ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵਿਭਾਗਾਂ ਨਾਲ ਮੀਟਿੰਗ
ਬੰਗਾ ਤੇ ਬਲਾਚੌਰ ਵਿਖੇ ਹੋਣਗੇ ਸਬ ਡਵੀਜ਼ਨ ਪੱਧਰੀ ਸਮਾਗਮ
ਨਵਾਂਸ਼ਹਿਰ, 31 ਦਸੰਬਰ :- ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਅੱਜ ਗਣਤੰਤਰ
ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ ਲਈ ਵੱਖ-ਵੱਖ
ਵਿਭਾਗਾਂ ਨਾਲ ਮੀਟਿੰਗ ਕਰਕੇ, ਹਰੇਕ ਵਿਭਾਗ ਨੂੰ ਬਣਦੀ ਜ਼ਿੰਮੇਂਵਾਰੀ ਸੌਂਪੀ।
ਉਨ੍ਹਾਂ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਆਈ.ਟੀ.ਆਈ. ਸਟੇਡੀਅਮ ਨਵਾਂਸ਼ਹਿਰ
ਵਿਖੇ ਹੋਵੇਗਾ ਜਦਕਿ ਸਬ ਡਵੀਜ਼ਨ ਪੱਧਰੀ ਸਮਾਗਮ ਬੰਗਾ ਅਤੇ ਬਲਾਚੌਰ ਵਿਖੇ ਹੋਣਗੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹੋਣ ਵਾਲੇ ਰੰਗਾ-ਰੰਗ ਪ੍ਰੋਗਰਾਮ
ਦੀਆਂ ਅੰਤਮ ਰੀਹਰਸਲਾਂ (ਸਰਕਾਰ ਵੱਲੋਂ ਜਾਰੀ ਕੋਵਿਡ ਪ੍ਰੋਟੋਕਾਲ ਦੇ ਆਧਾਰ 'ਤੇ ਹੀ)
22,23 ਤੇ 24 ਜਨਵਰੀ ਨੂੰ ਆਈ.ਟੀ.ਆਈ. ਸਟੇਡੀਅਮ ਨਵਾਂਸ਼ਹਿਰ ਵਿਖੇ ਹੋਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਆਈ.ਟੀ.ਆਈ. ਸਟੇਡੀਅਮ ਵਿਖੇ ਫ਼ਾਈਨਲ ਰੀਹਰਸਲਾਂ ਦੌਰਾਨ
ਵਿਦਿਆਰਥੀਆਂ ਦੇ ਬੈਠਣ ਲਈ ਦਰੀਆਂ ਦਾ ਪ੍ਰਬੰਧ ਕਰਨ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ
ਅਤੇ ਰੀਫ਼੍ਰੈਸ਼ਮੈਂਟ ਦਾ ਪ੍ਰਬੰਧ ਕਰਨ ਲਈ ਵੀ ਆਖਿਆ। ਉਨ੍ਹਾਂ ਇਸ ਦੌਰਾਨ ਆਰਜ਼ੀ ਬਾਥਰੂਮਜ਼
ਅਤੇ ਮੈਡੀਕਲ ਟੀਮ ਦਾ ਪ੍ਰਬੰਧ ਵੀ ਯਕੀਨੀ ਬਣਾਉਣ ਲਈ ਆਖਿਆ।
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਐਨ.ਜੀ.ਓਜ਼ ਅਤੇ ਚੋਣ ਕਮਿਸ਼ਨ ਦੀਆਂ ਸਵੀਪ ਗਤੀਵਿਧੀਆਂ
ਨਾਲ ਸਬੰਧਤ ਝਾਕੀਆਂ ਵੀ ਤਿਆਰ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ
ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਰਕਾਰੀ
ਕਰਮਚਾਰੀਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪਹੁੰਚਾਉਣ ਲਈ
ਕਿਹਾ ਗਿਆ ਹੈ। ਪਿਛਲੇ ਤਿੰਨ ਸਾਲਾਂ ਦੌਰਾਨ ਸੁਤੰਤਰਤਾ ਦਿਵਸ ਜਾਂ ਗਣਤੰਤਰ ਦਿਵਸ 'ਤੇ
ਸਨਮਾਨ ਹਾਸਲ ਕਰ ਚੁੱਕੇ ਕਰਮਚਾਰੀ ਸਨਮਾਨ ਲਈ ਨਹੀਂ ਵਿਚਾਰੇ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਡੀ.ਸੀ. ਦਫ਼ਤਰ ਅਤੇ ਡੀ.ਸੀ. ਕੈਂਪ ਆਫ਼ਿਸ
ਵਿਖੇ ਤਿਰੰਗਾ ਲਹਿਰਾਉਣ ਦੇ ਪ੍ਰਬੰਧ ਵੀ ਕੀਤੇ ਜਾਣ ਲਈ ਆਖਿਆ। ਉਨ੍ਹਾਂ ਨੇ ਜ਼ਿਲ੍ਹਾ
ਪੁਲਿਸ ਨੂੰ ਇਸ ਮੌਕੇ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ ਅਤੇ
ਐਨ.ਸੀ.ਸੀ./ਐਨ ਐਸ ਐਸ ਟੁਕੜੀਆਂ ਦੀ ਕਦਮ ਤਾਲ ਪੁਲੀਸ ਟੁਕੜੀਆਂ ਨਾਲ ਬੇਹਤਰ ਢੰਗ ਨਾਲ
ਮਿਲਾਉਣ ਲਈ, ਉਨ੍ਹਾਂ ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ।
ਉਨ੍ਹਾਂ ਨੇ ਐਸ.ਡੀ.ਐਮ. ਬੰਗਾ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਿਊਜ਼ੀਅਮ ਵਿਖੇ ਮੁੱਖ
ਮਹਿਮਾਨ ਵੱਲੋਂ ਸ਼ਰਧਾ ਸੁਮਨ ਅਰਪਿਤ ਕਰਨ ਦੇ ਮੱਦੇਨਜ਼ਰ ਪਹਿਲੋਂ ਹੀ ਅਗਾਊਂ ਪ੍ਰਬੰਧ ਵੀ
ਮੁਕੰਮਲ ਕਰਕੇ ਰੱਖਣ ਲਈ ਆਖਿਆ।
ਮੀਟਿੰਗ ਵਿੱਚ ਐਸ.ਡੀ.ਐਮ. ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਬੰਗਾ
ਵਿਰਾਜ ਐਸ ਤਿੜਕੇ, ਡੀ ਡੀ ਪੀ ਓ ਦਵਿੰਦਰ ਸ਼ਰਮਾ, ਸਹਾਇਕ ਸਿਵਲ ਸਰਜਨ ਡਾ. ਜਸਦੇਵ
ਸਿੰਘ, ਜ਼ਿਲ੍ਹਾ ਸਿਖਿਆ ਅਫ਼ਸਰ (ਸੈਕੰਡਰੀ) ਕੁਲਵਿੰਦਰ ਸਿੰਘ ਸਰਾਏ, ਸਹਾਇਕ ਡਾਇਰੈਕਟਰ
(ਬਾਗ਼ਬਾਨੀ) ਜਗਦੀਸ਼ ਸਿੰਘ ਕਾਹਮਾ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਅਤੇ ਹੋਰ
ਅਧਿਕਾਰੀ ਮੌਜੂਦ ਸਨ।
ਬੰਗਾ-ਗੜ੍ਹਸ਼ੰਕਰ ਰੋਡ ਦੇ ਰਾਹਗੀਰਾਂ ਨੂੰ ਨਵੇਂ ਸਾਲ ਦਾ ਤੋਹਫਾ
ਬੰਗਾ, 31 ਦਸੰਬਰ: - ਬੰਗਾ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਨੇ ਬੰਗਾ-ਗੜ੍ਹਸ਼ੰਕਰ ਸੜਕ ਦੇ ਰਾਹਗੀਰਾਂ ਲਈ ਨਵੇਂ ਸਾਲ ਦੇ ਤੋਹਫ਼ੇ ਵਜੋਂ ਬੰਗਾ-ਗੜ੍ਹਸ਼ੰਕਰ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੇ ਇਸ ਪ੍ਰੋਜੈਕਟ ਨੂੰ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਬੰਗਾ ਫੇਰੀ ਨਾਲ ਵੱਡਾ ਹੁਲਾਰਾ ਮਿਲਿਆ ਹੈ, ਕਿਉਂਕਿ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਸੜ੍ਹਕ ਦਾ ਕੰਮ ਸ਼ੁਰੂ ਕਰਨ ਵਿੱਚ ਆਉਣ ਵਾਲੀਆਂ ਸਾਰੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਇਹ ਮੁੱਦਾ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮਅਮਲਾ ਧਿਆਨ 'ਚ ਆਉਣ ਬਾਅਦ ਪੀ.ਆਈ.ਡੀ.ਬੀ ਦੇ ਸਬੰਧਤ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਕੰਮ ਅਲਾਟ ਕਰਨ ਲਈ ਤੁਰੰਤ ਫਾਈਲਾਂ ਦਾ ਨਿਪਟਾਰਾ ਕਰਨ ਲਈ ਕਿਹਾ ਹੈ।
ਸ੍ਰੀ ਸਾਰੰਗਲ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ਠੇਕੇਦਾਰ ਨੂੰ ਕੰਮ ਅਲਾਟ ਕੀਤਾ ਗਿਆ ਸੀ, ਜਿਸ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਸੜ੍ਹਕ ਦੇ ਨਵੀਨੀਕਰਨ ਨਾਲ ਰੋਜ਼ਾਨਾ ਆਉਣ-ਜਾਣ ਵਾਲਿਆਂ ਨੂੰ ਵੱਡੀ ਰਾਹਤ ਮਿਲੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬੰਗਾ-ਗੜ੍ਹਸ਼ੰਕਰ ਸੜਕ ਬਹੁਤ ਮਹੱਤਵ ਰੱਖਦੀ ਹੈ ਕਿਉਂਕਿ ਇਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਕਸਬੇ ਰਾਹੀਂ ਸ੍ਰੀ ਆਨੰਦਪੁਰ ਸਾਹਿਬ ਨਾਲ ਜੁੜਦੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੜ੍ਹਕ ਦੇ ਮਿਆਰੀ ਕੰਮ ਨੂੰ ਯਕੀਨੀ ਬਣਾਏਗਾ ਤਾਂ ਜੋ ਮਜ਼ਬੂਤੀ ਅਤੇ ਨਵੀਨੀਕਰਨ ਦਾ ਕੰਮ ਸੁਚਾਰੂ ਅਤੇ ਲੰਮੇ ਸਮੇਂ ਤੱਕ ਚੱਲ ਸਕੇ।
ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ, ਰਜਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਪੈਂਦੀ ਇਸ 9.33 ਕਿਲੋਮੀਟਰ ਸੜ੍ਹਕ ਨੂੰ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ। ਇਸ ਕੰਮ 'ਤੇ 9.78 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ ਅਤੇ ਤਿੱਖੀ ਨਿਗਰਾਨੀ ਰੱਖ ਕੇ, ਗੁਣਵੱਤਾ ਦੇ ਮਿਆਰ ਨੂੰ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਪੂਰਾ ਕਰਨ ਲਈ ਮਈ 2022 ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ।
ਫ਼ੋਟੋ ਕੈਪਸ਼ਨ: ਬੰਗਾ-ਗੜ੍ਹਸ਼ੰਕਰ ਰੋਡ ਦੀ ਅਪਗ੍ਰੇਡੇਸ਼ਨ ਦਾ ਸ਼ੁਰੂ ਕੀਤਾ ਗਿਆ ਕੰਮ।
ਪਟਿਆਲਾ ਪੁਲਿਸ ਵੱਲੋ ਅਣਪਛਾਤੇ ਹਮਲਾਵਰਾਂ ਵੱਲੋਂ ਨੌਜਵਾਨ ਦੇ ਗੋਲੀਆਂ ਮਾਰਨ ਦੀ ਗੱਥੀ ਸੁਲਝਾਈ
ਪਟਿਆਲਾ 30 ਦਸੰਬਰ :- ਸ੍ਰ: ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਫਰੰਸ ਰਾਂਹੀ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋ ਮਿਤੀ 25.12.2021 ਨੂੰ ਰਾਤ ਸਮੇ ਪਿੰਡ ਘੰਗਰੋਲੀ ਥਾਣਾ ਸਦਰ ਸਮਾਣਾ ਵਿਖੇ ਗੁਰਜੀਤ ਸਿੰਘ ਉਰਫ ਜੀਤਾ ਤੇ ਅਣਪਛਾਤੇ ਮੋਟਰਸਾਇਕਲ ਸਵਾਰ ਵਿਅਕਤੀਆਂ ਵੱਲੋਂ ਫਾਇਰ ਕਰਕੇ ਉਸ ਪਰ ਜਾਨਲੇਵਾ ਹਮਲਾ ਕੀਤਾ ਗਿਆ ਸੀ, ਜੋ ਉਕਤ ਹਮਲੇ ਵਿੱਚ ਸ਼ਾਮਲ ਤਿੰਨ੍ਹ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਸ੍ਰ: ਭੁੱਲਰ ਨੇ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਤੀ 25.12.2021 ਨੂੰ ਪਿੰਡ ਘੰਗਰੋਲੀ ਵਿਖੇ ਗੁਰਜੀਤ ਸਿੰਘ ਉਰਫ ਜੀਤਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਘੰਗਰੋਲੀ ਥਾਣਾ ਸਦਰ ਸਮਾਣਾ ਜੋ ਕਿ ਪਿੰਡ ਵਿੱਚ ਹੀ ਇਲੈਕਟ੍ਰੀਸਨ ਦਾ ਕੰਮ ਕਰਦਾ ਹੈ ਅਤੇ ਸ਼ਾਮ ਵੇਲੇ ਆਪਣੇ ਮੋਟਰਸਾਇਕਲ ਤੇ ਸਵਾਰ ਹੋਕੇ ਆਪਣੇ ਘਰ ਵੱਲ ਨੂੰ ਜਾ ਰਿਹਾ ਸੀ ਤਾਂ ਦੋ ਅਣਪਛਾਤੇ ਮੋਟਰਸਾਇਕਲ ਸਵਾਰ ਨੋਜਵਾਨ ਵਿਅਕਤੀਆਂ ਵੱਲੋਂ ਫਾਇਰ ਕਰਕੇ ਉਸ ਨੂੰ ਮਾਰਨ ਦੀ ਨੀਅਤ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ।ਇਹ ਹਮਲਾ ਹੋਣ ਤੋਂ ਬਾਅਦ ਗੁਰਜੀਤ ਸਿੰਘ ਉਰਫ ਜੀਤਾ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜੋ ਕਿ ਹੁੱਣ ਡੀ.ਐਮ.ਸੀ ਹਸਪਤਾਲ ਲੁਧਿਆਣਾ ਵਿਖੇ ਸੀਰੀਅਸ ਹਾਲਤ ਵਿੱਚ ਦਾਖਲ ਹੈ।ਇਸ ਵਾਰਦਾਤ ਸਬੰਧੀ ਉਸਦੇ ਭਰਾ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਘੰਗਰੋਲੀ ਦੇ ਬਿਆਨ ਦੇ ਅਧਾਰ ਤੇ ਮੁੱਕਦਮਾ ਨੰਬਰ 278 ਮਿਤੀ 26-12-2021 ਅ/ਧ 307,34 ਹਿੰ:ਦੰ: 25,27/54/59 ਅਸਲਾ ਐਕਟ ਥਾਣਾ ਸਦਰ ਸਮਾਣਾ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕੀਤਾ ਗਿਆ।
ਸ੍ਰ: ਭੁੱਲਰ ਨੇ ਅੱਗੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ ਮੁਕੱਦਮਾ ਨੂੰ ਟਰੇਸ ਕਰਨ ਲਈ ਡਾ. ਮਹਿਤਾਬ ਸਿੰਘ, ਆਈਪੀਐਸ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ, ਸ੍ਰੀ ਅਜੇਪਾਲ ਸਿੰਘ, ਪੀਪੀਐਸ, ਉਪ ਕਪਤਾਨ ਪੁਲਿਸ ਡਿਟੈਕਟਿਵ ਪਟਿਆਲਾ ਅਤੇ ਸ੍ਰੀ ਦਲਬੀਰ ਸਿੰਘ, ਪੀਪੀਅਸ, ਉਪ ਕਪਤਾਨ ਪੁਲਿਸ ਸਮਾਣਾ ਦੀ ਨਿਗਰਾਨੀ ਹੇਠ ਇੰਸਪੈਕਟਰ ਸ਼ਮਿੰਦਰ ਸਿੰਘ ਸਪੈਸ਼ਲ ਬ੍ਰਾਂਚ ਪਟਿਆਲਾ ਦੀ ਅਗਾਵਈ ਹੇਠ ਟੀਮ ਗਠਿਤ ਕੀਤੀ ਗਈ।ਜਿੰਨ੍ਹਾ ਵੱਲੋ ਕੀਤੀ ਗਈ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗੁਰਜੀਤ ਸਿੰਘ ਉਰਫ ਜੀਤਾ ਦੀ ਪਤਨੀ ਚਰਨਜੀਤ ਕੌਰ ਜੋ ਕਿ ਰੇਸ਼ਮ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਧਰਮਗੜ੍ਹ ਥਾਣਾ ਸਦਰ ਸਮਾਣਾ ਜਿਲਾ ਪਟਿਆਲਾ ਜੋ ਕਿ ਰਿਸ਼ਤੇ ਵਿੱਚ ਉਸ ਦਾ ਦਿਓਰ ਲਗਦਾ ਸੀ, ਦੇ ਸੰਪਰਕ ਵਿੱਚ ਸੀ।ਜਦੋ ਗੁਰਜੀਤ ਸਿੰਘ ਉਰਫ ਜੀਤਾ ਨੂੰ ਇੰਨ੍ਹਾਂ ਦੇ ਆਪਸ ਵਿੱਚ ਸੰਪਰਕ ਹੋਣ ਬਾਰੇ ਪਤਾ ਲੱਗਾ ਤਾਂ ਗੁਰਜੀਤ ਸਿੰਘ ਉਰਫ ਜੀਤਾ ਅਤੇ ਰੇਸ਼ਮ ਸਿੰਘ ਦੀ ਆਪਸ ਵਿੱਚ ਰੰਜਿਸ ਰਹਿਣ ਲੱਗ ਪਈ ਅਤੇ ਉਸ ਦਾ ਆਪਣੀ ਪਤਨੀ ਚਰਨਜੀਤ ਕੌਰ ਨਾਲ ਵੀ ਲੜਾਈ ਝਗੜਾ ਰਹਿਣ ਲੱਗ ਪਿਆ।ਇਸ ਲਈ ਇੰਨ੍ਹਾ ਸਾਰਿਆਂ ਨੇ ਆਪਸ ਵਿੱਚ ਸਾਜਬਾਜ ਹੋਕੇ ਗੁਰਜੀਤ ਸਿੰਘ ਨੂੰ ਆਪਣੇ ਰਸਤੇ ਵਿੱਚੋਂ ਹਟਾਉਣ ਦੀ ਸਾਜਿਸ਼ ਘੜੀ ਅਤੇ ਮਿਤੀ 25.12.2021 ਨੂੰ ਰੇਸ਼ਮ ਸਿੰਘ ਨੇ ਆਪਣੇ ਪਿੰਡ ਦੇ ਹੀ ਦੋਸਤ ਜ਼ਗਤਾਰ ਸਿੰਘ ਉਰਫ ਤਾਰੀ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਧਰਮਗੜ੍ਹ ਥਾਣਾ ਸਦਰ ਸਮਾਣਾ ਜਿਲਾ ਪਟਿਆਲਾ ਨਾਲ ਮਿਲਕੇ ਮਾਰ ਦੇਣ ਦੀ ਨਿਯਤ ਨਾਲ ਜਦੋਂ ਗੁਰਜੀਤ ਸਿੰਘ ਆਪਣੇ ਮੋਟਰਸਾਇਕਲ ਪਰ ਸਵਾਰ ਹੋਕੇ ਪਿੰਡ ਘੰਗਰੋਲੀ ਗੁਰੂਦੁਆਰਾ ਸਾਹਿਬ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਪਿੰਡ ਬੱਘਰੋਲ ਰੋਡ ਤੇ ਮੌਕਾ ਵੇਖਕੇ ਰੇਸਮ ਸਿੰਘ ਅਤੇ ਉਸਦੇ ਦੋਸਤ ਜਗਤਾਰ ਸਿੰਘ ਉਕਤ ਨੇ ਆਪਣੀ 12 ਬੋਰ ਪਿਸਤੋਲ ਨਾਲ ਗੁਰਜੀਤ ਸਿੰਘ ਤੇ ਫਾਇਰ ਕਰਕੇ ਉਸਤੇ ਜਾਨਲੇਵਾ ਹਮਲਾ ਕਰ ਦਿੱਤਾ।
ਮੁਲਜਮਾਂ ਦੀ ਗ੍ਰਿਫਤਾਰੀ: - ਮੁਕੱਦਮਾ ਦੀ ਤਫਤੀਸ਼ ਦੌਰਾਨ ਸੀ.ਆਈ.ਏ ਸਟਾਫ ਪਟਿਆਲਾ ਦੀ ਟੀਮ ਪਾਸ ਕੁੱਝ ਅਹਿਮ ਸੁਰਾਗ ਲੱਗੇ, ਜਿਸਦੇ ਆਧਾਰ ਤੇ ਹੀ ਮਿਤੀ 30-12-2021 ਨੂੰ ਦੋਸ਼ੀਆਨ ਰੇਸ਼ਮ ਸਿੰਘ, ਜ਼ਗਤਾਰ ਸਿੰਘ ਉਰਫ ਤਾਰੀ ਨੂੰ ਪਿੰਡ ਕੁਲਾਰਾਂ ਸੂਆ ਪਾਸੋਂ ਗ੍ਰਿਫਤਾਰ ਕੀਤਾ ਗਿਆ ਅਤੇ ਚਰਨਜੀਤ ਕੌਰ ਨੂੰ ਪਿੰਡ ਘੰਗਰੋਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ।ਦੋਸੀ ਰੇਸਮ ਸਿੰਘ ਪਾਸੋ ਵਾਰਦਾਤ ਵਿੱਚ ਵਰਤਿਆ ਗਿਆ 12 ਬੋਰ ਦੇਸੀ ਕੱਟਾ ਸਮੇਤ 03 ਰੌਂਦ ਅਤੇ 01 ਖੋਲ 12 ਬੋਰ ਅਤੇ ਇਸਤੋਂ ਇਲਾਵਾ ਦੋਸੀ ਜਗਤਾਰ ਸਿੰਘ ਪਾਸੋਂ 315 ਬੋਰ ਦੇਸੀ ਕੱਟਾ ਸਮੇਤ 01 ਰੋਂਦ 315 ਬੋਰ ਬ੍ਰਾਮਦ ਕੀਤਾ ਗਿਆ।ਰੇਸਮ ਸਿੰਘ ਜੋ ਕਿ ਆਪਣੇ ਤੂੜੀ ਬਣਾਉਣ ਵਾਲੇ ਰੀਪਰਾਂ ਨੂੰ ਲੈਕੇ ਯੂ.ਪੀ. ਵਗੈਰਾ ਜਾਂਦਾ ਰਹਿੰਦਾ ਸੀ ਉੱਥੋਂ ਹੀ ਇਹ ਦੋਵੇਂ ਨਜਾਇਜ ਅਸਲੇ ਲੈਕੇ ਆਇਆ ਸੀ।ਗ੍ਰਿਫਤਾਰ ਕੀਤੇ ਗਏ ਦੋਸ਼ੀਆਨ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿੰਨ੍ਹਾਂ ਪਾਸੋ ਹੋਰ ਵੀ ਅਹਿਮ ਇੰਕਸਾਫ ਹੋਣ ਸੰਭਾਵਨਾ ਹੈ।
ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਜ਼ਿਲ੍ਹਾ ਪੱਧਰੀ ਟੀਮ ਵਲੋਂ ਛਾਪੇਮਾਰੀ ਦੌਰਾਨ ਤਿੰਨ ਬੱਚੇ ਬਰਾਮਦ
ਨਵਾਂਸ਼ਹਿਰ, 30 ਦਸੰਬਰ :- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਪ੍ਰਮੁਖ ਸਕੱਤਰ ਸ਼੍ਰੀਮਤੀ ਰਾਜੀ. ਪੀ. ਸ਼੍ਰੀਵਾਸਤਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਭਾਰਤ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀਮਤੀ ਕੰਚਨ ਅਰੋੜਾ ਦੀ ਅਗਵਾਈ ਹੇਠ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਜ਼ਿਲ੍ਹਾ ਪੱਧਰੀ ਟੀਮ ਵਲੋਂ ਅੱਜ ਜ਼ਿਲ੍ਹੇ ਦੀ ਵੱਖ-ਵੱਖ ਜਨਤਕ ਥਾਵਾਂ ਜਿਵੇਂ ਕਿ ਨਹਿਰੂ ਗੇਟ, ਰੇਲਵੇ ਰੋਡ, ਗੀਤਾ ਭਵਨ ਰੋਡ, ਕੋਠੀ ਰੋਡ, ਬੱਸ ਸਟੈਂਡ, ਅੰਬੇਦਕਰ ਚੌਂਕ ,ਚੰਡੀਗੜ ਰੋਡ 'ਤੇ ਛਾਪੇਮਾਰੀ ਕੀਤੀ ਗਈ।
ਇਸ ਛਾਪੇਮਾਰੀ ਦੌਰਾਨ 3 ਬੱਚਿਆਂ ਨੂੰ ਜੋ ਕਿ ਬਾਲ ਮਜ਼ਦੂਰੀ (ਰੇੜੀਆਂ 'ਤੇ ਕੰਮ ) ਕਰਦੇ ਪਾਏ ਗਏ। ਉਕਤ ਬੱਚਿਆਂ ਦੇ ਪਰਿਵਾਰਾਂ ਨਾਲ ਤਾਲਮੇਲ ਕੀਤਾ ਗਿਆ ਅਤੇ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ। ਕਮੇਟੀ ਵਲੋਂ ਬੱਚਿਆਂ ਦੇ ਦਸਤਾਵੇਜ਼ ਤਸਦੀਕ ਕੀਤੇ ਜਾਣ ਉਪਰੰਤ ਬੱਚਿਆਂ ਨੂੰ ਉਨ੍ਹਾਂ ਦੇ ਮਾਂ-ਪਿਓ ਦੇ ਹਵਾਲੇ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬੱਚਿਆਂ ਦੀ ਪੜ੍ਹਾਈ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਵਲੋਂ ਦੱਸੇ ਗਏ ਸਕੂਲਾਂ ਵਿੱਚ ਜਾਂਚ-ਪੜਤਾਲ ਕੀਤੀ ਗਈ ਤੇ ਪਾਇਆ ਗਿਆ ਕਿ 3 ਵਿੱਚੋਂ 2 ਬੱਚੇ ਸਕੂਲ ਨਹੀ ਜਾਂਦੇ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵਲੋਂ ਉਕਤ ਬੱਚਿਆਂ ਨੂੰ ਸਕੂਲ ਦਾਖਲ ਕਰਵਾਉਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਅਤੇ ਬੱਚਿਆ ਦੇ ਮਾਪਿਆਂ ਦੀ ਕਾਉਂਸਲਿੰਗ ਕੀਤੀ ਗਈ ਤਾਂ ਜੋ ਉਹ ਮੁੜ ਤੋਂ ਬਾਲ ਮਜ਼ਦੂਰੀ ਨਾ ਕਰਵਾਉਣ। ਇਸ ਦੇ ਨਾਲ ਹੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਅਤੇ ਬਾਲ ਹੈਲਪਲਾਈਨ 1098 ਬਾਰੇ ਦੱਸਿਆ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵਲੋਂ ਆਮ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਕਿ 0 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਹੁੰਦੀ ਹੈ ਤਾਂ ਉਹ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼ਹੀਦ ਭਗਤ ਸਿੰਘ ਨਗਰ ਦੇ ਫੋਨ ਨੰ. 01823-222322 'ਤੇ ਸੂਚਨਾ ਦੇ ਸਕਦੇ ਹਨ। ਛਾਪੇਮਾਰ ਟੀਮ ਵਿੱਚ ਸ਼੍ਰੀਮਤੀ ਰਜਿੰਦਰ ਕੌਰ (ਬਾਲ ਸੁਰੱਖਿਆ ਅਫਸਰ), ਸ਼੍ਰੀਮਤੀ ਸੋਨੀਆ (ਚੇਅਰਪਰਸਨ, ਬਾਲ ਭਲਾਈ ਕਮੇਟੀ), ਡਾ. ਹਰਜੇਸ਼ (ਸਿਹਤ ਵਿਭਾਗ), ਸ਼੍ਰੀ ਅਸ਼ੋਕ ਕੁਮਾਰ (ਬੀ. ਪੀ. ਈ. ਓ.,ਸਿੱਖਿਆ ਵਿਭਾਗ), ਸ਼੍ਰੀ ਅਨੂਪ ਸਿੰਘ (ਏ. ਐਸ. ਆਈ.), ਸ਼੍ਰੀਮਤੀ ਗਗਨਦੀਪ (ਭੂ ਵਰਥ ਫਾਉਡੇਸ਼ਨ), ਰੋਹਿਤਾ (ਆਊਟ ਰੀਚ ਵਰਕਰ ) ਸ਼ਾਮਿਲ ਸਨ।
ਡਿਪਟੀ ਕਮਿਸ਼ਨਰ ਵੱਲੋਂ ਕਰੋਨਾ ਤੋਂ ਬਚਣ ਲਈ ਨਵੇਂ ਸਾਲ ਮੌਕੇ ਹੋਣ ਵਾਲੇ ਸਮਾਗਮਾਂ 'ਚ ਸਾਵਧਾਨੀਆਂ ਵਰਤਣ ਦੀ ਅਪੀਲ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਓਮੀਕਰੋਨ ਕੇਸ ਦੇ ਸਾਹਮਣੇ ਆਉਣ ਬਾਅਦ ਟੈਸਟਿੰਗ ਅਤੇ ਟੀਕਾਕਰਨ ਵਧਾਉਣ ਦੇ ਆਦੇਸ਼
ਪਬਲਿਕ ਕਾਲਜ ਬਣੇਗਾ ਸਰਕਾਰੀ ਕਾਲਜ, ਸਿਵਲ ਹਸਪਤਾਲ ਦੀ ਸਮਰੱਥਾ 50 ਤੋਂ ਵਧਾ ਕੇ 100 ਬਿਸਤਰਿਆਂ ਦੀ ਕੀਤੀ ਜਾਵੇਗਾ-ਮੁੱਖ ਮੰਤਰੀ
-ਮੁੱਖ ਮੰਤਰੀ ਨੇ ਸਮਾਣਾ 'ਚ ਐਮ.ਐਲ.ਏ. ਰਾਜਿੰਦਰ ਸਿੰਘ ਵੱਲੋਂ ਕਰਵਾਈ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ
-ਮੁੱਖ ਮੰਤਰੀ ਦੇ ਫੈਸਲਿਆਂ ਤੋਂ ਸੂਬੇ ਦਾ ਹਰ ਵਰਗ ਖੁਸ਼-ਲਾਲ ਸਿੰਘ
-ਬਦਲਾਖੋਰੀ ਤਹਿਤ ਪਰਚੇ ਕਰਵਾਉਣ ਦੀ ਥਾਂ ਸਮਾਣਾ ਹਲਕੇ ਦੀ ਨੁਹਾਰ ਬਦਲੀ-ਰਾਜਿੰਦਰ ਸਿੰਘ
ਸਮਾਣਾ, 29 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਕੱਲੇ ਐਲਾਨ ਹੀ ਨਹੀਂ ਕੀਤੇ ਬਲਕਿ ਲੋਕ ਹਿਤੂ ਫੈਸਲੇ ਲਾਗੂ ਕਰਕੇ ਟੈਕਸਾਂ ਥੱਲੇ ਦੱਬੇ ਹੋਏ ਲੋਕਾਂ ਨੂੰ ਰਾਹਤ ਦਿੱਤੀ ਹੈ। ਮੁੱਖ ਮੰਤਰੀ, ਅੱਜ ਸਮਾਣਾ ਦੇ ਵਿਧਾਇਕ ਸ੍ਰੀ ਰਾਜਿੰਦਰ ਸਿੰਘ ਵੱਲੋਂ ਅਨਾਜ ਮੰਡੀ ਵਿਖੇ ਕਰਵਾਈ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਹੋਏ ਸਨ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਅਨਾਜ ਮੰਡੀ ਵਿਖੇ ਲੋਕਾਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ. ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ. ਰਾਜਿੰਦਰ ਸਿੰਘ ਨੂੰ ਲੋਕਾਂ ਦਾ ਆਗੂ ਅਤੇ ਸਿਆਣਪ ਵਾਲਾ ਸਾਊ ਸਿਆਸਤਦਾਨ ਦੱਸਦਿਆਂ, ਉਨ੍ਹਾਂ ਵੱਲੋਂ ਕੀਤੀ ਮੰਗ 'ਤੇ ਸਮਾਣਾ ਦੇ ਪਬਲਿਕ ਕਾਲਜ ਨੂੰ ਸਰਕਾਰ ਦੇ ਅਧੀਨ ਲੈਣ ਸਮੇਤ ਸਿਵਲ ਹਸਪਤਾਲ ਦੀ ਸਮਰੱਥਾ 50 ਬਿਸਤਰਿਆਂ ਤੋਂ ਵਧਾ ਕੇ 100 ਬਿਸਤਰਿਆਂ ਦੀ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਬਾਰੇ 1 ਜਨਵਰੀ ਦੀ ਕੈਬਨਿਟ ਮੀਟਿੰਗ 'ਚ ਪ੍ਰਵਾਨਗੀ ਦੇ ਕੇ ਸਮਾਣਾ ਨਿਵਾਸੀਆਂ ਨੂੰ ਰਸਮੀ ਤੋਹਫ਼ਾ ਦੇ ਦਿਤਾ ਜਾਵੇਗਾ। ਮੁੱਖ ਮੰਤਰੀ ਨੇ ਸਮਾਣਾ ਹਲਕੇ ਲਈ 5 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਉਨ੍ਹਾਂ ਦੇ ਸਿਆਸੀ ਗੁਰੂ ਹਨ, ਇਸ ਲਈ ਉਹ ਜੋ ਵੀ ਕਹਿਣਗੇ, ਸਮਾਣਾ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਹਰ ਮੰਗ ਪ੍ਰਵਾਨ ਕਰੇਗੀ।
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਨਾਜ ਮੰਡੀ 'ਚ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਨ ਲਈ ਲੋਕਾਂ ਦੇ ਨੇੜੇ ਅਤੇ ਮੰਚ ਦੇ ਅੱਗੇ ਚਲੇ ਗਏ, ਜਿੱਥੇ ਉਨ੍ਹਾਂ ਨੇ, ਡੀਜ਼ਲ ਤੇ ਪੈਟਰੋਲ ਸਮੇਤ ਸਸਤੀ ਬਿਜਲੀ ਦੀ ਉਦਾਹਰਣ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਫੈਸਲੇ ਕੀਤੇ, ਜਿਸ ਦਾ ਲਾਭ ਹਰ ਨਾਗਰਿਕ ਨੂੰ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੁਪਨੇ ਦਿਖਾ ਰਹੇ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ ਜਦੋਂ ਕਿ ਉਨ੍ਹਾਂ ਨੇ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨਸ਼ੇ ਦੇ ਸੌਦਾਗਰਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆ ਰਹੀ ਹੈ।
ਸ. ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਅਤੇ ਭਾਜਪਾ ਨੂੰ ਦੁਸ਼ਮਣ ਜਮਾਤ ਕਰਾਰ ਦਿੰਦਿਆਂ ਕਿਹਾ ਕਿ ਕਿਸਾਨੀ ਬਿਲਾਂ ਦੇ ਮਾਮਲੇ 'ਤੇ ਇਸ ਨੂੰ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੀ ਰੀਸ ਕਰ ਰਹੇ ਹਨ ਜਦਕਿ ਕੇਜਰੀਵਾਲ ਸੂਬੇ ਦੇ ਲੋਕ ਨੂੰ ਧੋਖਾ ਦੇ ਕੇ ਰਾਜ ਨੂੰ ਲੁੱਟਣ ਦੀ ਨੀਅਤ ਨਾਲ ਪੰਜਾਬ ਆ ਰਿਹਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਨਜ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀ ਭਲਾਈ ਲਈ ਨਾ ਖ਼ੁਦ ਸੌਂਣਗੇ ਅਤੇ ਨਾ ਹੀ ਅਧਿਕਾਰੀਆਂ ਨੂੰ ਸੌਣ ਦੇਣਗੇ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਵੱਲੋਂ ਲਏ ਗਏ ਲੋਕ ਹਿਤੂ ਫੈਸਲਿਆਂ ਬਾਰੇ ਦੱਸਦਿਆਂ ਕਿਹਾ ਕਿ ਪਟਿਆਲਾ 'ਚ ਸਥਾਪਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਭਾਗਵਤ ਗੀਤਾ ਅਤੇ ਰਾਮਾਇਣ ਦਾ ਅਧਿਐਨ ਸੈਂਟਰ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ 22-23 ਰੁਪਏ ਰੇਟ 'ਤੇ ਵਿਕਦੇ ਰੇਤਾ ਦਾ ਰੇਟ ਦਰਿਆ ਦੀ ਖੱਡ 'ਤੇ 5.5 ਰੁਪਏ ਕੀਤਾ ਹੈ ਅਤੇ ਜੇਕਰ ਕੋਈ ਉਥੇ ਵੱਧ ਰੇਟ ਲੈਂਦੇ ਨੂੰ ਫੜਾਏਗਾ ਤਾਂ ਉਸਨੂੰ 25 ਹਜ਼ਾਰ ਰੁਪਏ ਇਨਾਮ ਦਿੱਤਾ ਜਾਵੇਗਾ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਥੋੜੇ ਸਮੇਂ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਸੂਬੇ ਦਾ ਹਰ ਵਰਗ ਖੁਸ਼ ਹੈ। ਉਨ੍ਹਾਂ ਨੇ ਭਾਜਪਾ ਅਤੇ ਉਸਦੇ ਨਾਲ ਰਲਣ ਵਾਲੇ ਆਗੂਆਂ ਨੂੰ ਅਮਰਵੇਲ ਦਸਦਿਆਂ ਲੋਕਾਂ ਨੂੰ ਇਨ੍ਹਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ।
ਸਮਾਣਾ ਦੇ ਵਿਧਾਇਕ ਸ. ਰਾਜਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਣਾ ਹਲਕੇ 'ਚ ਉਨ੍ਹਾਂ ਨੇ ਲੋਕਾਂ ਵਿਰੁੱਧ ਬਦਲਾ ਖੋਰੀ ਦੇ ਝੂਠੇ ਪਰਚੇ ਨਹੀਂ ਦਰਜ ਕੀਤੇ ਬਲਕਿ ਦਾ ਚੌਹਪੱਖੀ ਵਿਕਾਸ ਕਰਵਾਇਆ ਹੈ। ਸ. ਰਾਜਿੰਦਰ ਸਿੰਘ ਨੇ ਮੁੱਖ ਮੰਤਰੀ ਸ. ਚੰਨੀ ਵੱਲੋਂ ਪਬਲਿਕ ਕਾਲਜ ਨੂੰ ਸਰਕਾਰ ਅਧੀਨ ਲੈਣ ਸਮੇਤ ਸਿਵਲ ਹਸਪਤਾਲ ਦੀ ਸਮਰੱਥਾ ਵਧਾਉਣ ਅਤੇ ਹੋਰ ਮੰਗਾ ਪ੍ਰਵਾਨ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਮੁੱਖ ਮੰਤਰੀ ਦਾ ਸ. ਰਾਜਿੰਦਰ ਸਿੰਘ ਸਮੇਤ ਆੜਤੀਆ ਐਸੋਸੀਏਸ਼ਨ ਅਤੇ ਅਗਰਵਾਲ ਧਰਮਸ਼ਾਲਾ ਵੱਲੋਂ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਵਿਧਾਇਕ ਮਦਨ ਲਾਲ ਜਲਾਲਪੁਰ, ਨਿਰਮਲ ਸਿੰਘ ਸ਼ੁਤਰਾਣਾ, ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ, ਐਸ.ਡੀ.ਐਮ. ਸਵਾਤੀ ਟਿਵਾਣਾ, ਨਗਰ ਕੌਂਸਲ ਦੇ ਪ੍ਰਧਾਨ ਅਸ਼ਵਨੀ ਗੁਪਤਾ, ਚੇਅਰਮੈਨ ਪ੍ਰਦੁਮਨ ਸਿੰਘ ਵਿਰਕ, ਰਤਨ ਸਿੰਘ ਚੀਮਾ, ਸ਼ਿਵ ਘੱਗਾ, ਪ੍ਰਦੀਪ ਸ਼ਰਮਾ, ਹੀਰਾ ਲਾਲ ਜੈਨ, ਸ਼ੰਕਰ ਜਿੰਦਲ, ਬਲਾਕ ਪ੍ਰਧਾਨ ਜੀਵਨ ਗਰਗ, ਡਾ. ਰਜਿੰਦਰ ਸਿੰਘ ਮੂੰਡਖੇੜਾ, ਚੇਅਰਮੈਨ ਤਰਸੇਮ ਸਿੰਘ ਝੰਡੀ ਤੇ ਸੋਨੀ ਸਿੰਘ, ਅਸ਼ਵਨੀ ਸਿੰਗਲਾ, ਲਖਵਿੰਦਰ ਸਿੰਘ ਲੱਖਾ, ਹਰਬੰਸ ਸਿੰਘ ਦਦਹੇੜਾ, ਅਵਿਨਾਸ਼ ਡਾਂਗ, ਸੁਖਬੀਰ ਲਹੌਰੀਆ, ਸੁਨੀਲ ਬੱਬਰ, ਸੰਦੀਪ ਲੂੰਬਾ, ਸਤਪਾਲ ਜੌਹਰੀ, ਯੂਥ ਪ੍ਰਧਾਨ ਮੰਨੂ ਸ਼ਰਮਾ, ਸੇਵਾ ਸਿੰਘ, ਰਜਿੰਦਰ ਕੁਮਾਰ ਬੱਲੀ, ਰਕੇਸ਼ ਜਿੰਦਲ, ਅਰਜਨ ਸਿੰਘ ਭਿੰਡਰ, ਯਾਦਵਿੰਦਰ ਧਨੌਰੀ ਸਮੇਤ ਸਮੁੱਚੇ ਕੌਂਸਲਰ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੇਅਰਮੈਨ, ਮੈਂਬਰ ਅਤੇ ਹੋਰ ਪਤਵੰਤੇ ਵੱਡੀ ਗਿਣਤੀ 'ਚ ਮੌਜੂਦ ਸਨ।
ਫੌਜ ਦੀ ਪੱਛਮੀ ਕਮਾਂਡ ਦੇ ਚੀਫ ਆਫ ਸਟਾਫ ਲੈਫਟੀਨੈਂਟ ਜਨਰਲ ਦੇਵੇਂਦਰ ਸ਼ਰਮਾ ਨੇ ਪੇਂਟਿੰਗ ਵਰਕਸ਼ਾਪ ਕਲਾ ਕੁੰਭ ਦਾ ਦੌਰਾ ਕੀਤਾ।
ਸੀ ਵਿਜਿਲ ਐਪ ਨਾਗਰਿਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਦੀ ਸ਼ਕਤੀ ਪ੍ਰਦਾਨ ਕਰੇਗੀ - ਡੀ ਸੀ ਵਿਸ਼ੇਸ਼ ਸਾਰੰਗਲ
ਨਵਾਂਸ਼ਹਿਰ, 28 ਦਸੰਬਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਇੱਥੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਦੁਆਰਾ ਵਿਕਸਤ ਕੀਤੀ ਗਈ ਸੀ ਵਿਜਿਲ ਐਪ ਨੇ ਆਮ ਨਾਗਰਿਕ ਨੂੰ ਆਦਰਸ਼ ਚੋਣ ਜ਼ਾਬਤੇ (ਐਮ ਸੀ ਸੀ) ਦੀ ਉਲੰਘਣਾ ਬਾਰੇ ਰਿਪੋਰਟ ਕਰਨ ਦਾ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕੀਤਾ ਹੈ।
ਅੱਜ ਇੱਥੇ ਵੱਖ-ਵੱਖ ਚੋਣ ਟੀਮਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਐਪ ਬਾਰੇ ਜਾਣੂ ਕਰਵਾਉਣ ਲਈ ਇੱਕ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਨਾਗਰਿਕ ਜਾਂ ਮਤਦਾਤਾ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਉਮੀਦਵਾਰਾਂ ਜਾਂ ਸਿਆਸੀ ਪਾਰਟੀਆਂ ਵੱਲੋਂ ਅਪਣਾਈਆਂ ਜਾ ਰਹੀਆਂ ਕਿਸੇ ਵੀ ਕਿਸਮ ਦੀਆਂ ਕੁਤਾਹੀਆਂ ਦੀ ਇਸ ਐਪ ਰਾਹੀਂ ਆਪਣੇ ਪੱਧਰ 'ਤੇ ਨਿਗਰਾਨੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਐਪ ਪ੍ਰਸ਼ਾਸਨ ਨੂੰ ਵੀ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ।
ਸ਼੍ਰੀ ਸਾਰੰਗਲ ਨੇ ਕਿਹਾ ਕਿ ਸੀ ਵਿਜਿਲ ਇੱਕ ਤਰ੍ਹਾਂ ਦੀ ਆਮ ਲੋਕਾਂ ਦੀ ਚੌਕਸੀ ਹੈ। ਉਨ੍ਹਾਂ ਕਿਹਾ ਕਿ ਇਹ ਐਪ ਗੂਗਲ ਪਲੇਅ ਸਟੋਰ 'ਤੇ ਉਪਲਬਧ ਹੈ ਅਤੇ ਇਸ ਐਪ ਨਾਲ ਨਾਗਰਿਕ, ਥਾਂ (ਲੋਕੇਸ਼ਨ) ਆਧਾਰਿਤ ਵੇਰਵਿਆਂ ਦੇ ਨਾਲ ਮੌਕੇ ਤੋਂ ਆਦਰਸ਼ ਚੋਣ ਜ਼ਾਬਤੇ (ਮਾਡਲ ਕੋਡ) ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਫੋਟੋਆਂ ਅਤੇ ਵੀਡੀਓ ਅਪਲੋਡ ਕਰ ਸਕਦੇ ਹਨ। ਜਿਸ ਸਮੇਂ ਉਹ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਕਰਦੇ ਹਨ, ਉਸੇ ਵੇਲੇ ਉਡਣ ਦਸਤੇ ਅਤੇ ਰਿਟਰਨਿੰਗ ਅਫਸਰਾਂ ਵੱਲੋਂ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਵੇਂ ਹੀ ਐਪ 'ਤੇ ਸ਼ਿਕਾਇਤ ਦਰਜ ਹੁੰਦੀ ਹੈ, ਉਸ ਦਾ 100 ਮਿੰਟਾਂ ਵਿੱਚ ਨਿਪਟਾਰਾ ਕਰਨਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸ਼ਿਕਾਇਤ ਕਰਤਾ ਪਛਾਣ ਨਹੀਂ ਦੱਸਣਾ ਚਾਹੁੰਦਾ ਤਾਂ ਉਸ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਸ਼੍ਰੀ ਸਾਰੰਗਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਇਹ ਇੱਕ ਇਤਿਹਾਸਕ ਪਹਿਲਕਦਮੀ ਹੈ ਜਿਸ ਦਾ ਉਦੇਸ਼ ਜ਼ਮੀਨੀ ਪੱਧਰ 'ਤੇ ਜਮਹੂਰੀਅਤ ਨੂੰ ਮਜਬੂਤ ਕਰਨ ਲਈ ਅਤੇ ਚੋਣ ਅਮਲ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਨਾਗਰਿਕਾਂ ਦੀ ਮੱਦਦ ਨਾਲ ਕੁਰੀਤੀਆਂ ਨੂੰ ਰੋਕਣਾ ਹੈ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਐਪ 'ਤੇ ਪ੍ਰਾਪਤ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ ਤਾਂ ਜੋ ਇਸ ਨੂੰ ਵੱਡੀ ਸਫਲਤਾ ਮਿਲ ਸਕੇ।
ਸਿਖਲਾਈ ਦੌਰਾਨ, ਮਾਸਟਰ ਟ੍ਰੇਨਰਾਂ ਨੇ ਚੋਣ ਟੀਮਾਂ ਨੂੰ ਸੀ ਵਿਜਿਲ (ਵੈੱਬ/ਐਂਡਰੋਇਡ ਬੇਸਡ ਐਪਲੀਕੇਸ਼ਨ) ਦੇ ਸੰਚਾਲਨ ਦੇ ਢੰਗ-ਤਰੀਕਿਆਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਐਸ.ਡੀ.ਐਮ ਬੰਗਾ ਵਿਰਾਜ ਸਿੰਘ ਤਿੜਕੇ, ਚੋਣ ਕਾਨੂੰਗੋ ਪਲਵਿੰਦਰ ਸਿੰਘ ਅਤੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਟੀਮਾਂ ਹਾਜ਼ਰ ਸਨ।
ਪਟਿਆਲਾ ਪੁਲਿਸ ਵੱਲੋਂ ਸਿੱਖਸ ਫ਼ਾਰ ਜਸਟਿਸ ਲਈ ਪ੍ਰਚਾਰ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਪ੍ਰਚਾਰ ਸਮਗਰੀ ਸਮੇਤ ਗ੍ਰਿਫ਼ਤਾਰ
