ਢਾਹਾਂ ਕਲੇਰਾਂ ਵਿਖੇ ਕੋਰਨਾ ਕਾਲ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
ਬੰਗਾ : 4 ਨਵੰਬਰ : () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲਦੇ ਵੱਖ ਵੱਖ ਸੰਸਥਾਵਾਂ ਦੇ ਕਰਮਚਾਰੀਆਂ ਨੂੰ ਬੰਦੀਛੋੜ ਦਿਵਸ ਅਤੇ ਦੀਵਾਲੀ ਦੇ ਪਾਵਨ ਪਵਿੱਤਰ ਤਿਉਹਾਰ ਨੂੰ ਸਮਰਪਿਤ ਹੋਏ ਦੀਵਾਲੀ ਸਮਾਗਮ ਮੌਕੇ ਕਰੋਨਾ ਮਹਾਂਮਾਰੀ ਕਾਲ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਟਰੱਸਟ ਵੱਲੋਂ ਸਮੂਹ ਸਟਾਫ ਨੂੰ ਬੰਦੀਛੋੜ ਦਿਵਸ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਸਮੂਹ ਸਟਾਫ਼ ਨੂੰ ਤੋਹਫ਼ੇ ਭੇਟ ਕਰਕੇ ਸਨਮਾਨਿਤ ਕੀਤਾ। ਸ. ਕਾਹਮਾ ਨੇ ਕਿਹਾ ਕਿ ਕੋਰਨਾ ਮਹਾਂਮਾਰੀ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਸਟਾਫ਼ ਨੇ ਆਪਣੀਆਂ ਆਪਣੀਆਂ ਸੰਸਥਾਵਾਂ ਵਿਚ ਜਿਸ ਸੇਵਾ ਭਾਵਨਾ ਨਾਲ ਕੰਮ ਕੀਤਾ ਉਹ ਬਹੁਤ ਸ਼ਲਾਘਾਯੋਗ ਹੈ। ਕਿਉਂਕਿ ਕਿਸੇ ਦੀ ਅਦਾਰੇ ਦੀ ਸ਼ਾਨ ਉਸਦੇ ਵਧੀਆ ਕਰਮਚਾਰੀ ਹੁੰਦੇ ਹਨ ਅਤੇ ਜਿਹਨਾਂ ਦੇ ਉੱਦਮਾਂ ਸਦਕਾ ਹੀ ਅਦਾਰੇ ਹਮੇਸ਼ਾਂ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਪੁੱਜਦੇ ਹਨ, ਇਹ ਸਾਂਝੇ ਉੱਦਮ ਹੀ ਸਾਡੇ ਸਮਾਜ ਦੀ ਤਰੱਕੀ ਅਤੇ ਵਿਕਾਸ ਵਿਚ ਸਹਾਈ ਹੁੰਦੇ ਹਨ। ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੇ ਵਿਹੜੇ ਵਿਚ ਕਰਵਾਏ ਦੀਵਾਲੀ ਸਮਾਗਮ ਵਿਚ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਬੰਦੀਛੋੜ ਦਿਵਸ ਅਤੇ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਸਮੂਹ ਸਟਾਫ਼ ਨੂੰ ਸੇਵਾ ਭਾਵਨਾ ਨਾਲ ਕੰਮ ਕਰਨ ਪ੍ਰੇਰਿਤ ਕੀਤਾ । ਸ. ਢਾਹਾਂ ਨੇ ਦੱਸਿਆ ਕਿ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਪਿਛਲੇ 40 ਵਰ੍ਹਿਆਂ ਤੋਂ ਪੇਂਡੂ ਤੇ ਪੱਛੜੇ ਖੇਤਰ ਵਿਚ ਗਰੀਬ, ਲੋੜਵੰਦਾਂ ਨੂੰ ਵਧੀ ਸਿਹਤ ਸਹੂਲਤਾਂ ਅਤੇ ਵਿੱਦਿਅਕ ਸੇਵਾਵਾਂ ਦੇਸ ਵਿਦੇਸ਼ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪ੍ਰਦਾਨ ਕਰਵਾ ਰਿਹਾ ਹੈ।
