ਵਿਧਾਇਕ ਅੰਗਦ ਨੇ ਲੋਕ ਨਿਰਮਾਣ ਵਿਭਾਗ ਨੂੰ ਜਨਵਰੀ 2022 ਦੇ ਪਹਿਲੇ ਹਫ਼ਤੇ ਤੱਕ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ
ਨਵਾਂਸ਼ਹਿਰ, 27 ਨਵੰਬਰ-ਲੋਕ ਨਿਰਮਾਣ ਵਿਭਾਗ (ਬੀ ਅਤੇ ਆਰ), ਨਵਾਂਸ਼ਹਿਰ- ਰਾਹੋਂ ਨੂੰ ਮਾਛੀਵਾੜਾ ਨਾਲ ਜੋੜਨ ਵਾਲੇ ਸਤਲੁਜ ਦਰਿਆ 'ਤੇ ਪੁਲ ਦੇ ਇਕ ਹਿੱਸੇ ਦੀ ਮੁਰੰਮਤ ਦਾ ਕੰਮ ਐਤਵਾਰ (28 ਨਵੰਬਰ) ਤੋਂ ਸ਼ੁਰੂ ਕਰਨ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਾਰਜਕਾਰੀ ਏਜੰਸੀ ਲੋਕ ਨਿਰਮਾਣ ਵਿਭਾਗ (ਬੀ ਅਤੇ ਆਰ) ਨੂੰ 20 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕਰ ਦਿੱਤੀ ਗਈ ਹੈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਕੰਮ ਜਨਵਰੀ 2022 ਦੇ ਪਹਿਲੇ ਹਫ਼ਤੇ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰੀ ਚੌਕਸੀ ਯਕੀਨੀ ਬਣਾਈ ਜਾਵੇਗੀ ਤਾਂ ਕਿ ਇੱਥੇ ਹੋਣ ਵਾਲੇ ਕੰਮ ਨੂੰ ਸਮੇਂ ਸਿਰ ਨਿਪਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲ ਤੋਂ ਲੰਘਦੇ ਰਾਹੀਆਂ ਅਤੇ ਆਵਾਜਾਈ ਵਾਲੇ ਵਾਹਨਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ ਅਤੇ ਕਿਸੇ ਵੀ ਦੁਰਘਟਨਾ ਨੂੰ ਰੋਕਣ ਲਈ ਉਸਾਰੀ ਏਜੰਸੀ ਵੱਲੋਂ ਸਾਰੇ ਉਪਾਅ ਕੀਤੇ ਜਾਣਗੇ। ਇਸ ਦੌਰਾਨ ਲੋਕ ਨਿਰਮਾਣ ਵਿਭਾਗ (ਬੀ ਅਤੇ ਆਰ) ਦੇ ਜੂਨੀਅਰ ਇੰਜਨੀਅਰ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲ 'ਤੇ ਆਵਾਜਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਰਹੇਗੀ ਅਤੇ ਲੋਕਾਂ ਨੂੰ ਆਉਣ-ਜਾਣ ਲਈ ਹੋਰ ਰਸਤੇ ਦੀ ਵਰਤੋਂ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਾਰਜਕਾਰੀ ਇੰਜੀਨਅਰ ਰਾਜਿੰਦਰ ਕੁਮਾਰ ਦੀ ਅਗਵਾਈ 'ਚ ਇਸ ਕੰਮ ਨੂੰ ਜਲਦੀ ਪੂਰਾ ਕੀਤਾ ਜਾਵੇਗਾ।