ਐਸ.ਐਸ.ਪੀ ਸ. ਭੁੱਲਰ ਨੇ ਇਸ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਰਕਲ ਰਾਜਪੁਰਾ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਮੁੱਖ ਅਫ਼ਸਰ ਥਾਣਾ ਬਨੂੜ ਇੰਸਪੈਕਟਰ ਤੇਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਨੇੜੇ ਬੰਨੋ ਮਾਈ ਮੰਦਿਰ ਮੇਨ ਰੋੜ ਬਨੂੜ ਨੇੜੇ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਜਗਮੀਤ ਸਿੰਘ, ਰਵਿੰਦਰ ਸਿੰਘ ਖ਼ਾਲਿਸਤਾਨ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਹਨ। ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਹੋਰ ਸਰਵਜਨਕ ਥਾਵਾਂ 'ਤੇ ਜਾ ਕੇ ਭੋਲੇ ਭਾਲੇ ਲੋਕਾਂ ਨੂੰ ਖ਼ਾਲਿਸਤਾਨ ਬਣਾਉਣ ਲਈ ਰੈਫਰੈਂਡਮ ਕਰਾਉਣ ਲਈ ਵੋਟਿੰਗ ਲਈ ਉਕਸਾ ਕੇ ਵੋਟਿੰਗ ਲਈ ਰਜਿਸਟ੍ਰੇਸ਼ਨ ਫਾਰਮ ਵੰਡ ਰਹੇ ਹਨ। ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਤੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਅਜ਼ਾਦੀ ਦਾ ਇੱਕੋ ਹੱਲ ਖ਼ਾਲਿਸਤਾਨ ਆਦਿ ਨਾਅਰੇ ਲਿਖ ਰਹੇ ਹਨ ਅਤੇ ਪੋਸਟਰ ਚਿਪਕਾ ਰਹੇ ਹਨ। ਇਹਨਾਂ ਨੂੰ ਇਹ ਪੋਸਟਰ ਹੋਰ ਪ੍ਰਿੰਟਿੰਗ ਸਮਗਰੀ ਜਗਮੀਤ ਸਿੰਘ ਦੀ ਮਾਤਾ ਜਸਵੀਰ ਕੌਰ ਮੁਹੱਈਆ ਕਰਵਾ ਰਹੀ ਹੈ। ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 144 ਮਿਤੀ 26-12-2021 ਅਧੀਨ ਧਾਰਾ 153ਏ, 505 (2),505 (3),120ਬੀ-ਆਈ.ਪੀ.ਸੀ. ਥਾਣਾ ਬਨੂੜ ਦਰਜ ਕਰਾਕੇ ਨਾਕਾ ਬੰਦੀ ਕਰਕੇ ਦੋਸ਼ੀਆਂ ਜਗਮੀਤ ਸਿੰਘ ਅਤੇ ਰਵਿੰਦਰ ਸਿੰਘ ਨੂੰ ਬੱਸ ਸਟੈਂਡ ਬਨੂੜ ਨੇੜੇ ਤੋ ਗ੍ਰਿਫ਼ਤਾਰ ਕੀਤਾ ਅਤੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਪ੍ਰਿੰਟ ਅਤੇ ਹੋਰ ਪ੍ਰਚਾਰ ਸਮਗਰੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਤੀਜੀ ਦੋਸ਼ਣ ਜਸਵੀਰ ਕੌਰ ਜੋ ਦੋਸ਼ੀਆਂ ਉਕਤਾਨ ਨੂੰ ਰਿਫਰੈਂਡਮ ਵੋਟਿੰਗ ਰਜਿਸਟ੍ਰੇਸ਼ਨ ਫਾਰਮ ਦੇਣ ਲਈ ਪੁਰਾਣਾ ਸੇਲ ਟੈਕਸ ਬੈਰੀਅਰ ਖੜੀ ਸੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਪ੍ਰਿੰਟ ਪ੍ਰਚਾਰ ਸਮਗਰੀ ਬਰਾਮਦ ਕੀਤੀ ਗਈ ਹੈ।
ਸ. ਭੁੱਲਰ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਦੋਸ਼ੀਆਂ ਦੀ ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗਿਰੋਹ ਦੀ ਸਰਗਣਾ ਜਸਵੀਰ ਕੌਰ ਉਕਤ ਹੈ, ਜਿਸ ਦਾ ਪਤੀ ਕੁਲਦੀਪ ਸਿੰਘ ਜੋ ਪੰਜਾਬ ਰੋਡਵੇਜ਼ ਚੰਡੀਗੜ੍ਹ ਵਿਖੇ ਸੁਪਰਡੈਂਟ ਦੀ ਨੌਕਰੀ ਕਰਦਾ ਹੈ। ਇਨ੍ਹਾਂ ਦਾ ਪਿਛੋਕੜ ਜ਼ਿਲ੍ਹਾ ਗੁਰਦਾਸਪੁਰ ਨਾਲ ਹੈ, ਜੋ ਕਿ ਕਰੀਬ 12-13 ਸਾਲ ਪਹਿਲਾਂ ਉੱਥੋਂ ਸ਼ਿਫਟ ਹੋ ਕੇ ਸਨ। ਕੁਲਦੀਪ ਸਿੰਘ ਅਖੰਡ ਕੀਰਤਨੀ ਜਥੇ ਵਿੱਚ ਸੇਵਾ ਕਰਨ ਲਈ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਸ਼੍ਰੀ ਫ਼ਤਿਹਗੜ੍ਹ ਸਾਹਿਬ ਜਾਂਦਾ ਸੀ, ਜਿੱਥੇ ਦੋਸ਼ੀ ਰਵਿੰਦਰ ਸਿੰਘ ਵੀ ਸੇਵਾ ਕਰਦਾ ਸੀ। ਰਵਿੰਦਰ ਸਿੰਘ ਅਤੇ ਜਗਮੀਤ ਸਿੰਘ ਦੇ ਆਪਸ ਵਿੱਚ ਵਿਚਾਰ ਮਿਲਣ ਕਰਕੇ ਦੋਸਤੀ ਹੋ ਗਈ ਅਤੇ ਦੋਵੇਂ ਹੀ ਇਸ ਗ਼ੈਰਕਨੂੰਨੀ ਗਤੀਵਿਧੀਆਂ ਵਿੱਚ ਸਰਗਰਮ ਹੋ ਗਏ।
ਉਨ੍ਹਾਂ ਦੱਸਿਆ ਕਿ ਦੋਸ਼ਣ ਜਸਵੀਰ ਕੌਰ ਦਾ ਪਰਿਵਾਰਿਕ ਪਿਛੋਕੜ ਵੀ ਅੱਤਵਾਦ ਨਾਲ ਜੁੜਿਆ ਹੋਇਆ ਹੈ। ਜਸਵੀਰ ਕੌਰ ਦਾ ਜੇਠ ਮਨਜੀਤ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਦਰਗਾਪੁਰ ਜ਼ਿਲ੍ਹਾ ਗੁਰਦਾਸਪੁਰ ਅੱਤਵਾਦ ਦੇ ਸਮੇਂ ਅੱਤਵਾਦੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ (ਸੁਖਦੇਵ ਬੱਬਰ ਗਰੁੱਪ) ਦਾ ਏਰੀਆ ਕਮਾਂਡਰ ਰਿਹਾ ਹੈ ਅਤੇ ਅੱਤਵਾਦ ਦੌਰਾਨ ਮਾਰਿਆ ਗਿਆ ਸੀ। ਜਸਵੀਰ ਕੌਰ ਹੁਣ ਆਪਣੇ ਪੁੱਤਰ ਅਤੇ ਹੋਰ ਮੇਲ ਮਿਲਾਪਿਆਂ ਨੂੰ ਭਾਰਤ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਖ਼ਿਲਾਫ਼ ਕੰਮ ਕਰਨ ਲਈ ਪ੍ਰੇਰਿਤ ਕਰ ਰਹੀ ਹੈ।
ਦੋਸ਼ੀਆਂ ਦੁਆਰਾ ਰਿਫਰੈਡਮ 2020 ਦੇ ਵੋਟਿੰਗ ਲਈ ਪ੍ਰਚਾਰ ਸਮਗਰੀ ਇਕੱਠੀ ਕਰਨ ਅਤੇ ਸੋਸ਼ਲ ਮੀਡੀਆ ਦੇ ਐਕਟਿਵ ਹੋਣ ਬਾਰੇ ਵੇਰਵਾ :
ਦੋਸ਼ਣ ਜਸਵੀਰ ਕੌਰ ਅਤੇ ਉਸਦਾ ਪੁੱਤਰ ਜਗਮੀਤ ਸਿੰਘ ਸੋਸ਼ਲ ਮੀਡੀਆ ਜਿਵੇਂ ਕਿ ਵੱਟਸਐਪ, ਇੰਸਟਾਗ੍ਰਾਮ ਅਤੇ ਯੂ-ਟਿਊਬ ਰਾਹੀ ਵੱਖ ਵੱਖ ਖ਼ਾਲਿਸਤਾਨ ਬਣਾਉਣ ਸਬੰਧੀ ਰਿਫਰੈਡਮ-2020, ਸਿੱਖ ਫ਼ਾਰ ਜਸਟਿਸ ਵਰਗੀਆਂ ਬੈਨ ਕੀਤੀਆਂ ਹੋਈਆਂ ਆਰਗੇਨਾਈਜ਼ੇਸ਼ਾਂ ਨਾਲ ਜੁੜੇ ਹੋਏ ਸਨ। ਸਿੱਖ ਫ਼ਾਰ ਜਸਟਿਸ ਜੋ ਕਿ ਵਿਦੇਸ਼ ਵਿੱਚ ਬੈਠੇ ਵਿਅਕਤੀ ਇੰਟਰਨੈੱਟ ਰਾਹੀ ਸੋਸ਼ਲ ਮੀਡੀਆ ਚਲਾ ਰਹੇ ਹਨ ਅਤੇ ਭਾਰਤ ਵਿੱਚ ਇਹ ਜਥੇਬੰਦੀ ਬੈਨ ਹੈ ਅਤੇ ਇਹ ਜਥੇਬੰਦੀ ਪੰਜਾਬ ਦੇ ਭੋਲੇ ਭਾਲੇ ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਪ੍ਰੇਰਿਤ ਕਰਕੇ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਰਿਫਰੈਡਮ-2020 ਲਈ ਵੋਟਿੰਗ ਕਰਨ ਲਈ ਉਤਸ਼ਾਹਿਤ ਕਰਦੀ ਹੈ। ਦੋਸ਼ਣ ਜਸਵੀਰ ਕੌਰ ਨੂੰ ਕੁੱਝ ਫੰਡਿੰਗ ਖ਼ਾਲਿਸਤਾਨ ਦੇ ਪ੍ਰਚਾਰ ਕਰਨ ਸਬੰਧੀ ਆਈ ਸੀ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 06 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਮੁਕੱਦਮਾ ਦੀ ਤਫ਼ਤੀਸ਼ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਇਨ੍ਹਾਂ ਨਾਲ ਹੋਰ ਕੌਣ-2 ਇਸ ਜੁਰਮ ਵਿੱਚ ਭਾਈਵਾਲ ਹੈ ਅਤੇ ਕੌਣ-2 ਦੇਸ਼ ਅਤੇ ਵਿਦੇਸ਼ ਤੋਂ ਇਨ੍ਹਾਂ ਦੀ ਮਦਦ ਕਰ ਰਿਹਾ ਹੈ, ਬਾਰੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ :- ਵਿਧਾਇਕ ਅੰਗਦ ਸਿੰਘ
ਪਿੰਡ ਦੇ ਲੋਕਾਂ ਨੇ ਉਹਨਾਂ ਦਾ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਪਿੰਡ ਦਿਲਾਵਰਪੁਰ ਵਿਖੇ ਸਰਪੰਚ ਹਰੀਪਾਲ, ਪੰਚਾਇਤ ਮੈਂਬਰ ਬਲਦੇਵ ਰਾਜ, ਅਵਤਾਰ ਸਿੰਘ, ਰਾਣੀ, ਕਿਰਨ ਕੌਰ, ਅਮਰਜੀਤ ਮਹਿਮੀ, ਪ੍ਰਦੀਪ ਮਹਿਮੀ, ਰੋਹਿਤ ਮਹਿਮੀ ਆਦਿ ਹਾਜ਼ਰ ਸਨ।
ਪਿੰਡ ਨੀਲੋਵਾਲ ਵਿੱਚ ਸਰਪੰਚ ਬਲਵੀਰ ਕੌਰ, ਸਾਬਕਾ ਸਰਪੰਚ ਲਛਮਣ ਸਿੰਘ, ਪੰਚ ਸਤਪਾਲ, ਤਰਲੋਕ ਚੰਦ, ਕ੍ਰਿਸ਼ਨ ਲਾਲ, ਜੈਸਮੀਰ, ਜੋਬਨਦੀਪ ਅਤੇ ਬਾਲੀ ਨੀਲੋਵਾਲ ਹਾਜ਼ਿਰ ਸਨ।
ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਕੀਤੇ ਪੂਰੇ-ਸੋਨੀ
ਪਟਿਆਲਾ ਪੁਲਿਸ ਵੱਲੋਂ ਸਾਢੇ ਚਾਰ ਕਿੱਲੋ ਅਫ਼ੀਮ ਸਮੇਤ ਇੱਕ ਦੋਸ਼ੀ ਗ੍ਰਿਫ਼ਤਾਰ
ਪਟਿਆਲਾ ਵਿਖੇ 33 ਵੀ ਰਾਸ਼ਟਰੀ ਕੋਰਫਬਾਲ ਪ੍ਰਤਿਯੋਗਤਾ ਦਾ ਆਰੰਭ
ਪਟਿਆਲਾ : 26 ਦਸਂਬਰ : - ਪਟਿਆਲਾ ਦੇ ਪੋਲੋ ਗ੍ਰਾਉੰਡ ਦੇ ਇਨਡੋਰ ਸਟੇਡੀਅਮ ਵਿਚ ਅੱਜ 33 ਵੀਂ ਰਾਸ਼ਟਰੀ ਕੋਰਫਬਾਲ ਪ੍ਰਤਿਯੋਗਤਾ ਦਾ ਆਰੰਭ ਹੋਇਆ । ਉਦਘਾਟਨੀ ਮੈਚ ਪੰਜਾਬ ਅਤੇ ਪਾਂਡੀਚੇਰੀ ਵਿਚ ਹੋਇਆ, ਇਹ ਮੈਚ ਪੰਜਾਬ ਨੇ 14-3 ਦੇ ਫਰਕ ਨਾਲ ਜਿਤਿਆ । ਇਸ ਮੌਕੇ ਮੁੱਖ ਮਹਿਮਾਨ ਸ. ਐਸ ਪੀ ਸਿੰਘ ਓਬਰਾਏ ਨੇ ਕਰਮਜੀਤ ਸਿੰਘ ਜਸਰਵਾਲਿਆ ਜੀ ਨੂੰ ਭਾਵ-ਭਿੰਨੀ ਸਰਧਾਂਜਲੀ ਦੇਂਦੇ ਹੋਏ ਉਹਨਾਂ ਦੇ ਖੇਡਾਂ ਪ੍ਰਤੀ ਸਮਰਪਣ ਅਤੇ ਯੋਗਦਾਨ ਨੂੰ ਯਾਦ ਕੀਤਾ। ਡਾ ਐੱਸ ਪੀ ਐੱਸ ਓਬਰਾਏ ਨੇ ਕੋਰਫਬਾਲ ਐਸੋਸੀਏਸ਼ਨ ਲਈ ਸਵਾ ਲੱਖ ਰੁਪਏ ਅਤੇ ਟੂਰਨਾਮੈਂਟ ਖੇਡਣ ਆਏ ਤਕਰੀਬਨ 500 ਖਿਡਾਰੀਆਂ ਲਈ 500 ਰੁਪਏ ਹਰੇਕ ਖਿਡਾਰੀ ਨੂੰ ਦੇਣ ਦਾ ਐਲਾਨ ਕੀਤਾ । ਉਹਨਾਂ ਨੇ ਕੋਰਫਬਾਲ ਐਸੋਸੀਏਸ਼ਨ ਆਫ ਪੰਜਾਬ ਦੇ ਯਤਨਾਂ ਦੀ ਤਾਰੀਫ ਕਰਦੇ ਹੋਏ ਇਕ ਕਾਮਯਾਬ ਟੂਰਨਾਮੈਂਟ ਲਈ ਮੁਬਾਰਕਬਾਦ ਦਿੱਤੀ । ਕੋਰਫਬਾਲ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਸ. ਬਿਕਰਮ ਜੀਤ ਸਿੰਘ ਬਰਾੜ ਨੇ ਯਕੀਨ ਦਿਵਾਇਆ ਕਿ ਉਹ ਕੋਰਫਬਾਲ ਦੇ ਪ੍ਰਸਾਰ ਅਤੇ ਵਿਕਾਸ ਲਈ ਵਚਨਬੱਧ ਹਨ ਅਤੇ ਇਸ ਖੇਡ ਦੇ ਵਿਕਾਸ ਲਈ ਹਮੇਸ਼ਾ ਹਰ ਸਹਾਇਤਾ ਦੇਣਗੇ । ਇਸ ਮੌਕੇ ਕੋਰਫਬਾਲ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਸ਼੍ਰੀ ਹਿਮਾਂਸ਼ੂ ਮਿਸ਼ਰਾ, ਪ੍ਰਦੀਪ ਕੁਮਾਰ ਟੋਪਲ ਸੇਕ੍ਰੇਟਰੀ , ਡਾ ਦਇਆਇੰਦਰ ਸਿੰਘ ਸਿੱਧੂ , ਸ਼੍ਰੀ ਰਾਜੇਸ਼ ਧੀਮਾਨ , ਸ਼੍ਰੀ ਵਰਿੰਦਰ ਸਿੰਘ ਬਰਾੜ , ਡਾ ਕਮਲਦੀਪ ਸਿੰਘ , ਡਾ ਜਨਕ ਰਾਜ , ਸ਼੍ਰੀ ਅੰਕਿਤ ਸੀਡਾਨਾ , ਸ਼੍ਰੀ ਵਿਸ਼ਾਲ ਨੰਦਾ , ਸ਼੍ਰੀ ਟੀ ਐੱਸ ਸੰਧੂ , ਮੇਜ਼ਰ ਰਾਜਪ੍ਰੀਤ ਸਿੰਘ , ਹਰਜਿੰਦਰ ਸਿੰਘ ਸਰਾਂ , ਇੰਸਪੈਕਟਰ ਪ੍ਰੀਤਇੰਦਰ ਸਿੰਘ , ਸ਼੍ਰੀ ਜਸਦੀਪ ਸਿੰਘ , ਸ਼੍ਰੀ ਜਸਪ੍ਰੀਤ ਸਿੰਘ , ਸ਼੍ਰੀ ਬਲਵਿੰਦਰ ਸਿੰਘ ਜੱਸਲ , ਡਾ ਅਮਰਪ੍ਰੀਤ ਸਿੰਘ , ਸ਼੍ਰੀ ਹਰਜਿੰਦਰ ਸਿੰਘ ਜਿੰਦਰ , ਸ਼੍ਰੀ ਤਰਨਜੀਤ ਸਿੰਘ ਡੇਜ਼ੀ ਅਤੇ ਸ਼੍ਰੀ ਸ਼ੁਭਮ ਵੀ ਹਾਜ਼ਰ ਸਨ। ਇਸ ਮੌਕੇ ਨੋਰਥ ਜ਼ੋਨ ਕਲਚਰਲ ਸੈਂਟਰ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।
ਲਗਾਤਾਰ ਤੀਜੀ ਵਾਰ, ਨਵਾਂਸ਼ਹਿਰ ਜਨ ਕੇਂਦਰਿਤ ਸੇਵਾਵਾਂ ਵਿੱਚ ਸਭ ਤੋਂ ਵੱਧ ਨਿਪਟਾਰੇ ਵਾਲੇ ਜ਼ਿਲ੍ਹੇ ਵਜੋਂ ਸਾਹਮਣੇ ਆਇਆ
ਰਾਜਾ ਵੜਿੰਗ ਨੇ ਅੰਮਿ੍ਤਸਰ ਦੌਰੇ ਉਤੇ ਆਏ ਕੇਜਰੀਵਾਲ ਨੂੰ ਬਾਦਲਾਂ ਦੀਆਂ ਬੱਸਾਂ ਦੇ ਮੁੱਦੇ ਉਤੇ ਘੇਰਿਆ
ਜੇ ਪੰਜਾਬ ਰੋਡਵੇਜ਼ ਜਾਂ ਪੀ ਆਰ ਟੀ ਸੀ ਦੀਆਂ ਬੱਸਾਂ ਦਿੱਲੀ ਹਵਾਈ ਅੱਡੇ ਉਤੇ ਨਹੀਂ ਜਾ ਸਕਦੀਆਂ ਤਾਂ ਇੰਡੋ ਕੈਨੇਡੀਅਨ ਕਿਉਂ?
