਮਾਰਕ,ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ਾ,ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਬਰਖਾਸਤਗੀ ਦੀ ਵੀ ਮੰਗ ਕਰ ਰਹੀਆਂ ਹਨ।ਉਹਨਾਂ ਕਿਹਾ ਕਿ ਖੇਤੀ ਕਾਨੂੰਨਾਂ ਸਬੰਧੀ ਵਾਪਸੀ ਕਿਸਾਨਾਂ ਦੇ ਏਕੇ ਅਤੇ ਸੰਘਰਸ਼ ਦੀ ਜਿੱਤ ਹੈ ।ਉਹਨਾਂ ਕਿਹਾ ਕਿ ਕਿਸਾਨਾਂ ਦੇ ਇਸ ਘੋਲ ਨੂੰ ਅਸਫਲ ਬਣਾਉਣ ਲਈ ਮੋਦੀ ਸਰਕਾਰ ਨੇ ਹਰ ਤਰ੍ਹਾਂ ਦੇ ਘਟੀਆ ਹੱਥਕੰਡੇ ਅਪਣਾਏ।700 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਗਈਆਂ।ਕਿਸਾਨਾਂ ਨੇ ਅੰਤਾਂ ਦੀ ਗਰਮੀ ਅਤੇ ਸਰਦੀ ਆਪਣੇ ਪਿੰਡਿਆਂ ਉੱਤੇ ਹੰਢਾਈ।ਕਿਸਾਨਾਂ ਦਾ ਸਬਰ ਅਤੇ ਅਨੁਸ਼ਾਸਨ ਰੰਗ ਲਿਆਇਆ।ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਪਹਿਲੇ ਦਿਨ ਤੋਂ ਹੀ ਆਖ ਰਹੀਆਂ ਸਨ ਕਿ ਕਿਸਾਨ ਘੋਲ ਜਿੱਤ ਕੇ ਹੀ ਘਰਾਂ ਨੂੰ ਪਰਤਣਗੇ ।ਜਿਹਨਾਂ ਨੇ ਆਪਣੇ ਬੋਲ ਪੁਗਾਏ।ਇਸ ਜਥੇ ਵਿਚ ਗੁਰਬਖਸ਼ ਕੌਰ ਸੰਘਾ, ਪਰਮਜੀਤ ਸਿੰਘ ਸ਼ਹਾਬਪੁਰ, ਮੱਖਣ ਸਿੰਘ ਭਾਨਮਜਾਰਾ, ਮਨਜੀਤ ਕੌਰ ਅਲਾਚੌਰ,ਸੁਰਿੰਦਰ ਸਿੰਘ ਮਹਿਰਮਪੁਰ,ਬਿੱਕਰ ਸਿੰਘ ਸ਼ੇਖੂਪੁਰ,ਗੁਰਦਿਆਲ ਰੱਕੜ ,ਬਚਿੱਤਰ ਸਿੰਘ ਮਹਿਮੂਦ ਪੁਰ, ਬਲਜਿੰਦਰ ਸਿੰਘ ਤਰਕਸ਼ੀਲ ਅਤੇ ਹੋਰ ਆਗੂ ਸ਼ਾਮਲ ਸਨ।
ਕੈਪਸ਼ਨ : ਕਿਰਤੀ ਕਿਸਾਨ ਯੂਨੀਅਨ ਦਾ ਜਥਾ ਨਵਾਸ਼ਹਿਰ ਤੋਂ ਦਿੱਲੀ ਲਈ ਰਵਾਨਾ ਹੁੰਦਾ ਹੋਇਆ।

ਪੁਲਿਸ ਵੱਲੋਂ ਔਰਤ ਦੇ ਕਤਲ ਦਾ ਦੋਸ਼ੀ ਮਹਿਜ ਕੁੱਝ ਹੀ ਘੰਟਿਆ ਵਿੱਚ ਕੀਤਾ ਗ੍ਰਿਫਤਾਰ

ਨਵਾਂਸ਼ਹਿਰ 25 ਨਵੰਬਰ (ਵਿਸ਼ੇਸ਼ ਪ੍ਰਤੀਨਿਧੀ) ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਥਾਣਾ ਸਦਰ ਬੰਗਾ ਅਧੀਨ ਆਉਂਦੇ ਪਿੰਡਮਜਾਰਾ ਨੌ ਅਬਾਦ ਵਿਖੇ ਔਰਤ ਦਾ ਕਤਲ ਕਰਕੇ ਭੱਜੇ ਦੋਸ਼ੀ ਨੂੰ ਮਹਿਜ ਕੁੱਝ ਹੀ ਘੰਟਿਆ ਵਿੱਚ ਗ੍ਰਿਫਤਾਰ ਕਰਕੇ ਕਤਲ ਕੇਸ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਸ੍ਰੀਮਤੀ ਕੰਵਰਦੀਪ ਕੌਰ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਅੱਜ ਮਿਤੀ 25-11-2021 ਨੂੰ ਮੋਹਣ ਲਾਲ ਵਾਸੀ ਮੂਸਾਪੁਰ ਨੇ ਥਾਣਾ ਸਦਰ ਬੰਗਾ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਸਦਾ ਭਰਾ ਸੋਹਣ ਲਾਲ ਜੋ ਪਿਛਲੇ 10 ਸਾਲਾਂ ਤੋਂ ਵਿਦੇਸ਼ ਇਟਲੀ ਗਿਆ ਹੋਇਆ, ਜਿਸਦੀ ਘਰਵਾਲੀ ਜਸਵੀਰ ਕੌਰ ਮੂਸਾਪੁਰ ਵਿਖੇ ਹੀ ਰਹਿੰਦੀ ਹੈ, ਜਿਸਦੇ ਇੱਕ ਲੜਕੀ ਅੰਮ੍ਰਿਤਪਾਲ ਕੌਰ ਉਮਰ ਕਰੀਬ 10 ਸਾਲ ਹੈ, ਜੋ ਸਤਲੁਜ ਪਬਲਿਕ ਸਕੂਲ, ਬੰਗਾ ਵਿਖੇ ਤੀਸਰੀ ਕਲਾਸ ਵਿੱਚ ਪੜ੍ਹਦੀ ਹੈ। ਉਸਦੀ ਭਰਜਾਈ ਜਸਵੀਰ ਕੌਰ ਪਿੰਡਮਜਾਰਾ ਨੌ ਅਬਾਦ ਵਿਖੇ ਇੱਕ ਪਲਾਟ ਲੈ ਕੇ ਕੋਠੀ ਬਣਾ ਰਹੀ ਸੀ, ਜੋ ਉਸਾਰੀ ਅਧੀਨ ਹੈ। ਮਿਤੀ 24-11-2021 ਨੂੰ ਰੋਜਾਨਾ ਦੀ ਤਰ੍ਹਾਂ ਉਸਦੀ ਭਰਜਾਈ ਆਪਣੀ ਲੜਕੀ ਅੰਮ੍ਰਿਤਪਾਲ ਕੌਰ ਨੂੰ ਸਵੇਰੇ 07 ਵਜੇ ਸਤਲੁਜ ਪਬਲਿਕ ਸਕੂਲ, ਬੰਗਾ ਵਿਖੇ ਸਕੂਟਰੀ ਤੇ ਛੱਡਣ ਗਈ ਸੀ, ਜੋ ਵਾਪਸ ਨਹੀਂ ਆਈ ਤੇ ਜਿਸਦਾ ਵੀ ਫੋਨ ਬੰਦ ਆ ਰਿਹਾ ਸੀ ਅਤੇ ਫਿਰ ਉਸਨੇ ਆਪਣੀ ਭਰਜਾਈ ਦੀ ਕੋਠੀ ਵਿੱਚ ਲੇਬਰ ਦਾ ਕੰਮ ਕਰਦੇ ਵਿਕਾਸ ਸਿੰਘ ਵਾਸੀ ਯੂ.ਪੀ.ਨੂੰ ਫੋਨ ਕੀਤਾ, ਜਿਸਦਾ ਫੋਨ ਬੰਦ ਆ ਰਿਹਾ ਸੀ। ਉਸਨੇ ਆਪਣੀ ਭਰਜਾਈ ਦੀ ਭਾਲ ਕਰਨੀ ਸ਼ੁਰੂ ਕੀਤੀ ਤਾਂ ਅੱਜ ਉਸਨੂੰ ਪਤਾ ਲੱਗਾ ਕਿ ਉਸਦੀ ਭਰਜਾਈ ਜਸਵੀਰ ਕੌਰ ਦੀ ਲਾਸ਼ਮਜਾਰਾ ਨੌ ਅਬਾਦ ਦੇ ਬੇ-ਅਬਾਦ ਖੂਹ ਵਿੱਚ ਪਈ ਹੈ। ਉਸਨੂੰ ਪੱਕਾ ਯਕੀਨ ਹੈ ਕਿ ਵਿਕਾਸ ਸਿੰਘ ਨੇ ਉਸਦੀ ਭਰਜਾਈ ਜਸਵੀਰਕੌਰ ਨੂੰ ਪੈਸਿਆ ਦੇ ਲੈਣ-ਦੇਣ ਕਰਕੇ ਕਤਲ ਕਰਕੇ ਲਾਸ਼ਨੂੰ ਖੁਰਦ-ਬੁਰਦ ਕਰਨ ਦੀ ਨੀਯਤ ਨਾਲ ਖੂਹ ਵਿੱਚ ਸੁੱਟ ਦਿੱਤਾ।ਇਸ ਸਬੰਧੀ ਮੁਕੱਦਮਾ ਨੰਬਰ125 ਮਿਤੀ 25-11-2021 ਅ/ਧ302,201ਭ:ਦ:ਥਾਣਾ ਸਦਰ ਬੰਗਾ ਵਿਖੇ ਦਰਜ ਕਰਕੇ ਪੁਲੀਸ ਵੱਲੋਂ ਤਫਤੀਸ਼ ਸ਼ੁਰੂ ਕੀਤੀ ਗਈ।
             ਮੁਕੱਦਮੇ ਦੀ ਸੰਵੇਦਨਸ਼ੀਲਤਾ ਨੂੰ ਵੇਖਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ,  ਉਪ ਕਪਤਾਨ ਪੁਲਿਸ, ਬੰਗਾ ਅਤੇ ਮੁੱਖ ਅਫਸਰ ਥਾਣਾ ਸਦਰ ਬੰਗਾ ਤੇ ਅਧਾਰਿਤ ਵੱਖ-ਵੱਖ ਟੀਮਾਂ ਬਣਾ ਕੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕੀਤੀ ਗਈ, ਜਿਸਦੇ ਸਾਰਥਿਕ ਨਤੀਜੇ ਵਜੋਂ ਐਸ.ਆਈ. ਰਾਜੀਵ ਕੁਮਾਰ ਮੁੱਖ ਅਫਸਰ ਥਾਣਾ ਸਦਰ ਬੰਗਾ ਦੀ ਪੁਲਿਸ ਪਾਰਟੀ ਵੱਲੋਂ ਦੋਸ਼ੀ ਵਿਕਾਸ ਸਿੰਘ ਪੁੱਤਰ ਜੰਗ ਬਹਾਦਰ ਵਾਸੀ ਪਿੰਡ ਬਹੇੜਾ (ਯੂ.ਪੀ) ਨੂੰ ਕੁੱਝ ਹੀ ਘੰਟਿਆਂ ਵਿੱਚ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।ਇਸ  ਮੁਕੱਦਮੇ ਦੀ ਸਬੰਧੀ ਪੁਲੀਸ ਵੱਲੋਂ ਅਗਲੇਰੀ ਕਾਰਵਾਈ ਅਤੇ ਤਫਤੀਸ਼ ਜਾਰੀ ਹੈ।

ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ ਯੂਨੀਅਨ ਇਕਾਈ ਨਵਾਂਸ਼ਹਿਰ ਦੀ ਮੀਟਿੰਗ ਹੋਈ

ਨਵਾਂਸ਼ਹਿਰ 25 ਨਵੰਬਰ : ਅੱਜ    ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ ਯੂਨੀਅਨ ਪੰਜਾਬ ਦੀ ਦੀ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਦੀ ਮੀਟਿੰਗ ਹੋਈ ਜਿਸ ਵਿਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਨਰੰਜਣਜੋਤ ਸਿੰਘ ਚਾਂਦਪੁਰੀ ਵਲੋਂ ਆਪਣੇ ਕੇਡਰ ਦੇ ਐਸ ਐਲ ਏ ਸਾਥੀਆਂ ਨਾਲ ਮੀਟਿੰਗ ਦੌਰਾਨ ਬਿਆਨ ਦਿੱਤਾ ਗਿਆ ਕਿ ਜਥੇਬੰਦੀ ਵਲੋਂ ਅਣਰਿਵਾਇਜਡ ਤੇ ਪਾਰਸ਼ਲੀ ਰਿਵਾਇਜ਼ਡ ਫਰੰਟ ਦੇ ਝੰਡੇ ਹੇਠ 2011 ਦੀ ਟੁੱਟੀ ਪੇ ਪੇਰਟੀ ਨੂੰ  ਬਹਾਲ ਕਰਵਾਉਣ ਲਈ (24 ਨਵੰਬਰ ਨੂੰ) ਖਰੜ ਵਿੱਚ  ਇੱਕ ਬਹੁਤ ਵੱਡੀ ਬੇਮਿਸਾਲ ਰੈਲੀ ਕਰਨ ਦਾ ਐਲਾਨ ਕੀਤਾ ਸੀ ਜਿਸ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ ਯੂਨੀਅਨ ਪੰਜਾਬ ਆਪਣੇ ਐਸ ਐਲ ਏ ਸਾਥੀਆਂ ਭਰਵੀ ਸ਼ਮੂਲੀਅਤ ਕਰਨ ਜਾ ਰਹੀ ਸੀ । ਪਰ ਰੈਲੀ ਕਰਨ ਤੋਂ ਪਹਿਲਾਂ ਹੀ ਮੋਰਿੰਡਾ ਪ੍ਰਸ਼ਾਸ਼ਨ ਮਾਨਯੋਗ ਸ਼੍ਰੀ ਵਿਵੇਕ ਨਿਰਮੋਹੀ ਮੈਜਿਸਟ੍ਰੇਟ ਵੱਲੋਂ ਪ੍ਰਿੰਸੀਪਲ ਸੈਕਟਰੀ ਸ਼੍ਰੀ ਹੁਸਨ ਲਾਲ ਜੀ ਨਾਲ ਦੁਬਾਰਾ ਫਰੰਟ ਦੀ ਮੀਟਿੰਗ ਦਾ ਸਮਾਂ ਸਿਵਲ ਸਕੱਤਰੇਤ ਵਿਖੇ 29 ਨਵੰਬਰ ਨੂੰ 4.30 ਵਜੇ ਸ਼ਾਮ ਨੂੰ ਲਿਖਤੀ ਰੂਪ ਤਹਿ ਕੀਤਾ ਗਿਆ । ਪਰ ਪੇ ਪੈਰਟੀ ਬਹਾਲ ਨਾ ਹੋਣ ਕਾਰਣ ਜਥੇਬੰਦੀ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀ ਪਿਛਲੇ ਚਾਰ ਸਾਲ ਤੋਂ ਪੰਜਾਬ ਦੇ ਸਾਰੇ ਐਮ.ਐਲ.ਏ  ਅਤੇ ਮਨਿਸਟਰ ਸਾਹਿਬਾਨਾ ਅਤੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਚੁੱਕੀ ਹਾਂ ਅਤੇ ਜਦੋਂ ਵੀ ਮੰਤਰੀ ਸਾਹਿਬ ਵਲੋਂ ਸਾਡੀਆਂ ਮੰਗਾਂ ਨੂੰ ‌ਪੜ੍ਹਿਆ ਜਾਂਦਾ ਹੈ ਤਾਂ ਉਦੋਂ ਸਾਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਤੁਹਾਡੀਆਂ ਮੰਗਾਂ ਬਿਲਕੁਲ ਜਾਇਜ਼ ਹਨ ਅਸੀਂ ਜਲਦੀ ਹੀ ਸੀ ਐਮ ਸਾਹਿਬ ਨਾਲ ਗੱਲ ਕਰਕੇ ਤੁਹਾਡੇ ਹੱਲ ਕਰਵਾਗੇ‌, ਪਰ ਅੱਜ ਤੱਕ ਮੀਟਿੰਗ ਤੋਂ ਇਲਾਵਾ ਕੋਈ ਹੱਲ ਨਹੀਂ ਨਿਕਲਿਆ । ਇਸਦੇ ਨਾਲ ਮੀਟਿੰਗ ਦੌਰਾਨ ਮੀਟਿੰਗ ਵਿੱਚ ਸ਼ਾਮਿਲ ਮੈਂਬਰਾਂ ਨੇ ਸਹਿਮਤੀ ਨਾਲ ਵੱਡਾ ਐਲਾਨ ਕੀਤਾ ਜੇਕਰ 29 ਨਵੰਬਰ ਦੀ ਫਰੰਟ ਦੀ ਹੋਣ ਵਾਲੀ ਮੀਟਿੰਗ ਵਿੱਚ ਸਰਕਾਰ ਪੇ ਪੈਰਟੀ ਬਹਾਲ ਨਹੀਂ ਕਰਦੀ ਤਾਂ ਜਥੇਬੰਦੀ ਵਲੋਂ  ਸਰਕਾਰ ਖ਼ਿਲਾਫ਼ ਵੱਡੇ ਮੁਜ਼ਾਹਰੇ ਕੀਤੇ ਜਾਣਗੇ।ਜਿਸ ਵਿਚ ਪੱਕਾ ਮੋਰਚਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਅਤੇ ਸਰਕਾਰ ਦੇ ਪੰਜਾਬ ਭਰ ਕੀਤੇ ਜਾ ਰਹੇ ਪ੍ਰੋਗਰਾਮਾਂ ਤੇ ਵੀ ਸਰਕਾਰ ਦੇ ਘਿਰਾਓ ਕੀਤੇ ਜਾਣਗੇ । ਜਿਸ ਦੀ ਨਿਰੋਲ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ । ਇਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਯੁਗੇਸ਼ ਕੌੜਾ , ਹਰਿੰਦਰ ਸਿੰਘ ਖਾਲਸਾ,ਸੁਮਿਤ ਸੋਢੀ, ਵਰਿੰਦਰ ਸੁਮਨ, ਰੁਪਿੰਦਰ ਸਹਾਰਨ, ਹਰਪ੍ਰੀਤ ਸਿੰਘ, ਕਰਨੈਲ ਧਮਾਈ, ਦਲਵੀਰ ਸਿੰਘ,ਸੈਲੀ ਮਾਨ, ਜਤਿੰਦਰ ਵਾਲੀਆ,ਮੀਨਾ ਰਾਣੀ, ਮਨਪ੍ਰੀਤ ਕੌਰ, ਦਵਿੰਦਰ ਕੌਰ,ਅਵਤਾਰ ਸਿੰਘ, ਗੁਰਦੀਪ ਸਿੰਘ, ਧਰਮਪਾਲ ਬਲਾਚੌਰ , ਮਨਪ੍ਰੀਤ ਸਿੰਘ, ਸੁਰਿੰਦਰ ਰੱਤੇਵਾਲ, ਸੰਜੀਵ ਕੁਮਾਰ ਰਾਹੋਂ ਹਾਜ਼ਿਰ ਸਨ।

