100 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗਿਆ ਸਨਮਾਨਿਤ
ਨਵਾਂਸ਼ਹਿਰ 16 ਦਸੰਬਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਦੇ ਸੁਪਰ ਸਟੋਰ ਨਵਾਂਸ਼ਹਿਰ ਅੱਗੇ 14 ਮਹੀਨਿਆਂ ਤੋਂ ਚਲਾਇਆ ਜਾ ਰਿਹਾ ਦਿਨ-ਰਾਤ ਦਾ ਧਰਨਾ ਮੁਲਤਵੀ ਕਰ ਦਿੱਤਾ ਗਿਆ। ਅੱਜ ਇੱਥੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਗੁਰਦੀਪ ਸਿੰਘ ਉੜਾਪੜ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਗਾਈਆਂ।ਕਿਸਾਨੀ ਘੋਲ ਵਿਚ ਯੋਗਦਾਨ ਪਾਉਣ ਵਾਲੀਆਂ ਜਥੇਬੰਦੀਆਂ ਦੇ 100 ਤੋਂ ਵੀ ਵੱਧ ਨੁਮਾਇੰਦਿਆਂ ਅਤੇ ਵਿਅਕਤੀਆਂ ਨੂੰ ਕਿਸਾਨ ਆਗੂਆਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਜਿਲਾ ਸਕੱਤਰ ਤਰਸੇਮ ਸਿੰਘ ਬੈਂਸ, ਕਿਰਤੀ ਕਿਸਾਨ ਯੂਨੀਅਨ ਦੇ ਇਸਤਰੀ ਵਿੰਗ ਦੇ ਜਿਲਾ ਪ੍ਰਧਾਨ ਸੁਰਜੀਤ ਕੌਰ ਉਟਾਲ ਨੇ ਕਿਹਾ ਕਿ ਇਸ ਕਿਸਾਨੀ ਘੋਲ ਨੇ ਦੇਸ਼ ਦੇ ਲੋਕਾਂ ਵਿਚ ਨਵੀਂ ਚੇਤਨਾ ਪੈਦਾ ਕਰਨ ਦੇ ਨਾਲ ਉਹਨਾਂ ਵਿਚ ਹੱਕਾਂ ਲਈ ਲੜਨ ਦਾ ਹੌਸਲਾ ਅਤੇ ਜਥੇਬੰਦੀਆਂ ਵਿਚ ਵਿਸ਼ਵਾਸ ਪੈਦਾ ਕੀਤਾ ਹੈ। ਮੋਦੀ ਸਰਕਾਰ ਦੀ ਤਾਨਾਸ਼ਾਹੀ ਵਿਰੁੱਧ ਲੜਾਈ ਲੜਕੇ ਉਸਨੂੰ ਝੁਕਣ ਲਈ ਮਜਬੂਰ ਕੀਤਾ ਹੈ। ਇਜ ਘੋਲ ਵਿਚ ਕਿਸਾਨਾਂ ਦੇ ਨਾਲ ਨਾਲ ਮਜਦੂਰਾਂ, ਔਰਤਾਂ, ਵਿਦਿਆਰਥੀਆਂ, ਟਰੇਡ ਯੂਨੀਅਨਾਂ, ਟਰਾਂਸਪੋਰਟਰਾਂ, ਵਪਾਰੀਆਂ, ਨੌਜਵਾਨਾਂ, ਔਰਤਾਂ, ਸਿਹਤ ਸਬੰਧੀ ਜਥੇਬੰਦੀਆਂ ਨੇ ਅਹਿਮ ਯੋਗਦਾਨ ਪਾਇਆ ਹੈ।ਇਜ ਤਰ੍ਹਾਂ ਇਸ ਘੋਲ ਵਿਚ ਸਮੁੱਚੇ ਮਿਹਨਤਕਸ਼ ਵਰਗ ਦੀ ਲਾਮਿਸਾਲ ਸ਼ਮੂਲੀਅਤ ਰਹੀ ਹੈ।ਇਸ ਇਤਿਹਾਸਕ ਘੋਲ ਵਿਚ 700 ਤੋਂ ਵੱਧ ਜਾਨਾਂ ਕੁਰਬਾਨ ਹੋਈਆਂ ਹਨ।ਉਹਨਾਂ ਕਿਹਾ ਕਿ ਅਜੇ ਕਈ ਅਹਿਮ ਮੁੱਦਿਆਂ ਉੱਤੇ ਸੰਘਰਸ਼ਾਂ ਦਾ ਬਿਗਲ ਵਜਾਉਣਾ ਬਾਕੀ ਹੈ ਜਿਹਨਾਂ ਵਿਚ ਸਮੁੱਚੇ ਲੋਕ ਇਸੇ ਤਰ੍ਹਾਂ ਸਾਥ ਦੇਣਗੇ। ਗਾਇਕ ਸੁਖਬੀਰ ਸਿੰਘ ਖੱਟਕੜ ਨੇ ਗੀਤ ਪੇਸ਼ ਕੀਤੇ।