ਅੰਮਿ੍ਤਸਰ, 25 ਦਸੰਬਰ:---ਦਿੱਲੀ ਹਵਾਈ ਅੱਡੇ ਤੋਂ ਰੋਕੀ ਗਈ ਪੰਜਾਬ ਸਰਕਾਰ ਦੀ ਬੱਸ ਸੇਵਾ ਨੂੰ ਚਲਾਉਣ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜਿੰਨਾ ਨੇ ਕੱਲ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਲਗਾਇਆ ਸੀ, ਅੱਜ ਉਨ੍ਹਾਂ ਨੂੰ ਮਿਲਣ ਅੰਮਿ੍ਤਸਰ ਪੁੱਜ ਗਏ। ਸਥਾਨਕ ਪੰਜ ਤਾਰਾ ਹੋਟਲ ਹਯਾਤ ਜਿੱਥੇ ਕਿ ਸ੍ਰੀ ਕੇਜਰੀਵਾਲ ਠਹਿਰੇ ਸਨ, ਵਿਖੇ ਸ੍ਰੀ ਵੜਿੰਗ ਨੇ ਉਨ੍ਹਾਂ ਨੂੰ ਮੀਡੀਆ ਸਾਹਮਣੇ ਮਿਲਣ ਦੀ ਮੰਗ ਰੱਖੀ ਅਤੇ ਕਈ ਘੰਟੇ ਬਾਹਰ ਉਡੀਕ ਕਰਦੇ ਰਹੇ। ਆਖਿਰ ਸ੍ਰੀ ਕੇਜਰੀਵਾਲ ਜਦੋਂ ਆਪਣੇ ਸਥਾਨਕ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਨਿਕਲੇ ਤਾਂ ਸ੍ਰੀ ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਘੇਰਦੇ ਹੋਏ ਕਿਹਾ ਕਿ ਉਹ ਇੰਡੋ ਕੈਨੇਡੀਅਨ ਬੱਸਾਂ ਨੂੰ ਦਿੱਲੀ ਭਰ 'ਚ ਚੱਲਣ ਦੀ ਇਜਾਜ਼ਤ ਦੇਣ ਅਤੇ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਨੂੰ ਰੋਕੇ ਜਾਣ ਬਾਰੇ ਸਥਿਤੀ ਸਪੱਸ਼ਟ ਕਰਨ।
ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਸਟੇਟ ਟਰਾਂਸਪੋਰਟ ਅੰਡਰਟੇਕਿੰਗ (ਐਸ.ਟੀ.ਯੂ.) ਦੀਆਂ ਵਾਲਵੋ ਬੱਸਾਂ ਨੂੰ ਤਾਂ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਜਾਣ ਤੋਂ ਰੋਕਿਆ ਹੋਇਆ ਹੈ ਜਦ ਕਿ ਅਸੀਂ ਕੇਵਲ 1200 ਰੁਪਏ ਕਿਰਾਇਆ ਲੈਂਦੇ ਹਾਂ, ਪਰ ਇਸ ਦੇ ਉਲਟ ਪ੍ਰਾਈਵੇਟ ਬੱਸ ਆਪ੍ਰੇਟਰ ਜਿੰਨਾ ਦੇ ਮੁੱਖੀ ਬਾਦਲ ਪਰਿਵਾਰ ਹੈ, ਨੂੰ ਹਰ ਤਰਾਂ ਦੀ ਇਜਾਜ਼ਤ ਦਿੱਤੀ ਹੋਈ ਹੈ ਅਤੇ ਉਹ ਪ੍ਤੀ ਸਵਾਰੀ 3000 ਤੋਂ 3500 ਰੁਪਏ ਵਸੂਲ ਕਰਕੇ ਸਾਡੇ ਲੋਕਾਂ ਦੀ ਸ਼ਰੇਆਮ ਲੁੱਟ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਕੇ ਤੁਸੀਂ ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫੀਏ ਦਾ ਸਾਥ ਦੇ ਰਹੇ ਹੋ। ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਯਕੀਨ ਸੀ ਕਿ ਕੱਲ ਤੁਸੀਂ ਪੰਜਾਬ ਜਾਣ ਤੋਂ ਪਹਿਲਾਂ ਮੈਨੂੰ ਦਿੱਲੀ ਜ਼ਰੂਰ ਮਿਲੋਗੇ, ਪਰ ਤੁਹਾਡੇ ਵੱਲੋਂ ਉਥੇ ਸਮਾਂ ਨਾ ਦੇਣ ਕਾਰਨ ਮੈਂ ਰਾਤੋ ਰਾਤ ਤੁਹਾਡੇ ਮਗਰ ਅੰਮਿ੍ਤਸਰ ਆ ਗਿਆ।
ਉਨ੍ਹਾਂ ਕਿਹਾ ਕਿ ਬਤੌਰ ਟਰਾਂਸਪੋਰਟ ਮੰਤਰੀ ਅਹੁਦਾ ਸਾਂਭਣ ਤੋਂ ਤੁਰੰਤ ਬਾਅਦ ਮੈਂ 7 ਅਕਤੂਬਰ, 2021 ਨੂੰ ਮਾਂ ਤਹਾਨੂੰ ਪੱਤਰ ਲਿਖ ਕੇ ਲੰਮੇ ਸਮੇਂ ਤੋਂ ਲਟਕ ਰਹੇ ਇਸ ਮੁੱਦੇ ਨੂੰ ਸੁਲਝਾਉਣ ਵਾਸਤੇ ਮੀਟਿੰਗ ਕਰਨ ਲਈ ਢੁਕਵੀਂ ਤਰੀਕ ਅਤੇ ਸਮਾਂ ਦੇਣ ਦੀ ਅਪੀਲ ਕੀਤੀ ਸੀ। ਮੇਰੇ ਤੋਂ ਪਹਿਲਾਂ ਪਿਛਲੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਤਹਾਨੂੰ ਇਸ ਬਾਬਤ ਪੱਤਰ ਲਿਖੇ ਅਤੇ ਹੁਣ ਤੱਕ 13 ਚਿੱਠੀਆਂ ਮੈਂ ਤਹਾਨੂੰ ਲਿਖ ਚੁੱਕਾ ਹਾਂ ਅਤੇ ਤੁਸੀਂ ਅਜੇ ਤੱਕ ਇਸ ਮੁੱਦੇ ਉਤੇ ਆਪਣੇ ਆਪ ਨੂੰ ਅਣਜਾਣ ਦੱਸ ਰਹੇ ਹੋ। ਉਨ੍ਹਾਂ ਦੱਸਿਆ ਕਿ ਇਸ ਪੱਤਰ-ਵਿਹਾਰ ਤੋਂ ਪਹਿਲਾਂ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ. ਸਿਵਾ ਪ੍ਰਸਾਦ ਨੇ 6 ਦਸੰਬਰ, 2018 ਤੋਂ 21 ਅਗਸਤ, 2019 ਦਰਮਿਆਨ ਆਪਣੇ ਦਿੱਲੀ ਦੇ ਹਮਰੁਤਬਾ ਕੋਲ ਚਾਰ ਵਾਰ ਲਿਖਤੀ ਰੂਪ ਵਿੱਚ ਇਹ ਮੁੱਦਾ ਚੁੱਕਿਆ ਹੈ, ਪਰ ਤੁਹਾਡੇ ਵੱਲੋਂ ਨਾ ਤਾਂ ਇਨ੍ਹਾਂ ਬੱਸਾਂ ਨੂੰ ਰੋਕਿਆ ਗਿਆ ਅਤੇ ਨਾ ਹੀ ਪੰਜਾਬ ਰੋਡਵੇਜ਼ ਨੂੰ ਦਿੱਲੀ ਹਵਾਈ ਅੱਡੇ ਜਾਣ ਦੀ ਆਗਿਆ ਦਿੱਤੀ ਗਈ। ਸ੍ਰੀ ਵੜਿੰਗ ਨੇ ਕਿਹਾ ਕਿ ਜੇਕਰ ਤੁਸੀਂ ਪੰਜਾਬ ਰੋਡਵੇਜ਼ ਨੂੰ ਦਿੱਲੀ ਹਵਾਈ ਅੱਡੇ ਜਾਣ ਦੀ ਆਗਿਆ ਨਹੀਂ ਦੇਣੀ ਤਾਂ ਤੁਸੀਂ ਦਿੱਲੀ ਸਰਕਾਰ ਦੀਆਂ ਬੱਸਾਂ ਹਵਾਈ ਅੱਡੇ ਤੋਂ ਪੰਜਾਬ ਲਈ ਚਾਲੂ ਕਰ ਦਿਉ, ਅਸੀਂ ਨਹੀਂ ਰੋਕਾਂਗੇ। ਉਨ੍ਹਾਂ ਕਿਹਾ ਕਿ ਮੈਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਕੋਲ ਵੀ ਲਿਖਤੀ ਤੌਰ 'ਤੇ ਇਹ ਮੁੱਦਾ ਚੁੱਕ ਕੇ ਦਿੱਲੀ ਏਅਰਪੋਰਟ ਪਾਰਕਿੰਗ ਸੇਵਾਵਾਂ ਨੂੰ ਪੰਜਾਬ ਸਟੇਟ ਅੰਡਰਟੇਕਿੰਗ ਦੀਆਂ ਬੱਸਾਂ ਨੂੰ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਉਤਾਰਨ ਦੀ ਇਜਾਜ਼ਤ ਦੇਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਸੀ, ਪਕ ਉਥੋਂ ਵੀ ਕੋਈ ਜਵਾਬ ਨਹੀਂ ਆਇਆ।
ਸ੍ਰੀ ਵੜਿੰਗ ਨੇ ਕਿਹਾ ਕਿ ਇੰਡੋ ਕੈਨੇਡੀਅਨ ਟੈਕਸੀ ਵਾਂਗ ਕੇਵਲ ਇਕ ਅੱਡੇ ਤੋਂ ਸਵਾਰੀਆਂ ਲੈ ਕੇ ਦਿੱਲੀ ਜਾ ਸਕਦੀ ਹੈ, ਅਜਿਹੀ ਉਨ੍ਹਾਂ ਨੂੰ ਪਰਮਿਟ ਆਗਿਆ ਦਿੰਦਾ ਹੈ, ਪਰ ਉਹ ਹਰੇਕ ਸ਼ਹਿਰ ਵਿਚੋਂ ਸਵਾਰੀਆਂ ਨਾ ਚੁੱਕ ਸਕਦੇ ਹਨ ਅਤੇ ਨਾ ਉਤਾਰ। ਉਨ੍ਹਾਂ ਚੇਤਾਵਨੀ ਦਿੰਦੇ ਕਿਹਾ ਕਿ ਇਸ ਲਈ ਆਰਬਿਟ ਨੂੰ 7 ਦਿਨ ਦਾ ਨੋਟਿਸ ਦਿੱਤਾ ਗਿਆ ਹੈ ਅਤੇ ਜੇਕਰ ਉਹ ਅਜਿਹਾ ਕਰਨੋਂ ਨਾ ਹਟੇ ਤਾਂ ਇੰਡੋ ਕਨੇਡੀਅਨ ਦੇ ਅਜਿਹੇ ਸਾਰੇ ਪਰਮਿਟ ਰੱਦ ਕਰ ਦਿੱਤੇ ਜਾਣਗੇ। ਸ੍ਰੀ ਕੇਜਰੀਵਾਲ ਨੇ ਸਾਰੀ ਗਲਬਾਤ ਸੁੱਣ ਕੇ ਸ੍ਰੀ ਵੜਿੰਗ ਨੂੰ ਅਗਲੇ ਹਫ਼ਤੇ ਤੱਕ ਸਮਾਂ ਦੇਣ ਦੀ ਹਾਮੀ ਭਰੀ ।
ਕੈਪਸ਼ਨ :- ਸ੍ਰੀ ਕੇਜਰੀਵਾਲ ਨਾਲ ਗੱਲਬਾਤ ਕਰਦੇ ਸ੍ਰੀ ਰਾਜਾ ਵੜਿੰਗ
ਐਮ ਐਲ ਏ ਅੰਗਦ ਸਿੰਘ ਵੱਲੋਂ ਨਵਾਂਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ 21.48 ਲੱਖ ਰੁਪਏ ਦੇ ਸੜ੍ਹਕੀ ਕਾਰਜਾਂ ਦੀ ਸ਼ੁਰੂਆਤ
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ-ਇੱਕ ਏਜੰਡਾ ਆਪਣੇ ਇਸ ਹਲਕੇ ਨੂੰ ਸਭ ਤੋਂ ਵਿਕਸਿਤ ਹਲਕਾ ਬਣਾਉਣਾ ਹੈ ਅਤੇ ਇਸ ਮੰਤਵ ਲਈ ਹੁਣ ਤੱਕ ਉਨ੍ਹਾਂ ਵੱਲੋਂ ਆਪਣੇ ਵਿੱਤ ਮੁਤਾਬਕ ਹਰ ਹੰਭਲਾ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀ ਕਾਇਆ ਕਲਪ, ਪਿੰਡਾਂ ਦਾ ਚਹੁੰਤਰਫ਼ਾ ਵਿਕਾਸ ਅਤੇ ਹਲਕੇ ਦੇ ਲੋਕਾਂ ਨੂੰ ਉੁਨ੍ਹਾਂ ਦੀ ਹਰ ਬਣਦੀ ਸਹੂਲਤ ਪਹੁੰਚਾਉਣ ਲਈ ਉਹ ਹਰ ਸਮੇਂ ਯਤਨਸ਼ੀਲ ਰਹਿਣਗੇ।
ਉਨ੍ਹਾਂ ਨੇ ਵਾਰਡ ਨੰ. ਤਿੰਨ ਦੁਰਗਾਪੁਰ ਰੋਡ ਵਿਖੇ 14.10 ਲੱਖ, ਵਾਲਮੀਕ ਮੁਹੱਲਾ ਵਾਰਡ ਨੰ. 11 'ਚ 5.78 ਲੱਖ ਅਤੇ ਕੱਲਰਾਂ ਮੁਹੱਲਾ ਵਾਰਡ ਨੰ. 1 ਗੜ੍ਹਸ਼ੰਕਰ ਰੋਡ ਵਿਖੇ 1.5 ਲੱਖ ਰੁਪਏ ਦੀ ਲਾਗਤ ਨਾਲ ਨਵੀਂਆਂ ਬਣਨ ਵਾਲੀਆਂ ਸੜ੍ਹਕਾਂ/ਗਲੀਆਂ ਦਾ ਨਿਰਮਾਣ ਸ਼ੁਰੂ ਕਰਵਾਇਆ।
ਇਸ ਮੌਕੇ ਸਚਿਨ ਦੀਵਾਨ ਪ੍ਰਧਾਨ ਨਗਰ ਕੌਂਸਲ, ਸਾਬਕਾ ਪ੍ਰਧਾਨ ਰਾਜਿੰਦਰ ਚੋਪੜਾ, ਨਗਰ ਸੁਧਾਰ ਟ੍ਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਜਸਵੀਰ ਕੌਰ ਬਦਵਾਲ ਐਮ ਸੀ, ਬਲਵਿੰਦਰ ਭੁੰਬਲਾ ਐਮ ਸੀ, ਚੇਤ ਰਾਮ ਰਤਨ ਐਮ ਸੀ, ਪ੍ਰਦੀਪ ਚਾਂਦਲਾ, ਪ੍ਰਵੀਨ ਭਾਟੀਆ ਐਮ ਸੀ, ਲਲਿਤ ਸ਼ਰਮਾ, ਗੁਰਮਿੰਦਰ ਬਦਵਾਲ, ਗੁਰਦੇਵ ਕੌਰ, ਰਾਜਿੰਦਰ ਕੌਰ ਅਤੇ ਹੋਰ ਪਤਵੰਤੇ ਮੌਜੂਦ ਸਨ।
ਪੰਜਾਬ ਸਰਕਾਰ ਨੇ ਕੱਚੇ ਕਾਮਿਆਂ ਦਾ ਭਵਿੱਖ ਸੁਰੱਖਿਅਤ ਤੇ ਮਜ਼ਬੂਤ ਕੀਤਾ-ਬ੍ਰਹਮ ਮਹਿੰਦਰਾ
-494 ਸਫਾਈ ਕਾਮਿਆਂ ਤੇ ਸੀਵਰਮੈਨਾਂ ਨੂੰ ਵੀ ਆਊਟਸੋਰਸ ਤੋਂ ਠੇਕੇ 'ਤੇ ਰੱਖਣ ਦੇ ਪੱਤਰ ਵੀ ਦਿੱਤੇ
-ਬਸੇਰਾ ਸਕੀਮ ਤਹਿਤ 115 ਲਾਭਪਾਤਰੀਆਂ ਨੂੰ ਮਿਲੇ ਘਰਾਂ ਦੇ ਮਾਲਕਾਨਾ ਹੱਕ
ਪਟਿਆਲਾ, 24 ਦਸੰਬਰ:- ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਰਾਜ 'ਚ ਕੰਮ ਕਰਦੇ ਕੱਚੇ ਕਾਮਿਆਂ ਦਾ ਭਵਿਖ ਸੁਰੱਖਿਅਤ ਅਤੇ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਪੱਕੇ ਕਰਨ ਦਾ ਇਤਿਹਾਸਕ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਗਰੀਬ ਤੇ ਪੱਛੜੇ ਵਰਗ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਆਪਣੇ ਅਹਿਦ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
ਸ੍ਰੀ ਬ੍ਰਹਮ ਮਹਿੰਦਰਾ, ਅੱਜ ਨਗਰ ਨਿਗਮ ਪਟਿਆਲਾ ਵਿਖੇ 35 ਦਿਹਾੜੀਦਾਰ ਤੇ ਮਸਟਰੋਲ 'ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕਰਨ ਦੇ ਨਿਯੁਕਤੀ ਪੱਤਰ ਸੌਂਪਣ ਸਮੇਤ 376 ਸਫਾਈ ਕਰਮਚਾਰੀਆਂ ਅਤੇ 118 ਸੀਵਰਮੈਨਾਂ ਨੂੰ ਆਊਟਸੋਰਸ ਤੋਂ ਠੇਕੇ 'ਤੇ ਰੱਖਣ ਲਈ ਪੱਤਰ ਸੌਂਪਣ ਪੁੱਜੇ ਹੋਏ ਸਨ।
ਇਸੇ ਦੌਰਾਨ ਸ੍ਰੀ ਬ੍ਰਹਮ ਮਹਿੰਦਰਾ ਨੇ ਸ਼ਹਿਰ ਦੀਆਂ ਸਲੰਮ ਬਸਤੀਆਂ 'ਚ ਰਹਿੰਦੇ 115 ਲਾਭਪਾਤਰੀਆਂ ਨੂੰ ਬਸੇਰਾ ਸਕੀਮ ਤਹਿਤ ਘਰਾਂ ਦੇ ਮਾਲਕਾਨਾ ਹੱਕ ਦੀਆਂ ਸਨਦਾਂ ਵੀ ਤਕਸੀਮ ਕੀਤੀਆਂ। ਉਨ੍ਹਾਂ ਦੱਸਿਆ ਕਿ ਇਸ ਨਾਲ ਅੱਜ ਪਟਿਆਲਾ ਦੇ 629 ਵਿਅਕਤੀਆਂ ਦੇ ਪਰਿਵਾਰਾਂ ਨੂੰ ਸਿੱਧਾ ਲਾਭ ਪੁੱਜਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ ਅਤੇ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਮੌਜੂਦ ਸਨ।
ਨਗਰ ਨਿਗਮ ਵਿਖੇ ਲਾਭਪਾਤਰੀਆਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਰਜਾ ਚਾਰ ਕਰਮਚਾਰੀਆਂ ਦੀ ਪੱਕੀ ਭਰਤੀ ਕਰਨ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਸਭ ਤੋਂ ਅਹਿਮ ਫੈਸਲਾ ਕੀਤਾ ਗਿਆ, ਜਿਸ ਦਾ ਹਜ਼ਾਰਾਂ ਕਰਮਚਾਰੀਆਂ ਨੂੰ ਸਿੱਧਾ ਲਾਭ ਪੁੱਜਾ ਹੈ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਕੱਚੇ ਕਰਮਚਾਰੀਆਂ ਦੀ ਉਮਰ ਵੱਧ ਗਈ ਹੈ, ਉਨ੍ਹਾਂ ਨੂੰ ਵੀ ਪੱਕੇ ਕਰਨ ਦੀ ਤਜਵੀਜ ਬਣਾਈ ਜਾ ਰਹੀ ਹੈ।
ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ, ਆਪਣੀ ਜਾਨ ਜੋਖਮ 'ਚ ਪਾ ਕੇ ਸੀਵਰ ਦੀ ਸਫਾਈ ਕਰਨ ਵਾਲੇ ਸੀਵਰਮੈਨਾਂ ਦਾ ਸਮੂਹਕ ਬੀਮਾ ਕਰਨ ਦੀ ਤਜਵੀਜ ਬਣਾ ਰਹੀ ਹੈ। ਇਸ ਤੋਂ ਬਿਨ੍ਹਾਂ ਰਾਜ 'ਚ ਸੀਵਰੇਜ ਦੀ ਸਫਾਈ ਲਈ ਸੁਪਰ ਸਕਸ਼ਨ ਮਸ਼ੀਨਾਂ ਵੀ ਖਰੀਦੀਆਂ ਗਈਆਂ ਹਨ, ਜਿਸ ਤਹਿਤ ਅੱਜ ਪਟਿਆਲਾ 'ਚ ਦੋ ਡੰਪ ਵ੍ਹੀਕਲਾਂ ਸਮੇਤ 1.5 ਕਰੋੜ ਰੁਪਏ ਦੀ ਲਾਗਤ ਵਾਲੀ ਇੱਕ ਸੁਪਰ ਸਕਸ਼ਨ ਮਸ਼ੀਨ ਵੀ ਲੋਕਾਂ ਨੂੰ ਸਮਰਪਿਤ ਕੀਤੀ ਗਈ ਹੈ।
ਸ੍ਰੀ ਬ੍ਰਹਮ ਮਹਿੰਦਰਾ ਨੇ ਪਟਿਆਲਾ ਦੇ ਲੋਕਾਂ ਨਾਲ ਆਪਣੀ ਨਿਜੀ ਸਾਂਝ ਦਾ ਜਿਕਰ ਕਰਦਿਆਂ ਕਿਹਾ ਕਿ ਪਟਿਆਲਾ ਵਾਸੀ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਹਨ ਅਤੇ ਉਹ ਇੱਥੋਂ 18 ਸਾਲ ਵਿਧਾਇਕ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਤੇ ਬਿਹਤਰੀ ਲਈ ਅਹਿਮ ਫੈਸਲੇ ਲਏ ਹਨ, ਜਿਨ੍ਹਾਂ ਨੂੰ ਹੋਰ ਵੀ ਅੱਗੇ ਵਧਾਇਆ ਜਾਵੇਗਾ।
ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਯੋਗਿੰਦਰ ਸਿੰਘ ਯੋਗੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦਾ ਪਟਿਆਲਾ ਦੇ ਲੋਕਾਂ ਨੂੰ ਸਿੱਧਾ ਲਾਭ ਪੁੱਜੇਗਾ, ਜਿਸ ਲਈ ਉਹ ਪੰਜਾਬ ਸਰਕਾਰ ਤੇ ਸ੍ਰੀ ਬ੍ਰਹਮ ਮਹਿੰਦਰਾ ਦੇ ਸਦਾ ਰਿਣੀ ਰਹਿਣਗੇ। ਜਦੋਂਕਿ ਯੂਨੀਅਨ ਆਗੂ ਸ੍ਰੀ ਸ਼ੰਮੀ ਕੁਮਾਰ ਨੇ ਸ੍ਰੀ ਬ੍ਰਹਮ ਮਹਿੰਦਰਾ ਦਾ ਵਿਸ਼ੇਸ਼ ਧੰਨਵਾਦ ਕੀਤਾ।
ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸ੍ਰੀ ਬ੍ਰਹਮ ਮਹਿੰਦਰਾ ਦਾ ਸਵਾਗਤ ਕਰਦਿਆਂ ਨਗਰ ਨਿਗਮ 'ਚ ਪੱਕੇ ਕੀਤੇ ਗਏ ਕਰਮਚਾਰੀਆਂ ਅਤੇ ਸਲੰਮ ਬਸਤੀਆਂ ਦੇ ਵਸਨੀਕ ਤੇ ਬਸੇਰਾ ਸਕੀਮ ਦੇ ਲਾਭਪਾਤਰੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਫਾਈ ਕਰਮਚਾਰੀਆਂ ਦੀ ਬਦੌਲਤ ਹੀ ਪਟਿਆਲਾ ਸ਼ਹਿਰ ਸਵੱਛਤ ਭਾਰਤ ਮੁਹਿੰਮ 'ਚ ਅਹਿਮ ਸਥਾਨ ਹਾਸਲ ਕਰ ਸਕਿਆ ਹੈ। ਇਸ ਮੌਕੇ ਸ੍ਰੀ ਬ੍ਰਹਮ ਮਹਿੰਦਰਾ ਦਾ ਸਫ਼ਾਈ ਕਰਮਚਾਰੀਆਂ ਤੇ ਹੋਰਨਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸੰਤ ਬਾਂਗਾ, ਸੰਯੁਕਤ ਕਮਿਸ਼ਨਰ ਡਾ. ਦੀਪਕ ਭਾਟੀਆ ਤੇ ਨਮਨ ਮੜਕਨ, ਸੀਨੀਅਰ ਕੌਂਸਲਰ ਹਰਵਿੰਦਰ ਸਿੰਘ ਨਿੱਪੀ, ਨਰੇਸ਼ ਦੁੱਗਲ, ਅਨਿਲ ਮੋਦਗਿਲ, ਐਡਵੋਕੇਟ ਹਰਵਿੰਦਰ ਸ਼ੁਕਲਾ, ਕ੍ਰਿਸ਼ਨ ਚੰਦ ਬੁੱਧੂ, ਅਮਰਬੀਰ ਕੌਰ ਬੇਦੀ, ਰਜੇਸ਼ ਮੰਡੋਰਾ ਸਮੇਤ ਵੱਡੀ ਗਿਣਤੀ ਹੋਰ ਕੌਂਸਲਰ ਸਾਹਿਬਾਨ, ਸਵੀਪਰ ਯੂਨੀਅਨ ਪ੍ਰਧਾਨ ਬਿੰਨੀ ਸਹੋਤਾ, ਸੁਨੀਲ ਕੁਮਾਰ, ਰਿੰਕੂ ਵੈਦ, ਜਸਵੀਰ ਜੱਸੀ, ਲਖਵਿੰਦਰ, ਸੁਖਵਿੰਦਰ ਟੋਨੀ ਸਮੇਤ ਵੱਡੀ ਗਿਣਤੀ ਲਾਭਪਾਤਰੀ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਚੋਣ ਪ੍ਰਕ੍ਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ
ਅੰਮ੍ਰਿਤਸਰ, 24 ਦਸੰਬਰ:-ਜਿਲ੍ਹਾ ਚੋਣ ਅਧਿਕਾਰੀ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਆਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਨਾਉਣ। ਅੱਜ ਸਾਰੀਆਂ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ ਵਿਚ ਉਨਾਂ ਸਪੱਸ਼ਟ ਕੀਤਾ ਕਿ ਚੋਣਾਂ ਦੌਰਾਨ ਜਿਲ੍ਹਾ ਚੋਣ ਦਫਤਰ ਨਾਲ ਲਗਾਤਾਰ ਰਾਬਤਾ ਰੱਖਣਾ ਰਾਜਸੀ ਪਾਰਟੀਆਂ ਲਈ ਬੇਹੱਦ ਜਰੂਰੀ ਹੈ ਤਾਂ ਕਿ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਹੁੰਦੀ ਰਹੇ। ਉਨਾਂ ਕਿਹਾ ਕਿ ਇਸ ਲਈ ਅਜਿਹੇ ਆਦਮੀ ਆਪਣੇ ਦਫਤਰਾਂ ਵਿਚ ਲਗਾਉ, ਜੋ ਕਿ ਲਿਖਣ-ਪੜ੍ਹਨ ਦੀ ਮੁਹਾਰਤ ਰੱਖਦੇ ਹੋਣ ਤੇ ਕਮਿਸ਼ਨ ਤੋਂ ਆਈ ਹਰ ਹਦਾਇਤ ਤੋਂ ਚੋਣ ਲੜ ਰਹੇ ਵਿਅਕਤੀਆਂ ਨੂੰ ਜਾਣੂੰ ਕਰਵਾ ਸਕਣ ਤੇ ਕਮਿਸ਼ਨ ਵੱਲੋਂ ਮੰਗੀ ਹਰ ਤਰਾਂ ਦੀ ਸੂਚਨਾ ਤਰੁੰਤ ਭੇਜ ਸਕਣ। ਉਨਾਂ ਕਿਹਾ ਕਿ ਚੋਣ ਕਮਿਸ਼ਨ ਦੇ ਕੰਮ ਵਿਚ ਦੇਰੀ ਨਹੀਂ ਚੱਲਦੀ ਤੇ ਨਾ ਹੀ ਕਿਸੇ ਤਰਾਂ ਦਾ ਝੂਠ ਜਾਂ ਲੁੱਕਾ-ਛਿਪਾ ਦੀ ਕੋਈ ਗੁੰਜਾਇਸ਼ ਹੁੰਦੀ ਹੈ, ਸੋ ਇਸ ਕੰਮ ਲਈ ਢੁੱਕਵੇਂ ਆਦਮੀ ਆਪਣੇ ਦਫਤਰਾਂ ਵਿਚ ਤਾਇਨਾਨ ਕਰੋ। ਉਨਾਂ ਚੋਣ ਅਮਲੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਪਾਰਟੀਆਂ ਦੇ ਜਿਲ੍ਹਾ ਮੁਖੀਆਂ ਨਾਲ ਗੱਲਬਾਤ ਕਰਕੇ ਉਨਾਂ ਕੋਲੋਂ ਸਬੰਧਤ ਵਿਅਕਤੀ ਦਾ ਨਾਮ, ਅਹੁਦਾ, ਫੋਨ ਨੰਬਰ, ਈਮੇਲ ਅਤੇ ਡਾਕ ਦਾ ਪਤਾ ਤੱਕ ਲੈਣ ਤਾਂ ਜੋ ਜਿਲ੍ਹਾ ਚੋਣ ਦਫਤਰ ਦਾ ਰਾਬਤਾ ਹਰੇਕ ਪਾਰਟੀ ਨਾਲ ਸਿੱਧਾ ਬਣਿਆ ਰਹੇ।
ਸ. ਖਹਿਰਾ ਨੇ ਕਿਹਾ ਕਿ ਇਸ ਦੇ ਨਾਲ-ਨਾਲ ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀ ਚੋਣ ਰੈਲੀਆਂ ਲਈ ਖੁੱਲੇ ਸਥਾਨਾਂ ਦੀ ਨਿਸ਼ਾਨਦੇਹੀ ਵੀ ਕਰ ਲਵੋ ਤਾਂ ਜੋ ਜੇਕਰ ਕਰੋਨਾ ਸਬੰਧੀ ਕੋਈ ਹਦਾਇਤ ਆਉਂਦੀ ਹੈ ਤਾਂ ਉਸ ਅਨੁਸਾਰ ਇਕੱਠ ਕਰਨ ਵਿਚ ਤਹਾਨੂੰ ਸੌਖ ਰਹੇ। ਉਨਾਂ ਕਿਹਾ ਕਿ ਜਨਤਕ ਸਥਾਨਾਂ ਉਤੇ ਬਿਨਾਂ ਆਗਿਆ ਤੋਂ ਪੋਸਟਰ ਆਦਿ ਲਗਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਨਾਂ ਭਰੋਸਾ ਦਿੱਤਾ ਕਿ ਜਿਲ੍ਹਾ ਚੋਣ ਦਫਤਰ ਹਰ ਤਰਾਂ ਤੁਹਾਡੇ ਨਾਲ ਅਤੇ ਤੁਹਾਡੀ ਸਹਾਇਤਾ ਲਈ ਹਾਜ਼ਰ ਰਹੇਗਾ, ਪਰ ਤੁਹਾਡਾ ਕੰਮ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋਣਾ ਚਾਹੀਦਾ ਹੈ। ਇਸ ਮੌਕੇ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀਮਤੀ ਰੂਹੀ ਦੁੱਗ, ਸਿਵਲ ਸਰਜਨ ਸ੍ਰੀ ਚਰਨਜੀਤ ਸਿੰਘ , ਚੋਣ ਤਹਿਸੀਲਦਾਰ ਸ੍ਰੀ ਰਜਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜਰ ਸਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਹਥਿਆਰ ਲੈ ਕੇ ਚੱਲਣ ’ਤੇ ਲਗਾਈ ਰੋਕ
ਨਵਾਂਸ਼ਹਿਰ, 24 ਦਸੰਬਰ : ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਜਨਤਕ ਥਾਵਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਹਥਿਆਰ ਅਤੇ ਜਲਣਸ਼ੀਲ ਪਦਾਰਥ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਹੈ।
ਸ਼੍ਰੀ ਸਾਰੰਗਲ ਨੇ ਧਾਰਾ 144, ਫੌਜਦਾਰੀ ਜਾਬਤਾ ਸੰਘਤਾ 1973 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਧਰਨੇ, ਮੁਜ਼ਾਹਰੇ ਅਤੇ ਮੁਜ਼ਾਹਰਾ ਕਰਨ ਦੀ ਸਖ਼ਤ ਮਨਾਹੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲ੍ਹਿੇ ਵਿੱਚ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀ ਜਨਤਕ ਮੀਟਿੰਗ ਕਰਨ ਅਤੇ ਜਲੂਸ ਕੱਢਣ 'ਤੇ ਪੂਰਨ ਤੌਰ 'ਤੇ ਮਨਾਹੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਹੁਕਮ 21 ਫਰਵਰੀ 2022 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸੇ ਖਾਸ ਮੌਕੇ ਜਾਂ ਹਾਲਾਤ ਵਿੱਚ ਸਬੰਧਤ ਐਸ.ਡੀ.ਐਮਜ਼ ਤੋਂ ਜਨਤਕ ਮੀਟਿੰਗ ਦੀ ਇਜਾਜ਼ਤ ਲਈ ਜਾ ਸਕਦੀ ਹੈ। ਇਸ ਤੋਂ ਇਲਾਵਾ, ਇਹ ਹੁਕਮ ਹਥਿਆਰਬੰਦ ਬਲਾਂ/ਪੁਲਿਸ/ਸਰਕਾਰੀ ਕਰਮਚਾਰੀਆਂ, ਵਿਆਹ, ਸ਼ੋਕ ਸਭਾਵਾਂ, ਧਾਰਮਿਕ ਸਭਾਵਾਂ ਅਤੇ ਹੋਰਾਂ 'ਤੇ ਲਾਗੂ ਨਹੀਂ ਹੋਣਗੇ।
ਢਾਹਾਂ ਕਲੇਰਾਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ
ਬੰਗਾ 24 ਦਸੰਬਰ : ( ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਹੋਏ ਅਤੇ ਇਕੱਤਰ ਸੰਗਤਾਂ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਨਾਮ ਸਿਮਰਨ ਕੀਤਾ ਗਿਆ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਸ਼ਹੀਦੀ ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ ਨੂੰ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹੀਦੀ ਬਾਰੇ ਚਾਨਣਾ ਪਾਇਆ। ਇਸ ਸ਼ਹੀਦੀ ਸਮਾਗਮ ਵਿਚ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਮਹਿੰਦਰਪਾਲ ਸਿੰਘ, ਵਰਿੰਦਰ ਸਿੰਘ ਬਰਾੜ ਐੱਚ ਆਰ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੁਖਮਿੰਦਰ ਕੌਰ, ਭਾਈ ਮਨਜੀਤ ਸਿੰਘ, ਨਰਿੰਦਰ ਸਿੰਘ ਢਾਹਾਂ, ਕਮਲਜੀਤ ਸਿੰਘ ਕੁਲਥਮ, ਪ੍ਰਵੀਨ ਸਿੰਘ, ਸੁਰਜੀਤ ਸਿੰਘ, ਜੋਗਾ ਰਾਮ, ਸਮੂਹ ਸਟਾਫ਼, ਡਾਕਟਰ ਸਾਹਿਬਾਨ, ਸਾਰੀਆਂ ਸੰਸਥਾਵਾਂ ਦੇ ਮੁਖੀਆਂ, ਵਿਭਾਗਾਂ ਦੇ ਇੰਚਾਰਜਾਂ, ਨਰਸਿੰਗ ਕਾਲਜ ਵਿਦਿਆਰਥੀ ਵੀ ਸ਼ਾਮਿਲ ਹੋਏ।ਇਸ ਮੌਕੇ ਚਾਹ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਦੀਆਂ ਤਸਵੀਰਾਂ
ਪਿੰਡ ਜਾਡਲਾ ਵਿਖੇ ਪਹੁੰਚਣ ਤੇ ਬੀਬੀ ਬਾਦਲ ਦਾ ਕੀਤਾ ਭਰਵਾਂ ਸਵਾਗਤ
ਕਿਰਤੀ ਕਿਸਾਨ ਯੂਨੀਅਨ 29 ਦਸੰਬਰ ਨੂੰ ਨਵਾਂਸ਼ਹਿਰ ਇਲਾਕੇ ਵਿਚ ਕੱਢੇਗੀ ਫਤਹਿ ਮਾਰਚ
ਨਵਾਂਸ਼ਹਿਰ 24 ਦਸੰਬਰ : - ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਜਿੱਤ ਪ੍ਰਾਪਤ ਕਰਕੇ ਕਿਰਤੀ ਕਿਸਾਨ ਯੂਨੀਅਨ 29 ਦਸੰਬਰ ਨੂੰ ਇਲਾਕਾ ਨਵਾਂਸ਼ਹਿਰ ਵਿਚ ਫਤਹਿ ਮਾਰਚ ਕੱਢੇਗੀ।ਇਹ ਫੈਸਲਾ ਅੱਜ ਨਵਾਂਸ਼ਹਿਰ ਵਿਖੇ ਹੋਈ ਯੂਨੀਅਨ ਦੀ ਮੀਟਿੰਗ ਵਿਚ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਨੇ ਦੱਸਿਆ ਕਿ ਇਹ ਮਾਰਚ 29 ਦਸੰਬਰ ਨੂੰ ਸਵੇਰੇ 10 ਵਜੇ ਪਿੰਡ ਅਸਮਾਨ ਪੁਰ ਤੋਂ ਸ਼ੁਰੂ ਹੋਵੇਗਾ ਜੋ ਕਾਜਮ ਪੁਰ, ਚਾਹੜ ਮਜਾਰਾ, ਰਾਣੇਵਾਲ,ਅਟਾਰੀ, ਦੁਪਾਲਪੁਰ, ਸ਼ੇਖੂਪੁਰ, ਸ਼ਾਹਪੁਰ, ਮੀਰਪੁਰ, ਉਟਾਲ, ਬੀਰੋਵਾਲ, ਦੌਲਤਪੁਰ, ਕਿਸ਼ਨਪੁਰਾ, ਲੰਗੜੋਆ, ਨਵਾਂਸ਼ਹਿਰ, ਸਲੋਹ, ਪੁੰਨੂੰ ਮਜਾਰਾ, ਕਰੀਮਪੁਰ,ਪੱਲੀਆਂ ਕਲਾਂ,ਪੱਲੀਆਂ ਖੁਰਦ,ਸਵਾਜਪੁਰ ਅਤੇ ਸੋਇਤਾ ਪਿੰਡਾਂ 'ਚੋਂ ਹੁੰਦਾ ਹੋਇਆ ਪਿੰਡ ਅਸਮਾਨ ਪੁਰ ਵਿਖੇ ਸਮਾਪਤ ਹੋਵੇਗਾ।ਉਹਨਾਂ ਕਿਹਾ ਕਿ ਇਸ ਫਤਹਿ ਮਾਰਚ ਵਿਚ ਵੱਧ ਤੋਂ ਵੱਧ ਟਰੈਕਟਰ ਸ਼ਾਮਲ ਕੀਤੇ ਜਾਣਗੇ।ਅੱਜ ਦੀ ਮੀਟਿੰਗ ਵਿਚ ਮੱਖਣ ਸਿੰਘ ਭਾਨਮਜਾਰਾ, ਪਰਮਜੀਤ ਸਿੰਘ ਸ਼ਹਾਬਪੁਰ,ਬਲਜਿੰਦਰ ਸਿੰਘ ਤਰਕਸ਼ੀਲ, ਬਿੱਕਰ ਸਿੰਘ ਸ਼ੇਖੂਪੁਰ, ਸੁਰਿੰਦਰ ਸਿੰਘ ਸੋਇਤਾ, ਮੋਹਨ ਸਿੰਘ ਲੰਗੜੋਆ, ਜਸਵੀਰ ਸਿੰਘ ਮਹਾਲੋਂ,ਰਾਣਾ ਰਾਮਜੀ ਦਾਸ ਸਨਾਵਾ, ਰਾਵਲ ਸਿੰਘ ਸਜਾਵਲ ਪੁਰ ਆਗੂ ਵੀ ਮੌਜੂਦ ਸਨ।