Virus-free. www.avast.com

ਪੰਜਾਬ ਵਿੱਚ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਮੁੱਖ ਮੰਤਰੀ ਅਤੇ ਖੁਰਾਕ ਸਪਲਾਈ ਮੰਤਰੀ ਨੇ ਡੀ ਐਫ ਐਸ ਸੀ ਮਧੂ ਨੂੰ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਆ
ਡੀ. ਸੀ. ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਨੂੰ ਮਿਲੇ ਇਸ ਮਾਣ ਲਈ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਗੀਦਾਰਾਂ ਨੂੰ ਸਿਹਰਾ ਦਿੱਤਾ

ਨਵਾਂਸ਼ਹਿਰ, 25 ਨਵੰਬਰ:- ਪੰਜਾਬ ਵਿੱਚ ਹਾਲ ਹੀ ਵਿੱਚ ਸਮਾਪਤ ਹੋਏ 2021-22 ਦੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਸਮੇਂ ਸਿਰ ਖਰੀਦ, ਤੁਰੰਤ ਲਿਫਟਿੰਗ ਅਤੇ ਕਿਸਾਨਾਂ ਨੂੰ ਸਮਾਂਬਧ ਅਦਾਇਗੀਆਂ ਦੇ ਚਲਦਿਆਂ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਰਾਜ ਵਿੱਚ ਦੂਜਾ ਸਥਾਨ ਮਿਲਿਆ ਹੈ।
      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 31 ਅਨਾਜ ਮੰਡੀਆਂ ਵਿੱਚ ਖਰੀਦ ਸੀਜ਼ਨ ਦੌਰਾਨ ਏਜੰਸੀਆਂ ਵੱਲੋਂ ਕੁੱਲ 3.80 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਅਤੇ ਕਿਸਾਨਾਂ ਨੂੰ 745 ਕਰੋੜ ਰੁਪਏ ਦੀ ਅਦਾਇਗੀ ਮਿੱਥੇ ਸਮੇਂ ਵਿੱਚ ਕੀਤੀ ਗਈ, ਜਿਸ ਨੇ ਨਿਰਵਿਘਨ ਖਰੀਦ ਵਿੱਚ ਜ਼ਿਲ੍ਹੇ ਨੂੰ ਦੂਜੇ ਸਥਾਨ 'ਤੇ ਲਿਆਂਦਾ।
        ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੇ ਇੱਕ- ਇੱਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ, ਇਸ ਟੀਚੇ ਦੀ ਪ੍ਰਾਪਤੀ ਲਈ ਸਾਰੇ ਸਬੰਧਤ ਵਿਭਾਗਾਂ ਨੇ ਰਲ ਮਿਲ ਕੇ ਕੰਮ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਖਰੀਦ ਕੇਂਦਰਾਂ 'ਤੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
       ਸ਼੍ਰੀ ਸਾਰੰਗਲ ਨੇ ਖੁਰਾਕ, ਸਿਵਲ ਸਪਲਾਈ ਅਧਿਕਾਰੀਆਂ, ਖਰੀਦ ਏਜੰਸੀਆਂ ਦੇ ਮੁਖੀਆਂ ਅਤੇ ਉਡਣ ਦਸਤੇ ਦੇ ਮੈਂਬਰਾਂ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰਨ ਦੀ ਸ਼ਲਾਘਾ ਕੀਤੀ।  ਉਨ੍ਹਾਂ ਨੇ ਸਮੇਂ ਸਿਰ ਝੋਨਾ ਚੁੱਕਣ ਲਈ ਹੋਰ ਭਾਗੀਦਾਰਾਂ ਜਿਵੇਂ ਕਿ ਆੜਤੀਆ, ਰਾਈਸ ਮਿੱਲਰਾਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
      ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਮਧੂ, ਜਿਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਤੋਂ ਜ਼ਿਲ੍ਹੇ ਲਈ ਇਹ ਸਨਮਾਨ (ਪ੍ਰਸ਼ੰਸਾ ਪੱਤਰ) ਪ੍ਰਾਪਤ ਕੀਤਾ, ਨੇ ਦੱਸਿਆ ਕਿ ਬੀਤੇ ਦਿਨਾਂ 'ਚ ਸਮੇਂ ਸਿਰ ਖਰੀਦ, ਲਿਫਟਿੰਗ ਅਤੇ ਭੁਗਤਾਨ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਸੀ, ਜਿਸ ਨੇ ਖਰੀਦ ਸੀਜ਼ਨ ਵਿੱਚ ਸ਼ਹੀਦ ਭਗਤ ਸਿੰਘ ਨਗਰ ਨੂੰ ਰਾਜ ਵਿਚੋਂ ਦੂਜਾ ਸਥਾਨ ਦਿਵਾ ਕੇ ਸ਼ਾਨਦਾਰ ਨਤੀਜੇ ਦਿੱਤੇ ਹਨ।
       ਉਨ੍ਹਾਂ ਕਿਹਾ ਕਿ ਫਸਲਾਂ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਦਾਣਾ ਮੰਡੀਆਂ ਵਿੱਚ ਬਾਰਦਾਨੇ ਦੀ ਲੋੜੀਂਦੀ ਮਾਤਰਾ ਉਪਲਬਧ ਕਰਵਾਈ ਗਈ ਅਤੇ ਪ੍ਰਸ਼ਾਸਨ ਵੱਲੋਂ ਇਸ ਖਰੀਦ ਨੂੰ ਨਿਰਵਿਘਨ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਗਈ।

Virus-free. www.avast.com

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ 'ਚ ਰਾਜ 'ਚ ਸਭ ਤੋਂ ਅੱਗੇ

100 ਫ਼ੀਸਦੀ ਵਿੱਚੋਂ ਕੇਵਲ 0.04 ਪ੍ਰਤੀਸ਼ਤ ਬਕਾਇਆ ਦੇ ਨਾਲ ਰਾਜ ਵਿੱਚ ਪਹਿਲੇ ਸਥਾਨ 'ਤੇ:  ਡੀ.ਸੀ. ਵਿਸ਼ੇਸ਼ ਸਾਰੰਗਲ
ਸਭ ਤੋਂ ਘੱਟ ਬਕਾਇਆ ਅਰਜ਼ੀਆਂ ਨੇ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਦੇ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ  ਸੰਕਲਪ ਨੂੰ ਦਰਸਾਇਆ
ਮਿਸ਼ਨ ਜ਼ੀਰੋ-ਪੈਂਡੈਂਸੀ ਨੂੰ ਪੂਰਾ ਕਰਨ ਲਈ ਕੀਤੇ ਅਣਥੱਕ ਯਤਨਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੀ ਸ਼ਲਾਘਾ

ਨਵਾਂਸ਼ਹਿਰ, 25 ਨਵੰਬਰ:- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ ਸੇਵਾ ਕੇਂਦਰਾਂ ਰਾਹੀਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਰਾਜ ਵਿਚ ਸਭ ਤੋਂ ਵਧੇਰੇ, 99.96 ਫ਼ੀਸਦੀ, ਨਿਪਟਾਰੇ ਦੀ ਦਰ ਹਾਸਲ ਕੀਤੀ ਹੈ। ਇਸ ਤਰ੍ਹਾਂ ਸਭ ਤੋਂ ਘੱਟ, 0.04 ਪ੍ਰਤੀਸ਼ਤ ਬਕਾਇਆ ਅਰਜ਼ੀਆਂ ਨਾਲ, ਰਾਜ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਦਾ ਸਿਹਰਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੇਵਾ ਕੇਂਦਰਾਂ ਦੀ ਸਮੁੱਚੀ ਟੀਮ ਨੂੰ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਨਾਗਰਿਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਪ੍ਰਸ਼ਾਸਨ ਦੇ ਸੰਕਲਪ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੇ ਸੁਹਿਰਦ ਯਤਨਾਂ ਤੋਂ ਬਿਨਾਂ ਪਹਿਲਾ ਦਰਜਾ ਪ੍ਰਾਪਤ ਕਰਨਾ ਸੰਭਵ ਨਹੀਂ ਸੀ।  ਸ਼੍ਰੀ ਸਾਰੰਗਲ ਜਿਨ੍ਹਾਂ ਨੇ ਇਸ ਸਾਲ 4 ਅਕਤੂਬਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸੀ, ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀਆਂ ਅਣਥੱਕ ਕੋਸ਼ਿਸ਼ਾਂ ਨੂੰ ਕਾਮਯਾਬੀ ਦਾ ਫਲ ਮਿਲਿਆ ਹੈ। ਡੀ ਸੀ ਸ਼੍ਰੀ ਸਾਰੰਗਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 24 ਨਵੰਬਰ, 2020 ਤੋਂ ਹੁਣ ਤੱਕ ਕੁੱਲ 1,37,808 ਦਰਖਾਸਤਾਂ ਪ੍ਰਾਪਤ ਹੋਈਆਂ ਸਨ ਅਤੇ ਸਾਰੇ ਬਿਨੈਕਾਰਾਂ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਸਨ ਅਤੇ ਇਸ ਵੇਲੇ ਸਿਰਫ਼ ਕੁਝ ਅਰਜ਼ੀਆਂ ਹੀ ਨਿਪਟਾਏ ਦੀ ਪ੍ਰਕਿਰਿਆ ਅਧੀਨ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਨੇ 'ਜ਼ੀਰੋ ਪੈਂਡੈਂਸੀ' ਪਹੁੰਚ ਅਪਣਾਈ ਹੈ ਜਿਸ ਲਈ ਅੰਤਿਮ ਪ੍ਰਵਾਨਗੀ ਤੋਂ ਪਹਿਲਾਂ ਨਾਗਰਿਕਾਂ ਦੀ ਅਰਜ਼ੀ 'ਤੇ ਕਾਰਵਾਈ ਕਰਨ ਵਾਲੇ ਸਾਰੇ ਕੰਮ ਕਰਨ ਵਾਲੇ ਭਾਗੀਦਾਰਾਂ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ ਕਰਨ ਲਈ ਤਹਿਸੀਲ ਜਾਂ ਸਬ-ਤਹਿਸੀਲ ਪੱਧਰ 'ਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਰਜ਼ੀਆਂ ਦੀ ਪ੍ਰੋਸੈਸਿੰਗ ਵਿੱਚ ਹਰੇਕ ਦਫ਼ਤਰ ਦੀ ਕਾਰਗੁਜ਼ਾਰੀ ਦੀ ਰੋਜ਼ਾਨਾ ਇੱਕ ਸਿਸਟਮ ਰਾਹੀਂ ਨਿਗਰਾਨੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦਰਖਾਸਤ ਲੰਬਿਤ ਪਾਈ ਜਾਂਦੀ ਹੈ ਤਾਂ ਤੁਰੰਤ ਸਬੰਧਤ ਅਧਿਕਾਰੀ ਨੂੰ ਭੇਜ ਦਿੱਤੀ ਜਾਂਦੀ ਹੈ। ਇਸ ਬਾਰੇ ਨੋਡਲ ਅਫਸਰਾਂ ਨੂੰ ਵੀ ਸੁਚੇਤ ਕੀਤਾ ਜਾਂਦਾ ਸੀ  ਜੋ ਬਾਅਦ ਵਿੱਚ ਇਹ ਯਕੀਨੀ ਬਣਾਉਂਦੇ ਸਨ ਕਿ ਬਿਨੈ-ਪੱਤਰ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੇ ਜਾਣ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ੀਰੋ ਪੈਂਡੈਂਸੀ ਦ੍ਰਿਸ਼ਟੀਕੋਣ ਲਾਈਨ-ਵਿਭਾਗਾਂ ਦੇ ਕਾਰਜਕਰਤਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਸੂਚਨਾ ਦੇ ਦੁਵੱਲੇ ਪ੍ਰਵਾਹ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤਾ ਗਿਆ ਸੀ।
      ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਸ ਸ਼ਾਨਦਾਰ ਪ੍ਰਾਪਤੀ ਲਈ ਸਬੰਧਤ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

Virus-free. www.avast.com

ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਸਾਲਾਨਾ ਗਰਾਂਟ 114 ਕਰੋੜ ਰੁਪਏ ਤੋਂ ਵਧਾ ਕੇ 240 ਕਰੋੜ ਰੁਪਏ ਕਰਨ ਦਾ ਐਲਾਨ

ਪਟਿਆਲਾ, 24 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪਲੇਠੀ ਫੇਰੀ ਦੌਰਾਨ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ 'ਚ ਲਿਆਉਣ ਲਈ ਸੂਬੇ 'ਚ 'ਪੰਜਾਬ ਸਿੱਖਿਆ ਮਾਡਲ' ਲਾਗੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਡਲ ਰਾਹੀਂ ਸੂਬੇ ਦੇ ਸਾਰੇ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਵਿੱਤੀ ਸੰਕਟ ਵਿਚ ਕੱਢ ਕੇ ਮੁਢਲਾ ਢਾਂਚਾ ਮਜ਼ਬੂਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਮੌਕੇ ਭਾਸ਼ਾ ਦੇ ਨਾਮ ਉਤੇ ਬਣੀ ਵਿਸ਼ਵ ਦੀ ਇਸ ਦੂਜੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਕੱਢਣ ਲਈ ਯੂਨੀਵਰਸਿਟੀ ਸਿਰ ਚੜ੍ਹਿਆ 150 ਕਰੋੜ ਰੁਪਏ ਦਾ ਕਰਜ਼ਾ ਵੀ ਪੰਜਾਬ ਸਰਕਾਰ ਵੱਲੋਂ ਉਤਾਰਨ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ-ਇਨ-ਏਡ 114 ਕਰੋੜ ਰੁਪਏ ਤੋਂ ਵਧਾ 240 ਕਰੋੜ ਰੁਪਏ ਕਰਨ ਐਲਾਨ ਕੀਤਾ।
  ਅੱਜ ਇੱਥੇ ਗੁਰੂ ਤੇਗ ਬਹਾਦਰ ਹਾਲ ਵਿਖੇ ਯੂਨੀਵਰਸਿਟੀ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ 9.50 ਕਰੋੜ ਰੁਪਏ ਮਹੀਨਾ ਗਰਾਂਟ ਦਿੱਤੀ ਜਾਂਦੀ ਸੀ, ਜੋ ਹੁਣ ਵਧਾ ਕੇ 20 ਕਰੋੜ ਰੁਪਏ ਮਹੀਨਾ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਐਲਾਨ ਸੂਬੇ 'ਚ ਪੰਜਾਬ ਸਿੱਖਿਆ ਮਾਡਲ ਦੇ ਤਹਿਤ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਮੁੜ ਤੋਂ ਸਿਰ ਪੈਰ ਕਰਕੇ ਮਜ਼ਬੂਤ ਕਰਨ ਲਈ ਚੁੱਕਿਆ ਹੈ। ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਗਰੀਬ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਅਤੇ ਖਾਸ ਕਰਕੇ ਮੁੱਖ ਮੰਤਰੀਆਂ ਨੇ ਪੰਜਾਬੀ ਯੂਨੀਵਰਸਿਟੀ ਦੀ ਸਾਰ ਨਹੀਂ ਲਈ ਜਿਸ ਕਾਰਨ ਪੰਜਾਬੀ ਮਾਂ ਬੋਲੀ ਦੀ ਅੰਲਬਰਦਾਰ ਯੂਨੀਵਰਸਿਟੀ ਵਿੱਤੀ ਸੰਕਟ 'ਚ ਵਿੱਚ ਬੁਰੀ ਤਰ੍ਹਾਂ ਫਸ ਗਈ ਸੀ।
  ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਤਕਨੀਕੀ ਸਿੱਖਿਆ ਮੰਤਰੀ ਹੁੰਦਿਆਂ ਵੀ ਹਰ ਪੱਧਰ 'ਤੇ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਬਹੁਤ ਜ਼ੋਰ ਅਜ਼ਮਾਇਸ਼ ਕੀਤੀ ਸੀ, ਪਰ ਉਸ ਵਕਤ ਮੁੱਖ ਮੰਤਰੀ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਹੁਣ ਜਦੋਂ ਉਹ ਮੁੱਖ ਮੰਤਰੀ ਬਣੇ ਹਨ ਤਾਂ ਉਨ੍ਹਾਂ ਵਲੋਂ ਪੰਜਾਬ ਦੇ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਮਜ਼ਬੂਤ ਕਰਨ ਲਈ ਕਈ ਵੱਡੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਹ ਖੁਦ ਸਰਕਾਰੀ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ 'ਚ ਪੜੇ ਹਨ ਇਸ ਲਈ ਉਹ ਸਰਕਾਰੀ ਸਿੱਖਿਆ ਅਦਾਰਿਆਂ ਦੀਆਂ ਹੇਠਲੇ ਪੱਧਰ 'ਤੇ ਸਮੱਸਿਆਵਾਂ ਤੋਂ ਜਾਣੂ ਹਨ, ਜਿਸ ਤਹਿਤ ਹੀ ਪੰਜਾਬੀ ਯੂਨੀਵਰਸਿਟੀ ਦੀ ਪੁਨਰ ਸੁਰਜੀਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਕਰਨ ਲਈ ਵੱਡੇ ਫੈਸਲੇ ਲਏ ਗਏ ਹਨ।
  ਮੁੱਖ ਮੰਤਰੀ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਦੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਰਕਾਰੀ ਤੇ ਪ੍ਰਾਈਵੇਟ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ 'ਚ ਲਿਆਉਣ ਲਈ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ।
  ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਵਲੋਂ ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਤ ਕਰਨ ਲਈ ਸਥਾਪਤ ਕੀਤੇ ਗਏ ਅਦਾਰੇ ਨੂੰ ਬਚਾਉਣ ਲਈ 20 ਸਾਲਾਂ ਤੋਂ ਲਟਕਦੇ ਆ ਰਹੇ ਮਸਲੇ ਨੂੰ ਮੁੱਖ ਮੰਤਰੀ ਚੰਨੀ ਨੇ ਮੁੱਖ ਮੰਤਰੀ ਬਣਨ ਦੇ 2 ਮਹੀਨੇ ਦੇ ਅੰਦਰ ਵੱਡਾ ਫੈਸਲਾ ਲੈ ਕੇ ਇਤਿਹਾਸ ਸਿਰਜਿਆ ਹੈ।
  ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ 'ਚ ਪੇਂਡੂ ਕਾਰੋਬਾਰ ਤੇ ਹੁਨਰ ਵਿਕਾਸ ਕੇਂਦਰ ਤੇ ਵਣ-ਤ੍ਰਿਣ-ਜੀਵ-ਜੰਤ ਸੰਤੁਲਨ ਮੁੜ-ਬਹਾਲ ਦਾ ਕੇਂਦਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਪੰਜਾਬ ਦੇ ਮਾਲਵਾ ਖਿੱਤੇ ਵਿੱਚ ਮੁਕਾਮੀ ਕਾਰੋਬਾਰ ਨੂੰ ਸਥਾਪਿਤ ਕਰਨ ਹਿੱਤ ਪੰਜਾਬੀ ਯੂਨੀਵਰਸਿਟੀ ਰੁਜ਼ਗਾਰ ਦੇ ਨਵੇਂ ਉੱਦਮ ਲਈ ਯਤਨਸ਼ੀਲ ਹੈ।
  ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਅਰਵਿੰਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮਤਰੀ ਦਾ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਲਈ ਲਏ ਇਤਿਹਾਸਕ ਫੈਸਲਿਆਂ ਧੰਨਵਾਦ ਕਰਦਿਆਂ ਵਿਸਵਾਸ਼ ਦਿਵਾਇਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਮੁੜ ਤੋਂ ਅਜਿਹੇ ਵਿੱਤੀ ਸੰਕਟ ਵਿਚ ਨਹੀਂ ਆਉਣ ਦੇਣਗੇ।