ਇਸ ਸਮਾਗਮ ਵਿਚ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਅਤੇ ਸ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਅਤੇ ਖਜ਼ਾਨਚੀ ਨੇ ਸਮੂਹ ਸਟਾਫ਼ ਨੂੰ ਬੰਦੀਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਆਪਣੇ ਕਰ ਕਮਲਾਂ ਨਾਲ ਤੋਹਫੇ ਭੇਟ ਕੀਤੇ। ਇਸ ਮੌਕੇ ਸ. ਜਗਜੀਤ ਸਿੰਘ ਸੋਢੀ ਟਰੱਸਟ ਪ੍ਰਬੰਧਕ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਆਰਥੋਪੈਡਿਕ ਸਰਜਨ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਵਨੀਤਾ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਟਰੱਸਟ, ਸ. ਵਰਿੰਦਰ ਸਿੰਘ ਬਰਾੜ ਮੁੱਖੀ ਐੱਚ ਆਰ , ਡਾ. ਜਸਦੀਪ ਸਿੰਘ ਸੈਣੀ (ਸਿਰ ਤੇ ਰੀੜ੍ਹ ਦੀ ਹੱਡੀ ਦੇ ਅਪਰੇਸ਼ਨਾਂ ਦੇ ਮਾਹਿਰ), ਡਾ. ਮੁਕਲ ਬੇਦੀ (ਸਰੀਰਕ ਬਿਮਾਰੀਆਂ ਦੇ ਮਾਹਿਰ), ਡਾ. ਨਵਜੋਤ ਸਿੰਘ ਸਹੋਤਾ( ਕੈਂਸਰ ਰੋਗਾਂ, ਦੂਰਬੀਨੀ ਅਤੇ ਵੱਡੇ ਅਪਰੇਸ਼ਨਾਂ ਦੇ ਮਾਹਿਰ), ਡਾ. ਮਹਿਕ ਅਰੋੜਾ (ਨੱਕ, ਕੰਨ ਤੇ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ, ਡਾ. ਚਾਂਦਨੀ ਬੱਗਾ (ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਗੁਰਸਵਰੀਨ ਕੌਰ ਕਾਹਲੋਂ(ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਰਾਹੁਲ ਗੋਇਲ (ਲੈਬ ਟੈਸਟ ਦੇ ਮਾਹਿਰ ਪੈਥੋਲਜਿਸਟ), ਡਾ. ਟੀ. ਅਗਰਵਾਲ(ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਹਰਜੋਤਵੀਰ ਸਿੰਘ ਰੰਧਾਵਾ (ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਕਿਰਨਜੀਤ ਕੌਰ ਅਟਵਾਲ(ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਦੀਪਕ ਦੁੱਗਲ (ਬੇਹੋਸ਼ੀ ਦੇ ਮਾਹਿਰ), ਡਾ. ਰਵੀਨਾ (ਫਿਜ਼ੀਉਥੈਰੇਪੀ ਦੇ ਮਾਹਿਰ), ਡੀ. ਟੀ. ਰੋਨਿਕਾ ਕਾਹਲੋਂ(ਡਾਈਟੀਸ਼ੀਅਨ), ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ ਤੋਂ ਇਲਾਵਾ ਟਰੱਸਟ ਅਧੀਨ ਚੱਲਦੇ ਸਮੂਹ ਅਦਾਰਿਆਂ ਦੇ ਵਿਭਾਗਾਂ ਦੇ ਮੁੱਖੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਇਸ ਮੌਕੇ ਸਮੂਹ ਸਟਾਫ ਲਈ ਵਿਸ਼ੇਸ਼ ਚਾਹ-ਪਾਰਟੀ ਦਾ ਦੀ ਖਾਸ ਪ੍ਰਬੰਧ ਕੀਤਾ ਗਿਆ ਸੀ।
ਫੋਟੋ ਕੈਪਸ਼ਨ : ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਕੋਰਨਾ ਕਾਲ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਟਾਫ਼ ਨੂੰ ਸਨਮਾਨਿਤ ਕਰਦੇ ਹੋਏ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਅਤ ਸ. ਜਗਜੀਤ ਸਿੰਘ ਸੋਢੀ ਟਰੱਸਟ ਪ੍ਰਬੰਧਕ ਮੈਬਰ