ਹੁਣ ਤੱਕ ਖ਼ਰੀਦ ਕੇਂਦਰਾਂ ਵਿਚ ਪਹੁੰਚੇ ਸਾਰੇ 351050 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ
ਨਵਾਂਸ਼ਹਿਰ, 8 ਨਵੰਬਰ :- ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ
3.50 ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ
ਕੇਂਦਰਾਂ ਵਿਚ ਪੁੱਜੇ ਸਾਰੇ 351050 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ
ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲੇ ਦੀਆਂ
ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ ਅਤੇ ਹੁਣ ਤੱਕ ਪਨਗ੍ਰੇਨ ਵੱਲੋਂ
133042 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 93030 ਮੀਟਿ੍ਰਕ ਟਨ, ਪਨਸਪ ਵੱਲੋਂ 88229
ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 28390 ਮੀਟਿ੍ਰਕ ਟਨ, ਐਫ.
ਸੀ. ਆਈ ਵੱਲੋਂ 6259 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 2099 ਮੀਟਿ੍ਰਕ ਟਨ ਝੋਨੇ ਦੀ
ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 622.81 ਕਰੋੜ ਰੁਪਏ ਦੀ
ਅਦਾਇਗੀ ਕੀਤੀ ਗਈ ਹੈ, ਜੋ ਕਿ 48 ਘੰਟਿਆਂ ਦੇ ਹਿਸਾਬ ਨਾਲ 99 ਫੀਸਦੀ ਹੈ। ਉਨਾਂ
ਦੱਸਿਆ ਕਿ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਹੁਣ ਤੱਕ 306464 ਮੀਟਿ੍ਰਕ
ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜਿਹੜੀ ਕਿ 72 ਘੰਟੇ ਦੇ ਹਿਸਾਬ ਨਾਲ 101
ਫੀਸਦੀ ਬਣਦੀ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਮਾਮਲੇ ਵਿਚ ਜ਼ਿਲਾ ਸ਼ਹੀਦ
ਭਗਤ ਸਿੰਘ ਨਗਰ ਸੂਬੇ ਦੇ ਮੋਹਰੀ ਜ਼ਿਲਿਆਂ ਵਿਚ ਸ਼ਾਮਲ ਹੈ। ਉਨਾਂ ਕਿਸਾਨਾਂ ਨੂੰ ਅਪੀਲ
ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹ
ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਉਨਾਂ ਕਿਹਾ ਕਿ ਇਸ ਨਾਲ ਜਿਥੇ ਪ੍ਰਦੂਸ਼ਣ ਨੂੰ
ਠੱਲ ਪਵੇਗੀ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ।