ਨਵਾਂਸ਼ਹਿਰ, 21 ਦਸੰਬਰ : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਾਣਯੋਗ ਸ਼੍ਰੀ ਵਿਸ਼ੇਸ਼ ਸਾਰੰਗਲ, ਆਈ.ਏ.ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਰਕਾਰ ਦੁਆਰਾ ਸਰਕਾਰੀ ਨੌਕਰੀਆਂ ਲਈ ਪੜ੍ਹੇ ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਖ-ਵੱਖ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਪਰ ਵੇਖਣ ਵਿੱਚ ਆਇਆ ਹੈ ਕਿ ਪ੍ਰਾਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਿੱਚ ਕਈ ਪ੍ਰਕਾਰ ਦੀਆਂ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਲਈ ਰੋਜ਼ਗਾਰ ਵਿਭਾਗ, ਪੰਜਾਬ, ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਪੜ੍ਹੇ ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਸੰਜੀਵ ਕੁਮਾਰ, ਜਿਲ੍ਹਾ ਰੋਜ਼ਗਾਰ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਦੇ ਵੱਖ-ਵੱਖ ਪੜ੍ਹੇ ਲਿਖੇ ਬੇਰੋਜ਼ਗਾਰ ਪ੍ਰਾਰਥੀ ਇਸ ਦਾ ਲਾਭ ਲੈਣ ਅਤੇ ਆਪਣੇ ਆਪ ਨੂੰ ਡੀ.ਬੀ.ਈ.ਈ ਵਿਖੇ ਰਜਿਸਟਰ ਕਰਵਾਉਣ। ਇਸ ਮੌਕੇ ਹਰਮਨਦੀਪ ਸਿੰਘ ਕਰੀਅਰ ਕਾਊਂਸਲਰ, ਡੀ.ਬੀ.ਈ.ਈ ਵੱਲੋਂ ਦੱਸਿਆ ਗਿਆ ਕਿ ਪ੍ਰਾਰਥੀ ਇਸ ਫਰੀ ਕੋਚਿੰਗ ਲਈ ਰਜਿਸਟਰਡ ਕਰਨ ਲਈ ਘਰ ਬੈਠ ਕੇ www.pgrkam.com <http://www.pgrkam.com/> portal ਤੇ ਵੀ ਅਪਲਾਈ ਕਰ ਸਕਦੇ ਹਨ।ਇਸੇ ਸਬੰਧ ਵਿੱਚ ਇੱਕ ਵਿਸ਼ੇਸ਼ ਵੈਬੀਨਾਰ ਥਦਚੰਬੀਕਗਕ ਵੱਲੋਂ ਮਿਤੀ 22.12.2021 ਨੂੰ 3:30 ਬਾਅਦ ਦੁਪਹਿਰ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਪ੍ਰਾਰਥੀਆਂ ਨੂੰ ਫਰੀ ਕੋਚਿੰਗ ਸਬੰਧੀ ਸੰਖੇਪ ਵਿੱਚ ਜਾਣਕਾਰੀ ਦਿੱਤੀ ਜਾਵੇਗੀ ਜਿਹੜੇ ਪ੍ਰਾਰਥੀ ਇਸ ਵੈਬੀਨਾਰ ਵਿੱਚ ਭਾਗ ਲੈਣਾ ਚਾਹੁੰਦੇ ਹਨ ਉਹ ਪ੍ਰਾਰਥੀ <https://bit.ly/3dBaDFO ਲਿੰਕ ਤੇ ਜਾ ਕੇ ਇਸ ਵੈਬੀਨਾਰ ਵਿੱਚ ਸ਼ਾਮਿਲ ਹੋ ਕੇ ਇਸ ਫਰੀ ਕੋਚਿੰਗ ਦਾ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਡੀ.ਬੀ.ਈ.ਈ, ਸ਼ਹੀਦ ਭਗਤ ਸਿੰਘ ਨਗਰ ਦੇ ਹੈਲਪਲਾਈਨ ਨੰ: 88727-59915 ਤੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੰਪਰਕ ਕਰ ਸਕਦੇ ਹੋ।