ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਸਮਾਗਮ

*ਬੱਚੀਆਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ-ਜ਼ਿਲ੍ਹਾ ਤੇ ਸੈਸ਼ਨ ਜੱਜ 
ਨਵਾਂਸ਼ਹਿਰ, 11 ਨਵੰਬਰ :- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ 'ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਬੀ. ਐਲ. ਐਮ ਗਰਲਜ਼ ਕਾਲਜ ਵਿਖੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੱਲੋਂ ਬੱਚੀਆਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦਾ ਸੱਦਾ ਦਿੱਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਲੋੜਵੰਦ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਹੋਵੇ ਤਾਂ ਉਹ ਟੋਲ ਫਰੀ ਨੰਬਰ 1968 ਉੱਤੇ ਸੰਪਰਕ ਕਰ ਸਕਦਾ ਹੈ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਆ ਕੇ ਮੁਫ਼ਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਸੀ. ਜੇ. ਐਮ ਮੈਡਮ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਸਖੀ ਵੱਨ ਸਟਾਪ ਸੈਂਟਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਨੇ ਇਸ ਮੌਕੇ ਬੱਚਿਆਂ ਨਾਲ ਦੁਰਵਿਵਹਾਰ ਨੂੰ ਰੋਕਣ ਬਾਰੇ ਜਾਗਰੂਕ ਕਰਦਿਆਂ ਚਾਈਲਡ ਹੈਲਪ ਲਾਈਨ 1098 ਬਾਰੇ ਜਾਣੂ ਕਰਵਾਇਆ। ਇਸੇ ਤਰ੍ਹਾਂ ਐਡਵੋਕੇਟ ਸਪਨਾ ਜੱਗੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਤਰੁਨਪ੍ਰੀਤ ਕੌਰ,  ਐਡਵੋਕੇਟ ਬਲਵਿੰਦਰ ਕੌਰ, ਚਾਈਲਡ ਵੈਲਫੇਅਰ ਕਮੇਟੀ ਦੇ ਚੇਅਰਮੈਨ ਮੈਡਮ ਸੋਨੀਆ, ਐਡਵੋਕੇਟ ਸੁਖਰਾਜ ਕੌਰ, ਸਖੀ ਵੱਨ ਸਟਾਮ ਸੈਂਟਰ ਦੇ ਮੈਡਮ ਸਮਾਇਲੀ ਤੋਂ ਇਲਾਵਾ ਕਾਲਜ ਸਟਾਫ ਅਤੇ ਵਿਦਿਆਰਥਣਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।