ਕੈਪਸ਼ਨ : ਮੀਟਿੰਗ ਵਿਚ ਸ਼ਾਮਲ ਕਿਰਤੀ ਕਿਸਾਨ ਯੂਨੀਅਨ ਦੇ ਆਗੂ।
ਆਬਕਾਰੀ ਵਿਭਾਗ ਵੱਲੋਂ ਨਵਾਂਸ਼ਹਿਰ ’ਚ ਪਿਛਲੇ ਪੰਦਰਵਾੜੇ ਦੌਰਾਨ 60 ਸ਼ਰਾਬ ਦੇ ਠੇਕਿਆਂ ਦੀ ਕੀਤੀ ਚੈਕਿੰਗ
ਵੱਖ-ਵੱਖ ਮਾਮਲਿਆਂ 'ਚ ਚਾਰ ਐਫ ਆਈ ਆਰ ਦਰਜ, ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ
ਨਵਾਂਸ਼ਹਿਰ, 23 ਦਸੰਬਰ :- ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਨਜਾਇਜ਼ ਸ਼ਰਾਬ ਦੇ ਪ੍ਰਵਾਹ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਵਿਭਾਗ ਦੀਆਂ ਤਿੰਨ ਟੀਮਾਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਪਿਛਲੇ ਪੰਦਰਵਾੜੇ ਤੋਂ 24 ਘੰਟੇ ਕੰਮ ਕਰ ਰਹੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਐਕਸਾਈਜ਼ ਵਿਭਾਗ ਦੇ ਤਿੰਨ-ਤਿੰਨ ਅਧਿਕਾਰੀਆਂ ਦੇ ਨਾਲ-ਨਾਲ ਪੁਲਿਸ ਅਧਿਕਾਰੀਆਂ ਦੀ ਹਰੇਕ ਟੀਮ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਾਂਝੀਆਂ ਟੀਮਾਂ ਨੇ ਹੁਣ ਤੱਕ ਜ਼ਿਲ੍ਹੇ ਦੇ 60 ਸ਼ਰਾਬ ਦੇ ਠੇਕਿਆਂ ਦੇ ਸਟਾਕ ਦੀ ਭੌਤਿਕ ਤੌਰ 'ਤੇ ਜਾਂਚ ਕੀਤੀ ਹੈ ਅਤੇ ਸੀ.ਸੀ.ਟੀ.ਵੀ. ਦੀ ਰਿਕਾਰਡਿੰਗ, ਸਟਾਕ ਰਜਿਸਟਰਾਂ ਦੀ ਜਾਂਚ ਕਰਨ ਤੋਂ ਇਲਾਵਾ ਐਸ.ਬੀ.ਐਸ.ਨਗਰ ਵਿਖੇ ਚਾਰ ਐਲ-1 ਅਤੇ ਗਿਆਰਾਂ ਐਲ-13 ਦੀ ਵੀ ਜਾਂਚ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਤੱਕ ਇਨ੍ਹਾਂ ਸਾਰੀਆਂ ਦੁਕਾਨਾਂ, ਚਾਰ ਐਲ-1 ਅਤੇ ਗਿਆਰਾਂ ਐਲ-13 ਗੁਦਾਮਾਂ ਦਾ ਸਾਰਾ ਰਿਕਾਰਡ ਤਸੱਲੀਬਖਸ਼ ਪਾਇਆ ਗਿਆ ਹੈ। ਸ੍ਰੀ ਸਾਰੰਗਲ ਨੇ ਅੱਗੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਹੋਟਲਾਂ, ਬੀਅਰ ਬਾਰਾਂ, ਢਾਬਿਆਂ, ਰਾਈਸ ਸ਼ੈਲਰ, ਮੈਰਿਜ ਪੈਲੇਸ ਅਤੇ ਹੋਰ ਥਾਵਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਪੁਖਤਾ ਨਿਗਰਾਨੀ ਰੱਖੀ ਜਾ ਸਕੇ।
ਇਸੇ ਤਰ੍ਹਾਂ ਟੀਮਾਂ ਨੇ ਪਿੰਡ ਤਲਵੰਡੀ ਸਿੱਬੂ ਤੋਂ 45 ਲੀਟਰ ਲਾਹਣ ਅਤੇ ਹੋਰ ਥਾਵਾਂ ਤੋਂ ਨਜਾਇਜ਼ ਸ਼ਰਾਬ ਬਰਾਮਦ ਕਰਨ ਦੀਆਂ ਵੱਖ-ਵੱਖ ਘਟਨਾਵਾਂ ਵਿੱਚ ਚਾਰ ਐਫ ਆਈ ਆਰਜ਼ ਦਰਜ ਕੀਤੀਆਂ ਹਨ ਅਤੇ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਕੇਸ ਦਰਜ ਕੀਤਾ ਹੈ।
ਉਨ੍ਹਾਂ ਕਿਹਾ ਕਿ ਥੋਕ ਡਿਪੂਆਂ ਸਮੇਤ ਸਾਰੀਆਂ ਅਹਿਮ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਪੁਆਇੰਟ ਸਥਾਪਿਤ ਕੀਤੇ ਗਏ ਹਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸ਼ਰਾਬ ਦੀ ਕੋਈ ਗੈਰ-ਕਾਨੂੰਨੀ ਆਵਾਜਾਈ ਨਾ ਹੋਵੇ ਅਤੇ ਕੋਈ ਵੀ ਕਿਸੇ ਕਿਸਮ ਦੀ ਦੁਰਵਰਤੋਂ ਨਾ ਕਰੇ।
ਸ੍ਰੀ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਇਸ ਕਿੱਤੇ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਐਸ.ਐਸ.ਪੀ ਹਰਚਰਨ ਸਿੰਘ ਭੁੱਲਰ ਨੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ
ਉਨ੍ਹਾਂ ਦੱਸਿਆ ਕਿ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵੱਲੋਂ 25 ਲੱਖ ਰੁਪਏ ਦੀ ਇਹ ਗ੍ਰਾਂਟ ਬਹੁਤ ਹੀ ਮਿਹਨਤ ਅਤੇ ਅਣਥੱਕ ਯਤਨਾਂ ਨਾਲ ਜਾਰੀ ਕਰਵਾਈ ਹੈ। ਸ਼੍ਰੀਮਤੀ ਹਰਕਮਲ ਕੌਰ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਪਟਿਆਲਾ ਪੁਲਿਸ ਦੇ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਸਿਹਤ ਭਲਾਈ ਅਤੇ ਸਹੂਲਤ ਲਈ ਪੁਲਿਸ ਲਾਈਨ ਵਿਖੇ ਪਰੇਡ ਗਰਾਊਂਡ ਨੂੰ ਕਾਫ਼ੀ ਲੰਬੇ ਸਮੇਂ ਤੋਂ ਅਪਗ੍ਰੇਡ ਕਰਨ ਦੀ ਜ਼ਰੂਰਤ ਸੀ। ਜਿਸ ਦੇ ਸਬੰਧ ਵਿੱਚ ਕੱਲ੍ਹ ਮਿਤੀ 22.12.2021 ਨੂੰ ਸ੍ਰ: ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵੱਲੋਂ ਆਪਣੇ ਕਰ ਕਮਲਾਂ ਨਾਲ ਪੁਲਿਸ ਲਾਈਨ ਪਟਿਆਲਾ ਦੇ ਪਰੇਡ ਗਰਾਊਂਡ ਵਿਖੇ ਨਵੇਂ ਬਨਣ ਜਾ ਰਹੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਰ ਸ੍ਰ: ਗੁਰਦੇਵ ਸਿੰਘ ਧਾਲੀਵਾਲ, ਪੀ.ਪੀ.ਐਸ., ਉਪ ਕਪਤਾਨ ਪੁਲਿਸ ਸਥਾਨਕ ਪਟਿਆਲਾ, ਇੰਸਪੈਕਟਰ ਜੈ ਇੰਦਰ ਰੰਧਾਵਾ, ਆਰ.ਆਈ. ਪਟਿਆਲਾ ਅਤੇ ਹੋਰ ਪੁਲਿਸ ਅਫਸਰਾਨ ਦੀ ਹਾਜ਼ਰੀ ਵਿੱਚ ਪਰਮਾਤਮਾ ਅੱਗੇ ਅਰਦਾਸ ਕਰ ਕੇ ਸਟੇਡੀਅਮ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ।
ਕੈਪਟਨ ਅਮਰਿੰਦਰ ਸਿੰਘ ਤੇ ਪਰਕਾਸ਼ ਸਿੰਘ ਬਾਦਲ ਵਿਰੁੱਧ ਚੋਣ ਲੜ੍ਹਨ ਲਈ ਤਿਆਰ-ਅਮਰਿੰਦਰ ਸਿੰਘ ਰਾਜਾ ਵੜਿੰਗ
ਸਮਾਣਾ, 23 ਦਸੰਬਰ: - ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚੋਂ ਟਰਾਂਸਪੋਰਟ ਮਾਫੀਏ ਦਾ ਸਫਾਇਆ ਹੋ ਗਿਆ ਹੈ, ਜਿਸ ਕਰਕੇ ਰਾਜ ਦੀਆਂ ਸਰਕਾਰੀ ਬੱਸਾਂ ਦਾ ਮੁਨਾਫ਼ਾ ਵਧਿਆ ਹੈ, ਜੋਕਿ ਕੁਝ ਦਿਨਾਂ 'ਚ ਦੋ ਕਰੋੜ ਰੁਪਏ ਤੱਕ ਪੁੱਜ ਜਾਵੇਗਾ। ਸ. ਵੜਿੰਗ, ਅੱਜ ਸਮਾਣਾ ਦੇ ਵਿਧਾਇਕ ਸ੍ਰੀ ਰਾਜਿੰਦਰ ਸਿੰਘ ਦੀ ਮੌਜੂਦਗੀ 'ਚ 6.11 ਕਰੋੜ ਰੁਪਏ ਦੀ ਲਾਗਤ ਨਾਲ ਸਮਾਣਾ ਦੇ ਬੱਸ ਅੱਡੇ ਦੇ ਨਵੀਨੀਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਪੁੱਜੇ ਹੋਏ ਸਨ।
ਇਸ ਮੌਕੇ ਲੋਕਾਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਇੱਕ ਸਧਾਰਨ ਪਰਿਵਾਰ ਵਿੱਚੋਂ ਹਨ, ਉਸੇ ਤਰ੍ਹਾਂ ਉਹ ਵੀ ਇੱਕ ਸਧਾਰਨ ਪਰਿਵਾਰ ਵਿੱਚੋਂ ਹਨ ਤੇ ਉਨ੍ਹਾਂ ਨੇ ਪਹਿਲਾਂ ਬਾਦਲਾਂ ਵਿਰੁੱਧ ਚੋਣ ਲੜੀ ਅਤੇ ਹੁਣ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਹੁਕਮ ਕਰੇਗੀ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਵੀ ਚੋਣ ਲੜ੍ਹਨ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਛਾ ਤਾਂ ਇਸ ਵਾਰ ਲੰਬੀ ਤੋਂ ਚੋਣ ਲੜਨ ਲਈ ਤਿਆਰ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਚੋਣ ਲੜਨ ਦੀ ਵੀ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸਾਢੇ ਚਾਰ ਸਾਲ ਭਾਜਪਾ ਤੇ ਬਾਦਲਾਂ ਨਾਲ ਮਿਲਿਆ ਰਿਹਾ ਤੇ ਇਸੇ ਗੁਪਤ ਸਮਝੌਤੇ ਕਰਕੇ ਬਰਗਾੜੀ ਕਾਂਡ ਤੇ ਬੇਅਦਬੀ ਦੇ ਦੋਸ਼ੀਆਂ ਸਮੇਤ ਨਸ਼ਿਆਂ ਦੇ ਸੌਦਾਗਰਾਂ ਵਿਰੁਧ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅੱਜ ਜੇਕਰ ਉਨ੍ਹਾਂ ਨੇ ਬਾਦਲਾਂ ਦੀਆਂ ਨਾਜਾਇਜ਼ ਚੱਲਦੀਆਂ ਬੱਸਾਂ ਨੂੰ ਫੜਕੇ ਅੰਦਰ ਕੀਤਾ ਹੈ ਤਾਂ ਹੀ ਉਹ ਉਨ੍ਹਾਂ ਨੂੰ ਧਮਕੀਆ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਦੇਸ਼ ਭਗਤਾਂ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸ਼ਹੀਦ ਭਗਤ ਸਿੰਘ ਤੋਂ ਪ੍ਰੇਰਣਾ ਲੈਂਦੇ ਹਨ ਤੇ ਕਿਸੇ ਨੂੰ ਪੰਜਾਬ ਦੇ ਖ਼ਜ਼ਾਨੇ ਨੂੰ ਚੂਨਾ ਨਹੀਂ ਲਾਉਣ ਦੇਣਗੇ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੇਵਲ ਢਾਈ ਮਹੀਨਿਆਂ ਦੇ ਥੋੜੇ ਸਮੇਂ ਅੰਦਰ ਅਜਿਹੇ ਇਤਿਹਾਸਕ ਫੈਸਲੇ ਕੀਤੇ ਹਨ, ਜਿਸ ਦਾ ਲਾਭ ਹਰ ਵਰਗ ਨੂੰ ਪੁੱਜਾ ਹੈ। ਸ. ਵੜਿੰਗ ਨੇ ਵਿਧਾਇਕ ਸ੍ਰੀ ਰਾਜਿੰਦਰ ਸਿੰਘ ਨੂੰ ਇੱਕ ਸ਼ਰੀਫ਼ ਤੇ ਇਮਾਨਦਾਰ ਸਿਆਸਤਦਾਨ ਦੱਸਦਿਆਂ ਉਨ੍ਹਾਂ ਦੇ ਪਿਤਾ ਚੇਅਰਮੈਨ ਸ. ਲਾਲ ਸਿੰਘ ਦਾ ਆਪਣੀ ਸਫ਼ਲਤਾ ਲਈ ਮਦਦਗਾਰ ਬਣਨ ਲਈ ਧੰਨਵਾਦ ਵੀ ਕੀਤਾ।
ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਸਵਾਗਤ ਕਰਨ ਦੇ ਨਾਲ-ਨਾਲ ਸਮਾਣਾ 'ਚ ਬੱਸ ਅੱਡੇ ਦੇ ਨਵੀਨੀਕਰਨ ਲਈ ਪ੍ਰਾਜੈਕਟ ਮਨਜੂਰ ਕਰਨ ਤੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਨ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਸਮਾਣਾ ਦੇ ਵਿਧਾਇਕ ਸ੍ਰੀ ਰਾਜਿੰਦਰ ਸਿੰਘ ਨੇ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਲੋਕ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ ਜਿਸ ਕਰਕੇ ਅਗਲੀ ਸਰਕਾਰ ਵੀ ਕਾਂਗਰਸ ਪਾਰਟੀ ਦੀ ਹੀ ਬਣੇਗੀ।
ਇਸ ਮੌਕੇ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ, ਨਗਰ ਕੌਂਸਲ ਦੇ ਪ੍ਰਧਾਨ ਅਸ਼ਵਨੀ ਗੁਪਤਾ, ਚੇਅਰਮੈਨ ਪ੍ਰਦੁਮਨ ਸਿੰਘ ਵਿਰਕ, ਰਤਨ ਸਿੰਘ ਚੀਮਾ, ਸ਼ਿਵ ਘੱਗਾ, ਪ੍ਰਦੀਪ ਸ਼ਰਮਾ, ਹੀਰਾ ਲਾਲ ਜੈਨ, ਸ਼ੰਕਰ ਜਿੰਦਲ, ਨਵੇਂ ਬਣੇ ਬਲਾਕ ਪ੍ਰਧਾਨ ਜੀਵਨ ਗਰਗ, ਡਾ. ਰਜਿੰਦਰ ਸਿੰਘ ਮੂੰਡਖੇੜਾ, ਅਸ਼ਵਨੀ ਸਿੰਗਲਾ, ਲਖਵਿੰਦਰ ਸਿੰਘ ਲੱਖਾ, ਹਰਬੰਸ ਸਿੰਘ ਦਦਹੇੜਾ, ਅਵਿਨਾਸ਼ ਡਾਂਗ, ਸੁਖਬੀਰ ਲਹੌਰੀਆ, ਸੁਨੀਲ ਬੱਬਰ, ਸੰਦੀਪ ਲੂੰਬਾ, ਡਾ. ਸਤਪਾਲ ਜੌਹਰੀ, ਯੂਥ ਪ੍ਰਧਾਨ ਮੰਨੂ ਸ਼ਰਮਾ, ਸੇਵਾ ਸਿੰਘ, ਰਜਿੰਦਰ ਕੁਮਾਰ ਬੱਲੀ, ਰਕੇਸ਼ ਜਿੰਦਲ, ਅਰਜਨ ਸਿੰਘ ਭਿੰਡਰ, ਯਾਦਵਿੰਦਰ ਧਨੌਰੀ ਸਮੇਤ ਸਮੁੱਚੇ ਕੌਂਸਲਰ ਅਤੇ ਹੋਰ ਪਤਵੰਤੇ ਵੱਡੀ ਗਿਣਤੀ 'ਚ ਮੌਜੂਦ ਸਨ।
ਹਲਕਾ ਵਿਧਾਇਕ ਅੰਗਦ ਸਿੰਘ ਨੇ ਪਿੰਡ ਕਾਹਲੋਂ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਦੁਧਾਰੂ ਪਸ਼ੂ ਪਾਲਕ ‘ਆਤਮ ਨਿਰਭਰ ਭਾਰਤ ਅਭਿਆਨ’ ਤਹਿਤ ਕ੍ਰੈਡਿਟ ਕਾਰਡ ਬਣਾਉਣ ਲਈ ਡੇਅਰੀ ਵਿਭਾਗ ਨਾਲ ਸੰਪਰਕ ਕਰਨ
