ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ

ਢਾਹਾਂ ਕਲੇਰਾਂ  ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ
ਬੰਗਾ : 8 ਦਸੰਬਰ : ( ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ  ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਸਬੰਧੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਦੀਵਾਨ ਸਜਾਏ ਗਏ। ਜਿਸ  ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ  ਕੀਤਾ ਅਤੇ ਗੁਰਇਤਿਹਾਸ ਬਾਰੇ ਚਾਨਣਾ ਪਾਇਆ । ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਨੇ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਜੀ ਵਿਦਵਾਨ, ਸੂਰਬੀਰ ਅਤੇ ਨਿਰਭੈ ਸੁਭਾਅ ਦੇ ਮਾਲਕ ਸਨ ਅਤੇ ਉਨ੍ਹਾਂ ਨੇ ਸੱਚ ਦੇ ਮਾਰਗ 'ਤੇ ਚੱਲਦਿਆਂ ਸ਼ਹੀਦੀ ਪ੍ਰਾਪਤ ਕੀਤੀ। ਸਮਾਗਮ ਵਿਚ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਵਰਿੰਦਰ ਸਿੰਘ ਬਰਾੜ ਐਚ ਆਰ, ਪ੍ਰਵੀਨ ਸਿੰਘ ਢਾਹਾਂ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਹਾਜ਼ਰੀਆਂ ਭਰੀਆਂ । ਇਸ ਮੌਕੇ ਚਾਹ-ਪਕੌੜਿਆਂ ਦਾ ਲੰਗਰ ਸਮੂਹ ਸੰਗਤਾਂ ਲਈ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਮੌਕੇ ਹੋਏ ਗੁਰਮਤਿ ਸਮਾਗਮ ਵਿਚ (ਖੱਬੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਸੰਗਤਾਂ ਨੂੰ ਗੁਰੂ ਜੀ ਦੀ ਸ਼ਹੀਦੀ ਬਾਰੇ ਚਾਨਣਾ ਪਾਉਂਦੇ ਹੋਏ ਅਤੇ (ਸੱਜੇ) ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁਰਬਾਣੀ ਕੀਰਤਨ ਕਰਦਾ ਹੋਇਆ

Virus-free. www.avast.com