18 ਨਵੰਬਰ ਨੂੰ ਹੋਣਗੇ ਚਿੱਤਰਕਲਾ ਮੁਕਾਬਲੇ
ਨਵਾਸ਼ਹਿਰ/ਜਾਡਲਾ 3 ਨਵੰਬਰ :- ਭਾਰਤੀ ਕਮਿਊਨਿਸਟ ਪਾਰਟੀ(ਮਾਰਕਸਵਾਦੀ-ਲੈਨਿਨਵਾਦੀ) ਨਿਊਡੈਮੋਕ੍ਰੇਸੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ 20 ਨਵੰਬਰ ਨੂੰ ਮਨਾਈ ਜਾ ਰਹੀ 29ਵੀਂ ਬਰਸੀ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ।ਇਸਦੀ ਤਿਆਰੀ ਵਜੋਂ ਸਹੀਦ ਸੰਘਾ ਦੀ ਪਿੰਡ ਸ਼ਹਾਬਪੁਰ ਯਾਦਗਾਰ ਤੇ ਮੀਟਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਪਾਰਟੀ ਦੇ ਆਗੂ ਕੁਲਵਿੰਦਰ ਸਿੰਘ ਵੜੈਚ ਨੇ ਦੱਸਿਆ ਕਿ ਪਾਰਟੀ ਵਲੋਂ 11 ਵਜੇ ਕਾਮਰੇਡ ਸੰਘਾ ਦੀ ਯਾਦਗਾਰ ਉੱਤੇ ਝੰਡਾ ਲਹਿਰਾਉਣ ਉਪਰੰਤ ਸਿਆਸੀ ਕਾਨਫਰੰਸ ਆਰੰਭ ਹੋਵੇਗੀ ਜਿਸਨੂੰ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਦਰਸ਼ਨ ਸਿੰਘ ਖਟਕੜ, ਕਾਮਰੇਡ ਅਜਮੇਰ ਸਿੰਘ ਸਮਰਾ, ਕਾਮਰੇਡ ਦਲਜੀਤ ਸਿੰਘ ਐਡਵੋਕੇਟ ਅਤੇ ਹੋਰ ਆਗੂ ਸੰਬੋਧਨ ਕਰਨਗੇ। ਪਾਰਟੀ ਦੇ ਬੁਲਾਰੇ ਸ਼ਹੀਦ ਸੰਘਾ ਦੇ ਸੰਘਰਸ਼ਮਈ ਜੀਵਨ, ਚੱਲ ਰਹੇ ਕਿਸਾਨੀ ਘੋਲ, ਕੌਮੀ ਅਤੇ ਕੌਮਾਂਤਰੀ ਹਾਲਤਾਂ, ਫਾਸ਼ੀਵਾਦੀ ਮੋਦੀ ਸਰਕਾਰ ਦੇ ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਕਿਰਦਾਰ ਬਾਰੇ ਵਿਚਾਰ ਪੇਸ਼ ਕਰਨਗੇ।ਇਹ ਕਾਨਫਰੰਸ ਕਿਸਾਨੀ ਘੋਲ ਅਤੇ ਬੱਬਰ ਅਕਾਲੀ ਲਹਿਰ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਿਤ ਹੋਵੇਗੀ। ਇਸ ਮੌਕੇ ਇਨਕਲਾਬੀ ਗੀਤ, ਕਵਿਤਾਵਾਂ, ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਜਾਣਗੀਆਂ। 18 ਨਵੰਬਰ ਨੂੰ ਸਵੇਰੇ 9 ਵਜੇ ਬੱਚਿਆਂ ਦੇ ਚਿੱਤਰਕਲਾ ਮੁਕਾਬਲੇ ਕਰਵਾਏ ਜਾਣਗੇ।ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ ਜਾਵੇਗੀ।ਲੰਗਰ ਅਤੁੱਟ ਵਰਤੇਗਾ। ਇਸ ਬਰਸੀ ਦੀ ਤਿਆਰੀ ਵਜੋਂ ਪਿੰਡਾਂ ਵਿਚ ਮੀਟਿੰਗਾਂ ਕਰਨ,ਪੋਸਟਰ ਲਾਉਣ, ਲੀਫਲੈੱਟ ਵੰਡਣ, ਕੰਧ ਨਾਹਰੇ ਲਿਖਣ ਅਤੇ ਫੰਡ ਇਕੱਠਾ ਕਰਨ ਦੇ ਕਾਰਜ ਕੀਤੇ ਜਾ ਰਹੇ ਹਨ।
ਕੈਪਸ਼ਨ: ਮੀਟਿੰਗ ਵਿਚ ਸ਼ਾਮਲ ਪਾਰਟੀ ਆਗੂ ਅਤੇ ਵਰਕਰ।