ਪੰਡਤ ਸੀ੍ ਮਧੂ ਸੂਦਨ ਜੀ ਦੇ ਜਨਮ ਦਿਨ ਤੇ ਪ੍ਰਾਇਮਰੀ ਸਕੂਲ ਨੂੰ ਇਨਵਰਟਰ ਅਤੇ ਬੈਟਰਾ ਭੇਟ
ਸ.ਸ.ਸ.ਸ. ਲੰਗੜੋਆ ਵਿਖੇ ਹਲਕਾ ਵਿਧਾਇਕ ਵੱਲੋਂ ਪੰਜ ਪ੍ਰਮੁੱਖ ਸਕੂਲਾਂ ਨੂੰ ਵੰਡੇ ਟੈਬਲੈਟ
ਹਲਕਾ ਵਿਧਾਇਕ ਅੰਗਦ ਸਿੰਘ ਵਲੋਂ ਪਿੰਡ ਕੁਲਾਮ ਵਿਖੇ ਕਰਜ਼ਾ ਮੁਆਫੀ ਦੇ ਚੈਕ ਤਕਸੀਮ ਅਤੇ ਜ਼ਿੰਮ ਦਾ ਸਮਾਨ, ਖੇਡ ਕਿੱਟਾਂ ਵੀ ਭੇਂਟ
ਪਟਿਆਲਾ ਪੁਲਿਸ ਨੇ ਬਲਬੇੜਾ ਵਿਖੇ ਕਾਰ 'ਚੋਂ ਹੋਈ 8.25 ਲੱਖ ਦੀ ਲੁੱਟ ਦੀ ਗੁੱਥੀ ਸੁਲਝਾਈ
ਕਿਸਾਨਾਂ ਨੂੰ ਖਾਦ ਦੇ ਨਾਲ ਹੋਰ ਸਮਾਨ ਜਬਰੀ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਲਈ ਕਿਰਤੀ ਕਿਸਾਨ ਯੂਨੀਅਨ ਡੀ ਸੀ ਨੂੰ ਮਿਲੀ
ਨਵਾਂਸ਼ਹਿਰ 21 ਦਸੰਬਰ : - ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਸ਼ੇਸ਼ ਸਰੰਗਲ ਨੂੰ ਮੰਗ ਪੱਤਰ ਦੇਕੇ ਕਿਸਾਨਾਂ ਨੂੰ ਖਾਦ ਖ੍ਰੀਦਣ ਸਮੇਂ ਖਾਦ ਦੇ ਨਾਲ ਜਬਰੀ ਹੋਰ ਸਮਾਨ ਦੇਣ ਵਾਲੀਆਂ ਸਹਿਕਾਰੀ ਸਭਾਵਾਂ, ਖਾਦ ਏਜੰਸੀਆਂ ਅਤੇ ਦੁਕਾਨਦਾਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਯੂਨੀਅਨ ਆਗੂਆਂ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਅਤੇ ਜਿਲਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਕਿਹਾ ਹੈ ਕਿ ਖਾਦ ਦੇ ਨਾਲ ਕਿਸਾਨਾਂ ਨੂੰ ਹੋਰ ਸਮਾਨ ਧੱਕੇ ਨਾਲ ਦੇਣਾਂ ਅਤੇ ਕੀਮਤ ਵੀ ਕਾਫੀ ਵੱਧ ਲਾਉਣਾ ਕਿਸਾਨਾਂ ਨਾਲ ਧੱਕਾ ਹੈ ਜਿਸਨੂੰ ਸਹਿਣ ਨਹੀਂ ਕੀਤਾ ਜਾਵੇਗਾ। ਜੇਕਰ ਇਹ ਕੁਝ ਬੰਦ ਨਾ ਹੋਇਆ ਤਾਂ ਯੂਨੀਅਨ ਵਲੋਂ ਸੰਘਰਸ਼ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਆਗੂਆਂ ਨੂੰ ਇਨਸਾਫ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ।ਇਸ ਮੌਕੇ ਪਰਮਜੀਤ ਸਿੰਘ ਸ਼ਹਾਬਪੁਰ, ਸੁਰਿੰਦਰ ਸਿੰਘ ਮਹਿਰਮਪੁਰ, ਗੁਰਚਰਨ ਸਿੰਘ, ਰਾਣਾ ਰਾਮਜੀ ਦਾਸ, ਮੇਜਰ ਸਿੰਘ ਉਸਮਾਨ ਪੁਰ, ਬਿੱਕਰ ਸਿੰਘ ਸ਼ੇਖੂਪੁਰ, ਰਵਿੰਦਰ ਸਿੰਘ, ਸੁੱਚਾ ਸਿੰਘ ਬੈਂਸ, ਗੁਰਨਾਮ ਸਿੰਘ ਅਤੇ ਜਸਵੀਰ ਸਿੰਘ ਚਾਹੜ ਮਜਾਰਾ ਆਗੂ ਵੀ ਮੌਜੂਦ ਸਨ।
ਕੈਪਸ਼ਨ :ਕਿਰਤੀ ਕਿਸਾਨ ਯੂਨੀਅਨ ਦੇ ਆਗੂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ।
ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਮੈਂਬਰਾਂ ਨੇ ਸੰਗਤਾਂ ਸਮੇਤ ਕੀਤੇ ਗੁਰਧਾਮਾਂ ਦੇ ਦਰਸ਼ਨ
ਪੇਡਾ ਨੇ ਪੀਐਸਪੀਸੀਐਲ ਦੇ ਸਹਿਯੋਗ ਨਾਲ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਮਨਾਇਆ
ਪਟਿਆਲਾ, 21 ਦਸੰਬਰ : - ਸੂਬੇ ਵਿੱਚ ਊਰਜਾ ਸੰਭਾਲ ਐਕਟ-2001 ਨੂੰ ਲਾਗੂ ਕਰਨ ਲਈ ਰਾਜ ਮਨੋਨੀਤ ਏਜੰਸੀ (ਐਸਡੀਏ) ਹੋਣ ਦੇ ਨਾਤੇ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਸਹਿਯੋਗ ਨਾਲ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਮਨਾਇਆ ਗਿਆ।
ਊਰਜਾ ਬਚਾਊ ਤਕਨੀਕਾਂ ਅਤੇ ਊਰਜਾ ਸੰਭਾਲ ਦਿਵਸ ਸਮਾਰੋਹ 'ਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਡਿਸਟ੍ਰੀਬਿਊਸ਼ਨ, ਪੀਐਸਪੀਸੀਐਲ ਦੇ ਡਾਇਰੈਕਟਰ ਸ. ਡੀਪੀਐਸ ਗਰੇਵਾਲ ਨੇ ਪੰਜਾਬ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੇ ਵਿਸ਼ੇ 'ਤੇ ਸੂਬੇ ਵੱਲੋਂ ਵੱਖ-ਵੱਖ ਖੇਤਰਾਂ ਜਿਵੇਂ ਇਮਾਰਤਾਂ, ਉਦਯੋਗਾਂ, ਨਗਰ ਪਾਲਿਕਾਵਾਂ, ਖੇਤੀਬਾੜੀ, ਡਿਸਕੌਮ, ਟਰਾਂਸਪੋਰਟ ਆਦਿ ਵਿੱਚ ਕੀਤੇ ਜਾ ਰਹੇ ਮਹੱਤਵਪੂਰਨ ਕਾਰਜਾਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ 14 ਦਸੰਬਰ ਨੂੰ ਦਿੱਤੇ ਸਟੇਟ ਪਰਫਾਰਮੈਂਸ ਐਵਾਰਡ ਵਿੱਚ ਪਹਿਲਾ ਇਨਾਮ ਪ੍ਰਾਪਤ ਕਰਨ ਲਈ ਪੇਡਾ ਦੀ ਸ਼ਲਾਘਾ ਕੀਤੀ।
ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ. ਨਵਜੋਤ ਪਾਲ ਸਿੰਘ ਰੰਧਾਵਾ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਦਰਮਿਆਨ ਪਾੜੇ ਨੂੰ ਪੂਰਨ ਲਈ ਸੂਬੇ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ 'ਤੇ ਜ਼ੋਰ ਦਿੱਤਾ। ਉਹਨਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਤੇ ਊਰਜਾ ਕੁਸ਼ਲਤਾ ਦੇ ਉਪਾਵਾਂ ਨੂੰ ਅਪਣਾਉਂਦੇ ਹੋਏ ਸਮਝਦਾਰੀ ਨਾਲ ਇਸ ਦੀ ਵਰਤੋਂ ਕਰਨ 'ਤੇ ਜ਼ੋਰ ਦਿੱਤਾ। ਭਾਰਤ ਸਰਕਾਰ ਦੇ ਊਰਜਾ ਮੰਤਰਾਲਾ ਦੇ ਊਰਜਾ ਕੁਸ਼ਲਤਾ ਬਿਊਰੋ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ ਜਿਵੇਂ ਨੈੱਟ ਜ਼ੀਰੋ ਐਨਰਜੀ ਬਿਲਡਿੰਗਜ਼ ਨੂੰ ਉਤਸ਼ਾਹਿਤ ਕਰਨ ਲਈ 'ਸ਼ੁਨਿਆ' ਲੇਬਲਿੰਗ ਪ੍ਰੋਗਰਾਮ, ਟਾਇਰਾਂ ਲਈ ਸਟੈਂਡਰਡ ਅਤੇ ਲੇਬਲਿੰਗ ਪ੍ਰੋਗਰਾਮ, ਹਾਈ-ਐਨਰਜੀ ਲਿਥੀਅਮ-ਆਇਨ ਟ੍ਰੈਕਸ਼ਨ ਬੈਟਰੀ ਪੈਕ ਐਂਡ ਸਿਸਟਮਸ ਲਈ ਸਟੈਂਡਰਡ ਅਤੇ ਲੇਬਲਿੰਗ ਪ੍ਰੋਗਰਾਮ ਅਤੇ ਐਸਐਮਈਜ਼ ਲਈ ਕਲਾਉਡ-ਅਧਾਰਿਤ ਡਾਟਾ ਵਿਸ਼ਲੇਸ਼ਣ ਟੂਲ ਜੋ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ।
ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਵੱਲੋਂ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਨੇ ਹਾਜ਼ਰੀਨ ਨੂੰ ਵੱਖ-ਵੱਖ ਖੇਤਰਾਂ ਵਿੱਚ ਊਰਜਾ ਦੀ ਸੰਭਾਲ ਅਤੇ ਸਵੱਛ ਊਰਜਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਈਸੀਬੀਸੀ ਨੂੰ ਲਾਗੂ ਕਰਨ ਵਾਲਾ ਮੋਹਰੀ ਸੂਬਾ ਹੈ, 80 ਤੋਂ ਵੱਧ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਏ ਗਏ ਹਨ, ਈਸੀਬੀਸੀ ਅਤੇ ਗ੍ਰੀਨ ਬਿਲਡਿੰਗਾਂ ਨੂੰ ਪ੍ਰੋਤਸਾਹਿਤ ਕਰਨ ਵਿੱਚ ਮੋਹਰੀ ਸੂਬਾ ਹੈ, ਪੰਜਾਬ ਖੇਤੀਬਾੜੀ ਅਤੇ ਗੈਰ-ਖੇਤੀ ਖੇਤਰਾਂ ਲਈ ਡਿਸਕੌਮ ਵੱਲੋਂ ਚਲਾਏ ਜਾਣ ਵਾਲੇ ਡੀਐਸਐਮ ਪ੍ਰੋਗਰਾਮਾਂ ਵਿੱਚ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚੋਂ ਇੱਕ ਹੈ। ਉਹਨਾਂ ਨੇ ਪ੍ਰਦਰਸ਼ਨੀ ਪ੍ਰੋਜੈਕਟਾਂ ਨੂੰ ਲਾਗੂ ਕਰਕੇ ਬਚਾਈ ਗਈ ਊਰਜਾ ਬਾਰੇ ਵੀ ਚਾਨਣਾ ਪਾਇਆ ਜਿਸ ਤਹਿਤ ਸੂਬੇ ਵਿੱਚ ਊਰਜਾ ਸੰਭਾਲ ਗਤੀਵਿਧੀਆਂ ਦੇ ਪ੍ਰਭਾਵ ਬਾਰੇ ਰਿਪੋਰਟ ਅਨੁਸਾਰ ਸਾਲ 2019-20 ਵਿੱਚ 998000 ਮੈਗਾਵਾਟ ਪ੍ਰਤੀ ਘੰਟਾ ਊਰਜਾ ਬਚਾਈ ਗਈ। ਸੂਬੇ ਵਿੱਚ 2.16 ਲੱਖ ਊਰਜਾ ਕੁਸ਼ਲ ਬੀਈਈ 4 ਸਟਾਰ ਰੇਟਡ ਖੇਤੀ ਪੰਪਸੈੱਟ ਸਥਾਪਿਤ ਕੀਤੇ ਗਏ ਹਨ।
ਥਾਪਰ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ 2021 ਸਬੰਧੀ ਸਮਾਗਮ ਦੌਰਾਨ ਪੀਐਸਪੀਸੀਐਲ ਅਤੇ ਪੇਡਾ ਦੀਆਂ ਊਰਜਾ ਸੰਭਾਲ ਡਵੀਜ਼ਨਾਂ ਦੇ ਮੁੱਖ ਕਾਰਜਕਾਰੀ ਅਧਿਕਾਰੀ, ਡਾਇਰੈਕਟਰ, ਅਧਿਕਾਰੀ ਅਤੇ ਇੰਜੀਨੀਅਰ ਮੌਜੂਦ ਸਨ।
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਸ਼ੀਰਵਾਦ ਸਕੀਮ ਤਹਿਤ 5103 ਲਾਭਪਾਤਰੀਆਂ ਨੂੰ 11.34 ਕਰੋੜ ਰੁਪਏ ਮਿਲੇ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ 1 ਅਪ੍ਰੈਲ, 2017 ਤੋਂ 30 ਜੂਨ, 2021 ਤੱਕ 4892 ਲਾਭਪਾਤਰੀਆਂ ਨੂੰ 21000 ਰੁਪਏ (ਪ੍ਰਤੀ ਕੇਸ) ਦੇ ਹਿਸਾਬ ਨਾਲ 10.27 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਪੰਜਾਬ ਸਰਕਾਰ ਨੇ 1 ਜੁਲਾਈ, 2021 ਤੋਂ ਇਸ ਵਿੱਤੀ ਸਹਾਇਤਾ ਨੂੰ 21000 ਰੁਪਏ ਤੋਂ ਵਧਾ ਕੇ 51000 ਰੁਪਏ ਕਰ ਦਿੱਤਾ ਹੈ ਅਤੇ ਇਸ ਤੋਂ ਬਾਅਦ 1 ਸਤੰਬਰ, 2021 ਤੱਕ ਐਸ ਬੀ ਐਸ ਨਗਰ ਨਾਲ ਸਬੰਧਤ ਆਸ਼ੀਰਵਾਦ ਸਕੀਮਾਂ ਦੇ 211 ਬਿਨੈਕਾਰਾਂ ਨੂੰ 1.07 ਕਰੋੜ ਰੁਪਏ ਦਾ ਲਾਭ ਮਿਲਿਆ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਸਕੀਮ ਅਧੀਨ ਸਹਾਇਤਾ ਲਈ ਬਕਾਇਆ ਦਰਖਾਸਤਾਂ ਵੀ ਪ੍ਰਕਿਰਿਆ ਅਧੀਨ ਹਨ ਅਤੇ ਰਾਸ਼ੀ ਸਿੱਧੀ ਉਹਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.), ਪੱਛੜੀਆਂ ਸ਼੍ਰੇਣੀਆਂ (ਬੀ.ਸੀ.) ਅਤੇ ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਅਤੇ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਧੀਆਂ ਵਿਆਹ ਵਾਸਤੇ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।
ਸ੍ਰੀ ਸਾਰੰਗਲ ਨੇ ਦੱਸਿਆ ਕਿ ਰਾਸ਼ੀ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਖਾਤੇ ਵਿੱਚ ਅਦਾ ਕੀਤੀ ਜਾਂਦੀ ਹੈ ਅਤੇ ਬਿਨੈਕਾਰ ਨੇ ਵਿਆਹ ਦੀ ਮਿਤੀ ਤੋਂ ਪਹਿਲਾਂ ਜਾਂ ਲੜਕੀ ਦੇ ਵਿਆਹ ਤੋਂ 30 ਦਿਨ ਬਾਅਦ ਨਿਰਧਾਰਤ ਪ੍ਰੋਫਾਰਮੇ ਵਿੱਚ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬਿਨੈ-ਪੱਤਰ ਜਮ੍ਹਾਂ ਕਰਵਾਉਣਾ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਲੜਕੀ ਦੇ ਮਾਤਾ-ਪਿਤਾ ਪੰਜਾਬ ਦੇ ਰਹਿਣ ਵਾਲੇ ਹੋਣੇ ਚਾਹੀਦੇ ਹਨ ਅਤੇ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਸਿਰਫ ਇੱਕ ਪਰਿਵਾਰ ਦੀਆਂ ਦੋ ਲੜਕੀਆਂ ਤੱਕ ਸੀਮਤ ਹੈ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅਸ਼ੀਸ਼ ਕਥੂਰੀਆ ਨੇ ਦੱਸਿਆ ਕਿ ਲਾਭਪਾਤਰੀਆਂ ਦੇ ਲੰਬਿਤ ਪਏ ਕੇਸ ਵੀ ਸਾਰੀਆਂ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਨੂੰ ਭੇਜ ਦਿੱਤੇ ਗਏ ਹਨ ਅਤੇ ਜਲਦ ਹੀ ਲਾਭ ਸਿੱਧੇ ਤੌਰ 'ਤੇ ਉਨ੍ਹਾਂ ਦੇ ਬੈਂਕ ਖਾਤਿਆਂ ਰਾਹੀਂ ਉਨ੍ਹਾਂ ਤੱਕ ਪਹੁੰਚਾਇਆ ਜਾਵੇਗਾ।