ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ
ਬੰਗਾ : 2 ਦਸੰਬਰ :- ( ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਅਨੰਦਪੁਰ ਸਾਹਿਬ ਵਾਲੇ ਵਿਸ਼ੇਸ਼ ਤੌਰ ਤੇ ਪੁੱਜੇ । ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾ ਨੇ ਸਮੂਹ ਅਦਾਰਿਆਂ ਵੱਲੋ ਬਾਬਾ ਸਤਨਾਮ ਸਿੰਘ ਜੀ ਦਾ ਨਿੱਘਾ ਸਵਾਗਤ ਕੀਤਾ ਅਤੇ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਵੱਖ ਵੱਖ ਮੈਡੀਕਲ ਤੇ ਵਿੱਦਿਅਕ ਅਦਾਰਿਆਂ ਦਾ ਦੌਰਾ ਕਰਵਾਇਆ । ਇਸ ਮੌਕੇ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਨੇ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਅਨੰਦਪੁਰ ਸਾਹਿਬ ਵਾਲਿਆਂ ਨੂੰ ਯਾਦ ਕਰਦੇ ਹੋਏ ਢਾਹਾਂ ਕਲੇਰਾਂ ਵਿਖੇ ਸਵ: ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਜੀ ਵੱਲੋ ਆਪਣੇ ਸਾਥੀਆਂ ਨਾਲ ਦੇਸ ਵਿਦੇਸ ਦੀਆਂ ਸੰਗਤਾਂ ਦੇ ਸਹਿਯੋਗ ਸਥਾਪਿਤ ਕੀਤੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂਕੀਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਟਰੱਸਟ ਵੱਲੋਂ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦਾ ਢਾਹਾਂ ਕਲੇਰਾਂ ਪੁੱਜਣ ਤੇ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਵ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਸਤਵਿੰਦਰ ਸਿੰਘ ਨੌਰਾ ਪੋਤਰਾ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਭਾਈ ਜੋਗਾ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ ਅਤੇ ਹੋਰ ਵੱਖ ਵੱਖ ਅਦਾਰਿਆਂ ਦਾ ਸਟਾਫ਼ ਬਾਬਾ ਸਤਨਾਮ ਸਿੰਘ ਜੀ ਦਾ ਨਿੱਘਾ ਸਵਾਗਤ ਕਰਨ ਲਈ ਹਾਜ਼ਰ ਸੀ। ਵਰਨਣਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਟਰੱਸਟ ਢਾਹਾਂ ਕਲੇਰਾਂ ਦੇ ਪਹਿਲੇ ਪ੍ਰੋਜੈਕਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਾਲ 1981 ਵਿਚ ਨੀਂਹ ਪੱਥਰ ਰੱਖਣ ਮੌਕੇ ਪਹਿਲੇ ਸਮਾਗਮ ਵਿਚ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਲੰਗਰਾਂ ਦੀ ਸੇਵਾ ਕਰਨ ਵਾਲੇ ਸਿੰਘਾਂ ਵਿਚ ਸੰਤ ਬਾਬਾ ਸਤਨਾਮ ਸਿੰਘ ਜੀ ਪ੍ਰਮੁੱਖ ਸਨ।
ਫੋਟੋ ਕੈਪਸ਼ਨ :- ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ ਕਰਦੇ ਹੋਏ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਅਤੇ ਹੋਰ ਪਤਵੰਤੇ