ਅਸਲ ਸਾਜਸਿਕਾਰਾਂ ਦਾ ਪਰਦਾਫਾਸ ਕਰਨ ਲਈ ਬੇਅਦਬੀ ਦੀ ਕੋਸ਼ਿਸਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ: ਮੁੱਖ ਮੰਤਰੀ ਚੰਨੀ

ਮੁੱਖ ਮੰਤਰੀ ਪੰਜਾਬ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ  ਲੋਕਾਂ ਨੂੰ ਸੁਚੇਤ ਰਹਿਣ ਅਤੇ ਸਾਰੇ ਧਾਰਮਿਕ ਸਥਾਨਾਂ/ਸੰਸਥਾਵਾਂ ਦਾ ਧਿਆਨ ਰੱਖਣ ਦੀ ਅਪੀਲ ਕੀਤੀ

ਕਾਨੂੰਨ ਅਤੇ ਵਿਵਸਥਾ, ਸਾਂਤੀ, ਸਦਭਾਵਨਾ ਅਤੇ ਭਾਈਚਾਰਾ ਬਣਾਈ ਰੱਖਣ ਲਈ ਲੋਕਾਂ ਤੋਂ ਸਮਰਥਨ ਅਤੇ ਸਹਿਯੋਗ ਦੀ  ਕੀਤੀ ਮੰਗ

ਅੰਮ੍ਰਿਤਸਰ, 19 ਦਸੰਬਰ :- ਬੀਤੀ ਸਾਮ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਅਸਥਾਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ  ਦੀ ਮੰਦਭਾਗੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਮੁੱਚੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਹੈ। ਇਸ ਵਿਗੜੇ ਹੋਏ ਕਾਰੇ ਦੇ ਪਿੱਛੇ ਅਸਲ ਸਾਜਸਿਕਾਰਾਂ ਦਾ ਪਰਦਾਫਾਸ ਕਰਨ ਲਈ ਮਾਮਲੇ ਦੀ ਤਹਿ ਤੱਕ ਜਾਣ ਲਈ,

ਇੱਥੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਇਸ ਨੂੰ ਸਭ ਤੋਂ ਘਿਨਾਉਣੀ ਕਾਰਵਾਈ ਦੱਸਿਆ, ਜਿਸ ਨਾਲ ਨਾ ਸਿਰਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਸਗੋਂ ਸਾਡੇ ਹਿਰਦਿਆਂ ਨੂੰ ਵੀ ਠੇਸ ਪਹੁੰਚੀ ਹੈ, ਜਿਸ ਨੂੰ ਰੋਕਣਾ ਚਾਹੀਦਾ ਹੈ।

ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨਸਭਾ ਚੋਣਾਂ  ਦੇ ਮੱਦੇਨਜਰ ਕਿਸੇ ਵੀ ਏਜੰਸੀ ਜਾਂ ਸਮਾਜ ਵਿਰੋਧੀ ਅਨਸਰ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਕਿਸੇ ਵੀ ਧਰਮ ਜਾਂ ਆਸਥਾ ਨਾਲ ਸਬੰਧਤ ਗੁਰਦੁਆਰਿਆਂ, ਮੰਦਰਾਂ ਅਤੇ ਸੰਸਥਾਵਾਂ ਸਮੇਤ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪੂਰੀ ਸਾਵਧਾਨੀ ਵਰਤਣ। ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ-ਸਾਂਤੀ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਣਸੀਲਤਾ ਦੀਆਂ ਕਦਰਾਂ-ਕੀਮਤਾਂ ਵਿੱਚ ਅਟੁੱਟ ਭਰੋਸਾ ਦਿਖਾਉਂਦੇ ਹੋਏ ਮੌਜੂਦਾ ਸੰਵੇਦਨਸੀਲ ਸਥਿਤੀ ਦੌਰਾਨ ਸੰਜਮ ਰੱਖਣ ਦਾ ਸੱਦਾ ਦਿੱਤਾ।           

ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਘਟਨਾਵਾਂ ਦੇ ਮੁੜ ਵਾਪਰਨ ਬਾਰੇ ਇੱਕ ਮੀਡੀਆ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰਾਜ ਦੀਆਂ ਖੁਫੀਆ ਏਜੰਸੀਆਂ ਅਤੇ ਪੁਲਿਸ ਫੋਰਸ ਸਮਾਜ ਵਿਰੋਧੀ ਅਨਸਰਾਂ ਦੀਆਂ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਸਰਗਰਮੀ ਨਾਲ ਜੁਟੀਆਂ ਹੋਈਆਂ ਹਨ।। ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ  ਦੇਣ ਦਾ ਸੱਦਾ  ਦਿੱਤਾ। ਸੂਬੇ ਭਰ ਵਿੱਚ ਅਮਨ-ਸਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਦਿ੍ਰੜ ਸੰਕਲਪ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਕੀਮਤ 'ਤੇ ਸੁਖਾਵੇਂ ਮਾਹੌਲ ਨੂੰ ਵਿਗਾੜਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।    

                        ਇਸ ਮੌਕੇ ਸ: ਭਗਵੰਤ ਪਾਲ ਸਿੰਘ ਸੱਚਰ ਜ਼ਿਲਾ੍ਹ ਪ੍ਰਧਾਨ ਕਾਂਗਰਸ ਦਿਹਾਤੀ, ਸ: ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ, ਡਾ: ਸੁਖਚੈਨ ਸਿੰਘ ਗਿੱਲ ਪੁਲਸ ਕਮਿਸ਼ਨਰ ਅੰਮ੍ਰਿਤਸਰ, ਸ਼੍ਰੀ ਰਾਜੇਸ਼ ਸ਼ਰਮਾ ਐਸ ਡੀ ਐਮ, ਸ: ਹਰਿੰਦਰ ਸਿੰਘ ਸੁਪਰਵਾਈਜਰ ਸੂਚਨਾ ਕੇਦਰ ਸ਼ੋਮਣੀ ਕਮੇਟੀ ਵੀ ਮੌਜੂਦ ਸਨ।