ਨਵਾਂਸ਼ਹਿਰ, 21 ਦਸੰਬਰ :- ਪੰਜਾਬ ਸਰਕਾਰ ਦੀ ਲੋਕ ਪੱਖੀ ਆਸ਼ੀਰਵਾਦ ਸਕੀਮ ਦੇ 5103 ਲਾਭਪਾਤਰੀਆਂ ਨੂੰ 1 ਅਪ੍ਰੈਲ, 2017 ਤੋਂ 1 ਸਤੰਬਰ, 2021 ਤੱਕ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਲਗਪਗ 11.34 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ 1 ਅਪ੍ਰੈਲ, 2017 ਤੋਂ 30 ਜੂਨ, 2021 ਤੱਕ 4892 ਲਾਭਪਾਤਰੀਆਂ ਨੂੰ 21000 ਰੁਪਏ (ਪ੍ਰਤੀ ਕੇਸ) ਦੇ ਹਿਸਾਬ ਨਾਲ 10.27 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਪੰਜਾਬ ਸਰਕਾਰ ਨੇ 1 ਜੁਲਾਈ, 2021 ਤੋਂ ਇਸ ਵਿੱਤੀ ਸਹਾਇਤਾ ਨੂੰ 21000 ਰੁਪਏ ਤੋਂ ਵਧਾ ਕੇ 51000 ਰੁਪਏ ਕਰ ਦਿੱਤਾ ਹੈ ਅਤੇ ਇਸ ਤੋਂ ਬਾਅਦ 1 ਸਤੰਬਰ, 2021 ਤੱਕ ਐਸ ਬੀ ਐਸ ਨਗਰ ਨਾਲ ਸਬੰਧਤ ਆਸ਼ੀਰਵਾਦ ਸਕੀਮਾਂ ਦੇ 211 ਬਿਨੈਕਾਰਾਂ ਨੂੰ 1.07 ਕਰੋੜ ਰੁਪਏ ਦਾ ਲਾਭ ਮਿਲਿਆ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਸਕੀਮ ਅਧੀਨ ਸਹਾਇਤਾ ਲਈ ਬਕਾਇਆ ਦਰਖਾਸਤਾਂ ਵੀ ਪ੍ਰਕਿਰਿਆ ਅਧੀਨ ਹਨ ਅਤੇ ਰਾਸ਼ੀ ਸਿੱਧੀ ਉਹਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.), ਪੱਛੜੀਆਂ ਸ਼੍ਰੇਣੀਆਂ (ਬੀ.ਸੀ.) ਅਤੇ ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਅਤੇ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਧੀਆਂ ਵਿਆਹ ਵਾਸਤੇ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।
ਸ੍ਰੀ ਸਾਰੰਗਲ ਨੇ ਦੱਸਿਆ ਕਿ ਰਾਸ਼ੀ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਖਾਤੇ ਵਿੱਚ ਅਦਾ ਕੀਤੀ ਜਾਂਦੀ ਹੈ ਅਤੇ ਬਿਨੈਕਾਰ ਨੇ ਵਿਆਹ ਦੀ ਮਿਤੀ ਤੋਂ ਪਹਿਲਾਂ ਜਾਂ ਲੜਕੀ ਦੇ ਵਿਆਹ ਤੋਂ 30 ਦਿਨ ਬਾਅਦ ਨਿਰਧਾਰਤ ਪ੍ਰੋਫਾਰਮੇ ਵਿੱਚ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬਿਨੈ-ਪੱਤਰ ਜਮ੍ਹਾਂ ਕਰਵਾਉਣਾ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਲੜਕੀ ਦੇ ਮਾਤਾ-ਪਿਤਾ ਪੰਜਾਬ ਦੇ ਰਹਿਣ ਵਾਲੇ ਹੋਣੇ ਚਾਹੀਦੇ ਹਨ ਅਤੇ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਸਿਰਫ ਇੱਕ ਪਰਿਵਾਰ ਦੀਆਂ ਦੋ ਲੜਕੀਆਂ ਤੱਕ ਸੀਮਤ ਹੈ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅਸ਼ੀਸ਼ ਕਥੂਰੀਆ ਨੇ ਦੱਸਿਆ ਕਿ ਲਾਭਪਾਤਰੀਆਂ ਦੇ ਲੰਬਿਤ ਪਏ ਕੇਸ ਵੀ ਸਾਰੀਆਂ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਨੂੰ ਭੇਜ ਦਿੱਤੇ ਗਏ ਹਨ ਅਤੇ ਜਲਦ ਹੀ ਲਾਭ ਸਿੱਧੇ ਤੌਰ 'ਤੇ ਉਨ੍ਹਾਂ ਦੇ ਬੈਂਕ ਖਾਤਿਆਂ ਰਾਹੀਂ ਉਨ੍ਹਾਂ ਤੱਕ ਪਹੁੰਚਾਇਆ ਜਾਵੇਗਾ।