ਨਵਾਂਸ਼ਹਿਰ ਸਬ ਡਵੀਜ਼ਨ ’ਚ ਸੁਵਿਧਾ ਕੈਂਪ 16 ਦਸੰਬਰ ਨੂੰ ਭੀਣ ਤੇ 17 ਦਸੰਬਰ ਨੂੰ ਲੰਗੜੋਆ

ਨਵਾਂਸ਼ਹਿਰ, 14 ਦਸੰਬਰ- ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲਬਧ ਕਰਵਾਉਣ ਲਈ ਨਵਾਂਸ਼ਹਿਰ ਵਿੱਚ ਸਬ-ਡਵੀਜ਼ਨ ਪੱਧਰ 'ਤੇ ਸੁਵਿਧਾ ਕੈਂਪ 16 ਅਤੇ 17 ਦਸੰਬਰ ਨੂੰ ਲਗਾਏ ਜਾ ਰਹੇ ਹਨ। 
ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਨੇ ਦੱਸਿਆ ਕਿ ਪਹਿਲਾ ਕੈਂਪ 16 ਦਸੰਬਰ ਨੂੰ ਪਿੰਡ ਭੀਣ ਵਿਖੇ ਅਤੇ ਦੂਸਰਾ ਕੈਂਪ 17 ਦਸੰਬਰ ਨੂੰ ਪਿੰਡ ਲੰਗੜੋਆ ਵਿਖੇ ਲਾਇਆ ਜਾਵੇਗਾ। ਇਹ ਕੈਂਪ ਕਮਿਊਨਿਟੀ ਸੈਂਟਰ ਵਿਖੇ ਲੱਗਣਗੇ।
ਉਨ੍ਹਾਂ ਨੇ ਨਵਾਂਸ਼ਹਿਰ ਸਬ ਡਵੀਜ਼ਨ ਦੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਬਿਜਲੀ ਮੁਆਫ਼ੀ ਤੇ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ, ਯੋਜਨਾਵਾਂ ਦਾ ਲਾਭ ਦੇਣ ਅਤੇ ਉਨ੍ਹਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮੁਸ਼ਕਲਾਂ ਦੇ ਹੱਲ ਲਈ ਹੀ ਇਹ ਸਬ-ਡਵੀਜ਼ਨ ਪੱਧਰ 'ਤੇ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਕੈਂਪਾਂ ਵਿਚ ਹਾਜ਼ਰ ਰਹਿਣਗੇ। 
ਉਨ੍ਹਾਂ ਅੱਗੇ ਦੱਸਿਆ ਕਿ ਸੁਵਿਧਾ ਕੈਂਪਾਂ ਵਿਚ 2 ਕਿਲੋ ਵਾਟ ਤੱਕ ਦੇ ਬਿਜਲੀ ਦੇ ਏਰੀਅਰ ਦੇ ਮੁਆਫ਼ੀ ਦੇ ਸਰਟੀਫਿਕੇਟ, 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਘਰ ਦੀ ਸਥਿਤੀ ਕੱਚਾ-ਪੱਕਾ, ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨੇ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ., ਬੀ.ਸੀ. ਕਾਰਪੋਰੇਸ਼ਨ, ਬੈਂਕ ਫਿੰਕੋ ਤੋਂ ਕਰਜ਼ਾ, ਬੱਸ ਪਾਸ, ਵੇਟਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜਾਬ ਕਾਰਡ, ਪੈਂਡਿੰਗ ਸੀ.ਐਲ.ਯੂ. ਨਕਸ਼ੇ ਆਦਿ ਤੋਂ ਇਲਾਵਾ ਹੋਰ ਵੀ ਸਕੀਮਾਂ/ਸਹੂਲਤਾਂ ਦਾ ਲਾਭ ਪਹੰੁਚਾਇਆ ਜਾਵੇਗਾ।