ਅਪਗ੍ਰੇਡੇਸ਼ਨ ਦਾ ਕੰਮ 9.78 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਇਆ , 31 ਮਈ, 2022 ਤੱਕ ਪੂਰਾ ਕੀਤਾ ਜਾਵੇਗਾ
ਬੰਗਾ, 31 ਦਸੰਬਰ: - ਬੰਗਾ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਨੇ ਬੰਗਾ-ਗੜ੍ਹਸ਼ੰਕਰ ਸੜਕ ਦੇ ਰਾਹਗੀਰਾਂ ਲਈ ਨਵੇਂ ਸਾਲ ਦੇ ਤੋਹਫ਼ੇ ਵਜੋਂ ਬੰਗਾ-ਗੜ੍ਹਸ਼ੰਕਰ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੇ ਇਸ ਪ੍ਰੋਜੈਕਟ ਨੂੰ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਬੰਗਾ ਫੇਰੀ ਨਾਲ ਵੱਡਾ ਹੁਲਾਰਾ ਮਿਲਿਆ ਹੈ, ਕਿਉਂਕਿ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਸੜ੍ਹਕ ਦਾ ਕੰਮ ਸ਼ੁਰੂ ਕਰਨ ਵਿੱਚ ਆਉਣ ਵਾਲੀਆਂ ਸਾਰੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਇਹ ਮੁੱਦਾ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮਅਮਲਾ ਧਿਆਨ 'ਚ ਆਉਣ ਬਾਅਦ ਪੀ.ਆਈ.ਡੀ.ਬੀ ਦੇ ਸਬੰਧਤ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਕੰਮ ਅਲਾਟ ਕਰਨ ਲਈ ਤੁਰੰਤ ਫਾਈਲਾਂ ਦਾ ਨਿਪਟਾਰਾ ਕਰਨ ਲਈ ਕਿਹਾ ਹੈ।
ਸ੍ਰੀ ਸਾਰੰਗਲ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ਠੇਕੇਦਾਰ ਨੂੰ ਕੰਮ ਅਲਾਟ ਕੀਤਾ ਗਿਆ ਸੀ, ਜਿਸ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਸੜ੍ਹਕ ਦੇ ਨਵੀਨੀਕਰਨ ਨਾਲ ਰੋਜ਼ਾਨਾ ਆਉਣ-ਜਾਣ ਵਾਲਿਆਂ ਨੂੰ ਵੱਡੀ ਰਾਹਤ ਮਿਲੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬੰਗਾ-ਗੜ੍ਹਸ਼ੰਕਰ ਸੜਕ ਬਹੁਤ ਮਹੱਤਵ ਰੱਖਦੀ ਹੈ ਕਿਉਂਕਿ ਇਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਕਸਬੇ ਰਾਹੀਂ ਸ੍ਰੀ ਆਨੰਦਪੁਰ ਸਾਹਿਬ ਨਾਲ ਜੁੜਦੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੜ੍ਹਕ ਦੇ ਮਿਆਰੀ ਕੰਮ ਨੂੰ ਯਕੀਨੀ ਬਣਾਏਗਾ ਤਾਂ ਜੋ ਮਜ਼ਬੂਤੀ ਅਤੇ ਨਵੀਨੀਕਰਨ ਦਾ ਕੰਮ ਸੁਚਾਰੂ ਅਤੇ ਲੰਮੇ ਸਮੇਂ ਤੱਕ ਚੱਲ ਸਕੇ।
ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ, ਰਜਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਪੈਂਦੀ ਇਸ 9.33 ਕਿਲੋਮੀਟਰ ਸੜ੍ਹਕ ਨੂੰ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ। ਇਸ ਕੰਮ 'ਤੇ 9.78 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ ਅਤੇ ਤਿੱਖੀ ਨਿਗਰਾਨੀ ਰੱਖ ਕੇ, ਗੁਣਵੱਤਾ ਦੇ ਮਿਆਰ ਨੂੰ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਪੂਰਾ ਕਰਨ ਲਈ ਮਈ 2022 ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ।
ਫ਼ੋਟੋ ਕੈਪਸ਼ਨ: ਬੰਗਾ-ਗੜ੍ਹਸ਼ੰਕਰ ਰੋਡ ਦੀ ਅਪਗ੍ਰੇਡੇਸ਼ਨ ਦਾ ਸ਼ੁਰੂ ਕੀਤਾ ਗਿਆ ਕੰਮ।