​ਉਪ ਮੁੱਖ ਮੰਤਰੀ ਰੰਧਾਵਾ ਨੇ ਥਾਣਿਆਂ 'ਚ ਪਿਆ ਲੋਕਾਂ ਦਾ ਸਮਾਨ ਲੋਕਾਂ ਦੇ ਸਪੁਰਦ ਕਰਨ ਲਈ ਰਾਜ ਪੱਧਰੀ ਮੁਹਿੰਮ ਦੀ ਪਟਿਆਲਾ ਤੋਂ ਸ਼ੁਰੂਆਤ ਕਰਵਾਈ

-ਪੰਜਾਬ ਪੁਲਿਸ ਪੰਜਾਬ ਦੀ ਸੁਰੱਖਿਆ ਕਰਨ ਤੇ ਅਮਨ-ਅਮਾਨ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਸਮਰੱਥ-ਰੰਧਾਵਾ
-ਪਟਿਆਲਾ ਜ਼ਿਲ੍ਹੇ 'ਚ 248 ਮੁਕੱਦਮਿਆਂ ਨਾਲ ਸਬੰਧਤ 32.5 ਕਰੋੜ ਰੁਪਏ ਦੇ ਸਮਾਨ ਸਮੇਤ 184 ਵਹੀਕਲ ਵੀ ਲੋਕਾਂ ਦੇ ਸਪੁਰਦ ਕੀਤਾ
ਪਟਿਆਲਾ, 24 ਨਵੰਬਰ: - ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਪੁਲਿਸ, ਹਿੰਦੁਸਤਾਨ ਦੀ ਸਭ ਤੋਂ ਬਿਹਤਰ ਪੁਲਿਸ ਹੈ ਅਤੇ ਇਹ ਪੰਜਾਬ ਦੀ ਸੁਰੱਖਿਆ ਕਰਨ ਸਮੇਤ ਹਰ ਪੱਖੋਂ ਅਮਨ-ਅਮਾਨ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉੱਪ ਮੁੱਖ ਮੰਤਰੀ ਸ. ਰੰਧਾਵਾ ਅੱਜ ਇੱਥੇ ਪੁਲਿਸ ਲਾਈਨ ਵਿਖੇ ਰਾਜ ਦੇ ਥਾਣਿਆਂ 'ਚ ਪਏ ਲੋਕਾਂ ਦੇ ਸਮਾਨ ਨੂੰ ਲੋਕਾਂ ਦੇ ਸਪੁਰਦ ਕਰਨ ਲਈ ਪੰਜਾਬ ਪੁਲਿਸ ਵੱਲੋਂ ਅਰੰਭੀ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਵਾਉਣ ਪੁੱਜੇ ਹੋਏ ਸਨ। ਉਨ੍ਹਾਂ ਦੇ ਨਾਲ ਪੰਜਾਬ ਪੁਲਿਸ ਦੇ ਮੁਖੀ ਸ. ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਮੌਜੂਦ ਸਨ। ਸਮਾਗਮ ਮੌਕੇ ਸਾਬਕਾ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਵਿਧਾਇਕ ਮਦਨ ਲਾਲ ਜਲਾਲਪੁਰ, ਨਿਰਮਲ ਸਿੰਘ ਸ਼ੁਤਰਾਣਾ, ਰਜਿੰਦਰ ਸਿੰਘ ਸਮਾਣਾ, ਕੁਲਬੀਰ ਸਿੰਘ ਜੀਰਾ, ਹਰਿੰਦਰ ਪਾਲ ਸਿੰਘ ਹੈਰੀਮਾਨ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਵੀ ਮੌਜੂਦ ਸਨ। ਇਸ ਮੌਕੇ ਸ. ਰੰਧਾਵਾ ਨੇ ਪਟਿਆਲਾ ਜ਼ਿਲ੍ਹੇ 'ਚ 248 ਮੁਕੱਦਮਿਆਂ ਨਾਲ ਸਬੰਧਤ 32.5 ਕਰੋੜ ਰੁਪਏ ਦੇ ਸਮਾਨ ਸਮੇਤ 184 ਵਹੀਕਲ ਵੀ ਲੋਕਾਂ ਦੇ ਸਪੁਰਦ ਕੀਤਾ। ਉਨ੍ਹਾਂ ਦੱਸਿਆ ਕਿ ਹਰ ਜ਼ਿਲ੍ਹੇ 'ਚ ਹੁਣ ਅਜਿਹੇ ਪ੍ਰਬੰਧ ਕਰ ਦਿੱਤੇ ਗਏ ਹਨ ਕਿ ਦਾਜ ਦਹੇਜ ਦੇ ਮਾਮਲਿਆਂ 'ਚ ਪਿਆ ਸਮਾਨ ਵੀ ਤੁਰੰਤ ਲੋਕਾਂ ਦੇ ਸਪੁਰਦ ਕੀਤਾ ਜਾਵੇ ਅਤੇ ਮਾਲਖ਼ਾਨੇ ਖਾਲੀ ਕੀਤੇ ਜਾਣ ਤਾਂ ਕਿ ਲੋਕਾਂ ਦਾ ਸਮਾਨ ਖਰਾਬ ਨਾ ਹੋਵੇ। ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਦਾ ਕੰਮ ਹੈ ਕਿ ਲੋਕਾਂ ਨੂੰ ਇਨਸਾਫ਼ ਦੁਆਇਆ ਜਾਵੇ, ਜਿਸ ਲਈ ਸੂਬੇ ਦੇ ਲੋਕਾਂ ਨੂੰ ਸਮਾਂਬੱਧ ਇਨਸਾਫ਼ ਦੁਆਉਣ ਲਈ ਦਰਖ਼ਾਸਤਾਂ ਦਾ ਨਿਪਟਾਰਾ 5 ਦਿਨਾਂ ਦੇ ਅੰਦਰ-ਅੰਦਰ ਕਰਨ ਲਈ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਜਾਂਚ ਦਾ ਕੰਮ ਕੇਵਲ ਇੱਕ ਏਜੰਸੀ ਨੂੰ ਸੌਂਪਿਆ ਗਿਆ ਹੈ ਤਾਂ ਕਿ ਲੋਕਾਂ ਦੀਆਂ ਦਰਖਾਸਤਾਂ ਤੇ ਸ਼ਿਕਾਇਤਾਂ ਇੱਕ ਤੋਂ ਦੂਜੀ ਏਜੰਸੀ ਕੋਲ ਨਾ ਜਾਣ। ਉਨ੍ਹਾਂ ਦੱਸਿਆ ਕਿ ਇਕੱਲੇ ਪਟਿਆਲਾ ਜ਼ਿਲ੍ਹੇ 'ਚ 19 ਹਜ਼ਾਰ ਦਰਖਾਸਤਾਂ ਲੰਬਿਤ ਸਨ, ਜਿਨ੍ਹਾਂ 'ਚੋਂ 6500 ਦਰਖਾਸਤਾਂ ਦਾ ਨਿਪਟਾਰਾ ਕੀਤਾ ਹੈ।
ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਦੱਸਿਆ ਕਿ ਜਿਹੜੇ ਲੋਕਾਂ ਦੀ ਜਾਨ ਨੂੰ ਖ਼ਤਰਾ ਹੈ, ਨੂੰ ਸੁਰੱਖਿਆ ਛਤਰੀ ਮੁਹੱਈਆ ਕਰਵਾਉਣ ਲਈ ਜਾਂ ਵੀ.ਆਈ.ਪੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਸੁਰੱਖਿਆ ਵਿੰਗ ਵੱਖਰਾ ਬਣਾਇਆ ਜਾ ਰਿਹਾ ਹੈ, ਜਿਸ ਤਹਿਤ, ਜ਼ਿਲ੍ਹਿਆਂ ਦੀ ਬਜਾਇ ਹੁਣ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗਾ। ਇਸ ਫੋਰਸ ਨੂੰ, ਵੱਖਰੀ ਵਰਦੀ, ਸਿਖਲਾਈ ਤੇ ਆਧੁਨਿਕ ਹਥਿਆਰ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਲਈ ਅਜਿਹੇ ਪ੍ਰਬੰਧ ਕੀਤੇ ਜਾ ਰਹੇ ਹਨ ਕਿ ਡਿਊਟੀ 'ਤੇ ਖੜ੍ਹੇ ਮੁਲਾਜਮਾਂ ਲਈ ਲੰਗਰ ਤੇ ਚਾਹ-ਪਾਣੀ ਦਾ ਬੰਦੋਬਸਤ ਵੀ ਹੁਣ ਖ਼ੁਦ ਪੁਲਿਸ ਵੱਲੋਂ ਕੀਤਾ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਪੁਲਿਸ ਵੱਲੋਂ ਅਜਿਹੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਕਿ ਆਨਲਾਈਨ ਠੱਗੀ ਦੇ ਮਾਮਲਿਆਂ ਸਮੇਤ ਸਾਈਬਰ ਕ੍ਰਾਈਮ ਦੇ ਮਾਮਲਿਆਂ ਨੂੰ ਨਿਰਧਾਰਤ ਸਮੇਂ 'ਚ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੱਦ ਕੀਤੀ ਗਈ ਸਬ ਇੰਸਪੈਕਟਰਾਂ ਦੀ ਭਰਤੀ ਮੁੜ ਕਰਵਾਈ ਜਾਵੇਗੀ। ਸ. ਰੰਧਾਵਾ ਨੇ ਇਸ ਮੌਕੇ ਪਟਿਆਲਾ ਪੁਲਿਸ ਲਾਇਨ ਦੇ ਸਟੇਡੀਅਮ ਲਈ 2 ਕਰੋੜ ਰੁਪਏ ਤੇ ਪੁਲਿਸ ਵੈਲਫੇਅਰ ਫੰਡ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਪੀ.ਸੀ.ਆਰ. ਲਈ ਨਵੇਂ ਵਹੀਕਲ ਵੀ ਦਿੱਤੇ ਜਾ ਰਹੇ ਹਨ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਗ੍ਰਹਿ ਵਿਭਾਗ ਖ਼ੁਦ ਰੱਖਣ ਦੀ ਥਾਂ ਉਨ੍ਹਾਂ ਨੂੰ ਦਿੱਤਾ ਹੈ ਅਤੇ ਉਹ ਕੈਂਸਰ ਦੀ ਬਿਮਾਰੀ ਵਾਂਗ ਸਮਾਜ ਨੂੰ ਚਿੰਬੜੇ ਗੁੰਡਾ ਅਨਸਰਾਂ ਦਾ ਸਫ਼ਾਇਆ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗਾਇਕਾਂ ਨੂੰ ਅਜਿਹੇ ਗੁੰਡਾ ਅਨਸਰਾਂ ਨੂੰ ਉਤਸ਼ਾਹਤ ਕਰਨ ਦੀ ਥਾਂ ਗੁਰੂਆਂ ਪੀਰਾਂ ਦੇ ਗੀਤ ਗਾਉਣੇ ਚਾਹੀਦੇ ਹਨ।
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪੰਜਾਬ 'ਚ ਮਾੜੇ ਦੌਰ ਦੌਰਾਨ 1700 ਸ਼ਹੀਦੀਆਂ ਦਿੱਤੀਆਂ ਜਦਕਿ ਪੰਜਾਬ ਦੇ ਲੋਕਾਂ ਨੇ ਅਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ, ਜਿਸ ਲਈ ਕੇਂਦਰ ਸਰਕਾਰ ਇਸ ਗੱਲ ਨੂੰ ਸਮਝੇ ਕਿ ਪੰਜਾਬ ਪੁਲਿਸ ਪੰਜਾਬ ਦੀ ਹਰ ਪੱਖੋਂ ਸੁਰੱੱਖਿਆ ਯਕੀਨੀ ਬਣਾਉਣ ਦੇ ਸਮਰੱਥ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਤੋਂ ਸੂਬੇ ਦੀ ਅਮਨ ਕਾਨੂੰਨ ਦੀ ਰਾਖੀ ਲਈ ਸਹਿਯੋਗ ਦੀ ਮੰਗ ਕੀਤੀ। ਇਸ ਤੋਂ ਬਿਨ੍ਹਾਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਲੋਕ ਖ਼ੁਦ ਇਮਾਨਦਾਰੀ ਦਿਖਾਉਂਦੇ ਹੋਏ ਰਿਸ਼ਵਤ ਦੇਣੀ ਬੰਦ ਕਰਨ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਮੁਖੀ ਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਪੁਲਿਸ ਨਿਰੰਤਰ ਉਪਰਾਲੇ ਕਰ ਰਹੀ ਹੈ। ਸ. ਸਹੋਤਾ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ਹੈ। ਇਸ ਤੋਂ ਬਾਅਦ ਆਈ.ਜੀ. ਪਟਿਆਲਾ ਰੇਂਜ ਸ. ਮੁਖਵਿੰਦਰ ਸਿੰਘ ਛੀਨਾ ਨੇ ਸ. ਰੰਧਾਵਾ ਅਤੇ ਸ. ਸਹੋਤਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦੁਆਇਆ ਕਿ ਪੁਲਿਸ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਏਗੀ। ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਪਟਿਆਲਾ ਪੁਲਿਸ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ। ਸ. ਭੁੱਲਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਕਰੀਬ 10 ਸਾਲਾਂ ਬਾਅਦ ਇਹ ਸਮਾਨ ਲੋਕਾਂ ਨੂੰ ਸਪੁਰਦ ਕੀਤਾ ਗਿਆ ਹੈ। ਜਦਕਿ ਆਮ ਲੋਕਾਂ ਵਿੱਚੋਂ ਅਮਰਜੀਤ ਸਿੰਘ ਨੌਗਾਵਾਂ ਨੇ ਪਟਿਆਲਾ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਆਪਣਾ ਤਜ਼ਰਬਾ ਸਾਂਝਾ ਕੀਤਾ। ਇਸ ਮੌਕੇ ਐਸ.ਐਸ.ਪੀ. ਸੰਗਰੂਰ ਸਵਪਨ ਸ਼ਰਮਾ, ਐਸ.ਐਸ.ਪੀ. ਬਰਨਾਲਾ ਅਲਕਾ ਮੀਨਾ ਸਮੇਤ ਏ.ਆਈ.ਜੀ. ਜ਼ੋਨਲ ਸੀ.ਆਈ.ਡੀ. ਦਲਜੀਤ ਸਿੰਘ ਰਾਣਾ, ਐਸ.ਪੀ. ਸਥਾਨਕ ਹਰਕਮਲ ਕੌਰ, ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ, ਐਸ.ਪੀ. ਸਿਟੀ ਹਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਜ਼ਿਲ੍ਹੇ ਵਿੱਚ ਮੋਤੀਆਬਿੰਦ ਤੋਂ ਪੀੜਤ ਵਿਅਕਤੀਆਂ ਦੇ ਹੋਣਗੇ ਮੁਫ਼ਤ ਆਪਰੇਸ਼ਨ : ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ

ਨਵਾਂਸ਼ਹਿਰ, 24 ਨਵੰਬਰ, 2021 :- ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਜ਼ਿਲ੍ਹੇ ਵਿਚ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ।  ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਮੀਟਿੰਗ ਵਿਚ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਜ਼ਿਲ੍ਹੇੇ ਵਿਚ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਠੋਸ ਕਦਮ ਚੁੱਕਣ, ਨਸਬੰਦੀ ਪੰਦਰਵਾੜੇ ਤਹਿਤ ਵੱਧ ਤੋਂ ਵੱਧ ਕੇਸ ਕਰਵਾਉਣ ਲਈ ਯੋਗ ਜੋੜਿਆ ਨੂੰ ਪ੍ਰੇਰਿਤ ਕਰਨ, ਹਰ ਘਰ ਦਸਤਕ ਮੁਹਿੰਮ ਤਹਿਤ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਕੋਵਿਡ, ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਵੱਧ ਤੋਂ ਵੱਧ ਸੈਂਪਲਿੰਗ ਕਰਨ ਅਤੇ 26 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' ਦੀਆਂ ਤਿਆਰੀਆਂ ਕਰਨ ਦੇ ਨਾਲ-ਨਾਲ ਸਾਰੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਦੀ ਹਦਾਇਤ ਕੀਤੀ।  ਇਸ ਮੌਕੇ ਡਾ. ਇੰਦਰਮੋਹਨ ਗੁਪਤਾ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 26 ਨਵੰਬਰ ਤੋਂ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਡੇਂਗੂ ਤੋਂ ਬਚਾਅ ਲਈ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਸਥਾਨਾਂ ਉੱਤੇ ਡੇਂਗੂ ਦੇ ਵੱਧ ਕੇਸ ਸਾਹਮਣੇ ਆ ਰਹੇ ਹਨ, ਉਨ੍ਹਾਂ ਸਥਾਨਾਂ ਉੱਤੇ ਫੋਗਿੰਗ ਕਰਵਾਈ ਜਾਵੇ। ਡਾ. ਗੁਪਤਾ ਨੇ ਦੱਸਿਆ ਕਿ ਕਿ ਡੇਂਗੂ ਦਾ ਮੱਛਰ ਹਫਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਸਿਹਤ ਵਿਭਾਗ ਵੱਲੋਂ 'ਫਰਾਈ-ਡੇਅ, ਡਰਾਈ-ਡੇਅ' ਮਨਾਉਣ ਲਈ ਲੋਕਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ, ਜਿਸ ਤੋਂ ਭਾਵ ਹੈ ਕਿ ਸਾਰੇ ਘਰਾਂ ਅਤੇ ਸੰਸਥਾਵਾਂ ਅੰਦਰ ਲੱਗੇ ਕੂਲਰਾਂ, ਗਮਲਿਆਂ, ਫ਼ਰਿੱਜਾਂ ਦੀਆਂ ਟਰੇਆਂ ਦਾ ਪਾਣੀ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁਕਾਇਆ ਜਾਵੇ, ਕਿਉਂਕਿ ਖੜ੍ਹਾ ਪਾਣੀ ਡੇਂਗੂ ਦੇ ਲਾਰਵੇ ਦੇ ਪਨਪਣ ਦਾ ਵੱਡਾ ਸਬੱਬ ਬਣਦਾ ਹੈ। ਇਹ ਮੱਛਰ ਕੂਲਰਾਂ, ਕੰਨਟੇਨਰਾਂ, ਫਰਿਜ਼ ਦੇ ਪਿੱਛੇ ਲੱਗੀਆਂ ਟਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ਉੱਪਰ ਪਏ ਟਾਇਰ, ਕਬਾੜ ਆਦਿ 'ਚ ਖੜ੍ਹੇ ਸਾਫ਼ ਪਾਣੀ 'ਚ ਪੈਦਾ ਹੁੰਦਾ ਹੈ। ਇਸ ਲਈ ਇਨ੍ਹਾਂ ਨੂੰ ਹਫਤੇ ਵਿਚ ਇਕ ਵਾਰ ਸਾਫ ਜ਼ਰੂਰ ਕੀਤਾ ਜਾਵੇ।  ਸਿਵਲ ਸਰਜਨ ਨੇ ਕਿਹਾ ਕਿ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਸਮੇਂ ਸਿਰ ਹੋਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਜਣੇਪੇ ਨਾਲ ਸਬੰਧਤ ਕਈ ਤਰ੍ਹਾਂ ਦੇ ਜ਼ੋਖਮਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ 100 ਫੀਸਦੀ ਰਜਿਸਟ੍ਰੇਸ਼ਨ, ਚਾਰ ਏ.ਐੱਨ.ਸੀ. ਚੈਕਅੱਪ ਤੇ ਸੰਸਥਾਗਤ ਜਣੇਪਾ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉੱਚ ਜ਼ੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ਉੱਤੇ ਇਲਾਜ ਸ਼ੁਰੂ ਕੀਤਾ ਜਾਵੇ ਤਾਂ ਜੋ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।  ਡਾ. ਗੁਪਤਾ ਨੇ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਪ੍ਰਾਪਤ ਹੋ ਸਕੇ।  ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ, ਡਾ ਕੁਲਵਿੰਦਰ ਮਾਨ, ਡਾ ਹਰਬੰਸ ਸਿੰਘ, ਡਾ. ਮਨਦੀਪ ਕਮਲ, ਡਾ ਰਵਿੰਦਰ ਸਿੰਘ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਗੜੋਆ ਵਿਖੇ ਬਲਾਕ ਪੱਧਰੀ ਵਿਗਿਆਨ ਮੇਲਾ ਪ੍ਰਭਾਵਸ਼ਾਲੀ ਰਿਹਾ

ਨਵਾਂਸ਼ਹਿਰ 24 ਨਵੰਬਰ (ਨਵਾਂਸ਼ਹਿਰ ਬਿਊਰੋ ਚੀਫ) :-   ਰਾਸ਼ਟਰੀ ਆਵਿਸ਼ਕਾਰ ਅਭਿਆਨ ਦੇ ਤਹਿਤ ਦੋ ਰੋਜਾ ਵਿਿਗਆਨ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ  ਸਕੂਲ ਲੰਗੜੋਆ  ਵਿੱਚ ਆਪਣੀਆ ਅਮਿਟ ਪੈੜਾ ਛੱਡਦਾ ਹੋਇਆ ਸਮਾਪਤ ਹੋਇਆ । ਜਿਸ ਵਿੱਚ ਮਿਡਲ ਪੱਧਰ ਦੇ 35 ਅਤੇ ਸੈਕੰਡਰੀ ਪੱਧਰ ਦੇ 20 ਮਾਡਲ ਵੱਖ- ਵੱਖ ਸਕੂਲਾਂ ਨੇ ਪ੍ਰਰਦਰਸ਼ਿਤ ਕੀਤੇ । ਪਹਿਲੇ ਦਿਨ ਇਸ ਮੇਲੇ ਦਾ ਉਦਘਾਟਨ ਉੱਪ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਅਮਰੀਕ ਸਿੰਘ , ਲਖਵੀਰ ਸਿੰਘ ਬੀ.ਐਨ.ਓ ਅਤੇ ਸਕੂਲ ਪ੍ਰਿੰਸਪਲ ਸ੍ਰੀਮਤੀ ਗੁਨੀਤ  ਨੇ ਸਾਂਝੇ ਤੋਰ ਤੇ ਕੀਤਾ । ਇਸ ਮੇਲੇ ਵਿੱਚ ਵਿਚ  ਵਿਦਿਆਰਥੀਆਂ ਨੇ ਆਪਣੇ ਮਾਡਲਾ ਰਾਹੀ ਵਿਗਆਨ ਵਿੱਚ ਲੁਕੇ ਰਹੱਸਾ ਨੂੰ ਬਖੂਬੀ ਦਰਸਾਇਆ ਜਿਸ ਨੂੰ ਦਰਸ਼ਕਾ ਦੁਆਰਾ ਸਲਾਹਿਆ ਗਿਆ । ਜੱਜਾਂ ਦੀ ਭੂਮਿਕਾ ਸ੍ਰੀ ਸੁਖਵਿੰਦਰ ਲਾਲ ਅਤੇ ਮੈਡਮ ਅਨੀਤਾ ਅਗਨਹੋਤਰੀ ਨੇ ਬਾਖੂਬੀ ਨਿਭਾਈ । ਜਿਸ ਵਿੱਚ ਮਿਡਲ ਪੱਧਰ ਤੇ ਵਰਿੰਦਰ ਕੌਰ ਸ.ਸ.ਸ.ਸ. ਕਾਹਮਾ  ਨੇ ਪਹਿਲਾ , ਜਸਦੀਪ ਬੰਗੜ ਸ.ਸ.ਸ.ਸ ਕਰੀਹਾ ਨੇ ਦੂਸਰਾ ਅਤੇ ਅਰਮਾਨ ਮੱਲ ਸ.ਮ.ਸ. ਬੜਵਾ ਅਤੇ ਨਵਪ੍ਰੀਤ ਕੌਰ ਜੱਬੋਵਾਲ ਨੇ ਸਾਝੇਂ ਤੌਰ ਤੇ ਤੀਸਰਾ ਸਥਨਾ ਪ੍ਰਾਪਤ ਕੀਤਾ । ਸੈਕੰਡਰੀ  ਪੱਧਰ ਤੇ ਹਰਚੇਤਨ ਸਿੰਘ ਸ.ਹ.ਸ. ਮਜਾਰਾ ਕਲਾਂ ਖੁਰਦ ਨੇ ਪਹਿਲਾ , ਨੇਹਾ ਸ.ਸ.ਸ.ਸ.ਸ. ਲੰਗੜੋਆ ਨੇ ਦੂਸਰਾ ਅਤੇ ਮੁਸਕਾਨ ਸ.ਸ.ਸ.ਸ. ਕਾਹਮਾ ਤੇ ਸਿਮਰਨ ਕੌਰ ਸ.ਸ.ਸ.ਸ. ਲਧਾਣਾ ਝਿੱਕਾ ਨੇ ਸਾਝੇ ਤੌਰ ਤੇ ਤੀਸਰਾ ਸਥਾਨ ਹਾਸਲ ਕੀਤਾ । ਇਨਾਮਾਂ ਦੀ ਵੰਡ ਉੱਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਅਮਰੀਕ ਸਿੰਘ, ਸ੍ਰੀ ਲਖਵੀਰ ਸਿੰਘ ਬੀ.ਐਨ.ਓ ਅਤੇ ਸਕੂਲ ਪ੍ਰਿੰਸਪਲ ਰਾਜੇਸ਼ ਕੁਮਾਰ ਨੇ ਸਾਂਝੇ ਤੌਰ ਤੇ ਕੀਤੀ । ਇਸ ਮੇਲੇ ਦੇ ਸੰਚਾਲਨ ਲਈ ਦੇਸ ਰਾਜ ਨੇ ਵਿਸ਼ੇਸ ਭੁਮਿਕਾ ਨਿਭਾਈ । ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਗੁਰਨਾਮ ਦਾਸ ਮਾਹੀ ਬੀ.ਐਮ ਮੈਥ, ਵਰਿੰਦਰ ਸਿੰਘ ਬੰਗਾ ਜਿਲਾ ਕੋਆਰਡੀਨੇਟਰ, ਸ੍ਰੀ ਨਰੇਸ਼ ਕੁਮਾਰ ਡੀ.ਐਮ ਸਾਇੰਸ, ਸ੍ਰੀ ਪਮੋਦ ਭਾਰਤੀ, ਸ. ਮਨੋਹਰ  ਸਿੰਘ ਚੈਅਰਮੈਨ ਐਸ ਐਮ ਸੀ, ਸ੍ਰੀ ਅਸ਼ਵਨੀ ਕੁਮਾਰ  ਹਾਜਰ ਹੋਏ । ਸਟੇਜ ਸਕੱਤਰ ਦੀ ਭੂਮਿਕਾ ਮਨਮੋਹਨ ਸਿੰਘ ਨੇ ਨਿਭਾਈ । ਸਮਾਗਮ ਦੇ ਅੰਤ ਵਿੱਚ ਸ਼੍ਰੀਮਤੀ ਗੁਨੀਤ ਕੌਰ ਨੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕੀਤਾ ।

Virus-free. www.avast.com

ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ,

ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ
ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਦਿੱਤਾ ਵੱਡਾ ਹੁਲਾਰਾ

 ਬੰਗਾ, 23 ਨਵੰਬਰ: -ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਬੇਮਿਸਾਲ ਹੁਲਾਰਾ ਦਿੰਦਿਆਂ ਅੱਜ ਹਲਕੇ ਲਈ ਸਰਕਾਰੀ ਕਾਲਜ ਅਤੇ ਸੰਗਠਿਤ ਖੇਡ ਸਟੇਡੀਅਮ ਸਮੇਤ 132 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।
 ਮੁੱਖ ਮੰਤਰੀ ਨੇ ਅੱਜ ਇੱਥੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਗ੍ਰਾਂਟਾਂ ਦਾ ਐਲਾਨ ਕੀਤਾ। ਇਨ੍ਹਾਂ ਗ੍ਰਾਂਟਾਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਜੀ ਦੇ ਨਾਮ 'ਤੇ ਪਿੰਡ ਸਰਹਾਲਾ ਰਾਣੂਆ ਵਿੱਚ ਸਰਕਾਰੀ ਡਿਗਰੀ ਕਾਲਜ ਦੀ ਉਸਾਰੀ ਲਈ 15 ਕਰੋੜ ਰੁਪਏ ਸ਼ਾਮਲ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਡਿਗਰੀ ਕਾਲਜ ਵਿਦਿਆਰਥੀਆਂ, ਵਿਸ਼ੇਸ਼ ਤੌਰ 'ਤੇ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ, ਨੂੰ ਸਸਤੀ ਅਤੇ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ।
     ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਏਕੀਕ੍ਰਿਤ ਮਾਡਲ ਸਪੋਰਟਸ ਸਟੇਡੀਅਮ ਦੀ ਉਸਾਰੀ ਲਈ 12 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।  ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਅਤੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਪ੍ਰਸਾਰਿਤ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ।  ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਇਹ ਨਿਮਰ ਸ਼ਰਧਾਂਜਲੀ ਹੋਵੇਗੀ।
     ਮੁੱਖ ਮੰਤਰੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲਗਭਗ 30 ਕਰੋੜ ਰੁਪਏ, ਬੰਗਾ ਸ਼ਹਿਰ ਵਿੱਚ ਵੱਖ-ਵੱਖ ਕੰਮਾਂ ਲਈ 2. 50 ਕਰੋੜ ਰੁਪਏ, ਬੰਗਾ ਵਿਖੇ ਫਾਇਰ ਸਟੇਸ਼ਨ ਬਣਾਉਣ ਲਈ ਇੱਕ ਕਰੋੜ ਰੁਪਏ, ਸੀ.ਐਚ.ਸੀ ਬੰਗਾ ਨੂੰ ਸਬ ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕਰਨ ਲਈ 10 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਪ੍ਰਾਇਮਰੀ ਹੈਲਥ ਸੈਂਟਰ ਔੜ ਨੂੰ ਕਮਿਊਨਿਟੀ ਹੈਲਥ ਸੈਂਟਰ ਵਜੋਂ ਅਪਗ੍ਰੇਡ ਕਰਨ ਲਈ 4 ਕਰੋੜ ਰੁਪਏ, ਬੰਗਾ ਅਤੇ ਔੜ ਬਲਾਕਾਂ ਵਿੱਚ ਨਵੀਆਂ ਲਿੰਕ ਸੜਕਾਂ ਬਣਾਉਣ ਲਈ 32 ਕਰੋੜ ਰੁਪਏ ਅਤੇ ਬੰਗਾ ਵਿੱਚ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ ਰਿਹਾਇਸ਼ ਲਈ 3.5 ਕਰੋੜ ਰੁਪਏ ਰੱਖੇ ਗਏ ਹਨ।  ਉਨ੍ਹਾਂ ਨੇ ਕੋਆਪ੍ਰੇਟਿਵ ਸੋਸਾਇਟੀਆਂ ਦੇ ਮੈਂਬਰਾਂ ਵੱਲ ਲੰਬਿਤ 25 ਕਰੋੜ ਰੁਪਏ ਦੇ ਬਕਾਏ ਮੁਆਫ ਕਰਨ ਸਬੰਧੀ ਮੰਤਰੀ ਮੰਡਲ ' ਚ ਮਾਮਲਾ ਵਿਚਾਰਨ ਦਾ ਐਲਾਨ ਕੀਤਾ।  ਮੁੱਖ ਮੰਤਰੀ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਬਲਾਕ ਔੜ ਨੂੰ ਸਬ ਤਹਿਸੀਲ ਦਾ ਦਰਜਾ ਦੇਣ ਦਾ ਵੀ ਐਲਾਨ ਕੀਤਾ।
    ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਮੁੱਖ ਮੰਤਰੀ ਵੱਲੋਂ ਜ਼ਿਲ੍ਹੇ ਲਈ ਗ੍ਰਾਂਟਾਂ ਦੀ ਵਰਖਾ ਕਰਨ ਲਈ ਸ਼ਲਾਘਾ ਕੀਤੀ। ਲੋਕਾਂ ਨਾਲ ਭਾਵਨਾਤਮਕ ਸਾਂਝ ਬਣਾਉਂਦੇ ਹੋਏ, ਉਨ੍ਹਾਂ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕੀਤਾ ਜਿਸ ਨੂੰ ਪਾਰ ਕਰਦਿਆਂ ਉਹ ਸਿਵਲ ਸੇਵਾਵਾਂ ਦਾ ਇਮਤਿਹਾਨ ਪਾਸ ਕਰਕੇ ਅੱਜ ਮੁੱਖ ਮੰਤਰੀ ਪੰਜਾਬ ਨਾਲ ਰਾਜ ਦੀ ਸੇਵਾ ਤੱਕ ਪੁੱਜੇ ਹਨ। ਸ੍ਰੀ ਹੁਸਨ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਖਾਸ ਕਰਕੇ ਬੰਗਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ।
    ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਧੰਨ ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਅਤੇ  ਪਿੰਡ ਭਰੋ ਮਜਾਰਾ ਵਿੱਚ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਮੱਥਾ ਟੇਕਿਆ।
       ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਸ. ਅੰਗਦ ਸਿੰਘ ਅਤੇ ਸ੍ਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਅਤੇ ਮੋਹਨ ਸਿੰਘ ਬੰਗਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਕੰਵਰਦੀਪ ਕੌਰ ਅਤੇ ਹੋਰ ਹਾਜ਼ਰ ਸਨ।

ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ- ਮੁੱਖ ਮੰਤਰੀ

ਬੰਗਾ, 23 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ
ਲਈ ਅਕਾਲੀਆਂ ਅਤੇ ਭਾਜਪਾ ਨਾਲ ਮਿਲੀਭੁਗਤ ਕਰਨ ਦੀ ਸਖ਼ਤ ਆਲੋਚਨਾ ਕੀਤੀ। ਇੱਥੇ ਅੱਜ
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੇ
ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਅਤੇ
ਮੋਦੀ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਾਂਗਰਸੀ
ਵਿਧਾਇਕਾਂ ਨੇ ਇਕਜੁੱਟ ਹੋ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰ
ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ
ਨਵੀਂ ਪਾਰਟੀ ਦਾ ਮੰਤਵ ਵੀ ਅਕਾਲੀਆਂ ਅਤੇ ਭਾਜਪਾ ਨੂੰ ਫਾਇਦਾ ਪਹੁੰਚਾਉਣਾ ਅਤੇ ਸੂਬੇ
ਨੂੰ ਬਰਬਾਦ ਕਰਨਾ ਹੈ। ਅਕਾਲੀਆਂ `ਤੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਨੂੰ
ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਬਸਪਾ
ਨਾਲ ਨਾਪਾਕ ਗਠਜੋੜ ਹੈ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਕਮਜ਼ੋਰ ਸੀਟਾਂ ਅਲਾਟ ਕੀਤੀਆਂ
ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੀਟਾਂ `ਤੇ ਜਿੱਤ ਨਾਲ ਅਕਾਲੀ ਭਾਜਪਾ ਨੂੰ ਲਾਭ
ਪਹੁੰਚਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਗਠਜੋੜ ਦਾ ਮੁੱਖ ਮੰਤਵ ਇਹ ਯਕੀਨੀ
ਬਣਾਉਣਾ ਹੈ ਕਿ ਐਸ.ਸੀ. ਭਾਈਚਾਰੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾਵੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲ ਨਿਸ਼ਾਨਾਂ ਸਾਧਦਿਆਂ ਮੁੱਖ ਮੰਤਰੀ ਨੇ
ਉਨ੍ਹਾਂ ਨੂੰ ਅਫਵਾਹਾਂ ਫੈਲਾਉਣ ਵਾਲਾ ਦੱਸਿਆ ਜਿਸ ਨੂੰ ਸੂਬੇ ਦੇ ਹਿੱਤਾਂ ਦੀ ਬਿਲਕੁੱਲ
ਵੀ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ਼ ਖੋਖਲੇ ਵਾਅਦੇ ਕਰ ਰਿਹਾ ਹੈ
ਜਦਕਿ ਉਨ੍ਹਾਂ (ਚੰਨੀ) ਦੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰ ਰਹੀ ਹੈ।
ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਕੇਜਰੀਵਾਲ ਐਂਡ ਕੰਪਨੀ ਦੇ ਵੱਡੇ-ਵੱਡੇ ਦਾਅਵਿਆਂ
ਤੋਂ ਗੁੰਮਰਾਹ ਹੋਣ ਤੋਂ ਬਚਣ ਲਈ ਕਿਹਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਾਰਟੀ ਪੱਧਰ
ਤੋਂ ਬਾਹਰ ਜਾ ਕੇ ਕੁਝ ਸਿਆਸਤਦਾਨਾਂ ਵਲੋਂ ਕੀਤੇ ਨਾਪਾਕ ਗਠਜੋੜ ਨੇ ਪੰਜਾਬ ਨੂੰ ਲੁੱਟਣ
ਲਈ ਆਮ ਆਦਮੀ ਤੋਂ ਸੱਤਾ ਖੋਹ ਲਈ ਹੈ। ਉਨ੍ਹਾਂ ਕਿਹਾ ਕਿ ਇਸ ਗਰੁੱਪ ਦੇ ਮੈਂਬਰਾਂ ਦਾ
ਆਪਣੇ ਨਿੱਜ ਸਵਾਰਥਾਂ ਲਈ ਸੂਬੇ ਨੂੰ ਲੁੱਟਣ ਦੇ ਰੂਪ ਵਿੱਚ ਆਪਸੀ ਸਬੰਧ ਹੈ। ਉਨ੍ਹਾਂ
ਦੋਸ਼ ਲਾਇਆ ਕਿ ਉਹ ਸੱਤਾ ਦੇ ਲਾਲਚ ਵਿੱਚ ਅਜਿਹਾ ਕਰ ਰਹੇ ਹਨ ਜਿੱਥੇ ਹਰ ਪੰਜ ਸਾਲ ਬਾਅਦ
ਸ਼ਾਸਕ ਬਦਲਦਾ ਹੈ ਪਰ ਸੱਤਾ ਉਨ੍ਹਾਂ ਦੇ ਹੱਥਾਂ ਵਿੱਚ ਰਹਿੰਦੀ ਹੈ। ਮੁੱਖ ਮੰਤਰੀ ਚੰਨੀ
ਨੇ ਕਿਹਾ ਕਿ ਹੁਣ ਇਹ ਗਠਜੋੜ ਟੁੱਟ ਗਿਆ ਹੈ ਅਤੇ ਸੱਤਾ ਆਮ ਆਦਮੀ ਕੋਲ ਹੈ। ਮੁੱਖ
ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਪੂਰੇ ਉੱਤਰੀ ਖੇਤਰ ਨਾਲੋਂ ਪੰਜਾਬ
ਵਿੱਚ ਪੈਟਰੋਲ ਅਤੇ ਡੀਜ਼ਲ ਸਭ ਤੋਂ ਸਸਤਾ ਹੈ ਅਤੇ ਇਸੇ ਤਰਾਂ ਬਿਜਲੀ ਦੇ ਰੇਟ ਵੀ ਪੂਰੇ
ਦੇਸ਼ ਨਾਲੋਂ ਸਭ ਤੋਂ ਸਸਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਪਹਿਲਾਂ
ਹੀ ਸੂਬੇ ਵਿੱਚ ਰੇਤ ਅਤੇ ਟਰਾਂਸਪੋਰਟ ਮਾਫੀਆ 'ਤੇ ਨੱਥ ਪਾ ਚੁੱਕੀ ਹੈ ਅਤੇ ਅਗਲੀ ਵਾਰੀ
ਕੇਬਲ ਮਾਫੀਆ ਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਬਲ ਮਾਫੀਆ ਬਾਦਲ ਪਰਿਵਾਰ ਦੇ
ਹੱਥਾਂ ਵਿੱਚ ਖੇਡਦਾ ਹੈ ਜੋ ਲੋਕਾਂ ਤੋਂ ਮੋਟੀਆਂ ਦਰਾਂ ਵਸੂਲ ਰਿਹਾ ਹੈ ਅਤੇ ਇਸ ਮਾਫੀਆ
ਨੂੰ ਜਲਦੀ ਹੀ ਨੱਥ ਪਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਕਾਂਗਰਸ ਲੀਡਰਸ਼ਿਪ ਨੇ ਉਨਾਂ ਨੂੰ
ਸੂਬੇ ਦੀ ਸੇਵਾ ਕਰਨ ਲਈ ਇਹ ਸੁਭਾਗਾ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਉਹ ਸੂਬੇ ਦੇ
ਹਰ ਆਮ ਆਦਮੀ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੇ ਹਨ। ਉਨਾਂ ਦੀ ਸਰਕਾਰ
ਵੱਲੋਂ ਵਿੱਢੀਆਂ ਕਈ ਲੋਕ ਪੱਖੀ ਪਹਿਲਕਦਮੀਆਂ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਬਿਜਲੀ
ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ , ਘਰੇਲੂ ਖਪਤਕਾਰਾਂ ਲਈ
ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ , ਪੇਂਡੂ ਖੇਤਰਾਂ ਵਿੱਚ ਮੋਟਰਾਂ
ਦੇ ਬਿੱਲ ਸਬੰਧ ਵਿੱਚ 1200 ਕਰੋੜ ਰੁਪਏ ਮੁਆਫ ਕੀਤੇ ਗਏ , ਪਾਣੀ ਦੇ ਖਰਚੇ ਘਟਾ ਕੇ 50
ਰੁਪਏ ਕੀਤੇ, ਰੇਤ ਦੇ ਰੇਟ ਘਟਾ ਕੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਕਰ ਦਿੱਤੇ ਗਏ
ਹਨ ਅਤੇ ਗੰਨੇ ਦੀਆਂ ਵਧੀਆਂ 50 ਰੁਪਏ ਪ੍ਰਤੀ ਕੁਵਿੰਟਲ ਦੀਆਂ ਕੀਮਤਾਂ ਵਿੱਚੋਂ ਪੰਜਾਬ
ਸਰਕਾਰ ਵਲੋਂ 35 ਰੁ. ਕੌਸਟ ਸ਼ੇਅਰਿੰਗ ਦੇ ਹਿੱਸੇ ਵਜੋਂ ਹਨ। ਜਦਕਿ ਪ੍ਰਾਈਵੇਟ ਮਿੱਲਾਂ
ਨੂੰ ਹੁਣ ਸਿਰਫ 15 ਰੁਪਏ ਦਾ ਬੋਝ ਹੀ ਝੱਲਣਾ ਪੈ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ
ਕਿਹਾ ਕਿ ਸਿਰਫ ਇਹਨਾਂ ਹੀ ਨਹੀਂ ਬਲਕਿ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਵੀ
ਮਹੱਤਵਪੂਰਨ ਫੈਸਲੇ ਲਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਲਈ ਉਨਾਂ ਦੀ ਸਰਕਾਰ ਵੱਲੋਂ ਲਏ ਗਏ
ਸਾਰੇ ਫੈਸਲਿਆਂ ਨੂੰ ਤੁਰੰਤ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਵਿਰੋਧੀ ਧਿਰ
ਬਿਨ੍ਹਾਂ ਕਿਸੇ ਮੁੱਦੇ ਤੋਂ ਬੇਬੁਨਿਆਦ ਦੋਸ਼ ਲਗਾ ਰਹੀ ਹੈ। ਸ੍ਰੀ ਚੰਨੀ ਨੇ ਕਿਹਾ ਕਿ
ਸਰਕਾਰ ਦੇ ਇਨਾਂ ਲੋਕ ਹਿੱਤੂ ਫੈਸਲਿਆਂ ਨਾਲ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ।
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ
ਨੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨਾਂ
ਕਿਹਾ ਕਿ ਮੁੱਖ ਮੰਤਰੀ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਵਿਸ਼ੇਸ਼ ਚਿੰਤਾ ਹੈ। ਰਾਣਾ
ਗੁਰਜੀਤ ਸਿੰਘ ਨੇ ਮੁੱਖ ਮੰਤਰੀ ਚੰਨੀ ਨੂੰ ਅਸਲ 'ਆਮ ਆਦਮੀ' ਦੱਸਿਆ ਜੋ ਲੋਕਾਂ ਲਈ
ਹਮੇਸ਼ਾ ਹਾਜ਼ਰ ਰਹਿੰਦਾ ਹੈ ਅਤੇ ਲੋਕਾਂ ਦੀ ਚਿੰਤਾ ਕਰਦਾ ਹੈ। ਉਨਾਂ ਦੁਆਬਾ ਖੇਤਰ ਲਈ
ਵਿਸ਼ੇਸ਼ ਪੈਕੇਜ ਦੀ ਵੀ ਮੰਗ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਸ੍ਰੀ
ਅੰਗਦ ਸਿੰਘ ਅਤੇ ਸ੍ਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ
ਐਗਰੋ ਇੰਡਸਟਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ, ਮੁੱਖ ਮੰਤਰੀ
ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੂੰਢ ਤੇ ਮੋਹਨ
ਸਿੰਘ ਬੰਗਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ, ਡਿਪਟੀ
ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਕੰਵਰਦੀਪ ਕੌਰ ਅਤੇ
ਹੋਰ ਮੌਜੂਦ ਸਨ।

ਮੁੱਖ ਮੰਤਰੀ ਬੰਗਾ ਨੂੰ ਅੱਜ ਦੇਣਗੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਮੰਗਲਵਾਰ ਦੇ ਆਪਣੇ ਦੌਰੇ ਦੌਰਾਨ ਕਈ ਅਹਿਮ ਪ੍ਰੋਜੈਕਟਾਂ ਦਾ ਐਲਾਨ ਕਰਨਗੇ
ਬੰਗਾ, 22 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਆਪਣੀ ਬੰਗਾ ਫੇਰੀ ਦੌਰਾਨ ਕਈ ਅਹਿਮ ਪ੍ਰੋਜੈਕਟਾਂ ਦਾ ਐਲਾਨ ਕਰਕੇ ਬੰਗਾ ਵਾਸੀਆਂ ਨੂੰ ਲਗਭਗ 100 ਕਰੋੜ ਰੁਪਏ ਦਾ ਤੋਹਫਾ ਦੇਣਗੇ।
       ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਸ਼ੇਸ਼ ਸਾਰੰਗਲ, ਜਿਨ੍ਹਾਂ ਨੇ ਮੁੱਖ ਮੰਤਰੀ ਦੀ ਆਮਦ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਲੜੀਵਾਰ ਮੀਟਿੰਗਾਂ ਕੀਤੀਆਂ, ਨੇ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਚੰਨੀ ਵੱਲੋਂ ਮੰਗਲਵਾਰ ਨੂੰ ਬੰਗਾ ਦੇ ਵਿਕਾਸ ਲਈ ਕਈ ਮਹੱਤਵਪੂਰਣ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਬੰਗਾ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਗੇ। ਸ੍ਰੀ ਸਾਰੰਗਲ ਨੇ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਨੂੰ ਮਿਆਰੀ ਸੇਵਾਵਾਂ ਤੇ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਇਕ ਸਿੱਧ ਹੋਣਗੇ।
       ਇਸ ਦੌਰਾਨ ਮੁੱਖ ਮੰਤਰੀ ਦੇ ਦੌਰੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।  ਸ੍ਰੀ ਸਾਰੰਗਲ ਨੇ ਇਹ ਵੀ ਕਿਹਾ ਕਿ ਡਿਊਟੀ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਕਿਸੇ ਕਿਸਮ ਦੀ ਢਿੱਲਮੱਠ ਨਾ ਕੀਤੀ ਜਾਵੇ।
      ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਥਾਵਾਂ ਦਾ ਵੀ ਦੌਰਾ ਕੀਤਾ ਜਿੱਥੇ ਮੁੱਖ ਮੰਤਰੀ ਦੇ ਆਉਣ ਦੀ ਸੰਭਾਵਨਾ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਫੇਰੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸਤਵਿੰਦਰ ਸਿੰਘ ਚੈੜੀਆਂ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

