ਡਿਪਟੀ ਕਮਿਸ਼ਨਰ ਵੱਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ

ਨਵਾਂਸ਼ਹਿਰ, 3 ਨਵੰਬਰ :- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਜ਼ਿਲਾ ਵਾਸੀਆਂ ਨੂੰ
ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਤਿਉਹਾਰ ਨੂੰ ਪ੍ਰਦੂਸ਼ਣ ਮੁਕਤ
ਤਰੀਕੇ ਨਾਲ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ
ਕਿ ਉਹ ਹਵਾ ਪ੍ਰਦੂਸ਼ਣ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਗਰੀਨ ਅਤੇ ਕਲੀਨ
ਦੀਵਾਲੀ ਮਨਾਉਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮੇਂ ਅਨੁਸਾਰ ਹੀ
ਗਰੀਨ ਪਟਾਕੇ ਚਲਾਏ ਜਾਣ, ਤਾਂ ਜੋ ਪ੍ਰਦੂਸ਼ਣ ਨੂੰ ਰੋਕਣ ਵਿਚ ਮਦਦ ਮਿਲ ਸਕੇ। ਉਨਾਂ
ਦੱਸਿਆ ਕਿ ਦੀਵਾਲੀ ਮੌਕੇ 4 ਨਵੰਬਰ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ
ਚਲਾਉਣ ਦੀ ਆਗਿਆ ਹੈ। ਉਨਾਂ ਇਹ ਵੀ ਕਿਹਾ ਕਿ ਸਾਈਲੈਂਸ ਜ਼ੋਨ ਜਿਵੇਂ ਹਸਪਤਾਲਾਂ ਅਤੇ
ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਨਾ ਚਲਾਏ ਜਾਣ।
ਫੋਟੋ :- ਸ੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ।