ਆਪ੍ਰੇਸ਼ਨ ਰੈੱਡ ਅਲਰਟ
ਵੱਖ-ਵੱਖ ਮਾਮਲਿਆਂ 'ਚ ਚਾਰ ਐਫ ਆਈ ਆਰ ਦਰਜ, ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ
ਨਵਾਂਸ਼ਹਿਰ, 23 ਦਸੰਬਰ :- ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਨਜਾਇਜ਼ ਸ਼ਰਾਬ ਦੇ ਪ੍ਰਵਾਹ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਵਿਭਾਗ ਦੀਆਂ ਤਿੰਨ ਟੀਮਾਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਪਿਛਲੇ ਪੰਦਰਵਾੜੇ ਤੋਂ 24 ਘੰਟੇ ਕੰਮ ਕਰ ਰਹੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਐਕਸਾਈਜ਼ ਵਿਭਾਗ ਦੇ ਤਿੰਨ-ਤਿੰਨ ਅਧਿਕਾਰੀਆਂ ਦੇ ਨਾਲ-ਨਾਲ ਪੁਲਿਸ ਅਧਿਕਾਰੀਆਂ ਦੀ ਹਰੇਕ ਟੀਮ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਾਂਝੀਆਂ ਟੀਮਾਂ ਨੇ ਹੁਣ ਤੱਕ ਜ਼ਿਲ੍ਹੇ ਦੇ 60 ਸ਼ਰਾਬ ਦੇ ਠੇਕਿਆਂ ਦੇ ਸਟਾਕ ਦੀ ਭੌਤਿਕ ਤੌਰ 'ਤੇ ਜਾਂਚ ਕੀਤੀ ਹੈ ਅਤੇ ਸੀ.ਸੀ.ਟੀ.ਵੀ. ਦੀ ਰਿਕਾਰਡਿੰਗ, ਸਟਾਕ ਰਜਿਸਟਰਾਂ ਦੀ ਜਾਂਚ ਕਰਨ ਤੋਂ ਇਲਾਵਾ ਐਸ.ਬੀ.ਐਸ.ਨਗਰ ਵਿਖੇ ਚਾਰ ਐਲ-1 ਅਤੇ ਗਿਆਰਾਂ ਐਲ-13 ਦੀ ਵੀ ਜਾਂਚ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਤੱਕ ਇਨ੍ਹਾਂ ਸਾਰੀਆਂ ਦੁਕਾਨਾਂ, ਚਾਰ ਐਲ-1 ਅਤੇ ਗਿਆਰਾਂ ਐਲ-13 ਗੁਦਾਮਾਂ ਦਾ ਸਾਰਾ ਰਿਕਾਰਡ ਤਸੱਲੀਬਖਸ਼ ਪਾਇਆ ਗਿਆ ਹੈ। ਸ੍ਰੀ ਸਾਰੰਗਲ ਨੇ ਅੱਗੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਹੋਟਲਾਂ, ਬੀਅਰ ਬਾਰਾਂ, ਢਾਬਿਆਂ, ਰਾਈਸ ਸ਼ੈਲਰ, ਮੈਰਿਜ ਪੈਲੇਸ ਅਤੇ ਹੋਰ ਥਾਵਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਪੁਖਤਾ ਨਿਗਰਾਨੀ ਰੱਖੀ ਜਾ ਸਕੇ।
ਇਸੇ ਤਰ੍ਹਾਂ ਟੀਮਾਂ ਨੇ ਪਿੰਡ ਤਲਵੰਡੀ ਸਿੱਬੂ ਤੋਂ 45 ਲੀਟਰ ਲਾਹਣ ਅਤੇ ਹੋਰ ਥਾਵਾਂ ਤੋਂ ਨਜਾਇਜ਼ ਸ਼ਰਾਬ ਬਰਾਮਦ ਕਰਨ ਦੀਆਂ ਵੱਖ-ਵੱਖ ਘਟਨਾਵਾਂ ਵਿੱਚ ਚਾਰ ਐਫ ਆਈ ਆਰਜ਼ ਦਰਜ ਕੀਤੀਆਂ ਹਨ ਅਤੇ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਕੇਸ ਦਰਜ ਕੀਤਾ ਹੈ।
ਉਨ੍ਹਾਂ ਕਿਹਾ ਕਿ ਥੋਕ ਡਿਪੂਆਂ ਸਮੇਤ ਸਾਰੀਆਂ ਅਹਿਮ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਪੁਆਇੰਟ ਸਥਾਪਿਤ ਕੀਤੇ ਗਏ ਹਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸ਼ਰਾਬ ਦੀ ਕੋਈ ਗੈਰ-ਕਾਨੂੰਨੀ ਆਵਾਜਾਈ ਨਾ ਹੋਵੇ ਅਤੇ ਕੋਈ ਵੀ ਕਿਸੇ ਕਿਸਮ ਦੀ ਦੁਰਵਰਤੋਂ ਨਾ ਕਰੇ।
ਸ੍ਰੀ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਇਸ ਕਿੱਤੇ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।