-ਮੁੱਖ ਮੰਤਰੀ ਚੰਨੀ ਅਤੇ ਪਾਰਟੀ ਨੇ ਆਮ ਆਦਮੀ ਨੂੰ ਅਹੁਦੇ ਦੇ ਕੇ ਮਾਣ ਬਖ਼ਸ਼ਿਆ-ਅਮਰਿੰਦਰ ਸਿੰਘ ਰਾਜਾ ਵੜਿੰਗ
ਪਟਿਆਲਾ, 22 ਨਵੰਬਰ:- ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵੇ ਨਿਯੁਕਤ ਕੀਤੇ ਗਏ ਚੇਅਰਮੈਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਆਪਣੀ ਮਾਤਾ ਸ੍ਰੀਮਤੀ ਅਜਮੇਰ ਕੌਰ ਤੇ ਸੁਪਤਨੀ ਬਲਜੀਤ ਕੌਰ ਸਮੇਤ ਹੋਰਨਾਂ ਸ਼ਖ਼ਸੀਅਤਾਂ ਦੀ ਮੌਜੂਦਗੀ 'ਚ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਸ. ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਜਿਸ ਤਰ੍ਹਾਂ ਖ਼ੁਦ ਆਮ ਲੋਕਾਂ 'ਚੋਂ ਮੁੱਖ ਮੰਤਰੀ ਬਣੇ ਹਨ, ਉਨ੍ਹਾਂ ਨੇ ਉਸੇ ਤਰ੍ਹਾਂ ਹੀ ਲੋਕਾਂ ਤੇ ਪਾਰਟੀ ਦੀ ਸੇਵਾ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦਾ ਮਾਣ-ਸਤਿਕਾਰ ਕਰਕੇ ਅਹਿਮ ਅਹੁਦੇ ਦੇ ਕੇ ਨਿਵਾਜਿਆ ਹੈ, ਜਿਸ ਨਾਲ ਵੱਡਾ ਸੁਨੇਹਾ ਲੋਕਾਂ ਤੱਕ ਪੁੱਜਿਆ ਹੈ।
ਸ. ਵੜਿੰਗ ਨੇ ਸ. ਸਤਵਿੰਦਰ ਸਿੰਘ ਚੈੜੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਖ਼ੁਦ ਇੱਕ ਆਮ ਪਰਿਵਾਰ 'ਚੋਂ ਉਠੇ ਹਨ ਪਰੰਤੂ ਪਿਛਲੇ ਸਾਢੇ ਚਾਰ ਸਾਲ ਉਨ੍ਹਾਂ ਨੂੰ ਮੌਕਾ ਨਹੀਂ ਮਿਲ ਸਕਿਆ ਪਰੰਤੂ ਮੁੱਖ ਮੰਤਰੀ ਸ. ਚੰਨੀ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਜਿਸ ਦੀ ਬਦੌਲਤ ਉਹ ਰਾਜ ਦੀ ਕੈਬਨਿਟ 'ਚ ਸਭ ਤੋਂ ਛੋਟੀ ਉਮਰ ਦੇ ਮੰਤਰੀ ਬਣੇ ਹਨ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਮਾਫ਼ੀਏ 'ਤੇ ਸਿਕੰਜਾ ਕਸਣ ਕਰਕੇ ਪੀ.ਆਰ.ਟੀ.ਸੀ. ਤੇ ਪਨਬਸ ਦੀ ਰੋਜ਼ਾਨਾ ਦੀ ਆਮਦਨ 1 ਕਰੋੜ ਤੋਂ ਵੀ ਵਧੀ ਹੈ, ਜਿਸ ਨਾਲ ਇੱਕ ਸਾਲ 'ਚ 1025 ਨਵੀਆਂ ਬੱਸਾਂ ਪਾਈਆਂ ਜਾ ਸਕਦੀਆਂ ਸਨ ਤੇ 10 ਹਜ਼ਾਰ ਲੋਕਾਂ ਨੂੰ ਸਿੱਧਾ ਰੋਜ਼ਗਾਰ ਪ੍ਰਦਾਨ ਕੀਤਾ ਜਾ ਸਕਦਾ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜੇਕਰ ਕੁਝ ਦਿਨਾਂ 'ਚ ਸਰਕਾਰੀ ਬੱਸਾਂ ਦੀ ਆਮਦਨ ਵਧ ਸਕਦੀ ਹੈ ਤਾਂ ਪਿਛਲੇ ਸਾਢੇ 14 ਸਾਲਾਂ 'ਚ ਜੋ ਲੁੱਟ ਮਚਾਈ ਗਈ, ਉਸ ਨਾਲ ਕਿੰਨਾ ਵੱਡਾ ਘਾਟਾ ਪਿਆ ਹੈ, ਇਸ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਫੈਸਲਾ ਕੀਤਾ ਹੈ ਕਿ ਰਾਜ 'ਚ 5000 ਬੱਸਾਂ ਦੇ ਪਰਮਿਟ ਆਮ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਪੰਜਾਬ ਵਿੱਚੋਂ ਟਰਾਂਸਪੋਰਟ ਮਾਫ਼ੀਏ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਦੀਆਂ ਬਿਨ੍ਹਾਂ ਟੈਕਸ ਚਲ ਰਹੀਆਂ 75 ਬੱਸਾਂ ਉਨ੍ਹਾਂ ਨੇ ਬੰਦ ਕੀਤੀਆਂ ਹਨ, ਉਹ ਉਸਨੂੰ, ਮੰਤਰੀ ਤੋਂ ਸੰਤਰੀ ਬਣਾਉਣ ਦੀਆਂ ਧਮਕੀਆਂ ਦੇ ਰਹੇ ਹਨ ਪਰੰਤੂ ਸਚਾਈ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣੇ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਕਿਹਾ ਕਿ ਜਿਨ੍ਹਾਂ ਕਰਕੇ ਵਿਭਾਗ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਵਿਰੁੱਧ ਸਿਟ ਬਣਾਕੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਕਿਸੇ ਵੀ ਨਿਜੀ ਟਰਾਂਸਪੋਰਟ ਕੰਪਨੀ ਨਾਲ ਕੋਈ ਸਿਆਸੀ ਬਦਲਾਖੋਰੀ ਨਹੀਂ ਕੀਤੀ ਜਾ ਰਹੀ ਕਿਉਂਕਿ ਪਿਛਲੀ ਸਰਕਾਰ ਨੇ ਪ੍ਰਾਈਵੇਟ ਬੱਸਾਂ ਨੂੰ ਕੋਵਿਡ ਸਮੇਂ ਦੀ ਰਾਹਤ ਦਿੰਦਿਆਂ 100 ਕਰੋੜ ਰੁਪਏ ਟੈਕਸ ਮੁਆਫ਼ੀ ਦਿੱਤੀ, ਜਿਸ 'ਚੋਂ ਬਾਦਲ ਪਰਿਵਾਰ ਦੀਆਂ ਬੱਸਾਂ ਨੂੰ 14 ਕਰੋੜ ਰੁਪਏ ਦੀ ਮੁਆਫ਼ੀ ਮਿਲੀ ਹੈ।
ਸ. ਰਾਜਾ ਵੜਿੰਗ ਨੇ ਹੋਰ ਦੱਸਿਆ ਕਿ ਮੁਲਾਜਮਾਂ ਦੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ। ਇੱਕ ਹੋਰ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਅਜਿਹੇ ਪ੍ਰਬੰਧ ਕੀਤੇ ਜਾ ਰਹੇ ਹਨ ਕਿ ਲੋਕਾਂ ਨੂੰ ਆਪਣੇ ਹੈਵੀ ਲਾਇਸੈਂਸ ਬਣਵਾਉਣ ਲਈ ਹੁਣ ਮਹੂਆਣਾ ਨਹੀਂ ਜਾਣਾ ਪਵੇਗਾ।
ਇਸ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਵਧਾਈ ਸੁਨੇਹਾ ਲੈਕੇ ਵਿਸ਼ੇਸ਼ ਤੌਰ 'ਤੇ ਪੁੱਜੇ ਉਨ੍ਹਾਂ ਦੇ ਭਰਾ ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸ. ਸਤਵਿੰਦਰ ਸਿੰਘ ਚੈੜੀਆਂ ਦੀ ਪੀ.ਆਰ.ਟੀ.ਸੀ. ਦੇ ਚੇਅਰਮੈਨ ਵਜੋਂ ਚੋਣ ਬਹੁਤ ਹੀ ਸੋਚ ਸਮਝਕੇ ਕਰਦਿਆਂ ਇੱਕ ਹੀਰਾ ਲੱਭਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਟਰਾਂਸਪੋਰਟ ਵਿਭਾਗ ਹਨੇਰੇ 'ਚੋਂ ਲੰਘ ਰਿਹਾ ਸੀ ਪਰੰਤੂ ਟਰਾਂਸਪੋਰਟ ਮੰਤਰੀ ਸ. ਰਾਜਾ ਵੜਿੰਗ ਨੇ ਇਸ ਨੂੰ ਨਵਾਂ ਚਾਨਣ ਦਿਖਾਇਆ ਹੈ।
ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਹਰੀਸ਼ ਚੌਧਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਅਤੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਜੋ ਭਰੋਸਾ ਪ੍ਰਗਟਾਇਆ ਗਿਆ ਹੈ ਉਸ 'ਤੇ ਉਹ ਹਰ ਹਾਲ ਖਰ੍ਹਾ ਉਤਰਨਗੇ।
ਸ. ਚੈੜੀਆਂ ਨੇ ਕਿਹਾ ਕਿ ਉਹ ਟਰਾਂਸਪੋਰਟ ਮਾਫ਼ੀਏ ਦੇ ਖ਼ਾਤਮੇ ਲਈ ਟਰਾਂਸਪੋਰਟ ਮੰਤਰੀ ਸ. ਰਾਜਾ ਵੜਿੰਗ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਅਤੇ ਅਦਾਰੇ 'ਚ ਅਮਲੇ ਦੀ ਘਾਟ ਪੂਰੀ ਕਰਨ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਉਹ ਪੀ.ਆਰ.ਟੀ.ਸੀ. ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਤੇ ਸੌਂਪੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਪੀ.ਆਰ.ਟੀ.ਸੀ. ਦੇ ਐਮ.ਡੀ. ਪਰਨੀਤ ਸ਼ੇਰਗਿਲ ਨੇ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਦਾਰੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਣ ਲਈ ਅਦਾਰੇ ਵੱਲੋਂ ਪੂਰੀ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਪੀ.ਆਰ.ਟੀ.ਸੀ. ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਦੂਆ, ਏ.ਐਮ.ਡੀ. ਨਿਤਿਸ਼ ਸਿੰਗਲਾ, ਬੋਰਡ ਆਫ਼ ਡਾਇਰੈਕਟਰਜ ਦੇ ਮੈਂਬਰ ਸੁਭਾਸ਼ ਸੂਦ, ਪੁਸ਼ਪਿੰਦਰ ਅੱਤਰੀ, ਮਨਜੀਤ ਸਿੰਘ ਪਾਇਲ, ਬਲਵਿੰਦਰ ਸਿੰਘ ਸੰਧੂ ਤੇ ਕਮਲਦੇਵ ਜੋਸ਼ੀ ਸਮੇਤ ਇੰਪਰੂਵਮੈਂਟ ਟਰਸਟ ਮੋਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ, ਗੁਰਪ੍ਰਤਾਪ ਸਿੰਘ ਪਡਿਆਲਾ, ਲੋਕ ਗਾਇਕ ਪੰਮਾ ਡੂਮੇਵਾਲਾ, ਮਨਿੰਦਰ ਸਿੰਘ ਫਰਾਂਸਵਾਲਾ, ਚੇਅਰਮੈਨ ਐਸ.ਸੀ. ਸੈਲ ਪ੍ਰੇਮ ਸਿੰਘ ਡੱਲਾ, ਪ੍ਰਧਾਨ ਜਸਵੀਰ ਸਿੰਘ, ਯੂਥ ਆਗੂ ਸੁਖਵਿੰਦਰ ਸਿੰਘ ਸੁੱਖਾ, ਗੁਰਚਰਨ ਸਿੰਘ ਡਉਣਾ, ਸੇਵਾ ਸਿੰਘ, ਦਰਸ਼ਨ ਸਿੰਘ ਨੰਬਰਦਾਰ, ਰੁਪਿੰਦਰ ਸਿੰਘ ਚੈੜੀਆਂ, ਗੁਰਜੀਤ ਸਿੰਘ ਢਕੜੱਬਾ, ਐਸ.ਡੀ.ਐਮ. ਚਰਨਜੀਤ ਸਿੰਘ, ਐਸ.ਪੀ. ਸਿਟੀ ਹਰਪਾਲ ਸਿੰਘ, ਡੀ.ਐਸ.ਪੀ. ਹੇਮੰਤ ਸ਼ਰਮਾ, ਸੀ.ਏ.ਓ. ਸਿਰਮਜੀਤ ਕੌਰ, ਜੀ.ਐਮ. ਸੁਰਿੰਦਰ ਸਿੰਘ, ਸੀਨੀਅਰ ਲੀਗਲ ਐਡਵਾਇਜਰ ਮਨਿੰਦਰ ਪਾਲ ਸਿੰਘ ਸਿੱਧੂ, ਜੀ.ਐਮ. ਮਹਿੰਦਰਪਾਲ ਸਿੰਘ, ਪ੍ਰਵੀਨ ਸ਼ਰਮਾ, ਡਿਪਟੀ ਕੰਟਰੋਲਰ ਪ੍ਰੇਮ ਰਾਜ, ਪੀ.ਏ. ਅਮਨਦੀਪ ਸਿੰਘ ਅਤੇ ਵੱਡੀ ਗਿਣਤੀ 'ਚ ਪੀ.ਆਰ.ਟੀ.ਸੀ. ਦੇ ਮੁਲਾਜਮਾਂ ਸਮੇਤ ਪਾਰਟੀ ਆਗੂ, ਵਰਕਰ ਤੇ ਹੋਰ ਪਤਵੰਤੇ ਮੌਜੂਦ ਸਨ।

ਪੰਜਾਬ ਦੇ ਕਾਲਜਾਂ ਲਈ 1100 ਅਧਿਆਪਕਾਂ ਦੀ ਭਰਤੀ 26 ਨਵੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ-ਉਚੇਰੀ ਸਿਖਿਆ ਮੰਤਰੀ ਪਰਗਟ ਸਿੰਘ

ਸ. ਦਿਲਬਾਗ਼ ਸਿੰਘ ਸਰਕਾਰੀ ਕਾਲਜ ਜਾਡਲਾ ਦਾ ਲੋਕ ਅਰਪਣ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਦੇ ਨਵੇਂ ਬਲਾਕ ਦਾ ਉਦਘਾਟਨ
ਨਵਾਂਸ਼ਹਿਰ, 22 ਨਵੰਬਰ : - ਪੰਜਾਬ ਦੇ ਸਕੂਲੀ ਅਤੇ ਉਚੇਰੀ ਸਿਖਿਆ ਮੰਤਰੀ ਸ. ਪਰਗਟ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਕਾਲਜਾਂ 'ਚ ਖਾਲੀ ਪਈਆਂ ਅਧਿਆਪਕਾਂ ਦੀਆਂ 1100 ਅਸਾਮੀਆਂ 'ਤੇ ਭਰਤੀ ਪ੍ਰਕਿਰਿਆ 26 ਨਵੰਬਰ ਤੱਕ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਤਿੰਨ ਦਹਾਕਿਆਂ ਦੇ ਇਤਿਹਾਸ 'ਚ ਪਹਿਲੀ ਵਾਰ ਇਹ ਭਰਤੀ ਹੋ ਰਹੀ ਹੈ।  ਇਹ ਪ੍ਰਗਟਾਵਾ ਪੰਜਾਬ ਦੇ ਸਕੂਲੀ ਅਤੇ ਉਚੇਰੀ ਸਿਖਿਆ ਮੰਤਰੀ, ਪਦਮ ਸ੍ਰੀ ਸ. ਪਰਗਟ ਸਿੰਘ ਨੇ ਅੱਜ ਨਵਾਂਸ਼ਹਿਰ ਨੇੜੇ 12 ਕਰੋੜ ਦੀ ਲਾਗਤ ਨਾਲ ਬਣਾਏ ਗਏ ਸ. ਦਿਲਬਾਗ਼ ਸਿੰਘ ਸਰਕਾਰੀ ਕਾਲਜ ਜਾਡਲਾ ਦੇ ਉਦਘਾਟਨ ਮੌਕੇ ਆਖੇ। ਉਨ੍ਹਾਂ ਮਰਹੂਮ ਸ. ਦਿਲਬਾਗ਼ ਸਿੰਘ ਦੀ ਦੂਰ-ਅੰਦੇਸ਼ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਨਵਾਂਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਨੂੰ ਜ਼ਿਲ੍ਹਾ ਬਣਾ ਕੇ ਇਸ ਦੇ ਵਿਕਾਸ ਦਾ ਮੁੱਢ ਬੰਨ੍ਹਿਆ, ਜਿਸ ਨੂੰ ਅੱਗੇ ਉਨ੍ਹਾਂ ਦੇ ਪੋਤੇ ਅਤੇ ਹਲਕੇ ਦੇ ਨੌਜੁਆਨ ਵਿਧਾਇਕ ਸ. ਅੰਗਦ ਸਿੰਘ ਨਵਾਂ ਸ਼ਹਿਰ ਨੇ ਅੱਗੇ ਤੋਰਿਆ ਹੈ। ਉਨ੍ਹਾਂ ਸ. ਅੰਗਦ ਸਿੰਘ ਦੀ ਵਿਕਾਸਮਈ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਲੋਕ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ. ਦਿਲਬਾਗ਼ ਸਿੰਘ ਦੀ ਵਿਰਾਸਤ ਦੇ ਵਾਰਿਸ ਦੀ ਅਗਵਾਈ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ 35 ਦਿਨਾਂ ਦੇ ਕਾਰਜਕਾਲ 'ਚ ਸਕੂਲੀ ਅਤੇ ਕਾਲਜੀ ਸਿਖਿਆ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਬਣਾਏ ਰੋਡ ਮੈਪ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ, ਤਾਂ ਜੋ ਪੰਜਾਬ ਦੀ ਨੌਜੁਆਨ ਪੀੜ੍ਹੀ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੁਸ਼ਕਿਲਾਂ ਰਾਤੋ-ਰਾਤ ਨਾ ਬਣ ਕੇ, ਪਿਛਲੇ 25-30 ਸਾਲਾਂ ਤੋਂ ਇਨ੍ਹਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਉਭਰੀਆਂ ਹਨ ਅਤੇ ਸਾਨੂੰ ਸਾਰਿਆਂ ਨੂੰ ਰਲ ਕੇ ਇਨ੍ਹਾਂ ਮੁਸ਼ਕਿਲਾਂ ਦਾ ਹੱਲ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮਿਸਾਲ ਵਜੋਂ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਪੰਡ ਨਿੱਤ ਦਿਨ ਭਾਰੀ ਹੁੰਦੀ ਜਾਣ ਕਾਰਨ, ਸਾਨੂੰ ਰਲ ਕੇ ਹੰਭਲੇ ਮਾਰਨੇ ਪੈਣੇ, ਜਿਸ ਲਈ ਸਾਡੀ ਨੌਜੁਆਨ ਪੀੜ੍ਹੀ ਦਾ ਸੰਜੀਦਾ ਤੇ ਸੂਝਵਾਨ ਹੋਣਾ ਬਹੁਤ ਜ਼ਰੂਰੀ ਹੈ, ਕਿਉਂ ਜੋ ਸਮਾਜ 'ਚ ਤਬਦੀਲੀ ਲਿਆਉਣ 'ਚ ਨੌਜੁਆਨ ਪੀੜ੍ਹੀ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ।  ਸ. ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦਾ ਹਰ ਇੱਕ ਨੁਮਾਇੰਦਾ ਅਪੋ-ਆਪਣੇ ਵਿੱਤ ਮੁਤਾਬਕ ਪੰਜਾਬ ਨੂੰ ਫ਼ਿਰ ਤੋਂ ਪੈਰਾਂ ਸਿਰ ਕਰਨ ਲਈ ਦਿਨ-ਰਾਤ ਇੱਕ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਲੰਬੇ ਸਮੇਂ ਤੋਂ ਬਣੀਆਂ ਮੁਸ਼ਕਿਲਾਂ ਨੂੰ ਇੱਕੋ ਦਿਨ 'ਚ ਖਤਮ ਤਾਂ ਨਹੀਂ ਕੀਤਾ ਜਾ ਸਕਦਾ ਪਰ ਅਗਲੇ ਸਮੇਂ 'ਚ ਸੁਧਾਰ ਦੀ ਆਸ ਨਾਲ ਯਤਨ ਜ਼ਰੂਰ ਕੀਤੇ ਜਾ ਸਕਦੇ ਹਨ।  ਉਨ੍ਹਾਂ ਇਸ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ 66 ਲੱਖ ਦੀ ਲਾਗਤ ਨਾਲ ਬਣੇ ਨਵੇਂ ਬਲਾਕ ਦਾ ਉਦਘਾਟਨ ਕੀਤਾ ਅਤੇ 4.5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬਲਾਕ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਕੂਲ ਵੱਲੋਂ ਆਪਣੀ ਸਮਰੱਥਾ 1100 ਤੋਂ ਵਧਾ ਕੇ 3000 ਤੱਕ ਕਰਨ ਦੀ ਸ਼ਲਾਘਾ ਕਰਦਿਆਂ ਇਸ ਨੂੰ ਰੋਲ ਮਾਡਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਤੇ ਕੋਚਾਂ ਦਾ ਵਿਦਿਆਰਥੀਆਂ ਤੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ 'ਚ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਇਸ ਮੌਕੇ ਸਕੂਲ ਵੱਲੋਂ ਕਰਵਾਏ ਸੰਖੇਪ ਸਮਾਗਮ 'ਚ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਕੂਲੀ ਸਿਖਿਆ ਦੇ ਮਿਆਰ ਨੂੰ ਹੋਰ ਬੇਹਤਰ ਕਰਨ ਅਤੇ ਬੁਨਿਆਦੀ ਢਾਂਚੇ 'ਚ ਸੁਧਾਰ ਲਿਆਉਣ ਲਈ ਯਤਨਸ਼ੀਲ ਹਨ। ਉਨ੍ਹਾਂ ਨੇ ਪਿ੍ਰੰਸੀਪਲ ਸਰਬਜੀਤ ਸਿੰਘ ਵੱਲੋਂ ਸਕੂਲ 'ਚ ਹੋਰ ਢਾਂਚਾਗਤ ਸੁਧਾਰਾਂ ਦੀ ਰੱਖੀ ਮੰਗ 'ਤੇ ਵੀ ਹਮਦਰਦੀਪੂਰਵਕ ਵਿਚਾਰ ਕਰਨ ਦਾ ਭਰੋਸਾ ਦਿੱਤਾ। ਹਲਕਾ ਵਿਧਾਇਕ ਸ. ਅੰਗਦ ਸਿੰਘ ਨੇ ਸਰਕਾਰੀ ਕਾਲਜ ਜਾਡਲਾ ਦੇ ਉਦਘਾਟਨੀ ਸਮਾਗਮ 'ਚ ਬੋਲਦਿਆਂ ਕਿਹਾ ਕਿ ਅੱਜ ਉਨ੍ਹਾਂ ਦੇ ਦਾਦਾ ਅਤੇ ਮਰਹੂਮ ਖੇਤੀਬਾੜੀ ਮੰਤਰੀ ਸ. ਦਿਲਬਾਗ਼ ਸਿੰਘ ਦਾ ਇਸ ਹਲਕੇ 'ਚ ਪੇਂਡੂ ਖੇਤਰ 'ਚ ਸਰਕਾਰੀ ਕਾਲਜ ਖੋਲ੍ਹਣ ਦਾ ਸੁਫ਼ਨਾ ਪੂਰਾ ਹੋਇਆ ਹੈ। ਉਨ੍ਹਾਂ ਕਾਲਜ ਲਈ ਜ਼ਮੀਨ ਦੇਣ ਲਈ ਪਿੰਡ ਜਾਡਲਾ ਦੀ ਪੰਚਾਇਤ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਇਸ ਲਈ ਉਚੇਰੀ ਸਿਖਿਆ ਮੰਤਰੀ ਸ. ਪਰਗਟ ਸਿੰਘ ਦਾ ਧੰਨਵਾਦ ਵੀ ਕੀਤਾ। ਇਸ ਨਵੇਂ ਕਾਲਜ ਵਿੱਚ 12 ਕਮਰੇ, ਚਾਰ ਲੈਬਜ਼, ਐਡਮਨ ਬਲਾਕ, ਲਾਇਬ੍ਰੇਰੀ, ਕੰਨਟੀਨ ਅਤੇ ਖੇਡ ਗਰਾਊਂਡ ਸ਼ਾਮਿਲ ਹੈ। ਵਿਧਾਇਕ ਅੰਗਦ ਸਿੰਘ ਨੇ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਆਸ਼ੀਰਵਾਦ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਦਾ ਸਰਬਪੱਖੀ ਵਿਕਾਸ ਕਰਵਾ ਕੇ ਉਨ੍ਹਾਂ ਵੱਲੋਂ ਦਿੱਤੇ ਫ਼ਤਵੇ ਦਾ ਮਾਣ ਰੱਖਿਆ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਹਮੇਸ਼ਾਂ ਹਲਕੇ ਦੇ ਵਿਕਾਸ ਅਤੇ ਲੋਕਾਂ ਨੂੰ ਸਮਰਪਿਤ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਣਾ ਕੁਲਦੀਪ ਸਿੰਘ ਜਾਡਲਾ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ, ਜੋਗਿੰਦਰ ਸਿੰਘ ਬਲਾਕ ਪ੍ਰਧਾਨ, ਇੰਪਰੂਵਮੈਂਟ ਟ੍ਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ, ਬਲਬੀਰ ਸਿੰਘ ਜਾਡਲਾ, ਨਵਾਂਸ਼ਹਿਰ ਦੇ ਕੌਂਸਲਰਾਂ ਤੋਂ ਇਲਾਵਾ ਕਾਲਜ ਦੇ ਪਿ੍ਰੰਸੀਪਲ ਜਸਵਿੰਦਰ ਕੌਰ ਤੇ ਅਧਿਆਪਕ ਵੀ ਮੌਜੂਦ ਸਨ।

