ਪਟਿਆਲਾ, 6 ਨਵੰਬਰ: ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ 'ਚ 1 ਅਪ੍ਰੈਲ 2021 ਤੋਂ ਹੁਣ ਤੱਕ 769 ਲਾਭਪਾਤਰੀਆਂ ਨੂੰ 164.49 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ 1 ਜੁਲਾਈ 2021 ਤੋਂ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਣ ਵਾਲੀ ਰਾਸ਼ੀ 21 ਹਜ਼ਾਰ ਤੋਂ ਵਧਾਕੇ 51 ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਕੀਤੀ ਜਾ ਚੁੱਕੀ ਹੈ ਅਤੇ ਇਸ ਵੰਡੀ ਗਈ ਰਾਸ਼ੀ 'ਚ ਵਧੀ ਰਾਸ਼ੀ ਵਾਲੇ ਕੇਸ ਵੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਸਿੱਧੀ ਲਾਭਪਾਤਰੀ ਦੇ ਖਾਤੇ 'ਚ ਪਾਈ ਜਾਂਦੀ ਹੈ ਅਤੇ ਇਸ ਸਕੀਮ ਦਾ ਲਾਭ ਲੈਣ ਲਈ ਜ਼ਰੂਰੀ ਹੈ ਕਿ ਬਿਨੈਕਾਰ ਪੰਜਾਬ ਦਾ ਵਸਨੀਕ ਹੋਵੇ ਅਤੇ ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਵੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਲਾਭ ਪ੍ਰਾਪਤ ਕਰਨ ਲਈ, ਬਿਨੈਕਾਰ ਨੂੰ ਵਿਆਹ ਦੀ ਤਰੀਕ ਤੋਂ ਪਹਿਲਾਂ ਜਾਂ ਲੜਕੀ ਦੇ ਵਿਆਹ ਦੇ 30 ਦਿਨਾਂ ਬਾਅਦ ਨਿਰਧਾਰਤ ਪ੍ਰੋਫਾਰਮੇ ਵਿਚ ਬਿਨੈ-ਪੱਤਰ ਜਮ੍ਹਾਂ ਕਰਵਾਉਣਾ ਹੁੰਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਅਤੇ ਕਿਸੇ ਵੀ ਜਾਤੀ ਨਾਲ ਸਬੰਧਤ ਵਿਧਵਾ ਮਹਿਲਾਵਾਂ ਦੀਆਂ ਧੀਆਂ ਨੂੰ ਵੀ ਆਸ਼ੀਰਵਾਦ ਸਕੀਮ ਤਹਿਤ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ਰਤਾਂ ਪੂਰੀਆਂ ਕਰਦੇ ਲੋੜਵੰਦ ਇਸ ਸਕੀਮ ਦਾ ਲਾਭ ਲੈਣ ਲਈ ਅਰਜ਼ੀ ਜ਼ਰੂਰ ਦੇਣ। ਇਸ ਸਬੰਧੀ ਅਰਜ਼ੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਐਸ.ਟੀ ਨਗਰ ਨੇੜੇ ਬਹੁਤਕਨੀਕੀ ਕਾਲਜ ਪਟਿਆਲਾ ਅਤੇ ਤਹਿਸੀਲ ਭਲਾਈ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਰਾਜਪੁਰਾ, ਪਾਤੜਾਂ, ਸਮਾਣਾ ਅਤੇ ਨਾਭਾ ਦਫ਼ਤਰ ਵਿਖੇ ਦਿੱਤੀ ਜਾ ਸਕਦੀ ਹੈ।