ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ 30 ਨਵੰਬਰ
ਨਵਾਂਸ਼ਹਿਰ, 28 ਨਵੰਬਰ:- ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਦਾ ਜਾਇਜ਼ਾ ਲੈਣ ਲਈ ਮੁੱਖ ਚੋਣ ਅਫ਼ਸਰ, ਪੰਜਾਬ, ਡਾ. ਐਸ.ਕਰੁਣਾ ਰਾਜੂ ਨੇ ਅੱਜ ਨਵਾਂਸ਼ਹਿਰ ਦਾ ਦੌਰਾ ਕੀਤਾ। ਇਸ ਸੁਪਰ ਚੈਕਿੰਗ ਦੌਰਾਨ, ਸੀ.ਈ.ਓ. ਪੰਜਾਬ ਨੇ ਰੈਂਡਮਲੀ ਢੰਗ ਨਾਲ ਚੁਣੇ ਗਏ ਚਾਰ ਫਾਰਮ-7 ਦੀ ਜਾਂਚ ਕੀਤੀ ਅਤੇ ਇਹਨਾਂ ਖੇਤਰਾਂ ਦੇ ਬੂਥ ਲੈਵਲ ਅਫਸਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਮ੍ਰਿਤਕ ਵੋਟਰਾਂ ਨੂੰ ਸੂਚੀ `ਚੋਂ ਹਟਾਉਣ/ਸ਼ਿਫਟ ਕਰਨ ਦੇ ਮਾਮਲੇ ਵਿੱਚ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਨਿਰਧਾਰਿਤ ਪ੍ਰਕਿਰਿਆ ਲਾਜ਼ਮੀ ਅਪਣਾਈ ਜਾਵੇ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਧਾਈ ਪ੍ਰਕਿਰਿਆ ਸਭ ਤੋਂ ਮਹੱਤਵਪੂਰਨ ਹਿੱਸਾ ਹੋਣ ਅਤੇ ਅਗਾਮੀ ਚੋਣਾਂ ਦਾ ਆਧਾਰ ਚੋਣ ਕਾਰਨ, ਚੋਣ ਅਮਲ ਨਾਲ ਜੁੜੇ ਹਰੇਕ ਵਿਅਕਤੀ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਵੱਲੋਂ ਚੈਕਿੰਗ ਦੌਰਾਨ ਫਾਰਮਾਂ ਦਾ ਨਿਪਟਾਰਾ ਠੀਕ ਢੰਗ ਨਾਲ ਪਾਇਆ ਗਿਆ।
ਸੀ.ਈ.ਓ. ਡਾ. ਐਸ. ਕਰੁਣਾ ਰਾਜੂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਯੋਗ ਨਾਗਰਿਕ ਨੂੰ ਵੋਟਰ ਵਜੋਂ ਸ਼ਾਮਲ ਕਰਨ ਤੋਂ ਵਾਂਝਾ ਨਾ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਜਿਵੇਂ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਚੱਲ ਰਹੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਲਈ ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਾਪਤੀ ਲਈ ਅੰਤਿਮ ਮਿਤੀ 30 ਨਵੰਬਰ ਨਿਸ਼ਚਿਤ ਕੀਤੀ ਹੈ, ਇਸ ਲਈ ਸਾਨੂੰ 01.01.2022 ਨੂੰ ਅਧਾਰ ਮੰਨਦੇ ਹੋਏ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਨਾਗਰਿਕਾਂ ਨੂੰ ਰਜਿਸਟਰ ਕਰਨ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਪ੍ਰਵਾਸੀ ਭਾਰਤੀਆਂ ਅਤੇ ਤੀਸਰੇ ਲਿੰਗ ਦੇ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਦੀ ਲੋੜ `ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਉਂਕਿ ਜ਼ਿਲ੍ਹੇ ਵਿੱਚ ਬਹੁਤ ਸਾਰੇ ਪ੍ਰਵਾਸੀ ਭਾਰਤੀ (ਭਾਰਤੀ ਪਾਸਪੋਰਟ ਰੱਖਣ ਵਾਲੇ) ਹਨ, ਇਸ ਲਈ ਇਨ੍ਹਾਂ ਵੋਟਰਾਂ `ਤੇ ਜ਼ੋਰ ਦਿੱਤਾ ਜਾ ਸਕਦਾ ਹੈ। ਸੀਈਓ ਡਾ ਐਸ ਕਰੁਣਾ ਰਾਜੂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਵਿੱਚ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ, ਖਾਸ ਤੌਰ `ਤੇ ਉਨ੍ਹਾਂ ਬੂਥ ਖੇਤਰਾਂ ਵਿੱਚ ਜਿੱਥੇ ਰਾਜ ਦੀ ਔਸਤ ਨਾਲੋਂ ਘੱਟ ਪੋਲਿੰਗ ਹੋਈ ਸੀ, ਉਨ੍ਹਾਂ ਸਭ ਨੂੰ ਵੋਟ ਦੇ ਅਧਿਕਾਰ ਅਤੇ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ 77 ਪ੍ਰਤੀਸ਼ਤ ਦੇ ਅੰਕੜੇ ਨੂੰ ਪਾਰ ਕਰਨਾ ਹੈ ਅਤੇ ਅਸੀਂ ਨੌਜਵਾਨਾਂ, ਔਰਤਾਂ, ਬਜ਼ੁਰਗਾਂ ਅਤੇ ਤੀਸਰੇ ਲਿੰਗ ਸਮੇਤ ਸਾਰੇ ਵੋਟਰਾਂ ਨੂੰ ਜਾਗਰੂਕ ਕਰਕੇ ਹੀ ਅਜਿਹਾ ਕਰ ਸਕਦੇ ਹਾਂ। ਸ਼੍ਰੀ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ-2022 ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਕੰਮ ਨੂੰ ਨਿਰਪੱਖ, ਚੁਸਤ, ਪਾਰਦਰਸ਼ੀ ਅਤੇ ਸਮੇਂ ਸਿਰ ਆਸਾਨੀ ਨਾਲ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ, ਭਾਰਤੀ ਚੋਣ ਕਮਿਸ਼ਨ ਨੇ ਬੂਥ ਲੈਵਲ ਅਫਸਰਾਂ ਲਈ ਵਿਥਕਾਰ ਅਤੇ ਲੰਬਕਾਰ ਅਧਾਰਿਤ ਸਾਰੇ ਪੋਲਿੰਗ ਸਟੇਸ਼ਨਾਂ ਦੀ ਡਿਜੀਟਲ ਮੈਪਿੰਗ ਲਈ ਗਰੁੜ ਐਪ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਐਪ ਪੇਪਰ ਵਰਕ ਨੂੰ ਘੱਟ ਕਰਨ ਵਿੱਚ ਮਦਦ ਕਰੇਗੀ। ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ, ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਬੂਥਾਂ `ਤੇ ਸੈਨੀਟਾਈਜ਼ਰ ਉਪਲਬਧ ਕਰਵਾਉਣ ਦੇ ਨਾਲ-ਨਾਲ ਚੋਣ ਅਮਲੇ ਨੂੰ ਮਾਸਕ ਅਤੇ ਦਸਤਾਨੇ ਮੁਹੱਈਆ ਕਰਵਾਉਣ `ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜ਼ਨ ਵੋਟਰਾਂ ਲਈ ਪੋਸਟਲ ਬੈਲਟ ਦੀ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ `ਤੁਹਾਡੀ ਵੋਟ, ਤੁਹਾਡੀ ਤਾਕਤ, ਤੁਹਾਡਾ ਮਾਣ` ਮੁਹਿੰਮ ਤਹਿਤ ਪੋਲਿੰਗ ਬੂਥਾਂ `ਤੇ ਮਹਿਲਾ ਵੋਟਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਨੇ ਸਰਸਰੀ ਸੁਧਾਈ ਦੀ ਚੱਲ ਰਹੀ ਪ੍ਰਗਤੀ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਕੁੱਲ 22393 ਫਾਰਮ ਪ੍ਰਾਪਤ ਹੋਏ ਹਨ ਅਤੇ ਜ਼ਿਲ੍ਹੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 487535 ਹੈ, ਜੋ ਅੰਤਿਮ ਖਰੜੇ ਦੀ ਛਪਾਈ ਬਾਅਦ ਵਧ ਸਕਦੀਆਂ ਹਨ।
ਰੀਵਿਊ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਅਧਿਕਾਰੀਆਂ ਵਿੱਚ ਏ.ਡੀ.ਸੀ.(ਜਰਨਲ) ਜਸਵੀਰ ਸਿੰਘ, ਐਸ.ਡੀ.ਐਮਜ਼-ਕਮ-ਮਤਦਾਤਾ ਰਜਿਸਟ੍ਰੇਸ਼ਨ ਅਫ਼ਸਰ, ਵਿਰਾਜ ਐਸ ਤਿੜਕੇ, ਬੰਗਾ, ਡਾ: ਬਲਜਿੰਦਰ ਸਿੰਘ ਢਿੱਲੋਂ, ਨਵਾਂਸ਼ਹਿਰ ਸ਼ਾਮਲ ਸਨ।