ਡਵੀਜ਼ਨਲ ਕਮਿਸ਼ਨਰ, ਡਿਪਟੀ ਕਮਿਸ਼ਨਰ ਤੇ ਏ.ਡੀ.ਸੀ. ਵੱਲੋਂ ਨਵੀਆਂ ਵੋਟਾਂ ਬਣਾਉਣ ਤੇ ਸੁਧਾਈ ਦੇ ਕੈਂਪਾਂ ਦਾ ਦੌਰਾ

ਪਟਿਆਲਾ, 21 ਨਵੰਬਰ: ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਏ.ਡੀ.ਸੀ. (ਜ) ਸ. ਗੁਰਪ੍ਰੀਤ ਸਿੰਘ ਥਿੰਦ ਨੇ ਅੱਜ ਵੱਖ-ਵੱਖ ਬੂਥਾਂ ਦਾ ਦੌਰਾ ਕਰਕੇ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਅੰਦਰ ਯੋਗਤਾ ਮਿਤੀ 1 ਜਨਵਰੀ 2022 ਤਹਿਤ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਬੂਥ ਪੱਧਰ 'ਤੇ ਲਗਾਏ ਜਾ ਰਹੇ ਕੈਂਪਾਂ ਦਾ ਜਾਇਜ਼ਾ ਲਿਆ।
ਸ੍ਰੀ ਚੰਦਰ ਗੈਂਦ ਨੇ ਸਰਕਾਰੀ ਮਲਟੀ ਪਰਪਜ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੱਘੀ ਖਾਨਾ ਵਿਖੇ ਨਵੀਆਂ ਵੋਟਾਂ ਬਣਾਉਣ ਵਾਲੇ ਕੈਂਪਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਹੁੰਦੀਆਂ ਹਨ, ਇਸ ਲਈ ਹਰ ਨਾਗਰਿਕ ਆਪਣੀ ਵੋਟ ਬਣਵਾਏ ਅਤੇ ਵੋਟ ਜਰੂਰ ਪਾਵੇ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਸਰਕਾਰੀ ਸਮਾਰਟ ਸਕੂਲ ਤ੍ਰਿਪੜੀ, ਹਿੰਦੂ ਪਬਲਿਕ ਸਕੂਲ ਅਤੇ ਮਾਈਲਸਟੋਨ ਪਬਲਿਕ ਸਕੂਲ ਡੀ.ਐਲ.ਐਫ਼ ਕਲੋਨੀ ਦਾ ਦੌਰਾ ਕੀਤਾ। ਇਸੇ ਤਰ੍ਹਾਂ ਏ.ਡੀ.ਸੀ. ਸ. ਗੁਰਪ੍ਰੀਤ ਸਿੰਘ ਥਿੰਦ ਨੇ ਵੀ ਵੱਖ-ਵੱਖ ਪੋਲਿੰਗ ਬੂਥਾਂ 'ਤੇ ਲਗਾਏ ਜਾ ਰਹੇ ਕੈਂਪਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਤੋਂ ਬਾਅਦ ਆਪਣੇ ਚੋਣ ਬੂਥ ਦੇ ਬੀ ਐਲ ਓ ਨਾਲ ਜਾਂ ਐਸ.ਡੀ.ਐਮ ਦਫ਼ਤਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਸਮੇਤ ਨੈਸ਼ਨਲ ਸਰਵਿਸ ਵੋਟਰ ਪੋਰਟਲ voteportal.eci.gov.in'ਤੇ ਸੰਪਰਕ ਕਰਕੇ ਆਪਣੀ ਵੋਟ ਬਣਵਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੋਟ ਸੂਚੀ 'ਚ ਦਰੁਸਤੀ ਕਰਵਾਉਣ ਜਾਂ ਵੋਟ ਕਟਵਾਉਣ ਲਈ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਕਿਸੇ ਵੀ ਤਰ੍ਹਾਂ ਦੀ ਮੱਦਦ ਲਈ ਟੋਲ ਫ੍ਰੀ ਨੰਬਰ 1950 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਵੋਟ ਬਣਵਾਉਣ ਲਈ ਫ਼ਾਰਮ ਭਰਨ ਮੌਕੇ ਰੰਗਦਾਰ ਪਾਸਪੋਰਟ ਸਾਈਜ਼ ਫੋਟੋ, ਜਨਮ ਮਿਤੀ ਅਤੇ ਰਿਹਾਇਸ਼ ਦੇ ਪਤੇ ਦਾ ਪ੍ਰਮਾਣ ਲਾਜ਼ਮੀ ਹੈ। ਇਸ ਤੋਂ ਇਲਾਵਾ ਮੋਬਾਈਲ ਐਪ ਵੋਟਰ ਹੈਲਪਲਾਇਨ ਐਪ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।
ਇਸੇ ਦੌਰਾਨ ਹਲਕਾ ਸਨੌਰ ਦੇ ਰਿਟਰਨਿੰਗ ਅਧਿਕਾਰੀ ਡਾ ਦੀਪਕ ਭਾਟੀਆ ਤੇ ਸਵੀਪ ਲਈ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਹੇਠ ਟੀਮ ਨੇ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਅਤੇ ਬੂਥ ਪੱਧਰ ਉੱਪਰ ਚੋਣਾਂ ਵਾਲੇ ਦਿਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ  ਚੌਣ ਬੂਥਾਂ ਦਾ ਦੌਰਾ ਕੀਤਾ।
ਡਾ ਭਾਟੀਆ ਨੇ ਨਿੱਜੀ ਤੌਰ ਉੱਪਰ ਵੋਟਰਾਂ ਨੂੰ ਆਨਲਾਈਨ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਕਰਕੇ ਰਜਿਸਟਰਡ ਕਰਵਾਇਆ ਤੇ ਬੀ.ਐਲ.ਓਜ ਦਾ ਮਨੋਬਲ ਵਧਾਇਆ।ਇਸ ਦੌਰਾਨ ਪਿਛਲੀ ਸਰਸਰੀ ਸੁਧਾਈ ਦੌਰਾਨ ਬਣਾਈਆਂ ਵੋਟਾਂ ਦੇ ਵੋਟਰ ਕਾਰਡ ਵੀ ਵੰਡੇ ਗਏ।
ਪ੍ਰੋ. ਅੰਟਾਲ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਵੋਟਾਂ ਬਨਾਉਣ ਅਤੇ ਚੋਣਾਂ ਦੌਰਾਨ ਵੋਟਰਾਂ ਦੀ 100 ਫ਼ੀਸਦੀ ਸ਼ਮੂਲੀਅਤ ਮੁੱਖ ਉਦੇਸ਼ ਹੈ। ਸਨੌਰ ਵਿੱਚ ਵੋਟਰ ਸਾਖ਼ਰਤਾ ਲਈ ਨੋਡਲ ਅਫਸਰ ਸਵੀਪ ਸਤਵੀਰ ਸਿੰਘ,  ਚੋਣ ਕਾਨੂੰਨਗੋ ਪ੍ਰਦੀਪ ਸ਼ਰਮਾ, ਪਟਿਆਲਾ ਦਿਹਾਤੀ ਵਿੱਚ ਕੁਲਜੀਤ ਸਿੰਘ ਚੋਣ ਕਾਨੂੰਨਗੋ, ਪਟਿਆਲਾ ਸ਼ਹਿਰੀ ਰੁਪਿੰਦਰ ਸਿੰਘ, ਨਾਭਾ 'ਚ ਪ੍ਰੇਮ ਪੁਰੀ ਅਤੇ ਰਾਜਪੁਰਾ ਵਿਖੇ ਰਮਨਦੀਪ ਸਿੰਘ ਸੋਢੀ ਦੀ ਅਗਵਾਈ ਵਿਚ ਸਵੀਪ ਟੀਮਾਂ ਨੇ ਬੀ ਐਲ ਓਜ ਦਾ ਮਨੋਬਲ ਵਧਾਇਆ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ।

ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵਿਮਨ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਅੰਮ੍ਰਿਤਸਰ 21 ਨਵੰਬਰ :---ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰ. ਗੁਰਪ੍ਰੀਤ ਸਿੰਘ ਖਹਿਰਾ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ, ਅੰਮ੍ਰਿਤਸਰ-2 ਸ਼੍ਰੀ ਰਾਜਨ ਮਹਿਰਾ ਜੀ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਚੋਣ ਹਲਕੇ ਵਿਖੇ ਸਥਿਤ ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵਿਮਨ, ਅੰਮ੍ਰਿਤਸਰ, ਵਿਖੇ ਸਵੀਪ ਗਤੀਵਿਧੀਆਂ ਕਰਕੇ ਵੋਟਰਾਂ ਲਈ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਨਵਯੁਵਕ ਵੋਟਰਾਂ ਦੀ ਵੋਟ ਬਨਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ । ਇਹ ਫਾਰਮ ਵਿਦਿਆਰਥੀਆਂ ਵੱਲੋ ਨੈਸ਼ਨਲ ਵੋਟਰ ਸਰਵਿਸ ਪੋਰਟਲ (www.nvsp.in) ਜਾਂ ਵੋਟਰ ਹੈਲਪਲਾਈਨ ਐਪ (Voter 8elpline 1pp) ਤੇ ਭਰਿਆ ਜਾ ਸਕਦਾ ਹੈ । ਇਸ ਸਮੇਂ ਕਾਲਜ ਦੇ ਨੋਡਲ ਅਫਸਰ ਪ੍ਰੋਫੈਸਰ ਸ਼੍ਰੀਮਤੀ ਕਿਰਨਜੀਤ ਕੌਰ ਅਤੇ ਸੈਕਟਰ ਅਫਸ਼ਰ ਸ਼੍ਰੀ ਦਵਿੰਦਰ ਸੈਨੀ ਏਰੀਏ ਵਿੱਚ ਪੈਂਦੇ ਬੀ.ਐਲ.ਓਜ ਨਾਲ ਹਾਜਰ ਰਹੇ । ਇਸ ਸਬੰਧ ਵਿੱਚ ਚੋਣ ਕਾਨੂੰਗੋ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਜੀ ਵੱਲੋ ਵੱਖ-ਵੱਖ ਫਾਰਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨਵੇਂ ਵੋਟਰ ਆਪਣਾ 5-5pic ਵੀ ਡਾਊਨਲੋਡ ਕਰ ਸਕਦੇ ਹਨ ਅਤੇ ਨੈਸ਼ਨਲ ਵੋਟਰ ਸਰਵਿਸ ਪੋਰਟਲ (www.nvsp.in) ਜਾਂ ਵੋਟਰ ਹੈਲਪਲਾਈਨ ਐਪ (Voter 8elpline 1pp) ਘਰੇ ਬੈਠੇ ਹੀ ਆਪਣਾ ਵੋਟਰ ਕਾਰਡ ਅਪਲਾਈ ਕੀਤਾ ਜਾ ਸਕਦਾ ਹੈ । ਇਸ ਦੌਰਾਨ ਵਿਧਾਨ ਸਭਾ ਚੋਣ ਹਲਕੇ ਦੀ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਸ਼੍ਰੀ ਰਾਜਨ ਮਹਿਰਾ, ਚੋਣ ਕਾਨੂੰਗੋ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਸਮੂਹ ਸਟਾਫ ਹਾਜ਼ਰ ਸਨ।

​ਮੁੱਖ ਮੰਤਰੀ ਚੰਨੀ ਨੇ ਬਿਆਸ ਵਿਖੇ ਸਬ-ਤਹਿਸੀਲ ਦੀ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ

