ਮੁੱਖ ਚੋਣ ਕਮਿਸ਼ਨ ਭਾਰਤ ਸਰਕਾਰ ਸਾਹਮਣੇ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤੀਆਂ ਸਵੀਪ ਸਰਗਰਮੀਆਂ ਦੀ ਪੇਸ਼ਕਾਰੀਆਂ

ਨੁੱਕੜ ਨਾਟਕ 'ਲੋਕਤੰਤਰ ਦਾ ਤਿਉਹਾਰ' ਤੇ 'ਚੋਣ ਬੋਲੀਆਂ' ਨਾਲ ਬੰਨਿਆ ਰੰਗ
ਪਟਿਆਲਾ 17 ਦਸੰਬਰ : -   ਮੁੱਖ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲੈਣ ਲਈ ਚੰਡੀਗੜ੍ਹ ਵਿਖੇ ਪਾਈ ਗਈ ਫੇਰੀ ਦੌਰਾਨ ਮੁੱਖ ਚੋਣ ਕਮਿਸ਼ਨ ਪੰਜਾਬ ਦੀ ਅਗਵਾਈ ' ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਪਟਿਆਲਾ ਦੇ ਵੱਖ-ਵੱਖ ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਮੁੱਖ ਚੋਣ ਕਮਿਸ਼ਨਰ ਭਾਰਤ ਸਰਕਾਰ ਸੁਸ਼ੀਲ ਚੰਦਰਾ, ਰਾਜੀਵ ਕੁਮਾਰ ਤੇ ਅਨੂਪ ਚੰਦਰ ਪਾਂਡੇ, ਮੁੱਖ ਚੋਣ ਅਫ਼ਸਰ ਪੰਜਾਬ ਐਸ. ਕਰੁਣਾ ਰਾਜੂ ਤੇ ਹੋਰਨਾਂ ਅਧਿਕਾਰੀਆਂ ਦੀ ਮੌਜੂਦਗੀ ' ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਪਟਿਆਲਾ ਦੇ ਵਿਦਿਆਰਥੀ ਕਲਾਕਾਰਾਂ ਨੇ ਵੋਟਰ ਜਾਗਰੂਕਤਾ ਮੁਹਿੰਮ ਸਬੰਧੀ ਆਪਣੀਆਂ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹ ਲਿਆ

                      ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਦੀ ਸਰਪ੍ਰਸਤੀ ' ਪਟਿਆਲਾ ਜ਼ਿਲ੍ਹੇ ਦੀ ਸਵੀਪ ਟੀਮ ਨੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ' ਨੁੱਕੜ ਨਾਟਕ 'ਲੋਕਤੰਤਰ ਦਾ ਤਿਉਹਾਰ' ਦੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਚੋਣ ਕਮਿਸ਼ਨ ਦੀਆਂ ਵੱਖ-ਵੱਖ ਐਪਸ ਤੇ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੇ ਵਿਦਿਆਰਥੀਆਂ ਤਨੂਜਾ, ਕਿਰਨ, ਜੈਸਮੀਨ ਕੌਰ, ਸ਼ਰਨਦੀਪ ਚੀਮਾ ਤੇ ਰਿੱਕੀ ਨੇ ਡਾ. ਸੁਖਦਰਸ਼ਨ ਸਿੰਘ ਚਹਿਲ ਦੇ