 ਪੰਜਾਬ ਦੇ ਸਰਵਪੱਖੀ ਵਿਕਾਸ ਵਿੱਚ ਧਾਰਮਿਕ ਸੰਸਥਾਵਾਂ ਦਾ ਯੋਗਦਾਨ ਸ਼ਲਾਘਾਯੋਗ : ਮੁੱਖ ਮੰਤਰੀ ਚੰਨੀ
 ਬਿਆਸ, 20 ਨਵੰਬਰ:  ਨਵੇਂ ਬਣੇ ਸਬ-ਤਹਿਸੀਲ ਬਿਆਸ ਦੇ ਕੰਪਲੈਕਸ  ਦੀ ਅਤਿ-ਆਧੁਨਿਕ ਇਮਾਰਤ ਨੂੰ ਲੋਕ ਅਰਪਣ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਧਾਰਮਿਕ ਸੰਸਥਾਵਾਂ ਦੀ ਭੂਮਿਕਾ ਹਮੇਸ਼ਾ ਹੀ ਸ਼ਲਾਘਾਯੋਗ ਰਹੀ ਹੈ। ਆਧੁਨਿਕ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਸ੍ਰੀ ਚੰਨੀ ਨੇ ਕਿਹਾ ਕਿ ਹੁਣ ਬਿਆਸ ਵਿਖੇ ਇਸ ਸਹੂਲਤ ਦਾ ਸਿੱਧਾ ਲਾਭ ਲਗਭਗ 30 ਪਿੰਡਾਂ ਦੇ 70,000 ਤੋਂ ਵੱਧ ਵਸਨੀਕਾਂ ਨੂੰ ਮਿਲੇਗਾ।  ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਪ੍ਰਸ਼ਾਸਨਿਕ ਕੰਮਾਂ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜ਼ਮੀਨ ਦੀ ਰਜਿਸਟਰੀ, ਫਰਦ ਲੈਣ ਆਦਿ ਤੋਂ ਇਲਾਵਾ ਸੁਵਿਧਾ ਕੇਂਦਰ ਤੇ ਫਰਦ ਕੇਂਦਰ ਵਰਗੀਆਂ ਜਰੂਰੀ ਸੇਵਾਵਾਂ ਦੇਵੇਗਾ।  ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਅਤੇ ਤੁਰੰਤ ਜਾਰੀ ਹੋ ਸਕਣਗੇ। ਜ਼ਿਕਰਯੋਗ ਹੈ ਕਿ ਰਾਧਾਸੁਆਮੀ ਸਤਿਸੰਗ ਬਿਆਸ ਨੇ ਸਬ ਤਹਿਸੀਲ ਦਫ਼ਤਰ ਲਈ ਨਵਾਂ ਕੰਪਲੈਕਸ ਬਣਾ ਕੇ ਪੰਜਾਬ ਸਰਕਾਰ ਨੂੰ ਦਿੱਤਾ ਹੈ, ਜੋ ਕਿ ਪੰਜ ਏਕੜ ਜ਼ਮੀਨ ਵਾਲੇ ਵਿਸ਼ਾਲ ਖੇਤਰ ਦੇ ਨਾਲ ਸੂਬੇ ਦੀਆਂ ਆਧੁਨਿਕ ਇਮਾਰਤਾਂ ਵਿੱਚੋਂ ਇੱਕ ਹੈ।  ਸਬ-ਤਹਿਸੀਲ ਕੰਪਲੈਕਸ ਵਿੱਚ 15,559 ਵਰਗ ਫੁੱਟ ਦੇ ਉਸਾਰੇ ਗਏ ਖੇਤਰ, 10492 ਵਰਗ ਫੁੱਟ ਦੇ ਖੁੱਲ੍ਹੇ ਸ਼ੈੱਡ, 22519 ਵਰਗ ਫੁੱਟ ਖੇਤਰ ਵਿੱਚ ਪਾਰਕਿੰਗ ਤੋਂ ਇਲਾਵਾ 128156 ਵਰਗ ਫੁੱਟ ਹਰੇ ਭਰੇ ਪਾਰਕ ਹਨ।   ਪੂਰੀ ਤਰ੍ਹਾਂ ਸਜਾਏ ਇਸ ਕੰਪਲੈਕਸ ਵਿੱਚ ਉਪ ਤਹਿਸੀਲਦਾਰ ਦੇ ਦਫ਼ਤਰ ਅਤੇ ਅਦਾਲਤੀ ਕਮਰੇ ਸਮੇਤ ਕੁੱਲ 34 ਕਮਰੇ, ਸਮੁੱਚੇ ਸਟਾਫ਼ ਲਈ ਕਮਰੇ ਅਤੇ ਇੱਕ ਕਾਨਫਰੰਸ ਰੂਮ ਹੈ ਜਦਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਕੈਂਪ ਦਫ਼ਤਰ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।  ਇਮਾਰਤ ਦਾ ਡਿਜ਼ਾਇਨ, ਲੇਆਉਟ ਅਤੇ ਆਰਕੀਟੈਕਚਰ ਭਵਿੱਖ ਵਿੱਚ ਬਣਨ ਵਾਲੀਆਂ ਅਜਿਹੀਆਂ ਇਮਾਰਤਾਂ ਲਈ ਨਮੂਨੇ ਵਜੋਂ ਵਰਤਿਆ ਜਾ ਸਕਦਾ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 5 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਬਣਾਉਣ ਲਈ ਧੰਨਵਾਦ ਕੀਤਾ।  ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸ੍ਰੀ ਚੰਨੀ ਨੇ ਕਿਹਾ ਕਿ ਡੀਜੀਪੀ ਦੀ ਨਿਯੁਕਤੀ ਦਾ ਪੈਨਲ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ ਅਤੇ ਉਸ ਅਨੁਸਾਰ ਹੀ ਨਿਯੁਕਤੀ ਕੀਤੀ ਜਾਵੇਗੀ।  ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਸਰਕਾਰ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਵੱਡੀਆਂ ਮੱਛੀਆਂ ਨੂੰ ਫੜਨ ਲਈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਇਸ ਮੌਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਤਰਸੇਮ ਸਿੰਘ ਡੀਸੀ ਅਤੇ ਬਲਵਿੰਦਰ ਸਿੰਘ ਲਾਡੀ, ਚੇਅਰਮੈਨ ਪਨਗ੍ਰੇਨ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਐਸਐਸਪੀ ਰਾਕੇਸ਼ ਕੌਸ਼ਲ ਵੀ ਹਾਜ਼ਰ ਸਨ।
 ਕੈਪਸ਼ਨ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਨੀਵਾਰ ਨੂੰ ਬਿਆਸ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਲੋਕ ਅਰਪਣ ਕਰਦੇ ਹੋਏ।

ਸਵਰਨਿਮ ਵਿਜੇ ਵਰਸ਼ ਸਮਾਰੋਹ: 1971 'ਚ ਪਾਕਿਸਤਾਨ 'ਤੇ ਭਾਰਤ ਦੀ ਜਿੱਤ ਦਾ ਪ੍ਰਤੀਕ ਜੰਗੀ ਜਿੱਤ ਦੀ ਮਸ਼ਾਲ ਪਟਿਆਲਾ ਪੁੱਜੀ

ਪਟਿਆਲਾ, 20 ਨਵੰਬਰ: 1971 ਵਿੱਚ ਪਾਕਿਸਤਾਨ ਉੱਤੇ ਭਾਰਤ ਦੀ ਜਿੱਤ ਦੀ ਪ੍ਰਤੀਕ 'ਸਵਰਨਿਮ ਵਿਜੇ ਮਸ਼ਾਲ' ਅੱਜ ਪਟਿਆਲਾ ਪਹੁੰਚੀ। ਇਸ ਮਸ਼ਾਲ ਦਾ ਪਟਿਆਲਾ ਪੁੱਜਣ 'ਤੇ ਖੜਗਾ ਕੋਰ ਦਾ ਹਿੱਸਾ, ਏਅਰਾਵਤ ਡਿਵੀਜ਼ਨ ਦੇ ਜਨਰਲ ਅਫ਼ਸਰ ਕਮਾਂਡਿੰਗ ਮੇਜਰ ਜਨਰਲ ਮੋਹਿਤ ਮਲਹੋਤਰਾ, ਐਸ.ਐਮ., ਨੇ ਇਸ ਦਾ ਸਵਾਗਤ ਕਰਕੇ ਸਨਮਾਨ ਦਿੱਤਾ। ਸਮਾਗਮ ਵਿੱਚ ਉੱਘੇ ਫੌਜੀ ਅਤੇ ਸਿਵਲ ਸ਼ਖ਼ਸੀਅਤਾਂ ਮੌਜੂਦ ਸਨ।
ਭਾਰਤੀ ਫ਼ੌਜ ਦੇ ਇੱਕ ਬੁਲਾਰੇ ਨੇ ਦੱਸਿਆ ਕਿ 1971 ਦੀ ਭਾਰਤ-ਪਾਕਿ ਜੰਗ ਵਿੱਚ ਭਾਰਤੀ ਹਥਿਆਰਬੰਦ ਬਲਾਂ ਦੀ ਸ਼ਾਨਦਾਰ ਜਿੱਤ ਦੀ 50 ਸਾਲਾ ਯਾਦ ਵਿੱਚ, ਸਾਲ 2020-21 'ਸਵਰਨਿਮ ਵਿਜੇ ਵਰਸ਼' ਵਜੋਂ 16 ਦਸੰਬਰ 2020 ਤੋਂ 16 ਦਸੰਬਰ 2021 ਤੱਕ ਮਨਾਇਆ ਜਾ ਰਿਹਾ ਹੈ। ਭਾਰਤੀ ਫ਼ੌਜ ਵੱਲੋਂ 16 ਦਸੰਬਰ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਵਿਜੇ ਦਿਵਸ ਵਜੋਂ ਮਨਾਇਆ ਜਾਂਦਾ ਹੈ, ਲੰਘੇ ਵਰ੍ਹੇ ਇਸ ਦਿਨ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ 1971 ਦੀ ਭਾਰਤ-ਪਾਕਿ ਜੰਗ ਦੇ ਸਾਬਕਾ ਸੈਨਿਕਾਂ ਨੂੰ, ਜਿੱਤ ਦੀਆਂ ਚਾਰ ਮਸ਼ਾਲਾਂ ਲਾਟਾਂ ਸੌਂਪੀਆਂ।ਇਸੇ ਵਰ੍ਹੇ ਦਸੰਬਰ ਮਹੀਨੇ ਨਵੀਂ ਦਿੱਲੀ ਵਾਪਸ ਪਰਤਣ ਵਾਲੀਆਂ ਅਤੇ ਦੇਸ਼ ਦੀਆਂ ਚਾਰੋ ਦਿਸ਼ਾਵਾਂ 'ਚ ਜਾਣ ਵਾਲੀਆਂ ਜਿੱਤ ਦੀਆਂ ਇਹ ਮਸ਼ਾਲਾਂ, ਨੈਸ਼ਨਲ ਵਾਰ ਮੈਮੋਰੀਅਲ ਵਿਖੇ ਜਗਦੀ ਸਦੀਵੀ ਲਾਟ ਤੋਂ ਜਗਾਈਆਂ ਗਈਆਂ ਹਨ।
ਬੁਲਾਰੇ ਮੁਤਾਬਕ ਇਸ ਜੰਗੀ ਜਿਤ ਦੀ ਮਸ਼ਾਲ ਨੂੰ 1971 ਦੀ ਜੰਗ ਦੇ ਪਰਮਵੀਰ ਚੱਕਰ (ਪੀਵੀਸੀ) ਅਤੇ ਮਹਾਂਵੀਰ ਚੱਕਰ (ਐਮਵੀਸੀ) ਪੁਰਸਕਾਰ ਜੇਤੂ ਸੈਨਿਕਾਂ ਦੇ ਪਿੰਡਾਂ ਸਮੇਤ ਦੇਸ਼ ਭਰ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਲਿਜਾਇਆ ਜਾ ਰਿਹਾ ਹੈ। ਇਸ ਦੌਰਾਨ ਇਸ ਦੇ ਰਸਤੇ 'ਚ ਆਉਣ ਵਾਲੇ 1971 ਦੀ ਭਾਰਤ-ਪਾਕਿ ਜੰਗ ਦੇ ਸਾਬਕਾ ਫੌਜੀਆਂ ਤੇ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਚਾਰੇ ਮਸ਼ਾਲਾਂ ਵਿੱਚੋਂ ਇੱਕ ਜਿੱਤ ਦੀ ਮਸ਼ਾਲ, ਦਿੱਲੀ ਵਾਪਸ ਪਰਤਦੇ ਹੋਏ, ਅੱਜ ਪਟਿਆਲਾ ਪਹੁੰਚੀ ਹੈ ਅਤੇ 29 ਨਵੰਬਰ 2021 ਨੂੰ ਉੱਤਰ ਪ੍ਰਦੇਸ਼ ਦੇ ਮੇਰਠ ਲਈ ਰਵਾਨਾ ਹੋਵੇਗੀ।
ਫ਼ੌਜ ਦੇ ਬੁਲਾਰੇ ਮੁਤਾਬਕ ਇਸ ਦੌਰਾਨ ਸਾਡੇ ਮਹਾਨ ਸ਼ਹੀਦਾਂ, ਵੀਰ ਨਾਰੀਆਂ ਦੇ ਯੋਗਦਾਨ ਅਤੇ ਵੀਰ ਨਾਰੀਆਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਲਈ, ਪਟਿਆਲਾ ਵਿਖੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਤੇ ਜੰਗੀ ਵਿਧਵਾਵਾਂ ਨੂੰ ਸਨਮਾਨਿਤ ਤੋਂ ਇਲਾਵਾ ਇਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਇਨ੍ਹਾਂ ਤੋਂ ਪ੍ਰੇਰਣਾ ਲਈ ਜਾਵੇਗੀ। ਇਸ ਤਰ੍ਹਾਂ ਇੱਥੇ 1971 ਦੀ ਜੰਗ ਦੇ 100 ਦੇ ਕਰੀਬ ਸਾਬਕਾ ਸੈਨਿਕਾਂ ਅਤੇ ਪੁਰਸਕਾਰ ਜੇਤੂਆਂ ਸਮੇਤ ਲਗਭਗ 25 ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਡਵੀਜ਼ਨਲ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਨੇ ਪੋਲਿੰਗ ਬੂਥਾਂ ਦਾ ਕੀਤਾ ਅਚਨਚੇਤ ਨਿਰੀਖਣ

18 ਸਾਲ ਉਮਰ ਵਰਗ ਦੇ ਨਾਗਰਿਕ 30 ਨਵੰਬਰ ਤੱਕ ਚੱਲ ਰਹੀ ਸਰਸਰੀ ਸੁਧਾਈ ਦੌਰਾਨ ਆਪਣੀ ਵੋਟ ਜ਼ਰੂਰ ਬਣਵਾਉਣ : ਡਵੀਜ਼ਨਲ ਕਮਿਸ਼ਨਰ
ਪਟਿਆਲਾ, 20 ਨਵੰਬਰ:- ਕਮਿਸ਼ਨਰ ਪਟਿਆਲਾ ਮੰਡਲ ਸ਼੍ਰੀ ਚੰਦਰ ਗੈਂਦ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਸੰਦੀਪ ਹੰਸ ਵੱਲੋਂ ਅੱਜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵੋਟਾਂ ਦੀ ਸਰਸਰੀ ਸੁਧਾਈ ਲਈ ਜ਼ਿਲ੍ਹੇ ਦੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ 1 ਜਨਵਰੀ 2022 ਦੀ ਉਮਰ ਹੱਦ ਨੂੰ ਆਧਾਰ ਮੰਨ ਕੇ 18 ਸਾਲ ਜਾਂ ਇਸ ਤੋਂ ਉੱਪਰ ਉਮਰ ਵਰਗ ਦੇ ਨਾਗਰਿਕਾਂ ਨੂੰ ਮਤਦਾਤਾ ਵਜੋਂ ਰਜਿਸਟਰ ਕਰਨ ਲਈ ਆਰੰਭੀ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ।  ਉਨ੍ਹਾਂ ਅਪੀਲ ਕੀਤੀ ਕਿ 18 ਸਾਲ ਜਾਂ ਇਸ ਤੋਂ ਉੱਪਰ ਉਮਰ ਦੇ ਨਾਗਰਿਕ ਇੱਕ ਨਵੰਬਰ ਤੋਂ 30 ਨਵੰਬਰ ਤੱਕ ਚੱਲ ਰਹੀ ਇਸ ਮੁਹਿੰਮ ਦੌਰਾਨ ਆਪਣੀ ਵੋਟ ਜ਼ਰੂਰ ਬਣਵਾਉਣ। ਨਿਰੀਖਣ ਦੌਰਾਨ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਸਟੇਟ ਲਾਇਬ੍ਰੇਰੀ ਵਿਖੇ ਵੋਟਰ ਸੂਚੀਆਂ ਦੀ ਵਿਸ਼ੇਸ ਸਰਸਰੀ ਸੁਧਾਈ ਮੁਹਿੰਮ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਬੂਥ ਪੱਧਰ 'ਤੇ 21 ਨਵੰਬਰ (ਐਤਵਾਰ) ਨੂੰ ਵੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਆਪਣੇ ਨੇੜਲੇ ਚੋਣ ਬੂਥ ਅਤੇ ਉਸ ਤੋਂ ਬਾਅਦ ਆਪਣੇ ਚੋਣ ਬੂਥ ਦੇ ਬੀ ਐਲ ਓ ਨਾਲ ਜਾਂ ਐਸ ਡੀ ਐਮ ਦਫ਼ਤਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਜਾਂ ਨੈਸ਼ਨਲ ਸਰਵਿਸ ਵੋਟਰ ਪੋਰਟਲ (voteportal.eci.gov.in) 'ਤੇ ਸੰਪਰਕ ਕਰਕੇ ਆਪਣੀ ਵੋਟ ਬਣਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੋਟ ਸੂਚੀ 'ਚ ਦਰੁਸਤੀ ਜਾਂ ਵੋਟ ਕਟਵਾਉਣ ਲਈ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਕਿਸੇ ਵੀ ਤਰ੍ਹਾਂ ਦੀ ਮੱਦਦ ਲਈ ਟੋਲ ਫ੍ਰੀ ਨੰਬਰ 1950 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਵੋਟ ਬਣਵਾਉਣ ਲਈ ਫ਼ਾਰਮ ਭਰਨ ਮੌਕੇ ਰੰਗਦਾਰ ਪਾਸਪੋਰਟ ਸਾਈਜ਼ ਫੋਟੋ, ਜਨਮ ਮਿਤੀ ਅਤੇ ਰਿਹਾਇਸ਼ ਦੇ ਪਤੇ ਦਾ ਪ੍ਰਮਾਣ ਲਾਜ਼ਮੀ ਹੈ। ਇਸ ਤੋਂ ਇਲਾਵਾ ਮੋਬਾਈਲ ਐਪ ਵੋਟਰ ਹੇਲਪਲਾਇਨ ਐਪ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।
ਕੈਪਸ਼ਨ: ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਚੈਕਿੰਗ ਦੌਰਾਨ ਸਟੇਟ ਲਾਇਬ੍ਰੇਰੀ ਵਿਖੇ ਵੋਟਰ ਸੂਚੀਆਂ ਦੀ ਵਿਸ਼ੇਸ ਸਰਸਰੀ ਸੁਧਾਈ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ।